punjabfly

Oct 26, 2023

ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਦਾ ਨਸਿ਼ਆਂ ਖਿਲਾਫ ਵੱਡਾ ਉਪਰਾਲਾ


ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਪੁਲਿਸ ਵਿਭਾਗ ਨਾਲ ਮਿਲਕੇ ਫਾਜਿ਼ਲਕਾ ਵਿਖੇ ਨਸਿ਼ਆਂ ਖਿਲਾਫ ਜਾਗਰੂਕਤਾ ਲਈ ਕਰਵਾਈ ਦੌੜ

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਹਰੀ ਝੰਡੀ ਵਿਖਾ ਕੇ ਕੀਤਾ ਦੌੜ ਨੂੰ ਰਵਾਨਾ

ਵਿਦਿਆਰਥੀਆਂ ਵੱਲੋਂ ਸੇ ਨੋ ਟੂ ਡਰੱਗਸ ਨੂੰ ਦਰਸ਼ਾਉਂਦੀ ਮਨੁੱਖੀ ਲੜੀ ਪੇਸ਼

ਫਾਜਿ਼ਲਕਾ, 26 ਅਕਤੂਬਰ


                ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਅੱਜ ਇੱਥੇ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੁਲਿਸ ਵਿਭਾਗ ਨਾਲ ਮਿਲ ਕੇ ਨਸਿ਼ਆਂ ਖਿਲਾਫ ਜਾਗਰੂਕਤਾ ਲਈ ਕਰਵਾਈ ਦੌੜ ਫਾਜਿ਼ਲਕਾ ਦੇ ਲੋਕਾਂ ਨੇ ਵੱਡੇ ਉਤਸਾਹ ਨਾਲ ਭਾਗ ਲਿਆ। ਇਸ ਮੌਕੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਮਨਜੀਤ ਸਿੰਘ ਢੇਸੀ ਨੇ ਇਸ ਦੌੜ ਦੀ ਅਗਵਾਈ ਕੀਤੀ ਅਤੇ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਵਿਖਾ ਕੇ ਦੌੜ ਨੂੰ ਰਵਾਨਾ ਕੀਤਾ।ਦੌੜ ਦੀ ਸ਼ੁਰੂਆਤ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਭ ਨੂੰ ਨਸਿ਼ਆਂ ਖਿਲਾਫ  ਸਮਾਜਿਕ ਮੁਹਿੰਮ ਵਿਚ ਕੰਮ ਕਰਨ ਦੀ ਸਹੁੰ ਚੁੱਕਾਈ।ਇਸਦੇ ਨਾਲ ਹੀ ਇਸ ਦੌੜ ਦੌਰਾਨ ਬੇਟੀ ਬਚਾਓ ਬੇਟੀ ਪੜਾਓ ਦਾ ਵੀ ਸੰਦੇ਼ਸ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੇ ਨੋ ਟੂ ਡਰੱਗਸ ਨੂੰ ਦਰਸ਼ਾਉਂਦੀ ਮਨੁੱਖੀ ਲੜੀ ਪੇਸ਼ ਕੀਤੀ ਗਈ।

                ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਖਿਆ ਕਿ ਪ੍ਰਸ਼ਾਸਨਿਕ ਪੱਧਰ ਤੇ ਤਾਂ ਨਸਿ਼ਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਸ ਮੁਹਿੰਮ ਵਿਚ ਸਮਾਜਿਕ ਭਾਗੀਦਾਰੀ ਬਹੁਤ ਜਰੂਰੀ ਹੈ। ਇਸੇ ਲਈ ਇਸ ਤਰਾਂ ਦੇ ਆਯੋਜਨ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸੋਰ ਅਵਸਥਾ ਦੇ ਬੱਚੇ ਅਤੇ ਨੌਜਵਾਨ ਕੋਮਲ ਮਾਨਸਿਕ ਅਵਸਥਾ ਦੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਮਾੜੇ ਅਨਸਰਾਂ ਵੱਲੋਂ ਵਰਗਲਾਉਣ ਦੀਆਂ ਕੋਸਿ਼ਸਾਂ ਵੀ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਨੂੰ ਲਗਾਤਾਰ ਸੁਚੇਤ ਕਰਦੇ ਰਹਿਣ ਵਿਚ ਵੀ ਇਸ ਤਰਾਂ ਦੇ ਆਯੋਜਨ ਕਾਰਗਾਰ ਸਿੱਧ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਦੇ ਪੀੜਤਾਂ ਦਾ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ।

                ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਆਯੋਜਨ ਦੀ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਸਾਂਝੇ ਉਪਰਾਲਿਆਂ ਨਾਲ ਹੀ ਅਸੀਂ ਆਪਣੇ ਸਮਾਜ ਨੂੰ ਨਸ਼ਾ ਮੁਕਤ ਰੱਖ ਸਕਦੇ ਹਾਂ। ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਅਮਨਦੀਪ ਸਿੰਘ ਵੱਲੋਂ ਅਥਾਰਟੀ ਵੱਲੋਂ ਸਮਾਜਿਕ ਜਾਗਰੂਕਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਐਸਐਸਪੀ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੁਲਿਸ ਨਸਿ਼ਆਂ ਖਿਲਾਫ ਸਖ਼ਤ ਕਾਰਵਾਈ ਕਰ ਰਹੀ ਹੈ ਪਰ ਜ਼ੇਕਰ ਲੋਕ ਵੀ ਇਸ ਮੁਹਿੰਮ ਵਿਚ ਸਾਥ ਦੇਣ ਤਾਂ ਨਤੀਜੇ ਹੋਰ ਵੀ ਚੰਗੇ ਮਿਲਣਗੇ।

                ਦੌੜ ਡੀਸੀ ਦਫ਼ਤਰ ਤੋਂ ਸੁ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੱਕ ਗਈ। ਦੌੜ ਵਿਚ ਜ਼ੋਸ਼ੀਲੇ ਨਾਰਿਆਂ ਨਾਲ ਫਾਜਿਲ਼ਕਾ ਦਾ ਆਸਮਾਨ ਗੂੰਜ ਉਠਿਆ। ਸਟੇਡੀਅਮ ਵਿਖੇ ਬਹੁਤ ਸਾਰੀਆਂ ਰੋਚਕ ਖੇਡਾਂ ਵੀ ਕਰਵਾਈਆਂ ਗਈਆਂ। ਡਾ: ਪਿਕਾਕਸ਼ੀ ਨੇ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਤੇ ਸਤਿੰਦਰ ਕੌਰ ਨੇ ਮਹਿਲਾ ਸ਼ਸਕਤੀਕਰਨ ਬਾਰੇ ਭਾਸ਼ਣ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਜਿ਼ਲ੍ਹਾ ਤੇ ਸੈਸ਼ਨ ਜੱਜ ਵਲੋਂ ਨਸਿ਼ਆਂ ਖਿਲਾਫ ਚੰਗਾ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂਖੇਡਾਂ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

                ਇਸ ਮੌਕੇ ਵਧੀਕ ਜਿ਼ਲ੍ਹਾ ਤੇ ਸੈਸ਼ਨ ਜੱਜ ਸ੍ਰੀ ਜਗਮੋਹਨ ਸਿੰਘ ਸੰਘਾਏਡੀਸੀ ਸ੍ਰੀ ਰਵਿੰਦਰ ਸਿੰਘ ਅਰੋੜਾਸਹਾਇਕ ਕਮਿਸ਼ਨਰ ਜਨਰਲ ਸਾਰੰਗਪ੍ਰੀਤ ਸਿੰਘ ਔਜਲਾਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰਜਿ਼ਲ੍ਹਾ ਸਿੱਖਿਆ ਅਫ਼ਸਰ ਸੁਖਬੀਰ ਸਿੰਘ ਬੱਲਜਿ਼ਲ੍ਹਾ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਆਦਿ ਵੀ ਹਾਜਰ ਸਨ।

Share:

0 comments:

Post a Comment

Definition List

blogger/disqus/facebook

Unordered List

Support