ਬਲੂਆਣਾ 28 ਜਨਵਰੀ ( ਹਰਵੀਰ ਬੁਰਜਾਂ )
ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬੱਲੂਆਣਾ ਦੇ ਪਿੰਡ ਮਲੂਕਪੁਰਾ ਵਿਖੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬਲਾਕ ਪ੍ਰਧਾਨ, ਸਰਕਲ ਪ੍ਰਧਾਨ, ਸਮੂਹ ਗ੍ਰਾਮ ਪੰਚਾਇਤ ਮਲੂਕਪੁਰਾ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।
ਵਿਧਾਇਕ ਵੱਲੋਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹਨਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਵੱਲੋਂ ਪਿੰਡ ਮਲੂਕਪੁਰ ਵਿਖੇ ਜਨ ਸੁਣਵਾਈ ਕੀਤੀ। ਇਸ ਮੌਕੇ ਪਿੰਡ ਵਾਸੀਆਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।
This is default featured slide 1 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 2 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 3 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 4 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 5 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
Jan 28, 2023
ਬਲੂਆਣਾ ਦੇ ਵਿਧਾਇਕ ਵੱਲੋਂ ਪਿੰਡ ਮਲੂਕਪੁਰਾ ਵਿਖੇ ਰੱਖਿਆ ਗਿਆ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ
10 ਸਾਲਾਂ ਦੇ ਵਿਚ ਇਕ ਵਾਰ ਆਧਾਰ ਕਾਰਡ ਨੂੰ ਅਪਡੇਟ ਕਰਵਾਉਣਾ ਜਰੂਰੀ
ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ
ਫਾਜ਼ਿਲਕਾ 28 ਜਨਵਰੀ ( ਬਲਰਾਜ ਸਿੰਘ ਸਿੱਧੂ )
ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤ ਅਨੁਸਾਰ 10 ਸਾਲਾਂ ਦੇ ਵਿਚ ਇਕ ਵਾਰ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨਾ ਜਰੂਰੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਸ੍ਰ. ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੁਣ ਫਾਜਿਲਕਾ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿੱਚ ਆਪਣੇ ਆਧਾਰ ਕਾਰਡ ਦੀ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਦੀ ਅਪਡੇਸ਼ਨ ਕਰਵਾ ਸਕਦੇ ਹਨ ਅਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਕੇਵਲ 50 ਰੁਪਏ ਫੀਸ ਅਦਾ ਕਰਨੀ ਪਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 21 ਸੇਵਾ ਕੇਂਦਰ ਕੰਮ ਕਰ ਰਹੇ ਹਨ, ਜਿਨ੍ਹਾਂ ਵਿਚੋਂ 20 ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 20 ਸੇਵਾ ਕੇਂਦਰਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ, ਦਫਤਰ ਨਗਰ ਕੌਂਸਲ ਫਾਜ਼ਿਲਕਾ, ਅਜੀਮਗੜ੍ਹ (ਅਬੋਹਰ), ਬੱਲੂਆਣਾ, ਚੱਕ ਖੇੜੇ ਵਾਲਾ, ਚੱਕ ਸੁਹੇਲੇ ਵਾਲਾ, ਫਾਜ਼ਿਲਕਾ-ਮਲੋਟ ਰੋਡ (ਅਰਨੀਵਾਲਾ), ਘੱਲੂ, ਘੁਬਾਇਆ, ਕੇਰੀਆਂ, ਲਾਧੂਕਾ, ਮੰਡੀ ਅਮੀਨ ਗੰਜ਼, ਦਫਤਰ ਮਾਰਕੀਟ ਕਮੇਟੀ ਜਲਾਲਾਬਾਦ, ਤਹਿਸੀਲ ਕੰਪਲੈਕਸ ਜਲਾਲਾਬਾਦ, ਪੰਜਕੋਸੀ, ਸੱਪਾਂ ਵਾਲੀ, ਸੀਤੋ ਗੁਨੋ, ਤਹਿਸੀਲ ਕੰਪਲੈਕਸ ਅਬੋਹਰ, ਦਾਣਾ ਮੰਡੀ ਅਬੋਹਰ ਅਤੇ ਵਹਾਬ ਵਾਲਾ ਦੇ ਸੇਵਾ ਕੇਂਦਰ ਸ਼ਾਮਲ ਹਨ।
Jan 27, 2023
ਚਾਨਣ ਵਾਲਾਂ ਨੂੰ ਬਣਾਵਾਂਗੇ ਸਰਹੱਦੀ ਖੇਤਰ ਦੀ ਸਿੱਖਿਆ ਦਾ ਧੂਰਾ-ਹਰਜੋਤ ਸਿੰਘ ਬੈਂਸ
ਫ਼ਾਜਿ਼ਲਕਾ, 27 ਜਨਵਰੀ ( ਬਲਰਾਜ ਸਿੰਘ ਸਿੱਧੂ )
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਜੀ ਬੈਂਸ ਨੇ ਉਚੇਚੇ ਤੌਰ ਤੇ ਸਮਾਰਟ ਸਕੂਲ ਚਾਨਣ ਵਾਲਾ ਵਿਜਟ ਕੀਤਾ। ਉਹਨਾਂ ਨੇ ਕਿਹਾ ਕਿ ਸਿੱਖਿਆ ਉਹਨਾਂ ਦੀ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਸਕੂਲਾ ਦੇ ਵਿਕਾਸ ਲਈ ਸਰਕਾਰ ਵੱਡੇ ਪੱਧਰ ਤੇ ਨਿਵੇਸ਼ ਕਰ ਰਹੀ ਹੈ। ਸਕੂਲ ਆਫ ਐਮੀਨੈਂਸ ਸਮੇਤ ਸਮੂਹ ਸਕੂਲਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ । ਉਹਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਪਹਿਲ ਦੇ ਆਧਾਰ ਤੇ ਅਧਿਆਪਕਾ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਚਾਨਣ ਵਾਲਾਂ ਸਕੂਲ ਬਾਰੇ ਜ਼ੋ ਸੁਣਿਆ ਸੀ ਉਸ ਨੇ ਦੇਖ ਕੇ ਬਹੁਤ ਵਧੀਆ ਮਹਿਸੂਸ ਹੋਇਆ। ਉਹਨਾਂ ਕਿਹਾ ਕਿ ਚਾਨਣ ਵਾਲਾ ਸਕੂਲ ਨੂੰ ਸਰਹੱਦੀ ਖੇਤਰ ਦੀ ਸਿੱਖਿਆ ਦਾ ਧੁਰਾ ਬਣਾਵਾਂਗੇ।ਇਸ ਖੇਤਰ ਦੇ ਪਿੰਡ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਸਾਡੇ ਇਸ ਸਕੂਲ ਨੂੰ ਸੱਭ ਸਹੂਲਤਾਂ ਨਾਲ ਲੈਸ ਕਰਾਂਗੇ। ਉਹਨਾਂ ਕਿਹਾ ਕਿ ਸਰਕਾਰ ਸਰਹੱਦੀ ਖੇਤਰ ਦੀ ਸਿੱਖਿਆ ਦੇ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਸਕੂਲ ਮੁੱਖੀ ਲਵਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਸਰਦਾਰ ਹਰਜੋਤ ਸਿੰਘ ਬੈਂਸ ਨੇ ਆਪਣੇ ਰੁਝੇਵਿਆਂ ਦੇ ਬਾਵਜੂਦ ਸਕੂਲ ਦਾ ਇੱਕ ਇੱਕ ਪੱਖ ਬਹੁਤ ਬਾਰੀਕੀ ਨਾਲ ਜਾਣਿਆ ਤੇ ਇਸ ਵੱਡੇ ਉਪਰਾਲੇ ਲਈ ਸਮੁੱਚੀ ਟੀਮ ਚਾਨਣ ਵਾਲਾ ਦੀ ਬਹੁਤ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਸਮੂਹ ਸਟਾਫ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਸਟਾਫ ਨੂੰ ਆਪਣੇ ਪਣ ਦਾ ਅਹਿਸਾਸ ਕਰਵਾਇਆ। ਜਲਦੀ ਹੀ ਦੁਬਾਰਾ ਮਿਲਣ ਦਾ ਵਾਅਦਾ ਕਰ ਕੇ ਆਪਣੇ ਨਿਮਰ ਸੁਭਾਅ ਨਾਲ ਸਭ ਦਾ ਦਿਲ ਜਿੱਤ ਕੇ ਇਹ ਵੀ ਅਹਿਸਾਸ ਕਰਵਾ ਦਿੱਤਾ ਕਿ ਉਹਨਾਂ ਦੀ ਅਗਵਾਈ ਯਕੀਨਨ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ ਤੱਕ ਲੈ ਕੇ ਜਾਵੇਗੀ। ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਸਵੀਕਾਰ ਗਾਂਧੀ,ਮੈਡਮ ਸ਼ਵੇਤਾ ਕੁਮਾਰੀ,ਮੈਡਮ ਰੇਨੂੰ ਬਾਲਾ, ਮੈਡਮ ਗੁਰਮੀਤ ਕੌਰ,ਮੈਡਮ ਸੈਲਿਕਾ,ਗੌਰਵ ਮਦਾਨ , ਰਾਜ ਕੁਮਾਰ ਸੰਧਾ, ਇਨਕਲਾਬ ਗਿੱਲ ਅਤੇ ਸਹਿਯੋਗੀ ਸਟਾਫ ਮੈਡਮ ਰਜਨੀ ਬਾਲਾ, ਪਲਵਿੰਦਰ ਕੌਰ, ਪ੍ਰਿਅੰਕਾ, ਅਮਨਦੀਪ ਕੌਰ, ਪਰਵਿੰਦਰ, ਹਰਪ੍ਰੀਤ ਕੌਰ ਸੁਨੀਤਾ ਰਾਣੀ , ਆਂਗਣਵਾੜੀ ਸਟਾਫ ਮੈਡਮ ਪੂਨਮ, ਭਰਪੂਰ ਕੌਰ, ਬਲਜੀਤ ਕੌਰ ਅਤੇ ਰਜਨੀ ਮੌਜੂਦ ਸਨ
ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੇ ਨਾਲ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ—ਜਗਦੀਪ ਕੰਬੋਜ਼ ਗੋਲਡੀ
—ਫਾਜਿ਼ਲਕਾ ਜਿ਼ਲ੍ਹੇ ਵਿਚ 21 ਹੋਰ ਆਮ ਆਦਮੀ ਕਲੀਨਿਕ ਸ਼ੁਰੂ—ਡਿਪਟੀ ਕਮਿਸ਼ਨਰ
ਫ਼ਾਜਿ਼ਲਕਾ, 27 ਜਨਵਰੀ ( ਬਲਰਾਜ ਸਿੰਘ ਸਿੱਧੂ )
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੇ ਨਾਲ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਅੱਜ ਹਲਕੇ ਦੇ ਪਿੰਡ ਟਾਹਲੀਵਾਲਾ ਬੋਦਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੂੱਗਲ ਆਈਏਐਸ ਵੀ ਹਾਜਰ ਸਨ।
ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਇਸ ਮੌਕੇ ਕਿਹਾ ਕਿ ਇਕ ਸਾਲ ਤੋਂ ਘੱਟ ਸਮੇਂ ਅੰਦਰ ਸੈਂਕੜੇ ਆਮ ਆਦਮੀ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਰਾਜ ਸਰਕਾਰ ਦਾ ਸ਼ਲਾਘਾਯੋਗ ਕਾਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਅਤਿ ਆਧੁਨਿਕ ਤਰੀਕੇ ਨਾਲ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ ਅਤੇ ਮਰੀਜ਼ਾਂ ਦਾ ਸਾਰਾ ਰਿਕਾਰਡ ਆਨਲਾਈਨ ਪੋਰਟਲ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਲੀਨਿਕਾਂ ਵਿਚ ਇਲਾਜ, ਦਵਾਈਆਂ ਅਤੇ ਟੈਸਟ ਬਿਲਕੁਲ ਮੁਫਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਸੂਬੇ ਅੰਦਰ ਪਹਿਲਾ ਤੋਂ 100 ਆਮ ਆਦਮੀ ਕਲੀਨਿਕ ਚਲ ਰਹੇ ਹਨ ਅਤੇ ਸੂਬੇ ਵਿੱਚ 400 ਹੋਰ ਕਲੀਨਿਕ ਚਾਲੂ ਕਰ ਦਿੱਤੇ ਗਏ ਹਨ, ਜਿਸ ਨਾਲ ਇੰਨ੍ਹਾਂ ਦੀ ਗਿਣਤੀ ਹੁਣ ਸੂਬੇ ਅੰਦਰ 500 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਚਲ ਰਹੇ 100 ਆਮ ਆਦਮੀ ਕਲੀਨਿਕਾਂ ਤੋਂ ਕਰੀਬ 10 ਲੱਖ ਤੋਂ ਵਧੇਰੇ ਲੋਕ ਲਾਭ ਲੈ ਚੁੱਕੇ ਹਨ।
ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਵਿਚ ਦੋ ਸਕੂਲ ਆਫ ਐਮੀਂਨੈਂਸ ਵੀ ਬਣਾਏ ਗਏ ਹਨ ਜਦ ਕਿ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ਤੇ ਪਿੰਡ ਵਿਚ ਸੇਵਾ ਕੇਂਦਰ ਸ਼ੁਰੂ ਕਰਵਾ ਦਿੱਤਾ ਗਿਆ ਸੀ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੂੱਗਲ ਆਈਏਐਸ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਪਹਿਲਾਂ ਤੋਂ 2 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ 21 ਹੋਰ ਆਮ ਆਦਮੀ ਕਲੀਨਿਕ ਅੱਜ ਤੋਂ ਸ਼ੁਰੂ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਚੰਗੀਆਂ ਇਲਾਜ ਸਹੁਲਤਾਂ ਮਿਲਣਗੀਆਂ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਅਤੇ ਨਸਿ਼ਆਂ ਤੋਂ ਦੂਰ ਰਹਿਣ ਦਾ ਪ੍ਰਣ ਲੈਣ ਲਈ ਵੀ ਕਿਹਾ।ਇਸ ਤੋਂ ਪਹਿਲਾਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਦਾ ਪਿੰਡ ਪੁੱਜਣ ਤੇ ਸ: ਮਨਜਿੰਦਰ ਸਿੰਘ ਸਾਜਨ ਖੇੜਾ ਨੇ ਸਵਾਗਤ ਕੀਤਾ।
ਇਸ ਮੌਕੇ ਡਾ: ਪੰਕਜ ਚੋਹਾਨ, ਡਾ: ਮੇਜਰ ਮਨਦੀਪ, ਡਾ: ਸਾਇਨਾ ਕਟਾਰੀਆ, ਬਲਾਕ ਐਜ਼ੁਕੇਟਰ ਸ੍ਰੀ ਦਿਵੇਸ ਕੁਮਾਰ, ਸ੍ਰੀ ਸੁਖਵਿੰਦਰ ਕੰਬੋਜ਼ ਆਦਿ ਵੀ ਹਾਜਰ ਸਨ।
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 16 ਹੋਰ ਆਮ ਆਦਮੀ ਕਲਿਨਿਕਾਂ ਦੀ ਹੋਈ ਸ਼ੁਰੂਆਤ
ਸਿਹਤ ਸਹੂਲਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀਂ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਦਾ ਸ਼ਲਾਘਾਯੋਗ ਕਦਮ: ਸ. ਜਗਦੀਪ ਸਿੰਘ ਕਾਕਾ ਬਰਾੜ
ਪੰਜਾਬ ਸਰਕਾਰ ਕੀਤੇ ਵਾਅਦਿਆਂ ਪ੍ਰਤੀ ਵਚਨਬੱਧ: ਸ. ਗੁਰਮੀਤ ਸਿੰਘ ਖੁੱਡੀਆਂ
ਲੋਕ ਇਹਨਾਂ ਆਮ ਆਦਮੀ ਕਲੀਨਿਕਾਂ ਦਾ ਲੈਣ ਵੱਧ ਤੋਂ ਵੱਧ ਲਾਹਾ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ /ਮਲੋਟ /ਪੰਨੀਵਾਲਾ ਫੱਤਾ/ ਬਲਰਾਜ ਸਿੰਘ ਸਿੱਧੂ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 16 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਪਹਿਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਬੀਤੇ ਵਰ੍ਹੇ ਨੂੰ 2 ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ ਸੀ। ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲਿਨਿਕਾਂ ਦਾ ਗਿਣਤੀ 18 ਹੋ ਗਈ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਵਿਖੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਕਲੀਨਿਕਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।
ਸਰਦਾਰ ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਥਾਂਦੇਵਾਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਸਹੂਲਤਾਂ ਸਬੰਧੀ ਇਹ ਬਹੁਤ ਵਧੀਆ ਉਪਰਾਲਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਤਹਿਤ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ।
ਇਸੇ ਲੜੀ ਤਹਿਤ ਸ. ਗੁਰਮੀਤ ਸਿੰਘ ਖੁੱਡੀਆਂ ਹਲਕਾ ਵਿਧਾਇਕ ਲੰਬੀ ਵੱਲੋਂ ਪਿੰਡ ਭਾਈ ਕਾ ਕੇਰਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਸਬੰਧੀ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੀ ਅੱਜ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਯੋਧੂ ਕਲੋਨੀ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਇਹਨਾਂ ਕਲੀਨਿਕਾਂ ਵਿੱਚ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ।
ਇਸੇ ਤਰ੍ਹਾਂ ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਕੰਦੂ ਖੇੜਾ ਵਿਖੇ, ਸ੍ਰੀ ਪ੍ਰਿਤਪਾਲ ਸ਼ਰਮਾ ਵੱਲੋਂ ਪਿੰਡ ਹਰੀਕੇ ਕਲਾਂ ਵਿਖੇ ਅਤੇ ਸ. ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਪਿੰਡ ਕੋਟਭਾਈ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ।
ਇਸ ਸਬੰਧੀ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 15 ਅਗਸਤ 2022 ਤੋਂ ਪੰਜਾਬ ਵਿੱਚ 100 ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਸੀ, ਜੋ ਸਫਲਤਾ ਪੂਰਵਕ ਚੱਲ ਰਹੇ ਹਨ ਅਤੇ ਅੱਜ 27 ਜਨਵਰੀ 2023 ਤੋਂ ਪੰਜਾਬ ਵਿੱਚ 500 ਹੋਰ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦਾ ਕੁਆਲੀਫਾਈਡ ਡਾਕਟਰਾਂ ਦੁਆਰਾ ਮੁਫ਼ਤ ਚੈਕਅਪ ਕਰਕੇ ਇਲਾਜ ਕੀਤਾ ਜਾਵੇਗਾ, ਇਸਦੇ ਨਾਲ ਹੀ ਜੱਚਾ-ਬੱਚਾ ਸੇਵਾਵਾਂ, ਟੀਕਾਕਰਣ ਸੇਵਾਵਾਂ ਅਤੇ ਪਰਿਵਾਰ ਨਿਯੋਜਨ ਸੇਵਾਵਾਂ ਵੀ ਮੁਫ਼ਤ ਉਪਲੱਬਧ ਕਰਵਾਈਆਂ ਜਾਣਗੀਆਂ।
ਪੰਨੀਵਾਲਾ ਫੱਤਾ ਵਿਖੇ ਆਮ ਆਦਮੀ ਕਲੀਨਿਕ ਦਾ ਸ਼ੁਭ ਆਰੰਭ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਨਾਲ ਹਨ ਪਿੰਡ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਦਿਲਬਾਗ ਸਿੰਘ ਬੱਗਾ ਅਤੇ ਹੋਰ -ਤਸਵੀਰ ਬਲਰਾਜ ਸਿੰਘ ਸਿੱਧੂ |
ਇਸੇ ਤਰ੍ਹਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਸਖਸ਼ੀਅਤਾਂ ਵੱਲੋਂ ਗੁਲਾਬੇਵਾਲਾ, ਕਾਨਿਆਂਵਾਲੀ, ਬਾਦੀਆਂ, ਪੰਨੀਵਾਲਾ ਫੱਤਾ, ਕਬਰ ਵਾਲਾ, ਗੁਰੂਸਰ ਮਧੀਰ, ਰਾਮ ਨਗਰ, ਮਾਹੂਆਂਣਾ ਅਤੇ ਸਿੰਘੇਵਾਲਾ ਪਿੰਡਾਂ ਵਿੱਚ ਆਮ ਆਦਮੀ ਕਲੀਨਿਕਾਂ ਦਾ ਸ਼ੁਰੂਆਤ ਕੀਤੀ ਗਈ। ਇਨ੍ਹਾਂ ਮੌਕਿਆ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਪਿੰਡ ਮੱਲਵਾਲ ਕਦੀਮ ਅਤੇ ਨੂਰਪੁਰ ਸੇਠਾਂ ਵਿਖੇ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ
ਕਿਹਾ, ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਨਿਰੰਤਰ ਯਤਨਸ਼ੀਲ
ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ 8 ਆਮ ਆਦਮੀ ਕਲੀਨਿਕ ਹੋਏ ਕਾਰਜਸ਼ੀਲ: ਦਹੀਆ
ਫਿਰੋਜ਼ਪੁਰ, 27 ਜਨਵਰੀ 2023.
ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਪਿੰਡ ਮੱਲਵਾਲ ਕਦੀਮ ਅਤੇ ਨੂਰਪੁਰ ਸੇਠਾਂ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅੱਜ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ, ਜਿਸ ਦੀ ਰਸਮੀ ਸ਼ੁਰੂਆਮ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਸ੍ਰੀ ਅੰਮ੍ਰਿਤਸਰ ਤੋਂ ਕੀਤੀ ਗਈ ਹੈ।
ਸ੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਖੇਤਰ ਵਿੱਚ ਲੋਕਾਂ ਨੂੰ ਸੁਚੱਜੇ ਢੰਗ ਨਾਲ ਮੁਫਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੱਗਣ ਵਾਲੀਆਂ ਲੰਮੀਆਂ ਕਤਾਰਾਂ ਤੋਂ ਵੀ ਰਾਹਤ ਮਿਲੇਗੀ। ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਪਹਿਲਾਂ 5 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ, ਜਦਕਿ ਹੁਣ ਜ਼ਿਲ੍ਹੇ ਵਿੱਚ 16 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਜਲਦੀ ਮੁਕੰਮਲ ਕਰਕੇ ਲੋਕ ਅਰਪਿਤ ਕੀਤੇ ਜਾ ਰਹੇ ਹਨ।
ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਫਿਰੋਜ਼ਪੁਰ ਦਿਹਾਤੀ ਦੇ ਬਲਾਕ ਫ਼ਿਰੋਜ਼ਸ਼ਾਹ ਦੇ 4 ਪੀ.ਐਚ.ਸੀ ਕੇਂਦਰ ਜਿਨ੍ਹਾਂ ਵਿੱਚ, ਲੱਲੇ, ਮੁੱਦਕੀ, ਮੱਲਵਾਲ ਅਤੇ ਤਲਵੰਡੀ ਭਾਈ, ਬਲਾਕ ਮਮਦੋਟ ਦੇ 4 ਪੀ.ਐਚ.ਸੀ ਕੇਂਦਰ ਲੱਖੋ ਕੇ ਬਹਿਰਾਮ, ਆਰਿਫ਼ ਕੇ, ਨੂਰਪੁਰ ਸੇਠਾਂ, ਤੇ ਝੌਂਕ ਹਰੀਹਰ ਅੱਜ ਆਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।
ਆਪਣੇ ਸੰਬੋਧਨ ਵਿੱਚ ਸ੍ਰੀ ਦਹੀਆ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਰਾਜ ਦੇ ਸਿਹਤ ਖੇਤਰ ਵਿੱਚ ਵੱਡੀ ਪੁਲਾਂਘ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਆਮ ਆਦਮੀ ਕਲੀਨਿਕਾਂ ਵਿਖੇ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ ਦੀ ਆਈ.ਡੀ. ਬਣੇਗੀ ਅਤੇ ਉਸ ਆਈ.ਡੀ. ਤੇ ਮਰੀਜ਼ ਦੀ ਬਿਮਾਰੀ, ਉਸ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦਾ ਸਾਰਾ ਰਿਕਾਰਡ ਆਨਲਾਈਨ ਉਪਲਬੱਧ ਰਹੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਟੋਕਨ ਸਿਸਟਮ ਰਾਹੀਂ ਡਾਕਟਰ ਮਰੀਜ਼ ਦਾ ਚੈੱਕਅਪ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋੜੀਂਦੀਆਂ ਦਵਾਈਆਂ ਉਪਲਬੱਧ ਰਹਿਣਗੀਆਂ। ਇਸ ਮੌਕੇ ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਚੁਣੀ ਹੋਈ ਸਰਕਾਰ ਦਾ ਸਿਰਫ ਇਕੋ ਹੀ ਮਕਸਦ ਹੈ ਪੰਜਾਬ ਵਿੱਚ ਲੋਕਾਂ ਲਈ ਬਿਹਤਰ ਸੇਵਾਵਾਂ ਉਪਲਬੱਧ ਕਰਵਾਉਣੀਆਂ।
ਇਸ ਮੌਕੇ ਸਹਾਇਕ ਡਾਇਰੈਕਟਰ ਸਿਹਤ ਵਿਭਾਗ ਸ੍ਰੀ ਇਕਬਾਲ ਕ੍ਰਿਸ਼ਨ, ਐਸ.ਡੀ.ਐਮ. ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਐਸ.ਐਮ.ਓ. ਡਾ. ਰਿਤੇਸ਼, ਡਾ. ਪਵਿੱਤਰ, ਡਾ. ਰਾਕੇਸ਼ ਗਰੋਵਰ, ਸ੍ਰੀਮਤੀ ਨੇਹਾ ਭੰਡਾਰੀ, ਆਪ ਆਗੂ ਸ੍ਰੀਮਤੀ ਭੁਪਿੰਦਰ ਕੌਰ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਆਪ ਆਗੂ ਸ੍ਰੀ ਬੇਅੰਤ ਸਿੰਘ, ਸ੍ਰੀ ਲਖਵੀਰ ਸਿੰਘ ਆਦਿ ਤੋਂ ਇਲਾਵਾ ਪਿੰਡ ਨੂਰਪੁਰ ਸੇਠਾਂ ਦੇ ਸਰਪੰਚ ਸ. ਗੁਰਮੇਜ਼ ਸਿੰਘ ਸਮੇਤ ਇਲਾਕਾ ਨਿਵਾਸੀ ਤੇ ਪਤਵੰਤੇ ਸੱਜਣ ਹਾਜ਼ਰ ਸਨ।
ਵਿਧਾਇਕ ਸੇਖੋਂ ਨੇ ਮੁਹੱਲਾ ਬਾਜੀਗਰ ਬਸਤੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਫਰੀਦਕੋਟ 27 ਜਨਵਰੀ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬਾਜੀਗਰ ਬਸਤੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਇਸ ਕਲੀਨਿਕ ਦੇ ਖੁੱਲਣ ਨਾਲ ਆਲੇ-ਦੁਆਲੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਤੇ ਏ.ਡੀ.ਸੀ (ਜ) ਰਾਜਪਾਲ ਸਿੰਘ, ਚੇਅਰਮੈਨ ਨਗਰ ਸੁਧਰ ਟਰੱਸਟ ਗੁਰਤੇਜ ਸਿੰਘ ਖੋਸਾ ਅਤੇ ਸਹਾਇਕ ਸਿਵਲ ਸਰਜਨ ਡਾ. ਮਨਦੀਪ ਖੰਗੂੜਾ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਦੌਰਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਸ ਕਲੀਨਿਕ ਵਿਚ ਜਿੱਥੇ ਲੋੜਵੰਦਾਂ ਨੂੰ ਮੁਫਤ ਮੈਡੀਕਲ ਸਹੂਲਤ, ਦਵਾਈ ਅਤੇ ਟੈਸਟ ਦੀ ਸੁਵਿਧਾਂ ਮਿਲੇਗੀ। ਉਥੇ ਸਮੇ-ਸਮੇ ਸਿਰ ਹੋਰ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ ਵੀ ਮਿਲਣਗੀਆਂ।
ਉਨ੍ਹਾਂ ਨੇ ਕਿਹਾ ਕਿ ਸਿਹਤਮੰਦ ਪੰਜਾਬ ਬਣਾਉਣ ਲਈ ਅੱਜ ਆਮ ਆਦਮੀ ਕਲੀਨਿਕ ਅੱਜ ਲੋਕ ਅਰਪਣ ਕੀਤੇ ਜਾ ਰਹੇ ਹਨ। ਫਰੀਦਕੋਟ ਜਿਲ੍ਹੇ ਵਿੱਚ ਕੁੱਲ 10 ਆਮ ਆਦਮੀ ਕਲੀਨਿਕ ਖੁੱਲ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪਹਿਲਾ ਖੋਲੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਸੈਕੜੇ ਲੋਕ ਮੈਡੀਕਲ ਸਹੂਲਤ,ਟੈਸਟ ਅਤੇ ਦਵਾਈਆਂ ਦੀ ਮੁਫਤ ਸੇਵਾ ਦਾ ਲਾਭ ਲੈ ਰਹੇ ਹਨ।
ਇਸ ਮੌਕੇ ਸੁਪਤਨੀ ਵਿਧਾਇਕ ਬੇਅੰਤ ਕੌਰ, ਅਮਨਦੀਪ ਸਿੰਘ ਬਾਬਾ, ਗੁਰਜੰਟ ਚੀਮਾ, ਸ਼੍ਰੀ ਰਵੀ ਬੁਗਰਾ, ਜਗਜੀਤ ਸਿੰਘ ਜੱਗੀ, ਬਾਬਾ ਜਸਪਾਲ ਮਾਨੀਸਿੰਘ ਵਾਲਾ, ਅਰਸ਼ ਸ਼ਰਮਾ, ਸੁਧੀਰ ਸ਼ਰਮਾ, ਸੰਨੀ ਰਾਜਪੂਤ ਤੋਂ ਇਲਾਵਾ ਪੈਰਾਮੈਡੀਕਲ ਸਟਾਫ ਤੇ ਆਮ ਲੋਕ ਹਾਜਰ ਸਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸੂਰਾਂ ਵਿਚ ਅਫਰੀਕਨ ਸਵਾਈਨ ਫੀਵਰ ਦੀ ਬੀਮਾਰੀ ਤੋਂ ਅਹਿਤਿਆਤ ਵਜੋਂ ਪਾਬੰਦੀਆਂ ਦੇ ਹੁਕਮ ਜਾਰੀ
ਫਿਰੋਜ਼ਪੁਰ 27 ਜਨਵਰੀ
ਜ਼ਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਸੂਰਾਂ ਵਿੱਚ ਅਫਰੀਕਨ ਸਵਾਇਨ ਫੀਵਰ ਦੀ ਬਿਮਾਰੀ ਤੋਂ ਰੋਕਥਾਮ ਦੇ ਮੱਦੇਨਜ਼ਰ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪਾਬੰਦੀਆਂ ਦੇ ਹੁਕਮ ਅਨੁਸਾਰ ਸੂਰ ਪਾਲਣ ਦਾ ਕੰਮ ਕਰ ਰਹੇ ਹਰ ਵਿਅਕਤੀ ਪ੍ਰਭਾਵਿਤ ਇਲਾਕੇ (ਬਿਮਾਰੀ ਦੇ ਸਥਾਨ ਤੋਂ 10 ਕਿਲੋਮੀਟਰ ਦੇ ਘੇਰੇ ਵਿੱਚ) ਵਿੱਚੋਂ ਫਿਰੋਜਪੁਰ ਤੋਂ ਬਾਹਰ ਜਾਣ ਅਤੇ ਬਾਹਰਲੇ ਪ੍ਰਭਾਵਿਤ ਇਲਾਕੇ ਤੋਂ ਆਉਣ ਜਾਣ 'ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਸੂਰ ਅਤੇ ਸੂਰਾ ਤੋਂ ਬਣੇ ਪਦਾਰਥ ਲੈ ਕੇ ਜਾਣ ਜਾਂ ਲੈ ਕੇ ਆਉਣ ਤੋਂ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਹੁਕਮਾਂ ਅਨੁਸਾਰ ਕੋਈ ਜਿੰਦਾ, ਮ੍ਰਿਤਕ (ਜੰਗਲੀ ਸੂਰ ਵੀ) ਸੂਰ ਦਾ ਮੀਟ, ਸੂਰਾਂ ਦੀ ਫੀਡ, ਸੂਰ ਫਾਰਮ ਦਾ ਕੋਈ ਸਮਾਨ/ਮਸ਼ੀਨਰੀ ਦੀ ਪ੍ਰਭਾਵਿਤ ਇਲਾਕੇ ਤੋਂ ਬਾਹਰ ਜਾਂ ਬਾਹਰਲੇ ਇਕਾਲੇ ਤੋਂ ਪ੍ਰਭਾਵਿਤ ਇਲਾਕੇ ਵਿੱਚ ਲਿਜਾਣ ਤੇ ਪਾਬੰਦੀ ਹੋਵੇਗੀ। ਕਿਸੇ ਵੀ ਵਿਅਕਤੀ ਵੱਲੋਂ ਅਫਰੀਕਨ ਸਵਾਇਨ ਫੀਵਰ ਨਾਲ ਪ੍ਰਭਾਵਿਤ ਸੂਰ ਜਾਂ ਸੂਰਾਂ ਦੇ ਮੀਟ ਤੋਂ ਬਣੇ ਪਦਾਰਥ ਬਜ਼ਾਰ ਵਿੱਚ ਲੈ ਕੇ ਜਾਣ ਤੇ ਪਾਬੰਦੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤਹਿਤ ਪਿੰਡ ਕੁੱਸੂਵਾਲਾ ਮੋੜ੍ਹ ਤਹਿਸੀਲ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਦੇ ਇਲਾਕੇ ਵਿੱਚ ਸੂਰਾਂ ਵਿੱਚ ਅਫਰੀਕਨ ਸਵਾਇਨ ਫੀਵਰ ਦੀ ਬਿਮਾਰੀ ਪਾਈ ਗਈ ਹੈ। ਜਿਸ ਕਰ ਕੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਸੂਰਾਂ ਵਿਚ ਅਫਰੀਕਨ ਸਵਾਈਨ ਫੀਵਰ ਦੀ ਬੀਮਾਰੀ ਤੋਂ ਪ੍ਰਭਾਵੀ ਰੋਕਥਾਮ, ਨਿਯੰਤਰਣ ਅਤੇ ਅਹਿਤਿਆਤ ਵਜੋਂ ਇਹ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਆਪ ਸਰਕਾਰ ਪੁੱਟ ਰਹੀ ਹੈ ਸ਼ਲਾਘਾਯੋਗ ਕਦਮ : ਜਗਰੂਪ ਸਿੰਘ ਗਿੱਲ
--ਕਿਹਾ ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਹੋ ਰਹੇ ਹਨ ਲਾਹੇਵੰਦ ਸਾਬਤ
--ਆਮ ਆਦਮੀ ਕਲੀਨਿਕਾਂ ਦੀ ਕੀਤੀ ਸ਼ੁਰੂਆਤ
ਬਠਿੰਡਾ, 27 ਜਨਵਰੀ : ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸ਼ਲਾਘਾਯੋਗ ਕਦਮ ਪੁੱਟ ਰਹੀ ਹੈ। ਇਹ ਜਾਣਕਾਰੀ ਹਲਕਾ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਇੱਥੇ ਲਾਲ ਸਿੰਘ ਬਸਤੀ ਵਿਖੇ ਨਵੇਂ ਸਥਾਪਿਤ ਕੀਤੇ ਗਏ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਨ ਉਪਰੰਤ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ।
ਇਸ ਮੌਕੇ ਵਿਧਾਇਕ ਗਿੱਲ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਦਿੱਤੇ ਗਏ ਇੰਨੇ ਵੱਡੇ ਫ਼ਤਵੇ ਨੂੰ ਕਿਸੇ ਵੀ ਕੀਮਤ ਤੇ ਟੁੱਟਣ ਨਹੀਂ ਦਿੱਤਾ ਜਾਵੇਗਾ ਅਤੇ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।
ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਸਿੱਖਿਆ ਤੇ ਸਿਹਤ ਖੇਤਰ ਵਿੱਚ ਲੋਕ ਪੱਖੀ ਤੇ ਬੇਹਤਰ ਪੁਲਾਘਾਂ ਪੁੱਟੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਦਰਾਂ ਨੇੜੇ ਮੁਫ਼ਤ ਤੇ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਉਣ ਲਈ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲਾਹੇਵੰਦ ਸਾਬਤ ਹੋ ਰਹੇ ਹਨ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸਰਕਾਰ ਵੱਲੋਂ ਸੂਬੇ ਅੰਦਰ 117 ’ਸਕੂਲ ਆਫ਼ ਐਮੀਨੈਂਸ’ਖੋਲ੍ਹੇ ਜਾ ਰਹੇ ਹਨ। ਇਹ ਸਕੂਲ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਲਈ ਤਿਆਰ ਕਰਨਗੇ। ਇਨ੍ਹਾਂ ਸਕੂਲਾਂ ਦਾ ਮੁੱਖ ਮੰਤਵ ਸਿਰਫ਼ ਪੜ੍ਹਾਈ ਹੋਵੇਗਾ। ਇਨ੍ਹਾਂ ਸਕੂਲਾਂ ਵਿਚ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦੇ ਸਾਰੇ ਟੈਸਟ ਅਤੇ ਦਵਾਈਆਂ ਮੁਫ਼ਤ ਹੋਣਗੇ ਅਤੇ ਡਾਕਟਰੀ ਸਟਾਫ਼ ਆਦਿ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ 8 ਆਮ ਆਦਮੀ ਕਲੀਨਿਕ (ਬਸਤੀ ਖੇਤਾ ਸਿੰਘ, ਊਧਮ ਸਿੰਘ ਨਗਰ, ਅਕਲੀਆਂ ਕਲਾਂ, ਬੀੜ ਬਹਿਮਣ, ਕੋਟਫ਼ੱਤਾ, ਤਲਵੰਡੀ ਸਾਬੋ, ਮੌੜ ਤੇ ਰਾਮਾਂ) ਪਹਿਲਾਂ ਹੀ ਚੱਲ ਰਹੇ ਹਨ ਅਤੇ 16 ਅੱਜ ਨਵੇਂ ਆਮ ਆਦਮੀ ਕਲੀਨਿਕਾਂ (ਬੱਲੂਆਣਾ, ਚੱਕ ਅਤਰ ਸਿੰਘ ਵਾਲਾ, ਦਿਆਲਪੁਰਾ ਮਿਰਜਾ, ਜੋਧਪੁਰ ਪਾਖਰ, ਕਰਾੜਵਾਲਾ, ਲਹਿਰਾ ਮੁਹੱਬਤ, ਪੱਕਾ ਕਲਾਂ, ਮੌੜ ਕਲਾਂ, ਮੰਡੀ ਕਲਾਂ, ਵਿਰਕ ਕਲਾਂ, ਮੰਡੀ ਫੂਲ, ਬੇਅੰਤ ਨਗਰ, ਜਨਤਾ ਨਗਰ, ਲਾਲ ਸਿੰਘ ਬਸਤੀ, ਪਰਸਰਾਮ ਨਗਰ ਅਤੇ ਗਣੇਸ਼ਾ ਬਸਤੀ) ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਕਲੀਨਿਕ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋਣਗੇ।
ਇਸ ਮੌਕੇ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਸ਼ੂਗਰਫੈਡ ਪੰਜਾਬ ਸ੍ਰੀ ਨਵਦੀਪ ਜੀਦਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਜ਼ਿਲ੍ਹਾ ਯੂਥ ਪ੍ਰਧਾਨ ਸ. ਅਮਰਦੀਪ ਰਾਜਨ, ਆਪ ਬੀ.ਸੀ. ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਰਾਮਗੜ੍ਹੀਆ ਅਤੇ ਆਪ ਦੇ ਬਲਾਕ ਪ੍ਰਧਾਨ ਸ਼੍ਰੀ ਬੱਲੀ ਬਲਜੀਤ ਆਦਿ ਵਿਸੇਸ਼ ਤੌਰ ਤੇ ਹਾਜ਼ਰ ਸਨ।
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਗਵਾਲ ਟੋਲੀ ਫਿਰੋਜ਼ਪੁਰ ਛਾਉਣੀ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
· ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ- ਭੁੱਲਰ
· ਅੱਜ 16 ਆਮ ਆਦਮੀ ਕਲੀਨਿਕ ਲੋਕ ਅਰਪਿਤ ਹੋਏ - ਡਿਪਟੀ ਕਮਿਸ਼ਨਰ
ਫਿਰੋਜ਼ਪੁਰ 27 ਜਨਵਰੀ
ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਤੇ ਸਿੱਖਿਆ ਸਹੂਲਤਾਂ ਦੇਣ ਦੇ ਵਾਅਦੇ ਨੂੰ ਤੇਜੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਆਰਵਿੰਦ ਕੇਜਰੀਵਾਲ ਵੱਲੋਂ ਅੱਜ 500 ਦੇ ਕਰੀਬ ਆਮ ਆਦਮੀ ਕਲੀਨਿਕ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਪ੍ਰਗਟਾਵਾ ਵਿਧਾਨਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ੍ਰ: ਰਣਬੀਰ ਸਿੰਘ ਭੁੱਲਰ ਨੇ ਗਵਾਲ ਟੋਲੀ ਫਿਰੋਜ਼ਪੁਰ ਛਾਉਣੀ ਵਿਖੇ ਆਮ ਆਦਮੀ ਕਲੀਨਿਕ ਨੂੰ ਲੋਕ ਅਰਪਿਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਿਦਿਆਂ ਕੀਤਾ।
ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ ਕੁੱਲ 16 ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ ਹਨ ਅਤੇ 04 ਕਲੀਨਿਕ ਤੇ ਬਹੁਤ ਤੇਜੀ ਨਾਲ ਕੰਮ ਚੱਲ ਰਿਹਾ ਹੈ ਜਦਕਿ ਜ਼ਿਲ੍ਹੇ ਵਿਚ ਪਹਿਲਾਂ 05 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ। ਉਪਰੋਕਤ ਸਾਰੇ ਪ੍ਰਾਜੈਕਟ ਤੇ ਅੰਦਾਜਨ 03 ਕਰੋੜ 40 ਲੱਖ ਰੁਪਏ ਦਾ ਖਰਚਾ ਆਉਣ ਦੀ ਸੰਭਾਵਨਾ ਹੈ।
ਸ੍ਰ: ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਅੱਤ ਆਧੁਨਿਕ ਕਲੀਨਿਕਾਂ ਵਿਚ ਮਰੀਜਾਂ ਦੇ ਇਲਾਜ ਲਈ ਵਧੀਆ ਸਿਹਤ ਸੇਵਾਵਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੈਬੋਰਟਰੀ ਟੈਸਟ, ਦਵਾਈਆਂ ਆਦਿ ਸੇਵਾਵਾਂ ਨੂੰ ਲੋਕਾਂ ਨੂੰ ਬਿਲਕੁਲ ਮੁਫਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਿਧਾਨਸਭਾ ਹਲਕੇ ਫਿਰੋਜ਼ਪੁਰ ਸ਼ਹਿਰੀ ਅਧੀਨ ਗਵਾਲ ਟੋਲੀ, ਬਸਤੀ ਟੈਂਕਾ ਵਾਲੀ, ਆਰਿਫ ਕੇ ਅਤੇ ਖਾਈ ਫੇਮੇ ਕੇ ਵਿਖੇ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਵਿਚ 15 ਅਗਸਤ ਨੂੰ 05 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਸਨ ਜੋ ਕਿ ਸਫਲਤਾਪੂਰਵਕ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹ ਕੰਮਾਂ ਵਿਚ ਸ਼ਾਮਲ ਹਨ ਅਤੇ ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਕੇ ਲੋਕਾਂ ਨੂੰ ਵਧੀਆ ਸਿਹਤ ਤੇ ਸਿੱਖਿਆ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇ ਕੇ ਸਿਹਤਮੰਦ ਸਮਾਜ ਅਤੇ ਰੰਗਲਾ ਪੰਜਾਬ ਸਿਰਜੇਗੀ।
ਇਸ ਮੌਕੇ ਐਸ.ਐਮ.ਓ ਡਾ. ਵਨੀਤਾ ਭੁੱਲਰ, ਡਾ. ਪ੍ਰੇਮ ਦੀਪ, ਡਾ. ਸੁਖਮਨ ਸਿੰਘ, ਰਾਜ ਬਹਾਦਰ ਗਿੱਲ, ਕਿੱਕਰ ਸਿੰਘ ਕੁਤਬੇ ਵਾਲਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਹੁਣ ਕਿਸਾਨ ਪਸ਼ੂ ਇੱਕਠੇ ਕਰਕੇ ਛੱਡਣਗੇ ਚੰਡੀਗੜ੍ਹ
ਫ਼ਾਜਿ਼ਲਕਾ, 27 ਜਨਵਰੀ ( ਬਲਰਾਜ ਸਿੰਘ ਸਿੱਧੂ )
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਫਾਜਿ਼ਲਕਾ ਵਿਖੇ ਹੋਈ। ਜਿੱਥੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਬੇਸਹਾਰਾ ਪਸ਼ੂਆਂ ਦੇ ਹੱਲ ਲਈ ਗਊ ਸੈਸ ਦਿੱਤਾ ਜਾ ਰਿਹਾ ਹੈ। ਪਰ ਸਰਕਾਰ ਵਲੋਂ ਪਸ਼ੂਆਂ ਦੇ ਹੱਲ ਲਈ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਪਸ਼ੂਆਂ ਦਾ ਹੱਲ ਨਾ ਕੀਤਾ ਗਿਆ ਤਾਂ ਪੂਰੇ ਪਸ਼ੂ ਇੱਕਠੇ ਕਰਕੇ ਉਹ ਚੰਡੀਗੜ੍ਹ ਵਿਖੇ ਛੱਡ ਦੇਣਗੇ।
नर्सिंग कालेजों की समस्याओं को पहल के आधार पर हल करे पंजाब सरकार : डा. साहिल मित्तल
-मांगों को ध्यानपूर्वक सुनने व जल्द हल करवाने के आश्वसन पर महासचिव डा. साहिल मित्तल ने जताया डायरेक्टर एवं रजिस्ट्रार का आभार
अबोहर। प्रदेश भर के नर्सिंग कालेजों को आ रही मुशिकलों को हल करवाने संबंधी गत दिवस नर्सिंग ट्रेनिंग इंस्टीच्यूटस एसोसिएशन के पदाधिकारियों की एक बैठक बाबा फरीद यूनिवर्सिटी हैल्थ साइंस के वीसी एवं पंजाब रिसर्च एंड मेडिकल एजूकेशन के डायरेक्टर डा. अवनीश कुमार से हुई। इस अवसर पर पंजाब नर्सिंस रजिस्ट्रेशन
कौसिंग के रजिस्ट्रार डा. पुनीत गिरधर भी मौजूद रहे। चंडीगढ़ में मेडिकल एजूकेशन भवन में आयोजित इस बैठक की जानकारी देते हुए पंजाब नर्सिंग ट्रेनिंग इंस्टीच्यूटस एसोसिएशन के महासचिव एंव मीरा ग्रुप आफ कालेजिज के डायरेक्टर डा. साहिल मित्तल ने बताया कि बैठक उनके अलावा एसोसिएशन के अध्यक्ष डा. मनजीत सिंह ढिल्लों, सीनियर उपप्रधान डा. गुरदयाल सिंह बुट्टर, सचिव डा. सर्बजीत, कैशियर स. सुखविन्द्र सिंह, सीनियर सदस्य डा. बीएल बांसल, स. दमनप्रीत सिंह एवं डा. सुरेश बांसल भी मौजूद थे। एसोसिएशन के महासचिव डा. साहिल मित्तल ने बताया कि बैठक के दौरान एसोसिएशन के सदस्यों ने नर्सिंग कालेजों में आ रही परेशानियों संबंधी विस्तार से डायरेक्टर एवं रजिस्ट्राट को अवगत करवाया गया। डा. साहिल मित्तल ने बताया कि कुछ नर्सिंग कोर्सों के परीक्षाओं के परिणाम देरी से आने के कारण कुछ विद्यार्थी दूसरे राज्यों में से पंजाब में दाखिला लेने से वंचित न रहें, इस लिए विभिन्न कोर्सों की दाखिले की अंतिम तिथि बढ़ाई जाए, ताकि आगे कोर्स करने वाले विद्यार्थी परेशान ना हो। डा. मित्तल ने बताया कि कुछ कालेजों को इंडियन नर्सिंग कौंसिल दिल्ली द्वारा मंजूरी मिल चुकी हैं, परंतु पंजाब सरकार द्वारा अभी तक मंजूरी नहीं दी गई। उन्हें भी जल्द मंजूरी दी जाए ताकि वे भी इस वर्ष अपने कालेजों में दाखिला कर सके। बाबा फरीद यूनिवर्सिटी के अंतर्गत नर्सिंग कालेजों भारी भरकम जुर्माना लगाया जाता है, जैसे की इंटरनल एग्जामीनर बदलने पर भारी जुर्माना लिया जाता है, जबकि दूसरी तरफ यूनिवर्सिटी द्वार ही चलाए जा रहे डैंटल एवं एमबीबीएस के कोर्सों पर फाईन नाम मात्र हैं। डा. मित्तल ने मांग की कि कालेजों को कम से कम लेट फीस लगाई जाए तांकि पहले से आर्थिक मंदी की मार झेल रहे कालेज संचालकों को राहत मिल सके। डा. साहिल मित्तल ने बताया कि बी.एससी नर्सिंग कोर्स की परीक्षा फीस भी कम की जानी चाहिए। उन्होंने बताया कि चार वर्ष के इस कोर्स में पहले एक वर्ष में परीक्षा होती थी, जिसकी फीस प्रत्येक वर्ष में 3500 रुपय लगा करती थी, परंतु अब प्रत्येक वर्ष में दो सेमेस्टर कर दिए गए है और प्रत्येक सेमसेस्टर की फीस 3500 रुपए है। ये फीस कम की जाए। डा. साहिल मित्तल ने बताया कि सभी सदस्यों ने पंजाब सरकार द्वारा खोले जा रहे मोहल्ला क्लीनिकों की प्रशंसा की। उन्होंने कहा कि नर्सिंग कालेजों द्वारा पहले भी सरकार द्वारा सभी तरह की सेहत योजनओं को कंधे से कंधा मिलाकर पुरा सहयोग करते रहे हैं और भविष्य में भी करते रहेंगे। डा. मित्तल ने कहा कि बैठक के दौरान दोनों ही अधिकारियों ने एसोसिएशन के शिष्टमंडल की बातों को ध्यानपूर्वक एवं बेहतर ढंग से सुना और साथ ही उनकी मांगों को जल्द ही प्रदेश के मुख्यमंत्री तक पहुंचाने का आश्वसन देकर उन्हें हल करवाने का आश्वासन दिया।
ਗਣਤੰਤਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਵਿਭਾਗ ਦੀ ਝਾਕੀ ਰਹੀ ਖਿੱਚ ਦਾ ਕੇਂਦਰ
ਦਿਵਿਆਗ ਵਿਦਿਆਰਥੀਆਂ ਨੇ ਝਾਕੀ ਦੀ ਪ੍ਰਤੀਨਿਧਤਾ ਕਰਕੇ ਬਰਾਬਰਤਾ ਦਾ ਦਿੱਤਾ ਸੁਨੇਹਾ
ਫ਼ਾਜਿ਼ਲਕਾ, 27 ਜਨਵਰੀ ( ਬਲਰਾਜ ਸਿੰਘ ਸਿੱਧੂ )
ਦੇਸ ਦੇ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਫਾਜ਼ਿਲਕਾ ਦੇ ਐਮ ਆਰ ਕਾਲਜ ਸਟੇਡੀਅਮ ਵਿੱਚ ਕਰਵਾਇਆ ਗਿਆ।
ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ , ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਸੇਨੂੰ ਦੁੱਗਲ,ਐਸ ਐਸ ਪੀ ਫਾਜ਼ਿਲਕਾ ਭੁਪਿੰਦਰ ਸਿੰਘ ਮਹਿਮਾਨਾਂ ਅਤੇ ਹਜ਼ਾਰਾਂ ਦਰਸ਼ਕਾਂ ਦੇ ਸਨਮੁੱਖ ਸਿੱਖਿਆ ਵਿਭਾਗ ਵੱਲੋਂ ਕੱਢੀ ਗਈ ਝਾਂਕੀ ਖਿੱਚ ਦਾ ਕੇਂਦਰ ਰਹੀ।
ਸਿੱਖਿਆ ਵਿਭਾਗ ਦੀ ਝਾਕੀ ਦੀ ਪ੍ਰਤੀਨਿਧਤਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਲੈ ਰਹੇ ਵਿਸ਼ੇਸ਼ ਲੋੜਾਂ ਵਾਲੇ ਦਿਵਿਆਗ ਵਿਦਿਆਰਥੀਆਂ ਵੱਲੋਂ ਕੀਤੀ ਗਈ ਅਤੇ ਬਰਾਬਰਤਾ ਦਾ ਸੁਨੇਹਾ ਦਿੱਤਾ ਗਿਆ।
ਇਸ ਦੇ ਨਾਲ ਝਾਕੀ ਰਾਹੀ ਸਰਕਾਰੀ ਸਕੂਲਾਂ ਦੇ ਵਿਕਾਸ, ਸਮਾਰਟ ਸਕੂਲ ਪ੍ਰੈਜੈਕਟ, ਗੁਣਾਤਮਕ ਸਿੱਖਿਆ ਅਤੇ ਸਕੂਲ ਆਫ ਐਮੀਨੈਂਸ ਪ੍ਰੋਗਰਾਮ ਵੱਲ ਵਧਦੇ ਕਦਮਾਂ ਨੂੰ ਦਰਸਾਇਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਦੇ ਅਤਿ ਆਧੁਨਿਕ ਬੈਂਡ ਨੇ ਸੱਭ ਦਾ ਮਨ ਮੋਹਿਆ। ਝਾਕੀ ਦੇ ਨਾਲ ਨਾਲ ਗਿੱਧਾਂ ਅਤੇ ਭੰਗੜਾ ਪਾਉਂਦੇ ਮੁਟਿਆਰਾਂ ਅਤੇ ਗੱਭਰੂਆਂ ਦੀ ਟੋਲੀ ਝਾਕੀ ਨੂੰ ਚਾਰ ਚੰਨ ਲਾ ਰਹੀ ਸੀ।ਐਨ ਸੀ ਸੀ ,ਐਨ ਐਸ਼ ਐਸ ਅਤੇ ਸਕਾਊਟ ਐਂਡ ਗਾਇਡ ਦੀਆਂ ਟੁਕੜੀਆਂ ਸੱਭ ਦਾ ਧਿਆਨ ਖਿੱਚਦਿਆਂ ਅੱਗੇ ਵਧ ਰਹੀਆਂ ਸਨ।ਇਸ ਝਾਕੀ ਦੇ ਦਿਦਾਰ ਕਰ ਦਰਸ਼ਕ ਖੂਬ ਆਨੰਦ ਮਾਣ ਰਹੇ ਸਨ। ਇਸ ਮੌਕੇ ਤੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਸਰਕਾਰ ਦੇ ਅਜੰਡੇ ਦਾ ਮੁੱਖ ਹਿੱਸਾ ਹੈ। ਸਕੂਲਾਂ ਦੇ ਢਾਂਚਾਗਤ ਵਿਕਾਸ ਅਤੇ ਗੁਣਾਤਮਕ ਸਿੱਖਿਆ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ਼ ਕੁਮਾਰ ਅੰਗੀ ,ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਤਿੰਦਰ ਬੱਤਰਾ ਨੇ ਦੱਸਿਆ ਕਿ ਝਾਕੀ ਦੀ ਤਿਆਰੀ ਅਤੇ ਵੱਖ ਵੱਖ ਸਕੂਲਾਂ ਵੱਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਲਈ ਗੁਰਛਿੰਦਰਪਾਲ ਸਿੰਘ,ਰਾਜੇਸ ਕੁੱਕੜ,ਵੇਦ ਪ੍ਰਕਾਸ਼ ,ਡਿਸਟਿਕ ਸਪੈਸ਼ਲ ਐਜੂਕੇਟਰ ਮੈਡਮ ਗੀਤਾਂ ਗੋਸਵਾਮੀ,ਆਈ ਈ ਆਰ ਟੀ ਗੁਰਮੀਤ ਸਿੰਘ,ਅਮਨ ਗੁੰਬਰ,ਰਾਜ ਕੁਮਾਰ,ਆਈ ਈ ਵੀ ਜਸ਼ਨ ,ਰਜਨੀ ਬਾਲਾ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ,ਸੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ,ਵੱਖ ਵੱਖ ਸਕੂਲਾਂ ਦੇ ਸਕੂਲ ਮੁੱਖੀਆ ਅਤੇ ਟੀਮ ਇੰਚਾਰਜਾ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।