ਫ਼ਾਜਿ਼ਲਕਾ / ਬਲਰਾਜ ਸਿੰਘ ਸਿੱਧੂ
ਬੀ ਐੱਡ ਅਧਿਆਪਕ ਫਰੰਟ ਪੰਜਾਬ ਦੇ ਆਗੂਆਂ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਸਰਕਾਰ ਵੱਲੋਂ ਮਾਸਟਰ ਕੇਡਰ ਦੀ 4161 ਦੀ ਭਰਤੀ ਨੂੰ ਜਲਦ ਪੂਰਾ ਕੀਤਾ ਜਾਵੇ ਅਤੇ ਅਤੇ ਜਿੰਨੀਆਂ ਵੀ ਪੋਸਟਾਂ ਦੀ ਵੇਟਿੰਗ ਚੱਕਣੀ ਬਣਦੀ ਹੈ ਉਸ ਨੂੰ ਜਲਦ ਤੋਂ ਜਲਦ ਚੁੱਕਿਆ ਜਾਵੇ ਤਾਂ ਜੋ ਬੇਰੋਜ਼ਗਾਰ ਅਧਿਆਪਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਜਲਦੀ ਮਿਲ ਸਕੇ ਕਿਉਂਕਿ ਇਹ ਭਰਤੀ ਪਹਿਲਾਂ ਹੀ ਕਾਫੀ ਲੇਟ ਚੱਲ ਰਹੀ ਹੈ ਇਸ ਲਈ ਫਰੰਟ ਵੱਲੋਂ ਸਰਕਾਰ ਅੱਗੇ ਅਪੀਲ ਹੈ ਕਿ ਇਸ ਭਰਤੀ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਸਕੂਲਾਂ ਨੂੰ ਜਲਦ ਤੋਂ ਜਲਦ ਨਵੇਂ ਅਧਿਆਪਕ ਮਿਲਣ ਅਤੇ ਸਕੂਲਾਂ ਵਿੱਚ ਵੱਡੀ ਗਿਣਤੀ ਖਾਲੀ ਪਈਆਂ ਅਸਾਮੀਆਂ ਭਰੀਆਂ ਜਾ ਸਕਣ ਇਸ ਮੌਕੇ ਫਰੰਟ ਦੇ ਸੂਬਾ ਪ੍ਰਧਾਨ ਸੁਖਦਰਸ਼ਨ ਸਿੰਘ ਚੇਅਰਮੈਨ ਪਰਗਟਜੀਤ ਸਿੰਘ ਕਿਸ਼ਨਪੁਰਾ ਕਾਰਜਕਾਰੀ ਜਨਰਲ ਸਕੱਤਰ ਤਜਿੰਦਰ ਸਿੰਘ ਮੁਹਾਲੀ ਸੂਬਾ ਪ੍ਰੈੱਸ ਸਕੱਤਰ ਦਪਿੰਦਰ ਸਿੰਘ ਢਿੱਲੋਂ ਰਵਿੰਦਰ ਜਲੰਧਰ ਪਰਮਜੀਤ ਸਿੰਘ ਪੰਮਾ ਫਿਰੋਜ਼ਪੁਰ ਪਰਮਜੀਤ ਦੁੱਗਲ ਪਰਮਿੰਦਰ ਸਿੰਘ ਢਿਲੋਂ ਸਰਤਾਜ ਸਿੰਘ ਕਪੂਰਥਲਾ ਗੁਰਮੀਤ ਸਿੰਘ ਢੋਲੇਵਾਲਾ ਸਤਿੰਦਰ ਸਚਦੇਵਾ ਹਰਵਿੰਦਰ ਬਰਨਾਲਾ ਕਮਲਜੀਤ ਸਿੰਘ ਜਲੰਧਰ ਕੇਵਲ ਸਿੰਘ ਮੁਕਤਸਰ ਸਾਹਿਬ ਆਗੂ ਹਾਜਰ ਸਨ।
0 comments:
Post a Comment