--ਪਿੰਡ ਪਿੰਡ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਫਿਰੋਜ਼ਪੁਰ 15 ਜੁਲਾਈ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜਾ ਲੈਣ ਲਈ ਵਿਧਾਇਕ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਵੱਖ ਵੱਖ ਪਿੰਡਾਂ ਚਾਂਦੀ ਵਾਲਾ, ਰੁਕਣੇ ਵਾਲਾ, ਨਿਹਾਲਾ ਲਵੇਰਾ ਸਮੇਤ ਹੋਰ ਕਈ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਕਿਸ਼ਤੀ ਵਿੱਚ ਬੈਠ ਕੇ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਮਿਲੇ ਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ|
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਸ ਦੌਰਾਨ ਸਭ ਤੋਂ ਜ਼ਰੂਰੀ ਚੀਜ਼ਾਂ ਜਿਵੇਂ ਕਿ ਰਾਸ਼ਨ, ਪਸ਼ੂਆਂ ਦੀ ਫੀਡ, ਚਾਰਾਂ ਆਦਿ ਲਗਾਤਾਰ ਪ੍ਰਭਾਵਿਤ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਮੁਹਈਆ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਵੀ ਰਾਸ਼ਨ ਆਦਿ ਜ਼ਰੂਰਤਮੰਦਾਂ ਨੂੰ ਮੁਹਈਆ ਕਰਵਾਇਆ ਜਾ ਰਿਹਾ ਹੈ|
ਵਿਧਾਇਕ ਨੇ ਕਿਹਾ ਕਿ ਉਹ ਦਿਨ ਰਾਤ ਆਪਣੇ ਇਲਾਕੇ ਦੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ ਤੇ ਖ਼ਾਸ ਕਰ ਇਸ ਮੁਸ਼ਕਿਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਵਿੱਚ ਸਥਿਤੀ ਆਮ ਵਾਂਗ ਹੋ ਜਾਏਗੀ ਕਿਉਕਿ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਘਟ ਰਿਹਾ ਹੈ ਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ ਅਤੇ ਜਦੋਂ ਵੀ ਰਾਸ਼ਨ ਫੀਡ ਆਦਿ ਦੀ ਵੰਡ ਕੀਤੀ ਜਾਂਦੀ ਹੈ ਤਾਂ ਪਿੰਡ ਦੇ ਮੋਹਦਵਾਰ ਬੰਦੇ ਕੋਲ ਖੜ੍ਹ ਕੇ ਰਾਸ਼ਨ ਆਦਿ ਦੀ ਵੰਡ ਕਰਵਾਉਣ| ਉਨ੍ਹਾਂ ਕਿਹਾ ਇਸ ਕੁਦਰਤੀ ਆਫ਼ਤ ਨੂੰ ਆਪਸ ਵਿੱਚ ਮਿਲਜੁਲ ਕੇ ਜਲਦੀ ਟਾਲਿਆ ਜਾ ਸਕਦਾ ਹੈ|
0 comments:
Post a Comment