Jul 15, 2023
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਵਿਧਾਇਕ ਬਲੂਆਣਾ ਨੇ ਪਿੰਡ ਰਾਜਾਂਵਾਲੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਕੀਤਾ ਉਦਘਾਟਨ
ਫਾਜ਼ਿਲਕਾ, 15 ਜੁਲਾਈ ( ਬਲਰਾਜ ਸਿੰਘ ਸਿੱਧੂ ਹਰਵੀਰ ਬੁਰਜਾਂ )
ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਵਿਕਾਸ ਨੂੰ ਲੀਹਾਂ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਵੱਲੋਂ ਹਲਕੇ ਦੇ ਪਿੰਡ ਰਾਜਾਂਵਾਲੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਰਾਜਾਵਾਲੀ ਵਿਖੇ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਗਈਆ।
ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਜੋ ਵੀ ਗਾਰੰਟੀਆਂ ਕੀਤੀਆਂ ਗਈਆਂ ਹਨ ਉਹ ਹਰ ਹੀਲੇ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਸਰਕਾਰ ਗਾਰੰਟੀਆਂ ਪੂਰੀ ਕਰਨ ਲਈ ਕਾਰਜਸ਼ੀਲ ਵੀ ਹੈ।
ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।
ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।
ਫ਼ਾਜਿ਼ਲਕਾ ਦੇ ਪਿੰਡਾਂ ਵਿਚ ਵੀ ਸਤਲੁਜ ਦਾ ਉਫਾਨ , ਪਰ ਸੜਕੀ ਆਵਾਜਾਈ ਦੀ ਬਹਾਲੀ ਲਈ ਹੋ ਰਹੇ ਨੇ ਪੁਖ਼ਤਾ ਪ੍ਰਬੰਧ , ਦੇਖੋ ਤਸਵੀਰਾਂ
ਮੰਡੀ ਬੋਰਡ ਨੂੰ ਸੜਕੀ ਸੰਪਰਕ ਬਹਾਲ ਰੱਖਣ ਲਈ ਸੰਭਾਲਿਆ ਮੋਰਚਾ
ਫਾਜਿ਼ਲਕਾ ਦੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਲਗਭਗ ਪੌਣੀ ਦਰਜਨ ਪਿੰਡਾਂ ਵਿਚ ਸਤਲੁਜ਼ ਦੇ ਉਫਾਨ ਕਾਰਨ ਖੇਤਾਂ ਵਿਚ ਪਾਣੀ ਆ ਜਾਣ ਕਾਰਨ ਕੁਝ ਥਾਂਈ ਸੜਕਾਂ ਪਾਣੀ ਵਿਚ ਡੁੱਬ ਜਾਣ ਤੇ ਮੰਡੀ ਬੋਰਡ ਨੇ ਸੜਕੀ ਸੰਪਰਕ ਨੂੰ ਬਹਾਲ ਰੱਖਣ ਦੇ ਔਖੇ ਕਾਰਜ ਨੂੰ ਨੇਪਰੇ ਚਾੜਨ ਲਈ ਮੋਰਚਾ ਸੰਭਾਲ ਲਿਆ ਹੈ।
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਅਜਿਹੇ ਆਫਤ ਦੇ ਸਮੇਂ ਸੜਕੀ ਸੰਪਰਕ ਬਹਾਲ ਰਹਿਣਾ ਬਹੁਤ ਜਰੂਰੀ ਹੈ ਤਾਂਕੀ ਪ੍ਰਭਾਵਿਤ ਪਿੰਡਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਪੇਂਡੂ ਸੜਕਾਂ ਨੂੰ ਟੁੱਟਣ ਤੋਂ ਬਚਾਉਣ ਲਈ ਮੰਡੀ ਬੋਰਡ ਨੂੰ ਤਾਇਨਾਤ ਕੀਤਾ ਗਿਆ ਹੈ।
ਮੰਡੀ ਬੋਰਡ ਦੇ ਕਾਰਜਕਾਰੀ ਇੰਜਨੀਅਰ ਸਾਹਿਲ ਗਗਨੇਜਾ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਪਹਿਲਾਂ ਹੀ ਤਿਆਰੀ ਕੀਤੀ ਗਈ ਸੀ ਕਿ ਜਦ ਪਾਣੀ ਨਦੀ ਵਿਚੋਂ ਓਵਰ ਫਲੋਅ ਹੋ ਕੇ ਸੜਕਾਂ ਦੇ ਉਪਰ ਦੀ ਲੰਘੇ ਤਾਂ ਉਨ੍ਹਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ। ਇਸ ਲਈ ਪਾਣੀ ਦੇ ਵਹਾਅ ਵਾਲੀਆਂ ਥਾਂਵਾਂ ਤੇ ਸੜਕਾਂ ਨੂੰ ਕੰਕਰੀਟ ਦੀ ਬਣਾ ਕੇ ਕਾਜ਼ਵੇਅ ਬਣਾਏ ਹੋਏ ਸਨ ਜਿਸ ਤਰਾਂ ਦਾ ਲਾਂਘਾਂ ਕਾਂਵਾਂਵਾਲੀ ਪੁੱਲ ਤੋਂ ਮਹਾਤਮ ਨਗਰ ਦੇ ਰਾਸਤੇ ਵਿਚ ਬਣਾਇਆ ਗਿਆ ਹੈ। ਇੱਥੋਂ ਪਾਣੀ ਅੱਗੇ ਲੰਘ ਜਾਂਦਾ ਹੈ ਪਰ ਸੜਕ ਨੂੰ ਨੁਕਸਾਨ ਨਹੀਂ ਪੁੱਜਦਾ।
ਇਸ ਤੋਂ ਬਿਨ੍ਹਾਂ ਬੋਰਡ ਨੇ ਮਿੱਟੀ ਦੇ ਗੱਟੇ ਪਹਿਲਾਂ ਹੀ ਭਰ ਕੇ ਰੱਖ ਲਏ ਸਨ ਜਿੰਨ੍ਹਾਂ ਨੂੰ ਹੁਣ ਟਰਾਲੀਆਂ ਰਾਹੀਂ ਉਨ੍ਹਾਂ ਸੜਕਾਂ ਦੇ ਕਿਨਾਰਿਆਂ ਤੇ ਲਗਾਇਆ ਜਾ ਰਿਹਾ ਹੈ ਜਿੱਥੇ ਪਾਣੀ ਦੇ ਵਹਾਅ ਨਾਲ ਸੜਕ ਦੇ ਕਿਨਾਰੇ ਕਮਜੋਰ ਹੋ ਕੇ ਘਾਰੇ ਪੈ ਗਏ ਹੋਏ ਹਨ। ਇਸ ਨਾਲ ਸੜਕੀ ਆਵਾਜਾਈ ਬਹਾਲ ਰਹੇਗੀ ਅਤੇ ਤੇਜੀ ਨਾਲ ਆਖਰੀ ਪਿੰਡ ਤੱਕ ਮਦਦ ਮਿਲੇਗੀ।
ਇੱਥੇ ਜਿਕਰਯੋਗ ਹੈ ਕਿ ਜਿ਼ਲ੍ਹਾ ਪ੍ਰਸ਼ਾਸਨ ਦੇ ਅਜਿਹੇ ਉਪਰਾਲਿਆਂ ਸਦਕਾ ਹੀ ਪਿੰਡਾਂ ਦੇ ਲੋਕਾਂ ਨੂੰ ਹੌਂਸਲਾ ਹੋਇਆ ਅਤੇ ਉਹ ਡੱਟ ਕੇ ਪ੍ਰਸਾਸਨ ਦੇ ਨਾਲ ਲੱਗ ਕੇ ਰਾਹਤ ਕਾਰਜ ਵੀ ਕਰ ਰਹੇ ਹਨ ਅਤੇ ਆਪਣੇ ਆਪ ਨੂੰ ਸੁਰੱਖਿਅਤ ਵੀ ਪਾਉਂਦੇ ਹਨ।
ਫ਼ਾਜਿ਼ਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਆਪਣਿਆਂ ਨੇ ਵਧਾਏ ਮਦਦ ਲਈ ਹੱਥ , ਖੁੱਦੇ ਹੀ ਅੱਗੇ ਆਉਣ ਲੱਗੇ ਲੋਕ
ਫਾਜਿ਼ਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਹਰੇ ਚਾਰੇ ਦੀ ਵੰਡ ਜਾਰੀ
—ਸਰਕਾਰ ਲੋਕਾਂ ਦੇ ਨਾਲ, ਹੋਵੇਗੀ ਹਰ ਸੰਭਵ ਮਦਦ—ਨਰਿੰਦਰ ਪਾਲ ਸਿੰਘ ਸਵਨਾ
—ਪਸੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਤਾਇਨਾਤ—ਡਿਪਟੀ ਕਮਿਸ਼ਨਰ
ਫਾਜਿ਼ਲਕਾ, 15 ਜੁਲਾਈ
ਫਾਜਿ਼ਲਕਾ ਦੇ ਸਤਲੁਜ਼ ਕਰੀਕ ਦੇ ਪਾਰ ਦੇ ਪਿੰਡ ਜਿੱਥੇ ਖੇਤਾਂ ਵਿਚ ਮੀਂਹ ਦਾ ਪਾਣੀ ਭਰ ਗਿਆ ਹੈ, ਵਿਚ ਸਰਕਾਰ ਵੱਲੋਂ ਮਨੁੱਖਾਂ ਦੇ ਨਾਲ ਨਾਲ ਜਾਨਵਰਾਂ ਦੀ ਮਦਦ ਲਈ ਵੀ ਉਪਰਾਲੇ ਆਰੰਭੇ ਗਏ ਹਨ। ਜਿੰਨ੍ਹਾਂ ਖੇਤਾਂ ਵਿਚ ਪਾਣੀ ਭਰ ਗਿਆ ਉਥੇ ਖੜੇ ਹਰੇ ਚਾਰੇ ਦੀ ਕਟਾਈ ਸੰਭਵ ਨਹੀਂ ਰਹੀ ਹੈ ਉਥੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲਗਾਤਾਰ ਪਸ਼ੂ ਪਾਲਕਾਂ ਨੂੰ ਹਰਾ ਚਾਰਾ ਮੁਹਈਆ ਕਰਵਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਫਾਜਿਲ਼ਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ। ਉਨ੍ਹਾਂ ਨੇ ਆਪ ਵੱਖ ਵੱਖ ਪਿੰਡਾਂ ਵਿਚ ਆਪ ਜਾ ਕੇ ਹਰਾ ਚਾਰਾ ਵੰਡਵਾਇਆ। ਹਰੇ ਚਾਰੇ ਦੀ ਵੰਡ ਜਿ਼ੱਥੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ ਉਥੇ ਬਹੁਤ ਸਾਰੇ ਹੋਰ ਆਸ ਪਾਸ ਦੇ ਪਿੰਡਾਂ ਤੋਂ ਵੀ ਕਿਸਾਨ ਵੀਰ ਮਦਦ ਲਈ ਹਰਾ ਚਾਰਾ ਲੈ ਕੇ ਪੁੱਜੇ ਹਨ।
ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨਾਲ ਗਲਬਾਤ ਕਰਕੇ ਉਨ੍ਹਾਂ ਨੂੰ ਕਿਹਾ ਕਿ ਇਸ ਮੁਸਕਿਲ ਘੜੀ ਵਿਚ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਵੱਧ ਤੋਂ ਵੱਧ ਮਦਦ ਮੁਹਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਿੱਥੇ ਉਹ ਖੁਦ ਲਗਾਤਾਰ ਪ੍ਰਭਾਵਿਤ ਪਿੰਡਾਂ ਵਿਚ ਵਿਚਰ ਕੇ ਮਦਦ ਪਹੁੰਚਾ ਰਹੇ ਹਨ ਉਥੇ ਜਿ਼ਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੀ ਲਗਾਤਾਰ ਕੰਮ ਕਰ ਰਹੀਆਂ ਹਨ।
ਦੂਜੇ ਪਾਸੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਇੰਨ੍ਹਾਂ ਪਿੰਡਾਂ ਵਿਚ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਬਿਮਾਰ ਪਸੂਆਂ ਦਾ ਨਾਲੋ ਨਾਲ ਇਲਾਜ ਕੀਤਾ ਜਾ ਰਿਹਾ ਹੈ। ਪਸੂਆਂ ਦੇ ਇਲਾਜ ਲਈ ਫੌਰੀ ਜਰੂਰਤ ਲਈ ਸਰਕਾਰ ਵੱਲੋਂ 50 ਹਜਾਰ ਰੁਪਏ ਦਵਾਈਆਂ ਦੀ ਖਰੀਦ ਲਈ ਭੇਜੇ ਗਏ ਸਨ ਜਿਸ ਨਾਲ ਵਿਭਾਗ ਨੇ ਦਵਾਈ ਦੀ ਖਰੀਦ ਕਰਕੇ ਇਲਾਕੇ ਵਿਚ ਭੇਜ਼ ਦਿੱਤੀ ਹੈ ਜਦ ਕਿ 50 ਹਜਾਰ ਰੁਪਏ ਹੋਰ ਦਵਾਈ ਲਈ ਸਰਕਾਰ ਨੇ ਜਿ਼ਲ੍ਹੇ ਨੂੰ ਭੇਜੇ ਹਨ।
ਪਸੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਜੀਵ ਕੁਮਾਰ ਨੇ ਦੱਸਿਆ ਕਿ ਇਸਤੋਂ ਪਹਿਲਾਂ ਖਤਰੇ ਵਾਲੇ ਪਿੰਡਾਂ ਵਿਚ ਗਲਘੋਟੂ ਰੋਕੂ ਵੈਕਸੀਨ ਪਹਿਲਾਂ ਹੀ ਜਾਨਵਰਾਂ ਨੂੰ ਲਗਾ ਦਿੱਤੀ ਸੀ।
----
ਬਕੈਣ ਵਾਲਿਆਂ ਨੇ ਹੁਣ ਭੇਜਿਆ ਹਰਾ ਚਾਰਾ
ਮਾਰਚ ਮਹੀਨੇ ਜਿ਼ਲ੍ਹੇ ਦੇ ਪਿੰਡ ਬਕੈਣਵਾਲਾ ਵਿਚ ਟਾਰਨੇਡੋ ਤੁਫਾਨ ਨੇ ਵੱਡੀ ਤਬਾਹੀ ਮਚਾਈ ਸੀ। ਤਦ ਸਰਕਾਰ ਦੇ ਨਾਲ ਨਾਲ ਵੱਖ ਵੱਖ ਸਮਾਜ ਸੇਵੀਆਂ ਅਤੇ ਹੋਰ ਪਿੰਡਾਂ ਦੇ ਲੋਕਾਂ ਨੇ ਵੀ ਇਸ ਪਿੰਡ ਦੇ ਲੋਕਾਂ ਲਈ ਮਦਦ ਦਾ ਹੱਥ ਵਧਾਇਆ ਸੀ। ਅੱਜ ਹੁਣ ਜਦ ਫਾਜਿ਼ਲਕਾ ਦੇ ਸਰਹੱਦੀ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਤਾਂ ਇਸ ਪਿੰਡ ਦੇ ਲੋਕਾਂ ਨੇ ਮਾਨਵਤਾ ਦਾ ਸਬੂਤ ਦਿੰਦੀਆਂ ਆਪਣੇ ਪਿੰਡੋਂ ਦੋ ਪਿੱਕਅੱਪ ਹਰੇ ਚਾਰੇ ਦੀ ਭਰਕੇ ਲਿਆ ਕੇ ਪ੍ਰਭਾਵਿਤ ਪਿੰਡਾਂ ਵਿਚ ਵੰਡੀ। ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਹੁਣ ਮਦਦ ਕਰਨ ਦੀ ਸਾਡੀ ਵਾਰੀ ਹੈ ਕਿਉਂਕਿ ਸਾਡੇ ਮਾੜੇ ਸਮੇਂ ਵਿਚ ਲੋਕਾਂ ਸਾਡੀ ਮਦਦ ਕੀਤੀ ਸੀ ਅਤੇ ਅੱਜ ਅਸੀਂ ਸਾਡੇ ਸਿਰ ਚੜੇ ਕਰਜ ਦਾ ਭਾਰ ਆਪਣੇ ਪਿੰਡੋਂ ਮਦਦ ਭੇਜ਼ ਉਤਾਰ ਰਹੇ ਹਾਂ।
ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਦੁੱਧ ਪਿਲਾਉਂਦੀਆਂ ਮਾਂਵਾਂ, ਗਰਭਵਤੀ ਔਰਤਾਂ ਤੇ 6 ਮਹੀਨੇ ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਘਰਾਂ ਵਿਚ ਪਹੁੰਚਾਈ ਖੁਰਾਕ
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਹਰ ਹੀਲੇ ਮਦਦ ਕਰਨ ਦੇ ਨਿਰਦੇਸ਼ਾਂ ਦੇ ਮੱਦੇਨਜਰ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਜੀ ਦੀਆਂ ਹਦਾਇਤਾਂ ਅਨੁਸਾਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਰਹੱਦੀ ਪਿੰਡਾਂ ਵਿਚ ਜਿੱਥੇ ਖੇਤਾਂ ਤੱਕ ਪਾਣੀ ਆ ਗਿਆ ਹੈ ਵਿਚ ਦੱੁੱਧ ਪਿਲਾਉਂਦੀਆਂ ਮਾਂਵਾਂ, ਗਰਭਵਤੀ ਔਰਤਾਂ ਤੇ 6 ਮਹੀਨੇ ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਘਰੋ ਘਰੀਂ ਪੋਸਟਿਕ ਖੁਰਾਕ ਵੰਡੀ ਗਈ ਹੈ।
ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਦੀ ਮਦਦ ਕੀਤੀ ਜਾਵੇ। ਇਸ ਸਮੇਂ ਆਂਗਣਬਾੜੀ ਕੇਂਦਰਾਂ ਵਿਚ ਛੁੱਟੀਆਂ ਹਨ, ਇਸ ਲਈ ਵਿਭਾਗ ਵੱਲੋਂ ਘਰਾਂ ਤੱਕ ਪੌਸ਼ਟਿਕ ਖੁਰਾਕ ਭੇਜਣ ਦੀ ਵਿਵਸਥਾ ਕੀਤੀ ਜਾ ਰਹੀ ਹੈ।
ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ ਨੇ ਦੱਸਿਆ ਕਿ 15 ਦਿਨਾਂ ਦੀ ਪੌਸਟਿਕ ਖੁਰਾਕ ਦੇ ਪੈਕੇਟ ਘਰੋ ਘਰੀ ਪਹੁੰਚਾਏ ਜਾ ਰਹੇ ਹਨ ਤਾਂ ਜ਼ੋ ਦੁੱਧ ਪਿਲਾਉਂਦੀਆਂ ਮਾਂਵਾਂ ਜਾਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਇਸ ਸੰਕਟਕਾਲੀਨ ਸਮੇਂ ਦੌਰਾਨ ਵੀ ਪੌਸਟਿਕ ਖੁਰਾਕ ਮਿਲ ਸਕੇ ਅਤੇ ਉਨ੍ਹਾਂ ਦੀ ਸਿਹਤ ਠੀਕ ਰਹੇ।
ਉਨ੍ਹਾਂ ਨੇ ਕਿਹਾ ਕਿ ਆਂਗਣਬਾੜੀ ਵਰਕਰਾਂ ਅਤੇ ਸੁਪਰਵਾਇਜਰਾਂ ਵੱਲੋਂ ਬਰਸਾਤ ਦੇ ਇੰਨ੍ਹਾਂ ਦੌਰਾਨ ਛੋਟੇ ਬੱਚਿਆਂ ਦੀ ਸੰਭਾਲ ਅਤੇ ਗਰਭਵਤੀ ਔਰਤਾਂ ਤੇ ਦੁੱਧ ਪਿਲਾਉਂਦੀਆਂ ਮਾਂਵਾਂ ਦੀ ਸਿਹਤ ਸੰਭਾਲ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਪਿੰਡ ਮਹਾਤਮ ਨਗਰ ਦੀ ਆਂਗਣਬਾੜੀ ਵਰਕਰ ਸੰਤੋਸ਼ ਰਾਣੀ ਨੇ ਦੱਸਿਆ ਕਿ ਅਸੀਂ ਇਹ ਪੌਸ਼ਟਿਕ ਖੁਰਾਕ ਲਾਭਪਾਤਰੀ ਔਰਤਾਂ ਤੇ ਬੱਚਿਆਂ ਨੂੰ ਸਪਲਾਈ ਕਰ ਰਹੇ ਹਾਂ। ਪਿੰਡ ਦੀ ਉਸਾ ਰਾਣੀ ਨੇ ਸਰਕਾਰ ਵੱਲੋਂ ਘਰਾਂ ਤੱਕ ਪੌਸਟਿਕ ਖੁਰਾਕ ਪੁੱਜਦੀ ਕਰਨ ਦੇ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਬਹੁਤ ਜਰੂਰੀ ਸੀ। ਉਨ੍ਹਾਂ ਨੇ ਇਸ ਲਈ ਸਰਕਾਰ ਦਾ ਧੰਨਵਾਦ ਵੀ ਕੀਤਾ।
ਵਿਚ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼ਾਂ ਦੇ ਮੱਦੇਨਜਰ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਪਿੰਡ ਦੋਨਾ ਨਾਨਕਾ ਵਿਚ ਰਾਹਤ ਸਮੱਗਰੀ ਲੈ ਕੇ ਪਹੁੰਚੇ। ਇੱਥੇ ਜਾਨਵਰਾਂ ਲਈ ਹਰਾ ਚਾਰਾ ਅਤੇ ਤਰਪਾਲਾਂ ਵੰਡੀਆਂ ਗਈਆਂ।
ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਖੇਤਾਂ ਵਿਚ ਪਾਣੀ ਆਉਣ ਕਾਰਨ ਪਸੂਆਂ ਲਈ ਹਰਾ ਚਾਰਾ ਖੇਤਾਂ ਵਿਚ ਕੱਟਣਾ ਔਖਾ ਹੋ ਗਿਆ ਹੈ ਇਸ ਲਈ ਦੂਜ਼ੇ ਇਲਾਕਿਆਂ ਤੋਂ ਹਰਾ ਚਾਰਾ ਲਿਆ ਕੇ ਇੱਥੇ ਪਹੁੰਚਾਇਆ ਗਿਆ ਹੈ ਤਾਂ ਜ਼ੋ ਲੋਕਾਂ ਨੂੰ ਆਪਣੇ ਜਾਨਵਰਾਂ ਲਈ ਚਾਰਾ ਮਿਲ ਸਕੇ।
ਇਸੇ ਤਰਾਂ ਤਰਪਾਲਾਂ ਸਥਾਨਕ ਪੱਧਰ ਤੇ ਜ਼ੇਕਰ ਬਾਰਿਸ ਆ ਗਈ ਤਾਂ ਇੰਨ੍ਹਾਂ ਲੋਕਾਂ ਨੂੰ ਬਾਰਿਸ ਤੋਂ ਰਾਹਤ ਦੇਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਲੋੜਵੰਦ ਲੋਕਾਂ ਦੀ ਪਹਿਚਾਣ ਕਰਕੇ ਸਮਾਨ ਦਿੱਤਾ ਗਿਆ ਹੈ।
ਉਨ੍ਹਾਂ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਕਿਸਮ ਦੀ ਘਬਰਾਹਟ ਵਿਚ ਨਾ ਆਉਣ। ਪੰਜਾਬ ਸਰਕਾਰ ਦਾ ਪ੍ਰਸ਼ਾਸਨ ਲੋਕਾਂ ਦੇ ਨਾਲ ਹੈ।ਉਨ੍ਹਾਂ ਨੇ ਦੱਸਿਆ ਕਿ ਲੋਕ ਕਿਸੇ ਵੀ ਮੁਸਕਿਲ ਸਮੇਂ ਜਿ਼ਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਤੇ 01638—262153 ਨੰਬਰ ਤੇ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਤਹਿਸੀਲਦਾਰ ਸੁਖਦੇਵ ਸਿੰਘ, ਬੀਡੀਪੀਓ ਸ੍ਰੀ ਪਿਆਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ, ਚੇਅਰਮੈਨ ਮਾਰਕਿਟ ਕਮੇਟੀ ਪਰਮਜੀਤ ਸਿੰਘ ਨੂਰਸ਼ਾਹ, ਸਰਪੰਚ ਗੁਲਸ਼ੇਰ ਸਿੰਘ ਅਤੇ ਬਲਬੀਰ ਸਿੰਘ, ਗੌਰਵ ਕੰਬੋਜ਼, ਬੰਸ਼ੀ ਸਾਮਾ, ਹੈਪੀ ਪੀਏ ਤੇ ਰੌਸ਼ਨ ਲਾਲ ਆਦਿ ਵੀ ਹਾਜਰ ਸਨ।
ਵਿਧਾਇਕ ਸੇਖੋਂ ਨੇ ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਮੀਂਹ ਨਾਲ ਖਰਾਬ ਹੋਈ ਫਸਲ ਦੇ ਨੁਕਸਾਨ ਦਾ ਲਿਆ ਜਾਇਜ਼ਾ
Jul 12, 2023
ਜਿ਼ਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ
—ਸਾਰੇ ਵਿਭਾਗਾਂ ਵੱਲੋਂ ਅਗੇਤੇ ਪ੍ਰਬੰਧ ਮੁਕੰਮਲ—ਡਿਪਟੀ ਕਮਿਸ਼ਨਰ
ਫਾਜਿ਼ਲਕਾ, 12 ਜੁਲਾਈ 2023
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਅਗੇਤੀਆਂ ਤਿਆਰੀਆਂ ਸਬੰਧੀ ਦਿੱਤੇ ਨਿਰਦੇਸ਼ਾਂ ਤਹਿਤ ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਵੀ ਸਾਰੇ ਅਗੇਤੇ ਪ੍ਰਬੰਧ ਕਰ ਲਏ ਗਏ ਹਨ।ਇਸ ਤੋਂ ਬਿਨ੍ਹਾਂ ਸਾਰੇ ਸਬੰਧਤ ਵਿਭਾਗ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡਾਂ ਵਿਚ ਆਪੋ ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਤੇ ਲੱਗੇ ਹੋਏ ਹਨ।
ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੰਦਿਆਂ ਦੱਸਿਆ ਕਿ ਬੁੱਧਵਾਰ ਦੁਪਹਿਰ 3 ਵਜੇ ਤੱਕ ਹੁਸੈਨੀਵਾਲਾ ਤੋਂ 187182 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਬੀਤੀ ਅੱਧੀ ਰਾਤ ਤੋਂ ਇਹ ਇੰਨ੍ਹਾਂ ਹੀ ਡਿਸਚਾਰਜ ਹੋ ਰਿਹਾ ਹੈ।ਕਾਂਵਾਂਵਾਲੀ ਪੁੱਲ ਤੇ ਹਾਲੇ ਪੁੱਲ ਤੋਂ ਪਾਣੀ ਕਾਫੀ ਨੀਂਵਾਂ ਹੈ ਅਤੇ ਕਾਂਵਾਂ ਵਾਲੀ ਪੁਲ ਕੋਲ ਪਾਣੀ ਨਦੀ ਦੇ ਕਿਨਾਰਿਆਂ ਦੇ ਅੰਦਰ ਹੀ ਹੈ।ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਬੀਐਸਐਫ ਨਾਲ ਵੀ ਲਗਾਤਾਰ ਤਾਲਮੇਲ ਰੱਖਿਆ ਜਾ ਰਿਹਾ ਹੈ ਤਾਂ ਜ਼ੋ ਪੱਤਣ ਪੋਸਟ ਤੋਂ ਅੱਗੇ ਪਾਕਿਸਤਾਨ ਵਾਲੇ ਪਾਸੇ ਨੂੰ ਲਗਾਤਾਰ ਪਾਣੀ ਦੀ ਨਿਕਾਸੀ ਹੁੰਦੀ ਰਹੇ।
ਦੂਜ਼ੇ ਪਾਸੇ ਜਿ਼ਲ੍ਹਾ ਪ੍ਰਸ਼ਾਸਨ ਦੇ ਵੱਖ ਵੱਖ ਵਿਭਾਗ ਪਿੰਡਾਂ ਵਿਚ ਲੋਕਾਂ ਦੀ ਸਹਾਇਤਾ ਅਤੇ ਸੇਵਾ ਲਈ ਲੱਗੇ ਹੋਏ ਹਨ। ਸਿਹਤ ਵਿਭਾਗ ਦੀ ਮੈਡੀਕਲ ਟੀਮ ਵੱਲੋਂ ਪਿੰਡ ਮਹਾਤਮ ਨਗਰ ਵਿਚ ਕੈਂਪ ਕਰਕੇ ਲੋਕਾਂ ਨੂੰ ਦਵਾਈਆਂ ਅਤੇ ਸਿਹਤ ਸੰਭਾਲ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਦੁਧਾਰੂ ਜਾਨਵਰਾਂ ਦਾ ਟੀਕਾਕਰਨ ਕਰ ਰਹੀਆਂ ਹਨ ਤਾਂ ਜ਼ੋ ਜਾਨਵਰਾਂ ਵਿਚ ਪਾਣੀ ਦੇ ਜਾਣ ਤੋਂ ਬਾਅਦ ਕੋਈ ਬਿਮਾਰੀ ਨਾ ਫੈਲੇ।
ਇਸ ਤੋਂ ਬਿਨ੍ਹਾਂ ਡ੍ਰੇਨਜ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਕਰੀਕ ਦੇ ਪੂਰਬੀ ਬੰਨ੍ਹ ਨੂੰ ਸੁਰੱਖਿਤ ਰੱਖਣ ਲਈ ਉਪਰਾਲਿਆਂ ਦੀ ਲੜੀ ਤਹਿਤ ਕਮਜੋਰ ਥਾਂਵਾਂ ਤੇ ਮਿੱਟੀ ਦੇ ਥੈਲੇ ਭਰ ਕੇ ਲਗਾਏ ਜਾ ਰਹੇ ਹਨ। ਪੁਲ ਤੇ ਕੇਲੀ ਫਸਨ ਤੇ ਕੱਢਣ ਲਈ ਜ਼ੇਸੀਬੀ ਮੌਜ਼ੂਦ ਹੈ। ਰਸਦ ਵਿਭਾਗ ਵੱਲੋਂ ਪਿੰਡਾਂ ਵਿਚ ਪਾਣੀ ਭਰਨ ਦੀ ਸੂਰਤ ਵਿਚ ਇੱਥੋਂ ਨਿਕਾਸੀ ਕੀਤੇ ਜਾਣ ਵਾਲੇ ਲੋਕਾਂ ਲਈ ਰਾਸ਼ਨ ਦੇ ਪੈਕਟ ਤਿਆਰ ਕੀਤੇ ਜਾ ਰਹੇ ਹਨ।ਜਦ ਕਿ ਜਿ਼ਲ੍ਹੇ ਵਿਚ 17 ਥਾਂਵਾਂ ਰਾਹਤ ਕੈਂਪ ਸਥਾਪਿਤ ਕਰਨ ਲਈ ਚਿੰਨਹਤ ਹਨ।
ਇਸ ਤੋਂ ਬਿਨ੍ਹਾਂ ਮਾਲ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਬਾਰਡਰ ਬੈਲਟ ਦੇ ਪਿੰਡਾਂ ਵਿਚ ਲਗਾਤਾਰ ਜਾ ਕੇ ਲੋਕਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਨੂੰ ਪਾਣੀ ਦੀ ਅਸਲ ਸਥਿਤੀ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜ਼ੋ ਜ਼ੇਕਰ ਇੱਥੋਂ ਲੋਕਾਂ ਨੂੰ ਬਾਹਰ ਕੱਢਣ ਦਾ ਫੈਸਲਾ ਕਰਨਾ ਪਵੇ ਤਾਂ ਤੁਰੰਤ ਆਪਸੀ ਤਾਲਮੇਲ ਨਾਲ ਲੋਕਾਂ ਨੂੰ ਸੁਰੱਖਿਅਤ ਕੱਢਿਆ ਜਾ ਸਕੇ। ਤਹਿਸੀਲਦਾਰ ਸੁਖਦੇਵ ਸਿੰਘ ਨੇ ਮਹਾਤਮ ਨਗਰ, ਮੁਹਾਰ ਜਮਸੇਰ, ਢਾਣੀ ਸੱਦਾ ਸਿੰਘ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਕੀਤੇ ਇੰਤਜਾਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਪ੍ਰਸ਼ਾਸਨ ਦੀ ਸਲਾਹਾਂ ਤੇ ਅਮਲ ਕਰਨ ਦੀ ਅਪੀਲ ਕੀਤੀ ਗਈ ਹੈ।ਉਨ੍ਹਾਂ ਨੇ ਲੋਕਾਂ ਨੂੰ ਕਿਹਾ ਹੈ ਕਿ ਜ਼ੇਕਰ ਕਿਸੇ ਨੂੰ ਹੜ੍ਹਾਂ ਸਬੰਧੀ ਕਿਸੇ ਵੀ ਕਿਸਮ ਦੀ ਮਦਦ ਲੋੜੀਂਦੀ ਹੋਵੇ ਤਾਂ ਕੰਟਰੋਲ ਰੂਮ ਦੇ ਨੰਬਰ 01638—262153 ਤੇ ਸੰਪਰਕ ਕੀਤਾ ਜਾਵੇ।
Jul 11, 2023
ਹੜ੍ਹਾਂ ਦਾ ਕਹਿਰ - : ਸਿਹਤ ਵਿਭਾਗ ਨੇ ਜ਼ਿਲ੍ਹਾ ਹਸਪਤਾਲਾਂ ਨੂੰ 12.5 ਲੱਖ ਰੁਪਏ ਦੀ ਗ੍ਰਾਂਟ ਵੀ ਕੀਤੀ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤਾਂ ਲਈ ਵੱਡੀ ਪੱਧਰ ‘ਤੇ ਰਾਹਤ ਕਾਰਜ ਜਾਰੀ
- 11 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਸ਼ੂਧਨ ਨੂੰ ਦਵਾਈਆਂ ਲਈ ਹਰੇਕ ਜ਼ਿਲ੍ਹੇ ਨੂੰ 50,000 ਰੁਪਏ ਦੀ ਰਾਸ਼ੀ ਦੀ ਕੀਤੀ ਵੰਡ
-
- ਖੁਰਾਕ ਸਪਲਾਈ ਵਿਭਾਗ ਵੱਲੋਂ ਵੰਡੇ ਜਾ ਰਹੇ ਹਨ ਸੁੱਕੇ ਰਾਸ਼ਨ ਦੇ ਪੈਕੇਟ
- ਐਨ.ਡੀ.ਆਰ.ਐਫ. ਦੀਆਂ 14 ਟੀਮਾਂ ਅਤੇ ਐਸ.ਡੀ.ਆਰ.ਐਫ ਦੀਆਂ 2 ਟੀਮਾਂ 24 ਘੰਟੇ ਕਾਰਜਸ਼ੀਲ
ਚੰਡੀਗੜ੍ਹ, 11 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਲੋਕਾਂ ਦੀ ਜਾਨ-ਮਾਲ ਨੂੰ ਬਚਾਉਣ ਦੇ ਨਾਲ-ਨਾਲ ਪਸ਼ੂ ਧੰਨ ਦੀ ਸੁਰੱਖਿਆ ਲਈ ਵੀ ਪ੍ਰਭਾਵਸ਼ਾਲੀ ਯਤਨ ਕੀਤੇ ਜਾ ਰਹੇ ਹਨ। ਇਕ ਬੁਲਾਰੇ ਨੇ ਦੱਸਿਆ ਕਿ ਰੋਪੜ, ਪਟਿਆਲਾ, ਲੁਧਿਆਣਾ, ਮੋਹਾਲੀ, ਫਤਹਿਗੜ੍ਹ ਸਾਹਿਬ, ਮੋਗਾ, ਜਲੰਧਰ, ਫਿਰੋਜ਼ਪੁਰ, ਕਪੂਰਥਲਾ, ਤਰਨ ਤਾਰਨ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਸੀਨੀਅਰ ਵੈਟਰਨਰੀ ਅਫਸਰਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਜ਼ਿਲ੍ਹਾ ਦਵਾਈਆਂ ਖਰੀਦ ਕੇ ਭੇਜ ਦਿੱਤੀਆਂ ਹਨ ਤਾਂ ਜੋ ਪਸ਼ੂਆਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਸਕੇ।
ਇਸ ਤੋਂ ਇਲਾਵਾ ਵੈਟਰਨਰੀ ਡਾਕਟਰਾਂ ਤੇ ਹੋਰ ਸਟਾਫ ਆਧਾਰਤ ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜਿਨ੍ਹਾਂ ਦੀ ਤੈਨਾਤੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕੀਤੀ ਗਈ ਹੈ। ਜੇਕਰ ਲੋੜ ਪੈਂਦੀ ਹੈ ਤਾਂ ਪਸ਼ੂਆਂ ਦੇ ਚਾਰੇ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਵੀ ਮਨੁੱਖੀ ਜਾਨਾਂ ਦੀ ਰੱਖਿਆ ਲਈ ਹਸਪਤਾਲਾਂ ਨੂੰ ਗਰਾਂਟ ਜਾਰੀ ਕਰ ਦਿੱਤੀ ਹੈ ਤਾਂ ਜੋ ਲੋਂੜੀਦੀਆਂ ਦਵਾਈਆਂ ਦੀ ਪੂਰਤੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਨੂੰ 12.5 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਜੇਕਰ ਲੋੜ ਪੈਂਦੀ ਹੈ ਤਾਂ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਿਆ ਜਾ ਸਕੇ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿਚ ਰੈਪਿਡ ਰਿਸਪਾਂਸ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਨੋਡਲ ਅਧਿਕਾਰੀਆਂ ਦੀ ਤੈਨਾਤੀ ਕਰ ਦਿੱਤੀ ਗਈ ਹੈ ਤਾਂ ਜੋ ਰਾਹਤ ਕਾਰਜਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ। ਸਾਰੇ ਜ਼ਿਲ੍ਹਿਆਂ ਵਿਚ ਕੰਟਰੋਲ ਰੂਮ ਸਥਾਪਤ ਕਰਕੇ ਨੰਬਰ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਜਿਹਨਾਂ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ ਹੈ ਉੱਥੇ ਸਥਾਈ ਮੈਡੀਕਲ ਕੈਂਪ ਸਥਾਪਿਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸਿਵਲ ਸਰਜਨ ਅਤੇ ਰੈਪਿਡ ਰਿਸਪਾਂਸ ਟੀਮਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਨਾਲ ਵੱਧ ਖਤਰੇ ਵਾਲੇ ਪਿੰਡਾਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਯਤਨਸ਼ੀਲ ਹਨ। ਪਾਣੀ ਘਟਣ ਤੋਂ ਬਾਅਦ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲਾਰਵੀਸਾਈਡ ਦਾ ਛਿੜਕਾਅ ਕੀਤਾ ਜਾਵੇਗਾ। ਸਾਰੇ ਜ਼ਿਲ੍ਹਿਆਂ ਨੂੰ ਪਹਿਲਾਂ ਹੀ ਲਾਰਵੀਸਾਈਡਜ਼, ਅਡੱਲਟੀਸਾਈਡਜ਼ ਅਤੇ ਪੰਪ ਮੁਹੱਈਆ ਕਰਵਾਏ ਜਾ ਚੁੱਕੇ ਹਨ । ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 7500 ਤੋਂ ਵੱਧ ਮੈਡੀਕਲ ਸਟਾਫ਼ ਤਾਇਨਾਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਹੜ੍ਹਾਂ ਨਾਲ ਨਜਿੱਠਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕੁੱਲ 33.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਕੁਦਰਤੀ ਆਫਤ ਵਿਚ ਸਰਕਾਰ ਪੰਜਾਬ ਵਾਸੀਆਂ ਦੇ ਨਾਲ ਹੈ ਅਤੇ ਸਾਰੇ ਪ੍ਰਭਾਵਿਤ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਰਾਹਤ ਕਾਰਜਾਂ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਐਨਡੀਆਰਐਫ ਦੀਆਂ 14 ਟੀਮਾਂ ਅਤੇ ਐਸਡੀਆਰਐਫ ਦੀਆਂ 2 ਟੀਮਾਂ ( ਜਲੰਧਰ ਅਤੇ ਕਪੂਰਥਲਾ) ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕਾਰਜਸ਼ੀਲ ਹਨ। ਇਨ੍ਹਾਂ ਵਿਚੋਂ ਐਨਡੀਆਰਐਫ ਦੀਆਂ 3 ਟੀਮਾਂ ਮੋਹਾਲੀ ‘ਚ, ਰੂਪਨਗਰ ਵਿਚ 5, ਪਟਿਆਲਾ ‘ਚ 2, ਜਲੰਧਰ, ਫਤਿਹਗੜ੍ਹ, ਸੰਗਰੂਰ ਤੇ ਐਸਬੀਐਸ ਨਗਰ ‘ਚ 1-1 ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 3 ਟੀਮਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਸੋਮਵਾਰ ਰਾਤ ਤੱਕ 9000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਖੁਰਾਕ ਸਪਲਾਈ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਾਲੇ ਖੇਤਰਾਂ ਜਿਵੇਂ ਮੋਹਾਲੀ, ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ, ਤਰਨਤਾਰਨ, ਰੂਪਨਗਰ, ਕਪੂਰਥਲਾ, ਨਵਾਂਸ਼ਹਿਰ ਅਤੇ ਸੰਗਰੂਰ ਵਿੱਚ ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਜਾ ਰਹੇ ਹਨ। ਇਹਨਾਂ ਪੈਕੇਟਾਂ ਵਿੱਚ ਗਲੂਕੋਜ਼ ਬਿਸਕੁਟ (2 ਪੈਕੇਟ), ਪਾਣੀ ਦੀਆਂ ਬੋਤਲਾਂ (2), ਸੁੱਕਾ ਦੁੱਧ ਪਾਊਡਰ (40 ਗ੍ਰਾਮ) ਜਾਂ ਵੇਰਕਾ ਫਿਨੋ ਦੇ 2 ਟੈਟਰਾ ਪੈਕ, ਬਰੈਡ (1 ਛੋਟਾ ਪੀਸ), ਪਿੰਨੀ (2 ਪੀਸ) ਪਲਾਸਟਿਕ ਦਾ ਚਮਚਾ (1), ਪਲਾਸਟਿਕ ਕੱਪ (2) ਅਤੇ ਮੋਮਬੱਤੀ (1), ਮਾਚਿਸ ਬਾਕਸ (1) ਸ਼ਾਮਲ ਹੈ।
ਸਬੰਧਤ ਜ਼ਿਲ੍ਹਿਆਂ ਵੱਲੋਂ 38,300 ਪੈਕਟਾਂ ਦੀ ਮੰਗ ਕੀਤੀ ਗਈ ਹੈ, ਜਿਸ ਦੀ ਪੂਰਤੀ ਲਈ ਜਲੰਧਰ, ਮੁਹਾਲੀ, ਅੰਮ੍ਰਿਤਸਰ, ਪਟਿਆਲਾ ਅਤੇ ਲੁਧਿਆਣਾ ਦੇ ਪੰਜ ਨੋਡਲ ਪੁਆਇੰਟਾਂ ਜਿਵੇਂ ਜਲੰਧਰ ਦੇ ਮਾਰਕਫੈਡ ਕੈਨਰੀਜ਼ (ਜਲੰਧਰ, ਕਪੂਰਥਲਾ, ਨਵਾਂਸ਼ਹਿਰ ਜ਼ਿਲ੍ਹਿਆਂ ਲਈ), ਮੁਹਾਲੀ ਮਿਲਕ ਪਲਾਂਟ (ਮੁਹਾਲੀ, ਰੋਪੜ, ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ), ਮਿਲਕ ਪਲਾਂਟ ਲੁਧਿਆਣਾ (ਲੁਧਿਆਣਾ ਤੇ ਮੋਗਾ ਜ਼ਿਲ੍ਹਿਆਂ ਲਈ), ਮਿਲਕ ਪਲਾਂਟ ਪਟਿਆਲਾ (ਪਟਿਆਲਾ, ਸੰਗਰੂਰ ਜ਼ਿਲ੍ਹਿਆਂ ਲਈ), ਮਿਲਕ ਪਲਾਂਟ ਅੰਮ੍ਰਿਤਸਰ (ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਲਈ) ਵਿਖੇ ਭਾਰੀ ਮਾਤਰਾ ਵਿੱਚ ਸੁੱਕੇ ਭੋਜਨ ਦੇ ਪੈਕੇਟ ਤਿਆਰ ਕੀਤੇ ਜਾ ਰਹੇ ਹਨ।
ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਅਤੇ ਸਿਪਾਹੀ ਕਾਬੂ
• ਛੇੜਛਾੜ ਦਾ ਮਾਮਲਾ ਨਿਬੇੜਨ ਬਦਲੇ ਪਹਿਲਾਂ ਹੀ ਲੈ ਚੁੱਕੇ ਸਨ 35 ਹਜ਼ਾਰ ਰੁਪਏ
ਫਾਜ਼ਿਲਕਾ , 11 ਜੁਲਾਈ:
ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਭੀਮ ਸੈਨ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਭੀਮ ਸੈਨ ਨੇ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਏ.ਐਸ.ਆਈ. ਨੇ 17 ਮਾਰਚ, 2023 ਨੂੰ ਉਸਦੇ ਮੋਬਾਈਲ ਫੋਨ 'ਤੇ ਕਾਲ ਕੀਤੀ ਸੀ ਕਿ ਇੱਕ ਮਹਿਲਾ ਨੇ ਉਸ (ਭੀਮ ਸੈਨ) ਖ਼ਿਲਾਫ਼ ਛੇੜਛਾੜ ਦੀ ਸ਼ਿਕਾਇਤ ਕੀਤੀ ਹੈ। ਅਗਲੇ ਦਿਨ ਸ਼ਿਕਾਇਤਕਰਤਾ ਆਪਣੇ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ ਦੇ ਵਸਨੀਕ ਸਿਪਾਹੀ ਰਾਜ ਕੁਮਾਰ ਨੂੰ ਨਾਲ ਲੈ ਕੇ ਸਿਟੀ ਥਾਣਾ -1, ਅਬੋਹਰ ਵਿਖੇ ਗਿਆ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਉਸ ਖ਼ਿਲਾਫ਼ ਆਈ ਛੇੜਛਾੜ ਦੀ ਸ਼ਿਕਾਇਤ ਦਾ ਨਿਬੇੜਾ ਕਰਨ ਅਤੇ ਰਾਜ਼ੀਨਾਮਾ ਕਰਵਾਉਣ ਬਦਲੇ 1 ਲੱਖ ਰੁਪਏ ਰਿਸ਼ਵਤ ਮੰਗੀ ਸੀ। ਵਾਰ-ਵਾਰ ਬੇਨਤੀ ਕਰਨ 'ਤੇ ਏ.ਐਸ.ਆਈ. 50,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸੇ ਦਿਨ ਉਸ (ਭੀਮ ਸੈਨ) ਕੋਲੋਂ 20,000 ਰੁਪਏ ਲੈ ਲਏ। ਇਸ ਉਪਰੰਤ ਉਕਤ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਰਿਸ਼ਵਤ ਦੀ ਬਕਾਇਆ ਰਕਮ ਦੇਣ ਲਈ ਮਜ਼ਬੂਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਸ਼ਿਕਾਇਤਕਰਤਾ ਨੇ 26 ਮਾਰਚ, 2023 ਨੂੰ ਕਾਂਸਟੇਬਲ ਰਾਜ ਕੁਮਾਰ ਦੇ ਮੋਬਾਈਲ ਨੰਬਰ 'ਤੇ ਗੂਗਲ ਪੇਅ ਰਾਹੀਂ 15,000 ਰੁਪਏ ਹੋਰ ਅਦਾ ਕੀਤੇ। ਜਦੋਂ ਸ਼ਿਕਾਇਤਕਰਤਾ ਨੇ ਰਾਜ਼ੀਨਾਮੇ ਦੀ ਕਾਪੀ ਮੰਗੀ ਤਾਂ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਦੇ ਬਕਾਇਆ 15,000 ਰੁਪਏ ਦੀ ਮੰਗ ਲਏ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ.ਐਸ.ਆਈ. ਅਤੇ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ।
ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਉਕਤ ਏ.ਐਸ.ਆਈ. ਅਤੇ ਕਾਂਸਟੇਬਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਹੁਸੈਨੀਵਾਲਾ ਹੈਡ ਵਰਕਸ ਤੋਂ ਛੱਡਿਆ 125496 ਕਿਊਸਿਕ ਪਾਣੀ, ਫਾਜਿ਼ਲਕਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਵਿਚੋ ਕੱਢਣ ਦੇ ਕੀਤੇ ਇੰਤਜਾਮ
—ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਇੰਤਜਾਮ ਪੂਰੇ—ਡਾ: ਸੇਨੂ ਦੁੱਗਲ
ਫਾਜਿ਼ਲਕਾ, 11 ਜ਼ੁਲਾਈ
ਹੁਸੈਨੀਵਾਲਾ ਹੈਡ ਵਰਕਸ ਤੋਂ ਮੰਗਲਵਾਰ ਸ਼ਾਮ 5 ਵਜੇ 125496 ਕਿਉਸਿਕ ਪਾਣੀ ਛੱਡਿਆ ਗਿਆ ਹੈ। ਇਸ ਕਾਰਨ ਫਾਜਿਲ਼ਕਾ ਦੇ ਸਰਹੱਦੀ ਖੇਤਰਾਂ ਵਿਚ ਹੜ੍ਹਾਂ ਦੇ ਖਤਰੇ ਦੇ ਮੱਦੇਨਜਰ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਿੰਡਾਂ ਵਿਚੋਂ ਸੁਰੱਖਿਅਤ ਕੱਢਣ ਲਈ ਸਾਰੇ ਇੰਤਜਾਮ ਕਰ ਲਏ ਗਏ ਹਨ।
ਇਸ ਦੌਰਾਨ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ, ਐਸਐਸਪੀ ਅਵਨੀਤ ਕੌਰ ਸਿੱਧੂ, ਏਡੀਸੀ ਵਿਕਾਸ ਸ੍ਰੀ ਅਮਿਤ ਪੰਚਾਲ, ਏਡੀਸੀ ਜਨਰਲ ਅਵਨੀਤ ਕੌਰ ਨੇ ਕਾਂਵਾਂ ਵਾਲੀ ਪੱਤਣ ਅਤੇ ਮੁਹਾਰ ਜਮਸ਼ੇਰ ਵਿਖੇ ਪੱਤਣ ਪੋਸਟ ਦਾ ਦੌਰਾ ਕਰਕੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਹੁਸੈਨੀਵਾਲਾ ਤੋਂ ਛੱਡਿਆ ਜਾ ਰਿਹਾ ਪਾਣੀ ਚੋਖੀ ਮਾਤਰਾ ਵਿਚ ਕਾਂਵਾਂ ਵਾਲੀ ਪੱਤਣ ਅਤੇ ਮੁਹਾਰ ਜਮਸੇਰ ਵਿਖੇ ਪੁੱਜਿਆ ਹੈ ਪਰ ਹਾਲੇ ਵੀ ਬਹੁਤ ਜਿਆਦਾ ਪਾਣੀ ਹੋਰ ਆ ਰਿਹਾ ਹੈ। ਇਸ ਲਈ ਸਤਲੁਜ਼ ਦੀ ਕਰੀਕ ਦੇ ਪੱਛਮ ਵਾਲੇ ਦੇ ਪਿੰਡਾਂ ਦੇ ਲੋਕਾਂ ਨੂੰ ਪ੍ਰਸ਼ਾਸਨ ਨੇ ਸੁਰੱਖਿਤ ਥਾਂਵਾਂ ਤੇ ਆਉਣ ਦੀ ਅਪੀਲ ਕੀਤੀ ਹੈ। ਇਸ ਲਈ ਪ੍ਰਸ਼ਾਸਨ ਵੱਲੋਂ ਟਰੈਕਟਰ ਟਰਾਲੀਆਂ ਦਾ ਪ੍ਰਬੰਧ ਵੀ ਕੀਤਾ ਹੈ। ਇਸ ਤੋਂ ਬਿਨ੍ਹਾਂ ਕਰੀਕ ਦੇ ਧੁੱਸੀ ਬੰਨ ਤੇ ਕਿਸੇ ਵੀ ਸੰਭਾਵਿਤ ਖਤਰੇ ਨੂੰ ਟਾਲਣ ਲਈ ਮਿੱਟੀ ਦੀਆਂ ਬੋਰੀਆਂ ਵੀ ਭਰੀਆਂ ਜਾ ਰਹੀਆਂ ਹਨ। ਕਾਂਵਾਂ ਵਾਲੀ ਪੱਤਣ ਤੇ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਮੁਹਾਰ ਜਮਸੇਰ ਵਿਚ ਵੀ ਇਕ ਕੰਟਰੋਲ ਰੂਮ ਬਣਾਉਣ ਦੀ ਹਦਾਇਤ ਕੀਤੀ ਕਿਉਂਕਿ ਇਹ ਪਿੰਡ ਤਿੰਨ ਪਾਸਿਆਂ ਤੋਂ ਪਾਕਿਸਤਾਨ ਨਾਲ ਘਿਰਿਆ ਹੈ ਜਦੋਂ ਕਿ ਇਕ ਪਾਸੇ ਸਤਲੁਜ ਦੀ ਕਰੀਕ ਹੈ। ਇਸ ਲਈ ਇਸ ਪਿੰਡ ਦੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜਰ ਪ੍ਰਸ਼ਾਸਨ ਨੇ ਇੱਥੇ ਕੰਟਰੋਲ ਰੂਮ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਭਾਵਿਤ ਹੜ੍ਹਾਂ ਦੇ ਖਤਰੇ ਦਾ ਸਾਹਮਣਾ ਕਰਨ ਵਾਲੇ ਪਿੰਡਾਂ ਵਿਚ ਜ਼ੇਸੀਬੀ ਮਸ਼ੀਨਾਂ, ਟਰੈਕਟਰ ਟਰਾਲੀਆਂ, ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਬਿਨ੍ਹਾਂ ਖਾਣੇ ਦੇ ਪੈਕਟਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਜਦ ਕਿ ਪਸ਼ੂਆਂ ਲਈ ਚਾਰੇ ਦਾ ਵੀ ਪ੍ਰਬੰਧ ਹੈ ਤਾਂਜੋ ਜਿੰਨ੍ਹਾਂ ਲੋਕਾਂ ਨੂੰ ਪਿੰਡ ਖਾਲੀ ਕਰਕੇ ਆਉਣਾ ਪਵੇ ਉਨ੍ਹਾਂ ਨੂੰ ਕੋਈ ਦਿੱਕਤ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਕੰਟਰੋਲ ਰੂਮ 24 ਘੰਟੇ ਕੰਮ ਕਰ ਰਿਹਾ ਹੈ ਅਤੇ ਕਿਸੇ ਵੀ ਮੁਸਕਿਲ ਸਮੇਂ ਲੋਕ ਫੋਨ ਨੰਬਰ 01638—262153 ਤੇ ਸੰਪਰਕ ਕਰ ਸਕਦੇ ਹਨ ਜਾਂ ਪਿੰਡਾਂ ਵਿਚ ਤਾਇਨਾਤ ਰਾਹਤ ਟੀਮਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ 17 ਰਾਹਤ ਕੈਂਪ ਵੀ ਬਣਾਏ ਜਾ ਚੁੱਕੇ ਹਨ ਤਾਂ ਜ਼ੋ ਲੋਕਾਂ ਨੂੰ ਇੱਥੇ ਠਹਿਰਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਕਾਂਵਾਂ ਵਾਲੀ ਪੱਤਣ ਤੇ ਅੱਜ ਸ਼ਾਮ ਪਾਣੀ ਨਦੀ ਦੇ ਕਿਨਾਰਿਆਂ ਦੇ ਅੰਦਰ ਹੈ ਪਰ ਰਾਤ ਤੱਕ ਪਾਣੀ ਵੱਧਣ ਦੀ ਆਸ ਹੈ।
ਇਸ ਮੌਕੇ ਐਸਡੀਐਮ ਸ੍ਰੀ ਅਕਾਸ਼ ਬਾਂਸਲ, ਤਹਿਸੀਲਦਾਰ ਸੁਖਦੇਵ ਸਿੰਘ, ਡੀਡੀਪੀਓ ਸੰਜੀਵ ਕੁਮਾਰ, ਬੀਡੀਪੀਓ ਪਿਆਰ ਸਿੰਘ, ਕਾਰਜਕਾਰੀ ਇੰਜਨੀਅਰ ਅਲੋਕ ਚੌਧਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਚੱਲ ਰਹੇ ਅਤੇ ਅਧੂਰੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਕੀਤਾ ਜਾਵੇ ਪੂਰਾ : ਅੰਮ੍ਰਿਤ ਲਾਲ ਅਗਰਵਾਲ
ਬਠਿੰਡਾ, 11 ਜੁਲਾਈ : ਜ਼ਿਲ੍ਹਾ ਯੋਜ਼ਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਉਨ੍ਹਾਂ ਦੇ ਦਫ਼ਤਰ ਵਿਖੇ ਅਹਿਮ ਮੀਟਿੰਗ ਹੋਈ। ਇਸ ਦੌਰਾਨ ਸ਼ਹਿਰ ਅੰਦਰ ਕੀਤੇ ਜਾ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਵਿੱਚ 15ਵੇਂ ਵਿੱਤ ਕਮਿਸ਼ਨ ਦਾ ਕੰਮ ਚੱਲ ਰਿਹਾ ਹੈ, ਜਿਸ ਤਹਿਤ ਹੁਣ ਤਕ 3.50 ਕਰੋੜ ਰੁਪਏ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਮਗਨਰੇਗਾ ਜੌਬ ਕਾਰਡ,ਆਧਾਰ ਕਾਰਡ ਨਾਲ ਲਿੰਕ ਕੀਤੇ ਗਏ ਹਨ I ਇਸਦੇ ਨਾਲ ਉਹਨਾਂ ਨੇ ਦੱਸਿਆ ਕਿ ਪਿੰਡਾਂ ਵਿਚ 270 ਗੋਬਰ ਗੈਸ ਪਲਾਂਟ ਲਗਾਉਣ ਦਾ ਟੀਚਾ ਹੈ , ਜਿਸ ਤਹਿਤ 117 ਗੋਬਰ ਗੈਸ ਪਲਾਂਟ ਲਗਵਾਏ ਜਾ ਚੁੱਕੇ ਹਨI ਉਨ੍ਹਾਂ ਇਹ ਵੀ ਦੱਸਿਆ ਕਿ ਬਾਕੀ ਰਹਿੰਦੇ ਗੋਬਰ ਗੈਸ ਪਲਾਂਟ ਵੀ ਜਲਦ ਲਗਵਾਏ ਜਾਣI
ਜ਼ਿਲ੍ਹਾ ਯੋਜ਼ਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਸਮੂਹ ਬਲਾਕ ਅਤੇ ਪੰਚਾਇਤ ਅਫ਼ਸਰਾਂ ਤੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਅਧੂਰੇ ਅਤੇ ਕਾਰਜਸ਼ੀਲ ਕੰਮਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕੀਤਾ ਜਾਵੇ।
ਇਸ ਦੌਰਾਨ ਜ਼ਿਲ੍ਹਾ ਯੋਜ਼ਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਕੰਮਾਂ ਸਬੰਧੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਅੰਦਰ ਜਿਸ ਜਗ੍ਹਾ ਤੇ ਬਿਜਲੀ ਵਾਲੇ ਮੀਟਰ ਲਟਕ ਰਹੇ ਹਨ ਅਤੇ ਕਈ ਥਾਵਾਂ ਤੇ ਜੋ ਬਹੁਤ ਨੀਵੇਂ ਵੀ ਹਨ, ਉਨ੍ਹਾਂ ਨੂੰ ਜਲਦ ਠੀਕ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਡਵੀਜ਼ਨ ਨੰਬਰ 1 ਦੇ ਨੁਮਾਇੰਦੇ ਵੱਲੋਂ ਦੱਸਿਆ ਕਿ ਉਹਨਾਂ ਦੇ 5 ਪ੍ਰੋਜੈਕਟਾਂ ਦਾ ਕੰਮ ਚੱਲ ਰਿਹਾ ਹੈ ਜੋ ਕਿ 31 ਅਗਸਤ 2023 ਤੱਕ ਮੁਕੰਮਲ ਕਰ ਲਿਆ ਜਾਵੇਗਾI ਐੱਸ.ਡੀ.ਓ ਵਾਟਰ ਸਪਲਾਈ ਤੇ ਸੈਨੀਟੇਸ਼ਨ ਡਵੀਜ਼ਨ ਨੰ 2 ਨੇ ਦੱਸਿਆ ਕਿ ਉਨ੍ਹਾਂ ਵੱਲੋਂ 753.45 ਲੱਖ ਦੇ ਪ੍ਰੋਜੈਕਟ ਮੰਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁੱਝ ਪ੍ਰੋਜੈਕਟ ਪੂਰੇ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਪ੍ਰੋਜੈਕਟ ਜਲਦ ਪੂਰੇ ਕੀਤੇ ਜਾਣਗੇI ਬਲਾਕ ਮਿਸ਼ਨ ਮੈਨੇਜ਼ਰ ਪੰਜਾਬ ਸਕਿੱਲਡ ਡਿਵੈਲਪਮੈਂਟ ਬਠਿੰਡਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਸਾਲ 2022-23 ਦੇ ਟੀਚੇ ਸਮੇਂ-ਸਿਰ ਮੁਕੰਮਲ ਕਰ ਲਏ ਗਏ ਹਨI
ਇਸ ਮੌਕੇ ਉਪ ਅਰਥ ਅਤੇ ਅੰਕੜਾ ਸਲਾਹਕਾਰ ਅਫ਼ਸਰ ਸ਼੍ਰੀਮਤੀ ਸੁਨੀਤਾ ਪਾਲ, ਸਹਾਇਕ ਖੋਜ ਅਫ਼ਸਰ ਸ਼੍ਰੀ ਰਣਜੀਤ ਸਿੰਘ, ਇਨਵੈਸਟੀਗੇਟਰ ਸ਼੍ਰੀ ਸੰਦੀਪ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।
--
ਨੈਸ਼ਨਲ ਐਵਾਰਡ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਆਨਲਾਈਨ ਅਪਲਾਈ
ਬਠਿੰਡਾ, 11 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਅਪਾਹਜ ਵਿਅਕਤੀਆਂ ਦੇ ਸਸ਼ਕਤੀਕਰਨ ਵਿਭਾਗ ਨਵੀਂ ਦਿੱਲੀ ਵੱਲੋਂ ਖੇਡਾਂ, ਸਿੱਖਿਆ ਜਾਂ ਕਿਸੇ ਹੋਰ ਖੇਤਰ ਵਿੱਚ ਉਪਲੱਬਧੀ ਪ੍ਰਾਪਤ ਕਰਨ ਵਾਲੇ ਦਿਵਿਆਂਗਜਨ ਵਿਅਕਤੀਆਂ ਲਈ ਸਾਲ 2023 ਲਈ ਨੈਸ਼ਨਲ ਆਵਾਰਡ ਲਈ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨੈਸ਼ਨਲ ਐਵਾਰਡ ਲਈ ਆਨਲਾਈਨ ਅਰਜ਼ੀਆਂ ਰਾਹੀਂ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਅਪਲਾਈ ਕਰਨ ਦੀ ਆਖਰੀ ਮਿਤੀ 31 ਜੁਲਾਈ 2023 ਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਯੋਗ ਉਮੀਦਵਾਰ ਸਿੱਧੇ ਤੌਰ ਤੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਦੀ ਵੈਬਸਾਈਟ (www.awards.gov.in) ਆਨਲਾਈਨ ਅਪਲਾਈ ਕਰ ਸਕਦੇ ਹਨ।
Online application can be done till 31 July for the National Award
Jul 8, 2023
ਖੇਤਾਂ ਦੀ ਨੁਹਾਰ ਬਦਲੇ ਬਿਨਾਂ ਨਹੀਂ ਬਣ ਸਕਦਾ ਰੰਗਲਾ ਪੰਜਾਬ









