Jan 14, 2023

ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ



ਪੁਲਿਸ ਅਤੇ ਆਰਟੀਏ ਦਫਤਰ ਦੀ ਟੀਮ ਵੱਲੋ ਵੱਖ ਵੱਖ ਥਾਵਾਂ ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਦਿੱਤੀ ਗਈ ਜਾਣਕਾਰੀ

ਸਕੂਲਾਂ/ਕਾਲਜਾਂ ਵਿਚ ਜਾਗਰੂਕਤਾ ਸੈਮੀਨਾਰ ਸਮੇਤ ਵਾਹਨਾਂ ਤੇ ਰਿਫਲੈਕਟਰ ਵੀ ਲਗਾਏ ਗਏ

 

ਫਿਰੋਜ਼ਪੁਰ 14 ਜਨਵਰੀ (       )ਪੰਜਾਬ ਸਰਕਾਰ ਵੱਲੋ 17 ਜਨਵਰੀ ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਜਾਗਰੂਕਤਾ ਸਪਤਾਹ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਵੀ ਵੱਡੇ ਪੱਧਰ ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਇਸੇ ਕੜੀ ਤਹਿਤ ਐਸਐਸਪੀ ਫਿਰੋਜ਼ਪੁਰ ਮੈਡਮ ਕੰਵਰਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਅਤੇ ਆਰਟੀਏ ਦਫਤਰ ਦੀ ਟੀਮ ਵੱਲੋਂ ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ

                ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰਟੀਏ ਫਿਰੋਜ਼ਪੁਰ ਸ੍ਰੀ ਕਰਨਵੀਰ ਸਿੰਘ ਛੀਨਾ ਨੇ ਦੱਸਿਆ ਕਿ ਸੜਕ ਸੁਰੱਖਿਆ ਸਪਤਾਹ ਦੌਰਾਨ ਜਿੱਥੇ ਲੋਕਾਂ ਨੂੰ ਟਰੈਫਿਕ ਦੇ ਨਿਯਮਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਉਥੇ ਨਾਲ ਹੀ ਸੜਕੀ ਦੁਰਘੱਟਨਾਵਾਂ ਰੋਕਣ ਦੇ ਮਕਸਦ ਨਾਲ ਵਾਹਨਾਂ ਤੇ ਰਿਫਲੈਕਟਰ ਵੀ ਲਗਾਏ ਜਾ ਰਹੇ ਹਨ ਜਿਸ ਤਹਿਤ ਸ਼ੇਰ ਸ਼ਾਹ ਵਾਲੀ ਚੋਕ ਫਿਰੋਜ਼ਪੁਰ ਕੈਟ ਵਿਖੇ ਵਾਹਨਾਂ ਤੇ ਰਿਫਲੈਕਟਰ ਲਾਗਏ  ਅਤੇ ਨਾਲ ਹੀ ਧੁੰਦ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਨਹਿਰਾ ਦੇ ਪੁੱਲਾ ਤੇ ਰੇਡੀਅਮ ਟੇਪ ਵੀ ਲਗਾਈ ਗਈ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਵੱਲੋਂ ਸਕੂਲਾਂਕਾਲਜਾਂ ਅਤੇ ਹੋਰ ਸੰਸਥਾਵਾਂ ਵਿੱਚ ਜਾਕੇ ਵੀ ਵਿਦਿਆਰਥੀਆਂ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਦੇਵ ਸਮਾਜ ਸੀਨੀਅਰ ਸਕੈਡਰੀ ਸਕੂਲ ਸਮੇਤ ਫਿਰੋਜ਼ਪੁਰ ਦੇ ਹੋਰਨਾਂ ਸਕੂਲਾਂ ਦੇ ਡਰਾਇਵਰਾ ਨੂੰ  ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਵੀ ਲਗਾਇਆ ਗਿਆ ਹੈ ਅਤੇ ਰੈਲੀ ਵੀ ਕੱਢੀ ਗਈ

ਉਨ੍ਹਾਂ ਦੱਸਿਆ ਕਿ ਟ੍ਰੈਫ਼ਿਕ ਨਿਯਮਾਂ ਨੂੰ ਅਣਗੋਲਿਆ ਕਰਨ ਤੇ ਕਈ ਤਰਾਂ ਦੇ ਸੜਕੀ ਹਾਦਸੇ ਵਾਪਰਦੇ ਹਨ  ਜਿਸ ਨਾਲ ਵੱਡੀ ਪੱਧਰ ਤੇ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈਇਸ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਲਈ ਬਹੁਤ ਜ਼ਰੂਰੀ ਹੈ ਉਨ੍ਹਾਂ ਦੱਸਿਆ ਕਿ 17 ਜਨਵਰੀ ਤੱਕ ਚੱਲ ਰਹੇ ਵਿਸ਼ੇਸ਼ ਸੜਕ ਸੁਰੱਖਿਆ ਸਪਤਾਹ ਦੌਰਾਨ ਜ਼ਿਲ੍ਹੇ ਵਿਚ ਵੱਖ ਵੱਖ ਤਰ੍ਹਾਂ ਦੇ ਪ੍ਰੋਗਰਾਮ/ਸੈਮੀਨਾਰ ਅਤੇ ਕੈਂਪ ਆਦਿ ਲਗਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ

ਇਸ ਦੌਰਾਨ ਡੀਐਸਪੀ ਮਨਜੀਤ ਸਿੰਘ ਨੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਜਰੂਰੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ 'ਤੇ ਹਰੀ ਬੱਤੀ ਹੋਣ ਤੱਕ ਇੰਤਜਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ 'ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟਰੈਫਿਕ ਵਿੱਚ ਵਿਘਨ ਨਾ ਪਵੇ।

ਇਸ ਮੌਕੇ ਇੰਸਪੈਕਟਰ ਪੁਸ਼ਪਿੰਦਰ ਪਾਲ ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸਏਐਸਆਈ ਗੁਰਮੀਤ ਸਿੰਘਏਐਸਆਈ ਰਾਜਿੰਦਰ ਸਿੰਘਐਚਸੀ ਬੱਚਿਤਰ ਸਿੰਘਤਰਸੇਮ ਰਾਜ ਸਮੇਤ ਆਰਟੀਏ ਦਫਤਰ ਦੇ ਨੀਰਜ ਕੁਮਾਰਗੁਰਮੀਤ ਸਿੰਘ ਅਤੇ ਅੰਕੁਸ਼ ਕੁਮਾਰ ਆਦਿ ਹਾਜ਼ਰ ਸਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

   




·         ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ 'ਤੇ ਪਾਬੰਦੀ

·         ਕੌਮਾਂਤਰੀ ਸਰਹੱਦ ਨੇੜੇ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ

·         ਜ਼ਿਲ੍ਹਾ ਫਿਰੋਜ਼ਪੁਰ ਦੇ ਮੈਰਿਜ ਪੈਲੇਸਹੋਟਲ,ਰੈਸਟੋਰੈਂਟ ਅਤੇ ਸਿਨੇਮਾ ਹਾਲ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ

·         ਮਕਾਨ ਮਾਲਕਾਂ ਨੂੰ ਕਿਰਾਏਦਾਰਾਂ ਦੀ ਸੂਚਨਾ ਨਜ਼ਦੀਕੀ ਥਾਣਿਆਂ ਨੂੰ ਦਰਜ ਕਰਵਾਉਣ ਦੀ ਹਦਾਇਤ

·         ਪ੍ਰਵਾਸੀ ਮਜਦੂਰਾਂ ਦੀ ਸੂਚਨਾ ਪੁਲਿਸ ਥਾਣਿਆਂ ਵਿਚ ਜਮ੍ਹਾਂ ਕਰਵਾਉਣ ਸਬੰਧੀ ਹੁਕਮ

 

ਫ਼ਿਰੋਜ਼ਪੁਰ 14 ਜਨਵਰੀ 2023.

              ਜ਼ਿਲ੍ਹਾ ਮੈਜਿਸਟਰੇਟ ਅਮ੍ਰਿਤ ਸਿੰਘ ਆਈ.ਏ.ਐਸ.  ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

            ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਕਾਫ਼ੀ ਗਿਣਤੀ ' ਹੁੱਕਾ ਬਾਰ ਚੱਲ ਰਹੇ ਹਨ ਅਤੇ ਇਨ੍ਹਾਂ ਹੁੱਕਾ ਬਾਰਾਂ ਵਿੱਚ ਆਮ ਤੌਰ 'ਤੇ ਵੱਖ-ਵੱਖ ਫਲੇਵਰਾਂ ਦੇ ਨਾਲ ਨਿਕੋਟਿਨਤੰਬਾਕੂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈਜੋ ਕਿ ਸਿਹਤ ਲਈ ਖ਼ਤਰਨਾਕ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਤ ਤੋਂ ਬਚਾਉਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।           

            ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜਪੁਰ ਵੱਲੋਂ ਜਾਰੀ ਮਨਾਹੀ ਦੇ ਹੁਕਮ  ਅਨੁਸਾਰ ਅੰਤਰ-ਰਾਸ਼ਟਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਅੰਦਰ ਅਤੇ ਸਰਹੱਦ ਦੇ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫ਼ਸਲਾਂ ਬੀਜਣ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ  ਬਾਰਡਰ ਸੁਰੱਖਿਆ ਫੋਰਸ ਦੀ 143 ਵੀਂ ਬਟਾਲੀਅਨ  ਕਮਾਡੈਂਟ . ਕੇ.ਐਮ.ਐਸ. ਵਾਲਾ ਨੇ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕੁੱਝ ਕਿਸਾਨਾਂ ਵੱਲੋਂ ਭਾਰਤ-ਪਾਕਿ ਦੇ ਅੰਤਰਰਾਸ਼ਟਰੀ ਬਾਰਡਰ ਅਤੇ ਕੰਡਿਆਲੀਆਂ ਤਾਰਾਂ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫ਼ਸਲਾਂ ਦੀ ਬਿਜਾਈ ਕੀਤੀ ਜਾਂਦੀ ਹੈਜਿਸ ਦਾ ਫ਼ਾਇਦਾ ਉਠਾ ਕੇ ਅੱਤਵਾਦੀ ਭਾਰਤ-ਪਾਕਿਸਤਾਨ ਦੇ ਬਾਰਡਰ ਨੂੰ ਕਰਾਸ ਕਰ ਜਾਂਦੇ ਹਨ। ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ।  

            ਜਿਲ੍ਹਾ ਮੈਜਿਸਟਰੇਟਫਿਰੋਜਪੁਰ ਅਮ੍ਰਿਤ ਸਿੰਘ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡਾਂ/ਸ਼ਹਿਰਾਂ ਵਿੱਚ ਚਲ ਰਹੇ ਮੈਰਿਜ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਸਤਾਵੇਜ ਇਸ ਹੁਕਮ ਦੇ ਜਾਰੀ ਹੋਣ ਤੋਂ 15 ਦਿਨਾਂ ਦੇ ਅੰਦਰ-ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ (ਜੇਕਰ ਉਹਨਾਂ ਵੱਲੋਂ ਪਹਿਲਾਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕੀਤਾ ਗਿਆ)  ਤਾਂ ਜੋ ਇਸ ਬਾਰੇ ਯੋਗ ਫੈਸਲਾ ਲਿਆ ਜਾ ਸਕੇ। ਇਤਰਾਜਹੀਣਤਾ ਸਰਟੀਫਿਕੇਟ ਦੀ ਕਾਪੀਮੈਰਿਜ਼ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਵਿੱਚ ਢੁੱਕਵੀਂ ਜਗ੍ਹਾ ਤੇ ਲਗਾਈ ਜਾਵੇਗੀ। ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦਉਹਨਾਂ ਸਾਰੇ ਮੈਰਿਜ਼ ਪੈਲੇਸਹੋਟਲਰੈਸਟੋਰੈਂਟ ਅਤੇ ਸਿਨਮਾ ਆਦਿ ਜੋ ਕਿ ਸਮਰੱਥ ਅਧਿਕਾਰੀ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕਰਨਗੇਨੂੰ ਬੰਦ ਕਰ ਦਿੱਤਾ ਜਾਵੇਗਾ। ਜਿਹੜੇ ਮੈਰਿਜ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਨਵੇਂ ਬਣ ਰਹੇ ਹਨਉਹ ਫੌਰੀ ਤੌਰ ਉਤੇ 15 ਦਿਨਾਂ ਦੇ ਅੰਦਰ-ਅੰਦਰ ਇਸ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ। ਇਤਰਾਜਹੀਣਤਾ ਸਰਟੀਫਿਕੇਟ ਨਾ ਲੈਣ ਦੀ ਸੂਰਤ ਵਿੱਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ-ਸਮੇਂ ਤੇ ਮੈਰਿਜ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਦਾ ਸਲਾਨਾ ਨਿਰੀਖਣ ਕਰਵਾਇਆ ਜਾਵੇਗਾ।

            ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡਾਂ/ਸ਼ਹਿਰਾਂ ਵਿਚ ਕਈ ਮੈਰਿਜ ਪੈਲਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਚੱਲ ਰਹੇ ਹਨ ਜਾਂ ਨਵੇਂ ਬਣਾਏ ਜਾ ਰਹੇ ਹਨ। ਇਹਨਾਂ ਵਿੱਚ ਕਈ ਤਰ੍ਹਾਂ ਨਾਲ ਤਕਨੀਕੀ ਪੱਖਾਂ ਤੋਂ ਕਮੀਆਂ ਰਹਿ ਜਾਂਦੀਆਂ ਹਨਜੋ ਉਥੇ ਆਉਣ ਵਾਲੀ ਜਨਤਾ ਲਈ ਖ਼ਤਰੇ ਦਾ ਕਾਰਨ ਬਣ ਜਾਂਦੀਆਂ ਹਨਜਿਸ ਤੋਂ ਜਾਨ ਅਤੇ ਮਾਲ ਦਾ ਨੁਕਸਾਨ ਹੋ ਸਕਦਾ ਹੈ। ਇਹਨਾਂ ਮੈਰਿਜ ਪੈਲੇਸਹੋਟਲਰੈਸਟੋਰੈਂਟ ਅਤੇ ਸਿਨੇਮਾ ਆਦਿ ਦੀ ਤਾਮੀਰ ਕਈ ਪ੍ਰਕਾਰ ਦੇ ਮੁੱਢਲੇ ਪੱਖਾਂਜਿਵੇਂ ਇਮਾਰਤਾਂ ਦੀ ਬਣਤਰਬਿਜਲੀ ਫਿਟਿੰਗ ਸਾਈਟ ਲਈ ਢੁੱਕਵੀਂ ਜਗ੍ਹਾਪਾਰਕਿੰਗ ਨਾਲ ਲਗਦੀਆਂ ਸੜਕਾਂ ਤੇ ਜਾਇਜ਼ ਦੂਰੀਸੁਰੱਖਿਆ ਆਦਿ ਦੀ ਪੁਸ਼ਟੀ ਜ਼ਰੂਰੀ ਬਣ ਜਾਂਦੀ ਹੈ। ਇਹਨਾਂ ਦੇ ਮਾਲਕ ਅਜਿਹੀ ਤਾਮੀਰ ਤੋਂ ਪਹਿਲਾਂ ਸਮਰਥ ਅਧਿਕਾਰੀ ਤੋਂ ਲੋੜੀਂਦਾ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਾਈਟ ਪਲਾਨ ਅਤੇ ਨਕਸ਼ੇ (10 ਕਾਪੀਆਂ ਵਿੱਚ) ਪੇਸ਼ ਕਰਨ ਤਾਂ ਜੋ ਸਬੰਧਤ ਅਧਿਕਾਰੀਆਂ ਜਿਵੇਂ ਕਿ ਸੀਨੀਅਰ ਕਪਤਾਨ ਪੁਲਿਸਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ  ਤੇ  ਸ਼ਾਖਾਲੋਕ ਨਿਰਮਾਣ ਵਿਭਾਗਜਿਲ੍ਹਾ ਨਗਰ ਯੋਜਨਾਕਾਰਈ.ਓ. ਪੁੱਡਾਫਿਰੋਜ਼ਪੁਰ ਸਬੰਧਤ ਉਪ ਮੰਡਲ ਮੈਜਿਸਟਰੇਟ/ਨਗਰ ਕੌਂਸਲਾਂ ਅਤੇ ਫਾਇਰ ਅਫਸਰ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਹੋਣ ਤੋਂ ਬਾਅਦ ਲੋੜੀਂਦੀ ਪ੍ਰਵਾਨਗੀ ਦਿੱਤੇ ਜਾਣ ਲਈ ਹੁਕਮ ਜਾਰੀ ਕੀਤਾ ਜਾ ਸਕੇ। 

            ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਿਰੋਜਪੁਰ ਦੀ ਹਦੂਦ ਅੰਦਰ ਰਹਿੰਦੇ ਮਕਾਨ ਮਾਲਕਾਂ ਵੱਲੋਂ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ  ਉਨ੍ਹਾਂ ਦੀ ਸੂਚਨਾ ਸਬੰਧਿਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀਜਿਸ ਕਾਰਨ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਾਲਕ ਮਕਾਨਾਂ ਤੋਂ ਮਕਾਨ ਕਿਰਾਏ ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਹਨਜਿਸ ਨਾਲ ਅਮਨ ਭੰਗ ਹੋਣ ਦੀ ਸੰਭਾਵਨਾ ਪੈਦਾ ਹੋ ਸਕਦੀ ਹੈ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਮੂਹ ਮਕਾਨ ਮਾਲਕਾਂ ਅਤੇ ਮਕਾਨ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਦੇ ਨਾਮ ਅਤੇ ਪਤੇ ਆਪਣੇ ਨਜ਼ਦੀਕੀ ਥਾਣੇ/ਪੁਲਿਸ ਚੌਂਕੀ ਵਿੱਚ ਤੁਰੰਤ ਦਰਜ ਕਰਾਉਣ।

            ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇੱਕ ਹੋਰ ਮਨਾਹੀ ਦਾ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਰਖਾਨੇਦਾਰਵਪਾਰੀ ਜਾਂ ਕਿਸਾਨ ਜਿਹੜੇ ਆਪਣੇ ਕਾਰੋਬਾਰ ਨੂੰ ਚਲਾਉਣ ਲਈ ਪ੍ਰਵਾਸੀ ਮਜਦੂਰਾਂ ਨੂੰ ਰੋਜਗਾਰ ਦਿੰਦੇ ਹਨ ਜਾਂ ਆਪਣੇ ਘਰੇਲੂ ਕੰਮਾਂ ਵਿੱਚ ਨੌਕਰੀ ਦਿੰਦੇ ਹਨਉਨੀ ਦੇਰ ਇਨ੍ਹਾਂ ਮਜ਼ਦੂਰਾਂ ਨੁੰ ਕੰਮ ਤੇ ਨਹੀਂ ਰੱਖਣਗੇ ਜਿੰਨੀ ਦੇਰ ਤੱਕ ਇੰਨ੍ਹਾਂ ਦੀ ਸੂਚਨਾਂਨਾਮਪਤਾਠਿਕਾਣਾ ਨੇੜੇ ਦੇ ਪੁਲਿਸ ਥਾਣੇ ਵਿੱਚ ਨਹੀਂ ਦਿੰਦੇ। ਪਿੰਡ ਦੇ ਸਰਪੰਚ ਇਸ ਸਬੰਧੀ ਪਹਿਲਾਂ ਤੋਂ ਭੇਜੇ ਪ੍ਰਫਾਰਮੇ ਵਿੱਚ ਪ੍ਰਵਾਸੀ ਮਜਦੂਰਾਂ ਬਾਰੇ ਸੂਚਨਾਂ ਇਕੱਤਰ ਕਰਕੇਸਮੇਤ ਫੋਟੋਗ੍ਰਾਫਰ ਸਬੰਧਿਤ ਪੁਲਿਸ ਸਟੇਸ਼ਨਾਂ ਵਿੱਚ ਦੇਣਗੇ ਤੇ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਪ੍ਰਵਾਸੀ ਮਜ਼ਦੂਰਾਂ ਦੇ ਘਰ ਦੇ ਪਤੇ ਤੇ ਉਨ੍ਹਾਂ ਦੀ ਤਨਖਾਹ ਵਿੱਚੋਂ ਕੁਝ ਰਕਮ ਮਨੀਆਰਡਰ ਰਾਹੀਂ ਭੇਜੀ ਜਾਵੇ ਤਾਂ ਜੋ ਉਨ੍ਹਾਂ ਦੇ ਘਰ ਦੇ ਪਤੇ ਬਾਰੇ ਤਸੱਲੀ ਹੋ ਸਕੇ।

ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

ਜਿ਼ਲ੍ਹਾ ਪ੍ਰਬੰਧਕ ਕੈਂਪਲੈਕਸ ਵਿਖੇ ਮੇਲਾ ਮਾਘੀ, ਨਵੇਂ ਸਾਲ 2023 ਦੀ ਖੁਸ਼ੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਠ ਪਾਠ ਸਾਹਿਬ ਦਾ ਭੋਗ ਪਾਇਆ ਗਿਆ



ਸ੍ਰੀ ਮੁਕਤਸਰ ਸਾਹਿਬ 
                            ਮੇਲਾ ਮਾਘੀ, ਨਵੇਂ ਸਾਲ 2023 ਦੀ ਖੁਸ਼ੀ ਅਤੇ ਸਰਬੱਤ ਦੇ ਭਲੇ ਲਈ ਅੱਜ ਜਿਲ੍ਹਾ ਪ੍ਰਬੰਧਕੀ ਕੈਂਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ  ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ ਅਤੇ ਕੀਰਤਨੀਏ ਜੱਥੇ ਵਲੋਂ ਇਲਾਹੀ ਕੀਰਤਨ ਕੀਤਾ ਗਿਆ।
                        ਇਸ ਮੌਕੇ ਅਰਦਾਸੀ ਸਿੰਘ ਵਲੋਂ ਇਲਾਕੇ ਦੇ ਸਮੁੱਚੇ ਵਿਕਾਸ, ਤਰੱਕੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ, ਸ੍ਰੀ ਰਵਿੰਦਰ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ, ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ., ਸ੍ਰੀ ਸੁਰਿੰਦਰ ਸਿੰਘ ਡੀ.ਡੀ.ਪੀ.ਓ.,ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਮਿਨਿਸਟਰੀਅਲ ਸਰਵਿਸ ਯੂਨੀਅਨ ਤੋਂ ਇਲਾਵਾ ਵੱਖ ਵੱਖ ਦਫਤਰਾਂ ਵਿੱਚ  ਕੰਮ ਕਰਦੇ ਕਰਮਚਾਰੀਆਂ, ਵਕੀਲਾਂ ਅਤੇ ਇਲਾਕੇ ਦੀਆਂ  ਸੰਗਤਾਂ ਨੇ ਵੱਡੀ ਗਿਣਤੀ ਵਿੱਚ ਆਪਣੀ ਹਾਜ਼ਰ ਲਗਾਈ।

                        ਇਸ ਮੌਕੇ ਤੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ।  

ਬੰਧੂਆ ਮਜ਼ਦੂਰੀ ਇੱਕ ਅਪਰਾਧ ਹੈ-ਡਿਪਟੀ ਕਮਿਸ਼ਨਰ



ਫਾਜਿਲਕਾ 14 ਜਨਵਰੀ
ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਦ ਬਾਂਡਡ ਲੇਬਰ ਸਿਸਟਮ (ਅਬੋਲਿਸ਼) ਐਕਟ, 1976 (ਸੰਵਿਧਾਨ ਦਾ ਆਰਟੀਕਲ 23) 24 ਅਕਤੂਬਰ, 1975 ਤੋਂ ਦੇਸ਼ ਵਿੱਚ ਬੰਧੂਆ ਮਜ਼ਦੂਰੀ ਕਰਵਾਉਣੀ ਇੱਕ ਅਪਰਾਧ ਹੈ। ਜ਼ੇਕਰ ਜਿਲ੍ਹੇ ਵਿੱਚ ਕੋਈ ਵੀ ਮਾਲਕ ਲੇਬਰ ਪਾਸੋਂ ਬੰਧੂਆ ਮਜ਼ਦੂਰੀ ਕਰਵਾਉਂਦਾ ਹੈ ਤਾਂ ਸਿ਼ਕਾਇਤ ਮਿਲਣ ਦੇ 24 ਘੰਟੇ ਅੰਦਰ ਹੀ ਸਬ-ਡਵੀਜ਼ਨਲ ਵਿਜੀਲੈਂਸ ਕਮੇਟੀ ਟੀਮ ਮੌਕੇ ਤੇ ਪਹੁੰਚ ਕੇ ਬੰਧੂਆ ਮਜ਼ਦੂਰ ਨੂੰ ਛੁਡਵਾਏਗੀ ਅਤੇ ਬੰਧੂਆ ਮਜ਼ਦੂਰ ਦੇ ਪੁਨਰਵਾਸ ਸੰਬੰਧੀ ਬਣਦੀ ਸਹਾਇਤਾ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਦਿੱਤੀ ਜਾਵੇਗੀ। ਬੰਧੂਆ ਮਜ਼ਦੂਰੀ ਕਰਵਾਉਣ ਵਾਲੇ ਮਾਲਕ ਖਿਲਾਫ ਉਕਤ ਐਕਟ ਦੀ ਧਾਰਾ 16, 17, 18 ਅਤੇ 19 ਅਨੁਸਾਰ ਤਿੰਨ ਤੱਕ ਸਾਲ ਤੱਕ ਦੀ ਸਜਾ/ਜੁਰਮਾਨਾ ਜਾਂ ਫਿਰ ਦੋਨੋਂ ਹੋ ਸਕਦੇ ਹਨ।
ਉਨ੍ਹਾਂ ਕਿਹਾ ਕਿ ਬੰਧੂਆ ਮਜ਼ਦੂਰੀ ਸੰਬੰਧੀ ਦਫਤਰ ਡਿਪਟੀ ਕਮਿਸ਼ਨਰ, ਫਾਜਿਲਕਾ/ਦਫਤਰ ਉੱਪ-ਮੰਡਲ ਮੈਜਿਸਟੇ੍ਰਟ, ਫਾਜਿਲਕਾ/ਜਲਾਲਾਬਾਦ/ਅਬੋਹਰ ਜਾਂ ਦਫਤਰ ਕਿਰਤ ਤੇ ਸੁਲਾਹ ਅਫਸਰ, ਫਾਜਿਲਕਾ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

ਭਾਰਤ ਜੋੜੋ ਯਾਤਰਾ ਦੌਰਾਨ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

 ਚੰਡੀਗੜ੍ਹ 14 ਜਨਵਰੀ



 ਭਾਰਤ ਜੋੜੋ ਯਾਤਰਾ ਦੌਰਾਨ ਅੱਜ ਇਕ ਦੁਖਦ ਘਟਨਾ ਵਾਪਰਨ ਦਾ ਸਮਾਚਾਰ ਹੈ। ਜਿੱਥੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਜਲੰਧਰ ਨੇੜੇ ਫਿਲੌਰ ਤੋਂ ਅੱਗੇ ਕੁਸ਼ਟ ਆਸ਼ਰਮ ਦੇ ਨੇੜੇ ਦਿਲ ਦਾ ਦੌਰਾ ਪਿਆ , ਜਿੱਥੇ ਉਨ੍ਹਾ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਅਤੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਤੇ ਵੱਖ ਵੱਖ ਰਾਜਨੀਤਿਕ ਹਸਤੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਜਿੰਨ੍ਹਾਂ ਵਿਚ ਦਿਹਾਂਤ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਲੋਕ ਸਭਾ ਸਪੀਕਰ ਓਮ ਬਿਰਲਾ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ,ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੁਡੂਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ ਡਾ. ਇਕਬਾਲ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। 

ਪਿੰਡ ਕੁੰਡਲ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ, ਵਿਧਾਇਕ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਨੇ ਕੀਤੀ ਸਿ਼ਰਕਤ

 


—ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਵਿਚ ਲਾਈਬ੍ਰੇਰੀ ਅਤੇ ਆਮ ਆਦਮੀ ਕਲੀਨਿਕ ਬਣਾਉਣ ਦਾ ਕੀਤਾ ਐਲਾਣ
—ਧੀਆਂ ਅਤੇ ਪੁੱਤਰਾਂ ਵਿਚ ਨਹੀਂ ਕੋਈ ਫਰਕ—ਡਿਪਟੀ ਕਮਿਸ਼ਨਰ ਸੇਨੂੰ ਦੁੱਗਲ
ਬੱਲੂਆਣਾ, ਫਾਜਿ਼ਲਕਾ, 14 ਜਨਵਰੀ
ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਕੁੰਡਲ ਵਿਖੇ ਧੀਆਂ ਦੀ ਲੋਹੜੀ ਸਮਾਗਮ ਧੂਮਧਾਮ ਅਤੇ ਵਿਰਾਸਤੀ ਤਰੀਕੇ ਨਾਲ ਕਰਵਾਇਆ ਗਿਆ ਜਿਸ ਵਿਚ ਹਲਕੇ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਵਿਸੇਸ਼ ਤੌਰ ਤੇ ਸਿ਼ਰਕਤ ਕੀਤੀ।
ਇਸ ਮੌਕੇ ਪਿੰਡ ਵਾਸੀਆਂ ਨਾਲ ਇਸ ਪਵਿੱਤਰ ਤਿਓਹਾਰ ਦੀਆਂ ਖੁ਼ਸ਼ੀਆਂ ਵਿਚ ਸ਼ਾਮਿਲ ਹੁੰਦਿਆਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਤਰੱਕੀ ਲਈ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜਿੱਥੇ ਪੁਰਾਣਾ ਮੁਆਵਜਾ ਜਾਰੀ ਕੀਤਾ ਹੈ ਉਥੇ ਹੀ ਪੱਤਰੇਵਾਲਾ ਵਿਖੇ ਵੱਡਾ ਵਾਟਰ ਵਰਕਸ ਵੀ ਬਣਾਇਆ ਜਾ ਰਿਹਾ ਹੈ ਜਿਸ ਨਾਲ ਪੂਰੇ ਇਲਾਕੇ ਦੇ ਲੋਕਾਂ ਨੂੰ ਸਾਫ ਪੀਣ ਦਾ ਪਾਣੀ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਰਾਮਸਰਾ ਮਾਇਨਾਰ ਨਹਿਰ ਦੇ ਨਵੀਨੀਕਰਨ ਲਈ ਸਰਕਾਰ ਨੇ ਰਕਮ ਜਾਰੀ ਕਰ ਦਿੱਤੀ ਹੈ ਜਦ ਕਿ ਸੁਖਚੈਨ ਮਾਇਨਰ ਦਾ ਨਵੀਨੀਕਰਨ ਵੀ ਜਲਦ ਹੋਵੇਗਾ। ਉਨ੍ਹਾਂ ਨੇ ਪਿੰਡ ਕੁੰਡਲ ਵਿਚ ਲਾਈਬੇ੍ਰਰੀ ਅਤੇ ਆਮ ਆਦਮੀ ਕਲੀਨਿਕ ਬਣਾਉਣ ਦਾ ਐਲਾਣ ਵੀ ਇਸ ਮੌਕੇ ਕੀਤਾ।
ਧੀਆਂ ਦੀ ਲੋਹੜੀ ਸਬੰਧੀ ਇਸ ਜਿ਼ਲ੍ਹਾ ਪੱਧਰੀ ਸਮਾਗਮ ਵਿਚ ਬੋਲਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਹੁਣ ਸਮਾਜ ਦੀ ਸੋੋਚ ਵਿਚ ਬਦਲਾਅ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਧੀਆਂ ਅਤੇ ਪੱੁਤਰਾਂ ਵਿਚ ਕੋਈ ਫਰਕ ਨਹੀਂ ਹੈ। ਇਸ ਲਈ ਕੁੜੀਆਂ ਨੂੰ ਵੀ ਪੜਾਈ ਅਤੇ ਹਰ ਖੇਤਰ ਵਿਚ ਅੱਗੇ ਵੱਧਣ ਦੇ ਬਰਾਬਰ ਮੌਕੇ ਦਿਓ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਜਿੱਥੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਉਥੇ ਹੀ ਪਿੰਡ ਦੀਆਂ ਬੀਬੀਆਂ ਨੇ ਵੀ ਪੰਜਾਬੀ ਲੋਕ ਗੀਤਾਂ ਨਾਲ ਲੋਹੜੀ ਦੇ ਇਸ ਤਿਓਹਾਰ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੁਦ ਪਿੰਡ ਦੀਆਂ ਔਰਤਾਂ ਨਾਲ ਗਿੱਧਾ ਪਾਇਆ। ਇਸ ਮੌਕੇ ਜਿਨ੍ਹਾਂ ਪਰਿਵਾਰਾਂ ਵਿਚ ਧੀਆਂ ਦਾ ਜਨਮ ਹੋਇਆ ਸੀ ਉਨ੍ਹਾਂ ਨੂੰ ਤੋਹਫੇ ਵੀ ਵੰਡੇ ਗਏ।
ਇਸ ਮੌਕੇ ਡੀਐਸਪੀ ਵਿਭੋਰ ਸ਼ਰਮਾ, ਕਾਰਜਕਾਰੀ ਇੰਜਨੀਅਰ ਜਲ ਸਪਲਾਈ ਸ੍ਰੀ ਅੰਮ੍ਰਿਤਦੀਪ ਸਿੰਘ ਭੱਠਲ, ਮਿੰਕੂ ਕੁੰਡਲ, ਧਰਮਵੀਰ ਗੋਦਾਰ, ਮਨੋਜ਼ ਗੋਦਾਰਾ ਆਦਿ ਵੀ ਹਾਜਰ ਸਨ।
x

ਬੱਲੂਆਣਾ ਅਤੇ ਫਾਜਿ਼ਲਕਾ ਦੇ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਸਹਿਕਾਰੀ ਖੰਡ ਮਿੱਲ ਸਟਾਫ ਅਤੇ ਕਿਸਾਨਾਂ ਨਾਲ ਮਨਾਈ ਲੋਹੜੀ



—ਮਿੱਲ ਨੂੰ ਕੀਤਾ ਜਾਵੇਗਾ ਅਪਗ੍ਰੇਡ—ਨਰਿੰਦਰਪਾਲ ਸਿੰਘ ਸਵਨਾ
—ਸਹਿਕਾਰੀ ਖੰਡ ਮਿੱਲ ਵਿਚ ਲੱਗੇਗਾ ਇਥੇਨਾਲ ਪਲਾਂਟ—ਅਮਨਦੀਪ ਸਿੰਘ ਗੋਲਡੀ ਮੁਸਾਫਿਰ
—ਮਿੱਲ ਸਟਾਫ ਦੀਆਂ ਮੰਗਾਂ ਕੀਤੀਆਂ ਜਾਣਗੀਆਂ ਪੂਰੀਆਂ—ਡਿਪਟੀ ਕਮਿਸ਼ਨਰ ਸੇਨੂ ਦੁੱਗਲ
 ਫਾਜਿ਼ਲਕਾ, 14 ਜਨਵਰੀ
ਬੱਲੂਆਣਾ ਅਤੇ ਫਾਜਿ਼ਲਕਾ ਦੇ ਵਿਧਾਇਕ ਕ੍ਰਮਵਾਰ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਫਾਜਿਲ਼ਕਾ ਡਾ: ਸੇਨੂੰ ਦੁੱਗਲ ਆਈਏਐਸ ਨੇ ਅੱਜ ਸਹਿਕਾਰੀ ਖੰਡ ਮਿੱਲ ਬੋਦੀ ਵਾਲਾ ਪਿੱਥਾ ਵਿਖੇ ਮਿੱਲ ਦੇ ਸਟਾਫ ਅਤੇ ਗੰਨਾਂ ਕਾਸਤਕਾਰ ਕਿਸਾਨਾਂ ਨਾਲ ਲੋਹੜੀ ਦਾ ਤਿਓਹਾਰ ਮਨਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਸਮੂਹ ਸਟਾਫ ਅਤੇ ਕਿਸਾਨਾਂ ਨੂੰ ਲੋਹੜੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਮਿੱਲ ਨੂੰ ਚਲਾਉਣ ਵਾਲੇ ਸਮੂਹ ਸਟਾਫ ਨੂੰ ਉਨ੍ਹਾਂ ਦੀ ਲਗਨ ਅਤੇ ਮਿਹਨਤ ਲਈ ਉਨ੍ਹਾਂ ਦੀ ਸਲਾਘਾ ਕੀਤੀ।ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਗੰਨੇ ਦੀ ਕਾਸਤ ਕਰਨ ਦੀ ਅਪੀਲ ਕੀਤੀ।
ਫਾਜਿਲ਼ਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਨੇ ਮਿੱਲ ਨੂੰ ਚਲਾਉਣ ਤੇ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਮਿੱਲ ਨੂੰ ਅਪਗ੍ਰੇਡ ਕਰੇਗੀ ਅਤੇ ਲਗਾਤਾਰ ਚਲਾਏਗੀ। ਇਸ ਲਈ ਕਿਸਾਨ ਬੇਝਿਜਕ ਵੱਧ ਤੋਂ ਵੱਧ ਗੰਨਾ ਲਗਾਉਣ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਪਿੱਛਲੇ ਸਾਰੇ ਬਕਾਏ ਦੇ ਦਿੱਤੇ ਗਏ ਹਨ।


ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਇਸ ਮਿੱਲ ਦੀ ਸਮਰੱਥਾ ਵਿਚ ਵਾਧਾ ਕਰਨ ਲਈ ਇੱਥੇ ਇਥੇਨੌਲ ਪਲਾਂਟ ਵੀ ਲਗਾਇਆ ਜਾਵੇਗਾ ਤਾਂ ਇਹ ਮਿੱਲ ਮੁਨਾਫੇ ਵਿਚ ਚੱਲ ਸਕੇ। ਉਨ੍ਹਾਂ ਨੇ ਕਿਹਾ ਕਿ ਸਾਡੀ ਕਹਿਣੀ ਅਤੇ ਕਰਨੀ ਵਿਚ ਫਰਕ ਨਹੀਂ ਹੈ ਅਤੇ ਜ਼ੋ ਵਾਅਦੇ ਕਰ ਰਹੇ ਹਾਂ ਪੂਰੇ ਕਰਾਂਗੇ।
ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਮਿੱਲ ਸਟਾਫ ਵੱਲੋਂ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।


ਇਸ ਮੌਕੇ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਸਿਆਗ, ਵਾਇਸ ਚੇਅਰਮੈਨ ਸ੍ਰੀ ਵਿਕਰਮ ਝੀਂਝਾ, ਜੀਐਮ ਸ੍ਰੀ ਆੰਨਦ ਕੁਮਾਰ ਤਿਵਾੜੀ, ਚੀਫ ਇੰਜਨੀਅਰ ਸ੍ਰੀ ਮਲਕੀਤ ਸਿੰਘ ਅਤੇ ਗੋਬਿੰਦਰ ਸਿੰਘ, ਡਾਇਰੈਕਟਰ ਸ੍ਰੀਮਤੀ ਕੈਲਾਸ਼ ਰਾਣੀ, ਵਰਿੰਦਰ ਸ਼ਰਮਾ, ਸੀਡੀਆਈ ਸ੍ਰੀ ਪ੍ਰਿਥਵੀ ਰਾਜ, ਸ੍ਰੀ ਕਾਲੂ ਰਾਮ ਅਤੇ ਸ: ਹਰਦੀਪ ਸਿੰਘ ਬਰਾੜ ਤੋਂ ਇਲਾਵਾ ਸੁਖਵਿੰਦਰ ਸਿੰਘ , ਅੰਗਰੇਜ਼ ਸਿੰਘ, ਧਰਮਵੀਰ ਗੋਦਾਰਾ, ਮਨੋਜ਼ ਗੋਦਾਰਾ ਆਦਿ ਵੀ ਹਾਜਰ ਸਨ।

ਜਿ਼ਲ੍ਹਾ ਪ੍ਰ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਓਹਾਰ



—ਡਿਪਟੀ ਕਮਿਸ਼ਨਰ ਨੇ ਸਮੂਹ ਸਟਾਫ ਨੂੰ ਦਿੱਤੀਆਂ ਸੁਭਕਾਮਨਾਵਾਂ
 ਫਾਜਿ਼ਲਕਾ, 14 ਜਨਵਰੀ
ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਮੂਹ ਸਟਾਫ ਨੇ ਲੋਹੜੀ ਦਾ ਤਿਓਹਾਰ ਵਿਰਾਸਤੀ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਸਮੂਹ ਸਟਾਫ ਨੂੰ ਲੋਹੜੀ ਅਤੇ ਮਾਘੀ ਦੇ ਤਿਓਹਾਰ ਦੀਆਂ ਸੁਭਕਾਮਨਾਵਾਂ ਦਿੱਤੀਆਂ ਅਤੇ ਸਭ ਦੇ ਉਜੱਵਲ ਭਵਿੱਖ ਦੀ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਸਾਨੂੰ ਸਾਡੀ ਵਿਰਾਸਤ ਨਾਲ ਜ਼ੋੜਦਾ ਹੈ । ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੇ ਉਪਰਾਲੇ ਸਟਾਫ ਵਿਚ ਨਵਾਂ ਉਤਸਾਹ ਭਰਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਓਹਾਰ ਆਪਸੀ ਭਾਈਚਾਰਾ ਮਜਬੂਤ ਕਰਦੇ ਹਨ ਅਤੇ ਹੁਣ ਸਿਰਫ ਪੁੱਤਰਾਂ ਦੀ ਲੋਹੜੀ ਮਨਾਉਣ ਦੀ ਰਵਾਇਤ ਪੂਰੀ ਤਰਾਂ ਟੁੱਟ ਗਈ ਹੈ ਅਤੇ ਲੋਕ ਧੀਆਂ ਦੀ ਲੋਹੜੀ ਵੀ ਉਨ੍ਹੇ ਹੀ ਉਤਸਾਹ ਨਾਲ ਮਨਾਉਂਦੇ ਹਨ। ਉਨ੍ਹਾਂ ਨੇ ਸਮੂਹ ਸਟਾਫ ਨੂੰ ਕਿਹਾ ਕਿ ਉਹ ਸਮਾਜਿਕ ਬਰਾਬਰਤਾ ਪ੍ਰਤੀ ਜਾਗਰੂਕਤਾ ਲਈ ਸਦੈਵ ਕੰਮ ਕਰਦੇ ਰਹਿਣ।


ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਮਨਦੀਪ ਕੌਰ ਨੇ ਵੀ ਇਸ ਮੌਕੇ ਸਟਾਫ ਨੂੰ ਲੋਹੜੀ ਅਤੇ ਮਾਘੀ ਦੇ ਤਿਓਹਾਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕਾਮਨਾ ਕੀਤੀ ਕਿ ਇਹ ਦਿਨ ਸਭ ਦੇ ਜੀਵਨ ਵਿਚ ਖੁ਼ਸੀਆਂ ਲੈ ਕੇ ਆਵੇ।
ਇਸ ਮੌਕੇ ਜਿ਼ਲ੍ਹਾ ਮਾਲ ਅਫ਼ਸਰ  ਅਰਵਿੰਦ ਪ੍ਰਕਾਸ਼ ਵਰਮਾ, ਸਹਾਇਕ ਕਮਿਸ਼ਨਰ ਜਨਰਲ ਸ: ਮਨਜੀਤ ਸਿੰਘ ਆਦਿ ਸਟਾਫ ਵੀ ਹਾਜਰ ਸਨ।

ਪੀਲੀ ਕੁੰਗੀ ਦੇ ਹਮਲੇ ਤੋਂ ਬਚਾਅ ਲਈ ਕਣਕ ਦੀ ਫਸਲ ਦਾ ਲਗਾਤਾਰ ਸਰਵੇਖਣ ਜਰੂਰੀ :-ਡਾ ਗਿੱਲ



 

ਫ਼ਰੀਦਕੋਟ 14 ਜਨਵਰੀ 

 ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਿਭਾਗ ਵੱਲੋਂ ਸਮੇਂ-ਸਮੇਂ ਤੇ ਕਿਸਾਨ ਵੀਰਾਂ ਤੱਕ ਫਸਲ ਦੀ  ਹਾਲਤ ਅਨੁਸਾਰ ਜਰੂਰੀ ਜਾਣਕਾਰੀ ਕਿਸਾਨ ਸਿਖਲਾਈ ਕੈਪਾਂ ਅਤੇ ਖੇਤਾਂ ਦੇ ਨਿਰੀਖਣ ਰਾਹੀਂ ਮੁਹੱਈਆਂ ਕਰਵਾਈ ਜਾਂਦੀ ਹੈ। ਇਸ ਬਾਰੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਮੇਂ ਕਣਕ ਦੀ ਫਸਲ ਬਹੁਤ ਵਧੀਆ ਹਾਲਤ ਵਿੱਚ ਹੈਪਰੰਤੂ ਮੌਸਮ ਨੂੰ ਧਿਆਨ ਵਿੱਚ ਰੱਖਦਿਆ ਇੰਨੀ ਦਿਨੀ ਕਿਸਾਨ ਵੀਰਾਂ ਨੂੰ ਲਗਾਤਾਰ ਆਪਣੇ ਖੇਤਾਂ ਦਾ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ।

ਡਾ ਗਿੱਲ ਨੇ ਪੀਲੀ ਕੁੰਗੀ ਦੇ ਹਮਲੇ ਦੀਆਂ ਨਿਸ਼ਾਨੀਆਂ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਕਣਕ ਦੀ ਫਸਲ ਦੇ ਪੱਤਿਆਂ ਤੇ ਪੀਲੇ ਧੱਬੇ ਲੰਬੀਆਂ ਧਾਰੀਆਂ ਦੇ ਰੂਪ ਵਿੱਚ ਦਿਖਾਈ ਦੇਣ ਜਿੰਨਾਂ ਉਪਰ ਪੀਲਾ ਹਲਦੀਨੁਮਾ ਧੂੜਾ ਆਉਦਾ ਹੋਵੇ ਤਾਂ ਕਿਸਾਨ ਵੀਰ ਤੁਰੰਤ ਵਿਭਾਗ ਦੇ ਖੇਤੀ ਮਾਹਿਰਾਂ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਕਿਸਾਨ ਵੀਰ ਨਦੀਨਨਾਸ਼ਕਾਂ ਦੀ ਵਰਤੋਂ ਵੀ ਸਹੀ ਸਮੇਂ ਅਤੇ ਸਿਫਾਰਿਸ਼ ਮਾਤਰਾ ਅਨੁਸਾਰ ਹੀ ਕਰਨ ਅਤੇ ਗੈਰ-ਸਿਫਾਰਿਸ਼ੀ ਨਦੀਨਨਾਸ਼ਕਾਂ ਜਾਂ ਸਿਫਾਰਿਸ਼ ਸਮੇਂ ਤੋਂ ਦੇਰੀ ਨਾਲ ਨਦੀਨਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ ਜਿਸ ਨਾਲ ਕਣਕ ਦੀ ਫਸਲ ਪੀਲੀ ਪੈ ਸਕਦੀ ਹੈ ਅਤੇ ਫਸਲ ਦਾ ਨੁਕਸਾਨ ਹੋ ਸਕਦਾ ਹੈ। ਉਨਾਂ ਕਿਸਾਨ ਵੀਰਾਂ ਨੂੰ ਖੇਤੀ ਮਾਹਿਰਾਂ ਨਾਲ  ਲਗਾਤਾਰ ਸੰਪਰਕ ਵਿੱਚ ਰਹਿਣ ਦੀ ਵੀ ਅਪੀਲ ਕੀਤੀ।ਇਸ ਮੌਕੇ ਏ.ਡੀ.ਓ ਯਾਦਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

ਮਹਿਲਾਵਾਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ,ਬਲਕਿ ਕਈ ਖੇਤਰਾਂ 'ਚ ਮਰਦਾਂ ਤੋਂ ਅੱਗੇ- ਡਾ. ਰੂਹੀ ਦੁੱਗ



-13 ਤੋਂ 20 ਜਨਵਰੀ ਤੱਕ ਬਾਲੜੀਆਂ ਦੀ ਲੋਹੜੀ ਮਨਾਉਣ ਸਬੰਧੀ ਕੀਤਾ ਜਾਵੇਗਾ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ

ਫ਼ਰੀਦਕੋਟ, 13 ਜਨਵਰੀ

ਲੋਹੜੀ ਦਾ ਤਿਉਹਾਰ ਜੋ ਕਿ ਪੰਜਾਬ ਦਾ ਇਕ ਰਵਾਇਤੀ ਅਤੇ ਪੰਜਾਬੀ ਵਿਰਸੇ ਨਾਲ ਜੁੜਿਆ ਤਿਉਹਾਰ ਹੈ। ਇਸ ਦਿਨ ਜਿਨਾਂ ਦੇ ਘਰ ਲੜਕਾ ਪੈਦਾ ਹੁੰਦਾ ਸੀ ਉਹਨਾਂ ਦੇ ਲੋਹੜੀ ਮਨਾਈ ਜਾਂਦੀ ਸੀ। ਪਰ ਅੱਜ ਦੇ ਸਮੇਂ ਵਿਚ ਮਹਿਲਾਵਾਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਬਲਕਿ ਕਈ ਖੇਤਰਾਂ ਵਿਚ ਤਾਂ ਮਰਦਾਂ ਤੋਂ ਵੀ ਅੱਗੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਫਤਾ ਭਰ ਮਨਾਈ ਜਾਣ ਵਾਲੀ ਬਾਲੜੀਆਂ ਦੀ ਲੋਹੜੀ ਦਾ ਸ਼ਡਿਊਲ ਜਾਰੀ ਕਰਨ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ  ਕਿਹਾ ਕੇ ਲੋਕਾਂ ਦੀ ਸੋਚ ਅਤੇ ਨਜ਼ਰੀਏ ਵਿਚ ਲੜਕਾ ਲੜਕੀ ਸਬੰਧੀ ਭੇਦਭਾਵ ਵਿਚ ਬਹੁਤ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋ ਪੀ.ਐਨ.ਡੀ.ਟੀ. ਐਕਟ ਅਧੀਨ ਬੱਚੀਆਂ ਦੀ ਰੱਖਿਆ ਕੀਤੀ ਜਾਂਦੀ ਹੈ ਅਤੇ ਬੇਟੀ ਬਚਾਓ ਬੇਟੀ ਪੜਾਓ ਦੇ ਨਾਹਰੇ ਤੇ ਅਮਲ ਕਰਨ ਲਈ ਜਾਗਰੂਕਤਾ ਦੇ ਉਦੇਸ਼ ਨਾਲ ਲੋਹੜੀ ਧੀਆਂ ਦੀ ਵਰਗੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਜੋ ਕਿ ਧੀਆਂ ਲਈ ਬਰਾਬਰਤਾ ਦਾ ਸੁਨੇਹਾ ਦਿੰਦੇ ਹਨ।ਅੱਜ ਲੜਕੀਆਂ ਹਰ ਖੇਤਰ ਵਿਚ ਅੱਗੇ ਵਧ ਰਹੀਆਂ ਹਨ। ਸੇਨਾ, ਬੀ ਏਸ ਐਫ, ਜਾਂ ਪੁਲਿਸ ਵਰਗੇ ਵਿਭਾਗਾਂ ਵਿਚ ਵੀ ਅੱਜ ਮਹਿਲਾਵਾਂ ਅਪਣੀ ਵੱਖਰੀ ਪਹਿਚਾਣ ਅਤੇ ਕਾਬਲੀਅਤ ਸਾਬਿਤ ਕਰ ਰਹੀਆਂ ਹਨ। ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਤਾਂ ਮਹਿਲਾਵਾਂ ਜੋ ਜਿੰਮੇਵਾਰੀ ਨਿਭਾ ਰਹੀਆਂ ਹਨ ਉਹ ਆਪਣੇ ਆਪ ਵਿੱਚ ਮਿਸਾਲ ਹਨ। 

 ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲਗਾਤਾਰ ਸਿਹਤ ਵਿਭਾਗ ਵਲੋਂ ਜਾਗਰੂਕ ਕਰਨ ਨਾਲ ਅਤੇ ਲੋਕਾਂ ਦੇ ਸਹਿਯੋਗ ਨਾਲ ਲਿੰਗ ਸਬੰਧੀ ਭੇਦਭਾਵ ਖ਼ਤਮ ਹੋਇਆ ਤੇ ਲੜਕੀਆਂ ਨੂੰ ਬਰਾਬਰ ਦੇ ਮੌਕੇ ਦਿਤੇ ਜਾਣ ਲੱਗੇ ਹਨ। ਸਿਹਤ ਵਿਭਾਗ ਵਲੋਂ ਜਨਮ ਤੋ ਪਹਿਲਾਂ ਲਿੰਗ ਟੈਸਟ ਕਰਾਉਣ ਤੇ ਕਾਨੂੰਨੀ ਪਾਬੰਦੀ ਸਬੰਧੀ ਕਾਨੂੰਨ ਪੂਰੀ ਸਖਤੀ ਨਾਲ ਲਾਗੂ ਕੀਤਾ ਹੋਇਆ ਹੈ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕਰਨ ਬਰਾੜ ਨੇ ਦੱਸਿਆ ਕਿ 13 ਜਨਵਰੀ 2023 ਤੋਂ 20 ਜਨਵਰੀ 2023 ਤੱਕ ਬਾਲੜੀਆਂ ਦੀ ਲੋਹੜੀ ਮਨਾਉਣ ਸਬੰਧੀ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਮਿਤੀ 14 ਜਨਵਰੀ ਨੂੰ ਬੱਚਿਆਂ ਨੂੰ ਯੋਗ ਗਤੀਵਿਧੀਆਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਕੁਝ ਮੁੱਢਲੀਆਂ ਯੋਗ ਗਤੀਵਿਧੀਆਂ ਕਰਵਾਉਣਾ, ਹੱਥਾਂ ਦੀ ਸਾਫ ਸਫਾਈ ਸਬੰਧੀ ਗਤੀਵਿਧੀਆਂ, ਮਿਤੀ 16 ਜਨਵਰੀ ਨੂੰ ਸਿਹਤਮੰਦ ਬੱਚਿਆਂ ਤੇ ਮੁਕਾਬਲਾ, ਡਾਇਰੀਆਂ ਸਬੰਧੀ ਜਾਗਰੂਕਤਾ, ਸੰਪੂਰਨ ਆਹਾਰ ਬਾਰੇ ਜਾਗਰੂਕ ਕਰਨਾ, ਮਿਤੀ 17 ਜਨਵਰੀ ਨੂੰ ਨਿੱਜੀ ਸਾਫ ਸਫਾਈ ਬਾਰੇ ਜਾਗਰੂਕ ਕਰਨ ਸਬੰਧੀ, ਕਿਸ਼ੋਰ ਅਵਸਥਾ ਉਪਰ ਲੈਕਚਰ ਕਰਨਾ , ਮਿਤੀ 18 ਜਨਵਰੀ ਨੂੰ ਪਾਣੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰਨ ਸਬੰਧੀ, ਘੱਟ ਲਾਗਤ ਵਾਲੇ ਪਕਵਾਨ ਬਣਾਉਣ ਸਬੰਧੀ ਗਤੀਵਿਧੀਆਂ,  19 ਜਨਵਰੀ ਨੂੰ ਸੰਪੂਰਨ ਆਹਾਰ ਬਾਰੇ ਜਾਗੂਰਕ ਕਰਨ ਸਬੰਧੀ, ਸਹੀ ਉਮਰ ਉੱਪਰ ਲੈਕਚਰ ਦੇਣਾ, ਅਨੀਮੀਆ ਉੱਪਰ ਲੈਕਚਰ ਆਦਿ ਅਤੇ 20 ਜਨਵਰੀ ਨੂੰ ਹੋਮ ਵਿਜਟ ਅਤੇ ਕਿਚਨ ਗਾਰਡਨ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।