ਸਕੂਲ ਪ੍ਰਬੰਧਨ ਵੱਲੋਂ ਕੀਤਾ ਗਿਆ ਸਨਮਾਨਿਤ
ਪਿਛਲੇ ਦਿਨੀ ਨਵੋਦਿਆ ਸੰਮਤੀ ਵੱਲੋ ਸਰਕਾਰੀ ਸਕੂਲਾਂ ਦੇ ਪੰਜਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਪੂਰੇ ਪੰਜਾਬ ਵਿੱਚ ਦਾਖਲਾ ਪ੍ਰੀਖਿਆ ਲਈ ਗਈ ਸੀ।
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ਼੍ਰੀ ਦੌਲਤ ਰਾਮ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਦੇ ਹਜਾਰਾ ਵਿਦਿਆਰਥੀਆਂ ਨੇ ਇਸ ਦਾਖਲਾ ਪ੍ਰੀਖਿਆ ਵਿੱਚ ਹਿੱਸਾ ਲਿਆ। ਜਿਸਦਾ ਨਤੀਜਾ ਐਲਾਨ ਦਿੱਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਸ੍ਰੀ ਅਜੇ ਕੁਮਾਰ ਜੀ ਨੇ ਦਸਿਆ ਕਿ ਗਾਈਡ ਅਧਿਆਪਕ ਅਤੇ ਜਮਾਤ ਇੰਚਾਰਜ ਦੀ ਸਖਤ ਮਿਹਨਤ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਮੌਜਗੜ੍ਹ ਦੀ ਵਿਦਿਆਰਥਣ ਜੋਤੀ ਪੁੱਤਰੀ ਸੋਹਣ ਲਾਲ ਨੇ ਇਹ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ, ਅਧਿਆਪਕਾਂ, ਪਿੰਡ ਅਤੇ ਸਕੂਲ ਦਾ ਨਾ ਪੂਰੇ ਜਿਲ੍ਹੇ ਵਿੱਚੋਂ ਰੋਸ਼ਨ ਕੀਤਾ ਹੈ। ਸਕੂਲ ਮੁੱਖੀ ਕਮੇਟੀ ਮੈਂਬਰ ਅਤੇ ਅਧਿਆਪਕਾਂ ਵੱਲੋਂ ਬੱਚੇ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਸ਼੍ਰੀ ਸਤੀਸ਼ ਮਿਗਲਾਨੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਖੂਈਆਂ ਸਰਵਰ ਨੇ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਸੁਨਹਿਰੀ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ।
0 comments:
Post a Comment