This is default featured slide 1 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 2 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 3 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 4 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 5 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
Feb 19, 2023
ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਕੀਤਾ ਦੌਰਾ
Feb 18, 2023
ਦੁਕਾਨਾਂ , ਘਰਾਂ ਦੇ ਬਾਹਰ ਬੋਰਡ ਪੰਜਾਬੀ ਭਾਸ਼ਾ ਵਿੱਚ ਹੋਣ – ਨਰਿੰਦਰਪਾਲ ਸਿੰਘ ਸਵਨਾ
ਫਾਜ਼ਿਲਕਾ , 18 ਫ਼ਰਵਰੀ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਲਈ ਉਪਰਾਲੇ ਸ਼ੁਰੂ ਹੋ ਗਏ ਹਨ। ਇਸੇ ਤਹਿਤ ਸ. ਨਰਿੰਦਰਪਾਲ ਸਿੰਘ ਸਵਨਾ ਐਮ.ਐਲ .ਏ ਫਾਜ਼ਿਲਕਾ ਵੱਲੋ ਨਗਰ ਕੌਂਸਲ ਦਫ਼ਤਰ ਵਿੱਚ ਸ਼ਹਿਰ ਦੇ ਪਤਵੰਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ,ਦੁਕਾਨਾਂ ਦੇ ਬਾਹਰ ਲਗਾਏ ਜਾਣ ਵਾਲੇ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਹੋਣ । ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀ ਭਾਸ਼ਾ ਦੇ ਸਤਿਕਾਰ ਲਈ ਬਹੁਤ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ ।ਸ. ਸਵਨਾ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ -ਬੋਲੀ ਹੈ, ਸਮੂਹ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਦਿੰਦੇ ਹੋਏ ਆਪਣੇ ਘਰਾਂ ,ਦੁਕਾਨਾਂ ,ਸਰਕਾਰੀ ,ਗੈਰ ਸਰਕਾਰੀ ਪ੍ਰਾਈਵੇਟ ਸਕੂਲਾਂ, ਕਾਲਜਾਂ ਦੇ ਨਾਂ ਪੰਜਾਬੀ ਭਾਸ਼ਾ ਵਿੱਚ ਲਿਖੇ ਹੋਣ। ਇਸ ਸਬੰਧੀ ਭਾਸ਼ਾ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।
ਇਸ ਮੌਕੇ ਤੇ ਜ਼ਿਲ੍ਹਾ ਭਾਸ਼ਾ ਅਫਸਰ ਫਾਜ਼ਿਲਕਾ ਸ੍ਰੀ ਭੁਪਿੰਦਰ ਉਤਰੇਜਾ ਨੇ ਦੱਸਿਆ ਕਿ 21 ਫ਼ਰਵਰੀ 2023 ਤੱਕ ਰਾਜ ਭਾਸ਼ਾ ਪੰਜਾਬੀ(ਗੁਰਮੁਖੀ ਲਿਪੀ ਵਿੱਚ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ, ਵਿਭਾਗਾਂ, ਅਦਾਰਿਆਂ, ਬੋ
ਇਸ ਮੀਟਿੰਗ ਵਿੱਚ ਨਗਰ ਕੌਂਸਲ ਕਾਰਜ ਸਾਧਕ ਅਫ਼ਸਰ ,ਸ਼ਹਿਰ ਦੇ ਐਮ.ਸੀ ਆਦਿ ਸ਼ਾਮਿਲ ਸਨ
Feb 17, 2023
ਪੰਜਾਬ ਵਿਚ ਕੈਂਸਰ ਦਾ ਕਹਿਰ ਜਾਰੀ , 2200 ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ
ਕੀਟਨਾਸ਼ਕਾਂ ਦਾ ਹੋ ਰਿਹਾ ਵੱਡੇ ਪੱਧਰ ਤੇ ਇਸਤੇਮਾਲ
ਪੰਜਾਬ ਵਿਚ ਕੈਂਸਰ ਦਾ ਕਹਿਰ ਜਾਰੀ ਹੈ। ਇਸ ਸਾਲ ਪੰਜਾਬ ਵਿਚ ਕੈਂਸਰ ਦੇ 2200 ਨਵੇਂ ਮਰੀਜ ਮਿਲੇ ਹਨ। ਇਹ ਸੰਖਿਆ ਵੱਧਦੀ ਜਾ ਰਹੀ ਹੈ। ਜੀਵਨ ਸ਼ੈਲੀ ਵਿਚ ਬਦਲਾਅ ਅਤੇ ਫ਼ਸਲਾਂ ਤੇ ਕੀਟਨਾਸ਼ਕਾਂ ਦਾ ਪ੍ਰਯੋਗ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ। ਇਹ ਖੁਲਾਸਾ ਸੂਬਾ ਸਰਕਾਰ ਵਲੋਂ ਕਰਵਾਏ ਗਏ ਸਰਵੇਖਣ ਵਿਚ ਹੋਇਆ ਹੈ।
ਰਾਜ ਕੈਂਸਰ ਸੰਸਥਾਨ ਅਮ੍ਰਿਤਸਰ ਵਿਚ ਰੋਜਾਨਾ 70-80 ਮਰੀਜਾਂ ਦਾ ਇਲਾਜ ਹੋ ਰਿਹਾ ਹੈ। ਜਦੋਂ ਕਿ ਹਜ਼ਾਰਾਂ ਲੋਕ ਨਿੱਜੀ ਹਸਪਤਲਾਂ ਵਿਚ ਇਲਾਜ ਕਰਵਾ ਰਹੇ ਹਨ। ਕੈਂਸਰ ਤੋਂ ਛੋਟੇ ਬੱਚੇ ਵੀ ਪੀੜ੍ਹਤ ਹਨ। ਪੰਜਾਬ ਵਿਚ ਹਰ ਸਾਲ 50 ਬੱਚੇ ਬਲੱਡ ਕੈਂਸਰ ਅਤੇ ਬਲੱਡ ਟਿਊਮਰ ਤੋਂ ਪੀੜ੍ਹਤ ਹੋ ਰਹੇ ਹਨ। ਚਿਕਤਿਸਕਾਂ ਦਾ ਕਹਿਣਾ ਹੈ ਕਿ ਅੱਜ ਦੀ ਬਣਾਉਟੀ ਜੀਵਨ ਸ਼ੈਲੀ ਦੇ ਵੱਧਦੇ ਪ੍ਰਚਲਣ ਨਾਲ ਕੈਂਸਰ ਵੱਧ ਰਿਹਾ ਹੈ। ਅਮਰ ਉਜਾਲਾ ਵਿਚ ਛਪੀ ਰਿਪੋਰਟ ਮੁਤਾਬਿਕ ਅਮ੍ਰਿਤਸਰ ਦੇ ਪ੍ਰਮੁੱਖ ਡਾ. ਰਾਜੀਵ ਦੇਵਗਨ ਨੇ ਦੱਸਿਆ ਕਿ ਪੰਜਾਬ ਵਿਚ ਇਸ ਸਾਲ ਕੈਂਂਸਰ ਦੇ 2200 ਨਵੇਂ ਮਾਮਲੇ ਸਾਹਮਣੇ ਆਏ ਹਨ।ਹਰ ਸਾਲ ਕੈਂਸਰ ਇੰਸਟੀਚਿਊਟ ਵਿਚ 70-80 ਮਰੀਜ ਇਲਾਜ ਲਈ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਜਿਆਦਾਤਰ ਮਾਮਲੇ ਪੀਜੀਆਈ ਅਤੇ ਨਿੱਜੀ ਹਸਪਤਾਲਾਂ ਨਾਲ ਸਬੰਧਿਤ ਹਨ।
ਮੋਡੀਫਾਈਡ ਲਾਈਫ਼ ਸਟਾਈਲ ਅਤੇ ਪ੍ਰੌਸੈਸਡ ਫੂਡ ਦਾ ਜਿਆਦਾ ਇਸਤੇਮਾਲ ਸਮੇਤ ਕੀਟਨਾ਼ਸ਼ਕ ਕੈਂਸਰ ਦੇ ਸਹਾਇਕ ਕਾਰਨਾਂ ਵਿਚੋ. ਇਕ ਹਨ। ਹਲਾਂ ਕਿ ਸਰੀਰ ਵਿਚ ਕੈਂਸਰ ਦੀਆਂ ਕੋਸਿ਼ਕਾਵਾਂ ਦੇ ਸਕ੍ਰਿਰਿਆ ਹੋਣ ਦੀਆਂ ਹੋਰ ਵੀ ਕਈ ਵਜ੍ਹਾ ਹਨ। ਡਾ. ਦੇਵਗਨ ਨੇ ਆਧੁਨਿਕ ਜੀਵਨ ਸ਼ੈਲੀ ਦਾ ਤਿਆਗ ਕਰਕੇ ਕੁਦਰਤੀ ਜੀਵਨ ਸ਼ੈਲੀ ਵੱਲ ਵੱਧਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰੀਰ ਵਿਚ ਹੋ ਰਹੇ ਕਿਸੇ ਨਾ ਕਿਸੇ ਬਦਲਾਵ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ।
ਰਾਸ਼ਟਰੀ ਕੈਂਸਰ ਰਾਜਿਸਟਰੀ ਦੀ ਰਿਪੋਰਟ 2020 ਦੇ ਮੁਤਾਬਿਕ ਕੈਂਸਰ ਦੇ ਅਨੂਮਾਨਿਤ ਮਾਮਲਿਆਂ ਦੀ ਸੰਖਿਆ 38,636 ਹੈ ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਵਿਚ 29,219 ਅਤੇ ਹਿਮਾਚਲ ਵਿਚ 8,777 ਅਤੇ ਚੰਡੀਗੜ੍ਹ ਵਿਚ 1024 ਲੋਕ ਕੈਂਸਰ ਤੋਂ ਪੀੜ੍ਹਤ ਹਨ।
Feb 16, 2023
ਢਾਬਾ ਐਸੋਸੀਏਸ਼ਨ ਅਤੇ ਬੇਕਰੀ ਐਸੋਸੀਏਸ਼ਨ ਸਮੇਤ ਕਈ ਸੰਗਠਨਾਂ ਨੇ 'ਮੈਂ ਪੰਜਾਬੀ, ਬੋਲੀ ਪੰਜਾਬੀ' ਮੁਹਿੰਮ ਦੇ ਸਮਰਥਨ 'ਚ ਕੱਢੀ ਰੈਲੀ
--ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਹੁਣ ਪੂਰੇ ਜ਼ੋਰਾਂ ਤੇ
ਬਠਿੰਡਾ, 16 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬੀ ਮਾਂ-ਬੋਲੀ ਦੀ ਪ੍ਰਫੁੱਲਤਾ ਲਈ 'ਮੈਂ ਪੰਜਾਬੀ, ਬੋਲੀ ਪੰਜਾਬੀ' ਨਾਮ ਹੇਠ 1 ਫਰਵਰੀ ਤੋਂ 21 ਫ਼ਰਵਰੀ ਤੱਕ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਉਸ ਵੇਲ਼ੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਸਥਾਨਕ ਢਾਬਾ ਐਸੋਸੀਏਸ਼ਨ ਅਤੇ ਬੇਕਰੀ ਐਸੋਸੀਏਸ਼ਨ ਸਮੇਤ ਕਈ ਸੰਗਠਨਾਂ ਨੇ 'ਮੈਂ ਪੰਜਾਬੀ, ਬੋਲੀ ਪੰਜਾਬੀ' ਮੁਹਿੰਮ ਦੇ ਸਮਰਥਨ 'ਚ ਰੈਲੀ ਕੱਢੀ ।
ਇਸ ਰੈਲੀ ਨੂੰ ਜ਼ਿਲ੍ਹਾ ਸਿਹਤ ਅਫ਼ਸਰ ਸ਼੍ਰੀਮਤੀ ਊਸ਼ਾ ਗੋਇਲ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ਼ ਢਾਬਾ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਸ਼੍ਰੀ ਨਰਿੰਦਰ ਸੋਨੀ, ਬੇਕਰੀ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਪੰਮੀ ਪੁਰੀ, ਖੋਜ ਅਫ਼ਸਰ ਨਵਪ੍ਰੀਤ ਸਿੰਘ ਸਮੇਤ ਹੋਰ ਕਈ ਸੰਗਠਨਾਂ ਦੇ ਅਹੁਦੇਦਾਰ ਮੌਜੂਦ ਸਨ ।
ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਸ਼੍ਰੀਮਤੀ ਊਸ਼ਾ ਗੋਇਲ ਨੇ ਕਿਹਾ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਹ ਮੁਹਿੰਮ ਨੇ ਜ਼ੋਰ ਫੜ ਲਿਆ ਹੈ ਤੇ ਸ਼ਹਿਰ ਦੇ ਵਪਾਰਕ ਸੰਗਠਨ ਆਪ-ਮੁਹਾਰੇ ਇਸ ਨਾਲ਼ ਜੁੜ ਰਹੇ ਹਨ। ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਇਸ ਰੈਲੀ ਨੂੰ ਵੇਖ ਕਿ ਲਗਦਾ ਹੈ ਕਿ ਉਨ੍ਹਾਂ ਦੀ ਮਿਹਨਤ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਰੈਲੀ ਵਿੱਚ ਸ਼ਾਮਿਲ ਹੋਏ ਸਾਰੇ ਸੰਗਠਨਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਤਰਫ਼ੋਂ ਧੰਨਵਾਦ ਕੀਤਾ ।
ਢਾਬਾ ਐਸੋਸੀਏਸ਼ਨ ਅਤੇ ਬੇਕਰੀ ਐਸੋਸੀਏਸ਼ਨ ਬਠਿੰਡਾ ਸਮੇਤ ਬਾਕੀ ਸੰਗਠਨਾਂ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਅਸੀਂ ਜਿਸ ਧਰਤੀ ਦਾ ਦਿੱਤਾ ਹੋਇਆ ਖਾਂਦੇ ਹਾਂ ਉਸ ਧਰਤੀ ਦੀ ਬੋਲੀ ਦਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼। ਉਨ੍ਹਾਂ ਕਿਹਾ ਕਿ ਉਹ ਬਾਕੀ ਵਪਾਰਕ ਸੰਗਠਨਾਂ, ਸੰਸਥਾਵਾਂ ਅਤੇ ਦੁਕਾਨ ਮਾਲਕਾਂ ਨੂੰ ਵੀ ਆਪਣੇ ਬੋਰਡ ਪਹਿਲ ਦੇ ਆਧਾਰ 'ਤੇ ਪੰਜਾਬੀ ਅਤੇ ਬਾਅਦ ਵਿੱਚ ਕਿਸੇ ਵੀ ਹੋਰ ਭਾਸ਼ਾ ਵਿੱਚ ਲਗਾਉਣ ਲਈ ਉਤਸ਼ਾਹਿਤ ਕਰਨਗੇ ।
ਇਸ ਮੌਕੇ ਗਨੇਸ਼ ਵੈਲਫ਼ੇਅਰ ਸੋਸਾਈਟੀ ਤੋਂ ਸ਼੍ਰੀ ਅਸ਼ੀਸ਼, ਐਂਟੀ ਕਰਪਸ਼ਨ ਐਸੋਸੀਏਸ਼ਨ ਤੋਂ ਸ਼੍ਰੀ ਗਰੋਵਰ, ਲਾਈਫ਼ ਸੇਵਿੰਗ ਸੋਸਾਈਟੀ ਤੋਂ ਸ਼੍ਰੀ ਸਚਿਨ ਸ਼ਰਮਾ, ਸਮਰਥ ਤੋਂ ਸ਼੍ਰੀ ਪੰਕਜ ਤੋਂ ਇਲਾਵਾ ਵੱਖ- ਵੱਖ ਸੰਗਠਨਾਂ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ ।
ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅਬੋਹਰ ਵਿਖੇ ਵਿਦਿਆਰਥੀਆਂ ਨੂੰ ਉਜੱਵਲ ਭਵਿੱਖ ਸਿਰਜਨ ਲਈ ਮਾਰਗਦਰਸ਼ਨ ਕਰਨ ਪਹੁੰਚੇ ਐੱਸ.ਡੀ.ਐੱਮ
· ਵਿਦਿਆਰਥੀਆਂ ਨਾਲ ਸਿੱਧੇ ਤੌਰ ਤੇ ਸੰਵਾਦ ਕਰਕੇ ਸਫਲਤਾ ਦੇ ਸੂਤਰ ਸਮਝਾਏ
ਫਾਜਿ਼ਲਕਾ, 16 ਫਰਵਰੀ
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐੱਸ ਵੱਲੋਂ ਫਾਜ਼ਿਲਕਾ ਵਿੱਚ ਆਰੰਭੇ ਨਿਵੇਕਲੇ ਲਰਨ ਐਂਡ ਗ੍ਰੋਅ (ਸਿੱਖੋ ਅਤੇ ਵਧੋ) ਪ੍ਰੋਗਰਾਮ ਤਹਿਤ ਵੀਰਵਾਰ ਨੂੰ ਐੱਸ.ਡੀ.ਐੱਮ. ਅਬੋਹਰ ਅਕਾਸ ਬਾਂਸਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅਬੋਹਰ ਵਿਖੇ ਵਿਦਿਆਰਥੀਆਂ ਨੂੰ ਉਜੱਵਲ ਭਵਿੱਖ ਸਿਰਜਨ ਲਈ ਮਾਰਗਦਰਸ਼ਨ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਫਲਤਾ ਦੇ ਸੂਤਰ ਸਮਝਾਏ, ਜਿੰਨ੍ਹਾਂ ਦਾ ਪਾਲਣ ਕਰਕੇ ਵਿਦਿਆਰਥੀ ਆਪਣੇ ਸੁਪਨੇ ਸਾਕਾਰ ਕਰ ਸਕਦੇ ਹਨ।
ਐੱਸ.ਡੀ.ਐੱਮ. ਅਕਾਸ ਬਾਂਸਲ ਨੇ ਵਿਦਿਆਰਥੀਆਂ ਦੀ ਕਲਾਸ ਲੈਂਦਿਆਂ ਉਨ੍ਹਾਂ ਨੂੰ ਜਿੰਦਗੀ ਵਿਚ ਸਫਲਤਾ ਪ੍ਰਾਪਤ ਕਰਨ ਲਈ ਪਹਿਲਾਂ ਜਿੰਦਗੀ ਵਿਚ ਆਪਣਾ ਟੀਚਾ ਨਿਰਧਾਰਤ ਕਰਨ ਤੇ ਫਿਰ ਟੀਚੇ ਦੀ ਪ੍ਰਾਪਤੀ ਲਈ ਯੋਜਨਾਬੰਦੀ ਕਰਕੇ ਦ੍ਰਿੜ ਇੱਛਾ ਸ਼ਕਤੀ ਨਾਲ ਸਖ਼ਤ ਮਿਹਨਤ ਕਰਨ ਲਈ ਕਿਹਾ। ਉਨ੍ਹਾਂ ਨੇ ਵਿਦਿਆਰਥੀਆ ਨੂੰ ਸੇਧ ਦਿੰਦਿਆਂ ਕਿਹਾ ਕਿ ਉਹ ਆਪਣੇ ਟੀਚੇ ਦੀ ਪ੍ਰਾਪਤੀ ਲਈ ਖੁਦ ਮੌਕੇ ਪੈਦਾ ਕਰਨ ਨਾ ਕਿ ਕਿਸੇ ਮੌਕੇ ਦੀ ਉਡੀਕ, ਇਸ ਲਈ ਉਹ ਸਮੇਂ ਦੇ ਪਾਬੰਦ ਹੋ ਕੇ, ਆਪਣਾ ਸਵੈ ਵਿਸਵਾਸ਼ ਕਾਇਮ ਰੱਖਦੇ ਹੋਏ ਅੱਗੇ ਵਧਣ ਤਾਂ ਹੀ ਸਫਲਤਾ ਉਨ੍ਹਾਂ ਦੇ ਕਦਮ ਚੁੰਮੇਗੀ।
ਵਿਦਿਆਰਥੀਆਂ ਨਾਲ ਹੋਏ ਸੰਵਾਦ ਦੌਰਾਨ ਸਕੂਲੀ ਵਿਦਿਆਰਥੀ ਨੇ ਆਈ.ਏ.ਐਸ ਅਫਸਰ ਬਣਨ ਲਈ ਤਿਆਰੀ ਕਿਵੇਂ ਕਰਨੀ ਹੈ ਬਾਰੇ ਸਵਾਲ ਪੁੱਛਿਆ। ਉਨ੍ਹਾਂ ਨੇ ਵਿਦਿਆਰਥੀ ਨੂੰ ਮਾਰਗਦਰਸ਼ਨ ਕਰਦਿਆਂ
ਇਸ ਮੌਕੇ ਸਕੂਲ ਪ੍ਰਿੰਸੀਪਲ ਰਾਜੇਸ ਸਚਦੇਵਾ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗਗਨਦੀਪ ਸਿੰਘ, ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਮਨੀਸ ਠਕਰਾਲ, ਵਾਈਸ ਪ੍ਰਿੰਸੀਪਲ ਰਮੇਸ ਸਰਮਾ, ਲੈਕ. ਇੰਗਲਿਸ ਹੰਸ ਰਾਜ, ਲੈਕ. ਹਿਸਟਰੀ ਓਮ ਪ੍ਰਕਾਸ, ਲੈਕ. ਗਣਿਤ ਵਿਨੇ, ਲੈਕ. ਕਾਮਰਸ ਰੰਜਨ ਗਰੋਵਰ ਤੇ ਮੁਕੇਸ ਸਮੇਤ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਹਾਜ਼ਰ ਸਨ
ਪਿੰਡਾਂ ਦੇ ਵਿਕਾਸ ਲਈ ਸੈਲਫ ਹੈਲਪ ਗਰੁੱਪ ਨਿਭਾ ਸਕਦੇ ਹਨ ਅਹਿਮ ਰੋਲ —ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨਾਲ ਪਿੰਡਾਂ ਵਿਚ ਚੱਲ ਰਹੇ ਸੈਲਫ ਹੈਲਪ ਗਰੁੱਪ, ਸਕਿਲ ਡਿਵੈਲਪਮੈਂਟ ਨੂੰ ਪ੍ਰਫੂਲਿਤ ਕਰਨ ਆਦਿ ਹੋਰ ਵੱਖ—ਵੱਖ ਵਿਸ਼ਿਆਂ ਸਬੰਧੀ ਵਿਚਾਰ ਚਰਚਾ ਕੀਤੀ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਨੂੰ ਵਿਕਸਤ ਕਰਨ ਲਈ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਚੱਲ ਰਹੇ ਸੈਲਫ ਹੈਲਪ ਗਰੁੱਪਾਂ ਨੂੰ ਹੱਥੀ ਤਿਆਰ ਕੀਤੀਆਂ ਜਾਣ ਵਸਤੂਆਂ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇ ਤਾਂ ਜੋ ਪਿੰਡਾਂ ਦੀਆਂ ਔਰਤਾਂ ਆਪਣੇ ਰੋਜ਼ਗਾਰ ਦੇ ਸਾਧਨ ਕਾਇਮ ਕਰਨ ਤੇ ਵਿਕਾਸ ਦੀਆਂ ਲੀਹਾਂ ਵੱਲ ਵੱਧ ਤੋਂ ਵੱਧ ਕਦਮ ਚੱਕੇ ਜਾ ਸਕਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਤੋਂ ਪਿੰਡਾਂ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕਾਂ ਅੰਦਰ ਮਰੀਜਾ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਸੁਖਾਲੇ ਤਰੀਕੇ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਦੀ ਸਿਰਜਣਾ ਕੀਤੀ ਗਈ ਹੈ।ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਫਸਲੀ ਵਿਭਿਨਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਂਪ ਲਗਾ ਕੇ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਬਾਰੇ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਨਹਿਰਾਂ ਦੀ ਸਾਫ—ਸਫਾਈ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ ਅਤੇ ਟੇਲਾਂ ਤੱਕ ਪਾਣੀ ਲੋੜ ਅਨੁਸਾਰ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਕਿਲਤ ਮਹਿਸੂਸ ਨਾ ਹੋਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਡਾ. ਬਬੀਤਾ, ਡਾ. ਕਵਿਤਾ, ਮੈਡਮ ਮਮਤਾ, ਸਰਬਜੀਤ ਸਿੰਘ, ਨਵਨੀਤ ਕੌਰ, ਡੀ.ਪੀ.ਐਮ. ਰਾਜੇਸ਼ ਕੁਮਾਰ ਸਮੇਤ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮਲੋਟ-ਮੁਕਤਸਰ ਸੜਕ ਦੀ ਉਸਾਰੀ ਦਾ ਕੰਮ ਜਲ਼ਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ
ਸੜ੍ਹਕ ਦੀ ਉਸਾਰੀ ਵਾਲੀ ਜਗ੍ਹਾ ’ਤੇ ਆਉਂਦੇ ਦਰੱਖਤਾਂ ਦੀ ਪੁਟਾਈ ਦੀ ਮਿਲੀ ਪ੍ਰਵਾਨਗੀ
ਸ੍ਰੀ ਮੁਕਤਸਰ ਸਾਹਿਬ, 16 ਫਰਵਰੀ ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ-ਮੁਕਤਸਰ ਸੜਕ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਾਸ਼ਟਰੀ ਮਾਰਗ 354 ਭਾਗ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਦੀ ਉਸਾਰੀ ਲਈ ਭਾਰਤ ਸਰਕਾਰ ਵੱਲੋਂ ਉਸ ਜਗ੍ਹਾ ’ਤੇ ਆਉਂਦੇ ਦਰਖਤਾਂ ਦੀ ਪੁਟਾਈ ਸਬੰਧੀ ਪ੍ਰਵਾਨਗੀ ਮਿਲ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਬਹੁਤ ਜਲਦ ਇਸ ਸੜਕ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਦੇ ਸਬੰਧ ਵਿੱਚ ਅੱਜ ਕੇਂਦਰ ਸਰਕਾਰ ਦੇ ਵਣ ਵਿਭਾਗ ਦੀ ਰਿਜ਼ਨਲ ਇਮਪਾਵਰਡ ਕਮੇਟੀ ਵੱਲੋਂ ਸੜਕ ਦੀ ਉਸਾਰੀ ਵਾਲੀ ਜਗ੍ਹਾ ’ਤੇ ਆਉਂਦੇ ਦਰਖਤਾਂ ਦੀ ਪੁਟਾਈ ਸਬੰਧੀ ਪ੍ਰਵਾਨਗੀ ਮਿਲ ਗਈ ਹੈ। ਮੰਤਰੀ ਨੇ ਦੱਸਿਆ ਕਿ ਵਣ ਵਿਭਾਗ ਨਾਲ ਤਾਲਮੇਲ ਕਰਕੇ ਦਰਖਤਾਂ ਦੀ ਪੁਟਾਈ ਉਪਰੰਤ ਸੜ੍ਹਕ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੜਕ ਦੀ ਉਸਾਰੀ ਦਾ ਕੰਮ ਚਾਲੂ ਹੋਣ ਤੋਂ ਬਾਅਦ 18 ਮਹੀਨੇ ਦੀ ਤੈਅ ਮਿਆਦ ਸੀਮਾਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਮਿਲ ਸਕੇ। ਮਲੋਟ-ਮੁਕਤਸਰ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਜੋ ਉਹ ਲੰਮੇ ਸਮੇਂ ਤੋ ਇਸ ਦੀ ਮੰਗ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।
---------
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਆਈ.ਟੀ.ਆਈ. ਦਾ ਦੌਰਾ
ਫ਼ਾਜ਼ਿਲਕਾ , 16 ਫਰਵਰੀ (ਹਰਵੀਰ ਬੁਰਜਾਂ )-ਸਥਾਨਕ ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ , ਚੁਵਾੜਿਆਂ ਵਾਲੀ , ਸਜਰਾਣਾ ਕੇਰੀਆਂ, ਚੱਕ ਮੋਚਨ ਵਾਲਾ, ਕਮਾਲ ਵਾਲਾ, ਮੰਡੀ ਅਮੀਨ ਗੰਜ ਦੇ ਵਿਦਿਆਰਥੀ ਜ਼ਿੰਨ੍ਹਾਂ ਵਿਚ ਅੱਠਵੀਂ , ਨੌਵੀਂ, ਦੱਸਵੀਂ, ਗਿਆਰਵੀਂਠ, ਬਾਰਵੀਂ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵਲੋਂ ਆਪਣੇ ਸਟਾਫ਼ ਸਮੇਤ ਸਟੱਡੀ ਟੂਰ ਲਗਾਇਆ। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸੰਸਥਾ ਮੁਖੀ ਹਰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਈ.ਟੀ.ਆਈ. ਦੀਆਂ ਵੱਖ ਵੱਖ ਟਰੇਡਾਂ ਦੇ ਦਾਖਲੇ, ਮਹਤੱਤਾ ਅਤੇ ਭਵਿੱਖ ਵਿਚ ਵਰਤੋਂ ਆਉਣ ਵਾਲੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਪਲੇਸਮੈਂਟ ਅਫ਼ਸਰ ਮਦਨ ਲਾਲ ਨੇ ਜਾਣਕਾਰੀ ਦਿੱਤੀ ਕਿ 17 ਫਰਵਰੀ 2023 ਨੂੰ ਕਿਸੇ ਵੀ ਟਰੇਡ ਦੇ ਪਾਸ ਸਿੱਖਿਆਰਥੀ ਜਿੰਨ੍ਹਾਂ ਦੀ ਉਮਰ 18-24 ਸਾਲ ਅਤੇ ਸ਼ੈਸਨ 2021-2022 ਦੇ ਪਾਸ ਆਉਟ ਹੋਣ , ਪਲੇਸਮੈਂਟ ਕੈਂਪਸ ਵਿਚ ਆਉਣ ਵਾਲੀ ਕੰਪਨੀ ਹੀਰੋ ਮੋਟਰ, ਨੀਮਰਾਣਾ ਜ਼ਿਲ੍ਹਾ ਪ੍ਰਾਂਤ ਰਾਜਸਥਾਨ ਵਿਚ ਸ਼ਾਮਿਲ ਹੋ ਸਕਦੇ ਹਨ। ਸਮੂਹ ਸਟਾਫ਼ ਤੋਂ ਇਲਾਵਾ ਰਾਏ ਸਾਹਿਬ, ਰਮੇਸ਼ ਕੁਮਾਰ ਅਤੇ ਟੇ੍ਰਨਿੰਗ ਅਫ਼ਸਰ ਅੰਗਰੇਜ ਸਿੰਘ ਨੇ ਸਾਰੇ ਸਿੱਖਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸੰਸਥਾ ਦੇ ਇੰਸਪੈਕਟਰ ਜਸਵਿੰਦਰ ਸਿਘੰ ਨੇ ਆਏ ਵਿਦਿਆਰਥੀਆਂ ਨੂੰ ਦਾਖ਼ਲੇ ਲਈ ਮਈ ਜੂਨ ਮਹੀਨੇ ਆਈਟੀ ਵਿਚ ਆਨ ਲਾਈਨ ਅਪਲਾਈ ਕਰ ਸਕਦੇ ਹਨ।
ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ਼ ਕੁਮਾਰ ਅੰਗੀ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੌੜਿਆਂਵਾਲੀ ਦਾ ਦੌਰਾ ਕਰਕੇ ਮਿਸ਼ਨ ਸੌ ਪ੍ਰਤੀਸ਼ਤ ਦੀ ਪੂਰਤੀ ਲਈ ਪ੍ਰੇਰਿਆ
ਫ਼ਾਜਿ਼ਲਕਾ, 16 ਫਰਵਰੀ (ਬਲਰਾਜ ਸਿੰਘ ਸਿੱਧੂ )
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ 100 ਪ੍ਰਤੀਸ਼ਤ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਵੱਲੋਂ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੌੜਿਆਂਵਾਲੀ ਦੇ ਦੌਰੇ ਦੌਰਾਨ ਸਕੂਲ ਸਟਾਫ ਨਾਲ ਮੀਟਿੰਗ ਕਰਕੇ ਮਿਸ਼ਨ ਸੌ ਪ੍ਰਤੀਸ਼ਤ ਦੀ ਪੂਰਤੀ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆ ਦੀ ਡੱਟ ਕੇ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਤਾਂ ਜ਼ੋ ਮਿਸ਼ਨ 100 ਪ੍ਰਤੀਸ਼ਤ ਦੀ ਪੂਰਤੀ ਕੀਤੀ ਜਾ ਸਕੇ। ਉਹਨਾਂ ਨੇ ਸੈਸ਼ਨ 2023-24 ਲਈ ਵੱਧ ਤੋਂ ਵੱਧ ਦਾਖਲੇ ਕਰਨ ਲਈ ਕਿਹਾ। ਉਹਨਾਂ ਨੇ ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਹਾਜ਼ਰੀ ਯਕੀਨੀ ਬਣਾਉਣ ਲਈ ਪ੍ਰੇਰਿਆ। ਉਹਨਾਂ ਨੇ ਸਮੂਹ ਅਧਿਆਪਕ ਨੂੰ ਸਵੈ ਇੱਛਾ ਨਾਲ ਵਿਦਿਆਥੀਆਂ ਲਈ ਸਕੂਲ ਟਾਈਮ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਾਧੂ ਸਮਾਂ ਲਗਾ ਕੇ ਚੰਗੀ ਕਾਰਗੁਜਾਰੀ ਬਣਾਉਣ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਹਾ ਕਿ ਸਭ ਦੇ ਸਾਂਝੇ ਯਤਨਾ ਨਾਲ ਹੀ ਮਿਸ਼ਨ ਸੌ ਪ੍ਰਤੀਸ਼ਤ ਦੀ ਪੂਰਤੀ ਹੋਵੇਗੀ। ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦਿਆਂ ਉਹਨਾਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਪ੍ਰਿੰਸੀਪਲ ਰਾਜੀਵ ਮੱਕੜ ਅਤੇ ਸਕੂਲ ਸਟਾਫ ਦੀ ਮਿਹਨਤ ਸਦਕਾ ਇਸ ਸਕੂਲ ਦੇ ਨਤੀਜੇ ਹਮੇਸ਼ਾ ਸੰਤੁਸ਼ਟੀ ਜਨਕ ਰਹੇ ਹਨ ਅਤੇ ਪਿਛਲੇ ਸਾਲਾਂ ਦੌਰਾਨ ਦਾਖਲਿਆਂ ਵਿਚ ਸ਼ਲਾਘਾਯੋਗ ਵਾਧਾ ਹੋਇਆ ਹੈ।
Feb 15, 2023
ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆ ਦੀ ਚੰਗੀ ਤਿਆਰੀ ਲਈ ਕੀਤਾ ਪ੍ਰੇਰਿਤ
ਫਾਜਿ਼ਲਕਾ/ ਬਲਰਾਜ ਸਿੰਘ ਸਿੱਧੂ
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ 100 ਪ੍ਰਤੀਸ਼ਤ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਵੱਲੋਂ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਸਰਕਾਰੀ ਪ੍ਰਾਇਮਰੀ ਸਕੂਲ਼ ਖੂਈ ਖੇੜਾ, ਸਰਕਾਰੀ ਪ੍ਰਾਇਮਰੀ ਸਕੂਲ ਡੰਗਰ ਖੇੜਾ ਵਿਖੇ ਆਪਣੇ ਦੌਰੇ ਦੌਰਾਨ ਨਿੱਕੇ ਵਿਦਿਆਰਥੀਆਂ ਨਾਲ ਅੱਖਰਾਂ ਦੀ ਸਾਂਝ ਪਾਉਂਦਿਆਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਅਧਿਆਪਕ ਬਣ ਇਹਨਾਂ ਨਿੱਕੇ ਵਿਦਿਆਰਥੀਆਂ ਨੂੰ ਪੜ੍ਹਾ ਕੇ ਬੜੀ ਖੁਸ਼ੀ ਅਤੇ ਸੰਤੁਸ਼ਟੀ ਮਿਲਦੀ ਹੈ ਉਹਨਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆ ਦੀ ਡੱਟ ਕੇ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਤਾਂ ਜ਼ੋ ਮਿਸ਼ਨ 100 ਪ੍ਰਤੀਸ਼ਤ ਦੀ ਪੂਰਤੀ ਕੀਤੀ ਜਾ ਸਕੇ। ਉਹਨਾਂ ਨੇ ਸੈਸ਼ਨ 2023-24 ਲਈ ਵੱਧ ਤੋਂ ਵੱਧ ਦਾਖਲੇ ਕਰਨ ਲਈ ਕਿਹਾ। ਉਹਨਾਂ ਨੇ ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਹਾਜ਼ਰੀ ਯਕੀਨੀ ਬਣਾਉਣ ਲਈ ਪ੍ਰੇਰਿਆ। ਉਹਨਾਂ ਨੇ ਸਮੂਹ ਅਧਿਆਪਕ ਨੂੰ ਸਵੈ ਇੱਛਾ ਨਾਲ ਵਿਦਿਆਥੀਆਂ ਲਈ ਸਕੂਲ ਟਾਈਮ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਾਧੂ ਸਮਾਂ ਲਗਾ ਕੇ ਚੰਗੀ ਕਾਰਗੁਜਾਰੀ ਬਣਾਉਣ ਲਈ ਯਤਨ ਕਰਨ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦਿਆਂ ਉਹਨਾਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Feb 14, 2023
ਸਿੰਗਾਪੁਰ ਤੋਂ ਸਿਖਲਾਈ ਪ੍ਰਾਪਤ ਕਰਕੇ ਪਰਤੇ ਪ੍ਰਿਸੀਪਲਾ ਦਾ ਜ਼ਿਲ੍ਹਾ ਸਿੱਖਿਆ ਦਫਤਰ ਵਿਖੇ ਕੀਤਾ ਗਿਆ ਨਿੱਘਾ ਸਵਾਗਤ
ਜ਼ਿਲ੍ਹਾ ਫ਼ਾਜ਼ਿਲਕਾ ਦੇ ਤਿੰਨ ਪ੍ਰਿਸੀਪਲਾਂ ਨੇ ਪਹਿਲੇ ਬੈਂਚ ਵਿੱਚ ਲਈ ਸਿਖਲਾਈ
ਸਿਖਲਾਈ ਤੋਂ ਬਾਅਦ ਪੂਰੀ ਤਰ੍ਹਾਂ ਉਤਸ਼ਾਹਿਤ ਨਜ਼ਰ ਆਏ ਪ੍ਰਿੰਸੀਪਲ
ਸਿਖਲਾਈ ਪ੍ਰਾਪਤ ਪ੍ਰਿਸੀਪਲਾਂ ਨੇ ਕਿਹਾ ਸਿੱਖੇ ਗਿਆਨ ਦਾ ਕਰਾਂਗੇ ਪ੍ਰਸਾਰ
ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਹੁਨਰ ਵਿਕਾਸ ਵਿੱਚ ਹੋਵੇਗੀ ਸਹਾਈ -ਡਾਂ ਬੱਲ,ਪੰਕਜ਼ ਅੰਗੀ
ਫ਼ਾਜਿ਼ਲਕਾ ਬਲਰਾਜ ਸਿੰਘ ਸਿੱਧੂ
ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।
ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ 36 ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ।
ਜਿਸ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ ਹਾਜ਼ਰ ਖਾਂ ਦੇ ਪ੍ਰਿੰਸੀਪਲ ਕਮ ਜ਼ਿਲਾ ਸਮਾਰਟ ਸਕੂਲ ਮੈਂਟਰ ਪ੍ਰਦੀਪ ਕੰਬੋਜ,ਡਾਇਟ ਪ੍ਰਿੰਸੀਪਲ ਡਾਂ ਰਚਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤਰੇ ਵਾਲਾ ਦੇ ਪ੍ਰਿੰਸੀਪਲ ਮੈਡਮ ਨਵਜੋਤ ਖੈਰਾ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਵਾਪਸ ਪਰਤ ਆਏ ਹਨ।
ਸਿੰਗਾਪੁਰ ਤੋਂ ਵਾਪਸ ਪਰਤੇ ਪ੍ਰਿਸੀਪਲਾਂ ਦਾ ਜ਼ਿਲ੍ਹਾ ਸਿੱਖਿਆ ਦਫਤਰ ਫਾਜਿਲਕਾ ਵਿਖੇ ਜ਼ੋਰਦਾਰ ਸਵਾਗਤ ਕਰਦਿਆਂ ਇਹਨਾਂ ਨਾਲ ਬੈਠ ਕੇ ਵਿਚਾਰ ਚਰਚਾ ਕੀਤੀ ਗਈ। ਜਿਸ ਦੌਰਾਨ ਇਹਨਾਂ ਪ੍ਰਿਸੀਪਲਾਂ ਵੱਲੋਂ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਪ੍ਰਿੰਸੀਪਲ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਤੋਂ ਸਿਖਲਾਈ ਪ੍ਰਾਪਤ ਕਰਕੇ ਪੂਰੀ ਤਰ੍ਹਾਂ ਉਤਸ਼ਾਹਿਤ ਹਨ।ਉਹਨਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਸਿਖਲਾਈ ਨਾਲ ਇਹਨਾਂ ਪ੍ਰਿੰਸੀਪਲਾਂ ਦੇ ਲੀਡਰਸ਼ਿਪ ਦੇ ਗੁਣਾਂ ਵਿੱਚ ਹੋਰ ਨਿਖਾਰ ਆਵੇਗਾ। ਇਸ ਮੌਕੇ ਤੇ ਪ੍ਰਿੰਸੀਪਲ ਪ੍ਰਦੀਪ ਕੰਬੋਜ,ਡਾਂ ਰਚਨਾ ਅਤੇ ਮੈਡਮ ਨਵਜੋਤ ਖੈਰਾ ਨੇ ਕਿਹਾ ਕਿ ਇਸ ਸਿਖਲਾਈ ਦੌਰਾਨ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਿਆ। ਸਿੰਗਾਪੁਰ ਦੇ ਵਿਦਿਆਰਥੀਆਂ ਨੂੰ ਪੜਾਏ ਜਾਂਦੇ ਪਾਠਕ੍ਰਮ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਲੀਡਰਸ਼ਿਪ ਅਤੇ ਮੈਂਟਰਿੰਗ ਸਿਖਲਾਈ ਦਾ ਮੁੱਖ ਹਿੱਸਾ ਸੀ।ਸਿੱਖਣ ਸਿਖਾਉਣ ਦੀਆ ਨਵੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਸਿੰਗਾਪੁਰ ਦੇ ਸਿੱਖਿਆ ਢਾਂਚੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕੀਤੀ ਗਈ।
ਇਹ ਬਹੁਤ ਹੀ ਵਧੀਆ ਤਜਰਬਾ ਸੀ।ਹੁਣ ਉਹ ਸਿੱਖੇ ਗਏ ਗਿਆਨ ਦਾ ਅੱਗੇ ਪ੍ਰਚਾਰ ਅਤੇ ਪ੍ਰਸਾਰ ਕਰਨਗੇ।ਵਿਭਾਗ ਵੱਲੋਂ ਉਹਨਾਂ ਤੇ ਪ੍ਰਗਟਾਏ ਵਿਸ਼ਵਾਸ ਤੇ ਪੂਰੀ ਤਰ੍ਹਾਂ ਖਰਾ ਉਤਰਨਗੇ। ਉਹਨਾਂ ਕਿਹਾ ਕਿ ਸਮਾਜ ਨੂੰ ਸਕੂਲਾਂ ਨਾਲ ਜੋੜਣ, ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਦਾ ਵਿਕਾਸ ਕਰਨ ਅਤੇ ਭਵਿੱਖ ਲਈ ਟੀਚੇ ਨਿਰਧਾਰਤ ਕਰਕੇ ਕੰਮ ਕਰਨਾ ਚਾਹੀਦਾ ਹੈ ਤਾਂ ਜ਼ੋ ਮਿੱਥੇ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ।ਇਸ ਮੌਕੇ ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੀਐਨਓ,ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਸਵਾਗਤ ਕਰਦਿਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ
ਵੱਖ ਵੱਖ ਖੇਤਰਾਂ ਵਿੱਚ ਵਿਸ਼ੇਸ਼ ਉਪਲਬਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਨੂੰ ਕੀਤਾ ਜਾਵੇਗਾ ਸਨਮਾਨਿਤ- ਡਿਪਟੀ ਕਮਿਸ਼ਨਰ
ਮਹਿਲਾ ਦਿਵਸ ਨੂੰ ਸਮਰਪਿਤ ਸੱਭਿਆਚਾਰਕ ਕੇਂਦਰ ਵਿਖੇ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ
ਭਾਗ ਲੈਣ ਲਈ ਵੈਬਸਾਈਡ Faridkot.nic.in ਤੋਂ ਫਾਰਮ ਡਾਊਨਲੋਡ ਕਰਕੇ 28 ਫਰਵਰੀ ਤੱਕ ਜਿਲ੍ਹਾ ਪ੍ਰੋਗਰਾਮ ਅਫਸਰ ਦੇ ਦਫਤਰ ਵਿਖੇ ਕਰਵਾਇਆ ਜਾ ਸਕਦਾ ਹੈ ਜਮ੍ਹਾਂ
ਫਰੀਦਕੋਟ 14 ਫਰਵਰੀ
ਬਾਬਾ ਫਰੀਦ ਸੱਭਿਆਚਾਰਕ ਕੇਂਦਰ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਵੱਖ ਵੱਖ ਖੇਤਰਾਂ ਦੇ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੇ ਵਿੱਚ ਭਾਗ ਲੈਣ ਦੇ ਲਈ ਜਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਡ Faridkot.nic.in ਤੋਂ ਫਾਰਮ ਡਾਊਨਲੋਡ ਕਰਕੇ ਜਿਲ੍ਹਾ ਪ੍ਰੋਗਰਾਮ ਅਫਸਰ ਦੇ ਦਫਤਰ ਵਿਖੇ 28 ਫਰਵਰੀ 2023 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਮਹਿਲਾ ਦਿਵਸ ਨੂੰ ਸਮਰਪਿਤ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਕੋਈ ਵੀ ਮਹਿਲਾ, ਚਾਹੇ ਉਹ ਕਿਸੇ ਵੀ ਖੇਤਰ ਵਿੱਚ ਹੋਵੇ ਸਰਕਾਰੀ/ਪ੍ਰਾਈਵੇਟ ਨੌਕਰੀ, ਆਤਮ ਨਿਰਭਰ, ਸਮਾਜ ਸੇਵਾ ਦੇ ਖੇਤਰ, ਸੈਲਫ ਹੈਲਪ ਗਰੁੱਪ ਜਾਂ ਖੇਡਾਂ ਦੇ ਖੇਤਰ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਇਸ ਵਿੱਚ ਹਿੱਸਾ ਲੈ ਸਕਦੀਆਂ ਹਨ। ਬੇਸ਼ਰਤੇ ਕਿ ਉਨ੍ਹਾਂ ਨੇ ਆਪਣੇ ਖੇਤਰ ਦੇ ਵਿੱਚ ਕੋਈ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ ਹੋਵੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਯੋਗ ਅਰਜੀਆਂ ਤੇ ਵਿਚਾਰ ਕਰਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 28 ਫਰਵਰੀ ਤੱਕ ਵੈਬਸਾਈਡ ਤੋਂ ਫਾਰਮ ਡਾਊਨਲੋਡ ਕਰਕੇ ਜਿਲ੍ਹਾ ਪ੍ਰੋਗਰਾਮ ਅਫਸਰ ਦੇ ਦਫਤਰ ਮਹਿਲਾ ਭਵਨ ਜਿਲ੍ਹਾ ਪ੍ਰੀਸ਼ਦ ਵਿਖੇ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।
Feb 13, 2023
ਮੈਂ ਪੰਜਾਬੀ, ਬੋਲੀ ਪੰਜਾਬੀ ਮੁਹਿੰਮ' ਦੇ ਤੇਰਵੇਂ ਦਿਨ ਲਗਾਈ ਕੈਲੀਗਰਾਫ਼ੀ ਵਰਕਸ਼ਾਪ
--ਮਾਸਟਰਮਾਈਂਡ ਕਾਲਜ ਸਮੇਤ 5300 ਵਿਦਿਆਰਥੀਆਂ ਨੇ 27 ਪਿੰਡਾਂ ਵਿੱਚ ਕੱਢੀਆਂ ਜਾਗਰੂਕਤਾ ਰੈਲੀਆਂ
ਬਠਿੰਡਾ, 13 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬੀ ਮਾਂ-ਬੋਲੀ ਦੀ ਪ੍ਰਫੁੱਲਤਾ ਲਈ 'ਮੈਂ ਪੰਜਾਬੀ, ਬੋਲੀ ਪੰਜਾਬੀ' ਨਾਮ ਹੇਠ 1 ਫਰਵਰੀ ਤੋਂ 21 ਫ਼ਰਵਰੀ ਤੱਕ ਚਲਾਈ ਜਾ ਰਹੀ ਮੁਹਿੰਮ ਅਧੀਨ ਅੱਜ ਤੇਰਵੇਂ ਦਿਨ ਸਥਾਨਕ ਐਮ.ਐੱਸ.ਡੀ. ਸਕੂਲ ਵਿਖੇ ਮਾਂ-ਬੋਲੀ ਪੰਜਾਬੀ ਦੀ ਕੈਲੀਗਰਾਫ਼ੀ ਵਰਕਸ਼ਾਪ ਲਗਾਈ ਗਈ, ਜਿਸ ਵਿੱਚ 80 ਵਿਦਿਆਰਥੀਆਂ ਨੇ ਭਾਗ ਲਿਆ ।
ਵਰਕਸ਼ਾਪ ਵਿੱਚ ਗੁਰਮੁਖੀ ਲਿਪੀ ਦੇ ਸੁੰਦਰ ਲਿਖਾਈ ਦੇ ਮਾਹਿਰ ਅਧਿਆਪਕ ਸ਼੍ਰੀ ਧਰਮਪਾਲ ਰਿਸੋਰਸ ਪਰਸਨ ਵਜੋਂ ਪੁੱਜੇ। ਮੁੱਖ ਮਹਿਮਾਨ ਦੇ ਤੌਰ 'ਤੇ ਸ਼੍ਰੀਮਤੀ ਮਨਦੀਪ ਕੌਰ, ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਟੀਮ ਸਮੇਤ ਸ਼ਿਰਕਤ ਕੀਤੀ ਅਤੇ ਸਕੂਲ ਦੇ ਪ੍ਰਿੰਸੀਪਲ ਡਾ਼ ਸੂਰਜ ਸੇਤੀਆ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਪਹੁੰਚੇ ।
ਇਸ ਮੌਕੇ ਮੁੱਖ ਮਹਿਮਾਨ ਮੈਡਮ ਮਨਦੀਪ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਵਿਲੱਖਣ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਹੋਇਆ ਕਿਹਾ ਕਿ ਮਾਤ-ਭਾਸ਼ਾ ਦੇ ਸੰਬੰਧ ਵਿੱਚ ਅਜਿਹੇ ਉੱਦਮ ਸਮੇਂ ਦੀ ਲੋੜ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੀ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਹਰ ਤਰ੍ਹਾਂ ਨਾਲ਼ ਯਤਨਸ਼ੀਲ ਹੈ। ਸ਼੍ਰੀ ਧਰਮਪਾਲ ਨੇ ਬੜੇ ਹੀ ਕਲਾਤਮਕ ਤਰੀਕੇ ਨਾਲ਼ ਵਿਦਿਆਰਥੀਆਂ ਨਾਲ਼ ਸੰਵਾਦ ਰਚਾ ਕੇ ਉਨ੍ਹਾਂ ਨੂੰ ਸੋਹਣੀ ਅੱਖਰ ਬਣਤਰ ਦੇ ਗੁਰ ਦਿੱਤੇ । ਮੰਚ ਸੰਚਾਲਨ ਦੀ ਭੂਮਿਕਾ ਖੋਜ਼ ਅਫ਼ਸਰ ਨਵਪ੍ਰੀਤ ਸਿੰਘ ਨੇ ਨਿਭਾਈ। ਵਰਕਸ਼ਾਪ ਵਿੱਚ ਸਕੂਲ ਦੇ ਪੰਜਾਬੀ ਵਿਭਾਗ ਦੇ ਅਧਿਆਪਕ ਵੀ ਮੌਜੂਦ ਸਨ।
ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ 'ਮੈਂ ਪੰਜਾਬੀ,ਬੋਲੀ ਪੰਜਾਬੀ' 21 ਰੋਜ਼ਾ ਮੁਹਿੰਮ ਦੀ ਮਹੱਤਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਨਾ ਸਿਰਫ਼ ਗੁਰਮੁਖੀ ਲਿਪੀ ਨੂੰ ਵੱਖਰਾ ਮਿਆਰ ਦੇਣਗੀਆਂ ਬਲਕਿ ਅੱਜ ਦੀ ਪੀੜ੍ਹੀ ਦਾ ਮਾਂ-ਬੋਲੀ ਨਾਲ਼ ਰਿਸ਼ਤਾ ਹੋਰ ਗੂੜ੍ਹਾ ਕਰਨਗੀਆਂ ।
ਇਸ ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਮਾਸਟਰਮਾਈਂਡ ਕਾਲਜ ਆੱਫ ਐਜੂਕੇਸ਼ਨ ਗਹਿਰੀ ਬੁੱਟਰ ਦੇ ਵਿਦਿਆਰਥੀਆਂ ਵੱਲੋਂ ਮਾਂ-ਬੋਲੀ ਦੇ ਹੱਕ ਵਿੱਚ ਕੱਢੀ ਜਾਣ ਵਾਲੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਦਿਆਰਥੀਆਂ ਦੀ ਸ਼ਨਾਖ਼ਤੀ ਬੋਰਡ ਪੰਜਾਬੀ ਵਿੱਚ ਲਿਖਣ ਦੀ ਅਪੀਲ ਨੂੰ ਆਸੇ-ਪਾਸੇ ਦੇ ਦੁਕਾਨਦਾਰਾਂ ਅਤੇ ਸੰਸਥਾਵਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਿਆ।
ਇਸ ਰੈਲੀ ਵਿੱਚ ਕਾਲਜ ਦੇ ਡਾਇਰੈਕਟਰ ਸ਼੍ਰੀ ਡੀ.ਆਰ. ਸਿੰਗਲਾ, ਪ੍ਰਿੰਸੀਪਲ ਡਾ. ਸਤਿੰਦਰ ਕੌਰ, ਵਾਈਸ ਪ੍ਰਿੰਸੀਪਲ ਸ਼੍ਰੀ ਗਗਨ ਸਹਿਗਲ, ਕੋਆਰਡੀਨੇਟਰ ਸ਼੍ਰੀ ਪਰਮਜੀਤ ਕੁਮਾਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ।