ਸਰਕਾਰੀ ਸਕੂਲਾਂ ਵੱਲੋਂ ਦਾਖ਼ਲੇ ਲਈ ਵੱਖ ਵੱਖ ਸਥਾਨਾ ਤੇ ਲਗਾਏ ਦਾਖ਼ਲਾ ਬੂਥਾਂ ਤੋਂ ਮਾਪਿਆਂ ਨੂੰ ਸੰਬੋਧਨ ਕਰਕੇ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਜਾਣੂ
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ
ਫ਼ਾਜਿ਼ਲਕਾ, 7 ਮਾਰਚ (ਬਲਰਾਜ ਸਿੰਘ ਸਿੱਧੂ )
ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਮੋਬਾਇਲ ਦਾਖ਼ਲਾ ਵੈਨ ਚਲਾਉਣ ਤੋਂ ਬਾਅਦ ਜ਼ਿਲ੍ਹੇ ਦੇ ਅੱਠ ਬਲਾਕਾ ਵਿੱਚ ਭੀੜਭਾੜ ਵਾਲੇ ਸਥਾਨਾਂ ਤੋਂ ਇਲਾਵਾ ਸਮੂਹ ਸਕੂਲਾਂ ਵੱਲੋਂ ਦਾਖਲਾ ਬੂਥ ਲਗਾ ਕੇ ਦਾਖਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾਂ ਸੁਖਵੀਰ ਸਿੰਘ ਬੱਲ ਨੇ ਸਰਕਾਰੀ ਪ੍ਰਾਇਮਰੀ ਬੇਸਿਕ ਸਕੂਲ ਅਬੋਹਰ ,ਸਰਕਾਰੀ ਮਿਡਲ ਬੇਸਿਕ ਸਕੂਲ ਅਬੋਹਰ, ਸਰਕਾਰੀ ਹਾਈ ਸਕੂਲ ਘੱਲੂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਵੱਲੋਂ ਲਗਾਏ ਦਾਖ਼ਲਾ ਬੂਥਾਂ ਦਾ ਦੌਰਾ ਕਰਨ ਮੌਕੇ ਕੀਤਾ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾਂ ਸੁਖਵੀਰ ਸਿੰਘ ਬੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਪਿੰਡਾਂ ਵਿੱਚ ਮੋਬਾਇਲ ਦਾਖ਼ਲਾ ਵੈਨ ਰਾਹੀਂ ਅਤੇ ਦਾਖਲਾ ਬੂਥਾਂ ਰਾਹੀ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕਰਕੇ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਚਲਾਈ ਗਈ ਇਸ ਦਾਖ਼ਲਾ ਮੁਹਿੰਮ ਨੂੰ ਮਾਪਿਆਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਸਬੰਧਿਤ ਸਕੂਲ ਮੁੱਖੀਆ ਵੱਲੋਂ ਇਹ ਬੂਥ ਭੀੜਭਾੜ ਵਾਲੇ ਇਲਾਕਿਆਂ ਵਿੱਚ ਲਗਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਉਪਲੱਬਧੀਆਂ ਨੂੰ ਗਿਣਾ ਕੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਇਸ ਮੌਕੇ ਤੇ ਪ੍ਰਿੰਸੀਪਲ ਸੁਖਦੇਵ ਸਿੰਘ ਗਿੱਲ, ਬੀਪੀਈਓ ਅਜੇ ਛਾਬੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਦੇ ਪ੍ਰਿਸੀਪਲ ਸਤੀਸ਼ ਕੁਮਾਰ, ਸਰਕਾਰੀ ਹਾਈ ਸਕੂਲ ਘੱਲੂ ਦੇ ਮੁੱਖ ਅਧਿਆਪਕ ਹਰਪਾਲ ਸਿੰਘ, ਸਰਕਾਰੀ ਮਿਡਲ ਬੇਸਿਕ ਸਕੂਲ ਅਬੋਹਰ ਦੇ ਇੰਚਾਰਜ ਮੈਡਮ ਸਰੋਜ ਰਾਣੀ,ਸੀਐਚਟੀ ਮੈਡਮ ਮਨਜੀਤ ਕੌਰ, ਅਧਿਆਪਕ ਗੌਤਮ ਗੌੜ੍ਹ, ਪਵਨ ਕੁਮਾਰ ਅਤੇ ਸਬੰਧਿਤ ਸਕੂਲਾਂ ਦਾ ਸਟਾਫ ਮੌਜੂਦ ਸੀ।