ਬੀਪੀਈਓ ਅਤੇ ਸੀਐਚਟੀ ਨਾਲ ਕੀਤੀ ਵਿਸਥਾਰਤ ਚਰਚਾ
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਸੁਧਾਰਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਇਸ ਲੜੀ ਨੂੰ ਅੱਗੇ ਵਧਾਉਂਦਿਆਂ ਜਿਲ੍ਹਾ ਫਾਜਿਲਕਾ ਵਿੱਚ ਸਿੱਖਿਆ ਸੁਧਾਰਾਂ ਨੂੰ ਜੋਰਦਾਰ ਢੰਗ ਨਾਲ ਲਾਗੂ ਕਰਨ, ਸਮਰੱਥ ਮਿਸ਼ਨ ਨੂੰ ਗਤੀਸ਼ੀਲ ਕਰਨ ਅਤੇ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਦੀ ਪ੍ਰੇਰਨਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੀਪੀਈਓਜ ਅਤੇ ਸੀਐਚਟੀ ਦੀ ਇੱਕ ਅਹਿਮ ਮੀਟਿੰਗ ਸਕੂਲ ਨੰ 3 ਫਾਜ਼ਿਲਕਾ ਵਿਖੇ ਹੋਈ । ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਕਿਹਾ ਕਿ ਆਪਾ ਸਾਰਿਆਂ ਨੇ ਮਿਲਕੇ ਮਿਸ਼ਨ ਸਮਰੱਥ ਦੇ ਟੀਚਿਆਂ ਨੂੰ ਪੂਰਾ ਕਰਨਾ ਹੈ।ਜਿਲ੍ਹੇ ਵਿੱਚ ਪੜ੍ਹਣ ਅਤੇ ਪੜਾਉਣ ਲਈ ਸੁਖਾਵਾਂ ਮਾਹੌਲ ਬਣਾਉਣਾ ਹੈ ,ਤਾ ਜੋ ਮਿੱਥੇ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ।
ਉਹਨਾਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਸਾਡੇ ਸਿੱਖਿਆ ਢਾਂਚੇ ਦੀ ਨੀਂਹ ਹੈ। ਜੇਕਰ ਇਹ ਨੀਂਹ ਮਜਬੂਤ ਹੋਵੇਗੀ ਤਾ ਵਿਦਿਆਰਥੀਆਂ ਦੀ ਉੱਚ ਸਿੱਖਿਆ ਦੀ ਰਾਹ ਅਸਾਨ ਹੋਵੇਗੀ। ਉਹਨਾਂ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਕੂਲਾਂ ਅੰਦਰ ਨਵੀ ਤਕਨੀਕੀ ਦੀ ਖੁੱਲ ਕੇ ਵਰਤੋਂ ਕਰਦਿਆਂ ਵਿਦਿਆਰਥੀਆਂ ਨੂੰ ਉੱਚ ਪਾਏ ਦੀ ਸਿੱਖਿਆ ਦਿੱਤੀ ਜਾਵੇ।
ਉਹਨਾਂ ਨੇ ਕਿਹਾ ਕਿ ਸਕੂਲਾਂ ਦੇ ਢਾਂਚਾਗਤ ਵਿਕਾਸ ਨੂੰ ਬੜਾਵਾ ਦੇਣ ਲਈ ਵਿਭਾਗ ਵੱਲੋਂ ਭੇਜੀਆਂ ਗਰਾਟਾਂ ਦੀ ਸੁਚੱਜੀ ਵਰਤੋਂ ਕਰਦਿਆਂ ਉਸਾਰੀ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।ਮਿਡ ਡੇ ਮੀਲ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਅਤੇ ਸਕੂਲ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।ਸਕੂਲ ਛੱਡ ਚੁੱਕੇ ਬੱਚਿਆਂ ਦੀ ਪਹਿਚਾਣ ਕਰਕੇ ਉਹਨਾਂ ਨੂੰ ਸਕੂਲ ਨਾਲ ਜੋੜਿਆ ਜਾਵੇ। ਬੱਚਿਆਂ ਦੀ ਸੌ ਫ਼ੀਸਦੀ ਹਾਜਰੀ ਯਕੀਨੀ ਬਣਾਈ ਜਾਵੇ। ਸਵੱਛਤਾ ਹੀ ਸੇਵਾ ਅਤੇ ਏਕ ਭਾਰਤ ਸਰੇਸ਼ਟ ਭਾਰਤ ਤਹਿਤ ਵੱਧ ਤੋਂ ਵੱਧ ਗਤੀਵਿਧੀਆਂ ਕਰਵਾਈਆਂ ਜਾਣ। ਈ ਪੰਜਾਬ ਤੇ ਹਰ ਤਰ੍ਹਾਂ ਦਾ ਡਾਟਾ ਅਪਡੇਟ ਕੀਤਾ ਜਾਵੇ ।ਬਲਾਕ ਪੱਧਰੀ ਖੇਡਾਂ ਲਈ ਸਮੂਹ ਬੀਪੀਈਓਜ ਨੂੰ ਵਿਓਂਤਬੰਦੀ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲਾਂ ਦੀ ਭਲਾਈ ਲਈ ਸਮਾਜ ਦਾ ਸਹਿਯੋਗ ਲਿਆ ਜਾਵੇ। ਅਖੀਰ ਵਿੱਚ ਉਹਨਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਦਿਆ ਇੱਕ ਟੀਮ ਵਾਂਗ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਵਿਭਾਗੀ ਟੀਚਿਆਂ ਨੂੰ ਪ੍ਰਾਪਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸਾਡੇ ਸਾਰਿਆਂ ਦਾ ਰੋਲ ਪ੍ਰੇਰਨਾਤਮਕ ਹੋਣਾ ਚਾਹੀਦਾ ਹੈ।
ਇਸ ਮੌਕੇ ਤੇ ਬੀਪੀਈਓ ਸਤੀਸ਼ ਮਿਗਲਾਨੀ, ਬੀਪੀਈਓ ਅਜੇ ਛਾਬੜਾ, ਬੀਪੀਈਓ ਭਾਲਾ ਰਾਮ, ਬੀਪੀਈਓ ਪ੍ਰਮੋਦ ਕੁਮਾਰ, ਬੀਪੀਈਓ ਸੁਨੀਲ ਕੁਮਾਰ, ਬੀਪੀਈਓਜ ਨਰਿੰਦਰ ਸਿੰਘ, ਬੀਪੀਈਓ ਜਸਪਾਲ ਸਿੰਘ, ਬੀਪੀਈਓ ਮੈਡਮ ਸ਼ੁਸ਼ੀਲ ਕੁਮਾਰੀ, ਰਜਿੰਦਰ ਕੁਮਾਰ,ਸਮੂਹ ਸੀਐਚਟੀ ਅਤੇ ਵੱਖ ਵੱਖ ਕੰਪੋਨੈਟ ਇੰਚਾਰਜ ਮੌਜੂਦ ਸਨ।
0 comments:
Post a Comment