ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਸੰਕਰ ਜਿੰਪਾ ਨੇ ਰਾਜ ਪੱਧਰੀ ਸਮਾਗਮ ਦੌਰਾਨ ਭੇਟ ਕੀਤਾ ਉੱਤਮ ਸਕੂਲ ਦਾ ਅਵਾਰਡ
ਸਰਹੱਦੀ ਖੇਤਰ ਦੇ ਚਾਨਣ ਮੁਨਾਰੇ ਸਰਕਾਰੀ ਪ੍ਰਾਇਮਰੀ ਸਕੂਲ ਚਾਨਣਵਾਲਾ ਦੇ ਜਿਲ੍ਹਾ ਪੱਧਰੀ ਸਵੱਛ ਸਕੂਲ ਪੁਰਸਕਾਰ ਪ੍ਰਾਪਤ ਕਰਨ ਤੇ ਸਕੂਲ ਦੇ ਨਾਮ ਇੱਕ ਹੋਰ ਪ੍ਰਾਪਤੀ ਜੁੜ ਗਈ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਲਵਜੀਤ ਸਿੰਘ ਗਰੇਵਾਲ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ
ਸਿੱਖਿਆ ਵਿਭਾਗ ਵੱਲੋਂ ਜਿ਼ਲ੍ਹੇ ਵਿਚ ਸਕੂਲਾਂ ਦੇ ਸਰਵੇਖਣ ਤੋਂ ਬਾਅਦ ਚੁਣੇ ਗਏ ਸਵੱਛ ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸ਼ਕਾਰਾਂ ਦੀ ਵੰਡ ਚੰਡੀਗੜ੍ਹ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਸ਼੍ਰੀ ਬ੍ਰਹਮ ਸੰਕਰ ਜਿੰਪਾ ਨੇ ਕੀਤੀ ।
ਸਕੂਲਾ ਨੂੰ ਪੁਰਸਕਾਰਾਂ ਦੀ ਵੰਡ ਮੌਕੇ ਤੇ ਸਵੱਛ ਵਿਦਿਆਲਿਆ ਪੁਰਸਕਾਰ ਜੇਤੂ ਸਕੂਲਾਂ ਦੇ ਮੁੱਖੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਹੋਰਨਾਂ ਲਈ ਪ੍ਰੇਰਨਾ ਸ਼ਰੋਤ ਬਣੇਗੀ। ਉਨ੍ਹਾਂ ਨੇ ਕਿਹਾ ਕਿ ਸਕੂਲਾ ਦੇ ਸੁਧਾਰਾਂ ਲਈ ਸਰਕਾਰ ਵੱਲੋਂ ਹਰ ਮਦਦ ਮੁਹਈਆ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਕੂਲਾਂ ਦੇ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ
ਅਜਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਸਕੂਲ ਵਿਚ ਪੀਣ ਦੇ ਪਾਣੀ ਦਾ ਪ੍ਰਬੰਧ, ਟੁਆਲਿਟ, ਹੱਥ ਧੌਣ ਦੀ ਸੁਵਿਧਾ ਤੇ ਵਿਹਾਰ, ਪ੍ਰਬੰਧਨ ਅਤੇ ਸਾਂਭ ਸੰਭਾਲ, ਵਿਹਾਰਕ ਬਦਲਾਅ ਅਤੇ ਸਮਰੱਥਾ ਆਦਿ ਪੈਮਾਨਿਆਂ ਤੇ ਦਰਜਾਵੰਦੀ ਕੀਤੀ ਗਈ ਹੈ।
ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜਿਲਕਾ 2 ਪ੍ਰਮੋਦ ਕੁਮਾਰ ਨੇ ਦੱਸਿਆ ਕਿ ਸਰਹੱਦੀ ਖੇਤਰ ਦਾ ਚਾਨਣ ਮੁਨਾਰਾ ਬਣੇ ਚਾਨਣ ਵਾਲਾ ਦੇ ਸਕੂਲ ਨਾਮ ਪਹਿਲਾ ਵੀ ਕਈ ਉਪਲੱਬਧੀਆ ਦਰਜ ਹਨ। ਇਸ ਸਕੂਲ ਵਿੱਚ 11 ਪਿੰਡਾ ਤੋ ਇਲਾਵਾ ਫਾਜ਼ਿਲਕਾ ਸਹਿਰ ਤੋ ਵੀ ਵਿਦਿਆਰਥੀ ਪੜਣ ਲਈ ਆਂਉਦੇ ਹਨ। ਉਹਨਾਂ ਕਿਹਾ ਕਿ ਸਾਡੇ ਬਲਾਕ ਲਈ ਇਹ ਮਾਣ ਵਾਲੀ ਗੱਲ ਹੈ। ਇਸ ਸਬੰਧੀ ਗੱਲ ਕਰਦਿਆਂ ਸਕੂਲ ਮੁੱਖੀ ਲਵਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਸਾਡੇ ਸਕੂਲ ਦੇ ਸਟਾਫ ਮੈਂਬਰ ਸਵੀਕਾਰ ਗਾਂਧੀ ਸਟੇਟ ਅਵਾਰਡੀ , ਮੈਡਮ ਸ਼ਵੇਤਾ ਕੁਮਾਰੀ,ਮੈਡਮ ਰੇਨੂੰ ਬਾਲਾ ,ਗੌਰਵ ਮਦਾਨ, ਰਾਜ ਕੁਮਾਰ ਸੰਧਾ, ਇਨਕਲਾਬ ਗਿੱਲ,ਮੈਡਮ ਗੁਰਮੀਤ ਕੌਰ,ਮੈਡਮ ਸੈਲਿਕਾ ਸਮੇਤ ਸਮੁੱਚੀ ਟੀਮ ਦੇ ਸਾਝੇ ਯਤਨਾ ਦਾ ਨਤੀਜਾ ਹੈ। ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ,ਉਪ ਜਿਲਾ ਸਿੱਖਿਆ ਅਫਸਰ ਸਕੈਂਡਰੀ ਸ਼੍ਰੀ ਪੰਕਜ ਅੰਗੀ ,ਸਮੂਹ ਬੀਪੀਈਓ ,ਸਮੂਹ ਬੀਐਨਓ ਵੱਖ ਸਕੂਲਾਂ ਦੇ ਸਕੂਲ ਮੁੱਖੀਆ ਅਤੇ ਅਧਿਆਪਕਾਂ ਸਮੇਤ ਇਲਾਕੇ ਦੇ ਪੰਚਾ ਸਰਪੰਚਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਹੁਦੇਦਾਰਾਂ ਵੱਲੋਂ ਵਧਾਈਆਂ ਸ਼ੁਭਕਾਮਨਾਵਾ ਦਿੱਤੀਆ ਜਾ ਰਹੀਆਂ ਹਨ।
0 comments:
Post a Comment