punjabfly

This is default featured slide 1 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 2 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 3 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 4 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 5 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

Showing posts with label ਖੇਡਾਂ. Show all posts
Showing posts with label ਖੇਡਾਂ. Show all posts

May 21, 2023

ਸਪੋਰਟਸ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਦੇ ਦਾਖਲੇ ਲਈ ਚੋਣ ਟਰਾਇਲ 24 ਤੇ 25 ਮਈ 2023 ਨੂੰ— ਜ਼ਿਲ੍ਹਾ ਖੇਡ ਅਫਸਰ ਫਾਜ਼ਿਲਕਾ


ਫਾਜ਼ਿਲਕਾ, 21 ਮਈ
ਪੰਜਾਬ ਸਰਕਾਰ ਖੇਡ ਵਿਭਾਗ ਵੱਲੋੋਂ ਸਾਲ 2023—24 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਫਾਜ਼ਿਲਕਾ ਸ੍ਰੀ ਗੁਰਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਜਿਲ੍ਹਾ ਫਾਜ਼ਿਲਕਾ ਵਿਖੇ ਮਿਤੀ 24 ਤੋਂ 25 ਮਈ 2023 ਤੱਕ ਅੰਡਰ 14, ਅੰਡਰ 17 ਅਤੇ ਅੰਡਰ 19 ਗਰੁੱਪ ਵਿੱਚ ਇਹ ਟਰਾਇਲ ਕਰਵਾਏ ਜਾ ਰਹੇ ਹਨ।
ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਕੁਸ਼ਤੀ ਲਈ ਚੋਣ ਟਰਾਈਲ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ ਅਤੇ ਸਰਕਾਰੀ ਸੀਨੀ.ਸਕੈਂ ਸਕੂਲ (ਲੜਕੇ) ਅਬੋਹਰ ਵਿਖੇ, ਹੈਂਡਬਾਲ ਲਈ ਸਰਕਾਰੀ ਸੀਨੀ.ਸਕੈਂ ਸਕੂਲ (ਲੜਕੇ) ਅਬੋਹਰ ਵਿਖੇ,  ਤੀਰ—ਅੰਦਾਜ਼ੀ ਲਈ ਸਰਕਾਰੀ ਸੀਨੀ.ਸਕੈਂ ਸਕੂਲ (ਲੜਕੇ) ਅਬੋਹਰ ਵਿਖੇ ਅਤੇ ਬੈਡਮਿੰਟਨ ਲਈ ਨਹਿਰੂ ਸਟੇਡੀਅਮ ਬੈਡਮਿੰਟਨ ਹਾਲ ਅਬੋਹਰ ਵਿਖੇ 24 ਮਈ 2023 ਤੋਂ 25 ਮਈ 2023 ਤੱਕ ਹੋਣਗੇ।
ਉਨ੍ਹਾਂ ਦੱਸਿਆ ਕਿ ਸਪੋਰਟਸ ਵਿੰਗਾਂ ਲਈ ਖਿਡਾਰੀ/ਖਿਡਾਰਨ ਦਾ ਜਨਮ ਅੰਡਰ 14 ਲਈ 1 ਜਨਵਰੀ 2010, ਅੰਡਰ 17 ਲਈ 1 ਜਨਵਰੀ 2007 ਅੰਡਰ 19 ਲਈ 1 ਜਨਵਰੀ 2005 ਜਾਂ ਇਸਤੋਂ ਬਾਅਦ ਦਾ ਹੋਣਾ ਚਾਹੀਦਾ ਹੈ ਅਤੇ ਖਿਡਾਰੀ ਫਿਜੀਕਲੀ ਅਤੇ ਮੈਡੀਕਲੀ ਫਿੱਟ ਹੋਵੇ। ਇਨ੍ਹਾਂ ਚੋਣ ਟਰਾਇਲਾ ਲਈ ਖਿਡਾਰੀ ਜਿਲ੍ਹਾ ਫਾਜ਼ਿਲਕਾ ਨਾਲ ਸਬੰਧ ਰੱਖਦਾ ਹੋਵੇ ਅਤੇ ਉਸ ਵੱਲੋਂ ਜਿਲ੍ਹਾ ਪੱਧਰੀ ਕੰਪੀਟੀਸ਼ਨਾਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਵਿਚੋ ਕੋਈ ਇੱਕ ਪੁਜੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋਂ ਸਟੇਟ ਪੱਧਰ ਕੰਪੀਟੀਸ਼ਨ ਵਿੱਚ ਹਿੱਸਾ ਲਿਆ ਹੋਵੇ। ਇਸਤੋਂ ਇਲਾਵਾ ਟਰਾਇਲ ਦੇ ਅਧਾਰ ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ।  
ਉਨ੍ਹਾਂ ਕਿਹਾ ਕਿ ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ਤੇ ਠੀਕ ਸਵੇਰੇ 9 ਵਜੇ ਰਜਿਸਟ੍ਰੇਸਨ ਲਈ ਰਿਪੋਰਟ ਕਰਨਗੇ। ਉਨ੍ਹਾ ਦੱਸਿਆ ਕਿ ਇਨ੍ਹਾਂ ਵਿੰਗਾਂ ਲਈ ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ਤੇ ਜਾਂ ਇਸਤੋੋਂ ਪਹਿਲਾਂ ਦਫਤਰ ਜਿਲ੍ਹਾ ਖੇਡ ਅਫਸਰ ਫਾਜ਼ਿਲਕਾ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ, ਅਧਾਰ ਕਾਰਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜ਼ਾ ਪਾਸਪੋਰਟ ਸਾਈਜ ਫੋਟੋਗ੍ਰਾਫ ਲੈ ਕੇ ਆਉਣਗੇ। ਚੋਣ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ
Share:

Apr 15, 2023

ਖੇਡ ਵਿਭਾਗ ਵਲੋਂ ਖੇਡਾਂ ਨਾਲ ਸਬੰਧਿਛ 18 ਅਤੇ 19 ਅਪ੍ਰੈਲ ਨੂੰ ਲਏ ਜਾਣਗੇ ਟਰਾਇਲ


ਸ੍ਰੀ ਮੁਕਤਸਰ ਸਾਹਿਬ 15 ਅਪ੍ਰੈਲ  
ਜਿ਼ਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ ਨੇ ਦੱਸਿਆ ਕਿ ਖੇਡ ਵਿਭਾਗ ਵਲੋਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ  ਪੀ.ਆਈ.ਐਸ ਅਕੈਡਮੀਆਂ  ਵਿੱਚ ਸਾਲ 2023-24 ਦੇ ਸੈਸ਼ਨ ਲਈ ਖਿਡਾਰੀਆਂ ਨੂੰ ਦਾਖਲ ਕਰਨ ਵਾਸਤੇ 18 ਅਪ੍ਰੈਲ ਅਤੇ 19 ਅਪ੍ਰੈਲ ਨੂੰ ਟਰਾਇਲ ਲਏ ਜਾਣਗੇ।
ਉਹਨਾਂ ਦੱਸਿਆ ਕਿ ਬਾਕਸਿੰਗ ਲਈ ਗੁਰੂ  ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ, ਜਿਮਨਾਸਟਿਕਸ ਲਈ ਡੇਰਾ ਭਾਈ ਮਸਤਾਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ, ਸੂਟਿੰਗ ਲਈ ਸੂਟਿੰਗ ਅਕੈਡਮੀ ਪਿੰਡ ਬਾਦਲ ਅਤੇ ਰੋਇੰਗ ਲਈ ਪਿੰਡ ਸੋਥਾ ਨਹਿਰ ਵਿਖੇ ਟਰਾਇਲ ਲਏ ਜਾਣਗੇ।
ਉਹਨਾਂ ਸਬੰਧਿਤ ਖਿਡਾਰੀਆਂ ਨੂੰ ਕਿਹਾ ਕਿ ਜਿਹਨਾਂ ਨੇ ਇਹਨਾਂ ਖੇਡਾਂ ਲਈ ਟਰਾਇਲ ਦੇਣੇ ਹੋਣ ਤਾਂ ਉਹ ਨਿਰਧਾਰਿਤ ਮਿਤੀਆਂ ਨੂੰ ਨਿਰਧਾਰਿਤ ਸਥਾਨ ਤੇ ਪਹੁੰਚ ਕੇ ਲਾਭ ਉਠਾ ਸਕਦੇ ਹਨ।

Share:

Jan 14, 2023

18ਵੀਂ ਨੈਸ਼ਨਲ ਜੰਬੂਰੀ ਵਿੱਚ ਫਿਰੋਜ਼ਪੁਰ ਨੇ ਪ੍ਰਾਪਤ ਕੀਤਾ ਨੈਸ਼ਨਲ ਜੰਬੂਰੀ ਅਵਾਰਡ ਅਤੇ ਗੋਲਡ ਮੈਡਲ

 ਫਿਰੋਜ਼ਪੁਰ  



18ਵੀਂ ਨੈਸ਼ਨਲ ਜੰਬੂਰੀ ਕੈਂਪ ਭਾਰਤ‌ ਸਕਾਊਟਸ ਐਂਡ ਗਾਈਡਜ ਜੋ ਕਿ ਰਾਜਸਥਾਨ ਸਰਕਾਰ ਦੇ ਸਹਿਯੋਗ ਨਾਲ ਜ਼ਿਲਾ ਪਾਲੀ ਤਹਿਸੀਲ ਰੋਹਟ ਰਾਜਸਥਾਨ ਵਿਖੇ ਮਿਤੀ 3 ਜਨਵਰੀ ਤੋਂ ਮਿਤੀ 10 ਜਨਵਰੀ ਤੱਕ ਲਗਾਈਆਂ ਗਈ । ਮਾਨਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ,ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਪੰਜਾਬ ਓਂਕਾਰ ਸਿੰਘ, ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਕੰਵਲਜੀਤ ਸਿੰਘ ਧੰਜੂ , ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਜੀਵ ਛਾਬੜਾ, ਜ਼ਿਲ੍ਹਾ ਸਕੱਤਰ ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਨੈਸ਼ਨਲ ਪੱਧਰ ਦੇ ਸਮਾਰੋਹ ਵਿਚ ਫਿਰੋਜ਼ਪੁਰ ਦੇ 68 ਸਕਾਊਟਸ ਐਂਡ ਗਾਈਡਜ ਨੇ ਭਾਗ ਲਿਆ ।ਚਰਨਜੀਤ ਸਿੰਘ ਚਹਿਲ ਡੀ ਓ ਸੀ ਸਕਾਊਟ ਫਿਰੋਜ਼ਪੁਰ, ਸਰਬਜੀਤ ਕੌਰ ਡੀਟੀਸੀ ਗਾਈਡ ਫਿਰੋਜ਼ਪੁਰ ਨੇ ਦੱਸਿਆ ਕਿ ਇਸ ਨੈਸ਼ਨਲ ਪੱਧਰ ਦੇ ਸਮਾਗਮ ਵਿੱਚ ਭਾਰਤ ਦੇ ਸਾਰੇ ਰਾਜਾਂ ਤੌਂ ਲਗਭਗ 37000 ਵਿਦਿਆਰਥੀ ਨੇ ਭਾਗ ਲਿਆ। ਇਸ ਰਾਸ਼ਟਰੀ ਜੰਬੂਰੀ ਦਾ ਉਦਘਾਟਨ ਮਾਨਯੋਗ ਭਾਰਤ ਦੀ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਜੀ ਨੇ ਕੀਤਾ ।ਇਸ ਰਾਸ਼ਟਰੀ ਜੰਬੂਰੀ ਵਿੱਚ ਫਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਲੋਹਾ ਮਨਵਾਇਆ ।ਵਿਦਿਆਰਥੀਆਂ ਨੂੰ ਜਿੱਥੇ ਵੱਖ ਵੱਖ ਰਾਜਾਂ ਦੇ ਕਲਚਰ , ਰਹਿਣ ਸਹਿਣ ਅਤੇ ਖਾਣ ਪੀਣ ਬਾਰੇ ਜਾਣਕਾਰੀ ਮਿਲੀ ਨੈਸ਼ਨਲ ਜ਼ੰਬੂਰੀ ਰਾਜਸਥਾਨ ਵਿੱਚ ਫਿਰੋਜ਼ਪੁਰ ਦੀ ਟੀਮ ਨੇ ਅਡਵੈਂਚਰ ਗਤੀਵਿਧੀਆਂ, ਲੋਕ ਨਾਚ ਭੰਗੜਾ, ਗਤਕਾ ਅਤੇ ਪਰੇਡ ਵਿਚ ਦਿਖਾਏ ਆਪਣੇ ਜੌਹਰ ਅਤੇ ਨੈਸ਼ਨਲ ਜ਼ੰਬੂਰੀ ਅਵਾਰਡ ਪ੍ਰਾਪਤ ਕੀਤਾ


 ਇਹ ਅਵਾਰਡ ਓਹਨਾਂ ਵਿਦਿਆਰਥੀਆਂ ਨੂੰ ਮਿਲਿਆ ਜਿਨ੍ਹਾਂ ਨੇ 42 ਅਡਵੈਂਚਰ ਗਤੀਵਿਧੀਆਂ ਵਿੱਚੋਂ 32 ਗਤੀਵਿਧੀਆਂ ਨੂੰ ਪਾਸ ਕੀਤਾ । ਫਿਰੋਜ਼ਪੁਰ ਦੇ ਸਾਰੇ ਵਿਦਿਆਰਥੀਆਂ ਲਈ ਔਸਤ 38 ਗਤੀਵਿਧੀਆਂ ਕਰ ਕੇ ਜੰਬੂਰੀ ਅਵਾਰਡ ਅਤੇ ਗੋਲਡ ਮੈਡਲ ਪ੍ਰਾਪਤ ਕੀਤਾ। ਅਧਿਆਪਕਾਂ ਤੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਲੋਕਨਾਚ ਮੁਕਾਬਲੇ ਵਿਚ A ਗਰੇਡ , ਮਾਰਚ ਪਾਸਟ ਵਿੱਚ A ਗਰੇਡ, ਬੈਂਡ ਮੁਕਾਬਲੇ  ਵਿਚ A ਗਰੇਡ ,ਰਾਜ ਦੀ ਪ੍ਰਦਰਸ਼ਨੀ ਵਿੱਚ A ਗਰੇਡ, ਕੈਂਪ ਫਾਇਰ ਮੁਕਾਬਲੇ ਵਿਚ A ਗਰੇਡ ਤੇ ਫੈਸ਼ਨ ਸ਼ੋਅ ਮੁਕਾਬਲੇ ਵਿਚ A ਗਰੇਡ ਪ੍ਰਾਪਤ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ। 



ਕੁਲਜੀਤ ਕੌਰ ਡੀਓਸੀ ਗਾਈਡ ਨੇ ਦੱਸਿਆ ਇਸ ਕੈਂਪ ਵਿੱਚ 14 ਸਕੂਲਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੱਖੂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਹਿਮਾ, ਸਰਕਾਰੀ ਹਾਈ ਸਕੂਲ ਪਿੰਡੀ, ਸਿਟੀ ਹਾਰਟ ਸਕੂਲ ਮਮਦੋਟ, ਸੀਬੀ ਸਕੂਲ ਸਿਟੀ ਰੋਡ, ਆਰ ਐਸ ਡੀ ਰਾਜ ਰਤਨ ਸਕੂਲ ਫਿਰੋਜ਼ਪੁਰ, ਬਾਬਾ ਸ਼ਾਮ ਸਿੰਘ ਮੈਮੋਰੀਅਲ ਸਕੂਲ ਫੱਤੇ ਵਾਲਾ, ਸਰਕਾਰੀ ਕੰਨਿਆ ਸੈਕੰਡਰੀ ਸਕੂਲ ਗੁਰੂ ਹਰ ਸਹਾਏ, ਕੌਨਵੈਂਟ ਸਕੂਲ ਗੁਰੂ ਹਰ ਸਹਾਏ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਰੀਆਂ ਪਹਿਲਵਾਨ, ਅਭਿਨੰਦਨ ਮਾਡਲ ਸਕੂਲ ਫਿਰੋਜ਼ਪੁਰ , ਸਰਕਾਰੀ ਪ੍ਰਾਇਮਰੀ ਸਕੂਲ ਤੂਤ ਤੋਂ 60 ਵਿਦਿਆਰਥੀ ਅਤੇ ਅੱਠ ਅਧਿਆਪਕ ਸੰਦੀਪ ਕੁਮਾਰ, ਹਰਪ੍ਰੀਤ ਸਿੰਘ, ਹਰਨੇਕ ਸਿੰਘ, ਦਮਨਪ੍ਰੀਤ ਕੌਰ ਅਤੇ ਨਵਨੀਤ ਕੌਰ ਨੇ ਭਾਗ ਲਿਆ।

Share:

Jan 3, 2023

18 ਵੀ ਨੈਸ਼ਨਲ ਜੰਬੂਰੀ ਰਾਜਸਥਾਨ ਲਈ 112 ਮੈਂਬਰੀ ਦਲ ਰਵਾਨਾ


 

ਬਠਿੰਡਾ  3 ਜਨਵਰੀ 
ਭਾਰਤ ਸਕਾਊਟ ਅਤੇ ਗਾਈਡਜ ਦਿੱਲੀ ਵਲੋਂ ਰਾਜਸਥਾਨ ਵਿਖੇ 4 ਜਨਵਰੀ ਤੋਂ 10 ਜਨਵਰੀ ਤੱਕ 18 ਵੀ ਨੈਸ਼ਨਲ ਜੰਬੂਰੀ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿੱਚ ਬਠਿੰਡਾ ਜ਼ਿਲ੍ਹੇ ਦੇ 112 ਮੈਂਬਰੀ ਦਲ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਮੇਵਾ ਸਿੰਘ ਸਿੱਧੂ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰ ਪਾਲ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
             ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਮ੍ਰਿਤਪਾਲ ਸਿੰਘ ਜ਼ਿਲ੍ਹਾ ਆਰਗੇਨਾਈਜਰ ਸਕਾਊਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ  ਨੈਸ਼ਨਲ ਜੰਬੂਰੀ ਰਾਜਸਥਾਨ ਦੇ ਜ਼ਿਲ੍ਹਾ ਪਾਲੀ ਵਿਖੇ ਹੋ ਰਹੀ ਹੈ।ਇਸ ਵਿੱਚ 35000 ਦੇ ਲਗਭਗ ਸਕਾਉਟਸ ਅਤੇ ਗਾਈਡਜ਼ ਭਾਰਤ ਅਤੇ ਵਿਦੇਸ਼ਾਂ ਵਿੱਚੋ ਭਾਗ ਲੈਣ ਲਈ ਆਉਣਗੇ। ਜ਼ਿਲ੍ਹਾ ਬਠਿੰਡਾ ਦੇ ਝੁੰਬਾ,ਰਾਏਕੇ ਕਲਾਂ, ਭਾਗੀਵਾਂਦਰ,ਡਿੱਖ, ਲਹਿਰਾਂ ਮਹੁੱਬਤ, ਬਾਲਿਆਂਵਾਲੀ, ਅਤੇ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ 112 ਵਿਦਿਆਰਥੀਆਂ ਇਸ ਵਿੱਚ ਭਾਗ ਲੈ ਰਹੇ ਹਨ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਿੰਦਰ ਸਿੰਘ, ਰਜਨੀਸ਼ ਬਾਂਸਲ,ਚੰਦਰ ਸ਼ੇਖਰ, ਮਹਿੰਦਰ ਸਿੰਘ, ਸੁਰਿੰਦਰ ਸਿੰਘ, ਚਰਨਜੀਤ ਸ਼ਰਮਾ, ਰੁਪਿੰਦਰ ਕੌਰ, ਪਿੰਦਰਜੀਤ ਕੌਰ,ਸੁਰੈਈਆ, ਸਰਬਜੀਤ ਕੌਰ, ਸੁਖਵੀਰ ਕੌਰ, ਹਰਦਰਸ਼ਨ ਸਿੰਘ,ਜਗਸੇਰ ਸਿੰਘ ਸੁਤੰਤਰ ਸਿੰਘ, ਮਲਕੀਤ ਸਿੰਘ ਅਤੇ ਲਖਵਿੰਦਰ ਕੌਰ ਹਾਜ਼ਰ ਸਨ।

Share:

Dec 22, 2022

ਪੰਜਾਬ ਪੱਧਰੀ ਬਾਕਸਿੰਗ ਤੇ ਹਾਕੀ ਖੇਡਾਂ ਦੋਰਾਨ ਕੜਾਕੇ ਦੀ ਠੰਢ ਦੇ ਬਾਵਜੂਦ ਵੀ ਖਿਡਾਰੀਆਂ ਹੋਏ ਮੁੜਕੋ ਮੁੜਕੀ

 

ਪੰਜਾਬ ਪੱਧਰੀ ਬਾਕਸਿੰਗ ਤੇ ਹਾਕੀ ਖੇਡਾਂ ਦੋਰਾਨ ਕੜਾਕੇ ਦੀ ਠੰਢ ਦੇ ਬਾਵਜੂਦ ਵੀ ਖਿਡਾਰੀਆਂ  ਹੋਏ  ਮੁੜਕੋ ਮੁੜਕੀ


ਬਠਿੰਡਾ   22 ਦਸੰਬਰ
ਡਿਪਟੀ ਡਾਇਰੈਕਟਰ ਖੇਡਾਂ ਸੁਨੀਲ ਕੁਮਾਰ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੀ ਦੇਖ-ਰੇਖ ਵਿੱਚ ਭਾਈਰੂਪਾ ਵਿਖੇ ਬਾਕਸਿੰਗ ਅਤੇ ਬਠਿੰਡਾ ਵਿਖੇ ਹਾਕੀ 
ਪੰਜਾਬ ਪੱਧਰੀ ਖੇਡਾਂ ਵਿੱਚ ਖਿਡਾਰੀ ਵਰਦੀ ਠੰਢ ਵੀ ਪੂਰੇ ਜੋਸ਼ ਨਾਲ ਪ੍ਰਦਰਸ਼ਨ ਕਰ ਰਹੇ ਹਨ।
    ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਗੁਰਚਰਨ ਸਿੰਘ ਡੀ.ਐਮ ਖੇਡਾਂ ਨੇ ਦੱਸਿਆ ਕਿ ਅੰਡਰ 14
ਬਾਕਸਿੰਗ  ਲੜਕੇ  30 ਕਿਲੋ ਵਿੱਚ ਗਿਰੀਧਰ ਫਤਿਹਗੜ੍ਹ ਸਾਹਿਬ ਨੇ ਪਹਿਲਾਂ ਮਨੀਸ਼ ਤਰਨਤਾਰਨ ਨੇ ਦੂਜਾ,32 ਕਿਲੋ ਵਿੱਚ ਜਸ਼ਨਪ੍ਰੀਤ ਬਠਿੰਡਾ ਨੇ ਪਹਿਲਾਂ ਤਰਨਜੋਤ ਬਰਨਾਲਾ ਨੇ ਦੂਜਾ,34 ਕਿਲੋ ਵਿੱਚ ਤਨਿਸ ਜਲੰਧਰ ਨੇ ਪਹਿਲਾਂ ਰਿਪਨ ਅਮ੍ਰਿਤਸਰ ਨੇ ਦੂਜਾ,36 ਕਿਲੋ ਵਿੱਚ ਦਿਵਿਆਸ ਹੁਸ਼ਿਆਰਪੁਰ ਨੇ ਪਹਿਲਾਂ ਮੇਹਲ ਸੰਗਰੂਰ ਨੇ ਦੂਜਾ,38 ਕਿਲੋ ਵਿੱਚ ਜੈ ਕਪੂਰ ਹੁਸ਼ਿਆਰਪੁਰ ਨੇ ਪਹਿਲਾਂ ਵਰਨਦੀਪ ਅਮ੍ਰਿਤਸਰ ਨੇ ਦੂਜਾ,40 ਕਿਲੋ ਵਿੱਚ ਅਰਪਵ ਚੋਧਰੀ ਮੋਹਾਲੀ ਨੇ ਪਹਿਲਾਂ ਕਰਨਵੀਰ ਸਿੰਘ ਮਲੇਰਕੋਟਲਾ ਨੇ ਦੂਜਾ,42 ਕਿਲੋ ਵਿੱਚ ਅਭਿਸ਼ੇਕ ਫਤਿਹਗੜ੍ਹ ਨੇ ਪਹਿਲਾਂ ਸਚਿਨ ਸੰਗਰੂਰ ਨੇ ਦੂਜਾ,44 ਕਿਲੋ ਵਿੱਚ ਆਸੂ ਪਟਿਆਲਾ ਨੇ ਪਹਿਲਾਂ ਜੀਵਨਜੋਤ ਤਰਨਤਾਰਨ ਨੇ ਦੂਜਾ,46 ਕਿਲੋ ਵਿੱਚ ਪ੍ਰਭਨੂਰ ਫਾਜ਼ਿਲਕਾ ਨੇ ਪਹਿਲਾਂ ਕੁਲਸਾਨ ਪਟਿਆਲਾ ਨੇ ਦੂਜਾ,48 ਕਿਲੋ ਵਿੱਚ ਅਰਮਾਨ ਮਸ਼ਾਲ ਪਟਿਆਲਾ ਨੇ ਪਹਿਲਾਂ ਨਵਜੋਤ ਸਿੰਘ ਗੁਰਦਾਸਪੁਰ ਨੇ ਦੂਜਾ,50 ਕਿਲੋ ਵਿੱਚ ਮਨਵੀਰ ਪਟਿਆਲਾ ਨੇ ਪਹਿਲਾਂ ਸਤਨਾਮ ਮਸ਼ਾਲ ਪਟਿਆਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਹਾਕੀ ਦੇ ਮੁਕਾਬਲਿਆਂ ਵਿੱਚ ਐਸ਼.ਜੀ.ਪੀ.ਐਸ ਅਮ੍ਰਿਤਸਰ ਨੇ ਮੁਕਤਸਰ ਨੂੰ, ਲੁਧਿਆਣਾ ਨੇ ਮੋਗਾ ਨੂੰ, ਪਟਿਆਲਾ ਨੇ ਫਤਿਹਗੜ੍ਹ ਸਾਹਿਬ ਨੂੰ,ਪੀ.ਆਈ.ਐਸ ਮੋਹਾਲੀ ਨੇ ਬਠਿੰਡਾ ਨੂੰ, ਮਲੇਰਕੋਟਲਾ ਨੇ ਸਪੋਰਟਸ ਸਕੂਲ ਘੁੱਦਾ ਨੂੰ, ਗੁਰਦਾਸਪੁਰ ਅਕੈਡਮੀ ਨੇ ਬਰਨਾਲਾ ਨੂੰ ਹਰਾਇਆ।
        ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਲੈਕਚਰਾਰ ਅਮਰਦੀਪ ਸਿੰਘ, ਗੁਰਮੀਤ ਸਿੰਘ ਭੂੰਦੜ, ਗੁਰਮੀਤ ਸਿੰਘ ਮਾਨ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਰਹਿੰਦਰ ਸਿੰਘ ਹਾਕੀ ਕਨਵੀਨਰ, ਗੁਰਸ਼ਰਨ ਸਿੰਘ ਬਾਕਸਿੰਗ ਕਨਵੀਨਰ, ਭੁਪਿੰਦਰ ਸਿੰਘ ਤੱਗੜ, ਲੈਕਚਰਾਰ ਹਰਮੰਦਰ ਸਿੰਘ, ਲੈਕਚਰਾਰ ਅਜੀਤਪਾਲ ਸਿੰਘ,ਨਿਰਮਲ ਸਿੰਘ,ਮਨਦੀਪ ਸਿੰਘ, ਲਖਵੀਰ ਸਿੰਘ, ਹਰਜੀਤ ਸਿੰਘ, ਸੁਰਿੰਦਰਪਾਲ ਸਿੰਘ,ਮਨਪ੍ਰੀਤ ਸਿੰਘ, ਅਮ੍ਰਿਤਪਾਲ ਸਿੰਘ, ਨਰਵਿੰਦਰ ਸਿੰਘ, ਰੁਪਿੰਦਰ ਕੌਰ, ਨਵਦੀਪ ਕੌਰ, ਸੁਖਜਿੰਦਰਪਾਲ ਕੌਰ, ਵੀਰਪਾਲ ਕੌਰ ਹਾਜ਼ਰ ਸਨ।
Share:

Nov 22, 2022

ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਫਰੀਦਕੋਟ 'ਚ ਸ਼ਾਨੋ–ਸ਼ੌਕਤ ਨਾਲ ਸ਼ੁਰੂ

 

 

faridkot news, faridkot news updates, faridkot ki bat


 

 

ਫਰੀਦਕੋਟ 22 ਨਵੰਬਰ

66ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ  ਖੇਡਾਂ ਅੱਜ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਸ਼ਾਨੋਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ।  ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸ.ਐਸ.ਪੀ. ਸ੍ਰੀ ਰਾਜਪਾਲ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਹੈਜੋ ਹਰ ਸਾਲ 46 ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਸਕਾਰ ਜੇਤੂਆਂ ਨੂੰ ਪ੍ਰਸੰਸਾ ਪੱਤਰ ਸਮੇਤ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਖੇਡ ਢਾਂਚਾ ਮਜ਼ਬੂਤ ਕਰਕੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਫਿਰ ਤੋਂ ਨੰਬਰ ਇੱਕ ਸੂਬਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਾਇਮਰੀ ਪੱਧਰ ਤੋਂ ਹੀ ਬੱਚਿਆਂ ਨੂੰ ਖੇਡਾਂ ਪ੍ਰਤੀ ਆਕਰਸ਼ਿਤ ਕਰਨ ਲਈ ਬਲਾਕ ਤੇ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ।

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਥਾਪਤੀ ਸਮੇਂ ਤੋਂ ਹੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਸ਼ੁਰੂ ਕੀਤੇ ਹਨ ਅਤੇ ਖੇਡਾਂ ਵਤਨ ਪੰਜਾਬ ਦੀਆਂ‘ ਵਰਗੇ ਵੱਡੇ ਈਵੈਂਟ ਕਰਵਾਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਖੇਡਾਂ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹੇਗਾ ਤੇ ਅਜਿਹੀਆਂ ਖੇਡਾਂ ਛੋਟੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਵਿੱਚ ਵੀ ਵੱਡੇ ਪਲੇਟਫਾਰਮ ਮੁਹੱਈਆ ਕਰਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਖੇਡਾਂ ਦੀ ਨਰਸਰੀ ਤਿਆਰ ਹੋਵੇਗੀ ਤੇ ਇਹ ਖਿਡਾਰੀ ਰਾਜਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਨਾਮਨਾ ਖੱਟ ਕੇ ਆਪਣਾ ਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ।

 

ਇਸ ਮੌਕੇ ਜਿਲਾ ਸਿੱਖਿਆ ਅਫਸਰ ਸ਼ਿਵਰਾਜ ਕਪੂਰ  ਨੇ ਦੱਸਿਆ ਕਿ ਫਰੀਦਕੋਟ ਵਿਖੇ 22 ਤੋਂ 27 ਨਵੰਬਰ 2022 ਤੱਕ ਪੰਜਾਬ ਅੰਤਰ ਜਿਲਾ ਸਕੂਲ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਇਸ ਵਿੱਚ ਪੰਜਾਬ ਦੇ ਵੱਖ ਵੱਖ ਜਿਲ੍ਹਿਆ ਦੇ ਸਕੂਲਾਂ ਤੋਂ ਕ੍ਰਿਕਟ ਅੰਡਰ-19 ਲੜਕੀਆਂ, ਹੈਂਡਬਾਲ ਅੰਡਰ 14-17 ਲੜਕੇ-ਲੜਕੀਆਂ ਅਤੇ ਬਾਲ ਸ਼ੂਟਿੰਗ ਅੰਡਰ-17 ਲੜਕੇ-ਲੜਕੀਆਂ ਭਾਗ ਲੈਣਗੇ। ਇਸ ਤੋਂ ਪਹਿਲਾ ਲਵਨੀਤ ਕੌਰ ਹੈਂਡਬਾਲ ਨੈਸ਼ਨਲ ਖਿਡਾਰਣ ਨੇ ਖਿਡਾਰੀਆਂ ਨੂੰ ਖੇਡਾਂ ਖੇਡ ਭਾਵਨਾ ਨਾਲ ਖੇਡਣ ਅਤੇ ਅਨੁਸ਼ਾਸ਼ਨ ਵਿੱਚ ਰਹਿਕੇ ਖੇਡਣ ਦੀ ਸਹੁੰ ਚੁਕਾਈ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

 

ਇਸ ਮੌਕੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪ੍ਰਦੀਪ ਦਿਉੜਾ, ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਪਵਨ ਕੁਮਾਰ, , ਜਿਲਾ ਖੇਡ ਅਫਸਰ ਸ੍ਰੀ ਪਰਮਿੰਦਰ ਸਿੰਘ ਸੰਧੂ, ਸ. ਧਰਮਿੰਦਰ ਸਿੰਘ, ਸ੍ਰੀ ਅਮਨਦੀਪ ਸਿੰਘ ਬਾਬਾ, ਸੁਖਵੰਤ ਸਿੰਘ,  ਸ੍ਰੀ ਅੰਮ੍ਰਿਤ ਅਰੋੜਾ, ਕੁਲਦੀਪ ਸਿੰਘ ਗਿੱਲ, ਬਲਜੀਤ ਸਿੰਘ ਬਰਾੜ,ਕੌਰ ਸਿੰਘ, ਪ੍ਰਿ, ਜਗਦੀਸ਼ ਰਾਏ, ਗੁਰਭਗਤ ਸਿੰਘ ਸੰਧੂ, ਬਲਵਿੰਦਰ ਸੇਖੋਂ, ਸਤਵਿੰਦਰ ਸਿੰਘ, ਜਸਬੀਰ ਸਿੰਘ ਸੰਧੂ, ਸੁਖਵੰਤ ਸਿੰਘ ਆਪ ਆਗੂ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

 

Share:

ਸਪੋਰਟਸ ਸਕੂਲ ਘੁੱਦਾ ਦੇ ਖਿਡਾਰੀਆਂ ਨੇ ਮਨਵਾਇਆ ਆਪਣੀ ਕਾਬਲੀਅਤ ਦਾ ਲੋਹਾ

ਸਪੋਰਟਸ ਸਕੂਲ ਘੁੱਦਾ ਦੇ ਖਿਡਾਰੀਆਂ ਨੇ ਮਨਵਾਇਆ ਆਪਣੀ ਕਾਬਲੀਅਤ ਦਾ ਲੋਹਾ


-- ਬਾਸਕਿਟਬਾਲ ਓਪਨ ਟੂਰਨਾਮੈਂਟ ਵਿੱਚ ਕੀਤਾ ਤੀਜਾ ਸਥਾਨ ਹਾਸਲ

--ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ

 

ਬਠਿੰਡਾ, 21 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ। 

        ਸਪੋਰਟਸ ਸਕੂਲ ਘੁੱਦਾ ਦੇ ਪ੍ਰਿੰਸੀਪਲ ਸ੍ਰੀ ਪ੍ਰੇਮ ਕੁਮਾਰ ਮਿੱਤਲ ਨੇ ਸਕੂਲ ਦੇ ਖਿਡਾਰੀਆਂ ਵੱਲੋਂ ਮਾਰੀਆਂ ਜਾ ਰਹੀਆਂ ਮੱਲਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭੈਣੀ ਬਾਘਾ ਵਿਖੇ ਹੋਏ  ਓਪਨ ਬਾਸਕਿਟਬਾਲ ਟੂਰਨਮੈਂਟ ਵਿਚ ਸਕੂਲ ਦੇ 17 ਸਾਲ ਤੋਂ ਘੱਟ ਉਮਰ ਦੇ ਖਿਡਾਰੀਆਂ ਨੇ ਭਾਗ ਲਿਆ ਤੇ ਬਰੋਂਜ਼ ਮੈਡਲ ਆਪਣੇ ਨਾਮ ਕੀਤਾ। ਉਨ੍ਹਾਂ ਦੱਸਿਆ ਕੇ ਇਸ ਟੂਰਨਾਮੈਂਟ ਵਿੱਚ ਉੱਚ ਪੱਧਰ ਦੀਆਂ ਤੇ ਓਪਨ ਉਮਰ ਵਰਗ ਦੀਆਂ ਟੀਮਾਂ ਨੇ ਭਾਗ ਲਿਆ। ਜਿੰਨ੍ਹਾਂ ਨਾਲ ਹੋਏ ਸਖ਼ਤ ਮੁਕਾਬਲੇ ਵਿੱਚ ਸਕੂਲ ਦੇ 17 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੇ ਜਿੱਤ ਦੇ ਝੰਡੇ ਗੱਡੇ ਅਤੇ ਇਸ ਤੋਂ ਬਾਅਦ ਆਉਣ ਵਾਲੇ ਟੂਰਨਮੈਂਟਾਂ ਲਈ ਬਹੁਤ ਵੱਡੀਆਂ ਆਸਾਂ ਹਨ। ਖੇਡਾਂ ਵਿੱਚ ਖਿਡਾਰੀਆਂ ਦੁਆਰਾ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰਿੰਸੀਪਲ, ਖੇਡ ਕੋਆਰਡੀਨੇਟਰ ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਸਟਾਫ਼ ਵੀ ਕਾਫ਼ੀ ਮਿਹਨਤ ਕਰ ਰਿਹਾ ਹੈ ਤਾਂ ਜੋ ਸਕੂਲ ਦੀ ਟੀਮ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਤਮਗੇ ਜਿੱਤ ਸਕੇ। ਇਸ ਮੌਕੇ ਖੇਡ ਕੋਚ ਕਮ-ਖੇਡ-ਕੋਆਰਡੀਨੇਟਰ ਹਰਜਿੰਦਰ ਸਿੰਘ ਨੂੰ ਵਿਸ਼ੇਸ ਵਧਾਈ ਦਿੱਤੀ ਜਿੰਨ੍ਹਾਂ ਤੋਂ ਟ੍ਰੇਨਿੰਗ ਲੈਕੇ ਵਿਦਿਆਰਥੀਆਂ ਨੇ ਇਸ ਪੱਧਰ ਤੇ ਸਫ਼ਲਤਾ ਹਾਸਲ ਕਰ ਰਹੇ ਹਨ।

        ਇਸ ਦੌਰਾਨ ਇੰਚਾਰਜ  ਸ. ਸੁਖਦੀਪ ਸਿੰਘ, ਵੀਰਪਾਲ ਕੌਰ ਹਿੰਦੀ ਟੀਚਰ, ਸੁਖਚਰਨਜੀਤ ਸਿੰਘ ਤੈਰਾਕੀ ਕੋਚ, ਮੀਰਾ ਬੇਦੀ ਕਲਰਕ, ਵਰਿੰਦਰ ਸਿੰਘ ਕਲਰਕ ਅਤੇ ਸਮੂਹ ਸਟਾਫ਼ ਨੇ ਵੀ  ਖਿਡਾਰੀ, ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ।

Share:

Nov 17, 2022

ਸਪੋਰਟਸ ਸਕੂਲ ਘੁੱਦਾ, ਬਠਿੰਡਾ ਦੇ ਸ਼ੂਟਰ ਨੇ ਵੀ ਮਾਰਿਆ ਨਿਸ਼ਾਨਾਂ

sprots school ghudha , sports school bathinda ghudha,


--ਵਿਦਿਆਰਥੀ ਨੇ ਜੂਨੀਅਰ ਪੁਰਸ਼ ਵਰਗ ਦੇ  10 ਮੀਟਰ ਏਅਰ ਪਿਸਟਲ ਮੁਕਾਬਲੇ ਚ ਜਿੱਤਿਆ ਬ੍ਰੋਨਜ਼ ਮੈਡਲ

--ਪ੍ਰਿੰਸੀਪਲ ਪ੍ਰੇਮ ਕੁਮਾਰ ਮਿੱਤਲ ਦੀ ਯੋਗ ਅਗਵਾਈ ਨਾਲ ਸਕੂਲ ਫੇਰ ਤੋਂ ਤਰੱਕੀ ਦੀਆਂ ਲੀਹਾਂ ਤੇ

--ਸਕੂਲੀ ਅਧਿਆਪਕਾਂ ਨੇ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ

Bathinda , 17 ਨਵੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ "ਖੇਡਾਂ ਵਤਨ ਪੰਜਾਬ ਦੀਆਂ" ਸਮੇਤ ਲਗਾਤਾਰ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ। ਖੇਡਾਂ ਪ੍ਰਤੀ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਵੀ ਪਾਇਆ ਜਾ ਰਿਹਾ ਹੈ ਅਤੇ ਨੌਜਵਾਨਾਂ ਵੱਲੋਂ ਖੇਡਾਂ ਵਿੱਚ ਮੱਲਾਂ ਮਾਰੀਆਂ ਜਾ ਰਹੀਆਂ ਹਨ।


ਸਪੋਰਟਸ ਸਕੂਲ ਘੁੱਦਾ ਦੇ ਪ੍ਰਿੰਸੀਪਲ  ਪ੍ਰੇਮ ਕੁਮਾਰ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਨਵੰਬਰ ਤੋਂ 14 ਨਵੰਬਰ 2022 ਤੱਕ ਫਫੜੇ ਭਾਈ ਕੇ ,ਮਾਨਸਾ,ਵਿਖੇ ਹੋਈ 5ਵੀਂ ਭਾਈ ਬਹਿਲੋ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਸਕੂਲ ਦੇ ਖਿਡਾਰੀ ਗੁਰਪ੍ਰੀਤ ਸਿੰਘ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਬਰੋਂਜ਼ ਮੈਡਲ ਆਪਣੇ ਨਾਮ ਕੀਤਾ। ਓਹਨਾਂ ਪੂਰੇ ਸਟਾਫ ਤੇ  ਬੱਚਿਆਂ ਨੂੰ ਹੋਰ ਵੀ  ਮਿਹਨਤ ਕਰਨ ਤੇ ਹੋਰ ਉੱਚੇ ਨਤੀਜ਼ੇ ਹਾਸਲ ਕਰਨ ਲਈ ਪ੍ਰੇਰਤ ਵੀ ਕੀਤਾ।


ਇਸ ਦੌਰਾਨ ਇੰਚਾਰਜ ਪ੍ਰਿੰਸੀਪਲ  ਸੁਖਦੀਪ ਸਿੰਘ ਅਤੇ ਖੇਡ ਕੋਆਰਡੀਨੇਟਰ ਹਰਜਿੰਦਰ ਸਿੰਘ, ਸ਼ੂਟਿੰਗ ਕੋਚ ਸਰੀਤਾ ਕੁਮਾਰੀ ਨੇ ਖਿਡਾਰੀ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹੋਰ ਮੇਹਨਤ ਕਰਨ ਲਈ ਵੀ  ਪ੍ਰੇਰਿਤ ਕੀਤਾ।

Share:

Nov 14, 2022

ਪੰਜਾਬ ਦੀ ਟੀਮ ਲਈ Sports School ਘੁੱਦਾ ਦੀਆਂ 2 ਵਿਦਿਆਰਥਣਾਂ ਦੀ ਹੋਈ ਚੋਣ

bathinda , punjab, sports school ,


·         ਸਕੂਲੀ ਅਧਿਆਪਕਾਂ ਨੇ ਖਿਡਾਰਨਾਂ ਨੂੰ ਹੋਰ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ

·         ਵਿਦਿਆਰਥਣਾਂ ਪੰਜਾਬ ਪੱਧਰੀ ਟੀਮ ਵਿੱਚ ਲੈਣਗੀਆਂ ਹਿੱਸਾ

          ਬਠਿੰਡਾ, 14 ਨਵੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਜਿੱਥੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਉੱਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਵੀ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। 


          ਇਸ ਮੌਕੇ ਸਪੋਰਟਸ ਸਕੂਲ ਘੁੱਦਾ ਦੇ ਪ੍ਰਿੰਸੀਪਲ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਨਵੰਬਰ ਤੋਂ 20 ਨਵੰਬਰ 2022 ਤੱਕ ਜੰਮੂ ਵਿਖੇ ਹੋ ਰਹੇ ਜੂਨੀਅਰ ਨੈਸ਼ਨਲ ਵਾਲੀਬਾਲ (ਲੜਕੀਆਂ) ਪੰਜਾਬ ਦੀ ਟੀਮ ਲਈ ਸਪੋਰਟਸ ਸਕੂਲ ਘੁੱਦਾ ਦੀਆਂ 2 ਵਿਦਿਆਰਥਣਾਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ਲਈ ਖੁਸ਼ੀ ਦੀ ਗੱਲ ਇਹ ਹੈ ਕਿ ਸਪੋਰਟਸ ਸਕੂਲ ਘੁੱਦਾ ਦੇ ਸਕੂਲ ਦੀਆਂ 2 ਵਿਦਿਆਰਥਣਾਂ ਦੀ ਪੰਜਾਬ ਟੀਮ ਲਈ ਚੋਣ ਹੋਈ ਹੈ।


          ਇਸ ਦੌਰਾਨ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਸੁਖਦੀਪ ਸਿੰਘ ਨੇ ਹੋਰ ਦੱਸਿਆ ਕਿ 12ਵੀਂ ਜਮਾਤ ਦੀਆਂ ਇਹ ਦੋਵੇਂ ਵਿਦਿਆਰਥਣਾਂ ਰਮਨਦੀਪ ਕੌਰ ਅਤੇ ਗਗਨਦੀਪ ਕੌਰ ਲੁਧਿਆਣਾ ਵਿਖੇ ਹੋਏ ਟਰਾਇਲਾਂ ਵਿੱਚੋਂ ਚੁਣੀਆਂ ਗਈਆਂ ਹਨ। ਇਹ ਦੋਵੇਂ ਵਿਦਿਆਰਥਣਾਂ ਪੰਜਾਬ ਪੱਧਰੀ ਟੀਮ ਵਿੱਚ ਹਿੱਸਾ ਲੈਣ ਲਈ ਜਾ ਰਹੀਆਂ ਹਨ। ਉਨ੍ਹਾਂ ਖਿਡਾਰਨਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਤੇ ਨੂੰ ਵਧਾਈ ਦਿੱਤੀ ਅਤੇ ਸਕੂਲੀ ਖਿਡਾਰਨਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ।


          ਇਸ ਮੌਕੇ ਵਾਲੀਬਾਲ ਕੋਚ ਬਲਜਿੰਦਰ ਕੌਰ, ਖੇਡ ਕੁਆਰਡੀਨੇਟਰ  ਹਰਜਿੰਦਰ ਸਿੰਘ ਤੇ ਹਿਸਾਬ ਦੇ ਮਾਸਟਰ  ਬਲਵਿੰਦਰ ਸਿੰਘ ਮਾਹਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ

Share:

Nov 12, 2022

Bathinda ਵਿਚ ਪ੍ਰਸਿੱਧ ਪੰਜਾਬੀ ਗਾਇਕ Gurdas Mann ਮਾਨ ਨੇ ਕੀਲ੍ਹੇ ਦਰਸ਼ਕ




 ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ : Meet ਹੇਅਰ

ਕਿਹਾ, ਪੰਜਾਬ ਨੂੰ ਮੁੜ ਖੇਡਾਂ ਦੇ ਨਕਸ਼ੇ ਉੱਤੇ ਚਮਕਾਉਣਾ ਚਾਹੁੰਦੀ ਹੈ ਸੂਬਾ ਸਰਕਾਰ 

          Bathinda , 12 ਨਵੰਬਰ : ਮੁੱਖ ਮੰਤਰੀ  ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਇਸੇ ਲੜੀ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਵਿਰਾਸਤ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਖੇਡ ਤੇ ਯੁਵਕ ਸੇਵਾਵਾਂ ਮੰਤਰੀ, ਪੰਜਾਬ Gurmeet Singh meet ਹੇਅਰ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਜਸ਼ਨ-ਏ-ਵਿਰਾਸਤ ਸਮਾਗਮ ਮੌਕੇ ਕੀਤਾ ਗਿਆ। 
ਇਸ ਮੌਕੇ ਖੇਡ ਮੰਤਰੀ  Gurmeet Meet  ਹੇਅਰ ਨੇ ਬੋਲਦਿਆਂ ਕਿਹਾ ਕਿ ਅਸੀਂ ਪੰਜਾਬ ਨੂੰ ਮੁੜ ਖੇਡਾਂ ਦੇ ਨਕਸ਼ੇ ਉੱਤੇ ਚਮਕਾਉਣਾ ਚਾਹੁੰਦੇ ਹਾਂ, ਜਿਸ ਲਈ ਜ਼ਮੀਨੀ ਪੱਧਰ ਉੱਤੇ ਖੇਡ ਸਹੂਲਤਾਂ ਨੂੰ ਦੇਖ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਿੱਚ ਬਿਹਤਰ ਨਤੀਜਿਆਂ ਲਈ ਹੇਠਲੇ ਪੱਧਰ ਉੱਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਵਧੀਆ Players ਦੀ ਚੋਣ ਕਰਕੇ ਉਨ੍ਹਾਂ ਨੂੰ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਨ ਦਾ ਮੌਕਾ ਮਿਲ ਸਕੇ।



ਮੁੱਖ ਮੰਤਰੀ  ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ Drugs ਤੋਂ ਦੂਰ ਕਰਨ ਤੇ ਵਿਰਾਸਤ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ।
          ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ Gurdas ਮਾਨ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਕੀਲਿਆ ਅਤੇ ਪ੍ਰਸਿੱਧ ਕਮੇਡੀਅਨ ਸੰਜੀਵ ਅੱਤਰੀ ਨੇ ਦਰਸ਼ਕਾਂ ਨੂੰ ਲੋਟ-ਪੋਟ ਕੀਤਾ ਤੇ ਪ੍ਰਸਿੱਧ ਐਂਕਰ, ਕਲਰਸ ਟੀਵੀ ਦੀ ਨਿੰਮੋ (ਅਮਨ) ਤੇ ਪਰਮ ਵੀ ਵਿਸ਼ੇਸ਼ ਤੌਰ ਤੇ ਆਪਣੀ ਕਲਾ ਦੇ ਜੌਹਰ ਵੀ ਦਿਖਾਏ।


ਇਸ ਮੌਕੇ ਵਿਧਾਇਕ ਬਠਿੰਡਾ ਦਿਹਾਤੀ  ਅਮਿੱਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ Lambi ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਮਾਈਸਰਖਾਨਾ Sukhbir Singh ਮਾਈਸਰਖਾਨਾ, ਜਸ਼ਨ-ਏ-ਵਿਰਾਸਤ ਪ੍ਰੋਗਰਾਮ ਦੇ ਮੁੱਖੀ ਤੇ ਉੱਘੇ ਸਮਾਜ ਸੇਵੀ ਅਮਰਜੀਤ ਮਹਿਤਾ, ਆਪ ਦੇ ਬੁਲਾਰੇ ਤੇ ਜੁਆਇੰਟ ਸੈਕਟਰੀ ਨੀਲ ਗਰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਅਮ੍ਰਿਤ ਲਾਲ ਅਗਰਵਾਲ, ਟ੍ਰੇਡ ਵਿੰਗ ਦੇ ਚੇਅਰਮੈਨ  ਅਨਿਲ ਠਾਕੁਰ, ਆਪ ਆਗੂ ਮਹਿਲਾ ਮਨਦੀਪ ਕੌਰ, ਐਮਸੀ ਸੁਖਦੀਪ ਸਿੰਘ ਢਿਲੋਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸਐਸਪੀ  ਜੇ. ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ  ਰਾਹੁਲ ਅਤੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀਮਤੀ ਇਨਾਯਤ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਦਰਸ਼ਕ ਮੌਜੂਦ ਸਨ
Share:

Aug 31, 2021

ਰਾਜਸਥਾਨ ਸਰਕਾਰ ਨੇ ਪੈਰਾਉਲਪਿੰਕ ਖੇਡਾਂ ਵਿਚ ਜੇਤੂ ਖਿਡਾਰੀਆਂ ਲਈ ਕਿੰਨੀ ਕੀਤੀ ਇਨਾਮੀ ਰਾਸ਼ੀ






ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪੈਰਾਉਲਪਿੰਕ ਖੇਡਾਂ ਵਿਚ ਤਗਮੇ ਜਿੱਤ ਕੇ ਸੂਬੇ ਦਾ ਨਾਂਅ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨਾਂ ਲਈ ਇਨਾਮੀ ਰਾਸ਼ੀ ਦੀ ਘੋਸ਼ਣਾ ਕੀਤੀ ਹੇੈ। ਗਹਿਲੋਤ ਨੇ ਅਵਨੀ ਲਖੇਰਾ ਨੂੰ 3 ਕਰੋੜ , ਦਵਿੰਦਰ ਝਾਝਰੀਆ ਨੂੰ ਦੋ ਕਰੋੜ ਅਤੇ ਸੁੰਦਰ ਗੁਰਜਰ ਨੂੰ ਇਕ ਕਰੋੜ ਰੋਪਏ ਦੀ ਇਨਾਮੀ ਰਾਸ਼ੀ ਦੀ ਘੋਸ਼ਣਾ ਕੀਤੀ ਹੇੈ। 



ਮੁੱਖ ਮੰਤਰੀ ਨੇ ਕਿਹਾ ਕਿ ਇੰਨਾਂ ਖਿਡਾਰੀਆਂ ਨੇ ਮਿਸਾਲ ਕਾਇਮ ਕਰਦੇ ਹੋਏ ਦੇਸ਼ ਅਤੇ ਸੂਬੇ ਦਾ ਨਾਂਅ ਰੋਸ਼ਨ ਕੀਤਾ ਹੇੈ। ਸੂਬੇ ਦੀਆਂ ਹੋਰ ਖੇਡਾਂ ਨੂੰ ਵੀ ਇੰਨਾਂ ਦੀ ਇਸ ਉਪਲਬੱਧੀ ਤੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਆਪਣਾ ਸਰਵਸੇਰਸ਼ਠ ਪ੍ਰਦਰਸ਼ਨ ਕਰਨ ਦੀ ਪ੍ਰੇਰਨਾ ਮਿਲੇਗੀ। 





ਜਿਕਰਯੋਗ ਹੇੈ ਕਿ ਸੂਬੇ ਵਿਚ ਖਿਡਾਰੀਆਂ ਨੂੰ ਉਤਸ਼ਾਹ ਦੇਣ ਦੇ ਲਈ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਉਲਪਿੰਕ ਖੇਡਾਂ ਵਿਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਦੀ ਰਾਸ਼ੀ ਵਿਚ 75 ਲੱਖ, 50 ਲੱਖ ਅਤੇ 30 ਲੱਖ ਤੋਂ ਵਧਾ ਕੇ 2020 21 ਦੇ ਬਜਟ ਵਿਚ 3 ਕਰੋੜ , 2 ਕਰੋੜ ਅਤੇ ਇਕ ਕਰੋੜ ਕਰਨ ਦਾ ਐਲਾਨ ਕੀਤਾ ਸੀ। ਇਸ ਤਰਾਂ ਏਸ਼ੀਅ ਅਤੇ ਰਾਸ਼ਟਰ ਮੰਡਲ ਖੇਡਾਂ ਵਿਚ ਵੀ ਤਗਮੇ ਜਿੱਤਣ ਵਾਲੇ ਖਿਡਾਰੀਆਂ ਦੀ ਇਨਾਮੀ ਰਾਸ਼ੀ ਵਿਚ ਵਾਧਾ ਕੀਤਾ ਗਿਆ  ਸੀ। 




ਇਹ ਵਾਧਾ 1 ਕਰੋੜ , 60 ਲੱਖ ਅਤੇ 30 ਲੱਖ ਰੁਪਏ ਕਰਨ ਦੀ ਵੀ ਉਨਾਂ ਨੇ ਬਜਟ ਵਿਚ ਘੋਸ਼ਣਾ ਕੀਤੀ ਸੀ। 



ਖੇਡਾਂ ਨੂੰ ਹੋਰ ਉਤਸ਼ਾਹਤ ਕਰਨ ਲਈ ਰਾਜ ਵਿਚ ਤਗਮਾ ਜੇਤੂ ਖਿਡਾਰੀਆਂ ਨੂੰ ਆਊਟ ਆਫ਼ ਟਰਨ ਪਾਲਸੀ ਦੇ ਆਧਾਰ ਤੇ ਰਾਜ ਦੀਆਂ ਸੇਵਾਵਾਂ ਵਿਚ ਨਿਯੁਕਤੀਆਂ ਦਿੱਤੀਆਂ ਜਾ ਰਹੀਆਂ ਹਨ। ਟੋਕੀਓ ਉਲਪਿੰਕ ਖੇਡਾਂ ਵਿਚ ਮੈਡਲ ਜਿੱਤਣ ਵਾਲੇ ਤਿੰਨਾਂ ਖਿਡਾਰੀਆਂ ਨੂੰ ਰਾਜ ਸਰਕਾਰ ਨੇ ਆਊਟ ਆਫ਼ ਟਰਨ ਆਧਾਰ ਤੇ ਵਣ ਵਿਭਾਗ ਵਿਚ ਸਹਾਇਕ ਵਨਣ ਰੱਖਿਅਕ ਦੇ ਰੂਪ ਵਿਚ ਨਿਯੁਕਤੀਆਂ ਪ੍ਰਦਾਨ ਕੀਤੀਆਂ ਹਨ। 

ਇਹ ਹੀ ਨਹੀਂ ਇੰਨਾਂ ਖਿਡਾਰੀਆਂ ਦੀ ਖੇਡਾਂ ਵਿਚ ਹੋਰ ਜਿਆਦਾ ਨਿਖਾਰ ਲਈ 5-5 ਲੱਖ ਰੁਪਏ ਵੀ ਮਨਜ਼ੂਰ ਕੀਤੇ ਹਨ। 


ਅਵਨੀ ਲੇਖਰਾ ਅਤੇ ਸੁੰਦਰ ਗੁਰਜਰ ਨੂੰ ਰਾਜ ਸਰਕਾਰ ਦੁਆਰਾ ਮੁਫ਼ਤ ਕੋਚਿੰਗ ਅਤੇ ਹੋਰ ਸੁਵਿਧਾਵਾਂ 

ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਅਵਨੀ ਜੈਪੁਰ ਦੀ ਆਧੁਨਿਕ ਸੁਵਿਧਾਵਾਂ ਨਾਲ ਲੈਸ ਜਗਤਪੁਰਾ ਸੂਟਿੰਗ ਰੇਜ਼ ਵਿਚ ਅਤੇ ਸੁੰਦਰ ਸਵਾਈ ਮਾਨਸਿੰਗ ਸਟੇਡੀਅਮ ਦੀ ਅਥੈਲਟਿਕਸ ਸਪੋਰਟਸ ਅਕੈਡਮੀ ਵਿਚ ਕੋਚਿੰਗ ਲੈ ਰੇ ਹਨ। ਇੰਨਾਂ ਖਿਡਾਰੀਆਂ ਨੇ ਆਪਣੇ ਕੋਚਾਂ ਦੀ ਅਗਵਾਈ ਵਿਚ ਸੂਬੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੇੈ। 

ਬਲਰਾਜ ਸਿੰਘ ਸਿੱਧੂ 73474 56563

 

Share:

Definition List

blogger/disqus/facebook

Unordered List

Support