ਫਰੀਦਕੋਟ 19 ਜੁਲਾਈ
ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਕਮ-ਚੇਅਰਮੈਂਨ ਡੀ.ਬੀ.ਈ.ਈ, ਫਰੀਦਕੋਟ ਅਤੇ ਵਧੀਕ ਡਿਪਟੀ ਕਮਿਸ਼ਨਰ ਕਮ-ਸੀ.ਈ.ਓ, ਡੀ.ਬੀ.ਈ.ਈ, ਫਰੀਦਕੋਟ ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ ਵਿਖੇ ਅਗਸਤ 2023 ਦੇ ਪਹਿਲੇ ਹਫਤੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਅਫਸਰ ਸ੍ਰੀ ਹਰਮੇਸ਼ ਕੁਮਾਰ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਇਸ ਸਵੈ-ਰੋਜ਼ਗਾਰ ਕੈਂਪ ਦਾ ਮੁੱਖ ਮਕਸਦ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ ਅਤੇ ਸਵੈ-ਰੋਜ਼ਗਾਰ ਲਈ ਪੰਜਾਬ ਦੇ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਦਾ ਲਾਭ ਦੇਣਾ ਹੈ। ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਨੂੰ ਅਪੀਲ ਕੀਤੀ ਕਿ ਉਹ ਇਸ ਅਵਸਰ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਤਾਂ ਜ਼ੋ ਉਨ੍ਹਾਂ ਨੂੰ ਰੋਜਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸਵੈ-ਰੋਜਗਾਰ ਕਰਨ ਲਈ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ ਇਸ ਲਿੰਕ ਤੇ https://forms.gle/
0 comments:
Post a Comment