ਬਲਾਕ ਦੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਬਲਾਕ ਪੱਧਰੀ ਖੇਡ ਮਿੱਤੀਆ ਦਾ ਕੀਤਾ ਐਲਾਨ
ਖੇਡ ਪਾਲਿਸੀ 2022-23 ਅਨੁਸਾਰ ਕਰਵਾਇਆ ਜਾਣਗੀਆਂ ਜ਼ਿਲ੍ਹਾ ਪ੍ਰਾਇਮਰੀ ਖੇਡਾਂ - ਲਵਜੀਤ ਸਿੰਘ ਗਰੇਵਾਲ
ਪ੍ਰਾਇਮਰੀ ਸਕੂਲ ਖੇਡਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਸਭ ਦੀ ਸਾਂਝੀ ਜਿੰਮੇਵਾਰੀ
ਫ਼ਾਜਿ਼ਲਕਾ -ਬਲਰਾਜ ਸਿੰਘ ਸਿੱਧੂ
ਜ਼ਿਲ੍ਹਾ ਫ਼ਾਜ਼ਿਲਕਾ ਦੀਆ ਪ੍ਰਾਇਮਰੀ ਸਕੂਲ ਖੇਡਾਂ 2023-24 ਦੇ ਸੰਚਾਲਨ ਲਈ ਅੱਜ ਬਲਾਕ ਫਾਜ਼ਿਲਕਾ 2 ਦੇ ਖੇਡ ਡਿਊਟੀ ਨਿਭਾਉਣ ਵਾਲੇ ਅਧਿਆਪਕਾਂ ਦੀ ਅਹਿਮ ਮੀਟਿੰਗ ਬੀਪੀਈਓ ਪ੍ਰਮੋਦ ਕੁਮਾਰ ਅਤੇ ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕਰਨੀ ਖੇੜਾ ਵਿੱਚ ਹੋਈ। ਜਿਸ ਵਿੱਚ ਵੱਖ ਵੱਖ ਸੈਂਟਰਾਂ ਦੇ ਸੀਐਚਟੀ ਅਤੇ ਅਧਿਆਪਕਾਂ ਨੇ ਭਾਗ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਪੀਈਓ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਬਲਾਕ ਫਾਜ਼ਿਲਕਾ 2 ਦੀਆਂ ਖੇਡਾਂ 25,26 ਅਤੇ 27 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈਆਂ ਜਾਣਗੀਆਂ। ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਜ਼ਰੂਰੀ ਹਨ। ਖੇਡਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਹਿਣਸ਼ੀਲਤਾ,ਟੀਮ ਵਰਕ ,ਖੇਡ ਭਾਵਨਾ ਅਜਿਹੇ ਅਨੇਕ ਗੁਣਾ ਨਾਲ ਭਰਦੀਆਂ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਲਵਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜਲਦੀ ਹੀ ਖੇਡਾਂ ਦੇ ਸੰਚਾਲਨ ਦਾ ਤਜਰਬਾ ਰੱਖਣ ਵਾਲੇ ਅਧਿਆਪਕਾਂ ਦੀਆਂ ਵੱਖ ਵੱਖ ਖੇਡਾਂ ਦੇ ਸੰਚਾਲਨ ਲਈ ਡਿਊਟੀਆਂ ਲਗਾ ਦਿੱਤੀਆਂ ਜਾਣਗੀਆਂ ਤਾਂ ਜ਼ੋ ਇਸ ਖੇਡ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।ਹਰ ਖੇਡ ਵਿੱਚ ਤਜਰਬਾ ਰੱਖਣ ਵਾਲੇ ਅਧਿਆਪਕਾਂ ਦੀ ਵਿਸ਼ੇਸ਼ ਡਿਊਟੀ ਲਗਾਈ ਜਾਵੇਗੀ। ਸੀਐਚਟੀ ਮਨੋਜ ਕੁਮਾਰ ਧੂੜੀਆ ਵੱਲੋਂ ਮੀਟਿੰਗ ਲਈ ਇਸ ਮੀਟਿੰਗ ਸੁਚੱਜੇ ਪ੍ਰਬੰਧ ਕੀਤੇ ਗਏ ਸਨ।
ਇਸ ਮੌਕੇ ਤੇ ਸੀਐਚਟੀ ਮੈਡਮ ਪੁਸ਼ਪਾ ਕੁਮਾਰੀ,ਮੈਡਮ ਨੀਲਮ ਬਜਾਜ ਜ਼ਿਲ੍ਹਾ ਖੇਡ ਕਮੇਟੀ ਮੈਂਬਰ ਰਜੀਵ ਚੰਗਤੀ,ਮੈਡਮ ਮਮਤਾ ਸਚਦੇਵਾ ਸਟੇਟ ਐਵਾਰਡੀ, ਨਿਸ਼ਾਂਤ ਅਗਰਵਾਲ ਅਤੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਮੌਜੂਦ ਸਨ।
0 comments:
Post a Comment