· ਡਿਪਟੀ ਕਮਿਸ਼ਨਰ ਨੇ ਸਿੱਖਿਆ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਨ ਦੇ ਦਿੱਤੇ ਆਦੇਸ਼
· ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਮੀਟਿੰਗ ਵਿਚ ਲਏ ਕਈ ਅਹਿਮ ਫੈਸਲੇ
ਬਠਿੰਡਾ, 19 ਜੁਲਾਈ : ਜ਼ਿਲ੍ਹੇ ਚ ਸਲੱਮ ਬਸਤੀਆਂ ਵਿਚ ਰਹਿੰਦੇ ਗ਼ਰੀਬ ਬੱਚਿਆਂ ਨੂੰ ਸਿੱਖਿਅਤ ਕਰਨ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਬਣਾਉਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਖਾਸ ਉਪਰਾਲੇ ਕਰੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡੀਡੀਆਰਸੀ ਦੇ ਡੀਐਮਟੀ ਮੈਂਬਰਾਂ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਲੋਕ ਭਲਾਈ ਹਿੱਤ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਕੀਤੀ ਗਈ ਸਮੀਖਿਆ ਬੈਠਕ ਦੌਰਾਨ ਕੀਤਾ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਡਿਸਟ੍ਰਿਕਟ ਐਜੂਕੇਸ਼ਨ ਸੁਸਾਇਟੀ ਦੇ ਆਹੁਦੇਦਾਰਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਂਦਇੰਦਿਆਂ ਨੂੰ ਕਿਹਾ ਕਿ ਉਹ ਇਸ ਤਰ੍ਹਾਂ ਦੀਆਂ ਸਲੱਮ ਬਸਤੀਆਂ ਵਿਚ ਜਾ ਕੇ ਸਿੱਖਿਆ ਤੋਂ ਵਾਂਝੇ ਰਹਿ ਰਹੇ ਗ਼ਰੀਬ ਬੱਚਿਆਂ ਦੀ ਪਹਿਚਾਣ ਕਰਨ ਤਾਂ ਜੋ ਉਨ੍ਹਾਂ ਨੂੰ ਸਿੱਖਿਆ ਤੋਂ ਵਾਝਾਂ ਨਾ ਰਹਿਣ ਦਿੱਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਦਿਵਿਆਂਗ ਵਿਅਕਤੀਆਂ ਅਤੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਯੂਡੀਆਈਡੀ ਕਾਰਡ ਬਣਾਉਣਾ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਲੋੜਵੰਦ ਲਾਭਪਾਤਰੀ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਕੋਈ ਵੀ ਵਾਝਾਂ ਨਾ ਰਹਿ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਵਨ ਸਟਾਪ ਸੈਂਟਰ ਤੋਂ ਸਿਵਲ ਹਸਪਤਾਲ ਵਿਚ ਸਾਈਨ ਬੋਰਡ ਲਗਾਉਣ ਬਾਰੇ ਵੀ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਪਿੰਡ ਨਰੂਆਣਾ ਵਿਖੇ ਦਾਨ ਵਿੱਚ ਮਿਲੀ ਜ਼ਮੀਨ ਅਤੇ ਪਿੰਡ ਉਡਤ ਸੈਦੇ ਵਾਲਾ (ਜ਼ਿਲ੍ਹਾ ਮਾਨਸਾ) ਵਿਖੇ ਦਾਨ ਵਿੱਚ ਮਿਲੀ ਜ਼ਮੀਨ ਨੂੰ ਸਾਲ 2023-24 ਲਈ ਠੇਕੇ ਤੇ ਦੇਣ, ਦਫ਼ਤਰ ਦੀ ਰੈਨੋਵੇਸ਼ਨ ਕਰਵਾਉਣ, ਅਡਵਾਂਸ ਕੈਂਸਰ ਇੰਸਟੀਚਿਊਟ ਅਤੇ ਏਮਜ਼ ਬਠਿੰਡਾ ਵਿਖੇ ਜਨ ਔਸ਼ਦੀ ਸਟੋਰ ਖੋਲ੍ਹਣ, ਰੈਡ ਕਰਾਸ ਅਤੇ ਇਸ ਦੀਆਂ ਸਹਿਯੋਗ ਸੰਸਥਾਵਾਂ ਵਿਖੇ ਕੰਮ ਕਰਦੇ ਸਟਾਫ਼ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਬਾਰੇ, ਰੈਡ ਕਰਾਸ ਦਫ਼ਤਰ ਵਿਖੇ ਇੰਸਟੀਚਿਊਟ ਆਫ਼ ਆਟੋਮੇਟਿਵ ਐਂਡ ਡਰਾਈਵਿੰਗ ਸਕਿੱਲਜ਼ ਖੋਲ੍ਹਣ, ਰੈਡ ਕਰਾਸ ਸੁਸਾਇਟੀ ਵਲੋਂ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਡੈਫ਼ ਐਂਡ ਡੰਬ ਵਿਖੇ ਰੈੱਡ ਕਰਾਸ ਸਪੈਸਲਾਈਜ਼ਡ ਅਡਾਪਸ਼ਨ ਏਜੰਸੀ ਲੈਣ ਸਬੰਧੀ ਆਦਿ ਵਿਸ਼ਿਆਂ ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਬਾਲ ਸੁਰੱਖਿਆ ਬਾਲ ਭਲਾਈ ਵਿਭਾਗ ਵਲੋਂ ਕੀਤੇ ਜਾਣ ਵਾਲੇ ਕਾਰਜਾਂ ਦਾ ਵੀ ਰੀਵਿਊ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਅੰਮ੍ਰਿਤਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀ ਚੌਧਰੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋ, ਐਸਡੀਐਮ ਬਠਿੰਡਾ ਮੈਡਮ ਅਨਾਇਤ, ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਆਰਟੀਏ ਸ਼੍ਰੀ ਰਾਜਦੀਪ ਬਰਾੜ, ਸਕੱਤਰ ਰੈੱਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
0 comments:
Post a Comment