ਫਾਜਿਲਕਾ 12 ਨਵੰਬਰ
ਵਿਧਾਇਕ ਵੱਲੋਂ ਹਲਕੇ ਦੇ ਪਿੰਡ ਮੁੰਬੇ ਕੀ ਵਿਖੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਪਿੰਡ ਦੇ ਜਗਰੂਪ ਸਿੰਘ ਬਲਾਕ ਪ੍ਰਧਾਨ, ਸੁਰਿੰਦਰ ਕੰਬੋਜ ਬਲਾਕ ਪ੍ਰਧਾਨ ਰਾਜਿੰਦਰ ਸਿੰਘ, ਦਰਸ਼ਨ ਸਿੰਘ ਮੁੰਬੇ ਕੀ, ਸੁਨੀਲ ਕੰਬੋਜ ਮੁੰਬੇ ਕੀ ਅਤੇ ਸਕੂਲ ਦੇ ਬੱਚੇ ਹਾਜ਼ਰ ਸੀ।
ਵਿਧਾਇਕ ਵੱਲੋਂ ਦੀਵਾਲੀ ਦੇ ਤੋਹਫੇ ਦੇ ਰੂਪ ਵਿੱਚ ਪਿੰਡ ਮੁੰਬੇ ਕੀ ਵਿਖੇ ਖਿਡਾਰੀਆ ਦੇ ਲਈ ਖੇਡ ਮੈਦਾਨ ਅਤੇ ਬੱਚਿਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਚਾਰ ਦਿਵਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਵੱਲੋਂ ਪਿੰਡ ਦੇ ਵਾਸੀਆ ਨੂੰ ਦੀਵਾਲੀ ਦੀ ਵਧਾਈ ਦਿੱਤੀ ਗਈ ਅਤੇ ਦੀਵੇ ਅਤੇ ਲਾਈਟਾ ਰਾਹੀਂ ਹੀ ਦਿਵਾਲੀ ਦਾ ਤਿਉਹਾਰ ਮਨਾਉਣ ਅਤੇ ਪਟਾਖੇ ਆਦਿ ਦੀ ਵਰਤੋਂ ਨਾ ਕਰਨ ਦਾ ਸੰਦੇਸ਼ ਦਿੱਤਾ। ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਸਰਹਾਨਾ ਕਰਦਿਆਂ ਕਿਹਾ ਕਿ ਜਦੋ ਦੇ ਉਹ ਫਾਜ਼ਿਲਕਾ ਦੇ ਵਿਧਾਇਕ ਬਣੇ ਹਨ, ਉਨਾਂ ਵਲੋਂ ਲਗਾਤਾਰ ਹਲਕੇ ਦੇ ਵਿਕਾਸ ਕੰਮਾਂ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ, ਜਿਸ ਲਈ ਉਹ ਵਿਧਾਇਕ ਦਾ ਧੰਨਵਾਦ ਕਰਦੇ ਹਨ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।
0 comments:
Post a Comment