punjabfly

This is default featured slide 1 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 2 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 3 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 4 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 5 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

Jan 14, 2023

ਪੀਲੀ ਕੁੰਗੀ ਦੇ ਹਮਲੇ ਤੋਂ ਬਚਾਅ ਲਈ ਕਣਕ ਦੀ ਫਸਲ ਦਾ ਲਗਾਤਾਰ ਸਰਵੇਖਣ ਜਰੂਰੀ :-ਡਾ ਗਿੱਲ



 

ਫ਼ਰੀਦਕੋਟ 14 ਜਨਵਰੀ 

 ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਿਭਾਗ ਵੱਲੋਂ ਸਮੇਂ-ਸਮੇਂ ਤੇ ਕਿਸਾਨ ਵੀਰਾਂ ਤੱਕ ਫਸਲ ਦੀ  ਹਾਲਤ ਅਨੁਸਾਰ ਜਰੂਰੀ ਜਾਣਕਾਰੀ ਕਿਸਾਨ ਸਿਖਲਾਈ ਕੈਪਾਂ ਅਤੇ ਖੇਤਾਂ ਦੇ ਨਿਰੀਖਣ ਰਾਹੀਂ ਮੁਹੱਈਆਂ ਕਰਵਾਈ ਜਾਂਦੀ ਹੈ। ਇਸ ਬਾਰੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਮੇਂ ਕਣਕ ਦੀ ਫਸਲ ਬਹੁਤ ਵਧੀਆ ਹਾਲਤ ਵਿੱਚ ਹੈਪਰੰਤੂ ਮੌਸਮ ਨੂੰ ਧਿਆਨ ਵਿੱਚ ਰੱਖਦਿਆ ਇੰਨੀ ਦਿਨੀ ਕਿਸਾਨ ਵੀਰਾਂ ਨੂੰ ਲਗਾਤਾਰ ਆਪਣੇ ਖੇਤਾਂ ਦਾ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ।

ਡਾ ਗਿੱਲ ਨੇ ਪੀਲੀ ਕੁੰਗੀ ਦੇ ਹਮਲੇ ਦੀਆਂ ਨਿਸ਼ਾਨੀਆਂ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਕਣਕ ਦੀ ਫਸਲ ਦੇ ਪੱਤਿਆਂ ਤੇ ਪੀਲੇ ਧੱਬੇ ਲੰਬੀਆਂ ਧਾਰੀਆਂ ਦੇ ਰੂਪ ਵਿੱਚ ਦਿਖਾਈ ਦੇਣ ਜਿੰਨਾਂ ਉਪਰ ਪੀਲਾ ਹਲਦੀਨੁਮਾ ਧੂੜਾ ਆਉਦਾ ਹੋਵੇ ਤਾਂ ਕਿਸਾਨ ਵੀਰ ਤੁਰੰਤ ਵਿਭਾਗ ਦੇ ਖੇਤੀ ਮਾਹਿਰਾਂ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਕਿਸਾਨ ਵੀਰ ਨਦੀਨਨਾਸ਼ਕਾਂ ਦੀ ਵਰਤੋਂ ਵੀ ਸਹੀ ਸਮੇਂ ਅਤੇ ਸਿਫਾਰਿਸ਼ ਮਾਤਰਾ ਅਨੁਸਾਰ ਹੀ ਕਰਨ ਅਤੇ ਗੈਰ-ਸਿਫਾਰਿਸ਼ੀ ਨਦੀਨਨਾਸ਼ਕਾਂ ਜਾਂ ਸਿਫਾਰਿਸ਼ ਸਮੇਂ ਤੋਂ ਦੇਰੀ ਨਾਲ ਨਦੀਨਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ ਜਿਸ ਨਾਲ ਕਣਕ ਦੀ ਫਸਲ ਪੀਲੀ ਪੈ ਸਕਦੀ ਹੈ ਅਤੇ ਫਸਲ ਦਾ ਨੁਕਸਾਨ ਹੋ ਸਕਦਾ ਹੈ। ਉਨਾਂ ਕਿਸਾਨ ਵੀਰਾਂ ਨੂੰ ਖੇਤੀ ਮਾਹਿਰਾਂ ਨਾਲ  ਲਗਾਤਾਰ ਸੰਪਰਕ ਵਿੱਚ ਰਹਿਣ ਦੀ ਵੀ ਅਪੀਲ ਕੀਤੀ।ਇਸ ਮੌਕੇ ਏ.ਡੀ.ਓ ਯਾਦਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

Share:

ਮਹਿਲਾਵਾਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ,ਬਲਕਿ ਕਈ ਖੇਤਰਾਂ 'ਚ ਮਰਦਾਂ ਤੋਂ ਅੱਗੇ- ਡਾ. ਰੂਹੀ ਦੁੱਗ



-13 ਤੋਂ 20 ਜਨਵਰੀ ਤੱਕ ਬਾਲੜੀਆਂ ਦੀ ਲੋਹੜੀ ਮਨਾਉਣ ਸਬੰਧੀ ਕੀਤਾ ਜਾਵੇਗਾ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ

ਫ਼ਰੀਦਕੋਟ, 13 ਜਨਵਰੀ

ਲੋਹੜੀ ਦਾ ਤਿਉਹਾਰ ਜੋ ਕਿ ਪੰਜਾਬ ਦਾ ਇਕ ਰਵਾਇਤੀ ਅਤੇ ਪੰਜਾਬੀ ਵਿਰਸੇ ਨਾਲ ਜੁੜਿਆ ਤਿਉਹਾਰ ਹੈ। ਇਸ ਦਿਨ ਜਿਨਾਂ ਦੇ ਘਰ ਲੜਕਾ ਪੈਦਾ ਹੁੰਦਾ ਸੀ ਉਹਨਾਂ ਦੇ ਲੋਹੜੀ ਮਨਾਈ ਜਾਂਦੀ ਸੀ। ਪਰ ਅੱਜ ਦੇ ਸਮੇਂ ਵਿਚ ਮਹਿਲਾਵਾਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਬਲਕਿ ਕਈ ਖੇਤਰਾਂ ਵਿਚ ਤਾਂ ਮਰਦਾਂ ਤੋਂ ਵੀ ਅੱਗੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਫਤਾ ਭਰ ਮਨਾਈ ਜਾਣ ਵਾਲੀ ਬਾਲੜੀਆਂ ਦੀ ਲੋਹੜੀ ਦਾ ਸ਼ਡਿਊਲ ਜਾਰੀ ਕਰਨ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ  ਕਿਹਾ ਕੇ ਲੋਕਾਂ ਦੀ ਸੋਚ ਅਤੇ ਨਜ਼ਰੀਏ ਵਿਚ ਲੜਕਾ ਲੜਕੀ ਸਬੰਧੀ ਭੇਦਭਾਵ ਵਿਚ ਬਹੁਤ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋ ਪੀ.ਐਨ.ਡੀ.ਟੀ. ਐਕਟ ਅਧੀਨ ਬੱਚੀਆਂ ਦੀ ਰੱਖਿਆ ਕੀਤੀ ਜਾਂਦੀ ਹੈ ਅਤੇ ਬੇਟੀ ਬਚਾਓ ਬੇਟੀ ਪੜਾਓ ਦੇ ਨਾਹਰੇ ਤੇ ਅਮਲ ਕਰਨ ਲਈ ਜਾਗਰੂਕਤਾ ਦੇ ਉਦੇਸ਼ ਨਾਲ ਲੋਹੜੀ ਧੀਆਂ ਦੀ ਵਰਗੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਜੋ ਕਿ ਧੀਆਂ ਲਈ ਬਰਾਬਰਤਾ ਦਾ ਸੁਨੇਹਾ ਦਿੰਦੇ ਹਨ।ਅੱਜ ਲੜਕੀਆਂ ਹਰ ਖੇਤਰ ਵਿਚ ਅੱਗੇ ਵਧ ਰਹੀਆਂ ਹਨ। ਸੇਨਾ, ਬੀ ਏਸ ਐਫ, ਜਾਂ ਪੁਲਿਸ ਵਰਗੇ ਵਿਭਾਗਾਂ ਵਿਚ ਵੀ ਅੱਜ ਮਹਿਲਾਵਾਂ ਅਪਣੀ ਵੱਖਰੀ ਪਹਿਚਾਣ ਅਤੇ ਕਾਬਲੀਅਤ ਸਾਬਿਤ ਕਰ ਰਹੀਆਂ ਹਨ। ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਤਾਂ ਮਹਿਲਾਵਾਂ ਜੋ ਜਿੰਮੇਵਾਰੀ ਨਿਭਾ ਰਹੀਆਂ ਹਨ ਉਹ ਆਪਣੇ ਆਪ ਵਿੱਚ ਮਿਸਾਲ ਹਨ। 

 ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲਗਾਤਾਰ ਸਿਹਤ ਵਿਭਾਗ ਵਲੋਂ ਜਾਗਰੂਕ ਕਰਨ ਨਾਲ ਅਤੇ ਲੋਕਾਂ ਦੇ ਸਹਿਯੋਗ ਨਾਲ ਲਿੰਗ ਸਬੰਧੀ ਭੇਦਭਾਵ ਖ਼ਤਮ ਹੋਇਆ ਤੇ ਲੜਕੀਆਂ ਨੂੰ ਬਰਾਬਰ ਦੇ ਮੌਕੇ ਦਿਤੇ ਜਾਣ ਲੱਗੇ ਹਨ। ਸਿਹਤ ਵਿਭਾਗ ਵਲੋਂ ਜਨਮ ਤੋ ਪਹਿਲਾਂ ਲਿੰਗ ਟੈਸਟ ਕਰਾਉਣ ਤੇ ਕਾਨੂੰਨੀ ਪਾਬੰਦੀ ਸਬੰਧੀ ਕਾਨੂੰਨ ਪੂਰੀ ਸਖਤੀ ਨਾਲ ਲਾਗੂ ਕੀਤਾ ਹੋਇਆ ਹੈ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕਰਨ ਬਰਾੜ ਨੇ ਦੱਸਿਆ ਕਿ 13 ਜਨਵਰੀ 2023 ਤੋਂ 20 ਜਨਵਰੀ 2023 ਤੱਕ ਬਾਲੜੀਆਂ ਦੀ ਲੋਹੜੀ ਮਨਾਉਣ ਸਬੰਧੀ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਮਿਤੀ 14 ਜਨਵਰੀ ਨੂੰ ਬੱਚਿਆਂ ਨੂੰ ਯੋਗ ਗਤੀਵਿਧੀਆਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਕੁਝ ਮੁੱਢਲੀਆਂ ਯੋਗ ਗਤੀਵਿਧੀਆਂ ਕਰਵਾਉਣਾ, ਹੱਥਾਂ ਦੀ ਸਾਫ ਸਫਾਈ ਸਬੰਧੀ ਗਤੀਵਿਧੀਆਂ, ਮਿਤੀ 16 ਜਨਵਰੀ ਨੂੰ ਸਿਹਤਮੰਦ ਬੱਚਿਆਂ ਤੇ ਮੁਕਾਬਲਾ, ਡਾਇਰੀਆਂ ਸਬੰਧੀ ਜਾਗਰੂਕਤਾ, ਸੰਪੂਰਨ ਆਹਾਰ ਬਾਰੇ ਜਾਗਰੂਕ ਕਰਨਾ, ਮਿਤੀ 17 ਜਨਵਰੀ ਨੂੰ ਨਿੱਜੀ ਸਾਫ ਸਫਾਈ ਬਾਰੇ ਜਾਗਰੂਕ ਕਰਨ ਸਬੰਧੀ, ਕਿਸ਼ੋਰ ਅਵਸਥਾ ਉਪਰ ਲੈਕਚਰ ਕਰਨਾ , ਮਿਤੀ 18 ਜਨਵਰੀ ਨੂੰ ਪਾਣੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰਨ ਸਬੰਧੀ, ਘੱਟ ਲਾਗਤ ਵਾਲੇ ਪਕਵਾਨ ਬਣਾਉਣ ਸਬੰਧੀ ਗਤੀਵਿਧੀਆਂ,  19 ਜਨਵਰੀ ਨੂੰ ਸੰਪੂਰਨ ਆਹਾਰ ਬਾਰੇ ਜਾਗੂਰਕ ਕਰਨ ਸਬੰਧੀ, ਸਹੀ ਉਮਰ ਉੱਪਰ ਲੈਕਚਰ ਦੇਣਾ, ਅਨੀਮੀਆ ਉੱਪਰ ਲੈਕਚਰ ਆਦਿ ਅਤੇ 20 ਜਨਵਰੀ ਨੂੰ ਹੋਮ ਵਿਜਟ ਅਤੇ ਕਿਚਨ ਗਾਰਡਨ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।  

 

Share:

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚੌਂਕਾਂ, ਸਰਕਾਰੀ ਜ਼ਮੀਨ ਆਦਿ ਥਾਵਾਂ ਤੇ ਹੋਰਡਿੰਗ ਲਗਾਉਣ ਤੇ ਪਾਬੰਦੀ



ਸ਼ਾਮ ਵਜੇ ਤੋਂ ਸਵੇਰੇ ਵਜੇ ਤੱਕ  ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ ਤੇ ਪਾਬੰਦੀ 

ਡਰੋਨ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ 

ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ਤੇ ਛੱਡਣ ਦੀ ਪਾਬੰਦੀ

ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਖੁੱਲ੍ਹੇ ਵਿੱਚ ਅੱਗ ਲਗਾਉਣ ਤੇ ਪਾਬੰਦੀ

ਫ਼ਿਰੋਜ਼ਪੁਰ 13 ਜਨਵਰੀ

            ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

            ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸੇ ਵੀ ਸਰਕਾਰੀ ਜ਼ਮੀਨ 'ਤੇਰਾਹ 'ਤੇਸੜਕ ਜਾਂ ਚੌਂਕ 'ਤੇ ਬਿਨਾਂ ਸਬੰਧਤ ਨਗਰ ਕੌਂਸਲਕੰਨਟੋਨਮੈਂਟ ਬੋਰਡਨਗਰ ਪੰਚਾਇਤਗ੍ਰਾਮ ਪੰਚਾਇਤ ਜਾਂ ਸਬੰਧਿਤ ਵਿਭਾਗ ਦੀ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀ ਹੋਰਡਿੰਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਵੱਖ- ਵੱਖ ਧਾਰਮਿਕਰਾਜਸੀ ਅਤੇ ਹੋਰ ਜਥੇਬੰਦੀਆਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਚੌਕਾਂ ਜਾਂ ਮੁੱਖ ਸੜਕਾਂ ਤੇ ਹੋਰਡਿੰਗਜ਼ ਲਗਾ ਦਿੱਤੇ ਜਾਂਦੇ ਹਨਇਹ ਹੋਰਡਿੰਗਜ਼ ਅਜਿਹੀਆਂ ਥਾਵਾਂ ਤੇ ਲਗਾ ਦਿੱਤੇ ਜਾਂਦੇ ਹਨ ਜਿਸ ਨਾਲ ਟਰੈਫ਼ਿਕ ਵਿਚ ਵਿਘਨ ਪੈਂਦਾ ਹੈ ਅਤੇ ਦੁਰਘਟਨਾ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਹੋਰਡਿੰਗਜ਼ 'ਤੇ ਕਿਸੇ ਤਰ੍ਹਾਂ ਦੀ ਗ਼ਲਤ ਭਾਸ਼ਾ ਲਿਖੀ ਜਾਣ 'ਤੇ ਵੱਖ-ਵੱਖ ਫ਼ਿਰਕਿਆਂ ਦੇ ਲੋਕਾਂ ਵਿਚ ਗ਼ੁੱਸੇ ਦੀ ਲਹਿਰ ਪੈਦਾ ਹੋ ਜਾਂਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਭੰਗ ਹੋਣ ਦਾ ਖ਼ਦਸ਼ਾ ਬਣ ਜਾਂਦਾ ਹੈ। 

            ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਇੱਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ ਵਜੇ ਤੋਂ ਸਵੇਰੇ ਵਜੇ ਤੱਕ  ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।         

                             ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ਵਿੱਚ ਵੱਖ-ਵੱਖ ਸਥਾਨਾਂ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੇਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜੂਰੀ ਪ੍ਰਾਪਤ ਕੀਤੀ ਜਾਵੇਗੀ।

          ਇਕ ਹੋਰ ਮਨਾਹੀ ਦੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਕੀਤੇ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਹਲਕਿਆਂ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ਤੇ ਨਹੀਂ ਛੱਡੇਗਾ।

          ਇਸੇ ਤਰ੍ਹਾਂ ਇੱਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਖੁੱਲ੍ਹੇ ਵਿੱਚ ਅੱਗ ਲਗਾਉਣ ਤੇ ਪਾਬੰਦੀ ਲਗਾਈ ਹੈ।

ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।


Share:

ਜਿਲ੍ਹਾ ਪ੍ਰਸ਼ਾਸਨ ਵੱਲੋਂ ਕੌਮੀ ਸੜ੍ਹਕ ਸੁਰੱਖਿਆ ਸਪਤਾਹ ਦੌਰਾਨ ਕਰਵਾਏ ਜਾਣਗੇ ਵੱਖ-ਵੱਖ ਸਮਾਗਮ-ਡੀ. ਸੀ



- ਕਿਸੇ ਵੀ ਤਰ੍ਹਾਂ ਦੇ ਨਸ਼ੇ  ਕਰਕੇ ਵਾਹਨ ਚਲਾਉਣਾ ਜਾਂ ਟ੍ਰੈਫ਼ਿਕ ਨਿਯਮਾਂ ਪ੍ਰਤੀ ਲਾਪਰਵਾਹੀ ਹੋ ਸਕਦੀ ਹੈ    ਘਾਤਕ
ਫ਼ਿਰੋਜ਼ਪੁਰ , 13 ਜਨਵਰੀ 2023.
 ਪੰਜਾਬ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ  ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਕੌਮੀ ਸੜ੍ਹਕ ਸੁਰੱਖਿਆ ਸਪਤਾਹ ਦੌਰਾਨ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਸੰਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਨੂੰ ਅਣਗੋਲਿਆ ਕਰਨ ਤੇ ਕਈ ਤਰਾਂ ਦੇ ਸੜਕੀ ਹਾਦਸੇ ਵਾਪਰਦੇ ਹਨ  ਜਿਸ ਨਾਲ ਵੱਡੀ ਪੱਧਰ ਤੇ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ।ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਲਈ ਬਹੁਤ ਜ਼ਰੂਰੀ ਹੈ । ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 17 ਜਨਵਰੀ ਤੱਕ  ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਕਰ ਕੇ ਜਾਂ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਨਾ ਹੋਣ ਕਾਰਨ ਵੱਡੀ ਗਿਣਤੀ ਸੜਕ ਹਾਦਸੇ ਵਾਪਰਦੇ ਹਨ।
ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਕਿਉਂਕਿ ਜੇਕਰ ਬੱਚੇ ਇਨ੍ਹਾਂ ਨਿਯਮਾਂ ਸਬੰਧੀ ਜਾਗਰੂਕ ਹੋਣਗੇ ਤਾਂ ਉਹ ਆਪਣੇ ਸੰਪਰਕ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਗੇ। ਇਸ ਤਰ੍ਹਾਂ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇਗੀ।  ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਜਰੂਰੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ 'ਤੇ ਹਰੀ ਬੱਤੀ ਹੋਣ ਤੱਕ ਇੰਤਜਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ 'ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟਰੈਫਿਕ ਵਿੱਚ ਵਿਘਨ ਨਾ ਪਵੇ।
ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਸਪਤਾਹ ਦੌਰਾਨ ਜਿਲ੍ਹੇ ਦੇ ਵੱਖ-ਵੱਖ ਸਕੂਲਾਂ, ਟਰੱਕ ਯੂਨੀਅਨਾਂ, ਟੈਂਪੂ ਯੂਨੀਅਨਾਂ ਅਤੇ ਹੋਰ ਥਾਵਾਂ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਅਤੇ ਇਨ੍ਹਾਂ ਜਾਗਰੂਕਤਾ ਸੈਮੀਨਾਰਾਂ ਵਿੱਚ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ ਇਸ ਤੋਂ ਇਲਾਵਾ ਲੋੜ ਅਨੁਸਾਰ ਅੱਖਾਂ ਦਾ ਚੈਕਅੱਪ ਕਰਨ ਲਈ ਕੈਂਪ ਵੀ ਲਗਾਏ ਜਾਣਗੇ । ਉਨ੍ਹਾਂ ਕਿਹਾ ਕਿ ਸੜਕ ਤੇ ਵਾਹਨ ਚਲਾਉਂਦੇ ਸਮੇਂ ਸਾਨੂੰ ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਵਾਹਨ ਚਲਾਉਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਕੇ ਵਾਹਨ ਚਲਾਉਣਾ ਘਾਤਕ ਸਿੱਧ ਹੋ ਸਕਦਾ ਹੈ ।

Share:

ਸਿਹਤ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਪ੍ਰੋਗਰਾਮ ਦਾ ਆਯੋਜਨ



ਬੇਟੀ ਬਚਾਓ,ਬੇਟੀ ਪੜਾਓ,ਦਾ ਦਿੱਤਾ ਸੰਦੇਸ਼

ਫਿਰੋਜ਼ਪੁਰ 13 ਜਨਵਰੀ

 ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਰਾਜਿੰਦਰਪਾਲ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਵਿਖੇ ਆਯੋਜਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਹਸਪਤਾਲ ਵਿਖੇ ਪੈਦਾ ਹੋਈਆਂ ਨਵਜਨਮੀਆਂ ਬੱਚੀਆਂ ਨੂੰ ਸਿਵਲ ਸਰਜਨ ਡਾ:ਰਾਜਿੰਦਰਪਾਲ ਵੱਲੋਂ ਗਰਮ ਕੱਪੜੇ ਦੇ ਕੇ ਸਨਮਾਨਿਤ ਕੀਤਾ ਅਤੇ ਬੇਟੀ ਬਚਾਓ ਤੇ ਬੇਟੀ ਪੜਾਓ ਦਾ ਸੰਦੇਸ਼ ਵੀ ਦਿੱਤਾ।

           ਇਸ ਮੌਕੇ ਸਿਵਲ ਸਰਜਨ ਡਾ: ਰਾਜਿੰਦਰਪਾਲ ਨੇ ਕਿਹਾ ਕਿ ਧੀਆਂ ਪੁੱਤਰਾਂ ਨੂੰ ਇੱਕ ਸਮਾਨ ਸਮਝਣ ਦੇ ਸੰਦੇਸ਼ ਦਾ ਪ੍ਰਸਾਰ ਕਰਨ ਹਿੱਤ ਅੱਜ ਵਿਭਾਗ ਵੱਲੋਂ ਇਹ ਸੰਕੇਤਕ ਧੀਆਂ ਦੀ ਲੋਹੜੀ ਮਨਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਲੜਕੀਆਂ ਨੂੰ ਬਰਾਬਰ ਦੇ ਮੌਕੇ ਦਿੱਤੇ ਜਾਣ ਤਾਂ ਧੀਆਂ ਵੀ ਪੁੱਤਰਾਂ ਵਾਂਗ ਹਰ ਖੇਤਰ ਵਿਚ ਆਪਣਾ ਨਾਮ ਬਣਾ ਸਕਨ 

          ਉਨ੍ਹਾਂ ਇਸ ਦੌਰਾਨ ਧੀਆਂ ਨਾਲ ਸਬੰਧੀ ਸਿਹਤ ਵਿਭਾਗ ਦੀਆਂ ਕੁੱਝ ਸਕੀਮਾਂ ਬਾਰੇ ਦੱਸਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਨਨੀ ਸ਼ਿਸ਼ੂ ਸੁਰੱਕਸ਼ਾ ਪ੍ਰੋਗ੍ਰਾਮ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਹਰ ਪ੍ਰਕਾਰ ਦਾ ਜਨੇਪਾ ਅਤੇ ਦਵਾਈਆਂ ਮੁੱਫਤ ਹਨ ਅਤੇ ਹਸਪਤਾਲ ਵਿੱਚ ਦਾਖਲ ਸਮੇਂ ਦੌਰਾਨ ਖਾਣਾ ਵੀ ਮੁਫਤ ਦਿੱਤਾ ਜਾਂਦਾ ਹੈ। ਜਨਨੀ ਸੁਰੱਖਿਆ ਕਾਰਿਆਕਰਮ ਤਹਿਤ ਗਰਭਵਤੀਆਂ ਨੂੰ ਨਗਦ ਰਾਸ਼ੀ ਦਿੱਤੀ ਜਾਂਦੀ ਹੈ। ਉਹਨਾਂ ਆਮ ਜਨਤਾ ਨੂੰ ਸਰਕਾਰੀ ਹਸਪਤਾਲਾਂ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ .ਸੀ.ਪੀ.ਐਨ.ਡੀ.ਟੀ.ਐਕਟ 1994 ਅਧੀਨ ਗਰਭ ਵਿੱਚ ਲਿੰਗ ਜਾਂਚ ਕਰਵਾਉਣਾ ਸਜ਼ਾਯੋਗ ਅਪਰਾਧ ਹੈ ਅਤੇ ਵਿਭਾਗ ਵੱਲੋਂ ਇਹ ਐਕਟ ਲਾਗੂ ਕਰਵਾਉਣ ਹਿੱਤ ਸਮੇਂ ਸਮੇਂ ਤੇ ਜ਼ਿਲੇ ਅੰਦਰ ਚਲ ਰਹੇ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਚੈਕਿੰਗ ਕੀਤੀ ਜਾਂਦੀ ਹੈ।

           ਇਸ ਮੌਕੇ ਪ੍ਰਭਾਰੀ ਸੀਨੀਅਰ ਮੈਡੀਕਲ ਅਫਸਰ ਡਾ: ਨਵੀਨ ਸੇਠੀਡੈਂਟਲ ਸਰਜਨ ਡਾ:ਪੰਕਜ਼ ਗੁਪਤਾਮਾਸ ਮੀਡੀਆ ਅਫਸਰ ਰੰਜੀਵ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਰਜਨੀਕ ਕੌਰ, ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਕੋਆਰਡੀਨੇਟਰ ਸੀਮਾ ਰਾਣੀ ਅਤੇ ਨਰਸਿੰਗ ਅਫਸਰ ਗੀਤਾ ਆਦਿ ਹਾਜ਼ਰ ਸਨ।

  

Share:

-ਮਾਪੇ ਪੁੱਤਾਂ ਵਾਂਗ ਧੀਆਂ ਦੇ ਵੀ ਮਨਾਉਣ ਤਿਉਹਾਰ : ਡਾ. ਬਲਜੀਤ ਕੌਰ



--78 ਲੱਖ ਦੀ ਲਾਗਤ ਨਾਲ ਬਣੇ ਡਾਇਲਸੈਸ ਸੈਂਟਰ ਦਾ ਕੀਤਾ ਉਦਘਾਟਨ

--ਰਾਜ ਪੱਧਰੀ ਸਮਾਗਮ "ਧੀਆਂ ਦੀ ਲੋਹੜੀ" ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

--ਜਲਦ ਮਹਿਲਾਵਾਂ ਨੂੰ ਮੁਹੱਈਆ ਹੋਵੇਗਾ 1000 ਰੁਪਏ ਪ੍ਰਤੀ ਮਹੀਨੇ ਦਾ ਤੋਹਫ਼ਾ

--6 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹੋਵੇਗੀ ਨਵੀਂ ਭਰਤੀ

ਬਠਿੰਡਾ, 13 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਸਥਾਨਕ ਰਾਜਿੰਦਰਾ ਕਾਲਜ ਵਿਖੇ "ਧੀਆਂ ਦੀ ਲੋਹੜੀ" ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਮੌਕੇ ਸੱਦਾ ਦਿੱਤਾ ਕਿ ਮਾਪੇ ਹੁਣ ਪੁੱਤਾਂ ਵਾਂਗ ਧੀਆਂ ਦੇ ਵੀ ਤਿਉਹਾਰ ਮਨਾਉਣੇ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਚ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ। ਇਸ ਲਈ ਮਾਪਿਆਂ ਦਾ ਫਰ਼ਜ ਬਣਦਾ ਹੈ ਕਿ ਉਹ ਪੁੱਤਾਂ ਵਾਂਗ ਧੀਆਂ ਦਾ ਮਾਣ ਸਤਿਕਾਰ ਕਰਨ। ਇਸ ਮੌਕੇ ਹਲਕਾ ਬਠਿੰਡਾ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਹਲਕਾ ਭੁੱਚੋ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਵਿਸ਼ੇਸ ਤੌਰ ਤੇ ਹਾਜ਼ਰ ਰਹੇ।

        ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਹੈ। ਸਰਕਾਰ ਵੱਲੋਂ ਲੋਕ ਭਲਾਈ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾ ਰਹੇ ਹਨ। ਸਿੱਖਿਆ ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।

        ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਤਿਉਹਾਰ ਦੁੱਲੇ ਭੱਟੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਕਿੳਂਕਿ ਦੁੱਲੇ ਭੱਟੀ ਵੱਲੋਂ ਔਰਤਾਂ ਦੀ ਰਾਖੀ ਨੂੰ ਵਿਸ਼ੇਸ਼ ਪਹਿਲ ਦਿੱਤੀ ਗਈ ਸੀ। ਉਨ੍ਹਾਂ ਔਰਤਾਂ ਦੀ ਆਜ਼ਾਦੀ ਦੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਨਾਲ ਕਿਸੇ ਪੱਖੋਂ ਵੀ ਪੱਖਪਾਤ ਨਾ ਕੀਤਾ ਜਾਵੇ। ਉਨ੍ਹਾ ਕਿਹਾ ਕਿ ਧੀਆਂ ਦਾ ਪੁੱਤਾਂ ਵਾਂਗ ਇੱਜਤ ਤੇ ਸਤਿਕਾਰ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਔਰਤਾਂ ਕਰਾਈਮ ਦੇ ਖੇਤਰ ਵਿੱਚ ਨਾਮਾਤਰ ਹਨ, ਪਰ ਇਹ ਕਰਾਈਮ ਨੂੰ ਰੋਕਣ ਲਈ ਵੱਡੀ ਗਿਣਤੀ ਵਿਚ ਕਾਮਯਾਬ ਹੋਈਆਂ ਹਨ। 

        ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ "ਧੀਆਂ ਦੀ ਲੋਹੜੀ" ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ। ਇਸ ਤਹਿਤ ਧੀਆਂ ਨੂੰ ਪੁੱਤਾਂ ਵਾਂਗ ਸਤਿਕਾਰ ਦੇਣ ਲਈ ਸੂਬੇ ਭਰ ਵਿੱਚ 13 ਤੋਂ 20 ਜਨਵਰੀ ਤੱਕ ਸਪਤਾਹ ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰੇਗੀ ਅਤੇ ਔਰਤਾਂ ਦੀ ਸੁਰੱਖਿਆ ਤੋਂ ਇਲਾਵਾ ਲਿੰਗ ਅਨੁਪਾਤ ਵਿਚ ਵਾਧਾ ਕਰਨ ਲਈ ਜਾਗਰੂਕਤਾ ਫ਼ੈਲਾਈ ਜਾਵੇਗੀ।

        ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਦਿੱਤੀ ਜਾਣ ਵਾਲੀ ਰਾਸ਼ੀ ਸਬੰਧੀ ਡਾਟਾ ਤਿਆਰ ਕਰ ਲਿਆ ਗਿਆ ਹੈ। ਜਲਦੀ ਹੀ ਇਹ ਰਕਮ ਉਨ੍ਹਾਂ ਨੂੰ ਮੁਹੱਈਆ ਕਰਵਾਉਣੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁ਼ਜ਼ਗਾਰ ਮੁਹੱਈਆ ਕਰਵਾਉਣ ਲਈ ਵੀ ਵਿਸ਼ੇਸ ਉਪਰਾਲੇ ਕਰ ਰਹੀ ਹੈ। ਸਰਕਾਰ ਵੱਲੋਂ ਹੁਣ ਤੱਕ ਬਹੁਤ ਘੱਟ ਸਮੇਂ ਵਿਚ 25000 ਤੋਂ ਵਧੇਰੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆ ਹਨ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਲਦ ਹੀ 6000 ਨਵੀਂਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਦਿ ਦੀਆਂ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ।

        ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਵੀ "ਧੀਆਂ ਦੀ ਲੋਹੜੀ" ਮਨਾਉਣ ਨੂੰ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਲੜਕੀਆਂ ਨੂੰ ਵੀ ਪੁੱਤਾਂ ਵਾਂਗ ਮਾਣ ਸਤਿਕਾਰ ਦੇਣ ਦਾ ਸੱਦਾ ਦਿੱਤਾ।

        ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼੍ਰੀਮਤੀ ਮਾਧਵੀ ਕਟਾਰੀਆ ਨੇ ਸੰਬੋਧਨ ਕਰਦਿਆਂ ਧੀਆਂ ਪ੍ਰਤੀ ਮਾਣ ਸਤਿਕਾਰ ਵਧਾਉਣ ਦਾ ਸੱਦਾ ਦਿੰਦਿਆਂ ਵਿਭਾਗ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

        ਇਸ ਰਾਜ ਪੱਧਰੀ ਸਮਾਗਮ ਮੌਕੇ 51 ਨਵਜਨਮੀਆਂ ਧੀਆਂ ਦੀ ਲੋਹੜੀ ਮਨਾਈ ਗਈ ਅਤੇ ਉਨ੍ਹਾਂ ਦੀਆਂ ਮਾਵਾਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਹੋਣਹਾਰ ਲੜਕੀਆਂ ਅਤੇ ਪਹੁੰਚੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਲੜਕੀਆਂ ਵੱਲੋਂ ਗਿੱਧਾ ਤੋਂ ਇਲਾਵਾ ਗੱਤਕਾ ਦੇ ਵੀ ਜੌਹਰ ਦਿਖਾਏ ਗਏ।

        ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਰੈਡ ਕਰਾਸ ਸੁਸਾਇਟੀ ਬਠਿੰਡਾ ਵੱਲੋਂ ਐਚ.ਪੀ.ਸੀ.ਐਲ (ਮਿੱਤਲ ਐਨਰਜੀ ਲਿਮਟਿਡ ਫੁੱਲੋਖ਼ਾਰੀ) ਅਤੇ ਦੀਵਾਰਕਾ ਦਾਸ ਮਿੱਤਲ ਚੈਰੀਟੇਬਲ ਟਰਸਟ ਰਜਿਸਟਰਡ ਬਠਿੰਡਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਬਠਿੰਡਾ ਵਿਖੇ 78 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਡਾਇਲਸੈਸ ਸੈਂਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇੱਥੇ ਆਮ ਲੋਕਾਂ ਲਈ ਮੁਫ਼ਤ ਡਾਇਲਸੈਸ ਵਾਸਤੇ 9 ਆਧੁਨਿਕ ਮਸ਼ੀਨਾਂ ਲਗਾਈਆਂ ਗਈਆਂ ਹਨ, ਜਿੱਥੇ ਗਰੀਬ ਅਤੇ ਆਮ ਲੋਕਾਂ ਦੇ ਬਿਲਕੁਲ ਮੁਫ਼ਤ ਡਾਇਲਸੈਸ ਕੀਤੇ ਜਾਣਗੇ।

        ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਵੱਡੀਆ ਪੁਲਾਘਾਂ ਪੁੱਟੀਆਂ ਹਨ। ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਡਾਕਟਰੀ ਸਟਾਫ਼ ਤੇ ਹੋਰ ਬੁਨਿਆਦੀ ਢਾਂਚੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

        ਇਸ ਮੌਕੇ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਚੈਅਰਮੇਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਚੈਅਰਮੇਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੈਅਰਮੈਨ ਸ਼ੂਗਰਫੈਡ ਪੰਜਾਬ ਸ੍ਰੀ ਨਵਦੀਪ ਜੀਦਾ, ਚੈਅਰਮੇਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਸ. ਇੰਦਰਜੀਤ ਸਿੰਘ ਮਾਨ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ ਸ੍ਰੀ ਜੇ.ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ ਮੈਡਮ ਪਲਵੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਿਖਲਾਈ ਅਧੀਨ ਆਈ.ਏ.ਐਸ. ਅਧਿਕਾਰੀ ਮੈਡਮ ਮਾਨਸੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਚੈਅਰਮੇਨ ਇੰਮਪਰੂਵਮੈਂਟ ਟਰਸਟ ਬਠਿੰਡਾ ਸ਼੍ਰੀ ਜਤਿੰਦਰ ਭੱਲਾ, ਆਪ ਦੀ ਸੂਬਾ ਮਹਿਲਾ ਵਿੰਗ ਪ੍ਰਧਾਨ ਬਲਜਿੰਦਰ ਕੌਰ ਤੁੰਗਵਾਲੀ, ਆਪ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਤਬੀਰ ਕੌਰ, ਬੀ.ਸੀ. ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜ੍ਹੀਆ ਅਤੇ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ੍ਰੀ ਅਮਰਦੀਪ ਸਿੰਘ ਰਾਜਨ,  ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪ੍ਰਮੁੱਖ ਸ਼ਖ਼ਸ਼ੀਅਤਾਂ ਹਾਜ਼ਰ ਸਨ।  

Share:

Jan 13, 2023

ਲੋਹੜੀ ਮੌਕੇ ਡੀ.ਸੀ ਵੱਲੋਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੀਆਂ 10 ਖਿਡਾਰਨਾਂ ਦਾ ਸਨਮਾਨ

 

-       ਖੇਡ ਵਿਭਾਗ ਵੱਲੋਂ ਮਨਾਈ ਗਈ ਧੀਆਂ ਦੀ ਲੋਹੜੀ

 


            ਫ਼ਰੀਦਕੋਟ 13 ਜਨਵਰੀ

      ਦਫਤਰ ਜਿਲ੍ਹਾ ਖੇਡ ਅਫਸਰਫਰੀਦਕੋਟ ਵੱਲੋਂ ਐਸਟਰੋ ਟਰਫ ਹਾਕੀ ਸਟੇਡੀਅਮ ਫਰੀਦਕੋਟ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ।ਜਿਸ ਵਿੱਚ                        ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਮੈਡਲ ਪ੍ਰਾਪਤ ਕਰਨ ਵਾਲੀਆਂ ਫਰੀਦਕੋਟ ਜਿਲ੍ਹੇ ਨਾਲ ਸਬੰਧਤ 10 ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਸਮੂਹ ਹਾਜ਼ਰੀਨ ਨੂੰ ਲੋਹੜੀ ਦੀ ਵਧਾਈ ਦਿੰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਮਹਿਲਾਵਾਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਬਲਕਿ ਕਈ ਖੇਤਰਾਂ ਵਿਚ ਤਾਂ ਮਰਦਾਂ ਤੋਂ ਵੀ ਅੱਗੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ 2023 ਤੋਂ 20 ਜਨਵਰੀ 2023 ਤੱਕ ਬਾਲੜੀਆਂ ਦੀ ਲੋਹੜੀ ਮਨਾਉਣ ਸਬੰਧੀ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਈ ਹੁੰਦੀਆਂ ਹਨ। ਉਥੇ ਇਹ ਸਾਨੂੰ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਮਾਨਸਿਕ ਤੌਰ ਤੇ ਵੀ ਮਜ਼ਬੂਤ ਕਰਦੀਆਂ ਹਨ। ਖੇਡਾਂ ਨਾਲ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਉਥੇ ਹੀ ਇਸ ਨਾਲ ਖਿਡਾਰੀਆਂ ਵਿੱਚ ਆਪਸੀ ਤੇ ਭਾਈਚਾਰਕ ਸਾਂਝ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕਰਨਾ ਸ਼ਲਾਂਘਾ ਯੋਗ ਉਪਰਾਲਾ ਹੈ।

ਇਸ ਮੌਕੇ ਸ. ਪਰਮਿੰਦਰ ਸਿੰਘ ਸਿੱਧੂ ਜਿਲ੍ਹਾ ਖੇਡ ਅਫਸਰ, ਸ. ਗੁਰਭਗਤ ਸਿੰਘ ਸੰਧੂ ਰਿਟਾ. ਜਿਲ੍ਹਾ ਖੇਡ ਅਫਸਰਸ. ਹਰਗੋਬਿੰਦ ਸਿੰਘ ਚੀਫ ਕੋਚ ਇੰਟਰਨੈਸ਼ਨਲ ਕੁਸ਼ਤੀ ਕੋਚਸ. ਹਰਬੰਸ ਸਿੰਘ ਰਿਟਾ. ਜਿਲ੍ਹਾ ਖੇਡ ਅਫਸਰਸ. ਸਤਵਿੰਦਰ ਸਿੰਘ ਰਿਟਾ.ਬਾਸਟਿਕਬਾਲ ਕੋਚਸ. ਗੁਰਮੀਤ ਸਿੰਘ ਬਰਾੜ ਸ. ਅਮਰਜੀਤ ਸਿੰਘ ਬਰਾੜਸ਼੍ਰੀਮਤੀ ਮਹਿੰਦਰਜੀਤ ਕੌਰ ਲੈਕਚਰਾਰਸ਼੍ਰੀਮਤੀ ਰਮਨਦੀਪ ਕੌਰ ਲੈਕਚਰਾਰ ਅਤੇ ਖੇਡ ਵਿਭਾਗ ਫਰੀਦਕੋਟ ਦੇ ਸਮੂਹ ਕੋਚ ਅਤੇ ਦਫਤਰੀ ਸਟਾਫ ਹਾਜ਼ਰ ਸੀ।  ਇਸ ਤੋਂ ਪਹਿਲਾਂ ਰੱਸਾ ਕੱਸੀ ਦਾ ਨੁਮਾਇਸ਼ੀ ਮੈਚ ਵੀ ਕਰਵਾਇਆ ਗਿਆ।

Share:

-ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਤਬਦੀਲੀ : ਡਿਪਟੀ ਕਮਿਸ਼ਨਰ



-13 ਤੋਂ 31 ਜਨਵਰੀ ਤੱਕ ਸੇਵਾ ਕੇਂਦਰ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਖੁੱਲ੍ਹਣਗੇ
ਫਰੀਦਕੋਟ, 13 ਜਨਵਰੀ:
ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਨੇ ਦੱਸਿਆ ਕਿ ਮੌਸਮ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਤੇ ਧੁੰਦ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ 13 ਜਨਵਰੀ ਤੋਂ 31 ਜਨਵਰੀ 2023 ਤੱਕ ਸੱਤ ਦਿਨ ਸਵੇਰੇ  10.00 ਵਜੇ ਤੋਂ ਸ਼ਾਮ ਸਾਢੇ 4 ਵਜੇ ਤੱਕ ਕੀਤਾ ਗਿਆ ਹੈ। ਇਸ ਲਈ ਸੇਵਾ ਕੇਂਦਰਾਂ ਵਿਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਸਮੇਂ ਦਰਮਿਆਨ ਹੀ ਸੇਵਾ ਕੇਂਦਰਾਂ ਵਿਚ ਆਪਣੇ ਕੰਮ ਲਈ ਆਉਣ।
Share:

Jan 12, 2023

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ



ਫ਼ਾਜ਼ਿਲਕਾ, 12 ਜਨਵਰੀ ( Balraj singh sidhu )

ਭਾਰਤੀ ਕਿਸਾਨ ਯੂਨੀਅਨ ( ਕਾਦੀਆਂ) ਵਲੋਂ ਅੱਜ ਵੱਖ ਵੱਖ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੂੰ ਮੰਗ ਪੱਤਰ ਸੌਂਪਿਆ।  ਇਸ ਮੌਕੇ ਦਿੱਤੇ ਗਏ ਮੰਗ ਪੱਤਰ ਵਿਚ ਮੰਗ ਕਰਦਿਆਂ ਕਿਸਾਨੀ ਮੰਗਾਂ ਸਬੰਧੀ ਜਾਣਕਾਰੀ ਦਿੱਤੀ। ਮੰਗ ਪੱਤਰ ਵਿਚ ਯੂਨੀਅਨ ਨੇ ਲੈਂਡਮਾਰਗਜ਼ ਬੈਂਕ ਅਤੇ ਦੂਜੇ ਬੈਂਕ ਵਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਉਂ ਕਿ ਬੈਂਕ ਵਾਲਿਆਂ ਵਲੋਂ ਕਿਸਾਨਾਂ ਤੋਂ ਖਾਲੀ ਚੈੱਕ ਲੈ ਕੇ ਕੋਰਟ ਕੇਸ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਹੀ ਜਥੇਬੰਦੀ ਦਾ ਜ਼ਿਲ੍ਹਾ ਫਾਜ਼ਿਲਕਾ ਹੋਣ ਕਾਰਨ ਕਰੀਬ 67 ਸਾਲ ਮੁਰੱਬਾਬੰਦੀ ਹੋਈ ਨੂੰ ਹੋ ਚੁੱਕੇ ਹਨ। ਹੁਣ ਪਰਿਵਾਰ ਵੱਡੇ ਹੋ ਗਏ ਹਨ ਜ਼ਮੀਨ ਪੁੱਤ, ਪੋਤਰੇ, ਪੜਪੋਤਰੇ ਤੱਕ ਜਾ ਰਹੀ ਹੈ। ਕਿਸਾਨ ਨੂੰ ਬੈਂਕ ਤੋਂ ਕਰਜਾ ਲੈਣ ਲਈ ਲੋੜ ਅਨੁਸਾਰ ਗਹਿਣੇ ਅਤੇ ਬੈ ਕਰਨ ਲਈ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਇਹ ਰਾਜਬੰਦੀ ਵਾਲੀ ਤਕਸੀਮ ਕਰਨ ਦੀ ਬਜਾਏ ਭਰਾਵਾਂ ਵਿਚ ਫੱਟ ਪਾ ਰਹੇ ਹਨ ਬੈ ਜਾ ਗਹਿਣੇ ਜ਼ਮੀਨ ਕਰਦੇ ਹਨ ਤਾਂ ਨੁਕਸ  ਕੱਢ ਕੇ ਰਿਸ਼ਵਤਖੋਰੀ ਦਾ ਸਹਾਰਾ ਲਿਆ ਜਾਂਦਾ ਹੈ। ਇਸ ਨੁੰ ਮਿਤੀਬੰਦ ਕਰਕੇ ਹਰੇਕ ਤਹਿਸੀਲਦਾਰ ਅਤੇ ਨਾਇਬਤਹਿਸੀਲਦਾਰ ਤੋਂ ਰਿਪੋਰਟ ਲਈ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਸਬਜੀਆਂ, ਚਾਰੇ ਅਤੇ ਬਾਗਾਂ ਆਦਿ ਦਾ ਸਮਾਂ ਬਦਲਿਆ ਜਾਵੇ। ਇਸ ਦੇ ਨਾਲ ਹੀ ਖੇਤੀ ਵਾਸਤੇ 10 ਘੰਟੇ ਬਿਜਲੀ ਨਿਰਵਿਘਨ ਸਪਲਾਈ ਦਿੱਤੀ ਜਾਵੇ। ਇਸ ਦੇ ਨਾਲ ਹੀ ਅਵਾਰਾ ਪਸ਼ੂਆਂ ਦੀ ਗਿਣਤੀ ਘੱਟਣ ਦੀ ਬਜਾਏ ਦਿਨੋਂ ਦਿਨ ਵੱਧ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਬੂਟਾ ਸਿੰਘ ਚਿਮਨੇਵਾਲਾ, ਬਾਜ ਸਿੰਘ ਘੱਟਿਅਟਾਵਾਲੀ, ਮਨਜੀਤ ਸਿੰਘ ਘੱਟਿਆਂਵਾਲੀ, ਮਨਪ੍ਰੀਤ ਸਿੰਘ ਸੰਧੂ ਮੀਤ ਪ੍ਰਧਾਨ ਪੰਜਾਬ, ਜਸਪਾਲ ਸਿੰਘ ਪਾਕਾਂ, ਦਰਸ਼ਨ ਸਿੰਘ ਪ੍ਰਧਾਨ ਬਲਾਕ ਸਰਵਰ ਖੂਈਆਂ, ਗੁਰਚਰਨ ਸਿੰਘ ਪਟਵਾਰੀ, ਜੋਗਿੰਦਰ ਸਿੰਘ ਬੰਨਾਂਵਾਲਾ, ਫੌਜਾ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਬਾਡਰ ਬੈਲਟ ਆਦਿ ਹਾਜ਼ਰ ਸਨ। 


Share:

ਸਰਕਾਰੀ ਆਈਟੀਆਈ ਵਿਚ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ





ਫ਼ਾਜਿ਼ਲਕਾ 12 ਜਨਵਰੀ ( Balraj singh sidhu )

ਫ਼ਾਜਿ਼ਲਕਾ 12 ਜਨਵਰੀ 

ਸਥਾਨਕ ਸਰਕਾਰੀ ਆਈ.ਟੀ.ਆਈ . ਵਿਖੇ ਰੈੱਡ ਰਿਬਨ ਕਲੱਬ ਅਤੇ ਐਨ ਐੱਸ ਐੱਸ ਯੂਨਿਟ ਵਲੋ ਰਾਸ਼ਟਰੀ ਯੁਵਾ ਦਿਵਸ ਸਬੰਧੀ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆ ਅਤੇ ਲੋਹੜੀ ਮਨਾਈ ਗਈ ਜਿਸ ਵਿਚ ਐਨ ਐੱਸ ਐੱਸ ਵਲੰਟੀਅਰਾਂ ਅਤੇ ਸਿਖਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਪ੍ਰੋਗਰਾਮ ਦਾ ਆਯੋਜਨ ਪ੍ਰਿੰਸੀਪਲ ਸ੍ਰੀ ਹਰਦੀਪ ਕੁਮਾਰ ਜੀ ਦੀ ਅਗਵਾਈ ਵਿਚ ਕੀਤਾ ਗਿਆ ਅਤੇ ਪ੍ਰੋਗਰਾਮ ਦਾ ਪ੍ਰਬੰਧਨ ਪ੍ਰੋਗਰਾਮ ਅਫ਼ਸਰ ਸ. ਗੁਰਜੰਟ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਅਫ਼ਸਰ ਗੁਰਜੰਟ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਯੁਵਾ ਦਿਵਸ ਮੌਕੇ ਵਿਦਿਆਰਥੀਆਂ ਅੰਦਰ ਅਗਾਂਹਵਧੂ ਵਿਚਾਰਾਂ ਦਾ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਨੂੰ ਨਵੀਆਂ ਰਾਹਾਂ ਦੇ ਹਾਣੀ ਬਣਾਉਣ ਲਈ ਭਾਸ਼ਣ, ਚਾਰਟ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ ਅਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਵਿਚ ਆਪਣੇ ਅੰਦਰ ਮਾਨਵਤਾਵਾਦੀ ਗੁਣਾਂ ਨੂੰ ਆਪਣਾਉਣ ਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਰਾਸ਼ਟਰ ਦਾ ਭਵਿੱਖ ਹੁੰਦੇ ਹਨ। ਜਿਹੜੇ ਕਿ ਸਮੇਂ ਦੇ ਹਾਣੀ ਬਣ ਕੇ ਪੂਰਾ ਮਨੁੱਖਤਾ ਲਈ ਰਾਹ ਦਸੇਰਾ ਬਣਦੇ ਹਨ। ਇਸ ਮੌਕੇ ਜੀ ਆਈ ਸ੍ਰੀ ਮਦਨ ਲਾਲ ਨੇ ਕਿਹਾ ਕਿ ਅੱਜ ਨੌਜਵਾਨਾਂ ਅੰਦਰ ਚੰਗੇ ਗੁਣਾਂ ਨੂੰ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾਂ ਵਿਚ ਨੌਜਵਾਨ ਆਪਣਾ ਯੋਗਦਾਨ ਪਾ ਸਕਦੇ ਹਨ। ਇਸ ਲਈ ਨੌਜਵਾਨਾਂ ਨੂੰ ਜਿੱਥੇ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਥੇ ਹੀ ਆਧੁਨਿਕ ਅਤੇ ਨਵੇਂ ਵਿਚਾਰਾਂ ਦੇ ਨਾਲ ਨਾਲ ਆਪਣੇ ਪੁਰਖਿਆਂ ਦੇ ਵਿਚਾਰਾਂ ਨੂੰ ਵੀ ਅਪਣਾ ਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਾਹਮਣੇ ਰੱਖਣਾ ਚਾਹੀਦਾ ਹੈ। ਇਸ ਪ੍ਰੋਗਰਾਮ ਵਿਚ Mahindra pride ਚੰਡੀਗੜ ਤੋ ਮੈਡਮ ਨਿਤਿਕਾ ਸ਼ਰਮਾ ਵੀ ਹਾਜਰ ਸੀ ਇਸ ਮੌਕੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਜਿਸ ਵਿਚ ਭਾਸ਼ਣ ਮੁਕਾਬਲੇ ਵਿਚ ਸੁਨੀਤਾ ਰਾਣੀ ਵੇਲ ਨੇ ਪਹਿਲਾ ਸੁਨੀਤਾ ਰਾਣੀ ਇਲੈਕਟ੍ਰੋਨਿਕਸ ਨੇ ਦੂਸਰਾ ਅਤੇ ਗੁਰਵੀਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਇਸੇ ਤਰ੍ਹਾਂ ਚਾਰਟ ਮੇਕਿੰਗ ਮੁਕਾਬਲੇ ਵਿਚ ਮੁਸਕਾਨ,ਮੋਹਿਤ ਅਤੇ ਮਨੀਸ਼ਾ ਨੇ ਕ੍ਰਮਵਾਰ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਇਸ ਮੌਕੇ  ਹੋਰਨਾਂ ਤੋਂ ਇਲਾਵਾ ਸਮੂਹ ਸਟਾਫ ਅਤੇ ਪਤਵੰਤੇ ਸੱਜਣ ਹਾਜਰ ਸੀ

Share:

ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਅਧੀਨ ਲਿੰਕ ਸੜਕਾਂ ਦੀ ਰਿਪੇਅਰ ਤੇ ਖਰਚੇ ਜਾਣਗੇ 6 ਕਰੋੜ ਰੁਪਏ: ਭੁੱਲਰ



ਪੰਜਾਬ ਸਰਕਾਰ ਰਾਜ ਵਿੱਚ ਲੋਕਾਂ ਨੂੰ ਬਿਹਤਰ ਆਵਾਜਾਈ ਦੀ ਸਹੂਲਤ ਦੇਣ ਲਈ ਵਚਨਬੱਧ

ਫਿਰੋਜ਼ਪੁਰ, 12 ਜਨਵਰੀ 2023.

          ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਦੇ ਵਸਨੀਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ-ਨਾਲ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਰਾਜ ਵਿੱਚ ਸੜਕੀ ਆਵਾਜਾਈ ਦੇ ਸੁਧਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤਹਿਤ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਅਧੀਨ ਆਉਂਦੀਆ 32 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਤੇ 6 ਕਰੋੜ 4 ਲੱਖ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦਿੱਤੀ।

          ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸੜਕ ਰਿਪੇਅਰ ਪ੍ਰੋਗਰਾਮ 2022-23 ਅਧੀਨ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਪੈਂਦੀਆ ਲਿੰਕ ਸੜਕਾਂ ਐਲ.ਐਫ.ਬੀ ਰੋਡ ਤੋਂ ਗੁਲਾਮ ਸ਼ਾਹ ਵਾਲਾ ਤੋਂ ਫਿਰੋਜ਼ਪੁਰ ਸ਼ਹਿਰ ਤੇ 13.94 ਲੱਖ ਰੁਪਏ, ਆਰਫ ਕੇ ਤੋਂ ਬੰਡਾਲਾ ਲਿੰਕ ਰੋਡ ਤੇ 56.69 ਲੱਖ ਰੁਪਏ, ਮੱਲਾਵਾਲਾ ਰੋਡ ਤੋਂ ਜੈਮਲ ਵਾਲਾ ਤੋਂ ਹਾਮਦ ਚੱਕ ਤੇ 65.84 ਲੱਖ, ਅਟਾਰੀ ਤੋਂ ਇੱਛੇਵਾਲਾ ਰੋਡ ਤੇ 25.84 ਲੱਖ, ਦੁਲਚੀ ਕੇ ਤੋਂ ਕਾਮਲ ਵਾਲਾ ਰੋਡ ਤੇ 24.94 ਲੱਖ, ਐਲ.ਐਫ.ਬੀ. ਰੋਡ ਤੋਂ ਸੂਬਾ ਜਦੀਦ ਤੋਂ ਹਸਤੇ ਕੇ ਰੋਡ ਤੇ 22.08 ਲੱਖ, ਐਫ.ਐਫ. ਰੋਡ ਤੋਂ ਵਾਹਗੇ ਵਾਲਾ ਵਾਇਆ ਕਰੀਆਂ ਪਹਿਲਵਾਨ ਰੋਡ ਤੇ 37.22 ਲੱਖ, ਐਲ.ਐਫ.ਬੀ. ਤੋਂ ਚੌਂਕੀ ਮੰਬੋ ਤੇ 301.96 ਲੱਖ, ਬਾਰੇ ਕੇ ਤੋਂ ਗੁਲਾਮ ਹੁਸੈਨ ਵਾਲਾ ਰੋਡ ਤੇ 17.44 ਲੱਖ, ਸਿੱਧੂ ਤੋਂ ਤਾਰਪੁਰਾ ਤੇ 5.98 ਲੱਖ, ਵਾਹਕਾ ਫਿਰਨੀ ਤੋਂ ਡਰਨੀਵਾਲਾ 18.55 ਲੱਖ, ਖੁਸ਼ਹਾਲ ਸਿੰਘ ਵਾਲਾ ਤੋਂ ਬਸਤੀ ਗਾਂਧੀ ਨਗਰ ਤੇ 13.54 ਲੱਖ ਰੁਪਏ ਮੁਰੰਮਤ ਲਈ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਹੋਣ ਨਾਲ ਆਵਾਜਾਈ ਸੌਖਾਲੀ ਹੋਵੇਗੀ।

          ਇਸ ਮੌਕੇ ਆਪ ਆਗੂ ਸ. ਕਿੱਕਰ ਸਿੰਘ ਕੁਤਬੇਵਾਲਾ, ਸ. ਗੁਰਜੀਤ ਸਿੰਘ ਚੀਮਾ, ਸ. ਬਲਰਾਜ ਸਿੰਘ ਕਟੋਰਾ, ਸ੍ਰੀ ਦੀਪਕ ਨਾਰੰਗ, ਸ੍ਰੀ ਸੁਖਦੇਵ ਭੱਦਰੂ, ਸ੍ਰੀ ਦਵਿੰਦਰ ਉੱਪਲ ਆਦਿ ਹਾਜ਼ਰ ਸਨ।  

Share:

ਸਾਲ 2022 ਦੌਰਾਨ 1 ਲੱਖ 33 ਹਜ਼ਾਰ 576 ਬਿਨੈਕਾਰਾਂ ਨੂੰ ਜ਼ਮੀਨੀ ਰਿਕਾਰਡ ਦੇ 8 ਲੱਖ 53 ਹਜ਼ਾਰ 951 ਪੰਨੇ ਮੁਹੱਈਆ ਕਰਵਾਏ



ਜ਼ਿਲ੍ਹਾ ਫਾਜ਼ਿਲਕਾ ਅੰਦਰ ਚੱਲ ਰਹੇ ਹਨ 6 ਫਰਦ ਕੇਂਦਰ - ਡਿਪਟੀ ਕਮਿਸ਼ਨਰ
ਫ਼ਾਜ਼ਿਲਕਾ, 12 ਜਨਵਰੀ
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜਿਲਕਾ ਵਿਖੇ ਵੱਖ-ਵੱਖ ਤਹਿਸੀਲ ਪੱਧਰ ’ਤੇ ਸਥਾਪਿਤ 6 ਫਰਦ ਕੇਂਦਰ ਲੋਕਾਂ ਨੂੰ ਜਮੀਨੀ ਰਿਕਾਰਡ ਦੀ ਨਕਲ ਮੁਹੱਈਆ ਕਰਵਾਉਣ ਵਿਚ ਅਹਿਮ ਭੁਮਿਕਾ ਅਦਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 1 ਜਨਵਰੀ 2022 ਤੋਂ 31 ਦਸੰਬਰ 2022 ਤੱਕ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 1 ਲੱਖ 33 ਹਜ਼ਾਰ 576 ਬਿਨੈਕਾਰਾਂ ਨੂੰ ਉਨ੍ਹਾਂ ਦੀਆਂ ਜ਼ਮੀਨ ਦੇ ਰਿਕਾਰਡ ਦੀਆਂ ਨਕਲਾਂ ਦੇ 8 ਲੱਖ 53 ਹਜਾਰ 951 ਪੰਨੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਨਕਲਾਂ ਦੇ ਪੰਨਿਆਂ ਤੋਂ 2 ਕਰੋੜ 13 ਲੱਖ 48 ਹਜ਼ਾਰ 775 ਰੁਪਏ ਦੀ ਸਰਕਾਰ ਨੂੰ ਆਮਦਨ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਫਰਦ ਕੇਂਦਰਾਂ ਵਿਖੇ ਲੋਕਾਂ ਦੇ ਕੀਮਤੀ ਸਮੇਂ ਦੀ ਬਚਤ ਹੋ ਜਾਂਦੀ ਹੈ ਉਥੇ ਹੀ ਪਾਰਦਰਸ਼ੀ ਢੰਗ ਨਾਲ ਜਮੀਨੀ ਰਿਕਾਰਡ ਦੀ ਕਾਪੀ ਹਾਸਲ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵੈਬਸਾਈਟ www.plrs.org.in  ਅਤੇ  revenue.punjab.gov.in  ’ਤੇ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਦਾ ਰਿਕਾਰਡ ਆਨਲਾਈਨ ਵੇਖ ਸਕਦਾ ਹੈ ਅਤੇ ਇਸ ਦਾ ਪਿ੍ਰੰਟ ਆਊਟ ਵੀ ਪ੍ਰਾਪਤ ਕਰ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤ ਪ੍ਰਦਾਨ ਕੀਤੀ ਗਈ ਹੈ ਕਿ ਕੋਈ ਵੀ ਵਿਅਕਤੀ ਸੂਬੇ *ਚੋਂ ਕਿਸੇ ਵੀ ਫਰਦ ਕੇਂਦਰ ਤੋਂ ਆਪਣੀ ਜਮੀਨ ਦੀ ਫਰਦ ਕਢਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਮੀਨ ਮਾਲਕਾਂ ਲਈ ਵੈਬਸਾਈਟ revenue.punjab.gov.in ਰਾਹੀਂ ਅਪਲਾਈ ਕਰਕੇ ਜ਼ਮੀਨ ਦਾ ਰਿਕਾਰਡ ਡਾਕ ਰਾਹੀਂ ਜਾਂ ਈ.ਮੇਲ ਰਾਹੀਂ ਘਰ ਮੰਗਵਾਉਣ ਦੀ ਸੁਵਿਧਾ ਵੀ ਸ਼ੁਰੂ ਕੀਤੀ ਗਈ ਹੈ।
ਜ਼ਿਲ੍ਹਾ ਸਿਸਟਮ ਮੈਨੇਜਰ ਸ੍ਰੀ ਅਸ਼ਵਨੀ ਕੁਮਾਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਜਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਇਨ੍ਹਾਂ ਫਰਦ ਕੇਂਦਰਾਂ ਵਿਖੇ ਕੇਵਲ 10 ਤੋਂ 15 ਮਿੰਟਾਂ ਦਾ ਸਮਾਂ ਹੀ ਲੱਗਦਾ ਹੈ, ਜਿਥੇ ਕੇਵਲ 25 ਰੁਪਏ ਪ੍ਰਤੀ ਪੰਨੇ ਦੇ ਹਿਸਾਬ ਨਾਲ ਅਦਾ ਕਰਕੇ ਜਮੀਨੀ ਰਿਕਾਰਡ ਦੀ ਤਸਦੀਕਸ਼ੁਦਾ ਨਕਲ ਪ੍ਰਾਪਤ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਫਰਦ ਕੇਂਦਰ ਫ਼ਾਜ਼ਿਲਕਾ ਵਿਖੇ ਸਾਲ 2022 ਦੌਰਾਨ ਤੱਕ 38 ਹਜ਼ਾਰ 3 ਜਮੀਨ ਮਾਲਕਾਂ ਨੂੰ 2 ਲੱਖ 33 ਹਜ਼ਾਰ 437 ਪੰਨੇ ਦੀਆਂ ਨਕਲਾਂ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਅਬੋਹਰ ਵਿਖੇ 31 ਹਜ਼ਾਰ 980 ਲੋਕਾਂ ਨੂੰ 2 ਲੱਖ 13 ਹਜ਼ਾਰ 723 ਪੰਨੇ ਦੀਆਂ ਨਕਲਾਂ ਦਿੱਤੀਆਂ ਹਨ।
ਇਸ ਤੋਂ ਇਲਾਵਾ ਜਲਾਲਾਬਾਦ ਵਿਖੇ 29 ਹਜ਼ਾਰ 796 ਵਿਅਕਤੀਆਂ ਨੂੰ 1 ਲੱਖ 73 ਹਜ਼ਾਰ 579 ਪੰਨੇ ਨਕਲਾਂ ਮੁਹੱਈਆਂ ਕਰਵਾਈਆਂ। ਅਰਨੀਵਾਲਾ ਵਿਖੇ 16 ਹਜ਼ਾਰ 295 ਲੋਕਾਂ ਨੂੰ 1 ਲੱਖ 7 ਹਜਾਰ 940 ਪੰਨੇ ਨਕਲਾਂ ਦਿੱਤੀਆਂ ਗਈਆਂ। ਖੂਈਆਂ ਸਰਵਰ ਵਿਖੇ 10 ਹਜ਼ਾਰ 810 ਬਿਨੈਕਾਰਾਂ ਨੂੰ 80 ਹਜ਼ਾਰ 153 ਪੰਨੇ ਨਕਲਾਂ ਮੁਹੱਈਆਂ ਕਰਵਾਈਆਂ ਅਤੇ ਸੀਤੋ ਗੁੰਨੋ ਫਰਦ ਕੇਂਦਰ ਵਿਖੇ 6 ਹਜ਼ਾਰ 692 ਲੋਕਾਂ ਨੂੰ 45 ਹਜ਼ਾਰ 119 ਪੰਨੇ ਨਕਲਾਂ ਦਿੱਤੀਆਂ ਗਈਆਂ।
Share:

ਸਿੱਖਿਆ ਵਿਭਾਗ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ




ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪੰਕਜ਼ ਕੁਮਾਰ ਅੰਗੀ ਨੇ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ


ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਸੇਨੂੰ ਦੁੱਗਲ ਦੀ ਪ੍ਰੇਰਨਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀ ਜਾ ਰਹੀਆਂ ਹਨ।

ਇਹਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ਼ ਕੁਮਾਰ ਅੰਗੀ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਰੀਵਿਊ ਮੀਟਿੰਗ ਕੀਤੀ ਗਈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਐਨ ਸੀ ਸੀ,ਪੀਟੀ ਸ਼ੋ, ਅਤੇ ਸਭਿਆਚਾਰਕ ਪੇਸ਼ਕਾਰੀਆਂ ਦੇ ਇੰਚਾਰਜ਼ ਨੇ ਭਾਗ ਲਿਆ ਅਤੇ ਚੱਲ ਰਹੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਨੋਡਲ ਅਫ਼ਸਰ ਮੁੱਖ ਅਧਿਆਪਕ ਸਤਿੰਦਰ ਬੱਤਰਾ ਨੇ ਦੱਸਿਆ ਕਿ ਵੱਖ ਵੱਖ ਸਭਿਆਚਾਰਕ ਵੰਨਗੀਆਂ ਦੀ ਚੋਣ ਲਈ ਚੋਣ ਕਮੇਟੀਆਂ ਦੀ ਸਥਾਪਨਾ ਕੀਤੀ ਗਈ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਲਈ ਉੱਚ ਕੋਟੀ ਦੀਆਂ ਸੱਭਿਆਚਾਰਕ ਅਤੇ ਦੇਸ਼ ਭਗਤੀ ਨੂੰ ਸਮੱਰਪਿਤ ਆਈਟਮਾਂ ਦੀ ਚੋਣ ਕੀਤੀ ਜਾ ਸਕੇ।ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਿਹੈਸਲ ਚੈਕਿੰਗ ਦੀਆਂ ਮਿੱਤੀ ਬਾਰੇ ਵੀ ਸਬੰਧਤ ਸਕੂਲਾਂ ਨੂੰ ਦੱਸਿਆ ਗਿਆ। ਉਹਨਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪੂਰੇ ਯਤਨ ਕੀਤੇ ਜਾਣ। ਇਸ ਮੌਕੇ ਤੇ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰਪਾਲ ਸਿੰਘ ਅਤੇ ਵੱਖ ਵੱਖ ਸਕੂਲਾਂ ਤੋਂ ਗਤੀਵਿਧੀਆਂ ਦੇ ਇੰਚਾਰਜ਼ ਮੌਜੂਦ ਸਨ।

Share:

Definition List

blogger/disqus/facebook

Unordered List

Support