Jan 4, 2023

ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਬਿਜਲੀ ਸੁਧਾਰਾਂ ‘ਤੇ 106 ਕਰੋੜ ਰੁਪਏ ਖਰਚੇ ਜਾਣਗੇ - ਰਣਬੀਰ ਭੁੱਲਰ

mla ranbir bhullar


 

ਬਿਜਲੀ ਘਰਾਂ ਦੀ ਸਮਰੱਥਾ ਵਧਾਉਣ ਲਈ ਨਵੀਆਂ ਕੇਬਲਾਂਟਰਾਂਸਫਾਰਮਰਾਂ ਦੀ ਗਿਣਤੀ ਵਿੱਚ ਹੋਵੇਗਾ ਵਾਧਾ

 

ਨਿਰਵਿਘਣ ਬਿਜਲੀ ਸਪਲਾਈ ਲਈ ਮੋਬਾਇਲ ਟਰਾਂਸਫਾਰਮਰਾਂ ਦੀ ਗਿਣਤੀ ਦੁੱਗਣੀ ਕੀਤੀ ਜਾਵੇਗੀ

 

ਫਿਰੋਜ਼ਪੁਰ, 4 ਜਨਵਰੀ 2023:

          ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿੱਚ ਬਿਜਲੀ ਸਿਸਟਮ ਦਾ ਨਵੀਨੀਕਰਨ ਰੀਵੈਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਅਧੀਨ ਜਲਦੀ ਸ਼ੁਰੂ ਕੀਤਾ ਰਿਹਾ ਹੈ। ਜਿਸ ਲਈ 106 ਕਰੋੜ ਰੁਪਏ ਦੇ ਫੰਡ ਜਾਰੀ ਹੋ ਚੁੱਕੇ ਹਨ। ਇਹ ਜਾਣਕਾਰੀ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਨੇ ਦਿੱਤੀ।

          ਸ. ਰਣਬੀਰ ਸਿੰਘ ਭੁੱਲਰ ਨੇ ਇਸ ਉਪਰਾਲੇ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਖੇਤਰ ਵਿੱਚ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਵਿੱਚ ਵੱਡੀ ਮਦਦ ਮਿਲੇਗੀ।

          ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਬਿਜਲੀ ਦੀ ਮੰਗ ਨੂੰ ਦੇਖਦੇ ਹੋਏ ਇਸ ਸਕੀਮ ਤਹਿਤ ਸ਼ਹਿਰ ਦੇ ਐਫ.ਸੀ.ਆਈ. ਬਿਜਲੀਘਰ ਦੇ ਪਾਵਰ ਟਰਾਂਸਫਾਰਮਰ 12.5 ਐਮਵੀਏ ਤੋਂ ਵਧਾ ਕੇ 20 ਐਮਵੀਏ ਕਰਕੇ ਸ਼ਹਿਰ ਦੇ ਬਿਜਲੀ ਘਰ ਨੂੰ 66 ਕੇ.ਵੀ ਡਬਲ ਸਰਕਟ ਦੇ ਕੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਵੱਖ-ਵੱਖ ਇਲਾਕੇ ਵਿੱਚ ਲੱਗੇ ਹੋਏ ਟਰਾਂਸਫਾਰਮਰਾਂ ਦੀ ਸਮਰਥਾ ਦੁੱਗਣੀ ਕੀਤੀ ਜਾਵੇਗੀ ਅਤੇ ਨਵੇਂ ਟਰਾਂਸਫਾਰਮਰ ਰੱਖ ਕੇ ਸੁਧਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲਗਭਗ 35 ਕਿਮੀ. ਪੁਰਾਣੀਆਂ ਤਾਰਾਂ ਬਦਲੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 12 ਕੇਐਮ ਐਚ.ਟੀ. ਅਤੇ 30 ਕੇਐਮ ਐਲ.ਟੀ. ਨਵੀਆਂ ਕੇਬਲਾਂ ਪਾ ਕੇ ਬਿਜਲੀ ਸਪਲਾਈ ਵਿੱਚ ਸੁਧਾਰ ਕੀਤਾ ਜਾਵੇਗਾ। ਇਸ ਨਾਲ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਖਪਤਕਾਰਾਂ ਨੂੰ ਨਿਰਵਿਘਨ ਅਤੇ ਕੁਆਲਟੀ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇਗੀ। ਇਸ ਤੋਂ ਇਲਾਵਾ ਐਮਰਜੈਂਸੀ ਟਰਾਂਸਫਾਰਮਰ ਸੜਨ ਦੀ ਸੂਰਤ ਵਿੱਚ ਮੋਬਾਇਲ ਟਰਾਂਸਫਾਰਮਰਾਂ ਦੀ ਗਿਣਤੀ ਦੁੱਗਣੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਇਹ ਸਕੀਮ ਫਿਰੋਜ਼ਪੁਰ ਵਿੱਚ ਬਿਜਲੀ ਦੀ ਸਪਲਾਈ ਲਈ ਮੀਲ ਦਾ ਪੱਥਰ ਸਾਬਿਤ ਹੋਵੇਗੀ।

ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਕੀਤਾ ਜਾ ਰਿਹਾ ਨਿਪਟਾਰਾ : ਡਿਪਟੀ ਕਮਿਸ਼ਨਰ



· 

      ਸਪੈਸ਼ਲ ਕੈਂਪ ਲਗਾ ਕੇ 9 ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

·        ਜਾਇਜ਼ ਸਮੱਸਿਆਵਾਂ ਦਾ ਕੀਤਾ ਮੌਕੇ ਤੇ ਹੱਲ

·        ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼

          ਪੱਕਾ ਕਲਾਂ (ਬਠਿੰਡਾ), 4 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਲੀ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਰਹਿ ਰਹੇ ਆਮ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਦਾ ਹੱਲ ਸਪੈਸ਼ਲ ਕੈਂਪ ਲਗਾ ਕੇ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੇ ਪੱਕਾ ਕਲਾਂ ਦੇ ਕਮਿਊਨਿਟੀ ਹਾਲ ਚ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਨਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਵਿੱਪ ਕੈਬਨਿਟ ਮੰਤਰੀ ਪ੍ਰੋਫ਼ੈਸਰ ਬਲਜਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

        ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਪਿੰਡ ਪੱਕਾ ਕਲਾਂ ਵਿਖੇ ਲਗਾਏ ਗਏ ਇਸ ਕੈਂਪ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਪੱਕਾ ਕਲਾਂ, ਚੱਕ ਹੀਰਾ ਸਿੰਘ, ਸੇਖੂ, ਫੱਲੜ, ਮੱਲਵਾਲਾ, ਗੁਰਥੜੀ, ਦੁੱਨੇਵਾਲਾ, ਭਗਵਾਨਗੜ੍ਹ ਅਤੇ ਪਿੰਡ ਸ਼ੇਰਗੜ੍ਹ ਆਦਿ ਪਿੰਡਾਂ ਦੇ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ, ਉੱਥੇ ਹੀ ਕਈ ਹੋਰ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

          ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਪਿੰਡਾਂ ਵਾਸੀਆਂ ਵੱਲੋਂ ਪੀਣ ਵਾਲੇ ਪਾਣੀ, ਨਜ਼ਾਇਜ਼ ਕਬਜ਼ੇ, ਗਲੀਆਂ-ਨਾਲੀਆਂ ਦੀ ਮੁਰੰਮਤ, ਨਹਿਰੀ ਪਾਣੀ ਦੀ ਸਮੱਸਿਆ, ਛੱਪੜਾ ਦੀ ਸਾਫ਼-ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਕਰਨ, ਖੇਡ ਮੈਦਾਨ ਬਣਾਉਣ, ਕੱਚੇ ਰਸਤੇ ਪੱਕੇ ਕਰਵਾਉਣ ਆਦਿ ਮੁਸ਼ਕਿਲਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ।

          ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਆਮ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਗਈਆਂ, ਜਿਨ੍ਹਾਂ ਚ ਰਾਸ਼ਨ ਕਾਰਡ, ਆਟਾ-ਦਾਲ, ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ ਆਦਿ ਸ਼ਾਮਲ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕਈ ਜਾਇਜ਼ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ ਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੰਦਿਆਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਯਕੀਨੀ ਬਣਾਉਣ।

          ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਚ ਡਿਪੂਆਂ ਰਾਹੀਂ ਵੰਡੇ ਜਾਣ ਵਾਲੇ ਰਾਸ਼ਨ ਨੂੰ ਨਿਰਧਾਰਿਤ ਕੀਤੀਆਂ ਗਈਆਂ ਸਾਂਝੀਆਂ ਥਾਵਾਂ ਤੇ ਰਾਸ਼ਨ ਦੀ ਵੰਡ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪਿੰਡਾਂ ਵਿਚਲੇ ਛੱਪੜ੍ਹਾ ਦੀ ਸਾਫ਼-ਸਫ਼ਾਈ ਦਾ ਕੰਮ 15 ਦਿਨਾਂ ਦੇ ਅੰਦਰ ਅੰਦਰ ਮੁਕੰਮਲ ਕਰਵਾਇਆ ਜਾਵੇ।  

          ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਰਪੀ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਬੁੱਟਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰ ਵਿਅਕਤੀ ਸਮੇਤ ਆਮ ਲੋਕ ਹਾਜ਼ਰ ਸਨ

ਮਾਘੀ ਮੇਲੇ ਦੌਰਾਨ ਸ਼ਹਿਰ ਨੂੰ ਵੰਡਿਆ ਜਾਵੇਗਾ ਸੱਤ ਸੈਕਟਰਾਂ ਵਿੱਚ



- ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਤਾਲਮੇਲ ਕਮੇਟੀਆਂ ਦਾ ਗਠਨ
ਸ਼੍ਰੀ ਮੁਕਤਸਰ ਸਾਹਿਬ  4 ਜਨਵਰੀ
         ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ।
         ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵਲੋੋਂ ਹਰ ਸੰਭਵ ਯਤਨ ਕੀਤੇ ਜਾਣਗੇ।
ਉਹਨਾ ਅੱਗੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਜਾਵੇ ਅਤੇ ਹਰ ਸੈਕਟਰ ਵਿੱਚ ਨੋਡਲ ਅਫਸਰ ਲਗਾਇਆ ਜਾਵੇਗਾ ਅਤੇ ਇਹਨਾਂ ਸੈਕਟਰਾਂ ਵਿੱਚ ਡਿਊਟੀ ਮੈਜਿਸਟਰੇਟ, ਮੈਡੀਕਲ ਟੀਮ ਅਤੇ ਪੁਲਿਸ ਦੀਆਂ ਟੀਮਾਂ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਜਾਣਗੀਆਂ।
ਉਹਨਾਂ ਕਾਰਜ ਸਾਧਕ ਅਫਸਰ  ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ਼ਹਿਰ ਦੀ ਸਮੁੱਚੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਛੱਡਣ ਲਈ ਢੁੱਕਵੇਂ ਉਪਰਾਲੇ ਕੀਤੇ ਜਾਣ।
ਮੀਟਿੰਗ ਦੌਰਾਨ ਉਹਨਾ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਹਦਾਇਤ ਕੀਤੀ ਕਿ ਬਿਜਲੀ ਦੀਆਂ ਨੀਵੀਆਂ ਤਾਰਾ ਨੂੰ ਉਪਰ ਚੁੱਕੀਆ ਜਾਣ ਅਤੇ ਬਿਜਲੀ ਦੀ ਸਪਾਰਕਿੰਗ ਨੂੰ ਰੋਕਣ ਲਈ ਬਿਜਲੀ ਦੀਆਂ ਤਾਰਾਂ ਦਾ ਜੋੜ ਵੀ ਚੈਕ ਕੀਤੇ ਜਾਣ।
ਮੇਲੇ ਦੌਰਾਨ ਸਿਹਤ ਸਹੂਲਤਾਂ ਅਤੇ ਸੈਂਪਲਿੰਗ ਦੀ ਜੁੰਮੇਵਾਰੀ ਸਿਹਤ ਵਿਭਾਗ ਦੀ ਹੋਵੇਗੀ,ਆਰਜੀ ਪਖਾਨਿਆਂ ਦਾ ਪ੍ਰਬੰਧ ਜਨ ਸਿਹਤ ਵਿਭਾਗ ਵਲੋਂ ਕੀਤਾ ਜਾਵੇਗਾ, ਜਦਕਿ ਆਰਜੀ ਬੱਸ ਸਟੈਂਡ ਅਤੇ ਰਿਕਵਰੀ ਵੈਨਾਂ ਦਾ ਪ੍ਰਬੰਧ ਪੰਜਾਬ ਰੋਡਵੇਜ ਵਲੋਂ ਕੀਤਾ ਜਾਵੇਗਾ। ਜਦਕਿ ਪੀਣ ਵਾਲੇ ਸਾਫ ਸੁਥੇਰੇ ਪਾਣੀ ਦਾ ਪ੍ਰਬੰਧ ਮੰਡੀ ਬੋਰਡ ਅਤੇ ਵਾਟਰ ਸਪਲਾਈ ਵਿਭਾਗ ਵਲੋਂ ਕੀਤਾ ਜਾਵੇਗਾ।
ਉਹਨਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਸੀਵਰੇਜ ਦੀ ਸਮੱਸਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਤਕਲੀਫ ਪੇਸ਼ ਨਾ ਆਵੇ।
ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਦੀ ਸਾਫ ਸਫਾਈ ਅਤੇ ਸਜਾਵਟੀ ਲੜੀਆਂ ਨਾਲ ਸਜਾਇਆ ਜਾਵੇ।
ਉਹਨਾਂ ਬੀ.ਐਂਡ ਆਰ ( ਸੜਕਾਂ ) ਅਤੇ ਨਗਰ ਕੌਸਲ ਨੂੰ ਹਦਾਇਤਾਂ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਰਵਿੰਦਰ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ, ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ. ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਗਣਤੰਤਰ ਦਿਵਸ ਸਮਾਗਮ ਮਨਾਉਣ ਸਬੰਧੀ ਮੀਟਿੰਗ ਦਾ ਆਯੋਜਨ

 


ਸਮਾਗਮ ਨੂੰ ਮਨਾਉਣ ਲਈ ਤਾਲਮੇਲ ਕਮੇਟੀਆਂ ਦਾ ਕੀਤਾ ਗਠਨ
ਸ਼੍ਰੀ ਮੁਕਤਸਰ ਸਾਹਿਬ  4 ਜਨਵਰੀ
    ਗਣਤੰਤਰਤਾ ਦਿਵਸ ਸਮਾਗਮ ਮਨਾਉਣ ਸਬੰਧੀ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ।
                            ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਦੇ ਜ਼ਿਲਾ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 26 ਜਨਵਰੀ 2023 ਨੂੰ ਗਣਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਜੁੰਮੇ ਲੱਗੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਸਮਾਗਮ ਦੌਰਾਨ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
                            ਉਹਨਾਂ ਨਗਰ ਕੌਸਲ ਨੂੰ ਇਹ ਵੀ ਹਦਾਇਤ ਕੀਤੀ ਕਿ  ਗਣਤੰਤਰਤਾ ਦਿਵਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਅਤੇ ਸਮਾਗਮ ਵਾਲੀ ਥਾਂ ਤੇ ਸਫਾਈ ਨਿਰੰਤਰ ਕਰਵਾਈ ਜਾਵੇ।
 ਉਹਨਾਂ ਮੰਡੀ ਬੋਰਡ ਅਤੇ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ।
         ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਰਵਿੰਦਰ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ, ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ. ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

6 ਜਨਵਰੀ ਦਿਨ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ


ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ

ਫਾਜ਼ਿਲਕਾ 4  ਜਨਵਰੀ

ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 6 ਜਨਵਰੀ 2023 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋਡੀਸੀ ਦਫ਼ਤਰਫਾਜ਼ਿਲਕਾ ਵਿਖੇ ਸਵੇਰੇ 10.30 ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿਚ ਐਨਆਈਆਈਟੀ ( ਆਈ. ਸੀ. ਆਈ. ਸੀ. ਆਈ ਬੈਂਕ) ਕੰਪਨੀ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸਿਰਫ ਗ੍ਰੈਜੂਏਸ਼ਨ ਪਾਸ ਦਾ ਕੋਈ ਵੀ ਕੋਰਸ ਕਰ ਚੁੱਕੇ ਲੜਕੇ ਲੜਕੀਆ ਭਾਗ ਲੈ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ  ਰਾਜ ਸਿੰਘ ਦੱਸਿਆ ਕਿ ਭਾਗ ਲੈਣ ਵਾਲੇ ਲੜਕੇ ਤੇ ਲੜਕੀਆਂ ਦੀ ਉਮਰ 20 ਤੋਂ 25 ਸਾਲ ਲਾਜਮੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵਿਖੇ ਵੱਖ-ਵੱਖ ਅਹੁੱਦਿਆਂ ਜਿਵੇਂ ਕਿ ਸੀਨੀਅਰ ਅਫਸਰਰਿਲੇਸ਼ਨਸ਼ਿਪ ਮੈਨੇਜਰ ਦੀ ਚੋਣ ਕੀਤੀ ਜਾਵੇਗੀ।

 ਇਸ ਕੈਂਪ ਵਿਚ ਚੁਣੇ ਗਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ ਵਜੋਂ 23 ਹਜ਼ਾਰ ਦਾ ਮਿਹਨਤਾਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨੋਕਰੀ ਨੌਜਵਾਨਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਅਤੇ ਹੋਰ ਨਾਲ ਲੱਗਦੇ ਜ਼ਿਲ੍ਹਿਆਂ  ਅਧੀਨ ਹੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7986115001, 7696583251, 9814543684 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਪਰਹੇਜ਼ ਕਰਕੇ ਸਵਾਈਨ ਫਲੂ ਤੋਂ ਜਾ ਸਕਦਾ ਹੈ ਬਚਿਆ- ਡਿਪਟੀ ਕਮਿਸ਼ਨਰ


 


ਸਵਾਈਨ ਫਲੂ ਦੇ ਲੱਛਣਾਂ ਤੇ ਬਚਾਅ ਬਾਰੇ ਕਰਵਾਇਆ ਜਾਣੂੰ

 

Faridkot ਜਨਵਰੀ 

 ਸਰਦੀ ਦੇ ਮੋਸਮ ਦੌਰਾਨ ਇੰਨਫਲੂਐਨਜਾ ਵਾਈਰਸ ਹੁੰਦਾ ਹੈ ਜਿਸ ਨਾਲ ਸਵਾਈਨ ਫਲੂ ਹੋ ਜਾਂਦਾ ਹੈ। ਇਹ ਸਵਾਈਨ ਫਲੂ ਇੰਨਫਲੂਐਨਜਾ ਵਾਈਰਸ ਦੇ ਵਿਸ਼ਾਣੂਆਂ ਰਾਹੀ ਇੱਕ ਮਨੁੱਖ ਤੋ ਦੂਜੇ ਮਨੁੱਖ ਵਿੱਚ ਸਾਹ ਰਾਹੀਂ ਫੈਲਦਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਆਮ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕਰਨ ਮੌਕੇ ਦਿੱਤੀ।

 

ਇਸ ਮੌਕੇ ਸਿਵਲ ਸਰਜਨ ਡਾ. ਨਰੇਸ਼ ਕੁਮਾਰ ਬਠਲਾ ਨੇ ਇਸ ਵਾਇਰਸ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਤੇਜ਼ ਬੁਖਾਰ (101 ਡਿਗਰੀ ਤੋ ਉਪਰ)ਗਲੇ ਵਿੱਚ ਦਰਦਖਾਸੀ ਅਤੇ ਜੁਕਾਮਛਿੱਕਾ ਆਉਣੀਆਂ ਅਤੇ ਨੱਕ ਵੱਗਣਾਸਾਫ ਲੈਣ ਵਿੱਚ ਤਕਲੀਫਦਸਤ/ਉਲਟੀਆ ਆਦਿ ਦਾ ਲੱਗਣਾ ਇਸ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਇਸ ਵਾਈਰਸ ਤੋਂ ਬਚਣ ਲਈ ਖੰਘਦੇ ਜਾਂ ਛਿੱਕਦੇ ਹੋਏ ਵਿਅਕਤੀ ਨੂੰ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਅਤੇ ਭੀੜ-ਭੜਕੇ ਵਾਲੀਆਂ ਥਾਵਾਂ ਤੇ ਜਾਣ ਤੋ ਪਰਹੇਜ਼ ਕਰਨਾ ਚਾਹੀਦਾ ਹੈ। ਆਪਣੇ ਨੱਕਅੱਖਾਮੂੰਹ ਨੂੰ ਛੂਣ ਤੋ ਪਹਿਲਾਂ ਤੇ ਬਾਅਦ ਵਿੱਚ ਆਪਣੇ ਹੱਥ ਚੰਗੀ ਤਰ੍ਹਾ ਸਾਬਣ ਨਾਲ ਸਾਫ ਕਰਨੇ ਚਾਹੀਦੇ ਹਨ। ਵਿਅਕਤੀ ਨੂੰ ਪੋਸ਼ਟਿਕ ਭੋਜਨ ਲੈਣ ਦੇ ਨਾਲ-ਨਾਲ ਖਾਣੇ ਵਿੱਚ ਪਾਣੀ ਦੀ ਵੱਧ ਮਾਤਰਾ ਦੀ ਵਰਤੋ ਕਰਨੀ ਚਾਹੀਦੀ ਹੈੇ। 

 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵਿੱਚ ਉਪਰੋਕਤ ਅਨੁਸਾਰ ਦੱਸੇ ਲੱਛਣ ਪਾਏ ਜਾਂਦੇ ਹਨ ਤਾਂ ਉਨ੍ਹਾ ਨੂੰ ਬਿਨ੍ਹਾ ਡਾਕਟਰੀ ਜਾਂਚ ਤੋਂ ਆਪਣੇ ਆਪ ਦਵਾਈ ਲੈਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਖੁੱਲੇ ਵਿੱਚ ਥੁੱਕਣਾ ਨਹੀ ਚਾਹੀਦਾਪਰਵਾਰਿਕ ਮੈਬਰਾਂ/ਦੋਸਤਾਂ ਨਾਲ ਹੱਥ ਤੇ ਗਲੇ ਨਹੀਂ ਮਿਲਾਉਣਾ ਚਾਹੀਦਾ। ਇਸ ਸਬੰਧੀ ਡਾਕਟਰ ਜਾਂਚ ਕਰਵਾਉਣ ਉਪਰੰਤ ਹੀ ਇਲਾਜ ਲੈਣਾ ਚਾਹੀਦਾ ਹੈ। ਇਸ ਸਬੰਧੀ ਮਰੀਜ਼ ਨੂੰ ਦਵਾਈਆਂ ਸਮੂਹ ਸੰਸਥਾਵਾਂ ਅਤੇ ਜ਼ਿਲ੍ਹਾ ਪੱਧਰੀ ਹਸਪਤਾਲਾਂ ਵਿੱਚ ਮੁਫਤ ਉਪਲਬਧ ਕਰਵਾਈਆਂ ਜਾਂਦੀਆਂ ਹਨ।

 

ਪੰਜਾਬ ਸਰਕਾਰ ਵੱਲੋਂ ਸਿੱਖਿਆ ਸੰਸਥਾਵਾਂ ਤੇ ਦਿੱਤੀ ਜਾ ਰਹੀ ਹੈ ਵਿਸ਼ੇਸ਼ ਤਵੱਜੋਂ- ਸੰਧਵਾਂ




ਹੁਣ ਤੱਕ ਡੇਢ ਕਰੋੜ ਤੋਂ ਵੀ ਜ਼ਿਆਦਾ ਰਾਸ਼ੀ ਹਲਕੇ ਦੇ ਸਕੂਲਾਂ ਲਈ ਵੰਡੀ ਜਾ ਚੁੱਕੀ ਹੈ


ਡਾ. ਚੰਦਾ ਸਿੰਘ ਮਰਵਾਹਾ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਸਕੂਲੀ ਕਮਰਿਆਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ


ਕੋਟਕਪੂਰਾ 4 ਜਨਵਰੀ () ਸਮਾਜ ਵਿੱਚ ਤਾਂ ਹੀ ਤਰੱਕੀ ਹੋ ਸਕੇਗੀ ਜੇਕਰ ਬੱਚਿਆਂ ਦੀ ਵਿੱਦਿਆ ਦਾ ਮਿਆਰ ਉੱਚ ਦਰਜੇ ਦਾ ਹੋਵੇ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ. ਚੰਦਾ ਸਿੰਘ ਮਰਵਾਹਾ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਸਕੂਲੀ ਕਮਰਿਆਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ।


ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਸਿੱਖਿਆ ਦੇ ਖੇਤਰ ਵਿੱਚ ਲਾਮਿਸਾਲ ਕੰਮ ਕੀਤਾ ਹੈ। ਉਨ੍ਹਾਂ ਨੇ ਸਕੂਲਾਂ ਦਾ ਬੁਨਿਆਦੀ ਢਾਂਚਾ ਅੰਤਰਰਾਸ਼ਟਰੀ ਪੱਧਰ ਦਾ ਬਣਾਇਆ ਹੋਇਆ ਹੈ। ਉਸੇ ਰਵਾਇਤ ਨੂੰ ਕਾਇਮ ਰੱਖਦੇ ਹੋਏ ਪੰਜਾਬ ਸਰਕਾਰ ਸਿੱਖਿਆ ਸੰਸਥਾਵਾਂ ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 9 ਮਹੀਨਿਆਂ ਦੌਰਾਨ ਉਨ੍ਹਾਂ ਵੱਲੋਂ ਇਸ ਸਕੂਲ ਨੂੰ 24 ਲੱਖ ਰੁਪਏ ਦੀ ਰਾਸ਼ੀ ਉਸਾਰੀ ਲਈ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ  ਉਨ੍ਹਾਂ ਵੱਲੋਂ ਹੁਣ ਤੱਕ ਆਪਣੇ ਅਖਤਿਆਰੀ ਕੋਟੇ ਵਿੱਚ 90 ਲੱਖ ਰੁਪਏ ਅਤੇ ਜਦ ਕਿ ਪੰਜਾਬ ਸਰਕਾਰ ਤੋਂ 62 ਲੱਖ ਰੁਪਏ ਹੋਰ ਲਿਆ ਕੇ ਅਰਥਾਤ ਹੁਣ ਤੱਕ ਡੇਢ ਕਰੋੜ ਤੋਂ ਵੀ ਜ਼ਿਆਦਾ ਰਕਮ ਹਲਕੇ ਦੇ ਸਕੂਲਾਂ ਦੀ ਮੰਗ ਅਨੁਸਾਰ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਅਤੇ ਸਿੱਖਿਆ ਦੇ ਸੁਧਾਰ ਦਾ ਕੰਮ ਪੰਜਾਬ ਸਰਕਾਰ ਦੇ ਮੁੱਖ ਏਜੰਡੇ ਤੇ ਹਨ।


ਇਸ ਮੌਕੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਪੰਜਾਬ ਵੱਲੋਂ 3 ਕਮਰਿਆਂ ਦੀ ਉਸਾਰੀ ਲਈ ਸਮੱਗਰਾ ਸਿੱਖਿਆ ਅਭਿਆਨ ਤਹਿਤ 12ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮਰਿਆ ਅਤੇ ਬਰਾਂਡੇ ਆਦਿ ਦੀ ਉਸਾਰੀ 1 ਮਹੀਨੇ ਦੇ ਅੰਦਰ ਅੰਦਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਪੀਕਰ ਸੰਧਵਾਂ ਵੱਲੋਂ ਉਨ੍ਹਾਂ ਦੇ ਸਕੂਲ ਨੂੰ ਜੋ ਰਾਸ਼ੀ ਭੇਜੀ ਗਈ ਸੀ, ਉਹਨਾਂ ਨਾਲ ਸਕੂਲੀ ਇਮਾਰਤ ਦੀ ਮੁਰੰਮਤ ਆਦਿ ਦਾ ਕੰਮ ਪੂਰਾ ਕਰ ਲਿਆ ਗਿਆ ਹੈ।


ਇਸ ਮੌਕੇ ਨਾਇਬ ਤਹਿਸੀਲਦਾਰ ਅਮਨਦੀਪ ਗੋਇਲ, ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸੁਖਜੀਤ ਸਿੰਘ ਢਿੱਲਵਾਂ, ਬਲਾਕ ਨੋਡਲ ਅਫਸਰ ਤੇਜਿੰਦਰ ਸਿੰਘ, ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ, ਪੀ.ਏ. ਸ਼ਿਵਜੀਤ ਸਿੰਘ ਸੰਘਾ, ਅਮਨਦੀਪ ਸਿੰਘ ਸੰਧੂ, ਮਨੋਹਰ ਲਾਲ, ਨਵਦੀਪ ਕੱਕੜ ਵੀ ਹਾਜ਼ਰ ਸਨ।

ਪੋਲੀਓ ਤੋਂ ਬਚਾਓ ਸਬੰਧੀ ਹੁਣ ਲੱਗੇਗੀ ਟੀਕੇ ਦੀ ਤੀਜ਼ੀ ਡੋਜ਼




ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਹੈ ਬਚਾਉਣਾ : ਡਾ ਸਤੀਸ਼ ਗੋਇਲ

ਫਾਜ਼ਿਲਕਾ ਜਨਵਰੀ 

ਸਿਵਲ ਸਰਜਨ ਫਾਜ਼ਿਲਕਾ ਡਾ ਸਤੀਸ਼ ਗੋਇਲ ਦੀ ਅਗਵਾਈ ਵਿਚ ਜਨਵਰੀ 2023 ਤੋਂ ਸ਼ੁਰੂ ਹੋਣ ਵਾਲੇ ਪੋਲੀਓ ਟੀਕੇ ਦੀ ਤੀਜੀ ਡੋਜ਼ ਸਬੰਧੀ ਅੱਜ ਸ਼ੁਰੂਆਤ ਹੋ ਗਈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇੱਕ ਵਿਸ਼ੇਸ਼ ਟ੍ਰੇਨਿੰਗ ਕਰਵਾ ਕੇ ਪਿੰਡਾ ਵਿਚ ਮਮਤਾ ਦਿਵਸ ਦੌਰਾਨ ਸ਼ੁਰੂਆਤ ਕੀਤੀ ਗਈ। ।

ਸਿਵਲ ਸਰਜਨ ਡਾ ਸਤੀਸ਼ ਗੋਇਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਿਊ ਯਾਰਕ,ਇੰਡੋਨੇਸ਼ੀਆ ਅਤੇ ਲੰਡਨ ਵਰਗੇ ਵਿਕਸਤ ਮੁਲਕਾਂ ਵਿੱਚ ਇਸ ਵਰ੍ਹੇ ਪੋਲੀਓ ਵਾਇਰਸ ਦੇ ਸ਼ਕੀ ਮਰੀਜ਼ ਸਾਹਮਣੇ ਆਏ ਹਨ। ਇਸ ਖ਼ਤਰੇ ਨੂੰ ਵੇਖਦੇ ਹੋਏ ਰਾਸ਼ਟਰੀ ਪੋਲੀਓ ਖਾਤਮਾ ਸਰਟੀਫਿਕੇਸ਼ਨ ਕਮੇਟੀ ਅਤੇ ਭਾਰਤੀ ਮਾਹਰ ਸਲਾਹਕਾਰੀ ਗਰੁੱਪ ਵਲੋਂ ਜ਼ੋਰਦਾਰ ਢੰਗ ਨਾਲ ਭਾਰਤ ਵਿੱਚ ਟੀਕਾਕਰਨ ਸੁੱਚੀ ਵਿੱਚ ਪੋਲੀਓ ਟੀਕੇ ਦੀ ਤੀਜੀ ਖ਼ੁਰਾਕ ਸ਼ਾਮਲ ਕਰਨ ਦੀ ਹਿਦਾਇਤ ਦਿੱਤੀ ਹੈ ਜੌ ਕਿ ਸ਼ੁਰੂ ਕਰ ਦਿੱਤੀ ਗਈ ਹੈ।

 ਉਹਨਾ ਨੇ ਦੱਸਿਆ ਕਿ ਇਹ ਪੋਲੀਓ ਟੀਕੇ ਦੀ ਤੀਜੀ ਡੋਜ਼ ਬੱਚੇ ਦੇ 9 ਮਹੀਨੇ ਪੂਰੇ ਹੋਣ ਤੋਂ ਬਾਅਦ ਹੀ ਲੱਗੇਗੀ।

  ਜਿਲਾ ਟੀਕਾਕਰਨ ਅਫ਼ਸਰ ਡਾਕਟਰ ਰਿੰਕੂ ਚਾਵਲਾ ਨੇ ਹਿਦਾਇਤ ਕਰਦਿਆਂ ਕਿਹਾ ਕਿ ਆਸ਼ਾ ਵਰਕਰਾਂ ਰਾਹੀਂ ਫੀਲਡ ਵਿੱਚ ਸਰਵੇ ਕਰਵਾ ਕੇ 5 ਸਾਲ ਤੱਕ ਦੇ ਬੱਚਿਆਂਜਿਨ੍ਹਾਂ ਨੂੰ ਮੀਜਲ ਰੂਬੈਲਾ ਦਾ ਟੀਕਾ ਨਹੀਂ ਲੱਗਿਆਦਾ ਡਾਟਾ ਇੱਕਠਾ ਕੀਤਾ ਜਾਵੇ ਤਾਂ ਜੋ 2023 ਤੱਕ ਇਸ ਬਿਮਾਰੀ ਦੇ ਖ਼ਾਤਮੇ ਦਾ ਮਿੱਥਿਆ ਟੀਚਾ ਪੂਰਾ ਕੀਤਾ ਜਾ ਸਕੇ।

 ਸਿਵਲ ਸਰਜਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਧੀਆ ਸਿਹਤ ਸੇਵਾਵਾਂ ਰਾਹੀਂ ਬੱਚਿਆਂ ਨੂੰ ਪੋਲੀਓ ਅਤੇ ਹੋਰ ਬਿਮਾਰੀਆਂ ਤੋਂ ਬਚਾਉਣ ਸਿਹਤ ਵਿਭਾਗ ਦਾ ਮੁੱਢਲਾ ਫਰਜ਼ ਹੈਪਰ ਇਸ ਕਾਰਜ ਵਿੱਚ ਮਾਂ ਪਿਓ ਦਾ ਜਾਗਰੂਕ ਰਹਿਣਾਂ ਵੀ ਬਹੂਤ ਜ਼ਰੂਰੀ ਹੈ। ਇਸ ਲਈ ਐਮ ਆਰ ਦੇ ਟੀਕੇ ਨਾਲ ਪੋਲੀਓ ਦੀ ਤੀਸਰੀ ਡੋਜ਼ ਜਰੂਰੀ ਹੈ।

एसएमओ ने जारी किया यूनियन का कैलेंडर



अबोहर, 4  जनवरी। स्वास्थ्य विभाग के मल्टीपर्पज हैल्थ वर्कर मेल, फीमेल यूनियन मंगलाव का एक कार्यक्रम आज सरकारी अस्पताल में यूनियन के महासचिव संजय कुमार की अध्यक्षता में हुआ, जिसमें विशेष तौर पर मौजूद एसएमओ डा. सोनू पाल व डा. साहब राम द्वारा यूनियन का वर्ष 2023 का बना कैलेंडर जारी किया गया। इस मौके पर संजय कुमार ने बताया कि इस कैलेंंडर को जारी करने का मुख्य उद्देश्य सभी यूनियनों की एकजुटता को कायम रखना है। इसके अलावा अधिकारियों से इसको रिलीज करवाने का मक्सद यह है कि उन्हेंं भी यूनियन की एकता और उनके सभी पदाधिकारियों का पता लग सके ताकि किसी भी समय किसी भी यूनियन को पेश आने वाली समस्या का तुरंत हल करवाया जा सके। इस मौके पर एएनएम यूनियन प्रधान जसविंदर कौर, लक्ष्मी रानी, लखविंदर कौर, सुमन रानी, रचना, सुरेन्द्र कोर, डिम्पल, अंकुश धवन, मुक्ति रानी, बलजिंदर कौर, दिनेश रानी, आशा वर्कर यूनियन से नीलम रानी, बलकरण कौर, अंजू बाला आदि मौजूद थे।


9.5 ਕਰੋੜ ਰੁਪਏ ਨਾਲ ਨਵੇਂ ਸਿਰਿਓਂ ਬਣੇਗੀ ਰਾਮਸਰਾ ਮਾਈਨਰ, ਫੰਡ ਹੋਇਆ ਜਾਰੀ —ਵਿਧਾਇਕ ਅਮਨਦੀਪ ਮੁਸਾਫਰ

 


ਬੱਲੂਆਣਾ ਹਲਕੇ ਦੇ ਕਿਸਾਨਾਂ ਨੂੰ ਹੋਵੇਗਾ ਵੱਡਾ ਫਾਇਦਾ
ਟੇਲਾਂ ਤੇ ਪਾਣੀ ਦੀ ਨਹੀਂ ਹੋਵੇਗੀ ਕਮੀ
ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੰਚਾਈ ਮੰਤਰੀ ਦਾ ਕੀਤਾ ਧੰਨਵਾਦ
ਅਬੋਹਰ, 
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਅਤੇ ਖੇਤੀ ਸੈਕਟਰ ਦੀ ਬਿਹਤਰੀ ਪ੍ਰਤੀ ਆਪਣੀ ਵਚਨਬੱਧਤਾ ਸਿੱਧ ਕਰਦਿਆਂ ਬੱਲੂਆਣਾ ਹਲਕੇ ਦੀ ਪ੍ਰਮੁੱਖ ਨਹਿਰ ਰਾਮਸਰਾ ਮਾਇਨਰ ਦੇ ਨਵੀਨੀਕਰਨ ਲਈ ਫੰਡ ਜਾਰੀ ਕਰ ਦਿੱਤੇ ਹਨ। ਇਹ ਜਾਣਕਾਰੀ ਹਲਕੇ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦਿੱਤੀ ਹੈ।
ਵਿਧਾਇਕ ਨੇ ਕਿਹਾ ਕਿ ਇਸ ਹਲਕੇ ਵਿਚ ਨਹਿਰੀ ਪਾਣੀ ਪ੍ਰਮੁੱਖ ਮੁੱਦਾ ਹੁੰਦਾ ਹੈ ਅਤੇ ਟੇਲਾਂ ਤੱਕ ਪੂਰਾ ਪਾਣੀ ਪਹੁੰਚੇ ਇਸ ਲਈ ਪੁਰਾਣੇ ਨਹਿਰੀ ਢਾਂਚੇ ਦਾ ਨਵੀਨੀਕਰਨ ਲੋੜੀਂਦਾ ਸੀ। ਉਨ੍ਹਾਂ ਨੇ ਕਿਹਾ ਕਿ ਇਸੇ ਲਈ ਸਰਕਾਰ ਵੱਲੋਂ ਹੁਣ ਰਾਮਸਰਾ ਦੇ ਨਵੀਨੀਕਰਨ ਲਈ ਫੰਡ ਜਾਰੀ ਕੀਤੇ ਹਨ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਦੂਰ ਕਰ ਰਹੀ ਹੈ। ਬੱਲੂਆਣਾ ਹਲਕੇ ਦੇ ਬਹੁਗਿਣਤੀ ਪਿੰਡਾਂ ਦੇ ਰਕਬੇ ਨੂੰ ਪਾਣੀ ਦੇਣ ਵਾਲੀ ਰਾਮਸਰਾ ਮਾਈਨਰ ਨਵੇਂ ਸਿਰਿਓ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ 9 ਕਰੋੜ 50 ਲੱਖ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮਈ ਮਹੀਨੇ ਵਿਚ ਉਹਨਾਂ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਸ: ਭਗਵੰਤ ਮਾਨ ਤੇ ਸਿੰਚਾਈ ਮੰਤਰੀ ਨੂੰ ਮਿਲ ਕੇ ਫੰਡ ਜਾਰੀ ਕਰਨ ਦੀ ਮੰਗ ਕੀਤੀ ਸੀ। ਇਸ ਤਹਿਤ ਹੁਣ ਫੰਡ ਜਾਰੀ ਹੋ ਚੁੱਕਿਆ ਹੈ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਬੁਰਜੀ ਨੰਬਰ 2500 ਤੋਂ 88625 ਤੱਕ ਰਾਮਸਰਾ ਮਾਇਨਰ ਨਵੀਂ ਤਕਨੀਕ ਨਾਲ ਸਾਰੀ ਨਵੇਂ ਸਿਰਿਓਂ ਬਣਾਈ ਜਾਵੇਗੀ। ਇਸ ਨਾਲ ਇਸ ਨਹਿਰ ਤੇ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਪਾਣੀ ਦੀ ਕਮੀ ਨਹੀਂ ਰਹੇਗੀ। ਉਨ੍ਹਾਂ ਨੇ ਕਿਹਾ ਕਿ ਇਹ ਨਹਿਰ ਟੇਲਾਂ ਤੱਕ ਬਣਨ ਨਾਲ ਪਾਣੀ ਵੀ ਪੂਰਾ ਮਿਲੇਗਾ। ਉਨਾਂ ਮੁੱਖ ਮੰਤਰੀ ਸ: ਭਗਵੰਤ ਮਾਨ ਅਤੇ ਸਿੰਚਾਈ ਮੰਤਰੀ ਸ: ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਲੂਆਣਾ ਹਲਕੇ ਵਿਚ ਵਿਕਾਸ ਪੱਖੋਂ ਕੋਈ ਕਮੀ ਨਹੀ ਛੱਡੀ ਜਾਵੇਗੀ। ਰਾਮਸਰਾ ਮਾਇਨਰ ਦੇ ਹਾਲਾਤ ਬਹੁਤ ਬੁਰੇ ਸਨ ਅਤੇ ਲੰਬੇ ਸਮੇਂ ਤੋਂ ਮੰਗ ਸੀ ਕਿ ਇਸ ਨੂੰ ਨਵੇਂ ਸਿਰਿਓ ਬਣਾਇਆ ਜਾਵੇ। ਉਧਰ ਰਾਮਸਰਾ ਮਾਈਨਰ ਤੇ ਪੈਂਦੇ ਪਿੰਡਾਂ ਦੇ ਕਿਸਾਨਾਂ ਨੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਦਾ ਧੰਨਵਾਦ ਕੀਤਾ ਹੈ।

Jan 3, 2023

ਨਵਾਂ ਸਾਲ ਸ਼ੁਰੂ ਹੁੰਦਿਆਂ ਹੀ ਕਰੋਨਾ ਨੇ ਦਿੱਤੀ ਜਿਲ੍ਹੇ ਵਿਚ ਦਸਤਕ 4 ਕੋਵਿਡ ਕੇਸ ਹੋਏ ਰਿਪੋਰਟ:

 ਕੋਵਿਡ ਦੇ ਲੱਛਣ ਹੋਣ ਤੇ ਕੋਵਿਡ-19 ਟੈਸਟ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ: ਡਾ. ਰੰਜੂ ਸਿੰਗਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ 3 ਜਨਵਰੀ
                       ਨਵਾਂ ਸਾਲ ਸ਼ੁਰੂ ਹੁੰਦਿਆਂ ਹੀ ਜਿਲ੍ਹੇ ਵਿਚ ਕੋਵਿਡ ਦੇ ਕੇਸ ਰਿਪੋਰਟ ਹੋਣੇ ਸ਼ੁਰੂ ਹੋ ਗਏ ਹਨ ।ਇਸ ਸਬੰਧ ਵਿੱਚ ਸਬੰਧੀ ਜਾਣਕਾਰੀ ਦੇਂਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲੇ੍ਹ ਵਿਚ ਪਿਛਲੇ ਦੋ ਦਿਨਾਂ ਵਿਚ ਕਰੋਨਾ ਦੇ 4 ਕੇਸ ਰਿਪੋਰਟ ਹੋਏ ਹਨ, ਇਸ ਲਈ ਸਾਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ।
                      ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਣ ਲਈ ਜਨਤਕ ਸਥਾਨਾਂ ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸਾਰੀਆਂ ਵਿਦਅਕ ਸੰਸਥਾਵਾਂ, ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ, ਅੰਦਰੂਨੀ ਅਤੇ ਬਾਹਰੀ ਇੱਕਠਾ, ਮਾਲਜ਼ ਆਦਿ ਵਿੱਚ ਮਾਸਕ ਪਾਉਣਾ ਲਾਜਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰੀਰਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ  ਥਾਵਾਂ ਤੇ ਥੁੱਕਣ ਤੋਂ ਗੁਰੇਜ ਕੀਤਾ ਜਾਵੇ ਅਤੇ ਹੋਰ ਸਾਵਧਾਨੀਆਂ ਵਰਤੀਆਂ ਜਾਣ ।ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਦਾ ਸਭ ਤੋਂ ਵੱਡਾ ਤਰੀਕਾ ਜਲਦੀ ਟੈਸਟਿੰਗ ਹੈ। ਇਸ ਲਈ ਕੋਰੋਨਾ ਦਾ ਕੋਈ ਵੀ ਲੱਛਣ ਆਵੇ ਤਾਂ ਟੈਸਟ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ।ਕਿਸੇ ਵੀ ਵਿਅਕਤੀ ਨੂੰ ਖਾਂਸੀ, ਜੁਕਾਮ ਜਾਂ ਬੁਖਾਰ ਹੋਵੇ ਤਾਂ ਤੁਰੰਤ ਕੋਵਿਡ-19 ਟੈਸਟ ਕਰਵਾਇਆ ਜਾਵੇ।  
                    ਉਹਨਾਂ ਦੱਸਿਆ ਕਿ ਜੇਕਰ ਕੋਰੋਨਾ ਦੇ ਹਲਕੇ ਲੱਛਣ ਵੀ ਮਹਿਸੂਸ ਹੋਣ ਜਾਂ ਕੋਈ ਵਿਅਕਤੀ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਉਂਦਾ ਹੈ ਪਰ ਉਸ ਨੂੰ ਕੋਰੋਨਾ ਵਾਇਰਸ ਦੇ ਕੋਈ ਲੱਛਣ ਨਹੀਂ ਵੀ ਹੁੰਦੇ ਤਾਂ ਵੀ ਸਬੰਧਿਤ ਵਿਅਕਤੀ ਟੈਸਟ ਜਰੂਰ ਕਰਵਾਏ ਤਾਂ ਜੋ ਸਹੀ ਸਮੇਂ ਤੇ ਸਥਿਤੀ ਸਪਸ਼ਟ ਹੋ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਦੀ ਕੋਵਿਡ-19 ਦੀ ਵੈਕਸੀਨੇਸ਼ਨ ਅਜੇ ਤੱਕ ਨਹੀਂ ਹੋਈ ਜਾਂ ਦੂਜੀ ਖੁਰਾਕ ਜਾਂ ਪ੍ਰੀਕਾਸ਼ਨਰੀ ਡੋਜ ਰਹਿੰਦੀ ਹੈ ਉਹ ਜਲਦੀ ਤੋਂ ਜਲਦੀ ਨੇੜੇ ਦੇ ਸਿਹਤ ਕੇਂਦਰ ਤੋਂ ਇਹ ਖੁਰਾਕ ਜਰੂਰ ਲਗਵਾ ਲੈਣ ਅਤੇ ਆਪਣਾ ਮੁਕੰਮਲ ਕੋਵਿਡ-19 ਟੀਕਾਕਰਨ ਕਰਵਾਇਆ ਜਾਵੇ।
                 ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਵੈਕਸੀਨ ਉਪਲੱਬਧ ਹੈ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਬੰਦਨਾ ਬਾਂਸਲ ਡੀ.ਐਮ.ਸੀ., ਸੁਖਮੰਦਰ ਸਿੰਘ, ਗੁਰਚਰਨ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜਿਲ਼੍ਹਾ ਹੈਲਥ ਇੰਸਪੈਕਟਰ ਹਾਜ਼ਰ ਸਨ

ਪਿੰਡ ਬਾਮ ਵਿੱਚ ਛੱਪੜ ਦਾ ਨਵੀਨੀਕਰਨ, ਚਾਰ ਸੌ ਮੀਟਰ ਟ੍ਰੈਕ ਦਾ ਸਟੇਡੀਅਮ, ਓਪਨ ਜਿਮ, ਸਕੂਲ ਦੇ ਕਮਰੇ ਕੀਤੇ ਤਿਆਰ: ਡਾ.ਬਲਜੀਤ ਕੌਰ

 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ




ਮਲੋਟ / ਸ੍ਰੀ ਮੁਕਤਸਰ ਸਾਹਿਬ 3 ਜਨਵਰੀ balraj singh sidhu 
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ।  ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਪਿੰਡ ਬਾਮ ਵਿੱਚ  ਮਨਰੇਗਾ ਦੁਆਰਾ ਛੱਪੜ ਦਾ ਨਵੀਨੀਕਰਨ, ਚਾਰ ਸੌ ਮੀਟਰ ਟ੍ਰੈਕ ਦਾ ਸਟੇਡੀਅਮ, ਓਪਨ ਜਿਮ, ਸਕੂਲ ਦੇ ਕਮਰੇ ਤਿਆਰ ਕੀਤੇ ਗਏ ਹਨ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.ਬਲਜੀਤ ਕੌਰ ਨੇੇ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਅਤਿ ਜ਼ਰੂਰੀ ਹੈ ਤਾਂ ਜੋ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਇਸ ਨਾਲ ਪਿੰਡਾਂ ਦੀ ਤਰੱਕੀ ਅਤੇ ਲੋਕਾਂ ਦਾ ਜੀਵਨ ਖੁਸ਼ਹਾਲ ਬਣੇਗਾ। ਛੱਪੜਾਂ ਦੀ ਸਫ਼ਾਈ ਨਾਲ ਪਿੰਡਾਂ ਦੇ ਸੁੰਦਰੀਕਰਨ ਵਿੱਚ ਵਾਧਾ ਹੋਵੇਗਾ।
ਡਾ.ਬਲਜੀਤ ਕੌਰ ਨੇ ਪਿੰਡ ਬਾਮ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੁਨਹਿਰੀ ਭਵਿੱਖ ਦੇਣ ਲਈ ਵਚਨਬੱਧ ਹੈ। ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਬਣਾਉਣ ਲਈ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਨੌਜਵਾਨਾਂ ਨੂੰ ਸਿਹਤਮੰਦ ਅਤੇ ਨਸ਼ਿਆਂ ਤੋ ਬਚਾਉਣ ਲਈ ਪਿੰਡ ਵਿੱਚ ਚਾਰ ਸੌ ਮੀਟਰ ਟ੍ਰੈਕ ਦਾ ਸਟੇਡੀਅਮ, ਓਪਨ ਜਿੰਮ ਬਣਾਇਆ ਗਿਆ ਹੈ।   ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਦੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਸੁਖਾਵਾਂ ਮਾਹੌਲ ਦੇਣ ਲਈ ਸਕੂਲ ਦੇ ਕਮਰਿਆਂ ਦਾ ਨਿਰਮਾਣ ਕੀਤਾ ਗਿਆ ਹੈ। ਸਕੂਲ ਵਿੱਚ ਕਮਰੇ ਬਣਾਉਣ ਨਾਲ ਅਧਿਆਪਕਾਂ ਨੂੰ ਪੜਾਉਣ ਲਈ ਵਧੀਆ ਮਾਹੌਲ ਮਿਲੇਗਾ।
      ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਆਉਂਦੇ ਸਮੇਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।    
x

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਡੀਕਲ ਕਾਲਜ ਅਤੇ ਹਸਪਤਾਲ ‌ਦੀ ਚੈਕਿੰਗ

 


 

ਮਰੀਜਾਂ ਨਾਲ ਕੀਤੀ ਗੱਲਬਾਤ ਦੌਰਾਨ ਮਰੀਜਾਂ ਨੇ ਇਲਾਜ ਤੇ ਸੰਤੁਸ਼ਟੀ ਪ੍ਰਗਟਾਈ

 

ਸਿਹਤ ਅਦਾਰਿਆਂ ਦੀ ਭਵਿੱਖ ਵਿੱਚ ਚੈਕਿੰਗ ਜਾਰੀ ਰਹੇਗੀ

 

 

ਫ਼ਰੀਦਕੋਟ ਜਨਵਰੀ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਰਾਜ ਦੇ ਸਰਕਾਰੀ ਹਸਪਤਾਲਾਂ ਅੰਦਰ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ  ਨੇ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਅਚਨਚੇਤ ਚੈਕਿੰਗ ਮੌਕੇ ਕੀਤਾ। ਉਨ੍ਹਾਂ ਮੈਡੀਕਲ ਕਾਲਜ ਹਸਪਤਾਲ ਵਿਖੇ ਖਰਾਬ ਪਈਆਂ ਮਸ਼ੀਨਾਂ ਬਾਰੇ ਜਾਣਕਾਰੀ ਹਾਸਲ ਕੀਤੀ।

 ਸਪੀਕਰ ਸੰਧਵਾਂ ਨੇ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਆਪਣੇ ਅਚਨਚੇਤ ਦੌਰੇ ਦੌਰਾਨ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਭਵਿੱਖ ਅੰਦਰ ਹੋਰ ਚੰਗੀਆਂ ਸਿਹਤ ਸੁਵਿਧਾਵਾਂ ਦੇਣ ਲਈ ਸਟਾਫਲੋਂੜੀਦੀਆਂ ਦਵਾਈਆਂ ਆਦਿ ਦੀ ਮਰੀਜ਼ਾਂ ਨੂੰ ਕੋਈ ਘਾਟ ਨਹੀ ਰਹਿਣ ਦਿੱਤੀ ਜਾਵੇਗੀ। ਉਨਾਂ ਆਪਣੇ ਦੌਰੇ ਦੌਰਾਨ ਹਸਪਤਾਲ ਦੇ ਅੱਖ ਅਤੇ ਹੱਡੀਆਂ ਵਾਰਡਾਂ ਦਾ ਦੌਰਾ ਕਰਕੇ ਇਥੇ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਡਾਕਟਰਾਂ ਨਾਲ‌ ਵੀ ਗੱਲਬਾਤ ਕੀਤੀ‌ ਅਤੇ ਮਰੀਜ਼ਾਂ ਦਾ ਹਾਲ ਚਾਲ ਵੀ ਪੁੱਛਿਆ। ਮਰੀਜਾਂ ਵੱਲੋਂ ਹਸਪਤਾਲ ਪ੍ਰਬੰਧਕਾਂ ਵੱਲੋਂ ਦਿੱਤੀਆਂ ਜਾ ਰਹੀਆਂ ਇਲਾਜ ਸਹੂਲਤਾਂ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

 

 ਉਨਾਂ ਹਸਪਤਾਲ ਪ੍ਰਬੰਧਕਾਂ ਨੂੰ ਸਾਫ਼ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੇ ਆਦੇਸ਼ ਜਾਰੀ ਕੀਤੇਤਾਂ ਜੋ ਗੰਦਗੀ ਕਾਰਣ ਮਰੀਜ਼ਾਂ ਅਤੇ ਉਨਾਂ ਦੇ ਨਾਲ ਆਏ ਰਿਸ਼ਤੇਦਾਰਾਂ  ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖਰਾਬ ਮਸ਼ੀਨਾਂ ਦੀ ਮੁਰੰਮਤ ਜਲਦ ਕਰਵਾ ਕੇ ਮਰੀਜਾਂ ਨੂੰ ਹੋਰ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣਗੀਆ। ਉਨਾਂ ਕਿਹਾ ਕਿ ਭਵਿੱਖ ਅੰਦਰ ਵੀ ਇਸੇ ਤਰ੍ਹਾਂ ਹਸਪਤਾਲ ਦੀ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਆਯੂਸ਼ਮਾਨ ਸਿਹਤ ਬੀਮਾ ਸਕੀਮ ਅਧੀਨ ਕੰਮ ਕਰਦੇ ਕਰਮਚਾਰੀਆਂ ਦਾ ਵਫਦ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਮਿਲਿਆ 

 

ਇਸ ਮੌਕੇ ਅੱਖ ਵਿਭਾਗ ਦੇ ਮੁੱਖੀ ਡਾ. ਐਨ.ਆਰ. ਗੁਪਤਾ, ਡਾਕਟਰਾਂ ਦੀ ਟੀਮਪੈਰਾ ਮੈਡੀਕਲ ਸਟਾਫ਼ ਤੋਂ ਇਲਾਵਾ ਮਨਪ੍ਰੀਤ ਸਿੰਘ ਧਾਲੀਵਾਲ ਅਤੇ ਪੀ.ਏ. ਸ੍ਰੀ ਸ਼ਿਵਜੀਤ ਸਿੰਘ ਸੰਘਾ ਵੀ ਹਾਜ਼ਰ ਸਨ।