punjabfly

Jul 25, 2023

ਡਿਪਟੀ ਕਮਿਸ਼ਨਰ ਵੱਲੋਂ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ

Review meeting regarding the preparations of the district level Independence Day celebrations by the Deputy Commissioner



ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਹੋਵੇਗਾ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ
ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ

ਫਰੀਦਕੋਟ 25 ਜੁਲਾਈ 
 15 ਅਗਸਤ 2023 ਨੂੰ ਮਨਾਏ ਜਾਣ ਵਾਲੇ ਜਿਲਾ ਪੱਧਰੀ ਆਜ਼ਾਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਹਿੱਸਾ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਸਾਲ ਦੀ ਤਰਾਂ ਇਸ ਸਾਲ ਵੀ ਆਜ਼ਾਦੀ ਦਿਵਸ ਸਮਾਰੋਹ 15 ਅਗਸਤ ਨੂੰ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਉਨਾਂ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਆਜ਼ਾਦੀ ਦੇ ਜਸ਼ਨਾਂ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਆਜ਼ਾਦੀ ਘੁਲਾਈਆਂ ਨੂੰ ਯਾਦ ਕਰਕੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਵੀ ਹੈ। 
ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਵਸ ਦੇ ਸਮਾਰੋਹ ਵਿਚ ਬੀ.ਐਸ.ਐਫ, ਪੰਜਾਬ ਪੁਲਿਸ ਅਤੇ ਐਨ.ਸੀ.ਸੀ ਕੇਡਿਟਾ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ।। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੀ.ਟੀ ਸ਼ੋਅ ਤੇ ਦੇਸ਼ ਭਗਤੀ ਨੂੰ ਦਰਸਾਉਂਦਾ ਹੋਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਅਜ਼ਾਦੀ ਦਿਵਸ ਦੇ ਮੌਕੇ ਤੇ ਸੁਤੰਤਰਤਾ ਸੰਗਰਾਮੀਆਂ , ਖੇਡਾਂ, ਸਿੱਖਿਆ ਤੇ ਹੋਰ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲਿਆਂ  ਤੋ ਇਲਾਵਾ ਮਿਹਨਤ, ਲਗਨ ਨਾਲ ਅਤੇ ਉਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਅਜਾਦੀ ਸਮਾਰੋਹ ਵਿਚ ਆਉਣ ਵਾਲੇ ਲੋਕਾਂ ਲਈ ਵਿਸ਼ੇਸ਼ ਟਰੈਫਿਕ ਰੂਟ, ਮੋਬਾਇਲ ਪੁਲਿਸ ਪਾਰਟੀਆਂ ਬਣਾਈਆਂ ਜਾਣ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰਾਂ  ਦੀ ਟ੍ਰੈਫਿਕ ਦੀ ਸਮੱਸਿਆ ਪੇਸ਼ ਨਾ ਆਵੇ । ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲਿਆ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਜਯੋਤੀ ਬਾਲਾ, ਪੀ.ਸੀ.ਐਸ ਮੈਡਮ ਤੁਸ਼ਿਤਾ ਗੁਲਾਟੀ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਡਾ. ਸਿਵਲ ਸਰਜਨ ਅਨਿਲ ਗੋਇਲ, ਐਸ.ਐਮ. ਓ ਫਰੀਦਕੋਟ ਡਾ. ਚੰਦਰ ਸ਼ੇਖਰ, ਡੀ.ਪੀ.ਆਰ.ਓ ਸ. ਗੁਰਦੀਪ ਸਿੰਘ ਮਾਨ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪ੍ਰਦੀਪ ਦਿਉੜਾ, ਸ੍ਰੀ ਜਸਬੀਰ ਜੱਸੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।
 
x

Share:

0 comments:

Post a Comment

Definition List

blogger/disqus/facebook

Unordered List

Support