ਕਿਸਾਨਾਂ ਨੂੰ ਮਿਆਰੀ ਖਾਦ ਅਤੇ ਦਵਾਈ ਮੁਹੱਈਆਂ ਕਰਵਾਉਣ ਲਈ ਅਚਨਚੇਤ ਚੈਕਿੰਗ:— ਸੰਯੁਕਤ ਡਾਇਰੇਕਟਰ ਖੇਤੀਬਾੜੀ

 


ਸ੍ਰੀ ਮੁਕਤਸਰ ਸਾਹਿਬ 15 ਦਸੰਬਰ


ਹਾੜ੍ਹੀ ਦੇ ਸ਼ੀਜਨ ਨੂੰ ਮੁੱਖ ਰੱਖਦੇ ਹੋਏ ਸ.ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲਣਾ ਹਿੱਤ ਅਤੇ ਸ਼੍ਰੀ ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ  ਦੀ ਯੋਗ ਅਗਵਾਈ ਹੇਠ ਸ੍ਰੀ ਸੁਰਿੰਦਰ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ  ਵੱਲਂੋ ਕਿਸਾਨਾਂ ਨੂੰ ਮਿਆਰੀ ਖਾਦ ਅਤੇ ਦਵਾਈ ਮੁਹੱਈਆਂ ਕਰਵਾਉਣ ਲਈ  ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਉਨਾਂ ਵੱਲੋ ਜਿਲ੍ਹੇ ਦੇ ਕੁਆਲਟੀ ਕੰਟਰੋਲ ਨਾਲ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ ਅਤੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਸਮੇਂ ਜਿਲੇ ਅੰਦਰ ਮੌਜੂਦ ਖਾਦਾਂ ਅਤੇ ਦਵਾਈਆਂ ਦੇ ਮੈਨੂਫੈਕਚਰਿੰਗ, ਮਾਰਕੀਟਿੰਗ ਯੂਨਿਟ ਅਤੇ ਡੀਲਰਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਅਤੇ ਸੈਂਪਲਿੰਗ ਕਰਨ ਲਈ ਬਲਾਕ ਪੱਧਰ ਤੇ 4 ਟੀਮਾਂ ਦਾ ਗਠਨ ਕੀਤਾ ਗਿਆ। ਇਸ ਸਮੇਂ ਖਾਦ ਅਤੇ ਕੀੜੇਮਾਰ ਦਵਾਈਆਂ ਦੇ 27 ਵਿਕਰੇਤਾਵਾਂ ਦੀ ਚੈਕਿੰਗ ਕਰਦੇ ਹੋਏ ਖਾਦ ਦੇ ਕੁੱਲ 07 ਸੈਂਪਲ ਅਤੇ ਦਵਾਈ ਦੇ ਕੁੱਲ 10 ਸੈਂਪਲ ਲਏ ਗਏ। ਇਸ ਸਮੇਂ ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰਾਂ ਦੀ ਚੈਕਿੰਗ ਜਾਰੀ ਰਹੇਗੀ। ਉਨਾਂ ਇਹ ਵੀ ਤਾੜਨਾਂ ਕੀਤੀ ਕਿ ਜੇਕਰ ਖਾਦ ਵਿਕਰੇਤਾ ਪਾਸ ਯੂਰੀਆ ਖਾਦ ਮੌਜੂਦ ਹੈ ਤਾਂ ਕਿਸੇ ਕਿਸਾਨ ਨੂੰ ਖਾਦ ਦੇਣ ਤੋ ਇਨਕਾਰ ਨਾ ਕੀਤਾ ਜਾਵੇ ਅਤੇ ਖਾਦ ਨਾਲ ਕੋਈ ਵੀ ਅਣਚਾਹੀ ਵਸਤੂ ਨਾ ਦਿੱਤੀ ਜਾਵੇ। ਜੇਕਰ ਵਿਭਾਗ ਪਾਸ ਇਸ ਸਬੰਧੀ ਕਿਸੇ ਵੀ ਖਾਦ ਵਿਕਰੇਤਾ ਦੀ ਸਿ਼ਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਖਿਲਾਫ ਖਾਦ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੀ ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋ ਦੱਸਿਆ ਗਿਆ ਕਿ ਜਿਲ੍ਹੇ ਅੰਦਰ ਯੂਰੀਆਂ ਖਾਦ ਦੀ ਕੋਈ ਕਮੀ ਨਹੀ ਹੈ। ਉਨਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ—ਸਮੇਂ ਸਿਰ ਯੂਰੀਆਂ ਖਾਦ ਪ੍ਰਾਈਵੇਟ ਡੀਲਰਾਂ, ਇਫਕੋ ਸੈਟਰਾਂ ਜ਼ਾਂ ਸਹਿਕਾਰੀ ਸਭਾਵਾਂ ਤੋ ਪੀ.ਓ.ਐਸ ਮਸ਼ੀਨ ਰਾਂਹੀ ਖਰੀਦ ਸਕਦੇ ਹਨ।
ਇਸ ਸਮੇਂ ਮੁੱਖ ਖੇਤੀਬਾੜੀ ਅਫਸਰ ਵੱਲੋ ਦੱਸਿਆ ਗਿਆ ਕਿ ਕੁਝਾਂ ਖੇਤਾਂ ਵਿੱਚ ਕਣਕ ਦੀ ਫਸਲ ਤੇ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਵੇਖਦੇ ਹੋਏ ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਇਹ ਟੀਮਾਂ ਲਗਾਤਾਰ ਖੇਤਾਂ ਦਾ ਸਰਵੇਖਣ ਕਰਦੀਆਂ ਰਹਿਣਗੀਆਂ।ਜੇਕਰ ਕਿਸੇ ਕਿਸਾਨ ਵੀਰ ਨੂੰ ਯੂਰੀਆ ਖਾਦ ਲੈਣ ਸਮੇਂ ਜਾਂ ਤਣੇ ਦੀ ਗੁਲਾਬੀ ਸੁੰਡੀ ਸਬੰਧੀ ਮੁਸ਼ਕਿਲ ਪੇਸ਼ ਆਉਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਜਿਲ੍ਹੇ ਦੇ ਮੁੱਖ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

Comments