Jan 9, 2023

11 ਫਰਵਰੀ ਨੂੰ ਲੱਗੇਗੀ ਲੋਕ ਅਦਾਲਤ, ਲੋਕਾਂ ਨੂੰ ਲਾਹਾ ਲੈਣ ਦੀ ਅਪੀਲ



-ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਬੈਠਕ

ਫਾਜਿ਼ਲਕਾ, 9 ਜਨਵਰੀ

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਜਤਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ।

ਬੈਠਕ ਦੌਰਾਨ ਜਿ਼ਲ੍ਹਾ ਕਾਨੂੰਨੀ ਅਥਾਰਟੀ ਦੇ ਕੰਮ ਕਾਜ ਦੀ ਸਮੀਖਿਆ ਦੇ ਨਾਲ ਨਾਲ ਉਨ੍ਹਾਂ ਨੇ ਦੱਸਿਆ ਕਿ ਅਗਲੀ ਲੋਕ ਅਦਾਲਤ 11 ਫਰਵਰੀ 2023 ਨੂੰ ਲੱਗ ਰਹੀ ਹੈ। ਉਨ੍ਹਾਂ ਦੱਸਿਆ ਕਿ ਆਮ ਲੋਕ ਇਸ ਕੌਮੀ ਲੋਕ ਅਦਾਲਤ ਦਾ ਜਿਆਦਾ ਤੋਂ ਜਿਆਦਾ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨਾਲ ਦੋਵੇਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਵੱਧਦਾ ਹੈ। ਜਿਸ ਵੀ ਵਿਅਕਤੀ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਹੋਵੇ ਉਹ ਸਬੰਧਿਤ ਅਦਾਲਤ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿ਼ਲਕਾ ਵਿਖੇ ਇੱਕ ਦਰਖਾਸਤ ਦੇ ਕੇ ਇਸ ਲੋਕ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ।

ਇਸ ਤੋਂ ਬਿਨ੍ਹਾਂ ਦੱਸਿਆ ਗਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਵੀ ਉਪਲਬੱਧ ਕਰਵਾਈ ਜਾਂਦੀ ਹੈ। ਮੁਫਤ ਕਾਨੂੰਨੀ ਸਹਾਇਤਾਂ ਲੈਣ ਲਈ ਵੀ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਜਾਂ ਜਿਸ ਅਦਾਲਤ ਵਿਚ ਕੇਸ ਚਲਦਾ ਹੋਵੇ ਉਥੇ ਸ਼ਰਤਾਂ ਪੂਰੀਆਂ ਕਰਦੇ ਲੋਕ ਅਰਜੀ ਦੇ ਸਕਦੇ ਹਨ।

ਬੈਠਕ ਦੌਰਾਨ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਜਿ਼ਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਬਾਲ ਭਿਖਿਆ ਰੋਕਣ ਲਈ ਉਪਰਾਲੇ ਤੇਜ਼ ਕਰਨ ਅਤੇ ਪੁਲਿਸ ਵਿਭਾਗ ਨੂੰ ਜਲਦ ਤੋਂ ਜਲਦ ਸੰਮਨ ਤਾਲੀਮ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਜਿ਼ਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਬਾਲ ਸੁਰੱਖਿਆ ਯੁਨਿਟ ਵੱਲੋਂ ਬਚਿਆਂ ਦੀ ਵੱਖ-ਵੱਖ ਕਾਨੂੰਨਾ ਤਹਿਤ ਮਿਲੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬਚਿਆਂ ਦੀ ਸਾਂਭ-ਸੰਭਾਲ ਲਈ ਯੁਨਿਟ ਵੱਲੋਂ ਅਨੇਕਾਂ ਸਕੀਮਾਂ ਚਲਾਈਆਂ ਜਾਂਦੀਆਂ ਹਨ।

          ਬੈਠਕ ਵਿਚ  ਮਾਣਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਜਗਮੋਹਨ ਸਿੰਘ ਸਾਂਘੇ, ਸੀ.ਜੇ.ਐਮ. ਸ੍ਰੀ ਰਵੀ ਗੁਲਾਟੀ, ਪ੍ਰਿੰਸੀਪਲ ਮੈਜਿਸਟਰੇਟ ਮੈਡਮ ਸ਼ੁਰੂਤੀ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਅਮਨਦੀਪ ਸਿੰਘ, ਚੇਅਰਪਰਸਨ ਬਾਲ ਭਲਾਈ ਕਮੇਟੀ ਨਵੀਨ ਜਸੂਜਾ, ਐਸ.ਪੀ ਮੋਹਨ ਸਿੰਘ, ਮੈਡਮ ਰੀਤੂ ਬਾਲਾ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਉਪਰੰਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਨਵੇਂ ਦਫ਼ਤਰ ਦਾ ਹੋਇਆ ਉਦਘਾਟਨ



—ਪੰਜਾਬ ਸਰਕਾਰ ਇਲਾਕੇ ਦੇ ਲੋਕਾਂ ਨੂੰ ਪੀਣ ਦੇ ਸਾਫ ਪਾਣੀ ਦੀਆਂ ਜਰੂਰਤਾਂ ਨੂੰ ਕਰੇਗੀ ਪੂਰਾ—ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਅਬੋਹਰ, ਫਾਜਿ਼ਲਕਾ, 9 ਜਨਵਰੀ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ Abohar ਦੇ ਨਵੇਂ ਦਫ਼ਤਰ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਠ ਪਾਠ ਦੇ ਭੋਗ ਉਪਰੰਤ ਇਸ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਦੀ ਰਸਮ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਨਿਭਾਈ। ਇਸ ਮੌਕੇ ਭਾਈ ਨਿਰਪਾਲ ਸਿੰਘ ਖਾਲਸਾ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।
ਇਸ ਮੌਕੇ Balluana  ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਵਾਹਿਗੁਰੂ ਦੇ ਓਟ ਆਸਰੇ ਨਾਲ ਇਹ ਦਫ਼ਤਰ ਲੋਕਾਂ ਨੂੰ ਸਮਰਪਿਤ ਕਰਨ ਦਾ ਅੱਜ ਮੌਕਾ ਮਿਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਦਫ਼ਤਰ ਦੇ ਨਿਰਮਾਣ ਤੇ 82 ਲੱਖ ਰੁਪਏ ਦਾ ਖਰਚ ਆਇਆ ਹੈ ਅਤੇ ਇਸ ਤਰਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੂੰ ਨਵਾਂ ਦਫ਼ਤਰ ਮਿਲਿਆ ਹੈ ਜਿਸ ਦੀ ਆਰੰਭਤਾ ਹਨੂੰਮਾਨਗੜ੍ਹ ਰੋਡ ਤੇ ਸਥਿਤ ਵਾਟਰ ਵਰਕਸ ਕੈਂਪ ਦੇ ਅੰਦਰ ਕੀਤੀ ਗਈ ਹੈ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਝਦੀ ਹੈ ਕਿ ਪੀਣ ਦਾ ਸਾਫ ਪਾਣੀ ਲੋਕਾਂ ਦੀ ਅਹਿਮ ਜਰੂਰਤ ਹੈ, ਇਸ ਲਈ ਪਿੰਡ ਪੱਤਰੇਵਾਲਾ ਵਿਚ ਨਹਿਰੀ ਪਾਣੀ ਤੇ ਅਧਾਰਤ ਮੈਗਾ ਵਾਟਰ ਵਰਕਸ ਉਸਾਰਿਆ ਜਾ ਰਿਹਾ ਹੈ ਜ਼ੋ ਕਿ 2 ਸਾਲ ਵਿਚ ਬਣ ਕੇ ਤਿਆਰ ਹੋ ਜਾਵੇਗਾ ਜਿੱਥੋਂ ਸਾਫ ਪਾਣੀ ਇਲਾਕੇ ਦੇ ਸਾਰੇ ਪਿੰਡਾਂ ਵਿਚ ਪਹੁੰਚਾਇਆ ਜਾਵੇਗਾ।
ਇਸ ਮੌਕੇ ਕਾਰਜਕਾਰੀ ਇੰਜਨੀਅਰ  ਅੰਮ੍ਰਿਤਦੀਪ ਸਿੰਘ ਭੱਠਲ ਨੇ ਸਮੂਹ ਹਾਜਰੀਨ ਦਾ ਇੱਥੇ ਪੱੁਜਣ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਭਾਗ ਜਨ ਸੇਵਾ ਨੂੰ ਸਮਰਪਿਤ ਹੋ ਕੇ ਕੰਮ ਕਰਨਾ ਜਾਰੀ ਰੱਖੇਗਾ। ਇਸ ਮੌਕੇ ਤੇ ਵਿਧਾਇਕ ਅਮਨਦੀਪ ਸਿੰਘ ਮੁਸਾਫ਼ਰ ਤੇ ਹੋਰ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਕਾਰਜਕਾਰੀ ਇੰਜਨੀਅਰ ਸ੍ਰੀ ਸਮਿੰਦਰ ਸਿੰਘ, ਧਰਮਵੀਰ ਗੋਦਾਰਾ, ਸ੍ਰੀ ਉਪਕਾਰ ਸਿੰਘ ਜਾਖੜ, ਸ੍ਰੀ ਜਗਮਨਦੀਪ ਸਿੰਘ ਮਿੰਕੂ ਕੁੰਡਲ, ਰਤਨਜੋਤ ਸਿੰਘ ਢਿੱਲੋਂ ਐਸਡੀਓ, ਸ੍ਰੀ ਮਨੀਸ਼ ਕੁਮਾਰ ਐਸਡੀਓ, ਸ੍ਰੀ ਅਜੈ ਕੁਮਾਰ ਬੀਪੀਈਓ, ਸ੍ਰੀ ਸ਼ਾਮ ਸੁੰਦਰ ਸੌਂਲਕੀ, ਸ੍ਰੀ ਸੁਰਿੰਦਰ ਪਾਲ ਸਿੰਘ ਆਦਿ ਵੀ ਹਾਜਰ ਸਨ।

ਫੀਲਡ ਅਫਸਰਾਂ ਤੋਂ ਇਲਾਵਾ ਪੈਕਰ ਤੇ ਚੈਕਰਾਂ ਦੀ ਆਸਾਮੀ ਲਈ ਕੀਤੀ ਜਾਵੇਗੀ ਚੋਣ

 ਪਲੇਸਮੈਂਟ ਕੈਂਪ 10 ਤੇ 11 ਜਨਵਰੀ ਨੂੰ : ਡਿਪਟੀ ਕਮਿਸ਼ਨਰ


·       

          ਬਠਿੰਡਾ, 9 ਜਨਵਰੀ : ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ 10 ਜਨਵਰੀ 2023 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਲ.ਐਡ.ਟੀ. ਫਾਈਨਾਂਸ ਕੰਪਨੀ ਵੱਲੋਂ ਅਤੇ 11 ਜਨਵਰੀ 2023 ਨੂੰ ਟਰਾਈਡੈਂਟ ਬਰਨਾਲਾ ਦੇ ਸਹਿਯੋਗ ਨਾਲ ਬੀ.ਡੀ.ਪੀ.ਓ. ਦਫਤਰ ਰਾਮਾਂ ਰੋਡ, ਤਲਵੰਡੀ ਸਾਬੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ 10 ਜਨਵਰੀ 2023 ਨੂੰ ਐਲ.ਐਡ.ਟੀ. ਫਾਈਨਾਂਸ ਵਲੋਂ ਬਾਰਵੀਂ ਜਾਂ ਗਰੈਜੂਏਸ਼ਨ ਪਾਸ ਕੇਵਲ ਲੜਕੇ ਜਿਨ੍ਹਾਂ ਦੀ ਉਮਰ 21 ਤੋਂ 30 ਸਾਲ ਵਿਚਕਾਰ ਹੋਵੇ, ਦੀ ਚੋਣ ਫੀਲਡ ਅਫਸਰ ਦੀਆਂ ਅਸਾਮੀਆਂ ਲਈ ਕੀਤੀ ਜਾਵੇਗੀ। ਫੀਲਡ ਅਫਸਰ ਦੀਆਂ ਅਸਾਮੀਆਂ ਲਈ ਪ੍ਰਾਰਥੀਆਂ ਕੋਲ ਆਪਣਾ ਡਰਾਇੰਵਿੰਗ ਲਾਇਸੈਂਸ, ਦੋ ਪਹੀਆ ਵਾਹਨ ਤੇ ਸਮਾਰਟ ਫੋਨ ਹੋਣਾ ਲਾਜ਼ਮੀ ਹੋਵੇ। ਇੰਟਰਵਿਓ ਵਿੱਚ ਸਿਲੈਕਟ ਹੋਏ ਪ੍ਰਾਰਥੀਆਂ ਦੀ ਘੱਟੋ-ਘੱਟ ਤਨਖਾਹ 13 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੋਂ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਪੈਟ੍ਰੋਲ ਅਤੇ ਹੋਰ ਭੱਤਿਆਂ ਦੀ ਸਹੂਲਤ ਵੀ ਦਿੱਤੀ ਜਾਵੇਗੀ। ਪ੍ਰਾਰਥੀ ਆਪਣੇ ਨਾਲ ਬਾਇਓਡਾਟਾ ਤੇ ਆਪਣੇ ਜ਼ਰੂਰੀ ਦਸਤਾਵੇਜ ਲੈ ਕੇ ਜ਼ਿਲ੍ਹਾ ਰੋਜਗਾਰ ਦਫਤਰ ਨੇੜੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਸਵੇਰੇ 10 ਵਜੇ ਪਹੁੰਚ ਸਕਦੇ ਹਨ।

           ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਟਰਾਈਡੈਂਟ ਬਰਨਾਲਾ ਵੱਲੋਂ 11 ਜਨਵਰੀ 2023 ਨੂੰ ਬੀ.ਡੀ.ਪੀ.ਓ. ਦਫਤਰ ਰਾਮਾਂ ਰੋਡ, ਤਲਵੰਡੀ ਸਾਬੋ ਵਿਖੇ ਦਸਵੀਂ, ਬਾਰਵੀਂ ਪਾਸ ਲੜਕੇ ਅਤੇ ਲੜਕੀਆਂ, ਜਿਨ੍ਹਾਂ ਦੀ ਉਮਰ 18 ਤੋਂ 25 ਸਾਲ ਵਿਚਕਾਰ ਹੋਵੇ, ਦੀ ਚੋਣ ਪੈਕਰ ਤੇ ਚੈਕਰ ਦੀਆਂ ਅਸਾਮੀਆਂ ਲਈ ਕੀਤੀ ਜਾਵੇਗੀ। ਇੰਟਰਵਿਓ ਵਿੱਚ ਸਿਲੈਕਟ ਹੋਏ ਪ੍ਰਾਰਥੀਆਂ ਦੀ ਘੱਟੋ ਘੱਟ ਤਨਖਾਹ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੋਂ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਈ.ਐਸ.ਆਈ. ਅਤੇ ਪੀ.ਐਫ. ਦੀ ਸਹੂਲਤ ਵੀ ਦਿੱਤੀ ਜਾਵੇਗੀ। ਪ੍ਰਾਰਥੀ ਆਪਣੇ ਨਾਲ ਬਾਇਓਡਾਟਾ ਤੇ ਆਪਣੇ ਜ਼ਰੂਰੀ ਦਸਤਾਵੇਜ ਲੈ ਕੇ ਬੀ.ਡੀ.ਪੀ.ਓ. ਦਫਤਰ, ਰਾਮਾਂ ਰੋਡ, ਤਲਵੰਡੀ ਸਾਬੋ ਵਿਖੇ ਸਵੇਰੇ 10 ਵਜੇ ਪਹੁੰਚ ਸਕਦੇ ਹਨ।

          ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਸਮੇਂ-ਸਮੇਂ ਸਿਰ ਪਲੇਸਮੈਂਟ ਕੈਪਾਂ ਅਤੇ ਰੋਜਗਾਰ ਮੇਲਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ ਤੇ ਹੋਰ ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ. ਬਠਿੰਡਾ ਦੇ ਹੈਲਪਲਾਈਨ ਨੰਬਰ 99884-44133 ਨੂੰ ਆਪਣੇ ਮੋਬਾਇਲ ਤੇ ਸੇਵ ਕਰ ਲੈਣ ਤਾਂ ਜੋ ਦਫਤਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਦੀ ਜਾਣਕਾਰੀ ਮਿਲ ਸਕੇ।


15 ਜਨਵਰੀ 2023 ਨੂੰ ਹੋਣ ਵਾਲੀ ਅਗਨੀਵੀਰ ਭਰਤੀ ਰੈਲੀ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ ਦੇ ਸਥਾਨ ਵਿੱਚ ਬਦਲਾਅ



ਹੁਣ ਕੈਪਟਨ ਸੁੰਦਰ ਸਿੰਘ ਸਟੇਡੀਅਮ ਫਿਰੋਜ਼ਪੁਰ ਕੈਂਟ ਵਿਖੇ ਹੋਵੇਗੀ ਸਾਂਝੀ ਪ੍ਰਵੇਸ਼ ਪ੍ਰੀਖਿਆ ਕਰਨਲ ਸੌਰਭ ਚਰਨ

 

ਫਿਰੋਜ਼ਪੁਰ, 9 ਜਨਵਰੀ 

          ਅਗਨੀਵੀਰ ਭਰਤੀ ਰੈਲੀ ਲਈ 15 ਜਨਵਰੀ 2023 ਨੂੰ ਫਿਰੋਜ਼ਪੁਰ ਛਾਉਣੀ ਵਿਖੇ ਹੋਣ ਵਾਲੀ ਸਾਂਝੀ ਪ੍ਰਵੇਸ਼ ਪ੍ਰੀਖਿਆ ਦੇ ਸਥਾਨ ਨੂੰ ਬਦਲ ਕੇ ਕੈਪਟਨ ਸੁੰਦਰ ਸਿੰਘ ਸਟੇਡੀਅਮਫਿਰੋਜ਼ਪੁਰ ਛਾਉਣੀ ਕੀਤਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਭਰਤੀ ਕਰਨਲ ਸੌਰਭ ਚਰਨ ਨੇ ਦਿੱਤੀ।

        ਉਨ੍ਹਾਂ ਕਿਹਾ ਕਿ ਉਮੀਦਵਾਰਾਂ ਲਈ ਅਗਨੀਵੀਰ ਭਰਤੀ ਰੈਲੀ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ ਹੁਣ ਆਰਮੀ ਪਬਲਿਕ ਸਕੂਲ ਫਿਰੋਜ਼ਪੁਰ ਦੀ ਬਜਾਏ ਕੈਪਟਨ ਸੁੰਦਰ ਸਿੰਘ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਲਈ ਜਾਵੇਗੀ। ਪ੍ਰੀਖਿਆ ਲਈ ਐਂਟਰੀ 15 ਜਨਵਰੀ 2023 ਨੂੰ ਸਵੇਰੇ 5:00 ਵਜੇ ਚੁੰਗੀ ਨੰਬਰ ਦੇ ਅਗਲੇ ਆਰਮੀ ਗੇਟ ਤੋਂ ਹੋਵੇਗੀ।

ਗਭਵਤੀਆਂ ਨੂੰ ਸਰਕਾਰੀ ਸੰਸਥਾਂ ਵਿਚ ਜਣੇਪੇ ਲਈ ਕੀਤਾ ਉਤਸ਼ਾਹਿਤ



ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਲੱਗਿਆ ਕੈਂਪ
Fazilka, 9 ਜਨਵਰੀ
ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿਚ ਸੀ ਐਚ ਸੀ ਡਬਵਾਲੀ ਕਲਾਂ ਅਧੀਨ ਪਿੰਡਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਚੌਹਾਨ  ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪ੍ਰੈਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।
ਬਲਾਕ ਐਕਸ਼ਟੇਸ਼ਨ ਐਜੂਕੇਟਰ ਦਿਵਸ਼ ਕੁਮਾਰ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਫ੍ਰੀ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸੀ.ਐਚ.ਸੀ. ਡਬਵਾਲੀ ਕਲਾਂ ਅਧੀਨ 46 ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ।

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਖੇਡੇ ਜਾਣ ਦੇਸ਼ ਭਗਤੀ ਦੇ ਨਾਟਕ: ਡਾ. ਬਲਜੀਤ ਕੌਰ



ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਜ਼ਿੰਦਾਂ ਰੱਖਣ ਲਈ ਨੌਜਵਾਨ ਪੀੜੀ ਨੂੰ ਕੀਤੀ ਅਪੀਲ
ਮਲੋਟ ਵਿਖੇ ਲੋਕ ਕਲਾ ਮੰਚ ਦੇ ਕਲਾਕਾਰਾਂ ਵੱਲੋਂ ਖੇਡੇ ਨਾਟਕਾਂ ਵਿੱਚ ਮੱੁਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਮਲੋਟ / ਸ੍ਰੀ ਮੁਕਤਸਰ ਸਾਹਿਬ 9 ਜਨਵਰੀ

ਸਮਾਜਿਕ ਸੁੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਵਿਖੇ ਲੋਕ ਕਲਾ ਮੰਚ ਵੱਲੋਂ ਖੇਡੇ ਗਏ ਨਾਟਕ “ਸੂਰਜ ਛਿਪਣ ਤੋਂ ਪਹਿਲਾਂ” ਅਤੇ ”ਇੱਕ ਮਾਂ ਦੋ ਮੁੁਲਕ” ਨਾਟਕਾਂ ਵਿੱਚ ਮੱੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਮੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸ਼ਾਂ ਅਨੁੁਸਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸੋਚ ਨੂੰ ਜਿਉਂਦਾ ਰੱਖਣ ਲਈ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਮਹਿੰਗੇ ਮੱੁਲ ਤੇ ਮਿਲੀ ਆਜ਼ਾਦੀ ਦੀ ਕੀਮਤ ਬਾਰੇ ਜਾਗਰੂਕ ਕਰਵਾਉਣ ਲਈ ਮਲੋਟ ਵਿਖੇ ਲੋਕ ਕਲਾ ਮੰਚ ਜ਼ੀਰਾ ਦੇ ਕਲਾਕਾਰਾਂ ਵੱਲੋਂ ਸ੍ਰੀ ਮੇਘਰਾਜ ਰੱਲਾ ਦੇ ਨਿਰਦੇਸ਼ਨ ਹੇਠ ਤਿਆਰ ਕੀਤੇ ਨਾਟਕ “ਸੂਰਜ ਛਿਪਣ ਤੋਂ ਪਹਿਲਾਂ” ਅਤੇ ”ਇੱਕ ਮਾਂ ਦੋ ਮੁੁਲਕ” ਨਾਟਕਾਂ ਦੀ ਸਫਲ ਪੇਸ਼ਕਾਰੀ ਕੀਤੀ ਗਈ। ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਲਈ ਇਸ ਤਰਾਂ ਦੇ ਨਾਟਕ ਪਿੰਡਾਂ ਦੀਆਂ ਸੱਥਾਂ ਵਿੱਚ ਵੀ ਖੇਡੇ ਜਾਣ।


ਸਮਾਜਿਕ ਸੁੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮਹਾਨ ਚਿੰਤਕ ਵੀ ਸੀ। ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਅਜਿਹੀ ਚਿਣਗ ਪੈਦਾ ਕੀਤੀ, ਜਿਸ ਨੇ ਸਾਨੂੰ ਗੁੁਲਾਮੀ ਦੀਆਂ ਜੰਜ਼ੀਰਾਂ ਤੋਂ ਮੁੁਕਤੀ ਦਿਵਾਈ ਅਤੇ ਅਸੀ ਉਹਨਾਂ ਦੀਆਂ ਕੁੁਰਬਾਨੀਆਂ ਸਦਕਾ ਆਜ਼ਾਦ ਫ਼ਿਜਾ ਵਿੱਚ ਸਾਹ ਲੈ ਰਹੇ ਹਾਂ।
ਕੈਬਨਿਟ ਮੰਤਰੀ ਨੇ ਕਲਾਕਾਰਾਂ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜੀ ਨੂੰ ਜਾਗਰੂਕ ਕਰਨ ਲਈ ਹਰ ਪਿੰਡ ਵਿੱਚ ਦੇਸ਼ ਭਗਤੀ ਨਾਲ ਸਬੰਧਤ ਨਾਟਕ ਖੇਡੇ ਜਾਣ



केवल भाजपा ही ऐसी पार्टी जिसने महिलाओं को पुरूषों के बराबर मान सम्मान दिया: मोना जायसवाल

 


अबोहर, 9 जनवरी। गत दिवस आयोजित हुए भाजपा के अभिनंदन समारोह के दैरान भाजपा महिला मोर्चा की प्रदेश महामंत्री मोना जायसवाल का कार्यक्रम में पहुंचने पर भाजपा जिला उपप्रधान ममता जसूजा ने अभिनंदन करते हुए भाजपा की लीडरशिप का आभार जताया, जिन्होंने महिलाओं को आगे बढऩे का शुभ अवसर दिया। इस मौके पर मोना जायसवाल ने कहा कि देश में केवल भाजपा ही एक ऐसी बडी राजनीतिक पार्टी है जोकि पुरूषों के बराबर महिलाओं को भी उनका बनता मान सम्मान देती है। उन्होने बताया कि देश के प्रधानमंत्री श्री नरेंद्र मोदी ने ही देश की राजनीति में महिलाओं को 50 प्रतिशत आरक्षण का मौका दिया है। 

इस मौके पर ममता जसूजा ने कहा कि यह बहुत खुशी और गर्व की बात है कि हमारे क्षेत्र की सुलझी हुई श्रीमती मोना जायसवाल को भाजपा लीडरशिप ने इतने बडे ओहदे से नवाजा है और आशा करती है कि मोना जायसवाल जी भी हमारे क्षेत्र की सभी महिलाओं को आगे बढने का मौका देंगे। इसके अलावा उन्होंने भाजपा जिला अध्यक्ष  राकेश धूडिया और भाजपा प्रदेश सचिव शिवराज गोयल  को भी हार्दिक शुभकामनाएं दी। जिनके नेतत्व में भाजपा के नए कार्यर्ताओं का अभिनंदन किया गया। कार्यक्रम के दैरान फाजिल्का से मोना कटारिया ,ममता जसूजा, सुकेश भाटिया, नीतू शर्मा ,आशा वर्मा, रामकली, तमन्ना ,लक्ष्मी नागर, निधि आदि मौजूदथीं।


ਦੁੱਖ ਵਿੱਚ ਨਰਾਸ ਨਾ ਹੋਵੋ, ਉਹ ਮਾਲਕ ਆਪ ਕਿਸੇ ਨਾ ਕਿਸੇ ਅਪਣੇ ਬੰਦੇ ਨੂੰ ਆਪ ਤੱਕ ਮਦਦ ਦੇ ਲਈ ਭੇਜਦਾ ਹੈ-ਡਿਪਟੀ ਕਮਿਸਨਰ



----ਤਿੰਨ ਬੱਚੀਆਂ ਦੀ ਪੜਾਈ ਲਈ ਡਿਪਟੀ ਕਮਿਸਨਰ ਪਠਾਨਕੋਟ ਦੇ ਐਨ.ਆਰ.ਆਈ. ਦੋਸਤਾਂ ਦਿੱਤੀ ਇੱਕ ਲੱਖ ਦੱਸ ਹਜਾਰ ਰੁਪਏ ਦੀ ਰਾਸੀ
-ਭਵਿੱਖ ਅੰਦਰ ਵੀ ਹਰ ਸੰਭਵ ਸਹਾਇਤਾ ਦੇ ਲਈ ਦਿੱਤਾ ਭਰੋਸਾ

ਪਠਾਨਕੋਟ, 9 ਜਨਵਰੀ ----- ਬੰਦੇ ਨੂੰ ਕਦੇ ਵੀ ਨਿਰਾਸ ਨਹੀਂ ਹੋਣਾ ਚਾਹੀਦਾ ਅਗਰ ਅੱਜ ਕੋਈ ਮੁਸੀਬਤ,ਪ੍ਰੇਸਾਨੀ, ਕਿਸੇ ਤਰ੍ਹਾਂ ਦਾ ਕੋਈ ਦੁੱਖ ਜਿੰਦਗੀ ਵਿੱਚ ਪੈ ਜਾਂਦਾ ਹੈ ਤਾਂ ਉਸ ਪਰਮਾਤਮਾ ਨਾਲ ਨਰਾਜਗੀ ਜਾਹਿਰ ਨਹੀਂ ਕਰਨੀ ਚਾਹੀਦੀ, ਸਗੋਂ ਉਸ ਦਾ ਭਾਣਾ ਮੰਨ ਕੇ ਉਸ ਨੂੰ ਸਵੀਕਾਰ ਕਰੋ, ਉਸ ਦਾ ਕੋਈ ਨਾ ਕੋਈ ਹੱਲ ਕੱਢਣ ਦੇ ਲਈ ਉਹ ਪਰਮਾਤਮਾ ਕਿਸੇ ਨਾ ਕਿਸੇ ਰੁਪ ਵਿੱਚ ਅਪਣੇ ਬੰਦਿਆਂ ਨੂੰ ਭੇਜਦਾ ਹੈ। ਇਕ ਇਸ ਤਰ੍ਹਾਂ ਦੀ ਹੀ ਗੱਲ ਸੱਚ ਹੁੰਦੀ ਜਾ ਰਹੀ ਹੈ ਜਿਲ੍ਹਾ ਪਠਾਨਕੋਟ ਵਿੱਚ।
ਜਿਲ੍ਹਾ ਪਠਾਨਕੋਟ ਦਾ ਰਹਿਣ ਵਾਲਾ ਗੁਰਮੀਤ ਸਿੰਘ ਜਿਸ ਤੇ ਇਕ ਸਮੇਂ ਦੋਰਾਨ ਦੁੱਖਾਂ ਦਾ ਪਹਾੜ ਟੁੱਟ ਗਿਆ। ਪਰਮਾਤਮਾਂ ਨੇ ਉਨ੍ਹਾਂ ਦੇ ਘਰ ਤਿੰਨ-ਤਿੰਨ ਅੋਲਾਦਾਂ ਦੀ ਬਖਸੀਸ ਕੀਤੀ ਪਰ ਤਿੰਨੋਂ ਲੜਕੀਆਂ ਨਾ ਤਾਂ ਸੁਣ ਸਕਦੀਆਂ ਸਨ ਅਤੇ ਨਾ ਹੀ ਬੋਲ ਸਕਦੀਆਂ ਸਨ। ਅਜਿਹੀ ਸਥਿਤੀ ਵਿੱਚ ਗੁਰਮੀਤ ਸਿੰਘ ਦਾ ਮਨ ਬਹੁਤ ਨਿਰਾਸ ਰਹਿਣ ਲੱਗਾ ਅਤੇ ਇੱਕ ਦਿਨ ਪ੍ਰਮਾਤਮਾਂ ਨੇ ਅਪਣੇ ਕੂਝ ਬੰਦਿਆ ਨੂੰ ਉਸ ਦੀ ਸਹਾਇਤਾਂ ਦੇ ਲਈ ਅੱਗੇ ਭੇਜਿਆ ਜਿਨ੍ਹਾਂ ਨੇ ਗੁਰਮੀਤ ਦੀ ਬਾਂਹ ਫੜੀ ਅਤੇ ਅੱਜ ਗੁਰਮੀਤ ਦੀਆਂ ਧੀਆਂ ਉਸ ਦੇ ਬੋਝ ਨਹੀਂ ਹਨ ਅਤੇ ਉਹ ਅਪਣੀਆਂ ਤਿੰਨੋਂ ਬੱਚੀਆਂ ਨੂੰ ਜਲੰਧਰ ਵਿਖੇ ਸਥਿਤ ਸਪੈਸਲ ਸਕੂਲ ਅੰਦਰ ਪੜ੍ਹਾ ਰਿਹਾ ਹੈ।
ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਬਹੁਤ ਹੀ ਖਾਸ ਦੋਸਤ ਜੋ ਕਿ ਵਿਦੇਸ ਵਿੱਚ ਰਹਿੰਦੇ ਹਨ। ਉਨ੍ਹਾਂ ਗੁਰਮੀਤ ਸਿੰਘ ਬਾਰੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਗੁਰਮੀਤ ਸਿੰਘ ਦੀ ਸਹਾਇਤਾਂ ਦੇ ਲਈ ਅੱਗੇ ਆਉਂਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਐਨ.ਆਰ.ਆਈ. ਦੋਸਤ ਮਿਸਟਰ ਮਾਲ ਅਤੇ ਕਰਨਲ ਤੂਰ ਜਿਨ੍ਹਾਂ ਵੱਲੋਂ ਤਿੰਨੋਂ ਬੱਚੀਆਂ ਦਾ ਖਰਚ ਉਠਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਇੱਕ ਲੱਖ ਦੱਸ ਹਜਾਰ ਰੁਪਏ ਦਾ ਚੈਕ ਗੁਰਮੀਤ ਸਿੰਘ ਦੇ ਲਈ ਭੇਜਿਆ ਸੀ ਜੋ ਕਿ ਉਨ੍ਹਾਂ ਦੀਆਂ ਤਿੰਨ ਬੱਚੀਆਂ ਦੀ ਪੜਾਈ ਦਾ ਇੱਕ ਸਾਲ ਦਾ ਖਰਚ ਹੈ । ਉਨ੍ਹਾਂ ਦੱਸਿਆ ਕਿ ਅੱਜ ਉਹ ਚੈਕ ਗੁਰਮੀਤ ਸਿੰਘ ਨੂੰ ਦੇ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਦੋਸਤਾਂ ਵੱਲੋਂ ਇਹ ਭਰੋਸਾ ਦਿਲਾਇਆ ਗਿਆ ਹੈ ਕਿ ਭਵਿੱਖ ਅੰਦਰ ਵੀ ਉਹ ਇਨ੍ਹਾਂ ਦੀ ਸਹਾਇਤਾ ਦੇ ਲਈ ਤਿਆਰ ਰਹਿਣਗੇ। ਗੁਰਮੀਤ ਸਿੰਘ ਨੇ ਇਸ ਆਰਥਿਕ ਸਹਾਇਤਾ ਦੇ ਲਈ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਅਤੇ ਉਨ੍ਹਾਂ ਦੇ ਐਨ.ਆਰ.ਆਈ. ਦੋਸਤਾਂ ਦਾ ਧੰਨਵਾਦ ਕੀਤਾ।

ਬਠਿੰਡਾ ਦੇ ਸਰਕਾਰੀ ਹਸਪਤਾਲ ਚ ਡਾਇਲਸੈਸ ਸੈਂਟਰ ਹੋਵੇਗਾ ਆਧੁਨਿਕ ਸਹੂਲਤਾਂ ਨਾਲ ਲੈਸ: ਡਿਪਟੀ ਕਮਿਸ਼ਨਰ

 


•       9 ਡਾਇਲਸੈਸ ਮਸ਼ੀਨਾਂ ਕੀਤੀਆਂ ਸਥਾਪਤ, ਡਰਾਏਰਨ ਹੋ ਚੁੱਕਾ ਸ਼ੁਰੂ

•       ਪ੍ਰਤੀ ਦਿਨ 15 ਤੋਂ 18 ਮਰੀਜ਼ਾਂ ਦਾ ਕੀਤਾ ਜਾ ਸਕੇਗਾ ਡਾਇਲਸੈਸ

•       ਅਗਲੇ ਹਫ਼ਤੇ ਸਿਹਤ ਮੰਤਰੀ ਕਰਨਗੇ ਸੈਂਟਰ ਦਾ ਉਦਘਾਟਨ

        ਬਠਿੰਡਾ, 9 ਜਨਵਰੀ : ਭਾਰਤੀ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੇ ਸਹਿਯੋਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਡਾਇਲਸੈਸ ਸੈਂਟਰ ਸਥਾਪਤ ਕੀਤਾ ਗਿਆ ਹੈ। ਇਸ ਸੈਂਟਰ ਵਿੱਚ ਮਰੀਜ਼ਾਂ ਦਾ ਡਰਾਏਰਨ ਸ਼ੁਰੂ ਹੋ ਚੁੱਕਾ ਹੈ, ਜਿਸ ਦਾ ਅਗਲੇ ਹਫ਼ਤੇ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਵਲੋਂ ਉਦਘਾਟਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

        ਇਸ ਡਾਇਲਸੈਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸੈਂਟਰ ਵਿੱਚ 9 ਡਾਇਲਸੈਸ ਆਧੁਨਿਕ ਮਸ਼ੀਨਾਂ ਸਥਾਪਤ ਕੀਤੀਆਂ ਗਈਆਂ ਹਨ। ਇਸ ਸੈਂਟਰ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਆਯੂਸ਼ਮਾਨ ਦੇ ਤਹਿਤ ਮਰੀਜ਼ ਦੀ ਰਜਿਸਟ੍ਰੇਸ਼ਨ ਮੌਕੇ ਉੱਤੇ ਹੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਆਧੁਨਿਕ ਮਸ਼ੀਨਾਂ ਰਾਹੀਂ ਇੱਕ ਦਿਨ ਵਿੱਚ ਤਕਰੀਬਨ 15 ਤੋਂ 18 ਮਰੀਜ਼ਾਂ ਦਾ ਡਾਇਲਸੈਸ ਕੀਤਾ ਜਾ ਸਕੇਗਾ।

        ਇਸ ਮੌਕੇ ਡਾ. ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ਾਂ ਦਾ ਡਾਇਲਸੈਸ  ਕਰਨ ਸਮੇਂ ਜ਼ਿਆਦਾ ਸਮਾਂ ਲੱਗਣ ਕਾਰਨ ਉਨ੍ਹਾਂ ਦੇ ਧਿਆਨ ਨੂੰ ਮੁੱਖ ਰੱਖਦਿਆ ਹਰ ਇੱਕ ਕਮਰੇ ਵਿੱਚ ਐਲ.ਈ.ਡੀਜ਼ ਤੋਂ ਇਲਾਵਾ ਹੋਰ ਵੀ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੇ ਰਿਸ਼ਤੇਦਾਰਾਂ ਦੇ ਠਹਿਰਾਓ ਤੋਂ ਇਲਾਵਾ ਸਾਫ਼ ਪੀਣ ਵਾਲੇ ਪਾਣੀ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਹੈ।

ਕਿਸਾਨ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਲੈਣ ਲਈ 12 ਜਨਵਰੀ ਤੱਕ ਅਪਲਾਈ ਕਰ ਸਕਦੇ ਹਨ



ਫਰੀਦਕੋਟ 9 ਜਨਵਰੀ     

ਪੰਜਾਬ ਰਾਜ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ- ਵੱਖ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਫਰੀਦਕੋਟ ਡਾ ਰੂਹੀ ਦੁੱਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਵਲੋਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.)” ਦੀ ਸਬ ਸਕੀਮ ਫਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.)” ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਨੈਪਸੈਕ ਸਪਰੇਅਰ (ਹੈਂਡ ਓਪਰੇਟਡਫੁੱਟ ਓਪਰੇਟਡਬੈਟਰੀ ਓਪਰੇਟਡ)

ਨੈਪਸੈਕ ਸਪਰੇਅਰ 8-12 ਲੀਟਰ (ਇੰਜਣ ਓਪਰੇਟਡ)ਨੈਪਸੈਕ ਸਪਰੇਅਰ 12-16 ਲੀਟਰ (ਇੰਜਣ ਓਪਰੇਟਡ)ਨੈਪਸੈਕ ਸਪਰੇਅਰ >16ਲੀਟਰ (ਇੰਜਣ ਓਪਰੇਟਡ)ਟਰੈਕਟਰ ਓਪਰੇਟਡ ਸਪਰੇਅਰ (ਏਅਰ ਕੈਰੀਅਰ/ਏਅਰ ਅਸਿਸਟਡ)ਟਰੈਕਟਰ (ਬੂਮ ਟਾਈਪ)ਬਹੁ-ਫਸਲੀ ਪਲਾਂਟਰਚਾਰੇ ਦੀਆਂ ਗੰਢਾਂ ਬਣਾਉਣ ਲਈ ਮਸ਼ੀਨ (14-16 ਕਿ.ਗ., 16-25 ਕਿ.ਗ.)ਮਿੱਲਟ ਮਿੱਲ/ ਤੇਲ ਮਿੱਲ ਅਤੇ ਨਿਊਮੈਟਿਕ ਪਲਾਂਟਰ ਆਦਿ ਮਸ਼ੀਨਾਂ ਉੱਤੇ 40% ਅਤੇ 50% ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਵਲੋਂ ਅਰਜ਼ੀਆ ਦੀ ਮੰਗ ਕੀਤੀ ਗਈ ਹੈ। ਵਿਭਾਗ ਵਲੋਂ ਹੋਰ ਕਿਸਾਨਾਂ ਨੂੰ ਲਾਭ ਦੇਣ ਲਈ ਆਨਲਾਈਨ ਦਰਖਾਸਤਾਂ ਲਈ 12 ਜਨਵਰੀ 2023 ਤੱਕ ਵਾਧਾ ਕੀਤਾ ਗਿਆ ਹੈ। ਕਿਸਾਨ ਵਿਭਾਗ ਦੇ ਵੈੱਬ ਪੋਰਟਲ (http://agrimachinerypb.comਤੇ ਆਨਲਾਈਨ ਫਾਰਮ ਭਰਕੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਲਾਭਪਾਤਰੀ ਕਿਸਾਨ ਵਿਭਾਗ ਵੱਲੋਂ ਪ੍ਰਵਾਨਿਤ ਕਿਸੇ ਵੀ ਮਸ਼ੀਨਰੀ ਨਿਰਮਾਤਾ/ਡੀਲਰ ਕੋਲੋਂ ਆਪਣੀ ਪਸੰਦ ਅਨੁਸਾਰ ਇਹਨਾਂ ਮਸ਼ੀਨਾਂ ਦੀ ਖਰੀਦ ਕਰ ਸਕੇਗਾ। ਪ੍ਰਵਾਨਿਤ ਮਸ਼ੀਨਰੀ ਨਿਰਮਾਤਾਵਾਂ/ ਡੀਲਰਾਂ ਦੀ ਸੂਚੀ ਪੋਰਟਲ ਤੇ ਹੀ ਉਪਲੱਬਧ ਕਰਵਾਈ ਜਾਵੇਗੀ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸਹਾਇਕ ਖੇਤੀਬਾੜੀ ਇੰਜੀਨੀਅਰ ਜਾਂ ਸਬੰਧਤ ਬਲਾਕ ਖੇਤੀਬਾੜੀ ਦਫਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Jan 6, 2023

ਜਿਲਾ ਬਿਜਲੀ ਕਮੇਟੀ ਦੀ ਮੀਟਿੰਗ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਦੀ ਪ੍ਰਧਾਨਗੀ ਹੇਠ ਹੋਈ



ਆਰ.ਡੀ.ਐਸ.ਐਮ ਸਕੀਮ ਤੇ ਵਿਸਥਾਰ ਸਹਿਤ ਕੀਤੀ ਗਈ ਚਰਚਾ


ਫਰੀਦਕੋਟ 6 ਜਨਵਰੀ 

 ਮਨਿਸਟਰੀ ਆਫ ਪਾਵਰ ਭਾਰਤ ਸਰਕਾਰ ਦੀ ਬਿਜਲੀ ਸੁਧਾਰਾਂ ਸਬੰਧੀ ਆਰ.ਡੀ.ਐਸ.ਐਸ ਸਕੀਮ ਦੇ ਸਬੰਧ ਵਿੱਚ ਜਿਲ੍ਹਾ ਬਿਜਲੀ ਕਮੇਟੀ ਦੀ ਮੀਟਿੰਗ ਫਰੀਦਕੋਟ ਦੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਜਿਸ ਵਿੱਚ ਆਰ.ਡੀ.ਐਸ.ਐਮ ਸਕੀਮ ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ । ਮੀਟਿੰਗ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

ਇਸ ਮੌਕੇ ਕਨਵੀਨਰ ਇੰਜੀਨੀਅਰ ਸ. ਕੁਲਵੰਤ ਸਿੰਘ ਸੰਧੂ ਨੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਨੂੰ ਪੀ.ਐਸ.ਪੀ.ਸੀ.ਐਲ ਫਰੀਦਕੋਟ ਵੱਲੋਂ ਜਿਲ੍ਹੇ ਅੰਦਰ ਆਰ.ਡੀ.ਐਸ.ਐਮ ਸਕੀਮ ਅਧੀਨ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਪੈਂਦੇ ਮੰਡਲ ਫਰੀਦਕੋਟ ਅਤੇ ਕੋਟਕਪੂਰਾ ਵਿਖੇ ਇਸ ਸਕੀਮ ਅਧੀਨ ਫਰੀਦਕੋਟ ਜਿਲ੍ਹੇ ਵਿੱਚ 22 ਨੰਬਰ ਨਵੇਂ 11 ਕੇ.ਵੀ. ਫੀਡਰਾਂ ਦੀ ਉਸਾਰੀ ਕੀਤੀ ਜਾਣੀ ਹੈ ਜਿਸ ਤੇ ਕੁੱਲ ਲਾਗਤ 6.58 ਕਰੋੜ ਰੁਪਏ ਖਰਚ ਹੋਣਗੇ। ਜਿਸ ਤਹਿਤ ਫਰੀਦਕੋਟ ਮੰਡਲ ਦੇ 3 ਨੰਬਰ ਨਵੇਂ 11 ਕੇ.ਵੀ. ਫੀਡਰਾਂ ਤੇ 1.10 ਕਰੋੜ ਰੁਪਏ ਖਰਚ ਹੋਣਗੇ। ਇਸੇ ਤਰ੍ਹਾਂ ਮੰਡਲ ਕੋਟਕਪੂਰਾ ਦੇ 19 ਨੰਬਰ ਨਵੇਂ 11 ਕੇ.ਵੀ. ਫੀਡਰ ਉਸਾਰੇ ਜਾਣੇ ਹਨ ਜਿਹਨਾਂ ਤੇ 5.48 ਕਰੋੜ ਰੁਪਏ ਖਰਚ ਹੋਣਗੇ। ਉਨ੍ਹਾਂ ਦੱਸਿਆ ਕਿ ਮੌਜੂਦਾ 11 ਕੇ.ਵੀ. ਫੀਡਰਾਂ ਦਾ ਪੁਰਾਣਾ ਅਤੇ ਕੰਡਮ ਕੰਡਕਟਰ ਵੀ ਬਦਲੀ ਕੀਤਾ ਜਾਵੇਗਾ ਜਿਸ ਤੇ ਫਰੀਦਕੋਟ ਮੰਡਲ ਤੇ 7.39 ਕਰੋੜ ਰੁਪਏ, ਕੋਟਕਪੂਰਾ ਮੰਡਲ ਤੇ 4.82 ਕਰੋੜ ਰੁਪਏ ਖਰਚ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 88.34 ਕਿਲੋਮੀਟਰ ਨਵੀਆਂ ਕੇਬਲਾਂ ਵੀ ਪਾਈਆਂ ਜਾਣੀਆਂ ਹਨ। ਜਿਸ ਉਪਰ 7.17 ਕਰੋੜ ਰੁਪਏ ਦਾ ਖਰਚਾ ਆਵੇਗਾ। ਇਸ ਤੋਂ ਇਲਾਵਾ ਪਿੰਡਾਂ/ਸ਼ਹਿਰਾਂ/ਕਸਬਿਆਂ ਵਿੱਚ ਨਵੇਂ ਟਰਾਂਸਫਾਰਮਰ ਰੱਖੇ ਜਾਣਗੇ ਅਤੇ ਐਲ.ਟੀ. ਲਾਈਨਾਂ ਦਾ ਸੁਧਾਰ ਵੀ ਕੀਤਾ ਜਾਵੇਗਾ ਜਿਸ ਤੇ ਫਰੀਦਕੋਟ ਮੰਡਲ ਵਿੱਚ 3.96 ਕਰੋੜ ਰੁਪਏ ਅਤੇ ਕੋਟਕਪੂਰਾ ਮੰਡਲ ਵਿੱਚ 6.11 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕੋਟਕਪੂਰਾ ਦੇ ਉਪ ਮੰਡਲ ਜੈਤੋ ਦੇ ਪਿੰਡ ਫਤਹਿਗੜ੍ਹ ਵਿਖੇ ਨਵਾਂ 66 ਕੇ.ਵੀ. ਬਿਜਲੀ ਘਰ ਉਸਾਰਿਆ ਜਾਵੇਗਾ ਜਿਸ ਤੇ ਅੰਦਾਜ਼ਨ 8.17 ਕਰੋੜ ਰੁਪਏ ਖਰਚ ਆਉਣਗੇ। ਇਸ ਬਿਜਲੀ ਘਰ ਦੇ ਬਣਨ ਨਾਲ ਖਪਤਕਾਰਾਂ ਨੂੰ ਵਧੀਆ ਤੇ ਸੁਚਾਰੂ ਤਰੀਕੇ ਨਾਲ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਆਰ.ਡੀ.ਐਸ.ਐਮ ਸਕੀਮ ਅਧੀਨ ਜਿਲੇ ਅੰਦਰ ਕੁੱਲ 60.8 ਕਰੋੜ ਰੁਪਏ ਖਰਚ ਕੀਤੇ ਜਾਣਗੇ

ਇਸ ਮੌਕੇ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਨੇ ਕਿਹਾ ਕਿ ਜਿਲ੍ਹਾ ਫਰੀਦਕੋਟ ਵਿੱਚ ਬਿਜਲੀ ਸੁਧਾਰਾਂ ਦੇ ਕੰਮ ਪੂਰਾ ਹੋਣ ਤੇ ਬਿਜਲੀ ਖਪਤਕਾਰਾਂ ਨੂੰ ਵਧੀਆ ਸਹੂਲਤ ਮਿਲੇਗੀ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਿਜਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਜੇ ਕੋਈ ਬਿਜਲੀ ਸਬੰਧ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਜਿੰਨੇ ਵੀ ਕੰਮ ਬਿਜਲੀ ਸੁਧਾਰਾਂ ਲਈ ਪੀ.ਐਸ.ਪੀ.ਸੀ.ਐਲ ਵੱਲੋਂ ਕਰਵਾਏ ਜਾਣਗੇ। ਉਸ ਵਿੱਚ ਪੂਰੀ ਪਾਰਦਰਸ਼ਤਾ ਵਰਤੀ ਜਾਵੇਗੀ।

ਇਸ ਮੌਕੇ ਬੀਰਇੰਦਰ ਸਿੰਘ ਸੰਧਵਾਂ, ਹਰਸਿਮਰਨ ਸਿੰਘ ਜੈਤੋ, ਹਰਜਿੰਦਰ ਸਿੰਘ ਸੀਨੀਅਰ ਕਾਰਜਕਾਰੀ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਫਰੀਦਕੋਟ, ਸ੍ਰੀ ਜਗਤਾਰ ਸਿੰਘ ਸੀਨੀਅਰ ਕਾਰਜਕਾਰੀ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਕੋਟਕਪੂਰਾ,ਸ੍ਰੀ ਮਨਦੀਪ ਸਿੰਘ ਸੰਧੂ ਵਧੀਕ ਨਿਗਰਾਨ ਇੰਜੀਨੀਅਰ ਏ.ਪੀ.ਡੀ.ਆਰ.ਪੀ. ਪੀ.ਐਸ.ਪੀ.ਸੀ.ਐਲ ਫਰੀਦਕੋਟ ਵੀ ਹਾਜ਼ਰ ਸਨ।

ਪਿੰਡ ਨੂਰਸ਼ਾਹ ਵਿਚ ਲਗਾਇਆ ਜਨਤਕ ਸਿ਼ਕਾਇਤ ਨਿਵਾਰਨ ਕੈਂਪ



ਫਾਜਿ਼ਲਕਾ, 6 ਜਨਵਰੀ
ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਉਦੇਸ਼ ਨਾਲ ਜਿ਼ਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿਚ ਅੱਜ ਪਿੰਡ ਨੂਰਸ਼ਾਹ ਵਿਚ ਜਨਤਕ ਸਿ਼ਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਮੌਕੇ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ ਆਈਏਐਸ ਨੇ ਦੱਸਿਆ ਕਿ ਪ੍ਰਸ਼ਾਸਨ ਲੋਕਾਂ ਵਿਚ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸਕਿਲਾਂ ਸੁਣ ਰਿਹਾ ਹੈ ਤਾਂ ਜ਼ੋ ਪਿੰਡਾਂ ਦੇ ਲੋਕਾਂ ਦੀਆਂ ਆਸਾਂ ਉਮੀਦਾਂ ਅਨੁਸਾਰ ਪਿੰਡਾਂ ਦੇ ਵਿਕਾਸ ਦੀ ਰੂਪ ਰੇਖਾ ਉਲੀਕੀ ਜਾ ਸਕੇ। ਉਨ੍ਹਾਂ ਨੇ ਇਸ ਮੌਕੇ ਪਿੰਡ ਦੇ ਲੋਕਾਂ ਅਤੇ ਪੰਚਾਇਤ ਵੱਲੋਂ ਪਿੰਡ ਦੇ ਵਿਕਾਸ ਸਬੰਧੀ ਦਿੱਤੇ ਸੁਝਾਵਾਂ ਅਨੁਸਾਰ ਅੱਗੇ ਪੰਚਾਇਤੀ ਕੰਮ ਕਰਨ ਦਾ ਭਰੋਸਾ ਦਿੱਤਾ।
ਵਧੀਕ ਡਿਪਟੀ ਕਮਿਸ਼ਨਰ  ਸੰਦੀਪ ਕੁਮਾਰ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਪਾਬੰਦ ਕੀਤਾ ਗਿਆ ਹੈ ਕਿ ਲੋਕਾਂ ਦੀਆਂ ਮੁਸਕਿਲਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪਿੰਡ ਵਿਚ ਮਗਨਰੇਗਾ ਤਹਿਤ ਕੰਮ ਕਰਵਾਉਣ ਦੇ ਨਾਲ ਨਾਲ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਤਹਿਤ ਕੰਮ ਹੋ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਹ ਵੀ ਅਪੀਲ ਕੀਤੀ ਕਿ ਜਿੰਨ੍ਹਾਂ ਦੇ ਅਧਾਰ ਕਾਰਡ ਅਪਡੇਟ ਨਹੀਂ ਹਨ ਉਹ ਆਪਣੇ ਆਧਾਰ ਕਾਰਡ ਨੇੜੇ ਦੇ ਸੇਵਾ ਕੇਂਦਰ ਤੋਂ ਜਰੂਰ ਅਪਡੇਟ ਕਰਵਾ ਲੈਣ।
ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਕੰਵਲਜੀਤ ਸਿੰਘ ਨੇ ਲੋਕਾਂ ਨੂੰ ਪੇਂਡੂ ਵਿਕਾਸ ਵਿਭਾਗ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਨਿਕਾਸ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ।


ਜ਼ਿਲ੍ਹੇ ਦੇ 90 ਪਿੰਡਾਂ ਚ ਥਾਪਰ ਮਾਡਲ ਤਹਿਤ ਛੱਪੜਾਂ ਦੇ ਪਾਣੀ ਨੂੰ ਕੀਤਾ ਜਾਵੇਗਾ ਸਾਫ਼ : ਡਿਪਟੀ ਕਮਿਸ਼ਨਰ



·        ਕਿਹਾ, ਖੇਤੀ ਸਿੰਚਾਈ ਲਈ ਵਰਤਿਆ ਜਾ ਸਕੇਗਾ ਪਾਣੀ

·        ਤਰਲ ਤੇ ਠੋਸ ਕੂੜਾ ਪ੍ਰਬੰਧਨ ਦੇ ਨਿਪਟਾਰੇ ਸਬੰਧੀ ਕੀਤੀ ਹਫ਼ਤਾਵਾਰੀ ਬੈਠਕ

            ਬਠਿੰਡਾ, 6 ਜਨਵਰੀ : ਪਹਿਲੇ ਪੜ੍ਹਾਅ ਅਧੀਨ ਜਨਵਰੀ ਮਹੀਨੇ ਦੌਰਾਨ ਜ਼ਿਲ੍ਹੇ ਦੇ 90 ਪਿੰਡਾਂ ਚ ਛੱਪੜਾਂ ਦੇ ਪਾਣੀ ਨੂੰ ਸ਼ੁੱਧ ਤੇ ਸਾਫ਼ ਕੀਤਾ ਜਾਵੇਗਾ ਤਾਂ ਜੋ ਇਹ ਪਾਣੀ ਖੇਤੀ ਸਿੰਚਾਈ ਲਈ ਵਰਤੋਂ ਚ ਲਿਆਂਦਾ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਿੰਡਾਂ ਵਿੱਚ ਤਰਲ ਤੇ ਠੋਸ ਕੂੜੇ ਦੇ ਪ੍ਰਬੰਧਨ ਨਿਪਟਾਰੇ ਬਾਰੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਹਫ਼ਤਾਵਾਰੀ ਸਮੀਖਿਆ ਬੈਠਕ ਦੌਰਾਨ ਸਾਂਝੀ ਕੀਤੀ।

          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ 9 ਬਲਾਕਾਂ ਚ ਪ੍ਰਤੀ ਬਲਾਕ 5-5 ਪਿੰਡਾਂ ਵਿਚਲੇ ਛੱਪੜਾਂ ਦੇ ਪਾਣੀ ਨੂੰ ਪੰਚਾਇਤੀ ਰਾਜ ਤੇ ਜ਼ਿਲ੍ਹਾ ਪ੍ਰਸ਼ੀਦ ਵਲੋਂ ਅਤੇ ਪ੍ਰਤੀ ਬਲਾਕ 5-5 ਪਿੰਡਾਂ ਵਿਚਲੇ ਛੱਪੜਾਂ ਦੇ ਪਾਣੀ ਨੂੰ ਪੰਚਾਇਤਾਂ ਵਲੋਂ ਸਾਫ਼ ਤੇ ਸ਼ੁੱਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਛੱਪੜਾਂ ਦੇ ਪਾਣੀ ਨੂੰ ਸਾਫ਼ ਤੇ ਸ਼ੁੱਧ ਥਾਪਰ ਮਾਡਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਮਾਡਲ ਤਹਿਤ ਛੱਪੜਾਂ ਵਿੱਚ ਵੱਖ-ਵੱਖ ਥਾਵਾਂ ਤੋਂ ਪੈਣ ਵਾਲੇ ਪਾਣੀ ਨੂੰ ਇੱਕ ਰਾਸਤੇ ਇੱਕਤਰ ਕਰਕੇ ਸਕਰੀਨਿੰਗ ਚੈਂਬਰ ਰਾਹੀਂ ਛੱਪੜਾਂ ਵਿੱਚ ਪਾਇਆ ਜਾਵੇਗਾ ਤਾਂ ਜੋ ਪਲਾਸਟਿਕ ਦੇ ਲਿਫ਼ਾਫ਼ੇ ਤੇ ਹੋਰ ਕੂੜਾ-ਕਰਕਟ ਆਦਿ ਨੂੰ ਛੱਪੜਾਂ ਚ ਪੈਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅਗਲੇ ਪੜ੍ਹਾਅ ਤਹਿਤ ਬਾਕੀ ਰਹਿੰਦੇ ਪਿੰਡਾਂ ਦੇ ਛੱਪੜਾਂ ਚ ਵੀ ਜਲਦ ਸਕਰੀਨਿੰਗ ਚੈਂਬਰ ਲਗਾਏ ਜਾਣਗੇ।

          ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਲਾਕ ਭਗਤਾ ਅਧੀਨ ਪੈਂਦੇ 11 ਪਿੰਡਾਂ ਭੋਡੀਪੁਰਾ, ਸਲਾਬਤਪੁਰਾ, ਦਿਆਲਪੁਰਾ ਭਾਈਕਾ, ਕੇਸਰ ਸਿੰਘ ਵਾਲਾ, ਬੁਰਜ਼ ਲੱਧਾ ਸਿੰਘ ਵਾਲਾ, ਗੁਰੂਸਰ, ਹਾਕਮ ਸਿੰਘ ਵਾਲਾ, ਕੋਟ ਕੋਰ ਸਿੰਘ ਵਾਲਾ, ਆਕਲੀਆਂ, ਜਲਾਲ ਤੇ ਪਿੰਡ ਰਾਜਗੜ੍ਹ ਵਿੱਚ ਠੋਸ ਕੂੜੇ ਦੇ ਨਿਪਟਾਰੇ ਲਈ ਬਣਾਏ ਗਏ ਪਿਟਸ ਨੂੰ ਵੀ ਐਨਜੀਓ ਰਾਊਂਡ ਗਲਾਸ ਫਾਊਡੇਸ਼ਨ ਨਾਲ ਤਾਲਮੇਲ ਕਰਕੇ ਜਲਦ ਚਾਲੂ ਕਰਨਾ ਯਕੀਨੀ ਬਣਾਉਣ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਆਰਪੀ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਅਤੇ ਸਬੰਧਤ ਬੀਡੀਪੀਓਜ਼ ਆਦਿ ਹਾਜ਼ਰ ਸਨ।