ਡੰਗਰ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 4 ਲੱਖ ਦੀ ਰਾਸ਼ੀ ਭੇਟ


ਸਲਾਨਾ ਇਨਾਮ ਵੰਡ ਪ੍ਰੋਗਰਾਮ ਵਿੱਚ ਸਿਰਕਤ ਕਰਕੇ ਬੱਚਿਆਂ ਦੀ ਕੀਤੀ ਹੌਸਲਾ ਅਫਜਾਈ ਤੇ ਇਨਾਮ ਵੀ ਵੰਡੇ

 


ਫਾਜ਼ਿਲਕਾ 15 ਦਸੰਬਰ ( ਬਲਰਾਜ ਸਿੰਘ ਸਿੱਧੂ )

          ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਨਾਲ ਨਾਲ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤੇ ਇਹ ਸਰਕਾਰ ਬੱਚਿਆਂ ਦਾ ਸੁਨਹਿਰੀ ਭਵਿੱਖ ਉੱਜਵਲ ਬਣਾਉਣ ਵਿੱਚ ਲੱਗੀ ਹੋਈ ਹੈ, ਇਸੇ ਤਹਿਤ ਹੀ ਹਲਕੇ ਦੇ ਸਕੂਲਾਂ ਕਰੋੜਾਂ ਰੁਪਏ ਦੀ ਗ੍ਰਾਂਟ ਦਿੱਤੀ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲ ਹਰ ਪੱਖੋਂ ਬੁਨਿਆਦੀ ਸਹੂਲਤਾਂ ਵਿੱਚ ਕਿਸੇ ਤੋਂ ਘੱਟ ਨਾ ਹੋਣ। ਇਹ ਪ੍ਰਗਟਾਵਾ ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਬੱਲੂਆਣਾ ਹਲਕੇ ਦੇ ਪਿੰਡ ਡੰਗਰ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 1 ਕਰੋੜ 4 ਲੱਖ ਦੀ ਰਾਸ਼ੀ ਭੇਂਟ ਕਰਨ ਮੌਕੇ ਕੀਤਾ।

          ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਵਿੱਚ ਸਕੂਲ ਵੱਲੋਂ ਰੱਖੇ ਸਲਾਨਾ ਪ੍ਰੋਗਰਾਮ ਵਿੱਚ ਬੱਚਿਆਂ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਪੇਸ਼ਕਾਰੀਆਂ ਦੌਰਾਨ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਤੇ ਬੱਚਿਆਂ ਨੂੰ ਇਨਾਮ ਵੀ ਵੰਡੇ। ਉਨ੍ਹਾਂ ਸਕੂਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਡੰਗਰ ਖੇੜਾ ਨੂੰ 62 ਲੱਖ 50 ਹਜਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਡੰਗਰਖੇੜਾ ਨੂੰ 40 ਲੱਖ 22 ਹਜ਼ਾਰ ਰੁਪਏ ਦੇ ਕੇ ਜਾ ਰਹੇ ਹਨ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਦੇ ਆਰੋ ਸਿਸਟਮ ਲਈ ਵੀ 50 ਹਜ਼ਾਰ ਦੇ ਰਹੇ ਹਨ।

          ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਹਲਕੇ ਦੇ ਸਕੁਲਾਂ ਨੂੰ ਕਦੀ ਵੀ ਕਿਸੇ ਸਰਕਾਰ ਦੇ ਸਮੇਂ ਏਨਾ ਪੈਸਾ ਨਹੀਂ ਮਿਲਿਆ ਸੀ ਜਿੰਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਤੇ ਜਿਸ ਦੇ ਤਹਿਤ ਹੀ ਉਹ ਲਗਾਤਾਰ ਹਲਕੇ ਦੇ ਸਕੂਲਾਂ ਨੂੰ ਸਕੂਲਾਂ ਦੇ ਵਿਕਾਸ ਲਈ ਪੈਸਿਆਂ ਦੀ ਵੰਡ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਹਲਕੇ ਅਤੇ ਸਕੂਲਾਂ ਦੇ ਵਿਕਾਸ ਲਈ ਜਿੰਨੇ ਪੈਸੇ ਮੰਗੇ ਗਏ ਹਨ ਉਹ ਉਨ੍ਹਾਂ ਵੱਲੋਂ ਦਿੱਤੇ ਗਏ ਹਨ।



          ਉਨ੍ਹਾਂ ਅੱਗੇ ਕਿਹਾ ਕਿ ਬੱਲੂਆਣਾ ਹਲਕੇ ਦੇ ਇਸ ਪਿੰਡ ਨੇ ਨਾ ਕੇਵਲ ਪਿੰਡ ਸਗੋਂ ਪੰਜਾਬ ਦਾ ਨਾਮ ਵੀ ਰੌਸ਼ਨ ਕੀਤਾ ਹੈ ਕਿਉਂਕਿ ਇਸ ਪਿੰਡ ਦੇ 300 ਤੋਂ ਬੱਚੇ ਸਰਕਾਰੀ ਨੌਕਰੀਆਂ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਬੱਲੂਆਣਾ ਹਲਕੇ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਨਾ ਹੀ ਵਿਕਾਸ ਕਾਰਜਾਂ ਲਈ ਹਲਕੇ ਨੂੰ ਪੈਸੇ ਦੀ ਵੀ ਘਾਟ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਬੱਲੂਆਣਾ ਹਲਕੇ ਨੂੰ ਹਰ ਪੱਖੋਂ ਨੰਬਰ 1 ਹਲਕਾ ਬਣਾਉਣਗੇ ਤੇ ਹੁਣ ਇਸ ਸਰਕਾਰ ਵਿੱਚ ਇਸ ਹਲਕੇ ਨਾਲ ਕੋਈ ਪੱਖਪਾਤ ਨਹੀਂ ਹੋਵੇਗਾ।

          ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਹੁਣ ਤੱਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 40 ਹਜ਼ਾਰ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਬੱਚਿਆਂ ਨੂੰ ਦਿੱਤੀਆ ਹਨ ਤੇ ਬੱਲੂਆਣਾ ਹਲਕੇ ਦੇ 3 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਸਰਕਾਰੀਆਂ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਇਸ ਹਲਕੇ ਦੇ ਬੱਚਿਆਂ ਨੂੰ ਏਨੀ ਮਿਹਨਤ ਅਤੇ ਇਮਾਨਦਾਰੀ ਨਾਲ ਪੜਾਉਣ ਵਾਲੇ ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਡੀ.ਈ. ਓ ਸੈਕੰਡਰੀ, ਡੀ.ਈ.ਓ ਪ੍ਰਾਇਮਰੀ, ਸਕੂਲ ਪ੍ਰਿੰਸੀਪਲ, ਬਲਾਕ ਪ੍ਰਧਾਨ ਬਲਦੇਵ ਖਹਿਰਾ, ਬਲਾਕ ਪ੍ਰਧਾਨ ਰਾਮ ਸਿੰਘ, ਗੌਰਵ ਸਰਪੰਚ, ਸਿਮਰ ਸਰਪੰਚ, ਚੇਅਰਮੈਨ ਜੋਤੀ ਪ੍ਰਕਾਸ਼, ਇਮੀ ਲਾਲ,ਅਸ਼ੋਕ ਅਤੇ ਬਲਜੀਤ ਕਾਨਗੋ ਸਮੇਤ ਸਕੂਲ ਅਧਿਆਪਕ ਅਤੇ ਆਮ ਆਦਮੀ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ

Comments