Nov 4, 2023

ਜਿਸ ਨੂੰ ਮਾਂ ਦਾ ਆਸ਼ੀਰਵਾਦ ਮਿਲਿਆ ਹੋਵੇ, ਉਹ ਜ਼ਿੰਦਗੀ ਚ ਕਦੇ ਵੀ ਪਿੱਛੇ ਨਹੀਂ ਰਹਿੰਦਾ : ਕੁਲਤਾਰ ਸਿੰਘ ਸੰਧਵਾਂ



·       ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ

·       ਬਠਿੰਡਾ ਫ਼ਿਲਮ ਫੈਸਟੀਵਲ (ਫ਼ਿਲਮ ਤੇ ਮਿਊਜ਼ਿਕ ਐਵਾਰਡ 2023) ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਬਠਿੰਡਾ, 4 ਨਵੰਬਰ : ਜਿਸ ਕਿਸੇ ਨੂੰ ਵੀ ਮਾਂ ਦਾ ਆਸ਼ੀਰਵਾਦ ਮਿਲਿਆ ਹੋਵੇ, ਉਹ ਜਿੰਦਗੀ ਵਿੱਚ ਕਦੇ ਵੀ ਪਿੱਛੇ ਨਹੀਂ ਰਹਿੰਦਾ ਉਹ ਭਾਵੇਂ ਜਿਹੜੇ ਮਰਜ਼ੀ ਖੇਤਰ ਚ ਕੰਮ ਕਰਦਾ ਹੋਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸਪੀਕਰਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਤੀਸਰੇ ਬਠਿੰਡਾ ਫ਼ਿਲਮ ਫੈਸਟੀਵਲ (ਫ਼ਿਲਮ ਤੇ ਮਿਊਜ਼ਿਕ ਐਵਾਰਡ 2023) ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗਪੰਜਾਬੀ ਫ਼ਿਲਮ ਦੇ ਰਾਈਟਰ ਤੇ ਡਾਇਰੈਕਟਰ ਅੰਬਰਦੀਪ ਸਿੰਘ ਗਿੱਲ ਅਤੇ ਸ਼ਰਨ ਆਰਟ ਤੋਂ ਇਲਾਵਾ ਐਕਟਰ ਕੁਲ ਸਿੱਧੂ, ਪੰਜਾਬੀ ਕਲਾਕਾਰ ਯਾਸਿਰ ਹੁਸ਼ੈਨ ਹੋਰ ਕਲਾਕਾਰ ਤੇ ਐਕਟਰ ਆਦਿ ਹਾਜ਼ਰ ਸਨ।


ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਭਨਾ ਨਾਲ ਫ਼ਤਿਹ ਦੀ ਸਾਂਝ ਪਾਉਂਦਿਆਂ ਤੇ ਤੀਸਰੇ ਬਠਿੰਡਾ ਫ਼ਿਲਮ ਫੈਸਟੀਵਲ (ਫ਼ਿਲਮ ਤੇ ਮਿਊਜ਼ਿਕ ਐਵਾਰਡ 2023) ਦੀ ਸ਼ਲਾਘਾ ਤੇ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵਚਨਵੱਧ ਅਤੇ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਬਹੁਤ ਜ਼ਿਆਦਾ ਟੈਲੈਂਟ ਭਰਿਆ ਹੋਇਆ ਹੈ ਜਿਸ ਨੂੰ ਉਨ੍ਹਾਂ ਅੱਗੇ ਲਿਆਉਣ ਦਾ ਸੱਦਾ ਦਿੱਤਾ।



ਇਸ ਦੌਰਾਨ ਸ. ਸੰਧਵਾਂ ਨੇ ਪੰਜਾਬ ਨੂੰ ਇੰਡਸਟਰੀ ਦਾ ਧੁਰਾ ਦੱਸਿਆ ਕਿਹਾ ਕਿ ਪੰਜਾਬੀ ਜਿੱਥੇ ਵੀ ਜਾਂਦੇ ਹਨ ਹਮੇਸ਼ਾ ਰਾਜ ਹੀ ਕਰਦੇ ਹਨ। ਇਸ ਮੌਕੇ ਸ. ਸੰਧਵਾਂ ਨੇ ਪੰਜਾਬੀ ਫ਼ਿਲਮ “ਮਸਤਾਨੇ” ਦੇ ਰਾਈਟਰ ਤੇ ਡਾਇਰੈਕਟਰ ਸ਼ਰਨ ਆਰਟ ਤੇ ਪੂਰੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ “ਮਸਤਾਨੇ” ਫ਼ਿਲਮ ਬੱਚਿਆ ਲਈ ਮੀਲ ਪੱਥਰ ਸਾਬਤ ਹੋਵੇਗੀ।


ਇਸ ਮੌਕੇ ਜਿੰਦਗੀ ਨੂੰ ਸੇਧ ਦੇਣ ਵਾਲੀਆਂ ਸ਼ਾਰਟ ਫ਼ਿਲਮਾਂ ਵੀ ਦਿਖਾਈਆਂ ਗਈਆਂ, ਜਿਨ੍ਹਾਂ ਵਿੱਚ ਵੱਖ-ਵੱਖ ਕਲਾਕਾਰਾਂ ਨੇ ਬਾਖੂਬੀ ਭੂਮਿਕਾ ਨਿਭਾਈਆਂ। ਇਸ ਮੌਕੇ ਸ. ਸੰਧਵਾਂ ਨੇ ਸਾਰੀ ਟੀਮ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਪੰਜਾਬੀ ਇੰਸਡਟਰੀ ਨੂੰ ਜਿਸ ਤਰ੍ਹਾਂ ਦੀ ਵੀ ਮਦਦ ਦੀ ਲੋੜ ਹੋਵੇਗੀ  ਸੂਬਾ ਸਰਕਾਰ ਵਲੋਂ ਉਨ੍ਹਾਂ ਮਦਦ ਕੀਤੀ ਜਾਵੇਗੀ। 

No comments:

Post a Comment