--ਹੜ੍ਹ ਪ੍ਰਭਾਵਿਤ ਪਸ਼ੂਆਂ ਲਈ ਮੱਕੀ ਦੇ ਆਚਾਰ ਨਾਲ ਭਰੇ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
--ਇੱਕ ਮਹੀਨੇ ਦੀ ਤਨਖਾਹ ਹੜ੍ਹ ਪੀੜ੍ਹਤਾਂ ਲਈ ਦੇਣ ਦਾ ਕੀਤਾ ਐਲਾਨ
--ਕਿਹਾ : ਆਉਣ ਵਾਲੇ ਦਿਨਾਂ ਵਿੱਚ ਵੀ ਹੋਰ ਵੀ ਰਾਹਤ ਸਮੱਗਰੀ ਭੇਜੀ ਜਾਵੇਗੀ
ਰਾਮਪੁਰਾ (ਬਠਿੰਡਾ) 17 ਜੁਲਾਈ : ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਮੀਹਾਂ ਮਗਰੋਂ ਹੜਾਂ ਵਰਗੀ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਖੇਤਰਾਂ ਵਿੱਚ ਰਾਹਤ, ਮੁੜ ਵਸੇਬਾ ਅਤੇ ਬੁਨਿਆਦੀ ਢਾਂਚੇ ਨੂੰ ਮੁੜ ਲੀਹਾਂ ’ਤੇ ਖੜਾ ਕਰਨ ਲਈ ਵਚਨਬੱਧ ਤੇ ਯਤਨਸੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਰਾਮਪੁਰਾ ਤੋਂ ਵਿਧਾਇਕ ਸ ਬਲਕਾਰ ਸਿੰਘ ਸਿੱਧੂ ਨੇ ਨਵੀਂ ਅਨਾਜ਼ ਮੰਡੀ ਰਾਮਪੁਰਾ ਫੂਲ ਤੋ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ ਮੱਕੀ ਦੇ ਅਚਾਰ ਦੀਆ ਗੱਠਾਂ ਦੇ 2 ਟਰੱਕਾਂ ਨੂੰ ਹਲਕਾ ਰਾਮਪੁਰਾ ਫੂਲ ਦੇ ਵਾਸੀਆਂ ਦੇ ਸਹਿਯੋਗ ਸਦਕਾ ਰਵਾਨਾ ਕਰਨ ਉਪਰੰਤ ਕੀਤਾ।
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਇਕ ਦਰਜਨ ਟਰਾਲੀਆਂ ਤੇ ਪਿੱਕਅੱਪ ਹਰਾ ਚਾਰਾ ਲੈ ਕੇ ਪੁੱਜੇ
ਇਸ ਮੌਕੇ ਵਿਧਾਇਕ ਸ਼੍ਰੀ ਬਲਕਾਰ ਸਿੱਧੂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ ਭਗਵੰਤ ਮਾਨ ਵੱਲੋਂ ਲਗਾਤਾਰ ਹੜਾਂ ਕਾਰਨ ਜਾਨ-ਮਾਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਲੋਕਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਭਾਈ ਕਰਨ ਦਾ ਭਰੋਸਾ ਵੀ ਦਿਵਾਇਆ ਜਾ ਰਿਹਾ ਹੈ।
ਵਿਧਾਇਕ ਰਣਬੀਰ ਭੁੱਲਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਇਸ ਮੌਕੇ ਸ਼੍ਰੀ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਘੜੀ ਵਿਚ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ ਤੇ ਸਰਕਾਰ ਵੱਲੋਂ ਕੀਤੇ ਅਗੇਤੇ ਪ੍ਰਬੰਧਾਂ ਕਾਰਨ ਹੀ ਵੱਡਾ ਨੁਕਸਾਨ ਹੋਣ ਤੋਂ ਬਚਿਆ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਆਬਾਦੀ ਪੂਰੀ ਤਰ੍ਹਾਂ ਨਾਲ ਸੁਰੱਖਿਤ ਹੈ। ਇਸ ਮੌਕੇ ਉਨ੍ਹਾਂ ਆਪਣੀ ਇੱਕ ਮਹੀਨੇ ਦੀ ਤਨਖਾਹ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਉਨ੍ਹਾਂ ਪੰਜਾਬੀ ਕੌਮ ਤੇ ਫਖਰ ਮਹਿਸੂਸ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਤੋ ਘਬਰਾਉਣ ਵਾਲੇ ਨਹੀਂ ਸਗੋਂ ਉਸ ਦਾ ਡਟ ਕੇ ਮੁਕਾਬਲਾ ਕਰਦੇ ਹਨ। ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਸਹਿਯੋਗ ਸਦਕਾ ਇਹ ਰਾਹਤ ਕਾਰਜ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਦੌਰਾਨ ਵੀ ਇਸ ਤਰ੍ਹਾਂ ਦੀ ਰਾਹਤ ਸਮੱਗਰੀ ਹੋਰ ਭੇਜਕੇ ਹੜ੍ਹ ਪੀੜ੍ਹਤਾਂ ਦੀ ਹੋਰ ਸਹਾਇਤਾ ਕੀਤੀ ਜਾਵੇਗੀ।
ਜਾਰੀ ਹਨ ਰਾਹਤ ਕਾਰਜ, ਹਰਾ ਚਾਰਾ, ਤਰਪਾਲਾਂ ਤੇ ਰਾਸ਼ਟ ਕਿੱਟਾਂ ਦੀ ਕੀਤੀ ਗਈ ਵੰਡ
ਇਸ ਮੌਕੇ ਉਨ੍ਹਾਂ ਦੂਜੀਆਂ ਪਾਰਟੀਆਂ ਦੇ ਸਾਰੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਦੁੱਖ ਦੀ ਘੜੀ ਵਿੱਚ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਕੋਈ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ ਸਗੋਂ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੇ ਦੁੱਖ ਵਿੱਚ ਉਨ੍ਹਾਂ ਦਾ ਸਾਥ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਤੇ ਫ਼ੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਰਾਮਪੁਰਾ ਫੂਲ ਤੇ ਆਸ-ਪਾਸ ਦਾ ਖੇਤਰ ਹਾਲ ਹੀ ਚ ਹੜ੍ਹਾਂ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਮੋਹਤਬਰਾਂ ਤੋਂ ਇਲਾਵਾ ਵਰਕਰ ਅਤੇ ਆਮ ਲੋਕ ਹਾਜ਼ਰ ਸਨ
0 comments:
Post a Comment