Jul 15, 2023

ਪੰਜਾਬ ਵਿਚ ਹੜ੍ਹਾਂ ਦੀ ਮਾਰ -ਅਧਿਕਾਰੀਆਂ ਅਤੇ ਵਿਧਾਇਕਾਂ ਨੇ ਸੰਭਾਲਿਆ ਦੌਰਿਆਂ ਦਾ ਮੋਰਚਾ, ਰੱਖ ਰਹੇ ਨੇ ਪਲ ਪਲ ਦੀ ਜਾਣਕਾਰੀ

 ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਸਤਲੁਜ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

Floods in Punjab - Officials and MLAs took the front of the tours, keeping moment by moment information


 ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
 ਅਧਿਕਾਰੀਆਂ ਨੂੰ ਟੁੱਟੀਆਂ ਸੜਕਾਂ ਤੇ ਗੱਟੀ ਰਾਜੋ ਕੇ ਪੁੱਲ ਦੇ ਨਾਲ ਬੰਨ ਨੂੰ ਮਜ਼ਬੂਤ ਕਰਨ ਦੀ ਹਦਾਇਤ

ਐਨਜੀਓ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਲਈ ਨਿਭਾਈ ਜਾ ਰਹੇ ਯੋਗਦਾਨ ਦੀ ਭਰਪੂਰ ਸਰਹਾਣਾ ਕੀਤੀ 

ਫਿਰੋਜ਼ਪੁਰ 15 ਜੁਲਾਈ 

 ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸਐਸਪੀ ਸ.  ਭੁਪਿੰਦਰ ਸਿੰਘ ਵਲੋਂ ਸਤਲੁਜ ਦੇ ਪਾਣੀ ਤੋਂ ਪ੍ਰਭਾਵਿਤ ਸਰਹੱਦੀ 
 ਪਿੰਡਾਂ ਗੱਟੀ ਰਾਜੋ ਕੇ, ਟੇਂਡੀ  ਵਾਲਾ, ਭਖੜਾ, ਜੱਲੋ ਕੇ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦਾ ਦੌਰਾ ਕੀਤਾ ਗਿਆ| ਇਸ ਦੌਰਾਨ ਉਨ੍ਹਾਂ ਹਲਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਸੀਂ ਹਰ ਵਕਤ ਲੋਕਾਂ ਦੇ ਨਾਲ ਖੜੇ ਹਾਂ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
 ਇਸ ਦੌਰਾਨ ਉਨ੍ਹਾਂ ਲੋਕਾਂ ਦੀ ਮੱਦਦ ਲਈ ਸੰਬੰਧਤ ਪਿੰਡਾਂ ਵਿੱਚ ਪਸ਼ੂਆਂ ਦੀ ਫੀਡ, ਸੁੱਕਾ ਰਾਸ਼ਨ, ਦਵਾਈਆਂ ਆਦਿ ਮੁਹਈਆਂ ਕਰਵਾਉਣ ਦੇ ਨਿਰਦੇਸ਼ ਦਿੱਤੇ| ਉਨ੍ਹਾਂ ਕਿਹਾ ਕਿ ਜਿਹੜੀਆਂ-ਜਿਹੜੀਆਂ ਸੜਕਾਂ ਦੀ ਰਿਪੇਅਰ ਕਰਵਾਉਣ ਦੀ ਲੋੜ ਹੈ ਉਸ ਲਈ ਸੰਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਐਕਸੀਅਨ ਡਰੇਨਜ ਨੂੰ ਆਦੇਸ਼ ਦਿੱਤੇ ਕਿ ਗੱਟੀ ਰਾਜੋ ਕੇ ਦੇ ਪੁਲ ਦੇ ਨਾਲ ਬੰਨ੍ਹ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਪਾਣੀ ਆਸ-ਪਾਸ ਦੇ ਪਿੰਡਾਂ ਵੱਲ ਨਾ ਜਾਵੇ।
 ਇਸ ਮੌਕੇ ਉਨ੍ਹਾਂ ਨੇ ਐਨਜੀਓ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਲਈ ਨਿਭਾਈ ਜਾ ਰਹੇ ਯੋਗਦਾਨ ਦੀ ਭਰਪੂਰ ਸਰਹਾਣਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਮਨੁੱਖਤਾ ਦੀ ਸੇਵਾ ਲਈ ਬੜਾ ਵੱਡਾ ਕਾਰਜ ਕੀਤਾ ਗਿਆ ਹੈ|  ਉਨ੍ਹਾਂ ਕਿਹਾ ਕਿ ਹੜ੍ਹ ਦੇ ਪਾਣੀ ਦਾ ਸਤਰ ਹੇਠਾਂ ਆਉਣਾ ਸ਼ੁਰੂ ਹੋ ਗਿਆ ਹੈ ਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ ਜਿਸ ਕਿਸੇ ਨੂੰ ਜੋ ਵੀ ਮਦਦ ਦੀ ਲੋੜ ਹੋਵੇਗੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
 ਇਸ ਮੌਕੇ ਪ੍ਰਿੰਸੀਪਲ ਗੱਟੀ ਰਾਜੋ ਕੇ ਸਕੂਲ ਡਾ. ਸਤਿੰਦਰ ਸਿੰਘ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਸਮੇਤ ਵੱਖ ਵੱਖ ਐਨਜੀਓਜ ਦੇ ਮੈਂਬਰ ਹਾਜ਼ਰ ਸਨ|


#punjabflood 

No comments:

Post a Comment