· ਕਿਹਾ, ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਚ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ
· ਆਉਣ ਵਾਲੇ ਦਿਨਾਂ ਚ ਵੀ ਹੋਰ ਵੀ ਰਾਹਤ ਸਮੱਗਰੀ ਭੇਜੀ ਜਾਵੇਗੀ
ਬਠਿੰਡਾ, 19 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹ ਰਾਹਤ ਪ੍ਰਬੰਧਾਂ ਲਈ ਪੂਰੇ ਇੰਤਜਾਮ ਕੀਤੇ ਹੋਏ ਹਨ ਅਤੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਚ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਵੇਰਕਾ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਚ ਪੀੜ੍ਹਤਾਂ ਲਈ ਰਾਸ਼ਨ ਦੇ ਟਰੱਕ ਨੂੰ ਹਰੀ ਝੰਡੀ ਦੇਣ ਉਪਰੰਤ ਕੀਤਾ।
ਇਸ ਮੌਕੇ ਸ. ਜਗਰੂਪ ਸਿੰਘ ਗਿੱਲ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਂਇਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਚ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਕੋਈ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ ਸਗੋਂ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੇ ਦੁੱਖ ਵਿੱਚ ਉਨ੍ਹਾਂ ਦਾ ਸਾਥ ਦੇਣ ਦੀ ਜ਼ਰੂਰਤ ਹੈ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਤੇ ਫ਼ੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਬਠਿੰਡਾ ਤੇ ਆਸ-ਪਾਸ ਦਾ ਖੇਤਰ ਹਾਲ ਹੀ ਚ ਹੜ੍ਹਾਂ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੋਰ ਵੀ ਹਰ ਪ੍ਰਭਾਵਿਤ ਪੀੜ੍ਹਤਾ ਲਈ ਰਾਹਤ ਸਮੱਗਰੀ ਭੇਜੀ ਜਾਵੇਗੀ।
ਇਸ ਮੌਕੇ ਐਮਸੀ ਸ਼੍ਰੀ ਸੁਖਦੀਪ ਸਿੰਘ ਢਿੱਲੋਂ, ਵੇਰਕਾ ਦੇ ਜਨਰਲ ਮੈਨੇਜ਼ਰ ਸ਼੍ਰੀ ਰਾਕੇਸ਼ ਗੁਪਤਾ, ਸਾਬਕਾ ਚੇਅਰਮੈਨ ਡਾਇਰੈਕਟਰ ਸ਼੍ਰੀ ਸੁਖਪਾਲ ਸਿੰਘ, ਡਾ. ਪ੍ਰਮੋਦ ਸ਼ਰਮਾ, ਸ਼੍ਰੀ ਅਭਿਨਵ ਅਤੇ ਸ਼੍ਰੀ ਆਰ.ਕੇ ਪਟੇਲ ਆਦਿ ਹਾਜ਼ਰ ਸਨ।
0 comments:
Post a Comment