punjabfly

Jul 18, 2023

ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ

 

The Punjab government is taking concrete steps for the basic facilities of Anganwadi centers in the state: Dr. Baljit Kaur


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ
 
ਚੰਡੀਗੜ੍ਹ, 18 ਜੁਲਾਈ:


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।

ਆਂਗਣਵਾੜੀ ਸੈਂਟਰਾਂ ਦੀਆਂ ਵੱਖ-ਵੱਖ ਸਕੀਮਾਂ/ਪ੍ਰੋਗਰਾਮਾਂ ਬਾਰੇ ਜ਼ਿਕਰ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਰਾਹੀਂ 6 ਸਾਲ ਤੱਕ ਦੇ ਬੱਚੇ, ਗਰਭਵਤੀ ਅਤੇ ਦੁੱਧ-ਪਿਲਾਊ ਔਰਤਾਂ ਨੂੰ ਪੂਰਕ ਪੋਸ਼ਣ ਆਹਾਰ, ਟੀਕਾਕਰਣ, ਸਿਹਤ ਸਿੱਖਿਆ, ਸਿਹਤ ਤੇ ਪੋਸ਼ਣ ਸਬੰਧੀ ਸਿੱਖਿਆ ਅਤੇ ਰੈਫਰਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ 3-6 ਸਾਲ ਦੇ ਬੱਚਿਆਂ ਨੂੰ ਗੈਰ- ਰਸਮੀ ਪ੍ਰੀ-ਸਕੂਲ ਸਿੱਖਿਆ ਵੀ ਮੁਹੱਈਆ ਕਰਵਾਈ ਜਾਂਦੀ ਹੈ।

ਇਹ ਵੀ ਪੜ੍ਹੋ -ਨੇਹਾ ਬਣੀ ਹੌਂਸਲੇ ਦੀ ਮਿਸਾਲ, ਜਿੰਦਾਦਿਲੀ ਨਾਲ ਕਰ ਰਹੀ ਹੈ ਕੈਂਸਰ ਦੀ ਬਿਮਾਰੀ ਦੀ ਸਾਹਮਣਾ

ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਆਂਗਣਵਾੜੀ ਸੈਂਟਰਾਂ ਦੀਆਂ ਇੱਕ ਹਜ਼ਾਰ ਬਿਲਡਿੰਗਾਂ ਦੀ ਨੁਹਾਰ ਬਦਲਣ ਲਈ ਰੂਰਲ ਡਿਵੈਲਪਮੈਂਟ ਵਿਭਾਗ ਨਾਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਪਖਾਨਿਆਂ ਦੀ ਉਸਾਰੀ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਆਂਗਣਵਾੜੀ ਸੈਂਟਰਾਂ ਲਈ ਬਿਲਡਿੰਗਾਂ, ਬਾਲਾ ਪੇਂਟਿੰਗਸ, ਬੱਚਿਆਂ ਦੇ ਬੈਠਣ ਲਈ ਫਰਨੀਚਰ ਖੇਡਣ ਲਈ ਖਿਡੌਣੇ, ਝੂਲੇ ਅਤੇ ਪ੍ਰੀ-ਸਕੂਲ ਸਿੱਖਿਆ ਲਈ ਜ਼ਰੂਰੀ ਸਮਾਨ ਜੁਟਾਉਣ ਲਈ ਸਮਰੱਥ ਵਿਅਕਤੀਆਂ ਤੇ ਸੰਸਥਾਵਾਂ ਕੋਲ਼ੋਂ ਮਦਦ ਲੈਣ ਦੇ ਵਿਸ਼ੇਸ਼ ਉਪਰਾਲੇ ਕਰਨ ਲਈ ਵੀ ਕਿਹਾ, ਤਾਂ ਜੋ ਚਾਹਵਾਨ ਨਾਗਰਿਕ ਵੀ ਸਰਕਾਰ ਦਾ ਸਹਿਯੋਗ ਕਰਕੇ ਆਪਣਾ ਯੋਗਦਾਨ ਪਾ ਸਕਣ।

ਇਹ ਵੀ ਪੜ੍ਹੋ -ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਰਾਮਗੜ੍ਹ ਦੇ ਵਾਸੀ

ਕੈਬਨਿਟ ਮੰਤਰੀ ਨੇ ਆਮ ਨਾਗਰਿਕਾਂ, ਲੋਕ ਭਲਾਈ ਜਥੇਬੰਦੀਆਂ, ਪੰਚਾਇਤਾਂ ਅਤੇ ਐਨ. ਆਰ. ਆਈ. ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿੱਚ ਲੋੜੀਂਦੀਆਂ ਵਸਤੂਆਂ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣਾ ਯੋਗਦਾਨ ਪਾਉਣ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਵੱਲੋਂ 07 ਅਗਸਤ 2023 ਤੱਕ ਜ਼ਿਲ੍ਹਾ ਪੱਧਰ ‘ਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਆਂਗਣਵਾੜੀ ਸੈਂਟਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਵਧੀਆ ਕੰਮ ਕਰਨ ਵਾਲੇ ਜ਼ਿਲ੍ਹੇ ਦੇ ਤਿੰਨ (3) ਆਂਗਣਵਾੜੀ ਸੈਂਟਰਾਂ ਦੇ ਆਂਗਣਵਾੜੀ ਵਰਕਰ, ਹੈਲਪਰ, ਸੁਪਰਵਾਈਜ਼ਰ ਅਤੇ ਸੀ.ਡੀ.ਪੀ.ਓ. ਨੂੰ 15 ਅਗਸਤ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ 10 ਅਗਸਤ ਤੱਕ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ। ਉਨ੍ਹਾਂ ਵਿੱਚੋਂ ਸਟੇਟ ਲੈਵਲ ਤੇ 10 ਆਂਗਣਵਾੜੀ ਸੈਂਟਰਾਂ ਦੇ ਸਮੂਹ ਸਟਾਫ਼ ਨੂੰ 15 ਅਗਸਤ ਤੇ ਫੇਸਬੁੱਕ ਲਾਈਵ ਰਾਹੀਂ ਸਨਮਾਨਿਤ ਕੀਤਾ ਜਾਵੇਗਾ।
Share:

0 comments:

Post a Comment

Definition List

blogger/disqus/facebook

Unordered List

Support