Jan 14, 2023
ਬੰਧੂਆ ਮਜ਼ਦੂਰੀ ਇੱਕ ਅਪਰਾਧ ਹੈ-ਡਿਪਟੀ ਕਮਿਸ਼ਨਰ
ਭਾਰਤ ਜੋੜੋ ਯਾਤਰਾ ਦੌਰਾਨ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਚੰਡੀਗੜ੍ਹ 14 ਜਨਵਰੀ
ਭਾਰਤ ਜੋੜੋ ਯਾਤਰਾ ਦੌਰਾਨ ਅੱਜ ਇਕ ਦੁਖਦ ਘਟਨਾ ਵਾਪਰਨ ਦਾ ਸਮਾਚਾਰ ਹੈ। ਜਿੱਥੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਜਲੰਧਰ ਨੇੜੇ ਫਿਲੌਰ ਤੋਂ ਅੱਗੇ ਕੁਸ਼ਟ ਆਸ਼ਰਮ ਦੇ ਨੇੜੇ ਦਿਲ ਦਾ ਦੌਰਾ ਪਿਆ , ਜਿੱਥੇ ਉਨ੍ਹਾ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਅਤੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਤੇ ਵੱਖ ਵੱਖ ਰਾਜਨੀਤਿਕ ਹਸਤੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਜਿੰਨ੍ਹਾਂ ਵਿਚ ਦਿਹਾਂਤ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਲੋਕ ਸਭਾ ਸਪੀਕਰ ਓਮ ਬਿਰਲਾ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ,ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੁਡੂਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ ਡਾ. ਇਕਬਾਲ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਪਿੰਡ ਕੁੰਡਲ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ, ਵਿਧਾਇਕ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਨੇ ਕੀਤੀ ਸਿ਼ਰਕਤ
—ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਵਿਚ ਲਾਈਬ੍ਰੇਰੀ ਅਤੇ ਆਮ ਆਦਮੀ ਕਲੀਨਿਕ ਬਣਾਉਣ ਦਾ ਕੀਤਾ ਐਲਾਣ
—ਧੀਆਂ ਅਤੇ ਪੁੱਤਰਾਂ ਵਿਚ ਨਹੀਂ ਕੋਈ ਫਰਕ—ਡਿਪਟੀ ਕਮਿਸ਼ਨਰ ਸੇਨੂੰ ਦੁੱਗਲ
ਬੱਲੂਆਣਾ, ਫਾਜਿ਼ਲਕਾ, 14 ਜਨਵਰੀ
ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਕੁੰਡਲ ਵਿਖੇ ਧੀਆਂ ਦੀ ਲੋਹੜੀ ਸਮਾਗਮ ਧੂਮਧਾਮ ਅਤੇ ਵਿਰਾਸਤੀ ਤਰੀਕੇ ਨਾਲ ਕਰਵਾਇਆ ਗਿਆ ਜਿਸ ਵਿਚ ਹਲਕੇ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਵਿਸੇਸ਼ ਤੌਰ ਤੇ ਸਿ਼ਰਕਤ ਕੀਤੀ।
ਇਸ ਮੌਕੇ ਪਿੰਡ ਵਾਸੀਆਂ ਨਾਲ ਇਸ ਪਵਿੱਤਰ ਤਿਓਹਾਰ ਦੀਆਂ ਖੁ਼ਸ਼ੀਆਂ ਵਿਚ ਸ਼ਾਮਿਲ ਹੁੰਦਿਆਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਤਰੱਕੀ ਲਈ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜਿੱਥੇ ਪੁਰਾਣਾ ਮੁਆਵਜਾ ਜਾਰੀ ਕੀਤਾ ਹੈ ਉਥੇ ਹੀ ਪੱਤਰੇਵਾਲਾ ਵਿਖੇ ਵੱਡਾ ਵਾਟਰ ਵਰਕਸ ਵੀ ਬਣਾਇਆ ਜਾ ਰਿਹਾ ਹੈ ਜਿਸ ਨਾਲ ਪੂਰੇ ਇਲਾਕੇ ਦੇ ਲੋਕਾਂ ਨੂੰ ਸਾਫ ਪੀਣ ਦਾ ਪਾਣੀ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਰਾਮਸਰਾ ਮਾਇਨਾਰ ਨਹਿਰ ਦੇ ਨਵੀਨੀਕਰਨ ਲਈ ਸਰਕਾਰ ਨੇ ਰਕਮ ਜਾਰੀ ਕਰ ਦਿੱਤੀ ਹੈ ਜਦ ਕਿ ਸੁਖਚੈਨ ਮਾਇਨਰ ਦਾ ਨਵੀਨੀਕਰਨ ਵੀ ਜਲਦ ਹੋਵੇਗਾ। ਉਨ੍ਹਾਂ ਨੇ ਪਿੰਡ ਕੁੰਡਲ ਵਿਚ ਲਾਈਬੇ੍ਰਰੀ ਅਤੇ ਆਮ ਆਦਮੀ ਕਲੀਨਿਕ ਬਣਾਉਣ ਦਾ ਐਲਾਣ ਵੀ ਇਸ ਮੌਕੇ ਕੀਤਾ।
ਧੀਆਂ ਦੀ ਲੋਹੜੀ ਸਬੰਧੀ ਇਸ ਜਿ਼ਲ੍ਹਾ ਪੱਧਰੀ ਸਮਾਗਮ ਵਿਚ ਬੋਲਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਹੁਣ ਸਮਾਜ ਦੀ ਸੋੋਚ ਵਿਚ ਬਦਲਾਅ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਧੀਆਂ ਅਤੇ ਪੱੁਤਰਾਂ ਵਿਚ ਕੋਈ ਫਰਕ ਨਹੀਂ ਹੈ। ਇਸ ਲਈ ਕੁੜੀਆਂ ਨੂੰ ਵੀ ਪੜਾਈ ਅਤੇ ਹਰ ਖੇਤਰ ਵਿਚ ਅੱਗੇ ਵੱਧਣ ਦੇ ਬਰਾਬਰ ਮੌਕੇ ਦਿਓ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਜਿੱਥੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਉਥੇ ਹੀ ਪਿੰਡ ਦੀਆਂ ਬੀਬੀਆਂ ਨੇ ਵੀ ਪੰਜਾਬੀ ਲੋਕ ਗੀਤਾਂ ਨਾਲ ਲੋਹੜੀ ਦੇ ਇਸ ਤਿਓਹਾਰ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੁਦ ਪਿੰਡ ਦੀਆਂ ਔਰਤਾਂ ਨਾਲ ਗਿੱਧਾ ਪਾਇਆ। ਇਸ ਮੌਕੇ ਜਿਨ੍ਹਾਂ ਪਰਿਵਾਰਾਂ ਵਿਚ ਧੀਆਂ ਦਾ ਜਨਮ ਹੋਇਆ ਸੀ ਉਨ੍ਹਾਂ ਨੂੰ ਤੋਹਫੇ ਵੀ ਵੰਡੇ ਗਏ।
ਇਸ ਮੌਕੇ ਡੀਐਸਪੀ ਵਿਭੋਰ ਸ਼ਰਮਾ, ਕਾਰਜਕਾਰੀ ਇੰਜਨੀਅਰ ਜਲ ਸਪਲਾਈ ਸ੍ਰੀ ਅੰਮ੍ਰਿਤਦੀਪ ਸਿੰਘ ਭੱਠਲ, ਮਿੰਕੂ ਕੁੰਡਲ, ਧਰਮਵੀਰ ਗੋਦਾਰ, ਮਨੋਜ਼ ਗੋਦਾਰਾ ਆਦਿ ਵੀ ਹਾਜਰ ਸਨ।
x
ਬੱਲੂਆਣਾ ਅਤੇ ਫਾਜਿ਼ਲਕਾ ਦੇ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਸਹਿਕਾਰੀ ਖੰਡ ਮਿੱਲ ਸਟਾਫ ਅਤੇ ਕਿਸਾਨਾਂ ਨਾਲ ਮਨਾਈ ਲੋਹੜੀ
—ਸਹਿਕਾਰੀ ਖੰਡ ਮਿੱਲ ਵਿਚ ਲੱਗੇਗਾ ਇਥੇਨਾਲ ਪਲਾਂਟ—ਅਮਨਦੀਪ ਸਿੰਘ ਗੋਲਡੀ ਮੁਸਾਫਿਰ
—ਮਿੱਲ ਸਟਾਫ ਦੀਆਂ ਮੰਗਾਂ ਕੀਤੀਆਂ ਜਾਣਗੀਆਂ ਪੂਰੀਆਂ—ਡਿਪਟੀ ਕਮਿਸ਼ਨਰ ਸੇਨੂ ਦੁੱਗਲ
ਫਾਜਿ਼ਲਕਾ, 14 ਜਨਵਰੀ
ਬੱਲੂਆਣਾ ਅਤੇ ਫਾਜਿ਼ਲਕਾ ਦੇ ਵਿਧਾਇਕ ਕ੍ਰਮਵਾਰ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਫਾਜਿਲ਼ਕਾ ਡਾ: ਸੇਨੂੰ ਦੁੱਗਲ ਆਈਏਐਸ ਨੇ ਅੱਜ ਸਹਿਕਾਰੀ ਖੰਡ ਮਿੱਲ ਬੋਦੀ ਵਾਲਾ ਪਿੱਥਾ ਵਿਖੇ ਮਿੱਲ ਦੇ ਸਟਾਫ ਅਤੇ ਗੰਨਾਂ ਕਾਸਤਕਾਰ ਕਿਸਾਨਾਂ ਨਾਲ ਲੋਹੜੀ ਦਾ ਤਿਓਹਾਰ ਮਨਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਸਮੂਹ ਸਟਾਫ ਅਤੇ ਕਿਸਾਨਾਂ ਨੂੰ ਲੋਹੜੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਮਿੱਲ ਨੂੰ ਚਲਾਉਣ ਵਾਲੇ ਸਮੂਹ ਸਟਾਫ ਨੂੰ ਉਨ੍ਹਾਂ ਦੀ ਲਗਨ ਅਤੇ ਮਿਹਨਤ ਲਈ ਉਨ੍ਹਾਂ ਦੀ ਸਲਾਘਾ ਕੀਤੀ।ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਗੰਨੇ ਦੀ ਕਾਸਤ ਕਰਨ ਦੀ ਅਪੀਲ ਕੀਤੀ।
ਫਾਜਿਲ਼ਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਨੇ ਮਿੱਲ ਨੂੰ ਚਲਾਉਣ ਤੇ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਮਿੱਲ ਨੂੰ ਅਪਗ੍ਰੇਡ ਕਰੇਗੀ ਅਤੇ ਲਗਾਤਾਰ ਚਲਾਏਗੀ। ਇਸ ਲਈ ਕਿਸਾਨ ਬੇਝਿਜਕ ਵੱਧ ਤੋਂ ਵੱਧ ਗੰਨਾ ਲਗਾਉਣ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਪਿੱਛਲੇ ਸਾਰੇ ਬਕਾਏ ਦੇ ਦਿੱਤੇ ਗਏ ਹਨ।
ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਇਸ ਮਿੱਲ ਦੀ ਸਮਰੱਥਾ ਵਿਚ ਵਾਧਾ ਕਰਨ ਲਈ ਇੱਥੇ ਇਥੇਨੌਲ ਪਲਾਂਟ ਵੀ ਲਗਾਇਆ ਜਾਵੇਗਾ ਤਾਂ ਇਹ ਮਿੱਲ ਮੁਨਾਫੇ ਵਿਚ ਚੱਲ ਸਕੇ। ਉਨ੍ਹਾਂ ਨੇ ਕਿਹਾ ਕਿ ਸਾਡੀ ਕਹਿਣੀ ਅਤੇ ਕਰਨੀ ਵਿਚ ਫਰਕ ਨਹੀਂ ਹੈ ਅਤੇ ਜ਼ੋ ਵਾਅਦੇ ਕਰ ਰਹੇ ਹਾਂ ਪੂਰੇ ਕਰਾਂਗੇ।
ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਮਿੱਲ ਸਟਾਫ ਵੱਲੋਂ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਸਿਆਗ, ਵਾਇਸ ਚੇਅਰਮੈਨ ਸ੍ਰੀ ਵਿਕਰਮ ਝੀਂਝਾ, ਜੀਐਮ ਸ੍ਰੀ ਆੰਨਦ ਕੁਮਾਰ ਤਿਵਾੜੀ, ਚੀਫ ਇੰਜਨੀਅਰ ਸ੍ਰੀ ਮਲਕੀਤ ਸਿੰਘ ਅਤੇ ਗੋਬਿੰਦਰ ਸਿੰਘ, ਡਾਇਰੈਕਟਰ ਸ੍ਰੀਮਤੀ ਕੈਲਾਸ਼ ਰਾਣੀ, ਵਰਿੰਦਰ ਸ਼ਰਮਾ, ਸੀਡੀਆਈ ਸ੍ਰੀ ਪ੍ਰਿਥਵੀ ਰਾਜ, ਸ੍ਰੀ ਕਾਲੂ ਰਾਮ ਅਤੇ ਸ: ਹਰਦੀਪ ਸਿੰਘ ਬਰਾੜ ਤੋਂ ਇਲਾਵਾ ਸੁਖਵਿੰਦਰ ਸਿੰਘ , ਅੰਗਰੇਜ਼ ਸਿੰਘ, ਧਰਮਵੀਰ ਗੋਦਾਰਾ, ਮਨੋਜ਼ ਗੋਦਾਰਾ ਆਦਿ ਵੀ ਹਾਜਰ ਸਨ।
ਜਿ਼ਲ੍ਹਾ ਪ੍ਰ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਓਹਾਰ
ਫਾਜਿ਼ਲਕਾ, 14 ਜਨਵਰੀ
ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਮੂਹ ਸਟਾਫ ਨੇ ਲੋਹੜੀ ਦਾ ਤਿਓਹਾਰ ਵਿਰਾਸਤੀ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਸਮੂਹ ਸਟਾਫ ਨੂੰ ਲੋਹੜੀ ਅਤੇ ਮਾਘੀ ਦੇ ਤਿਓਹਾਰ ਦੀਆਂ ਸੁਭਕਾਮਨਾਵਾਂ ਦਿੱਤੀਆਂ ਅਤੇ ਸਭ ਦੇ ਉਜੱਵਲ ਭਵਿੱਖ ਦੀ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਸਾਨੂੰ ਸਾਡੀ ਵਿਰਾਸਤ ਨਾਲ ਜ਼ੋੜਦਾ ਹੈ । ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੇ ਉਪਰਾਲੇ ਸਟਾਫ ਵਿਚ ਨਵਾਂ ਉਤਸਾਹ ਭਰਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਓਹਾਰ ਆਪਸੀ ਭਾਈਚਾਰਾ ਮਜਬੂਤ ਕਰਦੇ ਹਨ ਅਤੇ ਹੁਣ ਸਿਰਫ ਪੁੱਤਰਾਂ ਦੀ ਲੋਹੜੀ ਮਨਾਉਣ ਦੀ ਰਵਾਇਤ ਪੂਰੀ ਤਰਾਂ ਟੁੱਟ ਗਈ ਹੈ ਅਤੇ ਲੋਕ ਧੀਆਂ ਦੀ ਲੋਹੜੀ ਵੀ ਉਨ੍ਹੇ ਹੀ ਉਤਸਾਹ ਨਾਲ ਮਨਾਉਂਦੇ ਹਨ। ਉਨ੍ਹਾਂ ਨੇ ਸਮੂਹ ਸਟਾਫ ਨੂੰ ਕਿਹਾ ਕਿ ਉਹ ਸਮਾਜਿਕ ਬਰਾਬਰਤਾ ਪ੍ਰਤੀ ਜਾਗਰੂਕਤਾ ਲਈ ਸਦੈਵ ਕੰਮ ਕਰਦੇ ਰਹਿਣ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਮਨਦੀਪ ਕੌਰ ਨੇ ਵੀ ਇਸ ਮੌਕੇ ਸਟਾਫ ਨੂੰ ਲੋਹੜੀ ਅਤੇ ਮਾਘੀ ਦੇ ਤਿਓਹਾਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕਾਮਨਾ ਕੀਤੀ ਕਿ ਇਹ ਦਿਨ ਸਭ ਦੇ ਜੀਵਨ ਵਿਚ ਖੁ਼ਸੀਆਂ ਲੈ ਕੇ ਆਵੇ।
ਇਸ ਮੌਕੇ ਜਿ਼ਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਵਰਮਾ, ਸਹਾਇਕ ਕਮਿਸ਼ਨਰ ਜਨਰਲ ਸ: ਮਨਜੀਤ ਸਿੰਘ ਆਦਿ ਸਟਾਫ ਵੀ ਹਾਜਰ ਸਨ।
ਪੀਲੀ ਕੁੰਗੀ ਦੇ ਹਮਲੇ ਤੋਂ ਬਚਾਅ ਲਈ ਕਣਕ ਦੀ ਫਸਲ ਦਾ ਲਗਾਤਾਰ ਸਰਵੇਖਣ ਜਰੂਰੀ :-ਡਾ ਗਿੱਲ
ਫ਼ਰੀਦਕੋਟ 14 ਜਨਵਰੀ
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਿਭਾਗ ਵੱਲੋਂ ਸਮੇਂ-ਸਮੇਂ ਤੇ ਕਿਸਾਨ ਵੀਰਾਂ ਤੱਕ ਫਸਲ ਦੀ ਹਾਲਤ ਅਨੁਸਾਰ ਜਰੂਰੀ ਜਾਣਕਾਰੀ ਕਿਸਾਨ ਸਿਖਲਾਈ ਕੈਪਾਂ ਅਤੇ ਖੇਤਾਂ ਦੇ ਨਿਰੀਖਣ ਰਾਹੀਂ ਮੁਹੱਈਆਂ ਕਰਵਾਈ ਜਾਂਦੀ ਹੈ। ਇਸ ਬਾਰੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਮੇਂ ਕਣਕ ਦੀ ਫਸਲ ਬਹੁਤ ਵਧੀਆ ਹਾਲਤ ਵਿੱਚ ਹੈ, ਪਰੰਤੂ ਮੌਸਮ ਨੂੰ ਧਿਆਨ ਵਿੱਚ ਰੱਖਦਿਆ ਇੰਨੀ ਦਿਨੀ ਕਿਸਾਨ ਵੀਰਾਂ ਨੂੰ ਲਗਾਤਾਰ ਆਪਣੇ ਖੇਤਾਂ ਦਾ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ।
ਡਾ ਗਿੱਲ ਨੇ ਪੀਲੀ ਕੁੰਗੀ ਦੇ ਹਮਲੇ ਦੀਆਂ ਨਿਸ਼ਾਨੀਆਂ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਕਣਕ ਦੀ ਫਸਲ ਦੇ ਪੱਤਿਆਂ ਤੇ ਪੀਲੇ ਧੱਬੇ ਲੰਬੀਆਂ ਧਾਰੀਆਂ ਦੇ ਰੂਪ ਵਿੱਚ ਦਿਖਾਈ ਦੇਣ ਜਿੰਨਾਂ ਉਪਰ ਪੀਲਾ ਹਲਦੀਨੁਮਾ ਧੂੜਾ ਆਉਦਾ ਹੋਵੇ ਤਾਂ ਕਿਸਾਨ ਵੀਰ ਤੁਰੰਤ ਵਿਭਾਗ ਦੇ ਖੇਤੀ ਮਾਹਿਰਾਂ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਕਿਸਾਨ ਵੀਰ ਨਦੀਨਨਾਸ਼ਕਾਂ ਦੀ ਵਰਤੋਂ ਵੀ ਸਹੀ ਸਮੇਂ ਅਤੇ ਸਿਫਾਰਿਸ਼ ਮਾਤਰਾ ਅਨੁਸਾਰ ਹੀ ਕਰਨ ਅਤੇ ਗੈਰ-ਸਿਫਾਰਿਸ਼ੀ ਨਦੀਨਨਾਸ਼ਕਾਂ ਜਾਂ ਸਿਫਾਰਿਸ਼ ਸਮੇਂ ਤੋਂ ਦੇਰੀ ਨਾਲ ਨਦੀਨਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ ਜਿਸ ਨਾਲ ਕਣਕ ਦੀ ਫਸਲ ਪੀਲੀ ਪੈ ਸਕਦੀ ਹੈ ਅਤੇ ਫਸਲ ਦਾ ਨੁਕਸਾਨ ਹੋ ਸਕਦਾ ਹੈ। ਉਨਾਂ ਕਿਸਾਨ ਵੀਰਾਂ ਨੂੰ ਖੇਤੀ ਮਾਹਿਰਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਦੀ ਵੀ ਅਪੀਲ ਕੀਤੀ।ਇਸ ਮੌਕੇ ਏ.ਡੀ.ਓ ਯਾਦਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
ਮਹਿਲਾਵਾਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ,ਬਲਕਿ ਕਈ ਖੇਤਰਾਂ 'ਚ ਮਰਦਾਂ ਤੋਂ ਅੱਗੇ- ਡਾ. ਰੂਹੀ ਦੁੱਗ
-13 ਤੋਂ 20 ਜਨਵਰੀ ਤੱਕ ਬਾਲੜੀਆਂ ਦੀ ਲੋਹੜੀ ਮਨਾਉਣ ਸਬੰਧੀ ਕੀਤਾ ਜਾਵੇਗਾ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ
ਫ਼ਰੀਦਕੋਟ, 13 ਜਨਵਰੀ
ਲੋਹੜੀ ਦਾ ਤਿਉਹਾਰ ਜੋ ਕਿ ਪੰਜਾਬ ਦਾ ਇਕ ਰਵਾਇਤੀ ਅਤੇ ਪੰਜਾਬੀ ਵਿਰਸੇ ਨਾਲ ਜੁੜਿਆ ਤਿਉਹਾਰ ਹੈ। ਇਸ ਦਿਨ ਜਿਨਾਂ ਦੇ ਘਰ ਲੜਕਾ ਪੈਦਾ ਹੁੰਦਾ ਸੀ ਉਹਨਾਂ ਦੇ ਲੋਹੜੀ ਮਨਾਈ ਜਾਂਦੀ ਸੀ। ਪਰ ਅੱਜ ਦੇ ਸਮੇਂ ਵਿਚ ਮਹਿਲਾਵਾਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਬਲਕਿ ਕਈ ਖੇਤਰਾਂ ਵਿਚ ਤਾਂ ਮਰਦਾਂ ਤੋਂ ਵੀ ਅੱਗੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਫਤਾ ਭਰ ਮਨਾਈ ਜਾਣ ਵਾਲੀ ਬਾਲੜੀਆਂ ਦੀ ਲੋਹੜੀ ਦਾ ਸ਼ਡਿਊਲ ਜਾਰੀ ਕਰਨ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕੇ ਲੋਕਾਂ ਦੀ ਸੋਚ ਅਤੇ ਨਜ਼ਰੀਏ ਵਿਚ ਲੜਕਾ ਲੜਕੀ ਸਬੰਧੀ ਭੇਦਭਾਵ ਵਿਚ ਬਹੁਤ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋ ਪੀ.ਐਨ.ਡੀ.ਟੀ. ਐਕਟ ਅਧੀਨ ਬੱਚੀਆਂ ਦੀ ਰੱਖਿਆ ਕੀਤੀ ਜਾਂਦੀ ਹੈ ਅਤੇ ਬੇਟੀ ਬਚਾਓ ਬੇਟੀ ਪੜਾਓ ਦੇ ਨਾਹਰੇ ’ਤੇ ਅਮਲ ਕਰਨ ਲਈ ਜਾਗਰੂਕਤਾ ਦੇ ਉਦੇਸ਼ ਨਾਲ ਲੋਹੜੀ ਧੀਆਂ ਦੀ ਵਰਗੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਜੋ ਕਿ ਧੀਆਂ ਲਈ ਬਰਾਬਰਤਾ ਦਾ ਸੁਨੇਹਾ ਦਿੰਦੇ ਹਨ।ਅੱਜ ਲੜਕੀਆਂ ਹਰ ਖੇਤਰ ਵਿਚ ਅੱਗੇ ਵਧ ਰਹੀਆਂ ਹਨ। ਸੇਨਾ, ਬੀ ਏਸ ਐਫ, ਜਾਂ ਪੁਲਿਸ ਵਰਗੇ ਵਿਭਾਗਾਂ ਵਿਚ ਵੀ ਅੱਜ ਮਹਿਲਾਵਾਂ ਅਪਣੀ ਵੱਖਰੀ ਪਹਿਚਾਣ ਅਤੇ ਕਾਬਲੀਅਤ ਸਾਬਿਤ ਕਰ ਰਹੀਆਂ ਹਨ। ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਤਾਂ ਮਹਿਲਾਵਾਂ ਜੋ ਜਿੰਮੇਵਾਰੀ ਨਿਭਾ ਰਹੀਆਂ ਹਨ ਉਹ ਆਪਣੇ ਆਪ ਵਿੱਚ ਮਿਸਾਲ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲਗਾਤਾਰ ਸਿਹਤ ਵਿਭਾਗ ਵਲੋਂ ਜਾਗਰੂਕ ਕਰਨ ਨਾਲ ਅਤੇ ਲੋਕਾਂ ਦੇ ਸਹਿਯੋਗ ਨਾਲ ਲਿੰਗ ਸਬੰਧੀ ਭੇਦਭਾਵ ਖ਼ਤਮ ਹੋਇਆ ਤੇ ਲੜਕੀਆਂ ਨੂੰ ਬਰਾਬਰ ਦੇ ਮੌਕੇ ਦਿਤੇ ਜਾਣ ਲੱਗੇ ਹਨ। ਸਿਹਤ ਵਿਭਾਗ ਵਲੋਂ ਜਨਮ ਤੋ ਪਹਿਲਾਂ ਲਿੰਗ ਟੈਸਟ ਕਰਾਉਣ ਤੇ ਕਾਨੂੰਨੀ ਪਾਬੰਦੀ ਸਬੰਧੀ ਕਾਨੂੰਨ ਪੂਰੀ ਸਖਤੀ ਨਾਲ ਲਾਗੂ ਕੀਤਾ ਹੋਇਆ ਹੈ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕਰਨ ਬਰਾੜ ਨੇ ਦੱਸਿਆ ਕਿ 13 ਜਨਵਰੀ 2023 ਤੋਂ 20 ਜਨਵਰੀ 2023 ਤੱਕ ਬਾਲੜੀਆਂ ਦੀ ਲੋਹੜੀ ਮਨਾਉਣ ਸਬੰਧੀ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਮਿਤੀ 14 ਜਨਵਰੀ ਨੂੰ ਬੱਚਿਆਂ ਨੂੰ ਯੋਗ ਗਤੀਵਿਧੀਆਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਕੁਝ ਮੁੱਢਲੀਆਂ ਯੋਗ ਗਤੀਵਿਧੀਆਂ ਕਰਵਾਉਣਾ, ਹੱਥਾਂ ਦੀ ਸਾਫ ਸਫਾਈ ਸਬੰਧੀ ਗਤੀਵਿਧੀਆਂ, ਮਿਤੀ 16 ਜਨਵਰੀ ਨੂੰ ਸਿਹਤਮੰਦ ਬੱਚਿਆਂ ਤੇ ਮੁਕਾਬਲਾ, ਡਾਇਰੀਆਂ ਸਬੰਧੀ ਜਾਗਰੂਕਤਾ, ਸੰਪੂਰਨ ਆਹਾਰ ਬਾਰੇ ਜਾਗਰੂਕ ਕਰਨਾ, ਮਿਤੀ 17 ਜਨਵਰੀ ਨੂੰ ਨਿੱਜੀ ਸਾਫ ਸਫਾਈ ਬਾਰੇ ਜਾਗਰੂਕ ਕਰਨ ਸਬੰਧੀ, ਕਿਸ਼ੋਰ ਅਵਸਥਾ ਉਪਰ ਲੈਕਚਰ ਕਰਨਾ , ਮਿਤੀ 18 ਜਨਵਰੀ ਨੂੰ ਪਾਣੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰਨ ਸਬੰਧੀ, ਘੱਟ ਲਾਗਤ ਵਾਲੇ ਪਕਵਾਨ ਬਣਾਉਣ ਸਬੰਧੀ ਗਤੀਵਿਧੀਆਂ, 19 ਜਨਵਰੀ ਨੂੰ ਸੰਪੂਰਨ ਆਹਾਰ ਬਾਰੇ ਜਾਗੂਰਕ ਕਰਨ ਸਬੰਧੀ, ਸਹੀ ਉਮਰ ਉੱਪਰ ਲੈਕਚਰ ਦੇਣਾ, ਅਨੀਮੀਆ ਉੱਪਰ ਲੈਕਚਰ ਆਦਿ ਅਤੇ 20 ਜਨਵਰੀ ਨੂੰ ਹੋਮ ਵਿਜਟ ਅਤੇ ਕਿਚਨ ਗਾਰਡਨ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚੌਂਕਾਂ, ਸਰਕਾਰੀ ਜ਼ਮੀਨ ਆਦਿ ਥਾਵਾਂ ਤੇ ਹੋਰਡਿੰਗ ਲਗਾਉਣ ਤੇ ਪਾਬੰਦੀ
ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ ਤੇ ਪਾਬੰਦੀ
ਡਰੋਨ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ
ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ਤੇ ਛੱਡਣ ਦੀ ਪਾਬੰਦੀ
ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਖੁੱਲ੍ਹੇ ਵਿੱਚ ਅੱਗ ਲਗਾਉਣ ਤੇ ਪਾਬੰਦੀ
ਫ਼ਿਰੋਜ਼ਪੁਰ 13 ਜਨਵਰੀ
ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸੇ ਵੀ ਸਰਕਾਰੀ ਜ਼ਮੀਨ 'ਤੇ, ਰਾਹ 'ਤੇ, ਸੜਕ ਜਾਂ ਚੌਂਕ 'ਤੇ ਬਿਨਾਂ ਸਬੰਧਤ ਨਗਰ ਕੌਂਸਲ, ਕੰਨਟੋਨਮੈਂਟ ਬੋਰਡ, ਨਗਰ ਪੰਚਾਇਤ, ਗ੍ਰਾਮ ਪੰਚਾਇਤ ਜਾਂ ਸਬੰਧਿਤ ਵਿਭਾਗ ਦੀ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀ ਹੋਰਡਿੰਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਵੱਖ- ਵੱਖ ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਚੌਕਾਂ ਜਾਂ ਮੁੱਖ ਸੜਕਾਂ ਤੇ ਹੋਰਡਿੰਗਜ਼ ਲਗਾ ਦਿੱਤੇ ਜਾਂਦੇ ਹਨ, ਇਹ ਹੋਰਡਿੰਗਜ਼ ਅਜਿਹੀਆਂ ਥਾਵਾਂ ਤੇ ਲਗਾ ਦਿੱਤੇ ਜਾਂਦੇ ਹਨ ਜਿਸ ਨਾਲ ਟਰੈਫ਼ਿਕ ਵਿਚ ਵਿਘਨ ਪੈਂਦਾ ਹੈ ਅਤੇ ਦੁਰਘਟਨਾ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਹੋਰਡਿੰਗਜ਼ 'ਤੇ ਕਿਸੇ ਤਰ੍ਹਾਂ ਦੀ ਗ਼ਲਤ ਭਾਸ਼ਾ ਲਿਖੀ ਜਾਣ 'ਤੇ ਵੱਖ-ਵੱਖ ਫ਼ਿਰਕਿਆਂ ਦੇ ਲੋਕਾਂ ਵਿਚ ਗ਼ੁੱਸੇ ਦੀ ਲਹਿਰ ਪੈਦਾ ਹੋ ਜਾਂਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਭੰਗ ਹੋਣ ਦਾ ਖ਼ਦਸ਼ਾ ਬਣ ਜਾਂਦਾ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਇੱਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾ
ਜ਼ਿ
ਇਕ ਹੋਰ ਮਨਾਹੀ ਦੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਕੀਤੇ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਹਲਕਿਆਂ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ਤੇ ਨਹੀਂ ਛੱਡੇਗਾ।
ਇਸੇ ਤਰ੍ਹਾਂ ਇੱਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਖੁੱਲ੍ਹੇ ਵਿੱਚ ਅੱਗ ਲਗਾਉਣ ਤੇ ਪਾਬੰਦੀ ਲਗਾਈ ਹੈ।
ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਜਿਲ੍ਹਾ ਪ੍ਰਸ਼ਾਸਨ ਵੱਲੋਂ ਕੌਮੀ ਸੜ੍ਹਕ ਸੁਰੱਖਿਆ ਸਪਤਾਹ ਦੌਰਾਨ ਕਰਵਾਏ ਜਾਣਗੇ ਵੱਖ-ਵੱਖ ਸਮਾਗਮ-ਡੀ. ਸੀ
ਫ਼ਿਰੋਜ਼ਪੁਰ , 13 ਜਨਵਰੀ 2023.
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਨੂੰ ਅਣਗੋਲਿਆ ਕਰਨ ਤੇ ਕਈ ਤਰਾਂ ਦੇ ਸੜਕੀ ਹਾਦਸੇ ਵਾਪਰਦੇ ਹਨ ਜਿਸ ਨਾਲ ਵੱਡੀ ਪੱਧਰ ਤੇ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ।ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਲਈ ਬਹੁਤ ਜ਼ਰੂਰੀ ਹੈ । ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 17 ਜਨਵਰੀ ਤੱਕ ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਕਰ ਕੇ ਜਾਂ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਨਾ ਹੋਣ ਕਾਰਨ ਵੱਡੀ ਗਿਣਤੀ ਸੜਕ ਹਾਦਸੇ ਵਾਪਰਦੇ ਹਨ।
ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਕਿਉਂਕਿ ਜੇਕਰ ਬੱਚੇ ਇਨ੍ਹਾਂ ਨਿਯਮਾਂ ਸਬੰਧੀ ਜਾਗਰੂਕ ਹੋਣਗੇ ਤਾਂ ਉਹ ਆਪਣੇ ਸੰਪਰਕ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਗੇ। ਇਸ ਤਰ੍ਹਾਂ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਜਰੂਰੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ 'ਤੇ ਹਰੀ ਬੱਤੀ ਹੋਣ ਤੱਕ ਇੰਤਜਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ 'ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟਰੈਫਿਕ ਵਿੱਚ ਵਿਘਨ ਨਾ ਪਵੇ।
ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਸਪਤਾਹ ਦੌਰਾਨ ਜਿਲ੍ਹੇ ਦੇ ਵੱਖ-ਵੱਖ ਸਕੂਲਾਂ, ਟਰੱਕ ਯੂਨੀਅਨਾਂ, ਟੈਂਪੂ ਯੂਨੀਅਨਾਂ ਅਤੇ ਹੋਰ ਥਾਵਾਂ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਅਤੇ ਇਨ੍ਹਾਂ ਜਾਗਰੂਕਤਾ ਸੈਮੀਨਾਰਾਂ ਵਿੱਚ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ ਇਸ ਤੋਂ ਇਲਾਵਾ ਲੋੜ ਅਨੁਸਾਰ ਅੱਖਾਂ ਦਾ ਚੈਕਅੱਪ ਕਰਨ ਲਈ ਕੈਂਪ ਵੀ ਲਗਾਏ ਜਾਣਗੇ । ਉਨ੍ਹਾਂ ਕਿਹਾ ਕਿ ਸੜਕ ਤੇ ਵਾਹਨ ਚਲਾਉਂਦੇ ਸਮੇਂ ਸਾਨੂੰ ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਵਾਹਨ ਚਲਾਉਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਕੇ ਵਾਹਨ ਚਲਾਉਣਾ ਘਾਤਕ ਸਿੱਧ ਹੋ ਸਕਦਾ ਹੈ ।
ਸਿਹਤ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਪ੍ਰੋਗਰਾਮ ਦਾ ਆਯੋਜਨ
ਬੇਟੀ ਬਚਾਓ,ਬੇਟੀ ਪੜਾਓ,ਦਾ ਦਿੱਤਾ ਸੰਦੇਸ਼
ਫਿਰੋਜ਼ਪੁਰ 13 ਜਨਵਰੀ
ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਰਾਜਿੰਦਰਪਾਲ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਵਿਖੇ ਆਯੋਜਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਹਸਪਤਾਲ ਵਿਖੇ ਪੈਦਾ ਹੋਈਆਂ ਨਵਜਨਮੀਆਂ ਬੱਚੀਆਂ ਨੂੰ ਸਿਵਲ ਸਰਜਨ ਡਾ:ਰਾਜਿੰਦਰਪਾਲ ਵੱਲੋਂ ਗਰਮ ਕੱਪੜੇ ਦੇ ਕੇ ਸਨਮਾਨਿਤ ਕੀਤਾ ਅਤੇ ਬੇਟੀ ਬਚਾਓ ਤੇ ਬੇਟੀ ਪੜਾਓ ਦਾ ਸੰਦੇਸ਼ ਵੀ ਦਿੱਤਾ।
ਇਸ ਮੌਕੇ ਸਿਵਲ ਸਰਜਨ ਡਾ: ਰਾਜਿੰਦਰਪਾਲ ਨੇ ਕਿਹਾ ਕਿ ਧੀਆਂ ਪੁੱਤਰਾਂ ਨੂੰ ਇੱਕ ਸਮਾਨ ਸਮਝਣ ਦੇ ਸੰਦੇਸ਼ ਦਾ ਪ੍ਰਸਾਰ ਕਰਨ ਹਿੱਤ ਅੱਜ ਵਿਭਾਗ ਵੱਲੋਂ ਇਹ ਸੰਕੇਤਕ ਧੀਆਂ ਦੀ ਲੋਹੜੀ ਮਨਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਲੜਕੀਆਂ ਨੂੰ ਬਰਾਬਰ ਦੇ ਮੌਕੇ ਦਿੱਤੇ ਜਾਣ ਤਾਂ ਧੀਆਂ ਵੀ ਪੁੱਤਰਾਂ ਵਾਂਗ ਹਰ ਖੇਤਰ ਵਿਚ ਆਪਣਾ ਨਾਮ ਬਣਾ ਸਕਨ ।
ਉਨ੍ਹਾਂ ਇਸ ਦੌਰਾਨ ਧੀਆਂ ਨਾਲ ਸਬੰਧੀ ਸਿਹਤ ਵਿਭਾਗ ਦੀਆਂ ਕੁੱਝ ਸਕੀਮਾਂ ਬਾਰੇ ਦੱਸਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਨਨੀ ਸ਼ਿਸ਼ੂ ਸੁਰੱਕਸ਼ਾ ਪ੍ਰੋਗ੍ਰਾਮ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਹਰ ਪ੍ਰਕਾਰ ਦਾ ਜਨੇਪਾ ਅਤੇ ਦਵਾਈਆਂ ਮੁੱਫਤ ਹਨ ਅਤੇ ਹਸਪਤਾਲ ਵਿੱਚ ਦਾਖਲ ਸਮੇਂ ਦੌਰਾਨ ਖਾਣਾ ਵੀ ਮੁਫਤ ਦਿੱਤਾ ਜਾਂਦਾ ਹੈ। ਜਨਨੀ ਸੁਰੱਖਿਆ ਕਾਰਿਆਕਰਮ ਤਹਿਤ ਗਰਭਵਤੀਆਂ ਨੂੰ ਨਗਦ ਰਾਸ਼ੀ ਦਿੱਤੀ ਜਾਂਦੀ ਹੈ। ਉਹਨਾਂ ਆਮ ਜਨਤਾ ਨੂੰ ਸਰਕਾਰੀ ਹਸਪਤਾਲਾਂ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ .ਸੀ.ਪੀ.ਐਨ.ਡੀ.ਟੀ.ਐਕਟ 1994 ਅਧੀਨ ਗਰਭ ਵਿੱਚ ਲਿੰਗ ਜਾਂਚ ਕਰਵਾਉਣਾ ਸਜ਼ਾਯੋਗ ਅਪਰਾਧ ਹੈ ਅਤੇ ਵਿਭਾਗ ਵੱਲੋਂ ਇਹ ਐਕਟ ਲਾਗੂ ਕਰਵਾਉਣ ਹਿੱਤ ਸਮੇਂ ਸਮੇਂ ਤੇ ਜ਼ਿਲੇ ਅੰਦਰ ਚਲ ਰਹੇ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਚੈਕਿੰਗ ਕੀਤੀ ਜਾਂਦੀ ਹੈ।
ਇਸ ਮੌਕੇ ਪ੍ਰਭਾਰੀ ਸੀਨੀਅਰ ਮੈਡੀਕਲ ਅਫਸਰ ਡਾ: ਨਵੀਨ ਸੇਠੀ, ਡੈਂਟਲ ਸਰਜਨ ਡਾ:ਪੰਕਜ਼ ਗੁਪਤਾ, ਮਾਸ ਮੀਡੀਆ ਅਫਸਰ ਰੰਜੀਵ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਰਜਨੀਕ ਕੌਰ, ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਕੋਆਰਡੀਨੇਟਰ ਸੀਮਾ ਰਾਣੀ ਅਤੇ ਨਰਸਿੰਗ ਅਫਸਰ ਗੀਤਾ ਆਦਿ ਹਾਜ਼ਰ ਸਨ।
-ਮਾਪੇ ਪੁੱਤਾਂ ਵਾਂਗ ਧੀਆਂ ਦੇ ਵੀ ਮਨਾਉਣ ਤਿਉਹਾਰ : ਡਾ. ਬਲਜੀਤ ਕੌਰ
--78 ਲੱਖ ਦੀ ਲਾਗਤ ਨਾਲ ਬਣੇ ਡਾਇਲਸੈਸ ਸੈਂਟਰ ਦਾ ਕੀਤਾ ਉਦਘਾਟਨ
--ਰਾਜ ਪੱਧਰੀ ਸਮਾਗਮ "ਧੀਆਂ ਦੀ ਲੋਹੜੀ" ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
--ਜਲਦ ਮਹਿਲਾਵਾਂ ਨੂੰ ਮੁਹੱਈਆ ਹੋਵੇਗਾ 1000 ਰੁਪਏ ਪ੍ਰਤੀ ਮਹੀਨੇ ਦਾ ਤੋਹਫ਼ਾ
--6 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹੋਵੇਗੀ ਨਵੀਂ ਭਰਤੀ
ਬਠਿੰਡਾ, 13 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਸਥਾਨਕ ਰਾਜਿੰਦਰਾ ਕਾਲਜ ਵਿਖੇ "ਧੀਆਂ ਦੀ ਲੋਹੜੀ" ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਮੌਕੇ ਸੱਦਾ ਦਿੱਤਾ ਕਿ ਮਾਪੇ ਹੁਣ ਪੁੱਤਾਂ ਵਾਂਗ ਧੀਆਂ ਦੇ ਵੀ ਤਿਉਹਾਰ ਮਨਾਉਣੇ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਚ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ। ਇਸ ਲਈ ਮਾਪਿਆਂ ਦਾ ਫਰ਼ਜ ਬਣਦਾ ਹੈ ਕਿ ਉਹ ਪੁੱਤਾਂ ਵਾਂਗ ਧੀਆਂ ਦਾ ਮਾਣ ਸਤਿਕਾਰ ਕਰਨ। ਇਸ ਮੌਕੇ ਹਲਕਾ ਬਠਿੰਡਾ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਹਲਕਾ ਭੁੱਚੋ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਵਿਸ਼ੇਸ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਹੈ। ਸਰਕਾਰ ਵੱਲੋਂ ਲੋਕ ਭਲਾਈ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾ ਰਹੇ ਹਨ। ਸਿੱਖਿਆ ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਤਿਉਹਾਰ ਦੁੱਲੇ ਭੱਟੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਕਿੳਂਕਿ ਦੁੱਲੇ ਭੱਟੀ ਵੱਲੋਂ ਔਰਤਾਂ ਦੀ ਰਾਖੀ ਨੂੰ ਵਿਸ਼ੇਸ਼ ਪਹਿਲ ਦਿੱਤੀ ਗਈ ਸੀ। ਉਨ੍ਹਾਂ ਔਰਤਾਂ ਦੀ ਆਜ਼ਾਦੀ ਦੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਨਾਲ ਕਿਸੇ ਪੱਖੋਂ ਵੀ ਪੱਖਪਾਤ ਨਾ ਕੀਤਾ ਜਾਵੇ। ਉਨ੍ਹਾ ਕਿਹਾ ਕਿ ਧੀਆਂ ਦਾ ਪੁੱਤਾਂ ਵਾਂਗ ਇੱਜਤ ਤੇ ਸਤਿਕਾਰ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਔਰਤਾਂ ਕਰਾਈਮ ਦੇ ਖੇਤਰ ਵਿੱਚ ਨਾਮਾਤਰ ਹਨ, ਪਰ ਇਹ ਕਰਾਈਮ ਨੂੰ ਰੋਕਣ ਲਈ ਵੱਡੀ ਗਿਣਤੀ ਵਿਚ ਕਾਮਯਾਬ ਹੋਈਆਂ ਹਨ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ "ਧੀਆਂ ਦੀ ਲੋਹੜੀ" ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ। ਇਸ ਤਹਿਤ ਧੀਆਂ ਨੂੰ ਪੁੱਤਾਂ ਵਾਂਗ ਸਤਿਕਾਰ ਦੇਣ ਲਈ ਸੂਬੇ ਭਰ ਵਿੱਚ 13 ਤੋਂ 20 ਜਨਵਰੀ ਤੱਕ ਸਪਤਾਹ ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰੇਗੀ ਅਤੇ ਔਰਤਾਂ ਦੀ ਸੁਰੱਖਿਆ ਤੋਂ ਇਲਾਵਾ ਲਿੰਗ ਅਨੁਪਾਤ ਵਿਚ ਵਾਧਾ ਕਰਨ ਲਈ ਜਾਗਰੂਕਤਾ ਫ਼ੈਲਾਈ ਜਾਵੇਗੀ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਦਿੱਤੀ ਜਾਣ ਵਾਲੀ ਰਾਸ਼ੀ ਸਬੰਧੀ ਡਾਟਾ ਤਿਆਰ ਕਰ ਲਿਆ ਗਿਆ ਹੈ। ਜਲਦੀ ਹੀ ਇਹ ਰਕਮ ਉਨ੍ਹਾਂ ਨੂੰ ਮੁਹੱਈਆ ਕਰਵਾਉਣੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁ਼ਜ਼ਗਾਰ ਮੁਹੱਈਆ ਕਰਵਾਉਣ ਲਈ ਵੀ ਵਿਸ਼ੇਸ ਉਪਰਾਲੇ ਕਰ ਰਹੀ ਹੈ। ਸਰਕਾਰ ਵੱਲੋਂ ਹੁਣ ਤੱਕ ਬਹੁਤ ਘੱਟ ਸਮੇਂ ਵਿਚ 25000 ਤੋਂ ਵਧੇਰੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆ ਹਨ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਲਦ ਹੀ 6000 ਨਵੀਂਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਦਿ ਦੀਆਂ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ।
ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਵੀ "ਧੀਆਂ ਦੀ ਲੋਹੜੀ" ਮਨਾਉਣ ਨੂੰ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਲੜਕੀਆਂ ਨੂੰ ਵੀ ਪੁੱਤਾਂ ਵਾਂਗ ਮਾਣ ਸਤਿਕਾਰ ਦੇਣ ਦਾ ਸੱਦਾ ਦਿੱਤਾ।
ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼੍ਰੀਮਤੀ ਮਾਧਵੀ ਕਟਾਰੀਆ ਨੇ ਸੰਬੋਧਨ ਕਰਦਿਆਂ ਧੀਆਂ ਪ੍ਰਤੀ ਮਾਣ ਸਤਿਕਾਰ ਵਧਾਉਣ ਦਾ ਸੱਦਾ ਦਿੰਦਿਆਂ ਵਿਭਾਗ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਰਾਜ ਪੱਧਰੀ ਸਮਾਗਮ ਮੌਕੇ 51 ਨਵਜਨਮੀਆਂ ਧੀਆਂ ਦੀ ਲੋਹੜੀ ਮਨਾਈ ਗਈ ਅਤੇ ਉਨ੍ਹਾਂ ਦੀਆਂ ਮਾਵਾਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਹੋਣਹਾਰ ਲੜਕੀਆਂ ਅਤੇ ਪਹੁੰਚੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਲੜਕੀਆਂ ਵੱਲੋਂ ਗਿੱਧਾ ਤੋਂ ਇਲਾਵਾ ਗੱਤਕਾ ਦੇ ਵੀ ਜੌਹਰ ਦਿਖਾਏ ਗਏ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਰੈਡ ਕਰਾਸ ਸੁਸਾਇਟੀ ਬਠਿੰਡਾ ਵੱਲੋਂ ਐਚ.ਪੀ.ਸੀ.ਐਲ (ਮਿੱਤਲ ਐਨਰਜੀ ਲਿਮਟਿਡ ਫੁੱਲੋਖ਼ਾਰੀ) ਅਤੇ ਦੀਵਾਰਕਾ ਦਾਸ ਮਿੱਤਲ ਚੈਰੀਟੇਬਲ ਟਰਸਟ ਰਜਿਸਟਰਡ ਬਠਿੰਡਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਬਠਿੰਡਾ ਵਿਖੇ 78 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਡਾਇਲਸੈਸ ਸੈਂਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇੱਥੇ ਆਮ ਲੋਕਾਂ ਲਈ ਮੁਫ਼ਤ ਡਾਇਲਸੈਸ ਵਾਸਤੇ 9 ਆਧੁਨਿਕ ਮਸ਼ੀਨਾਂ ਲਗਾਈਆਂ ਗਈਆਂ ਹਨ, ਜਿੱਥੇ ਗਰੀਬ ਅਤੇ ਆਮ ਲੋਕਾਂ ਦੇ ਬਿਲਕੁਲ ਮੁਫ਼ਤ ਡਾਇਲਸੈਸ ਕੀਤੇ ਜਾਣਗੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਵੱਡੀਆ ਪੁਲਾਘਾਂ ਪੁੱਟੀਆਂ ਹਨ। ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਡਾਕਟਰੀ ਸਟਾਫ਼ ਤੇ ਹੋਰ ਬੁਨਿਆਦੀ ਢਾਂਚੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਚੈਅਰਮੇਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਚੈਅਰਮੇਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੈਅਰਮੈਨ ਸ਼ੂਗਰਫੈਡ ਪੰਜਾਬ ਸ੍ਰੀ ਨਵਦੀਪ ਜੀਦਾ, ਚੈਅਰਮੇਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਸ. ਇੰਦਰਜੀਤ ਸਿੰਘ ਮਾਨ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ ਸ੍ਰੀ ਜੇ.ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ ਮੈਡਮ ਪਲਵੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਿਖਲਾਈ ਅਧੀਨ ਆਈ.ਏ.ਐਸ. ਅਧਿਕਾਰੀ ਮੈਡਮ ਮਾਨਸੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਚੈਅਰਮੇਨ ਇੰਮਪਰੂਵਮੈਂਟ ਟਰਸਟ ਬਠਿੰਡਾ ਸ਼੍ਰੀ ਜਤਿੰਦਰ ਭੱਲਾ, ਆਪ ਦੀ ਸੂਬਾ ਮਹਿਲਾ ਵਿੰਗ ਪ੍ਰਧਾਨ ਬਲਜਿੰਦਰ ਕੌਰ ਤੁੰਗਵਾਲੀ, ਆਪ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਤਬੀਰ ਕੌਰ, ਬੀ.ਸੀ. ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜ੍ਹੀਆ ਅਤੇ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ੍ਰੀ ਅਮਰਦੀਪ ਸਿੰਘ ਰਾਜਨ, ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪ੍ਰਮੁੱਖ ਸ਼ਖ਼ਸ਼ੀਅਤਾਂ ਹਾਜ਼ਰ ਸਨ।
Jan 13, 2023
ਲੋਹੜੀ ਮੌਕੇ ਡੀ.ਸੀ ਵੱਲੋਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੀਆਂ 10 ਖਿਡਾਰਨਾਂ ਦਾ ਸਨਮਾਨ
- ਖੇਡ ਵਿਭਾਗ ਵੱਲੋਂ ਮਨਾਈ ਗਈ ਧੀਆਂ ਦੀ ਲੋਹੜੀ
ਫ਼ਰੀਦਕੋਟ 13 ਜਨਵਰੀ
ਦਫਤਰ ਜਿਲ੍ਹਾ ਖੇਡ ਅਫਸਰ, ਫਰੀਦਕੋਟ ਵੱਲੋਂ ਐਸਟਰੋ ਟਰਫ ਹਾਕੀ ਸਟੇਡੀਅਮ ਫਰੀਦਕੋਟ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ।ਜਿਸ ਵਿੱਚ ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਮੈਡਲ ਪ੍ਰਾਪਤ ਕਰਨ ਵਾਲੀਆਂ ਫਰੀਦਕੋਟ ਜਿਲ੍ਹੇ ਨਾਲ ਸਬੰਧਤ 10 ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਸਮੂਹ ਹਾਜ਼ਰੀਨ ਨੂੰ ਲੋਹੜੀ ਦੀ ਵਧਾਈ ਦਿੰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਮਹਿਲਾਵਾਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਬਲਕਿ ਕਈ ਖੇਤਰਾਂ ਵਿਚ ਤਾਂ ਮਰਦਾਂ ਤੋਂ ਵੀ ਅੱਗੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ 2023 ਤੋਂ 20 ਜਨਵਰੀ 2023 ਤੱਕ ਬਾਲੜੀਆਂ ਦੀ ਲੋਹੜੀ ਮਨਾਉਣ ਸਬੰਧੀ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਈ ਹੁੰਦੀਆਂ ਹਨ। ਉਥੇ ਇਹ ਸਾਨੂੰ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਮਾਨਸਿਕ ਤੌਰ ਤੇ ਵੀ ਮਜ਼ਬੂਤ ਕਰਦੀਆਂ ਹਨ। ਖੇਡਾਂ ਨਾਲ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਉਥੇ ਹੀ ਇਸ ਨਾਲ ਖਿਡਾਰੀਆਂ ਵਿੱਚ ਆਪਸੀ ਤੇ ਭਾਈਚਾਰਕ ਸਾਂਝ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕਰਨਾ ਸ਼ਲਾਂਘਾ ਯੋਗ ਉਪਰਾਲਾ ਹੈ।
ਇਸ ਮੌਕੇ ਸ. ਪਰਮਿੰਦਰ ਸਿੰਘ ਸਿੱਧੂ ਜਿਲ੍ਹਾ ਖੇਡ ਅਫਸਰ, ਸ. ਗੁਰਭਗਤ ਸਿੰਘ ਸੰਧੂ ਰਿਟਾ. ਜਿਲ੍ਹਾ ਖੇਡ ਅਫਸਰ, ਸ. ਹਰਗੋਬਿੰਦ ਸਿੰਘ ਚੀਫ ਕੋਚ ਇੰਟਰਨੈਸ਼ਨਲ ਕੁਸ਼ਤੀ ਕੋਚ, ਸ. ਹਰਬੰਸ ਸਿੰਘ ਰਿਟਾ. ਜਿਲ੍ਹਾ ਖੇਡ ਅਫਸਰ, ਸ. ਸਤਵਿੰਦਰ ਸਿੰਘ ਰਿਟਾ.ਬਾਸਟਿਕਬਾਲ ਕੋਚ, ਸ. ਗੁਰਮੀਤ ਸਿੰਘ ਬਰਾੜ , ਸ. ਅਮਰਜੀਤ ਸਿੰਘ ਬਰਾੜ, ਸ਼੍ਰੀਮਤੀ ਮਹਿੰਦਰਜੀਤ ਕੌਰ ਲੈਕਚਰਾਰ, ਸ਼੍ਰੀਮਤੀ ਰਮਨਦੀਪ ਕੌਰ ਲੈਕਚਰਾਰ ਅਤੇ ਖੇਡ ਵਿਭਾਗ ਫਰੀਦਕੋਟ ਦੇ ਸਮੂਹ ਕੋਚ ਅਤੇ ਦਫਤਰੀ ਸਟਾਫ ਹਾਜ਼ਰ ਸੀ। ਇਸ ਤੋਂ ਪਹਿਲਾਂ ਰੱਸਾ ਕੱਸੀ ਦਾ ਨੁਮਾਇਸ਼ੀ ਮੈਚ ਵੀ ਕਰਵਾਇਆ ਗਿਆ।