punjabfly

This is default featured slide 1 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 2 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 3 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 4 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

This is default featured slide 5 title

Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.

Jul 20, 2023

ਫਾਜਿ਼ਲਕਾ ਜਿ਼ਲ੍ਹੇ ਦੇ ਦੋ ਸਕੂਲਾਂ ਲਈ ਹੋ ਗਏ ਆਹ ਹੁਕਮ

 ਫਾਜਿ਼ਲਕਾ ਜਿ਼ਲ੍ਹੇ ਦੇ ਸਕੂਲਾਂ ਵਿਚ 22 ਜੁਲਾਈ ਤੱਕ ਛੁੱਟੀਆਂਬਾਕੀ ਸਾਰੇ ਸਕੂਲ ਆਮ ਵਾਂਗ ਖੁੱਲਣਗੇ

ਫਾਜਿ਼ਲਕਾ, 20 ਜ਼ੁਲਾਈ
ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜਿ਼ਲਕਾ ਜਿ਼ਲ੍ਹੇ ਦੇ ਹੜ੍ਹ ਦੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ 2 ਸਰਕਾਰੀ ਸਕੂਲਾਂ ਨੂੰ ਸ਼ਨੀਵਾਰ (22 ਜ਼ੁਲਾਈ 2023 ਤੱਕ) ਬੰਦ ਰੱਖਣ ਦਾ ਹੁਕਮ ਦਿੱਤਾ ਹੈ।
ਜਾਰੀ ਹੁਕਮਾਂ ਅਨੁਸਾਰ ਗੁਰੂਹਰਸਹਾਏ ਬਲਾਕ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਨੱਥਾ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਤੂ ਵਾਲਾ ਸ਼ਾਮਿਲ ਹਨ।
ਇੰਨ੍ਹਾਂ ਸਕੂਲਾਂ ਤੋਂ ਇਲਾਵਾ ਜਿ਼ਲ੍ਹੇ ਦੇ ਬਾਕੀ ਸਮੂਹ ਸਕੂਲ ਆਮ ਵਾਂਗ ਖੁੱਲਣਗੇ।
Share:

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਮੱਦੇਨਜ਼ਰ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਆਯੋਜਿਤ


 

ਬੂਥ ਲੈਵਲ ਅਫਸਰ ਕਰਨਗੇ 21 ਜੁਲਾਈ ਤੋਂ ਘਰ-ਘਰ ਜਾ ਕੇ ਵੋਟਰ ਸੂਚੀ ਦੀ ਪੜਤਾਲ

 

 ਫਰੀਦਕੋਟ, 20 ਜੁਲਾਈ 

 ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੋਗਤਾ ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਮੱਦੇਨਜ਼ਰ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਵਧੀਕ ਜਿਲ੍ਹਾ ਚੋਣ ਅਫਸਰ ਜੋਤੀ ਬਾਲਾ ਦੀ ਪ੍ਰਧਾਨਗੀ ਹੇਠ ਹੋਈ।

 

ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਗੁਰਚਰਨ ਸਿੰਘ ਨੇ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਲਈ ਦੇ ਪ੍ਰੋਗਰਾਮ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸੁਧਾਈ ਤੋਂ ਪਹਿਲਾਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਤਹਿਤ ਬੂਥ ਲੈਵਲ ਅਫਸਰਾਂ ਰਾਹੀਂ ਵੋਟਰ ਸੂਚੀ ਦੀ ਘਰ-ਘਰ ਜਾ ਕੇ ਪੜਤਾਲ 21 ਜੁਲਾਈ ਤੋਂ 21 ਅਗਸਤ 2023 ਤੱਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨੂੰ ਤਰੁਟੀਆਂ ਰਹਿਤ ਕਰਨ ਲਈ ਬੂਥ ਲੈਵਲ ਅਫਸਰਾਂ ਦਾ ਪੂਰਨ ਸਹਿਯੋਗ ਕੀਤਾ ਜਾਵੇ । ਉਨ੍ਹਾਂ  ਦੱਸਿਆ ਗਿਆ ਕਿ ਲੋਕ ਸਭਾ ਚੋਣਾਂ-2024 ਲਈ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦਾ ਕੰਮ 20 ਅਗਸਤ 2023 ਤੋਂ ਸ਼ੁਰੂ ਹੋ ਜਾਵੇਗਾ । ਜੇਕਰ ਕਿਸੇ ਪੋਲਿੰਗ ਸਟੇਸ਼ਨ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਉਹ ਆਪਣੇ ਸੁਝਾਅ ਲਿਖਤੀ ਤੌਰ ਤੇ ਮਿਤੀ 20.08.2023 ਤੋਂ ਪਹਿਲਾਂ-ਪਹਿਲਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਪਾਸ ਜਾਂ ਜ਼ਿਲ੍ਹਾ ਚੋਣ ਦਫਤਰ ਪਾਸ ਭੇਜ ਦਿੱਤਾ ਜਾਵੇ।

 

ਉਨ੍ਹਾਂ ਸਮੂਹ ਹਾਜਰੀਨ ਨੂੰ ਅਪੀਲ ਕਰਦਿਆਂ ਕਿਹਾ ਹੈ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਸਪੈਸ਼ਲ ਕੈਂਪ ਮਿਤੀ 21, 22 ਅਕਤੂਬਰ ਅਤੇ 18, 19 ਨਵੰਬਰ 2023 ਵੋਟਰ ਸੂਚੀਆਂ ਦੀ ਸੁਧਾਈ ਦੇ ਉਕਤ ਪ੍ਰੋਗਰਾਮ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

 

ਇਸ ਮੌਕੇ ਆਮ ਆਦਮੀ ਪਾਰਟੀ ਤੋਂ ਸ੍ਰੀ ਅਮਰਜੀਤ ਸਿੰਘਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਸ੍ਰੀ ਗੁਰਦੇਵ ਸਿੰਘ ਚਰਨ ਅਤੇ ਸ੍ਰੀ ਜਸਪ੍ਰੀਤ ਸਿੰਘ ਬਰਾੜਸੀ.ਪੀ.ਆਈ.(ਐਮ) ਤੋਂ ਸ੍ਰੀ ਅਪਾਰ ਸਿੰਘ ਸੰਧੂ ਆਦਿ ਹਾਜ਼ਰ ਸਨ।

 

Share:

Jul 19, 2023

ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ

 

The Chief Minister participated in the fair of Bapu Lal Badshahji at Nakodar along with the Sangat


ਨਤਮਸਤਕ ਹੋ ਕੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਦੇ ਨਾਲ-ਨਾਲ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ

 ਸੰਕਟ ਵਿੱਚੋਂ ਸਫਲਤਾ ਨਾਲ ਉਭਰਨਗੇ ਪੰਜਾਬੀ

ਹੜ੍ਹਾਂ ਦੇ ਹਾਲਾਤ ਛੇਤੀ ਹੀ ਆਮ ਵਾਂਗ ਹੋ ਜਾਣਗੇ

 ਨਕੋਦਰ (ਜਲੰਧਰ), 19 ਜੁਲਾਈ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਨਤਮਸਤਕ ਹੋ ਕੇ ਸੂਬੇ ਦੇ ਵਿਕਾਸ ਤੇ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਿੱਥੇ ਹੋਏ ਟੀਚੇ ਪ੍ਰਾਪਤ ਕਰਨ ਲਈ ਦਰਬਾਰ ਤੋਂ ਆਸ਼ੀਰਵਾਦ ਮੰਗਿਆ।
ਇਸ ਮੌਕੇ 'ਤੇ ਮੁੱਖ ਮੰਤਰੀ ਨੇ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਵੱਡੀ ਗਿਣਤੀ 'ਚ ਸੰਗਤਾਂ ਦੇ ਇਕੱਠ ਅਤੇ ਕਮੇਟੀ ਨੂੰ ਵਧਾਈ ਦਿੱਤੀ। ਭਗਵੰਤ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ ਅਤੇ ਪੰਜਾਬ ਦੇ ਲੋਕਾਂ ਦੀ ਉਤਸ਼ਾਹ ਨਾਲ ਸੇਵਾ ਕਰਨ ਲਈ ਅਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਇਤਿਹਾਸਕ ਤੇ ਧਾਰਮਿਕ ਸਮਾਗਮਾਂ ਨੂੰ ਸੌੜੀ ਰਾਜਨੀਤੀ, ਜਾਤ-ਪਾਤ, ਰੰਗ-ਭੇਦ ਤੋਂ ਉਪਰ ਉਠ ਕੇ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਿਵੇਂ ਕਿ ਪੰਜਾਬੀਆਂ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਉਨ੍ਹਾਂ ਵਿੱਚੋਂ ਸਫ਼ਲਤਾਪੂਰਵਕ ਉਭਰਨ ਦੀ ਅਦੁੱਤੀ ਬਖਸ਼ਿਸ਼ ਪ੍ਰਾਪਤ ਹੈ, ਇਸ ਲਈ ਹੜ੍ਹਾਂ ਦੀ ਮੌਜੂਦਾ ਸਥਿਤੀ ਵੀ ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਛੇਤੀ ਹੀ ਆਮ ਵਾਂਗ ਹੋ ਜਾਵੇਗੀ, ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਯਤਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸੰਤਾਂ- ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸਦਾ ਹੀ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਦੇ ਚੱਲਦਿਆਂ ਮੌਜੂਦਾ ਸੰਕਟ ਛੇਤੀ ਹੀ ਖ਼ਤਮ ਹੋ ਜਾਵੇਗਾ ਕਿਉਂਕਿ ਪੰਜਾਬੀਆਂ ਨੇ ਕੁਦਰਤੀ ਆਫ਼ਤ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਆਪਸ ਵਿੱਚ ਸਾਂਝ ਪਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਦੁਨੀਆਂ ਭਰ ਵਿੱਚ ਔਖੇ ਹਾਲਾਤਾਂ ਵਿੱਚ ਦੂਜਿਆਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ, ਇਸ ਲਈ ਮੌਜੂਦਾ ਔਖੇ ਸਮੇਂ ਨੂੰ ਵੀ ਥੋੜ੍ਹੇ ਸਮੇਂ ਵਿੱਚ ਹੀ ਪਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਪੰਜਾਬ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਕਿਉਂਕਿ ਸੂਬੇ ਦਾ ਅਜਿਹੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਕਾਲ ਪੁਰਖ ਦੀ ਮੇਹਰ ਨਾਲ ਇਹ ਸਾਰੀਆਂ ਮੁਸ਼ਕਲਾਂ ਵੀ ਦੂਰ ਹੋ ਜਾਣਗੀਆਂ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸਮਝਦਾਰੀ ਨਾਲ ਅਤੇ ਲੋਕ ਪੱਖੀ ਫੈਸਲੇ ਲੈਣ ਦਾ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਅਤੇ ਇਸ ਦੇ ਲੋਕਾਂ ਦੇ ਵਡੇਰੇ ਹਿੱਤਾਂ ਲਈ  ਫੈਸਲੇ ਲੈ ਰਹੀ ਹੈ ਅਤੇ ਸੂਬੇ ਨੂੰ ਵਿਕਾਸ ਦੀ ਉੱਚ ਲੀਹ 'ਤੇ ਲਿਆ ਰਹੀ ਹੈ।  ਭਗਵੰਤ ਮਾਨ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਂਕਿ ਮਿੱਟੀ ਵਿੱਚ ਡੂੰਘੀਆਂ ਜੜ੍ਹਾਂ ਵਾਲੇ ਰੁੱਖ ਕਦੇ ਵੀ ਕਿਸੇ ਵੀ ਹਾਲਤ ਵਿੱਚ ਨਹੀਂ ਡਿੱਗਦੇ।

 ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਹਰ ਕੀਮਤ 'ਤੇ ਬਹਾਲ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਦੇ ਨਤੀਜੇ ਆਉਣੇ ਸ਼ੁਰੂ ਕਰ ਦਿੱਤੇ ਹਨ।  ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਹੋਰ ਹੁਲਾਰਾ ਦੇਣਗੀਆਂ।

ਇਸ ਦੌਰਾਨ ਮੁੱਖ ਮੰਤਰੀ ਤੇ ਹੋਰਨਾਂ ਨੇ ਵੀ ਲੰਗਰ ਛਕਿਆ।  ਉਨ੍ਹਾਂ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਸੰਗਤਾਂ ਨਾਲ ਗੱਲਬਾਤ ਵੀ ਕੀਤੀ। ਦਰਬਾਰ ਕਮੇਟੀ ਵੱਲੋਂ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਨੇ ਵੀ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ਸ਼ਾਲ ਭੇਟ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ, ਡੇਰੇ ਦੇ ਮੁਖੀ ਅਤੇ ਪ੍ਰਸਿੱਧ ਪੰਜਾਬੀ ਗਾਇਕ ਹੰਸ ਰਾਜ ਹੰਸ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਜਸਵੀਰ ਸਿੰਘ ਰਾਜਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Share:

ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਸੈਂਟਰ ਦੇ ਕੰਮਕਾਜ ਦੀ ਸਮੀਖਿਆ



ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਨੂੰ ਸੈਂਟਰ ਦੀ ਕਾਰਗੁਜ਼ਾਰੀ ਦਿਖਾਉਣ ਵਾਸਤੇ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਨੂੰ ਕੀਤਾ ਗਿਆ ਸ਼ਾਮਲ

ਸੈਂਟਰ ਆਫ ਐਕਸੀਲੈਂਸ ਵਿੱਚ ਪਹਿਲਾਂ ਹੀ 140 ਵਿਦਿਆਰਥੀ ਲੈ ਰਹੇ ਹਨ ਸਿਖਲਾਈ, ਦੋ ਮਹੀਨੇ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ  ਕੀਤਾ ਗਿਆ ਸੀ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਦੇ ਯੋਗ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 19 ਜੁਲਾਈ:

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ 'ਸੈਂਟਰ ਆਫ਼ ਐਕਸੀਲੈਂਸ' (ਸੀ.ਓ.ਈ.) ਦਾ ਉਦਘਾਟਨ ਕੀਤੇ ਜਾਣ ਦੇ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 140 ਦੇ ਕਰੀਬ ਉਮੀਦਵਾਰ, ਜਿਨ੍ਹਾਂ ਵਿੱਚ 32 ਲੜਕੀਆਂ ਵੀ ਸ਼ਾਮਲ ਹਨ,  ਇਸ ਕੇਂਦਰ ਵਿੱਚ ਵੱਖ-ਵੱਖ ਨੌਕਰੀਆਂ (ਜੌਬ ਰੋਲਜ਼) ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ।

ਵਿਸ਼ਵ ਬੈਂਕ ਦੇ ਪ੍ਰਧਾਨ ਸ੍ਰੀ ਅਜੈ ਬੰਗਾ ਨੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ (ਐਮ.ਐਸ.ਡੀ.ਈ) ਦੇ ਅਧਿਕਾਰੀਆਂ ਨਾਲ ਅੱਜ ਇੱਥੇ ਇਸ ਸੈਂਟਰ ਦੇ ਕੰਮਕਾਜ ਸਬੰਧੀ ਸਮੀਖਿਆ ਕੀਤੀ। ਦੱਸਣਯੋਗ ਹੈ ਕਿ ਵਿਸ਼ਵ ਬੈਂਕ ਦੇ ਪ੍ਰਧਾਨ ਅੱਗੇ ਸੈਂਟਰ ਆਫ ਐਕਸੀਲੈਂਸ ਦੀ ਕਾਰਗੁਜ਼ਾਰੀ ਨੂੰ ਦਰਸਾਉਣ ਲਈ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਦਾ ਨਾਮ ਵੀ ਸ਼ਾਮਲ ਸੀ। ਚੁਣੇ ਗਏ ਬਾਕੀ ਤਿੰਨ ਸੂਬਿਆਂ ਵਿੱਚ ਕਰਨਾਟਕ, ਉੜੀਸਾ ਅਤੇ ਮਹਾਰਾਸ਼ਟਰ ਸ਼ਾਮਲ ਹਨ।

ਸੈਂਟਰ ਆਫ਼ ਐਕਸੀਲੈਂਸ ਪੰਜਾਬ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵਿਸ਼ਵ ਬੈਂਕ ਦੁਆਰਾ ਫੰਡਿਡ ‘ਸੰਕਲਪ’ ਸਕੀਮ ਤਹਿਤ ਸਥਾਪਿਤ ਕੀਤਾ ਗਿਆ ਸੀ। ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ 9 ਫਰਵਰੀ, 2023 ਨੂੰ ਫਗਵਾੜਾ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਲਈ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਨਾਲ ਇੱਕ ਸਮਝੌਤਾ ਕੀਤਾ ਸੀ ਅਤੇ ਇਸ ਕੇਂਦਰ ਦਾ ਉਦਘਾਟਨ 26 ਮਈ ਨੂੰ ਕੀਤਾ ਗਿਆ ਸੀ।

ਮੀਟਿੰਗ ਦੌਰਾਨ ਸ੍ਰੀ ਅਜੈ ਬੰਗਾ ਨੇ ਸੈਂਟਰ ਆਫ਼ ਐਕਸੀਲੈਂਸ ਵਿਖੇ ਸਿਖਲਾਈ ਲੈ ਰਹੀਆਂ ਮਹਿਲਾ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ।

ਇਸ ਸੈਂਟਰ ਦੀ ਸਥਾਪਨਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਯੋਗ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਸੀ.ਓ.ਈ. ਸਫਲਤਾਪੂਰਵਕ ਕਾਰਜਸ਼ੀਲ ਹੈ, ਜਿਸ ਵਿੱਚ 32 ਲੜਕੀਆਂ ਸਮੇਤ ਕੁੱਲ 140 ਉਮੀਦਵਾਰ ਹਨ। ਇਹ ਉਮੀਦਵਾਰ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਅਸੈਂਬਲੀ ਸਮੇਤ ਹੋਰਨਾਂ ਨੌਕਰੀਆਂ ਲਈ ਸਿਖਲਾਈ ਲੈ ਰਹੇ ਹਨ। ਸੈਂਟਰ ਆਫ਼ ਐਕਸੀਲੈਂਸ ਵਿੱਚ ਕੁੱਲ 2000 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ।
ਸੈਂਟਰ ਆਫ਼ ਐਕਸੀਲੈਂਸ ਮਹਿਲਾ ਸਸ਼ਕਤੀਕਰਨ 'ਤੇ ਕੇਂਦ੍ਰਿਤ ਹੈ ਅਤੇ ਇਸਦਾ ਉਦੇਸ਼ ਗੈਰ-ਰਵਾਇਤੀ ਖੇਤਰਾਂ ਵਿੱਚ ਮਹਿਲਾ ਉਮੀਦਵਾਰਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ।
Center of Excellence being successfully run by Punjab Government at Phagwara; Review of the functioning of the Center by the President of the World Bank

Share:

‘ਆਪ’ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦੇ ਇਲਾਜ ਲਈ ਹਰੇਕ ਮਰੀਜ਼ ਨੂੰ 1.5 ਲੱਖ ਰੁਪਏ ਦੇਣ ਦਾ ਐਲਾਨ


AAP MP Sanjeev Arora announced to give 1.5 lakh rupees to each patient for the treatment of 100 cancer patients every year.


੍ਇਹ ਇਮਦਾਦ , ਮੁੱਖ ਮੰਤਰੀ ਰਾਹਤ ਕੋਸ਼  ਤਹਿਤ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਤੋਂ ਇਲਾਵਾ  ਹੋਵੇਗੀ

ਚੰਡੀਗੜ੍ਹ, 19 ਜੁਲਾਈ:

ਸੂਬੇ ਦੇ ਕੈਂਸਰ ਪੀੜਤਾਂ ਨੂੰ ਵੱਡੀ ਰਾਹਤ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦਾ 1.5-1.5 ਲੱਖ ਰੁਪਏ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ।

ਇਹ ਐਲਾਨ ਉਨ੍ਹਾਂ ਅੱਜ ਪੰਜਾਬ ਭਵਨ ਵਿਖੇ ਪੰਜਾਬ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਐਮ.ਪੀ. ਅਰੋੜਾ ਨੇ ਕਿਹਾ ਕਿ ਭਾਰਤ ਵਿੱਚ ਡਾਕਟਰੀ ਖਰਚੇ ਬਹੁਤ ਜ਼ਿਆਦਾ ਹਨ ਅਤੇ ਕੈਂਸਰ ਦੇ ਇਲਾਜ ਦੇ ਮਾਮਲੇ ਵਿੱਚ ਲੱਖਾਂ ਰੁਪਏ ਦਾ ਖਰਚਾ ਆਉਂਦਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਪਨਾ ਸੀ ਕਿ ਕੈਂਸਰ ਦਾ ਕੋਈ ਵੀ ਮਰੀਜ਼ ਇਲਾਜ ਦੀ ਘਾਟ ਕਾਰਨ ਇਸ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਨਾ ਹੋਵੇ।  ਉਨ੍ਹਾਂ ਕਿਹਾ ਕਿ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਆਪਣੀ ਮਾਤਾ, ਜੋ ਕਿ ਹਾਲ ਹੀ ਵਿੱਚ ਬ੍ਰੈਸਟ ਕੈਂਸਰ ਦੇ ਚਲਦਿਆਂ ਦਮ ਤੋੜ ਗਈ ਸੀ, ਦੀ ਯਾਦ ਵਿੱਚ ‘ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ’ ਬਣਾਇਆ ਹੈ। ਇਹ ਟਰੱਸਟ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦਾ 1.5-1.5  ਲੱਖ ਰੁਪਏ ਦਾ ਮੁਫਤ ਇਲਾਜ ਕਰਵਾਏਗਾ।

ਜਿਕਰਯੋਗ ਹੈ ਕਿ ਪੰਜਾਬ ਵਿੱਚ ਕੈਂਸਰ ਦੇ ਮਰੀਜਾਂ ਨੂੰ ਪਹਿਲਾਂ ਹੀ ਮੁਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ 1.5 ਲੱਖ ਰੁਪਏ ਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਹ ਤਜਵੀਜ਼ਸ਼ੁਦਾ ਇਲਾਜ ਟਰੱਸਟ ਵੱਲੋਂ ਮੇਲ ਖਾਂਦੇ ਯੋਗਦਾਨ ਦੇ ਰੂਪ ਵਿੱਚ ਹੋਵੇਗਾ। ਇਸ ਲਈ ਮਰੀਜ਼ ਦਾ ਕੁੱਲ 3 ਲੱਖ ਰੁਪਏ ਦਾ ਇਲਾਜ ਮੁਫ਼ਤ ਹੋਵੇਗਾ।


ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਆਮ ਲੋਕਾਂ ਨੂੰ ਇਸ ਸਕੀਮ ਬਾਰੇ ਜਾਣਕਾਰੀ ਨਹੀਂ ਹੈ ਅਤੇ ਨਤੀਜੇ ਵਜੋਂ ਕੈਂਸਰ ਦੇ ਬਹੁਤ ਸਾਰੇ ਮਰੀਜ਼ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ  ਹਨ।

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਸੰਸਦ ਮੈਂਬਰ ਨੂੰ ਪ੍ਰਸਤਾਵ ਨੂੰ ਤੇਜ਼ੀ ਨਾਲ ਲਾਗੂ ਕਰਨ ਦਾ ਭਰੋਸਾ ਦਿੱਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਨਵੀਂ ਪਹਿਲਕਦਮੀ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਰੂਪ ਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ: ਆਦਰਸ਼ਪਾਲ ਕੌਰ ਅਤੇ ਸਹਾਇਕ ਡਾਇਰੈਕਟਰ- ਕਮ- ਸਟੇਟ ਪ੍ਰੋਗਰਾਮ ਅਫ਼ਸਰ ਕੈਂਸਰ ਕੰਟਰੋਲ ਸੈੱਲ ,ਪੰਜਾਬ ਡਾ: ਸੰਦੀਪ ਸਿੰਘ ਗਿੱਲ ਵੀ ਹਾਜ਼ਰ ਸਨ।
----------
Share:

ਆਪਣੇ ਸਟਾਫ ਦੀ ਹੌਸਲਾ ਅਫਜ਼ਾਈ ਲਈ ਫੀਲਡ ਵਿਚ ਨਿਕਲੇ ਸਿਵਲ ਸਰਜਨ

 


ਸਿਹਤ ਕਰਮਚਾਰੀਆਂ ਦੀ ਮਿਹਨਤ ਨਾਲ ਲੋਕਾ ਨੂੰ ਮਿਲ ਰਹੀ ਹੈ ਸਿਹਤ ਸਹੂਲਤਾਂ

ਫਾਜ਼ਿਲਕਾ 19 ਜੁਲਾਈ

ਪਿਛਲੇ ਕਾਫੀ ਦਿਨਾਂ ਤੋਂ ਹੜ ਪ੍ਰਭਾਵਿਤ ਪਿੰਡਾ ਵਿਚ ਦਿਨ ਰਾਤ ਡਿਊਟੀ ਕਰ ਰਹੇ ਸਿਹਤ ਵਿਭਾਗ ਦੀ ਸਟਾਫ ਦੀ ਹੌਸਲਾ ਅਫਜ਼ਾਈ ਲਈ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਫੀਲਡ ਵਿੱਚ ਨਿਕਲੇ ਅਤੇ ਸਿਹਤ ਕੈਂਪਾ ਦਾ ਦੌਰਾ ਕੀਤਾ ਅਤੇ ਮੌਕੇ ਦਾ ਜਾਇਜਾ ਲਿਆ। ਉਹਨਾ ਨੇ ਦੱਸਿਆ ਕਿ ਪਿੰਡਾ ਵਿਚ ਦਰਿਆ ਦਾ ਪਾਣੀ ਘਟ ਰਿਹਾ ਹੈ ਅਤੇ ਕੁਝ ਦਿਨਾਂ ਤਕ ਸਥਿਤੀ ਵਿਚ ਹੋਰ ਸੁਧਾਰ ਹੋਵੇਗਾ ਜਿਸ ਦੀ ਸਿਹਤ ਵਿਭਾਗ ਵਲੋ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਪਿੰਡਾ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਲਈ ਟੀਮਾ ਦੀ ਡਿਊਟੀ ਲਗਾਈ ਜਾ ਰਹੀ ਹੈ ਅਤੇ ਸੈਂਪਲ ਖਰੜ ਲਬਾਰੇਟਰੀ ਵਿਖੇ ਭੇਜੇ ਜਾਣਗੇ ਅਤੇ ਹੜ ਨਾਲ ਪ੍ਰਭਾਵਿਤ ਪਿੰਡਾ ਵਿਚ ਮਛਰਾ ਦੀ ਰੋਕਥਾਮ ਲਈ ਫੌਗਿੰਗ ਅਤੇ ਸਪਰੇਅ ਵੀ ਸ਼ੁਰੂ ਕਰਵਾਈ ਜਾ ਰਹੀ ਹੈ ਤਾਕਿ ਬਿਮਾਰੀਆ ਨੂੰ ਫੈਲਣ ਤੋਂ ਪਹਿਲਾ ਹੀ ਰੋਕਿਆ ਜਾ ਸਕੇ।

ਉਹਨਾ ਸਿਹਤ ਸਟਾਫ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਸਟਾਫ ਦੀ ਦਿਨ ਰਾਤ ਦੀ ਡਿਊਟੀ ਲੱਗੀ ਹੈ ਅਤੇ ਇਹਨਾਂ ਦੀ ਮੇਹਨਤ ਸਦਕਾ ਹੀ ਲੋਕਾ ਨੂੰ ਸਿਹਤ ਸਹੂਲਤਾਂ ਮਿਲ ਰਹੀਆ ਹੈ। ਪਿਛਲੇ ਦਿਨੀ ਇਕ ਲੜਕੀ ਨੂੰ ਕਰੰਟ ਲੱਗ ਗਿਆ ਸੀ ਜਿਸ ਨੂੰ ਵਿਭਾਗ ਦੇ ਸਟਾਫ ਵਲੋ ਐਂਬੂਲੈਂਸ ਵਿਚ ਸਿਵਲ ਹਸਪਤਾਲ਼ ਸ਼ਿਫਟ ਕੀਤਾ ਗਿਆ ਜਿੱਥੇ ਸਮੇ ਸਿਰ ਇਲਾਜ ਹੋਣ ਕਰਕੇ ਹੁਣ ਉਹ ਠੀਕ ਹੈ। ਉਹਨਾ ਕਿਹਾ ਕਿ ਸਟਾਫ ਲਗਾਤਾਰ ਲੋਕਾ ਦੇ ਸੰਪਰਕ ਵਿਚ ਹੈ ।


Share:

ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

A control room has been set up by the Hon'ble government to provide free paddy rice to the flood-affected farmers


• ਝੋਨੇ ਦੀ ਪਨੀਰੀ ਲੈਣ ਲਈ ਕਿਸਾਨ ਸਵੇਰੇ 8 ਵਜੇ ਤੋਂ ਰਾਤ 9:30 ਵਜੇ ਤੱਕ 77106-65725 ‘ਤੇ ਕਾਲ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ
ਫਾਜਿਲਕਾ, 19 ਜੁਲਾਈ:
ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅਜਿਹੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ “77106-65725”  ‘ਤੇ ਕਾਲ ਕਰਕੇ ਝੋਨੇ ਦੀ ਪਨੀਰੀ ਲੈਣ ਲਈ ਮੰਗ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਪੂਰੀ ਵਾਹ ਲਗਾ ਰਹੀ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਝੋਨੇ ਦੀ ਪਨੀਰੀ ਦੀ ਮੰਗ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਸੂਬਾ ਸਰਕਾਰ ਹੜ੍ਹਾਂ ਕਾਰਨ ਨੁਕਸਾਨੀ ਗਈ ਝੋਨੇ ਦੀ ਫਸਲ ਵਾਲੇ ਖੇਤਰਾਂ ਵਿੱਚ ਝੋਨੇ ਦੀ ਮੁੜ ਲੁਆਈ ਲਈ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਖੇਤੀਬਾੜੀ ਮੰਤਰੀ ਨੇ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਵਾਲੇ ਕਿਸਾਨਾਂ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਇੱਕ ਦੂਜੇ ਦੀ ਸਹਾਇਤਾ ਕਰਨ ਦੀ ਲੋੜ ਹੈ।
Share:

ਬੱਲੂਆਣਾ ਵਿਧਾਇਕ ਨੇ ਪਿੰਡਾਂ ਵਿਖੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

Balluana MLA laid the foundation stone of the projects at the villages


ਫਾਜਿਲਕਾ 19 ਜੁਲਾਈ

ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਬੱਲੂਆਣਾ ਅਤੇ ਪਿੰਡ ਕਟੈਹੜਾ ਵਿਖੇ ਇੰਟਰਲਾਕ ਗਲੀਆਂ ਅਤੇ ਨਾਲੀਆਂ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਪਿੰਡ ਬੱਲੂਆਣਾ ਵਿਖੇ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਹੱਲ ਕੀਤੀਆਂ।ਇਸ ਮੌਕੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਤਾਂ ਜ਼ੋ ਕੋਈ ਵੀ ਪਿੰਡ ਮੁਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ `ਚ ਕੋਈ ਢਿਲ ਨਹੀਂ ਵਰਤੀ ਜਾਵੇਗੀ

Share:

ਕੈਮਿਸਟ ਐਸੋਸੀਏਸ਼ਨ ਨੇ ਸਿਹਤ ਵਿਭਾਗ ਨੂੰ ਦਿੱਤੀਆਂ ਦਵਾਈਆਂ

Chemists association gave medicines to health department


ਫਾਜ਼ਿਲਕਾ 19 ਜੁਲਾਈ

ਕੈਮਿਸਟ ਐਸੋਸੀਏਸ਼ਨ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਨੂੰ ਦਵਾਈਆਂ ਅਤੇ ਜ਼ਰੂਰੀ ਵਸਤਾਂ ਭੇਟ ਕੀਤੀਆਂ ਅਤੇ ਹੋਰ ਲੋੜ ਪੈਣ ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ: ਬਬੀਤਾ ਨੂੰ  ਭੇਟ ਕੀਤਾ। ਜ਼ਿਕਰਯੋਗ ਹੈ ਕਿ ਇਸ ਸਬੰਧੀ ਸਿਵਲ ਸਰਜਨ ਦਫ਼ਤਰ ਵਿਖੇ ਇੱਕ ਜ਼ਰੂਰੀ ਮੀਟਿੰਗ ਹੋਈਜਿਸ ਵਿੱਚ ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਕਵਿਤਾ ਸਿੰਘ ਹਾਜ਼ਰ ਸਨਜਿਸ ਵਿੱਚ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ: ਬਬੀਤਾ ਨੇ ਦੱਸਿਆ ਕਿ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਹੋਰ ਉੱਚ ਸਿਹਤ ਅਧਿਕਾਰੀਆਂ ਵੱਲੋਂ ਕੀਤੀ ਵੀਡੀਓ ਕਾਨਫ਼ਰੰਸ ਦੌਰਾਨ ਕੈਮਿਸਟ ਐਸੋਸੀਏਸ਼ਨ ਦੀ ਤਰਫ਼ੋਂ ਮੀਟਿੰਗ ਕਰਕੇ ਉਨ੍ਹਾਂ ਦਾ ਸਹਿਯੋਗ ਮੰਗਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨਜਿਸ ਤਹਿਤ ਡਾ. ਅੱਜ ਐਸੋਸੀਏਸ਼ਨ ਵੱਲੋਂ ਮਦਦ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੀ-ਐਡਿਕਸ਼ਨ ਪ੍ਰਾਈਵੇਟ ਸੈਂਟਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਲਈ ਡਰਾਈਵਰ ਸਮੇਤ ਇੱਕ ਐਂਬੂਲੈਂਸ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਰਸਿੰਗ ਕਾਲਜ ਵੱਲੋਂ ਸਟਾਫ਼ ਨਾਲ ਪਿੰਡਾਂ ਵਿੱਚ ਜਾ ਕੇ ਕੈਂਪ ਲਗਾਉਣ ਅਤੇ ਮਦਦ ਲਈ ਨਰਸਿੰਗ ਵਿਦਿਆਰਥਣਾਂ ਦੀ ਡਿਊਟੀ ਲਗਾਉਣ ਦਾ ਵੀ ਭਰੋਸਾ ਦਿੱਤਾ ਹੈਜਿਸ ਵਿੱਚ ਲੋੜ ਪੈਣ 'ਤੇ ਹਰ ਕਾਲਜ ਵੱਲੋਂ 20 ਵਿਦਿਆਰਥੀ ਦਿੱਤੇ ਜਾਣਗੇ। ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਸਿਹਤ ਵਿਭਾਗ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ। ਇਸੇ ਤਹਿਤ ਅੱਜ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਮਹਿੰਦਰ ਪ੍ਰਤਾਪ ਸਚਦੇਵਾ ਅਤੇ ਕੁਸ਼ਲ ਗੋਇਲ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਇਸ ਮਾਮਲੇ ਵਿੱਚ ਸਿਹਤ ਵਿਭਾਗ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਵੱਲੋਂ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਮਾਨ ਭੇਂਟ ਕੀਤਾ ਗਿਆ ਹੈ ਅਤੇ ਜੋ ਵੀ ਸਿਹਤ ਵਿਭਾਗ ਵੱਲੋਂ ਲੋੜੀਂਦਾ ਹੋਵੇਗਾ। ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਸੇ ਤਰ੍ਹਾਂ ਸਹਾਇਕ ਸਿਵਲ ਸਰਜਨ ਡਾ: ਬਬੀਤਾ ਨੇ ਦੱਸਿਆ ਕਿ ਟੀਮ ਲਗਾਤਾਰ ਸਿਹਤ ਵਿਭਾਗ ਦੇ ਕੰਟਰੋਲ ਰੂਮ ਅਤੇ ਰਾਹਤ ਕੈਂਪਾਂ ਵਿੱਚ ਲੱਗੀ ਹੋਈ ਹੈਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਵਿੱਚ ਬੈੱਡ ਰਾਖਵੇਂ ਰੱਖੇ ਹੋਏ ਹਨ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਵੀ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਹੈ ਤਾਂ ਜੋ ਸਾਰਿਆਂ ਦੇ ਸਹਿਯੋਗ ਨਾਲ ਲੋਕਾਂ ਦੀ ਮਦਦ ਕੀਤੀ ਜਾ ਸਕੇ।

ਪ੍ਰਧਾਨ ਬਾਲ ਕ੍ਰਿਸ਼ਨ ਕਟਾਰੀਆ ਅਤੇ ਮਹਿੰਦਰ ਪ੍ਰਤਾਪ ਸਚਦੇਵਾ ਨੇ ਕਿਹਾ ਕਿ ਐਸੋਸੀਏਸ਼ਨ ਇਸ ਘੜੀ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਸਿਹਤ ਵਿਭਾਗ ਦੇ ਨਾਲ ਖੜੀ ਹੈਸਰਕਾਰ ਵੱਲੋਂ ਜੋ ਵੀ ਹਦਾਇਤਾਂ ਮਿਲਣਗੀਆਂਸਿਹਤ ਵਿਭਾਗ ਦੇ ਨਾਲ ਲੋਕਾਂ ਦੀ ਮਦ     ਦ ਲਈ ਨਾਲ ਮਿਲ ਕੇ  ਕੰਮ ਕਰੇਗਾ


Share:

ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਫਰੀਦਕੋਟ ਵਿਖੇ ਅਗਸਤ ਮਹੀਨੇ ਦੇ ਪਹਿਲੇ ਹਫਤੇ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਕੈਂਪ


ਫਰੀਦਕੋਟ 19 ਜੁਲਾਈ 

ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਕਮ-ਚੇਅਰਮੈਂਨ ਡੀ.ਬੀ.ਈ.ਈਫਰੀਦਕੋਟ ਅਤੇ ਵਧੀਕ ਡਿਪਟੀ ਕਮਿਸ਼ਨਰ ਕਮ-ਸੀ.ਈ.ਓ, ਡੀ.ਬੀ.ਈ.ਈਫਰੀਦਕੋਟ ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,  ਫਰੀਦਕੋਟ ਵਿਖੇ ਅਗਸਤ 2023 ਦੇ ਪਹਿਲੇ ਹਫਤੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਅਫਸਰ ਸ੍ਰੀ ਹਰਮੇਸ਼ ਕੁਮਾਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਇਸ ਸਵੈ-ਰੋਜ਼ਗਾਰ ਕੈਂਪ ਦਾ ਮੁੱਖ ਮਕਸਦ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ ਅਤੇ ਸਵੈ-ਰੋਜ਼ਗਾਰ ਲਈ ਪੰਜਾਬ ਦੇ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਦਾ ਲਾਭ ਦੇਣਾ ਹੈ। ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਨੂੰ ਅਪੀਲ ਕੀਤੀ ਕਿ ਉਹ ਇਸ ਅਵਸਰ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਤਾਂ ਜ਼ੋ ਉਨ੍ਹਾਂ ਨੂੰ ਰੋਜਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸਵੈ-ਰੋਜਗਾਰ ਕਰਨ ਲਈ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ ਇਸ ਲਿੰਕ ਤੇ https://forms.gle/CYUNnwNRW8RGFwBK9 31-07-2023 ਤੋਂ ਪਹਿਲਾਂ ਰਜਿਸਟ੍ਹੇਸ਼ਨ ਕਰਨ। ਉਨ੍ਹਾਂ ਕਿਹਾ ਕਿ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਨੇੜੇ ਸੰਧੂ ਪੈਲਸਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲਫਰੀਦਕੋਟ ਵਿਖੇ ਆਪਣੇ ਅਸਲ ਦਸਤਾਵੇਜ਼ ਅਤੇ ਫੋਟ ਕਾਪੀਆਂਆਧਾਰ ਕਾਰਡਜਾਤੀ ਸਰਟੀਫਿਕੇਟ ਅਤੇ ਰੀਜਿਊਮ ਲੈ ਕੇ ਕਿਸੇ ਵੀ ਦਫਤਰੀ ਕੰਮ ਵਾਲੇ ਦਿਨਦਫਤਰੀ ਸਮੇਂ ਤੇ ਪਹੁੰਚ ਸਕਦੇ ਹਨ।

Share:

ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਬਾਬਾ ਫਰੀਦ ਆਗਮਨ ਪੁਰਬ-ਡਿਪਟੀ ਕਮਿਸ਼ਨਰ


Like every year, this year too Baba Farid's arrival will be celebrated with full devotion and enthusiasm.

 

--- ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2023 ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋਈ

 

 

ਫਰੀਦਕੋਟ 19 ਜੁਲਾਈ 

ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2023 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲਾ ਸੱਭਿਆਚਾਰਕ ਸੁਸਾਇਟੀ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਐੱਸ.ਡੀ.ਐੱਮ ਫ਼ਰੀਦਕੋਟ ਮੈਡਮ ਬਲਜੀਤ ਕੌਰ,ਐਸ.ਡੀ.ਐਮ ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ. ਜੈਤੋ ਡਾ. ਨਿਰਮਲ ਓਸੇਪਚਨ ਵਿਸ਼ੇਸ਼ ਤੌਰ ਤੇ ਹਾਜਰ ਸਨ। 

 

          ਮੀਟਿੰਗ ਮੌਕੇ ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਫਰੀਦ ਆਗਮਨ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਉਨਾਂ ਬਾਬਾ ਫਰੀਦ ਕੌਮੀ ਫੈਸਟੀਵਲ ਦੌਰਾਨ ਕੀਤੇ ਜਾਂਦੇ ਪ੍ਰੋਗਰਾਮਪਾਠ ਸ੍ਰੀ ਸੁਖਮਨੀ ਸਾਹਿਬ ਅਤੇ ਅਰਦਾਸਪੇਂਡੂ ਖੇਡ ਮੇਲਾਡਰਾਮਾ ਫੈਸਟੀਵਲਹੈਰੀਟੇਜ਼ ਵਾਕਕੌਮੀ ਲੋਕ ਨਾਚ ਪ੍ਰੋਗਰਾਮ ਸਮੇਤ ਮੇਲੇ ਦੌਰਾਨ ਹੋਣ ਵਾਲੇ ਹੋਰ ਵੱਖ ਵੱਖ ਮੁਕਾਬਲਿਆਂਸਮਾਗਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਕਰਮਚਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ, ਤਾਂ ਜੋ ਇਸ ਅੰਤਰ ਰਾਸ਼ਟਰੀ ਪ੍ਰਸਿੱਧੀ ਵਾਲੇ ਮੇਲੇ ਨੂੰ ਸਫਲਤਾਪੂਰਵਕ ਸੰਪੰਨ ਕੀਤਾ ਜਾ ਸਕੇ ਅਤੇ ਮੇਲੇ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਿਰਕਤ ਹੋ ਸਕੇ ।

 

 ਇਸ ਮੌਕੇ ਡੀ.ਐਸ.ਪੀ. ਗੁਰਮੀਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੇਵਾ ਸਿੰਘ ਸਿੱਧੂ, ਜਿਲ੍ਹਾ ਸਿੱਖਿਆ ਅਫਸਰ ਐਲੀ. ਸਿੱਖਿਆ ਨੀਲਮ ਰਾਣੀ, ਐਸ.ਐਮ.ਓ ਡਾ. ਚੰਦਰ ਸ਼ੇਖਰ ਐਸ.ਡੀ.ਓ ਮੰਡੀ ਬੋਰਡ ਗੁਰਦਾਸ ਸਿੰਘ, ਸੈਕਟਰੀ ਰੈੱਡ ਕਰਾਸ ਮਨਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਬਾਬਾ ਫਰੀਦ ਟਰੱਸਟ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

Share:

ਸੂਬੇ ਦੇ ਵੱਖ ਵੱਖ ਹਿੱਸਿਆ ਤੋਂ ਪਹੁੰਚ ਕੇ ਡੀ.ਆਈ.ਜੀ. ਅਜੇ ਮਲੂਜਾ ਦੇ ਪਿਤਾ ਨੂੰ ਦਿੱਤੀ ਨਮ ਅੱਖਾਂ ਨਾਲ ਸ਼ਰਧਾਂਜਲੀ

 

DIG reached from different parts of the state. Tribute to Ajay Maluja's father with wet eyes

----ਸ਼ਗਨ ਲਾਲ ਮਲੂਜਾ ਸਨ, ਮਲੋਟ ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਸਿਆਸਤਦਾਨ

----ਦੋ ਵਾਰ ਮਿਊਂਸੀਪਲਰ ਕੌਂਸਲਰ ਅਤੇ ਮਲੋਟ ਮਿਊਂਸੀਪਲ ਕੌਂਸਲ ਦੇ ਦੂਸਰੇ ਪ੍ਰਧਾਨ ਰਹੇ ਸਨ ਮਲੂਜਾ

ਫਰੀਦਕੋਟ 19 ਜੁਲਾਈ 

ਡੀ.ਆਈ.ਜੀ ਫਰੀਦਕੋਟ ਰੇਂਜ ਸ੍ਰੀ ਅਜੇ ਮਲੂਜਾ ਦੇ 88 ਸਾਲਾਂ ਪਿਤਾ ਸ਼ਗਨ ਲਾਲ ਮਲੂਜਾ ਜੋ ਕਿ ਮੰਗਲਵਾਰ ਸ਼ਾਮ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮਲੋਟ ਦੇ ਰਾਮ ਬਾਗ ਵਿਖੇ ਪੂਰੇ ਧਾਰਮਿਕ ਰਸਮਾਂ ਰਿਵਾਜਾਂ ਨਾਲ ਪੰਜਾਬ ਦੀਆਂ ਉੱਘੀਆਂ ਸ਼ਖਸ਼ੀਅਤਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ।

ਸ੍ਰੀ ਸ਼ਗਨ ਲਾਲ ਮਲੂਜਾ ਦਾ ਜਨਮ 1935 ਵਿੱਚ ਸੇਂਖੂ ਖੰਡ ਵਾਲਾ ਪਿੰਡ ਨੇੜੇ ਮਲੋਟ, ਜਿਲ੍ਹਾ ਮੁਕਤਸਾਰ ਵਿਖੇ ਹੋਇਆ ਸੀ ਅਤੇ ਸ਼ੁਰੂਆਤੀ ਕਾਰਜਕਾਲ ਦੌਰਾਨ ਉਨ੍ਹਾਂ ਨੇ ਟਰੈਕਟਰ ਰਿਪੇਅਰ ਦਾ ਕੰਮ ਕੀਤਾ, ਜਿਸ ਉਪਰੰਤ ਉਹ ਸਿਆਸਤ ਵਿੱਚ ਆ ਗਏ ਅਤੇ 29 ਸਾਲਾਂ ਦੀ ਉਮਰ ਵਿੱਚ ਮਿਊਸੀਪਲ ਕੌਂਸਲ ਮਲੋਟ ਦੇ ਦੂਸਰੇ ਪ੍ਰਧਾਨ ਬਣੇ ਅਤੇ ਆਪਣਾ ਪੰਜ ਸਾਲ ਦਾ ਕਾਰਜਕਾਲ ਸਫਲਤਾਪੂਰਵਕ ਸੰਪੰਨ ਕੀਤਾ। ਇਨ੍ਹਾਂ ਦੇ ਤਿੰਨ ਬੇਟੇ ਅਤੇ ਇੱਕ ਬੇਟੀ ਸਨ। ਤਿੰਨੇ ਬੇਟੇ ਲਾਅ ਗ੍ਰੈਜੂਏਟ ਅਤੇ ਬੇਟੀ ਨੇ ਵੀ ਉੱਚ ਸਿੱਖਿਆ ਪ੍ਰਾਪਤ ਕੀਤੀ।

ਸ੍ਰੀ ਸ਼ਗਨ ਲਾਲ ਜੀ ਦੇ ਕੰਮਾਂ ਨੂੰ ਯਾਦ ਕਰਦਿਆਂ ਅੱਜ ਮਲੋਟ ਵਾਸੀਆਂ ਨੇ ਦੱਸਿਆ ਕਿ ਇੱਕ ਉੱਘੇ ਸਿਆਸਤਦਾਨ ਦੇ ਨਾਲ ਨਾਲ ਇੱਕ ਸਫਲ ਸਮਾਜ ਸੇਵੀ ਵਜੋਂ ਵੀ ਇਨ੍ਹਾਂ ਨੇ ਅਣਥੱਕ ਸੇਵਾਵਾਂ ਦਿੱਤੀਆਂ। ਸ੍ਰੀ ਸ਼ਗਨ ਲਾਲ ਜੀ ਦੀ ਅੰਤਿਮ ਯਾਤਰਾ ਦੇ ਸਮੇਂ ਉਨ੍ਹਾਂ  ਦੇ ਜੱਦੀ ਘਰ ਵਿਖੇ ਲੋਕਾਂ ਨੇ ਮਾਰਕਿੰਟ ਬੰਦ ਕਰਕੇ ਜਿੱਥੇ ਸੋਗ ਪ੍ਰਗਟ ਕੀਤਾ, ਉੱਥੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਵਿਦਾ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਜੀ.ਪੀ.(ਪੀ.ਐਸ.ਪੀ.ਸੀ.ਐਲ) ਜਤਿੰਦਰ ਜੈਨ, ਐਸ.ਐਸ.ਪੀ. ਫਰੀਦਕੋਟ ਹਰਜੀਤ ਸਿੰਘ, ਡੀ.ਪੀ.ਆਰ.ਓ ਫਰੀਦਕੋਟ ਸ. ਗੁਰਦੀਪ ਸਿੰਘ ਮਾਨ, ਅਮਰ ਚਹਿਲ ਰਿਟਾ. ਡੀ.ਆਈ.ਜੀ., ਏ.ਆਈ.ਜੀ. ਸੁਰਿੰਦਰਪਾਲ, ਡੀ.ਐਸ.ਪੀ. ਗਿੱਦੜਬਾਹਾ ਜਸਵੀਰ ਸਿੰਘ ਪੰਨੂ, ਸਾਬਕਾ ਆਰ.ਟੀ.ਆਈ ਕਮਿਸ਼ਨਰ ਚੰਦਰ ਪ੍ਰਕਾਸ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਲੋਟ ਦੇ ਸਿਆਸੀ ਨੁਮਾਇੰਦੇ ਹਾਜ਼ਰ ਸਨ।

Share:

ਜਗਵਿੰਦਰ ਸਿੰਘ ਸਹਿਕਾਰੀ ਸਭਾ ਕੋਠੇ ਵੜਿੰਗ ਦੇ ਪ੍ਰਧਾਨ ਬਣੇ

 

Jagwinder Singh became the president of Cooperative Society Kothe Waring

ਕਿਹਾ, ਦਿੱਤੀ ਗਈ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਵਾਂਗਾ

ਸਪੀਕਰ ਸ. ਸੰਧਵਾਂ ਨੇ ਵੀ ਸਰਬਸੰਮਤੀ ਨਾਲ ਸਹਿਕਾਰੀ ਸਭਾ ਦਾ ਪ੍ਰਧਾਨ ਚੁਣੇ ਜਾਣ ਤੇ ਦਿੱਤੀ ਵਧਾਈ

ਫਰੀਦਕੋਟ 19 ਜੁਲਾਈ 

 ਸਹਿਕਾਰੀ ਸਭਾ ਕੋਠੇ ਵੜਿੰਗ ਦੀ 3 ਜੁਲਾਈ ਨੂੰ ਮੈਂਬਰਾਂ ਦੀ ਚੋਣ ਤੋਂ ਬਾਅਦ ਸ੍ਰੀ ਜਗਵਿੰਦਰ ਸਿੰਘ ਅੱਜ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ। ਇਸ ਨਵੀਂ ਜੁੰਮੇਵਾਰੀ ਮਿਲਣ  ਤੇ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

ਜਗਵਿੰਦਰ ਸਿੰਘ ਨੇ ਕਿਹਾ ਕਿ  ਸਹਿਕਾਰੀ ਸਭਾਵਾਂ ਵਿੱਚ ਆਮ ਲੋਕਾਂ ਦੇ ਲਾਭ ਲਈ ਜੋ ਵੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਹ ਬਿਨ੍ਹਾਂ ਕਿਸੇ ਭੇਦ ਭਾਵ ਤੋਂ ਦਿੱਤੀਆਂ ਜਾਣਗੀਆ। ਉਨ੍ਹਾਂ ਕਿਹਾ ਕਿ ਉਹ ਇਸ ਨਵੀਂ ਮਿਲੀ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਸਹਿਕਾਰੀ ਸਭਾਵਾਂ ਵਿੱਚ ਚਲਾਈਆਂ ਜਾ ਰਹੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਇਸ ਮੌਕੇ ਸਪੀਕਰ ਸੰਧਵਾਂ ਤੋਂ ਇਲਾਵਾ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਧਾਲੀਵਾਲ, ਗੁਰਪ੍ਰੀਤ ਗੈਰੀ ਵੜਿੰਗ ਨੇ ਵੀ ਜਗਵਿੰਦਰ ਨੂੰ ਪ੍ਰਧਾਨ ਬਣਨ ਤੇ ਵਧਾਈ ਦਿੱਤੀ।

ਕੋਠੇ ਵੜਿੰਗ ਸਹਿਕਾਰੀ ਸਭਾ ਵਿੱਚ ਪ੍ਰਧਾਨ ਜਸਵਿੰਦਰ ਸਿੰਘ , ਮੀਤ ਪ੍ਰਧਾਨ ਹਰਜਿੰਦਰ ਸਿੰਘ ਤੋਂ ਇਲਾਵਾ ਬੋਘਾ ਸਿੰਘ, ਨਿਰਮਲਜੀਤ ਕੌਰ, ਸੁਖਮੰਦਰ ਸਿੰਘ, ਗਗਨਦੀਪ ਸਿੰਘ, ਸੁਖਦੀਪ ਕੌਰ, ਮੰਗਲਜੀਤ ਸਿੰਘ, ਸੁਖਰਾਜ ਸਿੰਘ ਮੈਂਬਰ ਵਜੋਂ 3 ਜੁਲਾਈ ਨੂੰ ਚੁਣੇ ਗਏ ਸਨ।

Share:

Definition List

blogger/disqus/facebook

Unordered List

Support