punjabfly

Jul 19, 2023

ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰਾਹਤ ਸਮੱਗਰੀ ਦੀ ਵੰਡ ਜਾਰੀ, ਸਤਲੁਜ਼ ਦਾ ਪਾਣੀ ਉਤਰਣਾ ਸ਼ੁਰੂ

Distribution of relief materials in flood-affected villages continued, water of Sutlej started receding


-      ਵਿਧਾਇਕਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਨ ਪਿੰਡਾਂ ਦੇ ਦੌਰੇ

-      3200 ਤੋਂ ਵੱਧ ਰਾਸ਼ਨ ਕਿੱਟਾਂ, 3000 ਪਸ਼ੂ ਫੀਡ ਬੈਗ, ਹਰਾ ਚਾਰਾ, 805 ਤਰਪਾਲਾਂ ਵੰਡੀਆਂ

-      ਐਨ.ਜੀ.ਓਜ਼ ਵੱਲੋਂ ਵੀ ਕੀਤੀ ਜਾ ਰਹੀ ਹੜ੍ਹ ਪੀੜਤਾਂ ਦੀ ਮਦਦ

ਹਰੀ ਕੇ ਹੈਡ ਵਰਕਸ ਤੋਂ ਪਾਣੀ ਦੀ ਨਿਕਾਸੀ ਘੱਟ ਕੇ 44577 ਕਿਉਸਿਕ ਹੋਈ — ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 19 ਜੁਲਾਈ 2023: 

ਸਤਲੁਜ ਦਰਿਆ  ਪਹਿਲਾਂ ਦੇ ਮੁਕਾਬਲੇ ਪਾਣੀ ਦਾ ਪੱਧਰ ਘੱਟ ਹੋਇਆ ਹੈ ਹਰੀ ਕੇ ਹੈਡਵਰਕਸ ਤੋਂ ਪਾਣੀ ਦੀ ਨਿਕਾਸੀ ਘੱਟ ਕੇ 44577 ਕਿਉਸਿਕ ਅਤੇ ਹੁਸੈਨੀਵਾਲਾ ਹੈਡ ਵਰਕਸ ਤੋਂ 38143 ਕਿਉਸਿਕ ਰਹਿ ਗਈ ਹੈ ਪਾਣੀ ਦਾ ਪੱਧਰ ਘਟਣ ‘ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਗਈ ਹੈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਸ਼ਾਸਨ ਵੱਲੋਂ 3200 ਤੋਂ ਵੱਧ ਰਾਸ਼ਨ ਕਿੱਟਾਂਤਿਆਰ ਕੀਤਾ ਨਾਸ਼ਤਾ3000 ਦੇ ਕਰੀਬ ਪਸ਼ੂਆਂ ਲਈ ਫੀਡ ਬੈਗਹਰਾ ਚਾਰਾ ਅਤੇ 805 ਤਰਪਾਲਾਂ ਵੰਡੀਆਂ ਗਈਆਂ ਹੈ  ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ..ਐਸਨੇ ਦਿੱਤੀ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਹੜ੍ਹ ਪੀੜ੍ਹਤ ਨੂੰ ਲੋੜੀਂਦੇ ਸਮਾਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਧਾਇਕਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲਗਾਤਾਰ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਰਾਹਤ ਸਮੱਗਰੀ ਪਿੰਡਾਂ ਦੇ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ ਉਨ੍ਹਾਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਤੇ ਪ੍ਰਸ਼ਾਸਨ ਹਰ ਵੇਲੇ ਉਨ੍ਹਾਂ ਨਾਲ ਖੜ੍ਹਾ ਹੈ ਉਨ੍ਹਾਂ ਦੱਸਿਆ ਕਿ ਲੋੜਵੰਦਾਂ ਨੂੰ ਹੁਣ ਤੱਕ 3217 ਦੇ ਕਰੀਬ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ ਜਿਸ ਵਿੱਚ 460 ਰਾਸ਼ਨ ਕਿੱਟਾਂ ਫ਼ਿਰੋਜ਼ਪੁਰ ਸ਼ਹਿਰ, 100 ਰਾਸ਼ਨ ਕਿੱਟਾਂ ਗੁਰੂਹਰਸਹਾਏ, 1537 ਰਾਸ਼ਨ ਕਿੱਟਾਂ ਮੱਖੂ, 560 ਰਾਸ਼ਨ ਕਿੱਟਾਂ ਮਮਦੋਟ, 300 ਰਾਸ਼ਨ ਕਿੱਟਾਂ ਮੱਲਾਂਵਾਲਾ, 150 ਰਾਸ਼ਨ ਕਿੱਟਾਂ ਫਤਿਹਗੜ੍ਹ ਸਭਰਾ, 110 ਰਾਸ਼ਨ ਕਿੱਟਾਂ ਆਰਿਫ਼ ਕੇ ਤੇ ਰੁਕਣੇ ਵਾਲਾ ਵਿਖੇ ਵੰਡੀਆਂ ਗਈਆਂ ਹਨ ਇਸੇ ਤੋਂ ਇਲਾਵਾ 3000 ਤੋਂ ਵੱਧ ਪਸ਼ੂਆਂ ਦੇ ਫੀਡ ਬੈਗ ਅਤੇ ਹਰੇ ਚਾਰੇ ਦੀ ਵੰਡ ਕੀਤੀ ਗਈ ਹੈ ਅਤੇ 2000 ਲੋਕਾਂ ਲਈ ਲੰਗਰ ਵਾਸਤੇ ਕੱਚਾ ਰਾਸ਼ਨ ਗੁਰੂਦੁਆਰਿਆਂ ਵਿਖੇ ਉਪਲੱਬਧ ਕਰਾਇਆ ਗਿਆ ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ 805 ਦੇ ਕਰੀਬ ਤਰਪਾਲਾਂ ਵੰਡੀਆਂ ਗਈਆਂ ਅਤੇ ਰਾਹਤ ਸਮੱਗਰੀ ਦੀ ਵੰਡ ਲਗਾਤਾਰ ਜਾਰੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਤੋਂ ਇਲਾਵਾ ਕਈ ਧਾਰਮਿਕ ਤੇ ਸਮਾਜਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੱਡੀ ਪੱਧਰ ਤੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬਾਰਿਸ਼ਾਂ ਅਤੇ ਹੜ੍ਹ ਨਾਲ ਅੰਦਾਜਨ 86 ਪਿੰਡਾਂ ਦਾ 13042 ਹੈਕਟੇਅਰ ਹੈਕਟੇਅਰ ਰਕਬਾ ਪ੍ਰਭਾਵਿਤ ਹੋਇਆ ਹੈ ਜਿਸ ਵਿੱਚੋਂ 11418 ਰਕਬਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ ਇਸ ਪ੍ਰਭਾਵਿਤ ਹੋਏ ਰਕਬੇ ਹੇਠ ਝੋਨਾਮੱਕੀਸਬਜੀਆਂਪੁਦੀਨਾ ਅਤੇ ਮੂੰਗੀ ਦੀ ਫਸਲ ਦਾ ਨੁਕਸਾਨ ਹੋਇਆ ਹੈ

ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਕਿਸਮ ਦੀ ਸਹਾਇਤਾ ਕਰਨੀ ਸਰਕਾਰ ਅਤੇ ਪ੍ਰਸ਼ਾਸਨ ਦੀ ਪਹਿਲ ਹੈ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਉਨ੍ਹਾਂ ਕਿਹਾ ਕਿ ਸਮੂਹ ਐਸ.ਡੀ.ਐਮਜ਼ਨੂੰ ਹਦਾਇਤ ਕੀਤੀ ਗਈ ਹੈ ਕਿ ਫੀਲਡ ਸਟਾਫ਼ ਪਾਸੋਂ ਹੜ੍ਹਾਂ /ਭਾਰੀ ਬਾਰਿਸ਼ ਕਾਰਨ ਮਨੁੱਖੀ ਜਾਨਾਂ/ਪਸ਼ੂਆਂ/ਮਕਾਨਾਂ ਦੇ ਹੋਏ ਨੁਕਸਾਨ ਦੀ ਪੜਤਾਲ ਤੁਰੰਤ ਕਰਕੇ ਫੰਡਜ਼ ਪ੍ਰਾਪਤ ਕਰ ਲਏ ਜਾਣ ਤਾਂ ਜੋ ਮੁਆਵਜੇ ਦੀ ਅਦਾਇਗੀ ਜਲਦੀ ਕੀਤੀ ਜਾ ਸਕੇ

 

Share:

0 comments:

Post a Comment

Definition List

blogger/disqus/facebook

Unordered List

Support