Jun 21, 2023

ਮਾਨਸਿਕ ਅਤੇ ਸਰੀਰਕ ਸੰਤੁਲਨ ਲਈ ਯੋਗ ਲਾਹੇਵੰਦ-ਡਿਪਟੀ ਕਮਿਸ਼ਨਰ

Eligible Beneficiaries-Deputy Commissioner for mental and physical balance


·         ਵੱਡੀ ਗਿਣਤੀ ਵਿਚ ਯੋਗ ਕਰਨ ਪਹੁੰਚੇ ਪਿੰਡ ਵਾਸੀ

·         ਜ਼ਿਲ੍ਹੇ ਦੇ ਲਗਭਗ 23 ਪਿੰਡਾਂ ਦੇ ਸਾਂਝੇ ਜਲ ਤਲਾਬਾਂ ਨਜ਼਼ਦੀਕ ਪਿੰਡ ਵਾਸੀਆਂ ਨੇ ਕੀਤਾ ਯੋਗ

ਫਾਜ਼ਿਲਕਾ 21 ਜੁਲਾਈ

                   ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਗਰਾਮ ਸੀਐਮ ਦੀ ਯੋਗਸ਼ਾਲਾ’ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਸਹਾਈ ਸਿੱਧ ਹੋਵੇਗਾ। ਜਿਸ ਤਹਿਤ ਹੀ ਫਾਜ਼ਿਲਕਾ ਦੇ ਸਾਂਝੇ ਜਲ ਤਲਾਬਾਂ ਵਿਖੇ ਯੋਗ ਦਿਵਸ ਮਨਾਇਆ ਗਿਆ। ਮੌਜੂਦਾ ਸਮੇਂ ਵਿੱਚ ਤਣਾਅਪੂਰਨ ਜੀਵਨ ਵਿੱਚ ਵੱਖ-ਵੱਖ ਬਿਮਾਰੀਆਂ ਮਨੁੱਖੀ ਜੀਵਨ ਲਈ ਗੰਭੀਰ ਖਤਰਾ ਪੈਦਾ ਕਰ ਰਹੀਆਂ ਹਨ ਤੇ ਯੋਗ ਹੀ ਹੈ ਜੋ ਮਨੁੱਖ ਨੂੰ ਰੋਗਮੁਕਤ ਅਤੇ ਸਿਹਤਮੰਦ ਬਣਾਉਣ ਵਿੱਚ ਸਹਾਈ ਹੋ ਸਕਦਾ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਸੀਤੋ ਗੁੰਨੋ ਅਬੋਹਰ, ਅਹਾਲ ਬੋਦਲਾ ਫਾਜ਼ਿਲਕਾ, ਘੱਲੂ ਖੁਈਆ ਸਰਵਰ ਆਦਿ ਲਗਭਗ 23 ਪਿੰਡਾਂ ਦੇ ਸਾਂਝੇ ਜਲ ਤਲਾਬਾਂ ਨਜ਼਼ਦੀਕ ਪਿੰਡ ਵਾਸੀਆਂ ਨੂੰ ਯੋਗ ਕਿਰਿਆਵਾਂ ਕਰਵਾਈਆਂ ਗਈਆਂ ਅਤੇ ਯੋਗ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ।  ਉਨ੍ਹਾਂ ਕਿਹਾ ਕਿ ਯੋਗ ਸਾਨੂੰ ਤੰਦਰੁਸਤ ਰੱਖਣ ਵਿੱਚ ਸਹਾਈ ਹੁੰਦਾ ਹੈ ਸਾਨੂੰ ਰੋਜ਼ਾਨਾ ਯੋਗ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਰੋਜ਼ਾਨਾਂ ਯੋਗ ਕਰਨ ਤਾਂ ਜੋ ਸਿਹਤਮੰਦ ਜੀਵਨ ਦਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਯੋਗ ਸਰੀਰਕ ਅਤੇ ਆਤਮਿਕ ਸ਼ਾਂਤੀ ਹਾਸਿਲ ਕਰਨ ਦਾ ਸਭ ਤੋਂ ਆਸਾਨ ਅਤੇ ਵਧੀਆ ਤਰੀਕਾ ਹੈ। ਯੋਗਾ ਸਾਨੂੰ ਆਪਣੀਆਂ ਸਾਰੀਆਂ ਮਾਸਪੇਸ਼ੀਆਂ ਨੂੰ ਵੱਖ-ਵੱਖ ਤਰੀਕਿਆਂ ਨਾਲ ਜੋੜਨਾ ਸਿਖਾ ਕੇ ਸਰੀਰਕ ਤਾਕਤ ਦਾ ਵਿਕਾਸ ਕਰਦਾ ਹੈ। 

            ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਪੰਚਾਲ ਨੇ ਦੱਸਿਆ ਕਿ ਅੱਜ ਯੋਗ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸਕੂਲਾਂ ਆਦਿ ਵਿਖੇ ਯੋਗ ਦਿਵਸ ਮਨਾਇਆ ਗਿਆ ਹੈ ਤੇ ਸਰਕਾਰ ਵੱਲੋਂ ਸੀਐੱਮ ਦੀ ਯੋਗਸ਼ਾਲਾ ਬਹੁਤ ਵਧੀਆ ਉਪਰਾਲਾ ਹੈ। ਜੇਕਰ ਜ਼ਿਲ੍ਹੇ ਦੇ ਲੋਕ ਯੋਗ ਨਾ ਜੁੜਨਗੇ ਤਾਂ ਉਹ ਕਈ ਗੰਭੀਰ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਣਗੇ ਕਿਉਂਕਿ ਅੱਜ ਦੇ ਸਮੇਂ ਵਿੱਚ ਕਾਫੀ ਤਨਾਅਪੂਰਨ ਮਨੁੱਖੀ ਜੀਵਨ ਹੋ ਗਿਆ ਹੈ ਜਿਸ ਲਈ ਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਯੋਗਾ ਤਣਾਅ ਨੂੰ ਘਟਾਉਣ ਅਤੇ ਨਕਾਰਾਤਮਕ ਭਾਵਨਾਵਾਂ ਨੂੰ ਛੱਡਣ ਵਿੱਚ ਵੀ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਯੋਗ ਰਾਹੀਂ ਅਸੀਂ ਆਣੇ ਸਰੀਰ ਅਤੇ ਮਨ ਦੋਵਾਂ ਨੂੰ ਤੰਦਰੁਸਤ ਰੱਖ ਸਕਦੇ ਹਾਂ।

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂਆਤ



ਸ੍ਰੀ ਮੁਕਤਸਰ ਸਾਹਿਬ, 21 ਜੂਨ:


         ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਇੰਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਜੋ ਯੁਵਕ ਫੌਜ਼, ਸੀ.ਆਰ.ਪੀ.ਐਫ਼., ਬੀ.ਐਸ.ਐਫ਼., ਨੇਵੀ, ਏਅਰ ਫੋਰਸ (ਸੀ.ਏ.ਪੀ.ਐਫ਼) ਅਤੇ ਸਟੇਟ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ ।  

 

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸਵੇਰੇ 7:30 ਵਜੇ ਤੋਂ 11:00 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਰਿਪੋਰਟ ਕਰ ਸਕਦੇ ਹਨ।

 

        ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਰਿਜ਼ਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜ਼ੋ ਯੁਵਕ 10+2 ਪਾਸ ਹਨ, ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ  ਆਉਣ ।


           ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ , ਪੈਰਾ ਮਿਲਟਰੀ ਫੋਰਸਾਂ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਅਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ ।

 

           ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/- ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ਅਤੇ ਵਧੇਰੇ ਜਾਣਕਾਰੀ ਲਈ ਯੁਵਕ 83601-63527, 78891-75575 ਅਤੇ 94639-03533 ਮੋਬਾਇਲ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।

ਡਾ.ਰੂਹੀ ਦੁੱਗ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦਾ ਸੰਭਾਲਿਆ ਅਹੁੱਦਾ

Dr. Ruhi Dug took over the post of Deputy Commissioner Mr. Muktsar Sahib


-ਜਿਲ੍ਹੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਿਹਤਰ ਪ੍ਰਸ਼ਾਸ਼ਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਡਾ. ਰੂਹੀ ਦੁੱਗ
-ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਰੇਲਵੇ ਓਵਰ ਬ੍ਰਿਜ ਦਾ ਲਿਆ ਜਾਇਜਾ
                               
ਸ੍ਰੀ ਮੁਕਤਸਰ ਸਾਹਿਬ 21 ਜੂਨ
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾ ਤਹਿਤ ਡਾ. ਰੂਹੀ ਦੁੱਗ ਆਈ.ਏ.ਐਸ ਨੂੰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ ਅਤੇ ਉਨ੍ਹਾ ਨੇ ਅੱਜ਼ ਆਪਣੀ ਟੇ੍ਰਨਿੰਗ ਪੂਰੀ ਹੋਣ ਉਪਰੰਤ ਬਤੌਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਉਨ੍ਹਾਂ ਅਹੁਦਾ ਸੰਭਾਲਣ ਮੌਕੇ ਅਧਿਕਾਰੀਆਂ ਤੋਂ ਜਿਲ੍ਹੇ ਚ ਚਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਦੀ ਚਰਨ ਛੋਹ ਪ੍ਰਾਪਤ  ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡੀ.ਸੀ. ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਪਿੰਡਾਂ, ਵਾਰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤਹਿ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ,ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜਿਲ੍ਹੇ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।ਇਥੇ ਪਹੁੰਚਣ ਤੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ 40 ਮੁਕਤਿਆ ਦੀ ਯਾਦ ਵਿੱਚ ਬਣੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਹਿਰ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਅਤੇ ਸਹਿਰ ਵਿੱਚ  ਬਣੇ ਰੇਲਵੇ ਪੁੱਲ ਦਾ ਜਾਇਜਾ ਲਿਆ।
ਜਿਕਰਯੋਗ ਹੈ ਕਿ ਡਾ.ਰੂਹੀ ਦੁੱਗ 2014 ਬੈੰਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਫਰੀਦਕੋਟ, ਰਜਿਸਟਰਾਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਤੇ ਏ.ਡੀ.ਸੀ (ਯੂ.ਡੀ) ਅੰਮ੍ਰਿਤਸਰ ਸਮੇਤ ਵੱਖ ਵੱਖ ਪ੍ਰਸ਼ਾਸਨਿਕ ਅਹੁਦਿਆਂ ਤੇ ਸੇਵਾਵਾਂ ਨਿਭਾ ਚੁੱਕੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਸ੍ਰੀ ਕੰਵਰਜੀਤ ਸਿੰਘ, ਐਸ.ਡੀ.ਐਮ ਗਿੱਦੜਬਾਹਾ ਸ੍ਰੀ ਜਸ਼ਨਜੀਤ ਸਿੰਘ, ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਵਤਾਰ ਸਿੰਘ ਰਾਜਪਾਲ ਸਮੇਤ ਦਫਤਰੀ ਸਟਾਫ ਤੇ ਅਧਿਕਾਰੀ ਹਾਜ਼ਰ ਸਨ।



ਜਿ਼ਲ੍ਹਾ ਪੱਧਰੀ ਯੋਗ ਦਿਵਸ ਸਮਾਗਮ ਕਰਵਾਇਆ, ਸ਼ਹਿਰਵਾਸੀਆਂ ਨੇ ਉਤਸਾਹ ਨਾਲ ਲਿਆ ਭਾਗ

District level yoga day event was organized, city dwellers participated enthusiastically


—ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਵੀ ਕੀਤੀ ਸਿ਼ਰਕਤ
ਫਾਜਿ਼ਲਕਾ, 21 ਜ਼ੂਨ  (ਬਲਰਾਜ ਸਿੰਘ ਸਿੱਧੂ/ਹਰਵੀਰ ਬੁਰਜਾਂ  )
ਕੌਮਾਂਤਰੀ ਯੋਗ ਦਿਵਸ ਦੇ ਸਬੰਧ ਵਿਚ ਜਿ਼ਲ੍ਹਾ ਪੱਧਰੀ ਯੋਗ ਦਿਵਸ ਸਮਾਗਮ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜਿ਼ਲਕਾ ਵਿਖੇ ਉਤਸਾਹ ਅਤੇ ਜ਼ੋਸ਼ ਨਾਲ ਕਰਵਾਇਆ ਗਿਆ। ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ, ਐਸਐਸਪੀ ਅਵਨੀਤ ਕੌਰ ਸਿੱਧੂ ਨੇ ਵਿਸੇਸ਼ ਤੌਰ ਤੇ ਸਿ਼ਰਕਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੋਗ ਨੂੰ ਪ੍ਰਫੁਲਿਤ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਯੋਗ ਲੋਕਾਂ ਨੂੰ ਤੰਦਰੁਸਤੀ ਨਾਲ ਜੋੜਦਾ ਹੈ। ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ ਉਹ ਯੋਗ ਨੂੰ ਰੋਜਾਨਾ ਕਰਨ ਕਿਉਂਕਿ ਮਨੁੱਖ ਲਈ ਸਿਹਤ ਸਭ ਤੋਂ ਵੱਡੀ ਨਿਯਾਮਤ ਹੈ ਅਤੇ ਸਿਹਤ ਸੰਭਾਲ ਮਨੁੱਖ ਦਾ ਪਹਿਲਾਂ ਫਰਜ ਵੀ ਹੈ।
District level yoga day event was organized, city dwellers participated enthusiastically


ਇਸ ਮੌਕੇ ਫਾਜਿ਼ਲਕਾ ਦੇ ਲੋਕਾਂ ਨੇ ਉਤਸਾਹ ਨਾਲ ਇਸ ਸਮਾਗਮ ਵਿਚ ਸਿ਼ਰਕਤ ਕੀਤੀ। ਇਸ ਮੌਕੇ ਆਰਟ ਆਫ ਲਿਵਿੰਗ ਸੰਸਥਾ ਤੋਂ ਸ੍ਰੀ ਚੇਨਤ ਸੇਤੀਆ ਅਤੇ ਸ੍ਰੀ ਦਿਵਾਂਸੂ ਨੇ ਆਪਣੀ ਪੂਰੀ ਟੀਮ ਨਾਲ ਹਾਜਰ ਲੋਕਾਂ ਨੂੰ ਵੱਖ ਵੱਖ ਯੋਗ ਕ੍ਰਿਆਵਾਂ ਕਰਵਾਈਆਂ ਅਤੇ ਯੋਗ ਦੇ ਮਹੱਤਵ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਯੋਗ ਰਾਹੀਂ ਅਸੀਂ ਆਪਣੇ ਸ਼ਰੀਰ ਅਤੇ ਮਨ ਨੂੰ ਤੰਦਰੁਸਤ ਰੱਖ ਸਕਦੇ ਹਾਂ ਅਤੇ ਇਸ ਨਾਲ ਸਾਡੇ ਜੀਵਨ ਵਿਚ ਹਾਂਪੱਖੀ ਵਿਚਾਰਾਂ ਦਾ ਪਸਾਰ ਹੁੰਦਾ ਹੈ ਜਿਸਦਾ ਸਾਰਥਕ ਪ੍ਰਤਿਬਿੰਬ ਸਾਡੇ ਰੋਜਮਰਾ ਦੇ ਕੰਮਕਾਜ ਵਿਚ ਵੀ ਝਲਕਣ ਲੱਗਦਾ ਹੈ।
ਇਸ ਮੌਕੇ ਆਰਟ ਆਫ ਲਿਵਿੰਗ ਸੰਸਥਾਂ ਤੋਂ ਯੋਗ ਕ੍ਰਿਆਵਾਂ ਰਾਹੀਂ ਆਪਣੇ ਅੰਤਰਮਨ ਨੂੰ ਮਜਬੂਤ ਕਰ ਚੁੱਕੇ ਬੱਚਿਆਂ ਵੱਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ ਵੀ ਕੀਤਾ ਗਿਆ।
District level yoga day event was organized, city dwellers participated enthusiastically


ਆਯੁਰਵੈਦਿਕ ਵਿਭਾਗ ਤੋਂ ਡਾ:  ਸਤਪਾਲ ਅਤੇ ਡਾ: ਵਿਨੋਦ ਨੇ ਸਭ ਦਾ ਧੰਨਵਾਦ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਵਨੀਤ ਕੌਰ, ਐਸਡੀਐਮ ਸ੍ਰੀ ਨਿਕਾਸ ਖੀਂਚੜ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਸਾਰੰਗਪ੍ਰੀਤ ਸਿੰਘ, ਡੀਐਸਪੀ ਸ: ਸੁਬੇਗ ਸਿੰਘ, ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ, ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੁਖਬੀਰ ਸਿੰਘ ਬੱਲ  ਸਮੇਤ ਵੱਖ ਵੱਖ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਵੀ ਹਾਜਰ ਸਨ।

Jun 20, 2023

ਜ਼ਿਲ੍ਹਾ ਫਾਜ਼ਿਲਕਾ ਦੇ ਦਸ ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਦੌਰਾ ਕਰਕੇ ਸਭਾ ਦੀ ਚੱਲ ਰਹੀ ਕਾਰਵਾਈ ਨੂੰ ਵੇਖਿਆ




ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਕੂਲੀ ਵਿਦਿਆਰਥੀਆਂ ਦੀ ਭਲਾਈ ਅਤੇ ਸ਼ਖ਼ਸੀਅਤ ਉਸਾਰੀ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ। ਇਸ ਲੜੀ ਨੂੰ ਅੱਗੇ ਵਧਾਉਂਦਿਆਂ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਵਿੱਚੋ ਪਹਿਲੀਆਂ ਪੰਜ -ਪੰਜ ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਗਾਈਡ ਅਧਿਆਪਕ ਕਪਿਲ ਗੋਇਲ ਅਤੇ ਜੋਤੀ ਸੇਤੀਆ ਦੀ ਨਿਗਰਾਨੀ ਹੇਠ ਵਿਧਾਨ ਸਭਾ ਦਾ ਦੌਰਾ ਕਰਵਾਇਆ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਂ ਬੱਲ ਨੇ ਕਿਹਾ ਕਿ ਸਿੱਖਿਆ ਵਿਭਾਗ ਦੁਆਰਾ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।ਇਸ ਨਾਲ ਸਾਡੇ ਇਹਨਾਂ ਹੋਣਹਾਰ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਕਾਰਵਾਈ ਨੂੰ ਨੇੜੇ ਤੋਂ ਵੇਖਣ ਦਾ ਮੌਕਾ ਮਿਲਿਆ ਹੈ।ਇਸ ਨਾਲ ਛੋਟੀ ਉਮਰੇ ਹੀ ਵੱਡਾ ਤਜ਼ਰਬਾ ਹਾਸਲ ਹੋਵੇਗਾ।ਇਸ ਨਾਲ ਇਹਨਾਂ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਤਰਜਮਾਨੀ ਕਰਦੇ ਇਸ ਸਥਾਨ ਨੂੰ ਵੇਖ ਕੇ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲੇਗਾ।ਇਹ ਵਿਦਿਆਰਥੀ ਆਪਣੇ ਤਜਰਬੇ ਨੂੰ ਆਪਣੇ ਸਾਥੀ ਵਿਦਿਆਰਥੀਆਂ ਨਾਲ ਸਾਂਝਾ ਕਰਕੇ ਉਹਨਾਂ ਦੀ ਜਾਣਕਾਰੀ ਵਿਚ ਵਾਧਾ ਕਰਨਗੇ। ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਸਪਨਾ, ਮੁਸਕਾਨ,ਏਂਜਲ, ਹਰਸ਼ਿਤਾ, ਵਰਸ਼ਾ, ਤਰਨਦੀਪ ਕੌਰ, ਕਸ਼ਿਸ਼ ਕੰਬੋਜ,ਸੰਜਨਾ ਰਾਣੀ, ਗੁਰਸ਼ਰਨਦੀਪ ਅਤੇ ਰੋਬਿਨ ਦੁਆਰਾ ਵਿਧਾਨ ਸਭਾ ਦੀ ਵਿਜ਼ਿਟ ਕੀਤੀ ਗਈ ਹੈ। ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ‌ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਇਸ ਫੈਸਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਕੁਝ ਨਵਾਂ ਸਿੱਖਣ ਲਈ ਮਿਲੇਗਾ। ਉਹਨਾਂ ਨੇ ਇਸ ਟੂਰ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਸਰਕਾਰ ਤੁਹਾਡੇ ਦੁਆਰ" ਤਹਿਤ ਐਸ.ਡੀ.ਐਮ. ਨੇ ਸੁਣੀਆਂ ਪਿੰਡ ਡੋਡ ਦੇ ਲੋਕਾਂ ਦੀਆਂ ਸਮੱਸਿਆਵਾਂ

 


 

 

ਕੈਂਪ ਦੌਰਾਨ ਲਗਭਗ 150 ਬਿਨੈਕਾਰਾਂ ਦੀਆਂ ਅਰਜ਼ੀਆਂ ਹੋਈਆ ਪ੍ਰਾਪਤ

 

 

ਫਰੀਦਕੋਟ 20 ਜੂਨ () "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਪਿੰਡ ਡੋਡ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਐਸ.ਡੀ.ਐਮ. ਬਲਜੀਤ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਜਲਦ ਹੱਲ ਦੇ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਐਸ.ਡੀ.ਐਮ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਇਹ ਸੁਵਿਧਾ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਦੇ ਕੰਮ ਪਿੰਡ ਪੱਧਰ ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖਜਲ-ਖੁਆਰੀ ਨਾ ਹੋਵੇ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲਗਭਗ 150 ਬਿਨੈਕਾਰਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆ ਹਨ, ਇੰਨਾ ਅਰਜੀਆਂ ਦੀ ਪੜਤਾਲ ਕਰਨ ਉਪਰੰਤ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਮੁੱਹਈਆਂ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ।  ਸੁਵਿਧਾ ਕੈਂਪ ਵਿੱਚ ਬਿਨੈਕਾਰਾਂ ਦੀ ਸਹੂਲਤ ਲਈ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ  ਕਾਊਂਟਰ ਲਗਾਏ ਗਏ ਸਨ, ਜਿਸ ਵਿੱਚ ਸਬੰਧਤ ਵਿਭਾਗਾਂ ਦੇ ਮੁੱਖੀ/ਨੁਮਾਇੰਦੇ ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਅਰਜੀਆਂ  ਮਗਨਰੇਗਾ, ਪੈਨਸ਼ਨ, ਰਾਸ਼ਣ ਕਾਰਡ ਆਦਿ ਨਾਲ ਸਬੰਧਤ ਸਨ। ਸੁਵਿਧਾ ਕੈਂਪ ਵਿਚ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ ।

ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ. ਗੁਰਤੇਜ ਸਿੰਘ ਖੋਸਾ, ਬੀ.ਡੀ.ਪੀ.ਓ ਸੁਖਵਿੰਦਰ ਕੌਰ, ਬੀ.ਈ.ਈ. ਪ੍ਰਭਦੀਪ ਚਾਵਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Jun 14, 2023

ਫੌਜ ਵਿੱਚ ਭਰਤੀ ਲਈ ਨੌਜਵਾਨਾਂ ਲਈ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਲਗਾਤਾਰ ਜਾਰੀ - ਦਵਿੰਦਰ ਪਾਲ ਸਿੰਘ


 

ਫਰੀਦਕੋਟ, 14 ਜੂਨ 

 

          ਜਿਹੜੇ ਨੌਜਵਾਨ 17 ਅਪ੍ਰੈਲ 2023 ਨੂੰ ਫੌਜ ਦੀ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ, ਉਨ੍ਹਾਂ ਲਈ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਮਈ 2023 ਤੋਂ ਲਗਾਤਾਰ ਜਾਰੀ ਹੈ। ਫਿਜ਼ੀਕਲ ਦੀ ਤਿਆਰੀ ਕਰਨ ਦੇ ਲਈ ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹੇ ਦੇ ਚਾਹਵਾਨ ਨੌਜਵਾਨ ਛੇਤੀ ਤੋਂ ਛੇਤੀ ਸਵੇਰੇ 07:30 ਵਜੇ ਤੋਂ 11:00 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ) ਸੀ-ਪਾਈਟ ਕੈਪ ਹਕੂਮਤ ਸਿੰਘ ਵਾਲਾ ਵਿਖੇ ਦਸਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ । ਇਹ ਜਾਣਕਾਰੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਇੰਨਚਾਰਜ ਸ੍ਰੀ ਦਵਿੰਦਰ ਪਾਲ ਸਿੰਘ ਦਿੱਤੀ।

 

          ਸ੍ਰੀ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਨੌਜਵਾਨ ਆਪਣੀ ਆਨ ਲਾਈਨ ਰਿਜਸਟਰੇਸ਼ਨ ਦੀ ਕਾਪੀ, ਨਤੀਜੇ ਦੀ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਸਰਟੀਫਿਕੇਟ, ਜਾਤਿ ਸਰਟੀਫਿਕੇਟ, ਆਧਾਰ ਕਾਰਡ ਅਤੇ ਬੈਂਕ ਖਾਤੇ (ਖਾਤਾ ਚਾਲੂ ਹਾਲਤ ਵਿੱਚ ਹੋਵੇ) ਦੀ ਫੋਟੋ ਸਟੇਟ ਕਾਪੀ ਲੈ ਕੇ ਆਉਣ। ਇਸ ਤੋਂ ਇਲਾਵਾ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

 

          ਕੈਂਪ ਇੰਚਾਰਜ ਨੇ ਕਿਹਾ ਕਿ ਟ੍ਰੇਨਿੰਗ ਲਈ ਨੌਜਵਾਨ ਦੀ ਛਾਤੀ ਬਿਨ੍ਹਾਂ ਫੁਲਾਏ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਰਕਾਰ ਵੱਲੋਂ ਵਜੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/- ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 83601-63527 ਅਤੇ 94638-31615 ਨੰਬਰਾਂ ‘ਤੇ ਸਪੰਰਕ ਕੀਤਾ ਜਾ ਸਕਦਾ ਹੈ।

ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਰੀਦਕੋਟ ਵੱਲੋਂ ਜ਼ਿਲ੍ਹਾ ਮਾਡਰਨ ਸੁਧਾਰ ਘਰ (ਜੇਲ੍ਹ) ਦਾ ਦੌਰਾ



ਫਰੀਦਕੋਟ 14 ਜੂਨ (Balaj singh sidhu )-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਮਿਸ ਨਵਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਜਗਦੀਪ ਸਿੰਘ ਮਰੋਕ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਰੀਦਕੋਟ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਮਾਡਰਨ ਸੁਧਾਰ ਘਰ (ਜੇਲ੍ਹ) ਦਾ ਦੌਰਾ ਕੀਤਾ ਗਿਆ । ਇਸ ਮੌਕੇ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੇਲ੍ਹ ਸੁਪਰਡੰਟ ਸ਼੍ਰੀ ਰਾਜੀਵ ਅਰੋੜਾ ਵੀ ਹਾਜ਼ਰ ਸਨ  ।

 ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਜਗਦੀਪ ਸਿੰਘ ਮਰੋਕ ਨੇ ਉਪਰੋਕਤ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ । ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਡਾਕਟਰਾਂ ਨੂੰ ਖਾਸ ਹਦਾਇਤਾਂ ਦਿੱਤੀਆਂ ਕਿ ਜੇਲ੍ਹ ਵਿੱਚ ਮੌਜੂਦ ਬੰਦੀਆਂ ਨੂੰ ਸਿਹਤ ਪੱਖੋਂ ਕਿਸੇ ਕਿਸਮ ਦੀ ਕੋਈ ਕਮੀ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਦੇ ਰਹਿਣ ਸਹਿਣ, ਖਾਣ ਪੀਣ ਅਤੇ ਦਵਾਈਆਂ ਦੇ ਨਾਲ ਨਾਲ ਡਾਕਟਰੀ ਹਦਾਇਤਾਂ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜ਼ੋ ਜੇਲ੍ਹ ਵਿੱਚ ਕਿਸੇ ਵੀ ਬੰਦੀ ਨੂੰ ਜਾਂ ਜੇਲ੍ਹ ਸਟਾਫ ਨੂੰ ਕਿਸੇ ਕਿਸਮ ਦੀ ਕੋਈ ਸਿਹਤ ਪੱਖੋਂ ਦਿੱਕਤ ਪੇਸ਼ ਨਾ ਆਵੇ । ਇਸ ਦੇ ਨਾਲ ਹੀ ਉਨ੍ਹਾਂ ਨੇ ਜੇਲ੍ਹ ਵਿੱਚ ਕਿੱਤਾ ਮੁਖੀ ਕੋਰਸ ਸ਼ੁਰੂ ਕਰਨ ਬਾਰੇ ਅਤੇ ਖੇਡਾਂ ਕਰਵਾਉਣ ਬਾਰੇ ਵੀ ਖਾਸ ਤਵੱਜੋਂ ਦੇ ਕੇ ਆਖਿਆ ਕਿ ਇਸ ਵਿਸ਼ੇ ਨੂੰ ਗੰਭੀਰਤਾ ਨਾਲ ਲਿਆ ਜਾਵੇ । ਇਸ ਤੋਂ ਬਾਅਦ ਉਨ੍ਹਾਂ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ । ਅੰਤ ਵਿੱਚ ਉਨ੍ਹਾਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਓ ।

ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਟਾਫ, ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਸਟਾਫ, ਮਾਡਰਨ ਸੁਧਾਰ ਘਰ ਦਾ ਸਟਾਫ ਅਤੇ ਪੈਰਾ ਲੀਗਲ ਵਲੰਟੀਅਰਜ਼ ਵੀ ਜੇਲ੍ਹ ਦੌਰੇ ਦੌਰਾਨ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ । 

10 ਕਰੋੜ ਰੁਪਏ ਦੀ ਲਾਗਤ ਨਾਲ ਐਂਗਲੋ ਸਿੱਖ ਵਾਰ ਮੈਮੋਰੀਅਲ ਦਾ ਹੋਵੇਗਾ ਕਾਇਆ ਕਲਪ: ਦਹੀਆ

 


ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ ਕਦਮੀ

ਵਿਧਾਇਕ ਦਹੀਆ ਵੱਲੋਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ

ਸੈਰ ਸਪਾਟਾ ਮੰਤਰੀ ਜਲਦੀ ਸ਼ੁਰੂ ਕਰਨਗੇ ਪ੍ਰਾਜੈਕਟ ਦੀ ਸ਼ੁਰੂਆਤ

ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਤੇ ਵਿਧਾਇਕ ਦਹੀਆ ਦੇ ਉੱਦਮ ਦੀ ਕੀਤੀ ਸ਼ਲਾਘਾ 

ਫਿਰੋਜ਼ਪੁਰ, 14 ਜੂਨ 2023.

          ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਅਰੰਭੇ ਗਏ ਹਨ ਜਿਸ ਤਹਿਤ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਸ੍ਰੀ ਰਜ਼ਨੀਸ ਦਹੀਆ ਦੇ ਉੱਦਮ ਸਦਕਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੈਰ ਸਪਾਟਾ ਮੰਤਰੀ ਮਿਸ. ਅਨਮੋਲ ਗਗਨ ਮਾਨ ਵੱਲੋਂ ਫਿਰੋਜ਼ਸ਼ਾਹ ਵਿਖੇ ਸਥਿਤ ਬਹੁਤ ਹੀ ਇਤਿਹਾਸਕ ਮਹੱਤਤਾ ਵਾਲੇ ਐਂਗਲੋ ਸਿੱਖ ਵਾਰ ਮੈਮੋਰੀਅਲ ਦੀ ਕਾਇਆ ਕਲਪ ਅਤੇ ਇਸ ਦੇ ਸਮੁੱਚੇ ਵਿਕਾਸ ਤੇ ਵਿਸਥਾਰ ਲਈ 10 ਕਰੋੜ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ, ਜਿਸ ਨਾਲ ਇਸ ਸਰਹੱਦੀ ਜ਼ਿਲ੍ਹੇ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਦੇਸ਼ ਵਿਦੇਸ਼ ਦੇ ਲੋਕਾਂ ਨੂੰ ਪੰਜਾਬੀਆਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਬਾਰੇ ਵੀ ਜਾਣਕਾਰੀ ਮਿਲੇਗੀ।

          ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜ਼ਨੀਸ ਦਹੀਆ ਨੇ ਦੱਸਿਆ ਕਿ ਅਗਰੇਜ਼ਾਂ ਤੇ ਸਿੱਖ ਫੌਜਾਂ ਦੀ ਲੜਾਈ ਦਾ ਸਬੰਧਤ ਇਤਿਹਾਸਕ ਸਥਾਨਾਂ ਫਿਰੋਜ਼ਸ਼ਾਹ, ਮੁੱਦਕੀ, ਮਿਸ਼ਰੀਵਾਲਾ ਆਦਿ ਦੇ ਸਰਵਪੱਖੀ ਵਿਕਾਸ ਅਤੇ ਇਨ੍ਹਾਂ ਇਤਿਹਾਸਕ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਕਈ ਵਾਰ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕੀਤੀ ਗਈ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਸਰਵਪੱਖੀ ਵਿਕਾਸ ਦਾ ਨਿਰਣਾ ਲਿਆ ਗਿਆ ਹੈ। ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਦੱਸਿਆ ਕਿ ਇਸ ਵਕਾਰੀ ਪ੍ਰਾਜੈਕਟ ਲਈ ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਹ ਕੰਮ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਕਰਵਾਉਣ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਫਿਰੋਜ਼ਪੁਰ ਵਿਖੇ ਪਹੁੰਚਣਗੇ।

          ਉਨ੍ਹਾਂ ਦੱਸਿਆ  ਇਸ ਪ੍ਰਾਜੈਕਟ ਤਹਿਤ ਜਿਥੇ ਲੋਕਾਂ ਨੂੰ ਇਨ੍ਹਾਂ ਸਥਾਨਾਂ ਦੀ ਇਤਿਹਾਸਕ ਮਹੱਤਤਾ ਪੰਜਾਬੀਆਂ/ਸਿੱਖ ਫੋਜਾਂ ਦੀ ਲਾਸਾਨੀ ਕੁਰਬਾਨੀਆਂ ਬਾਰੇ ਪਤਾ ਲੱਗੇਗਾ ਉਥੇ ਹੀ ਜ਼ਿਲ੍ਹੇ ਵਿੱਚ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਵਕਾਰੀ ਪ੍ਰਾਜੈਕਟ ਤਹਿਤ ਐਗਲੋ ਸਿੱਖ ਵਾਰ ਮੈਮੋਰੀਅਲ  ਦਾ ਜਿਥੇ ਸਮੁੱਚਾ ਕਾਇਆ ਕਲਪ ਹੋਵਗਾ ਉਥੇ ਸੈਲਾਨੀਆਂ ਨੂੰ ਵੀ ਆਕਰਸ਼ਿਤ ਕਰਨ ਅਤੇ ਵੱਡਮੁੱਲੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ 3 ਡੀ. ਥੀਏਟਰ, ਮਿਊਜ਼ੀਅਮ ਬਲਾਕ, ਫੂਡ ਕੋਰਟ, ਹੈਲਪ ਡੈਸਕ, ਸੋਵੀਨਰ ਸ਼ਾਪ, ਕਾਰ/ਬੱਸ ਪਾਰਕਿੰਗ, ਐਂਟਰੀ ਗੇਟ, ਟਿਕਟ ਕਾਊਂਟਰ, ਪਹੁੰਚ ਸੜਕ ਸਮੇਤ ਵੱਡੀ ਪੱਧਰ ਤੇ ਕੰਮ ਹੋਣਗੇ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।

          ਉਨ੍ਹਾਂ ਕਿਹਾ ਕਿ ਇਸ ਮਗਰੋਂ ਫਿਰੋਜ਼ਪੁਰ ਸੈਰ ਸਪਾਟਾ ਵਜੋਂ ਦੇਸ਼ ਤੇ ਦੁਨੀਆਂ ਦੇ ਨਕਸ਼ੇ ਤੇ ਆਵੇਗਾ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਿਖੇ ਸੈਲਾਨੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਹੋਰ ਵੱਡੇ ਪ੍ਰਾਜੈਕਟ ਉਲੀਕੇ ਗਏ ਹਨ। ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਸਮੁੱਚੇ ਵਿਕਾਸ ਲਈ ਜਿੱਥੇ ਯਤਨਸ਼ੀਲ ਹੈ ਉਥੇ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ , ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵੀ ਵੱਡੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਅਤੇ ਰਾਜ ਸਰਕਾਰ ਵੱਲੋਂ ਵੱਡੀ ਪੱਧਰ ਤੇ ਇਤਿਹਾਸਕ ਤੇ ਸੱਭਿਆਚਾਰਕ ਮੇਲੇ ਵੀ ਆਉਣ ਵਾਲੇ ਸਮੇਂ ਵਿੱਚ ਕਰਵਾਏ ਜਾਣਗੇ ਜਿਸ ਨਾਲ ਦੇਸ਼-ਵਿਦੇਸ਼ ਤੋਂ ਲੋਕ ਰਾਜ ਵਿੱਚ ਘੁੰਮਣ ਅਤੇ ਆਨੰਦ ਲੈਣ ਵਿੱਚ ਦਿਲਚਸਪੀ ਲੈਣਗੇ ਜਿਸ ਨਾਲ ਉਨ੍ਹਾਂ ਨੂੰ ਰਾਜ ਦੇ ਵੱਡਮੁੱਲੇ ਤੇ ਗੌਰਵਮਈ ਇਤਿਹਾਸ ਤੋਂ ਜਾਣੂ ਹੋਣ ਦੀ ਰੁਚੀ ਪੈਦਾ ਹੋਵੇਗੀ।

Jun 2, 2023

ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ




ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਸਿੰਜਾਈ ਲਈ ਦੇ ਰਹੀ ਹੈ ਬਿਹਤਰ ਨੈਟਵਰਕ

ਜਲ ਸਰੋਤ ਵਿਭਾਗ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਕੀਤੇ ਜਾਣਗੇ: ਮੀਤ ਹੇਅਰ

ਚੰਡੀਗੜ੍ਹ/ਨੰਗਲ, 2 ਜੂਨ


        ਪੰਜਾਬ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਿਹਤਰ ਨੈਟਵਰਕ ਮੁਹੱਈਆ ਕਰਵਾ ਰਹੀ ਹੈ। ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਹੋ ਜਾਣਗੇ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਸ਼ਾਮ ਭਾਖੜਾ-ਨੰਗਲ ਡੈਮ ਵਿਖੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਨ ਦਾ ਦੌਰਾ ਕਰਨ ਉਪਰੰਤ ਕਹੀ।

        ਮੀਤ ਹੇਅਰ ਜੋ ਪਹਿਲੀ ਵਾਰ ਇੱਥੇ ਪੁੱਜੇ ਸਨ, ਨੂੰ ਬੀ.ਬੀ.ਐਮ.ਬੀ. ਅਦਾਰੇ ਅਧੀਨ ਆਉਦੇ ਬੁਨਿਆਦੀ ਢਾਂਚੇ, ਪਾਣੀ ਦੇ ਨਿਯਮਾਂ ਅਤੇ ਸਹਿਭਾਗੀ ਰਾਜਾਂ ਤੋਂ ਵੱਖ-ਵੱਖ ਅਸਾਮੀਆਂ ਦੇ ਸ਼ੇਅਰ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਚੱਲ ਰਹੇ ਕੰਮਾਂ ਅਤੇ ਭਵਿੱਖ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਾਖੜਾ ਬੰਨ੍ਹ ਤੇ ਜਲ ਭੰਡਾਰਨ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਡੈਮ ਦਾ ਪੱਧਰ ਦਾ ਮੁਆਇਨਾ ਕਰਦਿਆਂ ਮੌਕੇ ਉਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਸੀਜ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1563.90 ਫੁੱਟ ਸੀ।

        ਜਲ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਜੂਨ ਮਹੀਨੇ ਤੱਕ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਵਾਰ ਟੇਲਾਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ ਜੋ ਕਿ ਸੂਬੇ ਵਿੱਚ ਪਹਿਲੀ ਵਾਰ ਹੋਇਆ।

        ਮੀਤ ਹੇਅਰ ਨੇ ਹਰਿਆਲੀ ਤੇ ਵਾਤਾਵਰਣ ਨੂੰ ਮਹੱਤਤਾ ਦਿੰਦੇ ਹੋਏ ਬੀ.ਬੀ.ਐਮ.ਬੀ. ਕੰਪਲੈਕਸ ਵਿੱਚ ਪੌਦਾ ਵੀ ਲਾਇਆ। ਉਨ੍ਹਾਂ ਭਾਖੜਾ ਬੰਨ੍ਹ ’ਤੇ ਸਥਿਤ ਸ਼ਹੀਦੀ ਸਮਾਰਕ ਉਤੇ ਸਿਜਦਾ ਕਰਦਿਆਂ ਸ਼ਰਧਾਂਜਲੀ ਵੀ ਭੇਂਟ ਕੀਤੀ।

        ਇਸ ਮੌਕੇ ਮੁੱਖ ਇੰਜਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ.) ਚਰਨਪ੍ਰੀਤ ਸਿੰਘ ਵੀ ਹਾਜ਼ਰ ਸਨ।