ਅਬੋਹਰ, 30 ਅਕਤੂਬਰ (ਕੁਲਦੀਪ ਸਿੰਘ ਸੰਧੂ )-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਦਾ ਵਾਅਦਾ ਕਰਕੇ ਆਈ ਸੀ। ਪਰ ਸੱਤਾ ਵਿਚ ਆਉਦਿਆਂ ਹੀ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੀ ਬਜਾਏ ਵਿਰੋਧੀਆਂ ਨੂੰ ਖੂੰਜੇ ਲਾਉਣ ਵਾਲੀ ਰਾਜਨੀਤੀ ਦੀ ਸ਼ੁਰੂਆਤ ਕਰ ਦਿੱਤੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੀ ਸਟੇਟ ਕੁਆਰਡੀਨੇਟਰ ਕਵਿਤਾ ਰਾਣੀ ਬੱਲੂਆਣਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿੰਡਾਂ ਦੇ ਆਮ ਲੋਕਾਂ ਨਸ਼ਿਆਂ, ਚੋਰੀਆਂ ਅਤੇ ਡਕੈਤੀਆਂ ਕਾਰਨ ਭੈਅ ਅਤੇ ਡਰ ਦੇ ਸਾਏ ਹੇਠ ਜ਼ਿੰਦਗੀ ਜਿਉਂ ਰਹੇ ਹਨ। ਪਰ ਮੁੱਖ ਮੰਤਰੀ ਭਗਵੰਤ ਮਾਨ ਆਮ ਲੋਕਾਂ ਨੂੰ ਕਾਨੂੰਨ ਵਿਵਸਥਾ ਵਾਲਾ ਢਾਂਚਾ ਮੁਹੱਈਆ ਨਹੀਂ ਕਰਵਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜਿੱਥੇ ਨਸ਼ਿਆਂ ਨੇ ਪੈਰ ਪਸਾਰ ਲਏ ਹਨ। ਉਥੇ ਹੀ ਪਿੰਡਾਂ ਵਿਚ ਰਾਤਾਂ ਨੂੰ ਚੋਰੀਆਂ ਅਤੇ ਡਕੈਤੀਆਂ ਕਾਰਨ ਵੀ ਲੋਕਾਂ ਨੁੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਵੇਲੇ ਪੰਜਾਬ ਦੀ ਕਿਰਸਾਨੀ ਵੱਡੇ ਦੁਖਾਂਤ ਵਿਚੋਂ ਗੁਜਰ ਰਹੀ ਹੈ। ਇਸ ਦੀ ਬਾਂਹ ਫੜ੍ਹਨ ਦੀ ਵੀ ਲੋੜ ਹੈ। ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਸਰਕਾਰ ਨੂੰ ਜਲਦੀ ਜਾਰੀ ਕਰਨਾ ਚਾਹੀਦਾ ਹੈ।
0 comments:
Post a Comment