ਖੇਡ ਪਾਲਿਸੀ 2022-23 ਅਨੁਸਾਰ ਕਰਵਾਇਆ ਜਾਣਗੀਆਂ ਜ਼ਿਲ੍ਹਾ ਪ੍ਰਾਇਮਰੀ ਖੇਡਾਂ -ਡੀਈਓ ਦੌਲਤ ਰਾਮ
ਪ੍ਰਾਇਮਰੀ ਸਕੂਲ ਖੇਡਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਜ਼ਿਲ੍ਹਾ ਖੇਡ ਕਮੇਟੀ ਨਿਭਾਏਗੀ ਅਹਿਮ ਭੂਮਿਕਾ
ਫ਼ਾਜਿ਼ਲਕਾ - ਬਲਰਾਜ ਸਿੰਘ ਸਿੱਧੂ
ਜ਼ਿਲ੍ਹਾ ਫ਼ਾਜ਼ਿਲਕਾ ਦੀਆ ਪ੍ਰਾਇਮਰੀ ਸਕੂਲ ਖੇਡਾਂ 2023-24 ਦੇ ਸੰਚਾਲਨ ਲਈ ਅੱਜ ਜ਼ਿਲ੍ਹਾ ਖੇਡ ਕਮੇਟੀ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਦਫ਼ਤਰ ਵਿੱਚ ਹੋਈ। ਜਿਸ ਵਿੱਚ ਵੱਖ ਵੱਖ ਬਲਾਕਾਂ ਦੇ ਬੀਪੀਈਓ ਅਤੇ ਜ਼ਿਲ੍ਹਾ ਖੇਡ ਕਮੇਟੀ ਦੇ ਮੈਂਬਰਾਂ ਨੇ ਭਾਗ ਲਿਆ।ਜਿਸ ਵਿੱਚ ਕਲੱਸਟਰ ਅਤੇ ਬਲਾਕ ਪੱਧਰੀ ਖੇਡਾਂ ਦੀਆਂ ਮਿੱਤੀਆ ਦਾ ਐਲਾਨ ਕੀਤਾ ਗਿਆ।
ਕਲੱਸਟਰ ਪੱਧਰੀ ਖੇਡਾਂ 17 ਸਤੰਬਰ ਤੋਂ 23 ਸਤੰਬਰ ਤੱਕ ਅਤੇ ਬਲਾਕ ਪੱਧਰੀ ਖੇਡਾਂ 24 ਸਤੰਬਰ ਤੋ 30 ਸਤੰਬਰ ਤੱਕ ਕਰਵਾਉਣ ਦਾ ਫੈਸਲਾ ਕੀਤਾ ਗਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਈਓ ਪੰਕਜ਼ ਕੰਬੋਜ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਜ਼ਿਲ੍ਹਾ ਪੱਧਰੀ ਖੇਡ ਮਿੱਤੀਆ ਦਾ ਵੀ ਜਲਦੀ ਐਲਾਨ ਕਰ ਦਿੱਤਾ ਜਾਵੇਗਾ।
ਡੀਈਓ ਦੌਲਤ ਰਾਮ ਨੇ ਦੱਸਿਆ ਕਿ
ਜ਼ਿਲ੍ਹਾ ਪੱਧਰੀ ਖੇਡਾਂ ਦੇ ਸੰਚਾਲਨ ਲਈ ਬੀਪੀਈਓ ਸੁਨੀਲ ਕੁਮਾਰ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ।ਖੇਡ ਪਾਲਿਸੀ 2022-23 ਅਨੁਸਾਰ ਪ੍ਰਾਇਮਰੀ ਸਕੂਲ ਖੇਡਾਂ ਲਈ 15 ਖੇਡਾਂ ਦੀ ਚੋਣ ਕੀਤੀ ਗਈ ਹੈ। ਜ਼ਿਲ੍ਹਾ ਪੱਧਰੀ ਖੇਡਾਂ ਦੇ ਸੰਚਾਲਨ ਲਈ ਹਰ ਖੇਡ ਲਈ ਤਿੰਨ ਤਿੰਨ ਅਧਿਆਪਕਾਂ ਦੀ ਵਿਸ਼ੇਸ਼ ਡਿਊਟੀ ਲਗਾਈ ਜਾਵੇਗੀ।
ਇਸ ਮੌਕੇ ਤੇ ਬੀਪੀਈਓ ਸੁਨੀਲ ਕੁਮਾਰ, ਬੀਪੀਈਓ ਅਜੇ ਛਾਬੜਾ, ਬੀਪੀਈਓ ਭਾਲਾ ਰਾਮ,ਸੀਐਚਟੀ ਸੁਭਾਸ਼ ਕਟਾਰੀਆਂ, ਦੁਪਿੰਦਰ ਢਿੱਲੋਂ,ਸਤਿੰਦਰ ਕੰਬੋਜ, ਮੈਡਮ ਮਮਤਾ ਸਚਦੇਵਾ ਸਟੇਟ ਅਵਾਰਡੀ ,ਰਾਜੀਵ ਚਗਤੀ, ਰਜਿੰਦਰ ਕੁਮਾਰ,ਰਾਮ ਕੁਮਾਰ,ਮੈਡਮ ਅਦਿੱਤੀ ਅਨੇਜਾ ਅਤੇ ਸੁਰਿੰਦਰ ਕੰਬੋਜ ਮੌਜੂਦ ਸਨ।
0 comments:
Post a Comment