Dec 4, 2022
फाजिल्का के रक्तबांकुरों ने किया 110 यूनिट रक्तदान
Dec 3, 2022
17 ਦਿਵਿਆਂਗਾਂ ਨੂੰ 57 ਲੱਖ ਰੁਪਏ ਦੇ ਵੰਡੇ ਗਏ ਲੋਨ
ਮਲੋਟ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਗਤਾ ਦਿਵਸ
ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਸਰਹੱਦੀ ਲੋਕ ਸੇਵਾ ਸੰਮਤੀ ਵੱਲੋਂ ਨੈਸ਼ਨਲ ਮੈਡੀਕੋਜ਼ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ ਪਿੰਡ ਪੱਕਾ ਚਿਸ਼ਤੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ
ਫ਼ਾਜਿ਼ਲਕਾ / ਬਲਰਾਜ ਸਿੰਘ ਸਿੱਧੂ
ਇਲਾਕੇ ਦੀਆਂ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਅਤੇ ਸਰਹੱਦੀ ਲੋਕ ਸੇਵਾ ਸੰਮਤੀ ਵੱਲੋਂ ਨੈਸ਼ਨਲ ਮੈਡੀਕੋਜ਼ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ ਭਾਈ ਕਨ੍ਹਈਆ ਸਿਹਤ ਸੇਵਾ ਯਾਤਰਾ ਮਿਸ਼ਨ ਤਹਿਤ ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਅਤੇ ਸਰਹੱਦੀ ਲੋਕ ਸੇਵਾ ਸੰਮਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜੇਸ਼ ਕਸਰੀਜਾ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਸੰਭਾਲ ਸਮਾਜ ਸੇਵੀ ਸੰਸਥਾਵਾਂ ਦੀ ਮੁੱਢਲੀ ਜੁੰਮੇਵਾਰੀ ਹੋਣੀ ਚਾਹੀਦੀ ਹੈ। ਇਸ ਜੁੰਮੇਵਾਰੀ ਨੂੰ ਅੱਗੇ ਵਧਾਉਂਦਿਆਂ ਸਰਹੱਦੀ ਲੋਕਾਂ ਦੀ ਸਿਹਤ ਸੰਭਾਲ ਤਹਿਤ ਇਹ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾਂ ਅਮਿਤ ਜਸੂਜਾ,ਡਾਂ ਆਰਿਸ਼ ਗੁੱਜਰ,ਡਾਂ ਨਿਤਿਨ ਤਿਆਗੀ,ਡਾਂ ਮਾਨਵ ਗਰੋਵਰ ਅਤੇ ਡਾਂ ਸੌਰਵ ਜਾਗੜਾ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੀ ਸਫਲਤਾ ਲਈ ਗੌਤਮ ਚੌਹਾਨ ਸਟੇਟ ਸੈਕਟਰੀ,ਕਲੱਬ ਦੇ ਸਰਪ੍ਰਸਤ ਇਨਕਲਾਬ ਗਿੱਲ, ਜਰਨੈਲ ਸਿੰਘ, ਪਰਵਿੰਦਰ ਸਿੰਘ,ਐਮ ਐਚ ਰੂਬੀ,ਕਰਨੈਲ ਸਿੰਘ,ਮਾਸਟਰ ਇੰਦਰਜੀਤ ਸਿੰਘ, ਪਰਮਜੀਤ ਸਿੰਘ ਪ੍ਰਾਇਮਰੀ ਸਕੂਲ ਮੁੱਖੀ ਰਾਜ ਕੁਮਾਰ ਸਚਦੇਵਾ ,ਮੈਡਮ ਅੰਜੂ ਅਤੇ ਸਮੂਹ ਸਟਾਫ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।
ਮੱਛੀ ਪਾਲਣ ਸਬੰਧੀ ਟ੍ਰੇਨਿੰਗ ਕੈਂਪ 5 ਦਸੰਬਰ ਤੋਂ 9 ਦਸੰਬਰ 2022 ਤੱਕ ਲੱਗੇਗਾ
ਫ਼ਰੀਦਕੋਟ 3 ਦਸੰਬਰ
ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਵੱਲੋਂ ‘ਮਿਸ਼ਨ-100%: Give your best ’ ਮੁਹਿੰਮ ਦੀ ਸ਼ੁਰੂਆਤ
ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਜਮਾਤਾਂ ਦੇ ਵਧੀਆ ਨਤੀਜੇ ਲਏ ਜਾਣਗੇ
ਸਿੱਖਿਆ ਮੰਤਰੀ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਦੇਣਗੇ ਪ੍ਰਸੰਸਾ ਪੱਤਰ
ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਲਾਇਵ ਪ੍ਰੋਗਰਾਮ ਜਰੀਏ ਪੰਜਾਬ ਦੇ ਲੱਖਾਂ ਲੋਕਾਂ ਦੇ ਰੂਬਰੂ ਹੋ ਕੇ ਕੀਤਾ ਭਵਿੱਖ ਦੀਆਂ ਯੋਜਨਾਵਾਂ ਦਾ ਖੁਲਾਸਾ
ਚੰਡੀਗੜ, 3 ਦਸੰਬਰ,
ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖ ਤੋਂ ਬਿਹਤਰ ਬਣਾਉਣ ਵਾਸਤੇ ਯਤਨਸ਼ੀਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰੰਘ ਬੈਂਸ ਵੱਲੋਂ ਅੱਜ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਸ਼ਾਨਦਾਰ ਨਤੀਜੇ ਹਾਸਿਲ ਕਰਨ ਦੇ ਨਾਲ-ਨਾਲ ਉਹਨਾਂ ਦੇ ਮਨਾਂ ਵਿੱਚੋਂ ਪ੍ਰੀਖਿਆ ਦੇ ਭੈਅ ਨੂੰ ਖਤਮ ਕਰਕੇ ਭਵਿੱਖ ਦੇ ਵਧੀਆ ਨਾਗਰਿਕਾਂ ਵਜੋਂ ਤਿਆਰ ਕਰਨਾ ਹੈ।ਇਸ ਪ੍ਰੋਗਰਾਮ ਦਾ ਦਿਲਚਸਪ ਪਹਿਲੂ ਇਹ ਰਿਹਾ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰੰਘ ਬੈਂਸ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਟੀਮ ਸਮੇਤ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਯੂਟਿਊਬ ਅਤੇ ਐਜੂਸੈੱਟ ਦੇ ਲਾਇਵ ਪ੍ਰੋਗਰਾਮ ਜਰੀਏ ਪੰਜਾਬ ਦੇ ਲੱਖਾਂ ਲੋਕਾਂ ਦੇ ਰੂਬਰੂ ਹੋਏ, ਜਿਸ ਦੌਰਾਨ ਉਹਨਾਂ ਭਵਿੱਖ ਦੀਆਂ ਯੋਜਨਾਵਾਂ ਦਾ ਖੁਲਾਸਾ ਵੀ ਕੀਤਾ। ਸ. ਬੈਂਸ ਅਨੁਸਾਰ ਅੱਜ ਦੇ ਸਕੂਲੀ ਵਿਦਿਆਰਥੀ ਹੀ ਪੰਜਾਬ ਦਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਨੇ ਹੀ ਪੰਜਾਬ ਅਤੇ ਦੇਸ਼ ਦੀ ਵਾਂਗਡੋਰ ਸਾਂਭਣੀ ਹੈ। ਉਹਨਾਂ ਕਿਹਾ ਪੰਜਾਬ ਦੀ ਸਕੂਲ ਸਿੱਖਿਆ ਨੂੰ ਰੌਚਿਕ ਅਤੇ ਸਮੇਂ ਦੇ ਹਾਣ ਦੀ ਬਣਾਉਣ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਜਿੰਨਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੱਲਾਸ਼ੇਰੀ ਰਾਹੀਂ ਵਧੀਆ ਕਾਰਗੁਜਾਰੀ ਦਿਖਾਉਣ ਵਾਸਤੇ ਪ੍ਰੇਰਿਤ ਕਰਨਾ ਹੈ।‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਤਿੰਨ ਗਰੁੱਪ ਬਣਾਏ ਜਾਣਗੇ ਜਿੰਨਾਂ ਵਿੱਚੋਂ ਪਹਿਲੇ ਗਰੁੱਪ ਵਿੱਚ 40% ਤੋਂ ਘੱਟ ਅੰਕ ਲੈਣ ਵਾਲੇ, ਦੂਜੇ ਵਿੱਚ 40% ਤੋਂ 80% ਅੰਕ ਲੈਣ ਵਾਲੇ ਅਤੇ ਤੀਜੇ ਗਰੁੱਪ ਵਿੱਚ 80% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਹਰ ਹਫਤੇ ਕਾਰਗੁਜਾਰੀ ਦਾ ਮੁਲਾਂਕਨ ਕੀਤਾ ਜਾਵੇਗਾ। ਪੜਾਈ ਵਿੱਚ ਕਮਜੋਰ ਅਤੇ ਹੁਸ਼ਿਆਰ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾਏ ਜਾਣਗੇ। ਮਿਸ਼ਨ ਦੀ ਪ੍ਰਾਪਤੀ ਵਾਸਤੇ ਅਧਿਆਪਕ ਆਪਣੀ ਸੁਵਿਧਾ ਅਨੁਸਾਰ ਜੀਰੋ ਪੀਰੀਅਡ ਜਾਂ ਸਕੂਲ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਿਸ਼ੇਸ਼ ਕਲਾਸਾਂ ਲਗਾ ਕੇ ਪੜਾਈ ਕਰਵਾਉਣਗੇ। ਸਿੱਖਿਆ ਮੰਤਰੀ ਅਨੁਸਾਰ ਇਸ ਮਿਸ਼ਨ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਉਹ ਪ੍ਰਸੰਸਾ ਪੱਤਰ ਵੀ ਦੇਣਗੇ। ਇਸ ਮੌਕੇ ਡੀ.ਜੀ.ਐਸ.ਈ. ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ. ਸ. ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਡਾ. ਮਨਿੰਦਰ ਸਿੰਘ ਸਰਕਾਰੀਆ ਅਤੇ ਇਸ ਮੁਹਿੰਮ ਦੇ ਨੋਡਲ ਅਫਸਰ ਸ੍ਰੀ ਬਲਵਿੰਦਰ ਸਿੰਘ ਸੈਣੀ ਵੀ ਮੌਜੂਦ ਸਨ।
ਸਿੱਖਿਆ ਮੰਤਰੀ ਬੈਂਸ ਨੇ ਖੁਦ ਸੰਭਾਲੀ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਕਮਾਨ: ਜਲ ਸਰੋਤ, ਮਾਈਨਿੰਗ ਅਤੇ ਜੇਲਾਂ ਵਰਗੇ ਵੱਡੇ ਮਹਿਕਮਿਆਂ ਦੇ ਨਾਲ ਨਾਲ ਪੰਜਾਬ ਦੇ ਸਭ ਤੋਂ ਵੱਧ ਮੁਲਾਜਮਾਂ ਵਾਲੇ ਸਿੱਖਿਆ ਮਹਿਕਮੇ ਨੂੰ ਸੰਭਾਲ ਰਹੇ ਕੈਬਨਿਟ ਮੰਤਰੀ ਸ. ਹਰਜੋਤ ਸਿੰੰਘ ਬੈਂਸ ਨੇ ਖੁਦ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਕਮਾਨ ਸੰਭਾਲੀ ਹੋਈ ਹੈ। ਜਾਣਕਾਰ ਸੂਤਰਾਂ ਅਨੁਸਾਰ ਸ. ਬੈਂਸ ਨੇ ਇਸ ਮੁਹਿੰਮ ਦੇ ਟੀਚੇ ਅਤੇ ਗਾਈਡਲਾਈਨਜ ਆਪ ਤਿਆਰ ਕੀਤੇ ਹਨ। ਹੋਰ ਤਾਂ ਹੋਰ ਇਸ ਮੁਹਿੰਮ ਦਾ ਲੋਗੋ ਵੀ ਉਹਨਾਂ ਆਪ ਡਿਜਾਈਨ ਕਰਵਾਇਆ ਹੈ।ਸਿੱਖਿਆ ਮੰਤਰੀ ਸ. ਹਰਜੋਤ ਸਿੰੰਘ ਬੈਂਸ ਦੀ ਇਸ ਗੱਲੋਂ ਵੀ ਤਾਰੀਫ ਹੋ ਰਹੀ ਹੈ ਕਿ ਉਹ ਰੁਤਬੇ ਦਾ ਰੋਅਬ ਵਰਤਣ ਦੀ ਬਜਾਇ ਕੰਮ ਸੱਭਿਆਚਾਰ ਪੈਦਾ ਕਰਨ ਦੇ ਮੰਤਵ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮੋਟੀਵੇਟਰ ਦੇ ਤੌਰ ਤੇ ਕੰਮ ਕਰ ਰਹੇ ਹਨ ਜਿਸਦੇ ਆਉਣ ਵਾਲੇ ਸਮੇਂ ਵਿੱਚ ਹਾਂ-ਪੱਖੀ ਨਤੀਜੇ ਮਿਲਣ ਦੀ ਪੂਰੀ ਉਮੀਦ ਹੈ
ਸਰਕਾਰੀ ਹਾਈ ਸਕੂਲ ਬਾਂਡੀਵਾਲਾ ਫਾਜਿਲਕਾ ਵਿਖੇ ਮਨਾਇਆ ਗਿਆ ਵਿਸ਼ਵ ਦਿਵਿਆਂਗਤਾ ਦਿਵਸ
ਫਾਜਿਲਕਾ 3 ਦਸੰਬਰ
ਸਰਕਾਰੀ ਹਾਈ ਸਕੂਲ ਬਾਂਡੀਵਾਲਾ ਫਾਜਿਲਕਾ ਵਿਖੇ ਮੁਖ ਅਧਿਆਪਿਕਾ ਸ੍ਰੀਮਤੀ ਪੂਨਮ ਕਸਵਾਂ ਦੀ ਯੋਗ ਅਗਵਾਈ ਵਿਚ ਵਿਸ਼ਵ ਦਿਵਿਆਂਗਤਾ ਦਿਵਸ' ਮਨਾਇਆ ਗਿਆ। ਇਸ ਮੌਕੇ ਸੰਜੇ ਕੁਮਾਰ (ਸਟੇਟ ਅਵਾਰਡੀ) ਹਿੰਦੀ ਅਧਿਆਪਕ ਜੋ ਜਿ ਖੁਦ ਇਕ ਦਿਵਿਆਗ ਹਨ, ਦੀ ਰਹਿਨੁਮਾਈ ਹੇਠ ਸਕੂਲ ਪੱਧਰ ਤੇ ਵਿਸ਼ਵ ਦਿਵਆਂਗਤਾ ਦਿਵਸ ਮਨਾਇਆ ਗਿਆ। ਜਿਸ ਵਿੱਚ ਸ੍ਰੀ ਸੰਜੇ ਕੁਮਾਰ ਨੇ ਦਿਵਿਆਂਗਤਾ ਦੀ ਪਰਿਭਾਸ਼ਾ, ਪੀਡਬਲਿਊਡੀ ਐਕਟ 1995 ਅਤੇ ਆਰਪੀਡਬਲਿਊਡੀ ਐਕਟ 2016 ਵਿਚ ਦਿਵਿਆਗ ਵਿਅਤੀਆ, ਵਿਦਿਆਰਥੀਆਂ ਅਤੇ ਦਿਵਿਆਂਗ ਕਰਮਚਾਰੀਆਂ ਲਈ ਕੀਤੇ ਉਪਬੰਧਾ ਬਾਰੇ ਜਾਣਕਾਰੀ ਦਿਤੀ। ਉਨ੍ਹਾਂ ਨੇ ਦਿਵਿਆਗਾਂ ਨੂੰ ਦਿਤਿਆ ਜਾਂਦੀਆਂ ਸਹੂਲਤਾ ਜਿਵੇ ਕਿ ਬਸ ਕਿਰਾਈਆ ਛੋਟ, ਰੇਲਵੇ ਕਿਰਾਈਆ ਛੋਟ, ਫੀਸ ਛੋਟ, ਜੀਐਸਟੀ ਛੋਟ, ਇਨਕੰਮ ਟੈਕਸ ਛੋਟ, ਵਜੀਫਾ ਅਤੇ ਕੰਨਵੇਅਸ ਅਲਾਉਂਸ ਬਾਰੇ ਵਿਸ਼ੇਸ਼ ਜਾਣਕਾਰੀ ਦਿਤੀ।
ਇਸ ਮੌਕੇ ਸਕੂਲ ਮੁੱਖ ਅਧਿਆਪਿਕਾ ਸ਼੍ਰੀਮਤੀ ਪੂਨਮ ਕਸਵਾਂ ਨੇ ਬਚਿਆ ਦੇ ਨਾਲ-ਨਾਲ ਸਾਰੇ ਸਟਾਫ ਨੂੰ ਦਿਵਿਆਂਗਤ ਦਿਵਸ ਦੀ ਵਧਾਈ ਦਿਤੀ। ਉਨਾਂ ਦੂਜੇ ਵਿਦਿਆਰਥੀਆਂ ਨੂੰ ਇਹਨਾਂ ਦਿਵਿਆਂਗ ਵਿਦਿਆਥੀਆਂ ਨਾਲ ਦਿਵਿਆਂਗਤਾ ਤੇ ਆਧਾਰ ਤੇ ਕਿਸੇ ਕਿਸਮ ਦਾ ਵਿਤਕਰਾਂ ਨਾ ਕਰਨ ਅਤੇ ਇਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲੈ ਆਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਲਚਰਲ ਪ੍ਰੋਗਰਾਮ ਤਹਿਤ ਵੀਰਪਾਲ ਕੋਰ ਅਤੇ ਹਰਮਨਦੀਪ ਕੋਰ ਜੋ ਕਿ ਨੋਵੀ ਜਮਾਤ ਦੀ ਦਿਵਿਆਂਗ ਵਿਦਿਆਰਥਣਾ ਹਨ ਤੇ ਵਿਸ਼ੇਸ਼ ਤੋਰ ਤੇ ਡਾਂਸ ਅਤੇ ਕਵਿਤਾ ਗਾਇਨ ਵਿਚ ਪੇਸ਼ਕਾਰੀ ਦਿੱਤੀ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਵਲੋਂ ਉਚੇਰੇ ਤੌਰ ਤੇ ਸਨਮਾਨਿਆ ਗਿਆ।
ਇਸ ਮੋਕੇ ਸਟੇਜ ਸੰਚਾਲਨ ਦੀ ਭੂਮਿਕਾ ਸ੍ਰੀ ਰਾਮ ਸਰੂਪ ਐਸ.ਐਸ ਮਾਸਟਰ ਨੇ ਬੇਖੁਬੀ ਨਿਭਾਈ। ਇਸ ਮੌਕੇ ਸ਼੍ਰੀ ਵਿਜੈ ਪਾਲ, ਸ੍ਰੀਮਤੀ ਅੰਜਨਾ, ਸ੍ਰੀਮਤੀ ਸੀਮਾ, ਸ਼੍ਰੀਮਤੀ ਚੰਦਰਕਾਂਤਾ, ਸ੍ਰੀਮਤੀ ਸੈਫਾਲੀ ਧਵਨ, ਸ੍ਰੀ ਗਗਨਦੀਪ, ਸ਼੍ਰੀ ਸੋਰਵ, ਸ੍ਰੀ ਰਜਨੀਸ਼ ਝੀਝਾ,ਸ੍ਰੀਮਤੀ ਲਲਿਤਾ, ਸ਼੍ਰੀ ਨੀਰਜ ਸੇਠੀ, ਟੀ.ਪੀ. ਅੰਧਿਆਪਕ, ਸ੍ਰੀ ਰੋਹਿਤ, ਸ੍ਰੀ ਸੁਭਾਸ਼ ਚੰਦਰ, ਸ੍ਰੀ ਚੰਦਰਭਾਨ ਅਤੇ ਸ੍ਰੀ ਰਤਨ ਲਾਲ ਆਦਿ ਹਾਜਰ ਸਨ।
ਮੈਟੀਟੋਰੀਅਸ ਸਕੂਲ ਬਠਿੰਡਾ ਵਿਖੇ ਕੈਮਿਸਟਰੀ ਵਰਕਸ਼ਾਪ ਦਾ ਅਗਾਜ਼
ਕੰਨਿਆ ਸਕੂਲ ਦੀ ਸਨੇਹਾ ਬੁਲੰਦੀ ਮਿਸ ਮਾਲਵਾ ਪੰਜਾਬਣ ਸੈਕਿੰਡ ਰਨਰ ਅੱਪ ਚੁਣਿਆ ਗਿਆ
ਅਬੋਹਰ
ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਸਨੇਹਾ ਬੁਲੰਦੀ ਨੇ ਮਿਸ ਅਤੇ ਮਿਸਿਜ਼ ਮਾਲਵਾ ਪੰਜਾਬਣ ਦੇ ਫਾਈਨਲ ਰਾਊਂਡ ਵਿੱਚ ਸੈਕਿੰਡ ਰਨਰ ਅੱਪ ਦਾ ਖਿਤਾਬ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।
ਸਕੂਲ ਦੇ ਮੀਡੀਆ ਇੰਚਾਰਜ ਸ੍ਰੀ ਬੱਤਰਾ ਨੇ ਦੱਸਿਆ ਕਿ ਪਹਿਲਾ ਆਡੀਸ਼ਨ ਰੁਤਬਾ ਵਿੱਚ ਹੋਇਆ ਜਿਸ ਵਿੱਚ ਸਨੇਹਾ ਨੂੰ ਬਠਿੰਡਾ ਵਿੱਚ ਹੋਣ ਵਾਲੇ ਗ੍ਰੈਂਡ ਫਿਨਾਲੇ ਵਿੱਚ ਸ਼ਾਮਲ ਹੋਣ ਲਈ ਫਾਈਨਲਿਸਟ ਵਜੋਂ ਬੁਲਾਇਆ ਗਿਆ। ਉਸ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਇਹ ਖ਼ਿਤਾਬ ਹਾਸਲ ਕੀਤਾ। ਇਸ ਮੌਕੇ ਸਨੇਹਾ ਨੂੰ ਦਿਲਕਸ਼ ਮੁਟਿਆਰ ਦੇ ਖਿਤਾਬ ਨਾਲ ਸਨਮਾਨਿਤ ਵੀ ਕੀਤਾ ਗਿਆ। ਸਨੇਹਾ ਨੂੰ ਯਾਦਗਾਰੀ ਚਿੰਨ੍ਹ, ਟੈਗ ਅਤੇ ਤਾਜ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸ਼ੋਅ ਦਾ ਆਯੋਜਨ ਹਰਨਿਗਮ ਈਵੈਂਟ ਦੇ ਕੋਆਰਡੀਨੇਟਰ ਨੀਲਮ ਸ਼ਰਮਾ, ਜੱਜਿੰਗ ਪੈਨਲਿਸਟ ਦਿਵਿਆ ਸ਼ਰਮਾ, ਅਮਰਜੀਤ ਅਤੇ ਹਰਵਿੰਦਰ ਵੱਲੋਂ ਕੀਤਾ ਗਿਆ। ਇਸ ਮੌਕੇ ਸੁਭਾਸ਼ ਢਾਣੀ ਲਟਕਣ ਅਤੇ ਬਿੱਟੂ ਨਰੂਲਾ ਨੇ ਵੀ ਜੇਤੂ ਨੂੰ ਵਧਾਈ ਦਿੱਤੀ। ਪਿ੍ੰਸੀਪਲ ਸ੍ਰੀਮਤੀ ਸੁਨੀਤਾ ਬਿਲੰਦੀ, ਸੀਨੀਅਰ ਲੈਕਚਰਾਰ ਸਤਿੰਦਰਜੀਤ ਕੌਰ, ਹਾਈ ਇੰਚਾਰਜ ਅਮਨ ਚੁੱਘ ਨੇ ਵਿਦਿਆਰਥਣ ਨੂੰ ਉਸ ਦੀ ਸਫ਼ਲਤਾ 'ਤੇ ਵਧਾਈ ਦਿੱਤੀ | ਜ਼ਿਕਰਯੋਗ ਹੈ ਕਿ ਅਧਿਆਪਕ ਅਮਿਤ ਬੱਤਰਾ ਦੀ ਅਗਵਾਈ ਹੇਠ ਵਿਦਿਆਰਥੀ ਸਨੇਹਾ ਬੁਲੰਦੀ ਨੇ ਇਸ ਮੁਕਾਬਲੇ ਤੋਂ ਇਲਾਵਾ ਰਾਸ਼ਟਰੀ ਪੱਧਰ, ਰਾਜ ਪੱਧਰ, ਜ਼ਿਲ੍ਹਾ ਪੱਧਰ, ਤਹਿਸੀਲ ਪੱਧਰ, ਬਲਾਕ ਪੱਧਰ ਅਤੇ ਵੱਖ-ਵੱਖ ਸੰਸਥਾਵਾਂ ਦੇ ਪ੍ਰੋਗਰਾਮਾਂ ਵਿਚ ਭਾਗ ਲੈ ਕੇ ਕਈ ਇਨਾਮ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਸਨੇਹਾ ਦੀ ਛੋਟੀ ਭੈਣ ਖੁਸ਼ੀ ਨੇ ਵੀ ਮਿਸ ਲਿਟਲ ਪੰਜਾਬਣ ਦੀ ਫਾਈਨਲਿਸਟ ਬਣ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ
31 ਮਾਰਚ ਤੱਕ ਸਾਰੇ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਜਾਣ: ਕੈਬਨਿਟ ਮੰਤਰੀ ਹਰਭਜਨ ਸਿੰਘ
ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿੱਚ ਵਿਧਾਇਕ ਤੇ ਲੋਕ ਨੁਮਾਇੰਦਿਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੀ ਹਦਾਇਤ
ਬੈਠਕ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ
ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਰਜ਼ਨੀਸ ਦਹੀਆ ਨੇ ਆਪਣੇ ਹਲਕਿਆਂ ਦੇ ਵਿਕਾਸ ਕਾਰਜਾਂ ਦੇ ਮੁੱਦੇ ਉਠਾਏ
ਫਿਰੋਜ਼ਪੁਰ, 2 ਦਸੰਬਰ 2022.
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ/ਵਿਕਾਸ ਪ੍ਰੋਜੈਕਟਾਂ ਨੂੰ 31 ਮਾਰਚ 2023 ਤੱਕ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇ। ਇਹ ਆਦੇਸ਼ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿ
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀਆਂ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲਿਆਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮਾਂਬੱਧ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਵੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਹੋਣ ਵਾਲੇ ਜਾਂ ਹੋ ਰਹੇ ਵਿਕਾਸ ਕਾਰਜਾਂ ਜਾਂ ਵਿਕਾਸ ਪ੍ਰਾਜੈਕਟਾਂ ਵਿੱਚ ਸਬੰਧਤ ਵਿਧਾਇਕ ਜਾਂ ਲੋਕ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤੇ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਵੀ ਉਨ੍ਹਾਂ ਨੂੰ ਸਮੇਂ-ਸਮੇਂ ਜਾਣੂ ਕਰਵਾਇਆ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜੋ ਵੀ ਕੰਮ ਹੋਣ ਵਾਲੇ ਹਨ ਉਨ੍ਹਾਂ ਦੀ ਪ੍ਰਪੋਜਲ ਬਣਾ ਕੇ ਜਲਦੀ ਭੇਜੀ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕੰਮਾਂ ਲਈ ਮਿਲੀ ਹੋਈ ਗ੍ਰਾਂਟ ਨੂੰ ਵਿਕਾਸ ਕੰਮਾਂ ਤੇ ਵਰਤਿਆਂ ਜਾਵੇ ਅਤੇ ਵਿੱਤੀ ਸਾਲ ਦੇ ਅੰਤ ਤੱਕ ਕੋਈ ਵੀ ਪੈਸਾ ਲੈਪਸ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹਾ ਹਸਪਤਾਲ ਵਿੱਚ ਖਰਾਬ ਐਕਸਰੇ ਮਸ਼ੀਨ ਦਾ ਮੁੱਦਾ ਉਠਾਇਆ ਜਿਸ ਤੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਦੇ ਸਿਹਤ ਸਹੂਲਤਾਂ ਨਾਲ ਕਿਸੇ ਤਰ੍ਹਾਂ ਦਾ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜਲਦੀ ਹੀ ਇਸ ਦਾ ਹੱਲ ਕੀਤਾ ਜਾਵੇਗਾ। ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ ਨੇ ਵੀ ਹਲਕੇ ਦੀਆਂ ਲਿੰਕ ਸੜਕਾਂ ਤੇ ਹੋਰ ਵਿਕਾਸ ਪ੍ਰਾਜੈਕਟਾਂ ਦੇ ਮੁੱਦਿਆਂ ਸਬੰਧੀ ਵੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਜਿਸ ਤੇ ਉਨ੍ਹਾਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰ ਤੋਂ ਜ਼ਿਲ੍ਹੇ ਦੀ ਅਮਨ ਕਾਨੂੰਨ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ ਅਤੇ ਪੁਲਿਸ ਪੈਟਰੋਲਿੰਗ ਵਧਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐਮ. ਜ਼ੀਰਾ/ਗੁਰੂਹਰਸਹਾਏ ਸ੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Dec 2, 2022
ਪ੍ਰਿਸੀਪਲ ਦੌਲਤ ਰਾਮ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫਾਜ਼ਿਲਕਾ ਵਜੋਂ ਆਹੁਦਾ ਸੰਭਾਲਿਆ
ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ ਅਤੇ ਦਫ਼ਤਰੀ ਅਮਲੇ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ
ਫ਼ਾਜਿ਼ਲਕਾ-ਬਲਰਾਜ ਸਿੰਘ ਸਿੱਧੂ /ਹਰਵੀਰ ਬੁਰਜਾਂ
ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਤੈਨਾਤੀਆਂ ਤਹਿਤ ਪ੍ਰਿਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਦੌਲਤ ਰਾਮ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫਾਜ਼ਿਲਕਾ ਵਜੋਂ ਆਪਣਾ ਆਹੁਦਾ ਸੰਭਾਲਿਆ। ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਆਹੁਦਾ ਸੰਭਾਲਣ ਮੌਕੇ ਡਾਂ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈੰਡਰੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈੰਡਰੀ ਪੰਕਜ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਵੱਲੋਂ ਉਹਨਾਂ ਦਾ ਸਵਾਗਤ ਕਰਦਿਆਂ ਅਤੇ ਆਹੁਦਾ ਸੰਭਲਾਉਦਿਆ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਪਿਛਲੇ ਕਈ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਬਹੁਤ ਹੀ ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ਼। ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੌਲਤ ਰਾਮ ਨੇ ਆਪਣੀ ਇਸ ਨਿਯੁਕਤੀ ਲਈ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਭਾਗ ਦੁਆਰਾ ਦਿੱਤੀ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਫਾਜ਼ਿਲਕਾ ਜ਼ਿਲ੍ਹੇ ਨੂੰ ਨਵੀਆਂ ਬੁਲੰਦੀਆਂ ਵੱਲ ਲੈ ਕੇ ਜਾਣਗੇ। ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਅਤੇ ਸਿਮਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਾ ਜ਼ਿਲ੍ਹਾ ਸਿੱਖਿਆ ਦਫਤਰ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਮਠਿਆਈਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਕਸ਼ਮੀਰੀ ਲਾਲ ,ਪ੍ਰਿੰਸੀਪਲ ਸੁਖਦੇਵ ਸਿੰਘ ਗਿੱਲ, ਪ੍ਰਿੰਸੀਪਲ ਪਰਵਿੰਦਰ ਸਿੰਘ , ਪ੍ਰਿਸੀਪਲ ਹਰੀ ਚੰਦ ਕੰਬੋਜ,ਪ੍ਰਿਸੀਪਲ ਪ੍ਰਦੀਪ ਕੁਮਾਰ ਖਨਗਵਾਲ,ਡਾਇਟ ਪ੍ਰਿਸੀਪਲ ਡਾਂ ਰਚਨਾ,ਡੀਐਸਐਮ ਪ੍ਰਦੀਪ ਕੰਬੋਜ, ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ, ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰਪਾਲ ਸਿੰਘ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਜਿੰਦਰ ਕੁਮਾਰ, ਬੀਪੀਈਓ ਅਜੇ ਛਾਬੜਾ, ਬੀਪੀਈਓ ਸਤੀਸ਼ ਮਿਗਲਾਨੀ, ਬੀਪੀਈਓ ਸੁਨੀਲ ਕੁਮਾਰ, ਬੀਪੀਈਓ ਮੈਡਮ ਸੁਖਵਿੰਦਰ ਕੌਰ, ਬੀਪੀਈਓ ਜਸਪਾਲ ਸਿੰਘ, ਬੀਪੀਈਓ ਨਰਿੰਦਰ ਸਿੰਘ ,ਏਐਸਐਮ ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਐਮ ਆਈ ਐਸ ਕੋਆਰਡੀਨੇਟਰ ਮਨੋਜ ਗੁਪਤਾ, ਸੁਰਿੰਦਰ ਕੰਬੋਜ, ਅਧਿਆਪਕ ਆਗੂ ਦੁਪਿੰਦਰ ਢਿੱਲੋਂ,ਕੁਲਦੀਪ ਸੱਭਰਵਾਲ, ਭਗਵੰਤ ਭਟੇਜਾ, ਸਵੀਕਾਰ ਗਾਂਧੀ,ਸਮੂਹ ਬੀਐਨਓ ,ਸਮੂਹ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਾਂ ਅਤੇ ਦਫ਼ਤਰੀ ਅਮਲੇ ਵੱਲੋਂ ਉਹਨਾਂ ਨੂੰ ਵਧਾਈਆਂ ਅਤੇ ਨਵੀ ਜੁੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ
ਸੁਕੰਨਿਆ ਸਮ੍ਰਿਧੀ ਯੋਜ਼ਨਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਕਰਵਾਇਆ ਜਾਵੇ ਜਾਣੂ : ਸ਼ੌਕਤ ਅਹਿਮਦ ਪਰੇ
-- ਖਾਤਾ ਖੁਲ੍ਹਵਾਉਣ ਲਈ ਲੜਕੀ ਦੀ ਉਮਰ 10 ਸਾਲ ਤੋਂ ਘੱਟ ਹੋਣੀ ਲਾਜ਼ਮੀ
--ਇੱਕ ਪਰਿਵਾਰ ਦੀਆਂ ਸਿਰਫ਼ 2 ਲੜਕੀਆਂ ਹੀ ਲੈ ਸਕਦੀਆਂ ਹਨ ਲਾਹਾ
ਬਠਿੰਡਾ, 2 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਸੁਕੰਨਿਆ ਸਮ੍ਰਿਧੀ ਯੋਜ਼ਨਾ (ਐਸ.ਐਸ.ਵਾਈ) ਸਬੰਧੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸੁਕੰਨਿਆ ਸਮ੍ਰਿਧੀ ਯੋਜ਼ਨਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕਤਾ ਪੈਦਾ ਕਰਨ ਲਈ ਆਦੇਸ਼ ਦਿੱਤੇ ਤਾਂ ਜੋ ਲੋੜਵੰਦ ਲੋਕ ਇਸ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।
ਡਿਪਟੀ ਕਮਿਸ਼ਨਰ ਨੇ ਸੁਕੰਨਿਆ ਸਮ੍ਰਿਧੀ ਯੋਜ਼ਨਾ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਯੋਜ਼ਨਾ ਅਧੀਨ ਆਮ ਲੋਕਾਂ ਨੂੰ ਆਪਣਾ ਖਾਤਾ ਖੁਲ੍ਹਵਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ। ਇਸ ਦੌਰਾਨ ਉਨ੍ਹਾਂ "ਬੇਟੀ ਬਚਾਓ ਬੇਟੀ ਪੜ੍ਹਾਓ" ਸਕੀਮ ਅਧੀਨ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ਤੇ ਚੱਲ ਰਹੀਆਂ ਗਤੀਵਿਧੀਆਂ ਅਧੀਨ ਇਸ ਯੋਜ਼ਨਾ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫ਼ੈਲਾਉਣ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ "ਬੇਟੀ ਬਚਾਓ ਬੇਟੀ ਪੜ੍ਹਾਓ" ਸਕੀਮ ਅਧੀਨ ਨਵੀਂਆਂ ਜਨਮੀਆਂ ਬੱਚੀਆਂ ਦੇ ਮਾਪਿਆਂ ਨੂੰ ਸਨਮਾਨਿਤ ਕਰਦੇ ਸਮੇਂ ਉਨ੍ਹਾਂ ਨੂੰ ਸੁਕੰਨਿਆ ਸਮ੍ਰਿਧੀ ਯੋਜ਼ਨਾ ਦੇ ਖਾਤੇ ਅਤੇ ਹੋਣ ਵਾਲੇ ਲਾਭਾਂ ਬਾਰੇ ਵੀ ਜਾਣੂੰ ਕਰਵਾਇਆ ਜਾਵੇ।
ਸ੍ਰੀ ਸ਼ੌਕਤ ਅਹਿਮਦ ਪਰੇ ਨੇ ਇਸ ਸਕੀਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਦਾ ਲਾਹਾ ਲੈਣ ਵਾਸਤੇ ਖਾਤਾ ਖੁਲ੍ਹਵਾਉਣ ਲਈ ਲੜਕੀ ਦੀ ਉਮਰ 10 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ ਅਤੇ ਇੱਕ ਪਰਿਵਾਰ ਵਿੱਚ ਵੱਧ ਤੋਂ ਵੱਧ 2 ਲੜਕੀਆਂ ਹੀ ਇਸ ਸਕੀਮ ਦਾ ਲਾਹਾ ਲੈ ਸਕਦੀਆਂ ਹਨ। ਲੜਕੀ ਦਾ ਖਾਤਾ ਖੁੱਲ੍ਹਵਾਉਣ ਲਈ ਉਸਦਾ ਜਨਮ ਸਰਟੀਫ਼ਿਕੇਟ ਅਤੇ ਉਸਦੇ ਮਾਤਾ ਜਾਂ ਪਿਤਾ ਦਾ ਅਧਾਰ ਕਾਰਡ ਅਤੇ ਪੈਨ ਕਾਰਡ ਹੋਣਾ ਵੀ ਲਾਜ਼ਮੀ ਹੈ।
ਡਿਪਟੀ ਕਮਿਸ਼ਨਰ ਨੇ ਇਸ ਸਕੀਮ ਦੀ ਮਹੱਤਤਾ ਬਾਰੇ ਹੋਰ ਦੱਸਿਆ ਕਿ ਇਸ ਸਕੀਮ ਤਹਿਤ ਘੱਟ ਤੋਂ ਘੱਟ 250 ਰੁਪਏ ਨਾਲ ਲੜਕੀ ਦਾ ਖਾਤਾ ਖੁਲ੍ਹਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਹਰ ਸਾਲ ਖਾਤੇ ਵਿੱਚ ਘੱਟ ਤੋਂ ਘੱਟ 250 ਰੁਪਏ ਜਮ੍ਹਾਂ ਕਰਵਾਉਣ ਲਾਜ਼ਮੀ ਹੈ ਅਤੇ ਵੱਧ ਤੋਂ ਵੱਧ ਡੇਢ ਲੱਖ ਰੁਪਏ ਤੱਕ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਖਾਤਾ ਖੋਲ੍ਹਣ ਤੋਂ 15 ਸਾਲ ਤੱਕ ਹੀ ਰਾਸ਼ੀ ਖਾਤੇ ਵਿੱਚ ਜਮ੍ਹਾਂ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਲੜਕੀ ਦੀ ਉਮਰ 18 ਸਾਲ ਹੋਣ ਤੇ ਉਸ ਦੀ ਉਚੇਰੀ ਸਿੱਖਿਆ ਲਈ 50 ਫ਼ੀਸਦੀ ਰਾਸ਼ੀ ਕਢਵਾਈ ਜਾ ਸਕਦੀ ਹੈ ਅਤੇ 21 ਸਾਲ ਉਮਰ ਪੂਰੀ ਹੋਣ ਤੇ ਜਮ੍ਹਾਂ ਹੋਈ ਰਾਸ਼ੀ 7.6 ਫ਼ੀਸਦੀ ਵਿਆਜ਼ ਸਮੇਤ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ, ਸੁਪਰਡੈਂਟ ਮੁੱਖ ਡਾਕਘਰ ਬਠਿੰਡਾ ਡਵੀਜ਼ਨ ਸ੍ਰੀ ਰਾਜ ਕੁਮਾਰ ਤੋਂ ਇਲਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
एक साल बाद मिला फाजिल्का शिक्षा विभाग प्राइमरी को जिला शिक्षा अधिकारी
दौलत राम ने डीईओ एलिमेंट्री फाजिल्का का कार्यभार सम्भाला, जीटीयू ने दी शुभकामनाएं
प्राईमरी अध्यापकों के लम्बित मसले हल किए जाने की जतायी उम्मीद-भगवंत भटेजा
अबोहर, 2 दिसंबर। पिछले एक साल से जिला शिक्षा अधिकारी प्राइमरी का पद खाली पड़ा था, जिसका अतिरिक्त कार्यभार जिला शिक्षा अधिकारी सैकंडरी को दिया गया था। गवर्नमेंट टीचर्स यूनियन द्वारा नई बनी आम आदमी पार्टी के सरकार के नुमाइंदों को लम्बे समय से मिल कर जिला शिक्षा अधिकारी प्राइमरी की नियुक्ति की मांग की जा रही थी।अब स्कूल शिक्षा विभाग पंजाब द्वारा जिला शिक्षा अधिकारियों की नियुक्ति आदेशों के तहत फाजिल्का के जिला शिक्षा अधिकारी डॉ सुखबीर सिंह बल की जगह सरकारी सीनियर सेकंडरी स्कूल रामसरा के प्रिंसिपल पीईएस अधिकारी दौलत राम को नया जिला शिक्षा अधिकारी (एलीमेंट्री) फाजिल्का नियुक्त किया गया है। आज उन्होंने जिला शिक्षा अधिकारी कार्यालय फाजिल्का में अपना कार्यभार संभाल लिया है। प्राईमरी स्तर पर लम्बे समय के बाद एलिमेंट्री विभाग में बतौर जिला शिक्षा अधिकारी (एलिमेंट्री) फाजिल्का दौलत राम को बनाए जाने पर गवर्नमेंट टीचर यूनियन पंजाब जिला फाजिल्का ने खुशी का इजहार किया है गवर्नमेंट टीचर यूनियन के जिला पदाधिकारियों परमजीत शोरेवाला जिला प्रधान, जिला संरक्षक भगवंत भठेजा जिला, निशांत अग्रवाल जिला महा सचिव,अमनदीप सिंह वित्त सचिव ,वरिष्ठ उपाध्यक्ष मुख्याध्यापक परमजीत सिंह ममूखेड़ा, जिला आगु राजीव चगती, सोशल मीडिया इंचार्ज सौरभ धूरिया, ब्लॉक प्रधान विनय कुमार , रविंद्र शर्मा , राकेश माहर, धीरज कुमार, सतपाल सिंह, ओम प्रकाश सवना , सतिद्र कम्बोज, विजय कुमार, मनजीदर सिंह, सेंटर मुख्य अध्यापक कुलबीर सिंह, परवीन बाला,अमरदीप कोर, मुख्य अध्यापक राज खत्री, शगन लाल, सज्जन कुमार, जिला सचिव लेक्चरार रजनीश कुमार , लेक्चरार सुशील कुमार राघव कटारिया,मिंटू वर्मा, कुलदीप कुमार व अन्य सदस्यों ने नव नियुक्त डीईओ प्राईमरी को शुभकामनाएं दी और उम्मीद जाहिर की है कि फाजिल्का के समूचे प्राईमरी काडर के अध्यापकों के लम्बित मसले, दफ्तरी, प्राईमरी स्तर पदोन्नतियाँ आदि कार्य जल्द पूरे किए जाएंगे। प्रधान शोरेवाला और महासचिव अग्रवाल ने कहा कि इस सम्बन्ध में जल्द ही गवर्नमेंट टीचर्स यूनियन का शिष्टमंडल नव नियुक्त जिला शिक्षा अधिकारी (प्राइमरी) को मिलेगा
ਰੋਜ਼ਗਾਰ ਸੂਚਨਾ
ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ
ਆਸਾਮੀ ਦਾ ਨਾਮ - ਮੈਂਥ, ਸਾਇੰਸ ਟੀਚਰ
ਵਿਦਿਅਕ ਯੋਗਤਾ- ਗ੍ਰੈਜੂਏਸ਼ਨ
ਤਜਰਬਾ- 5 ਸਾਲ ਤਜਰਬਾ ਸਬੰਧਤ ਵਿਸੇ ਵਿਚ
ਤਨਖਾਹ - 40000 ਪ੍ਰਤੀ ਮਹੀਨਾ
ਅਪਲਾਈ ਕਰਨ ਲਈ ਲਿੰਕ http://tinyurl.com/Akal-Academies
Candidate may visit HR department ਅਕਾਲ ਅਕੈਡਮੀ old Bishan Nagar street no 4, near shiv mandir Patiala on dated 05.12.2022 with your education documents and photo