This is default featured slide 1 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 2 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 3 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 4 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 5 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
Jul 23, 2023
ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪਣੇ ਅਹੁਦੇ ‘ਤੇ ਬਣੇ ਰਹਿਣ ਦੇ ਸਮਰੱਥ ਨਹੀਂ: ਸੰਧਵਾਂ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ
ਫ਼ਾਜਿ਼ਲਕਾ ਪੁਲਿਸ ਨੇ ਕੀਤੀ ਵੱਡੀ ਸਫ਼ਲਤਾ ਹਾਸਲ
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਪਿੰਡ ਹਸਤਾ ਕਲਾਂ ਤੋਂ ਡਰੋਨ ਰਾਹੀਂ ਪ੍ਰਾਪਤ ਕੀਤੀ ਨਸ਼ੇ ਦੀ ਖੇਪ ਹਾਸਲ ਕਰਨ ਉਪਰੰਤ ਆ ਰਹੇ ਵਿਅਕੀਤਆਂ ਨੂੰ ਕੀਤਾ ਗ੍ਰਿਫਤਾਰ : ਡੀਜੀਪੀ ਗੌਰਵ ਯਾਦਵ
- ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਦੀ ਉਮੀਦ: : ਏਆਈਜੀ ਐਸ.ਐਸ.ਓ.ਸੀ. ਲਖਬੀਰ ਸਿੰਘ
ਚੰਡੀਗੜ੍ਹ/ਫਿਰੋਜ਼ਪੁਰ, 23 ਜੁਲਾਈ:
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਡੀ.ਜੀ.ਪੀ.) ਗੌਰਵ ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਰਹੱਦ ਪਾਰੋਂ ਤਸਕਰੀ ਕਰਨ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ , ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ 20 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਉਪਰੰਤ ਪਾਕਿਸਤਾਨ ਸਥਿਤ ਤਸਕਰਾਂ ਦੀ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨੇਸਤੇ-ਨਾਬੂਤ ਕਰ ਦਿੱਤਾ ਹੈ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਲਖਮੀਰ ਕੇ ਉਤਾੜ ਦੇ ਰਹਿਣ ਵਾਲੇ ਸੁਬੇਗ ਸਿੰਘ ਅਤੇ ਫਾਜ਼ਿਲਕਾ ਦੇ ਪਿੰਡ ਮਾਨਸਾ ਦੇ ਸੰਦੀਪ ਸਿੰਘ ਉਰਫ ਸੀਪਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਨੇ ਪਾਕਿ ਸਥਿਤ ਤਸਕਰਾਂ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਸਬੰਧੀ ਖ਼ੁਫ਼ੀਆ ਇਤਲਾਹ ਦਿੱਤੀ ਸੀ ਅਤੇ ਇਸੇ ਸੂਚਨਾ ਦੇ ਆਧਾਰ ’ਤੇ ਐਸ.ਐਸ.ਓ.ਸੀ. ਫਾਜ਼ਿਲਕਾ ਦੀਆਂ ਪੁਲੀਸ ਟੀਮਾਂ ਨੇ ਫਾਜ਼ਿਲਕਾ ਦੇ ਪਿੰਡ ਰਾਣੋ ਨੇੜੇ ਹਸਤੇ ਕੇ ਰੋਡ ’ਤੇ ਇੱਕ ਵਿਆਪਕ ਕਾਰਵਾਈ ਕੀਤੀ, ਜਿੱਥੇ ਉਕਤ ਮੁਲਜ਼ਮਾਂ ਦੇ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਨਸ਼ੇ ਦੀ ਖੇਪ ਪ੍ਰਾਪਤ ਕਰ ਕਰਕੇ ਲੰਘਣ ਦਾ ਖ਼ਦਸ਼ਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਆਪਣੇ ਮੋਟਰਸਾਈਕਲ ’ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਥੋੜ੍ਹੇ ਹੀ ਹੱਥੋ-ਪਾਈ ਤੋਂ ਬਾਅਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਦੋਸ਼ੀਆਂ ਕੋਲੋਂ 10 ਪੈਕਟਾਂ ਵਿਚ ਕੁੱਲ 20 ਕਿਲੋ ਹੈਰੋਇਨ ਬਰਾਮਦ ਕੀਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਐਸ.ਐਸ.ਓ.ਸੀ. ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਥਾਣਾ ਐਸ.ਐਸ.ਓ.ਸੀ ,ਫਾਜ਼ਿਲਕਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਅਧੀਨ ਮੁਕੱਦਮਾ ਨੰਬਰ 24 ਮਿਤੀ 23.07.2023 ਨੂੰ ਦਰਜ ਕੀਤਾ ਗਿਆ ਹੈ।
PUNJAB POLICE RECOVER 20KG HEROIN FROM FAZILKA; TWO HELD
ਡੀ.ਆਈ.ਜੀ. ਫ਼ਰੀਦਕੋਟ ਰੇਂਜ ਦੇ ਪਿਤਾ ਦੇ ਭੋਗ 'ਤੇ ਉੱਗੀਆਂ ਸ਼ਖਸੀਅਤਾਂ ਨੇ ਪਹੁੰਚ ਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ - ਸਪੀਕਰ ਸੰਧਵਾ
ਸੂਬਾ ਸਰਕਾਰ ਦੀ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਪ੍ਰਫੁੱਲਿਤ ਕਰਨਾ ਮੁੱਖ ਤਰਜੀਹ : ਸੁਖਬੀਰ ਸਿੰਘ ਮਾਈਸਰਖਾਨਾ
• ਸੁਖਬੀਰ ਸਿੰਘ ਮਾਈਸਰਖ਼ਾਨਾ ਨੇ ਸਹਿਤਕਾਰਾਂ ਦੇ ਚਿੱਤਰਾਂ ਦੀ ਆਰਟ ਗੈਲਰੀ ਦਾ ਕੀਤਾ ਉਦਘਾਟਨ
• 16 ਪਿੰਡਾਂ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
• ਪੰਜਾਬੀ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਆ
ਬਾਲਿਆਂਵਾਲੀ (ਬਠਿੰਡਾ), 22 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਪ੍ਰਫੁੱਲਿਤ ਕਰਨਾ ਮੁੱਖ ਤਰਜੀਹ ਹੈ। ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਪੇਂਡੂ ਸਾਹਿਤ ਸਭਾ (ਰਜਿ) ਬਾਲਿਆਂਵਾਲੀ ਵਲੋਂ ਕਵੀਸ਼ਰ ਮਾਘੀ ਸਿੰਘ ਗਿੱਲ ਯਾਦਗਾਰੀ ਲਾਇਬਰ੍ਰੇਰੀ ਮੇਨ ਚੌਕ (ਰਾਮ ਲੀਲਾ ਗਰਾਊਡ) ਬਾਲਿਆਂਵਾਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੀਤਾ।
ਇਸ ਮੌਕੇ ਬੋਲਦਿਆਂ ਵਿਧਾਇਕ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਾਡਲ ਅਤੇ ਕਾਨਵੈਂਟ ਸਕੂਲਾਂ ਤੋਂ ਵਧੇਰੇ ਆਧੁਨਿਕ ਤਕਨੀਕਾਂ ਨਾਲ ਲੈਸ ਕਰਕੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਮਿਆਰੀ ਵਿੱਦਿਆ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਸੂਬਾ ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਵੱਡੇ ਅਹੁਦਿਆਂ ਤੇ ਬਿਰਾਜਮਾਨ ਹੋਣ ਦੇ ਸਮਰੱਥ ਬਣਨਗੇ।
ਇਸ ਮੌਕੇ ਵਿਧਾਇਕ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਬਾਲਿਆਂਵਾਲੀ ਖੇਤਰ ਦੇ 16 ਪਿੰਡਾਂ ਦੇ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਜਿਨ੍ਹਾਂ ਨੇ ਪੰਜਾਬੀ ਵਿਸ਼ੇ ਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਦੂਸਰਾ ਅੰਤਰ ਸਕੂਲ ਕਵਿਤਾ ਤੇ ਲੇਖ ਮੁਕਾਬਲਿਆਂ ਚੋਂ ਵੱਖ-ਵੱਖ ਸਥਾਨ ਹਾਸਲ ਕਰਨ ਵਾਲਿਆਂ ਵਿਦਿਆਰਥੀਆਂ ਨੂੰ ਅਤੇ ਜਿਹੜੇ-ਜਿਹੜੇ ਅਧਿਆਪਕ ਸਾਹਿਬਾਨ ਬੱਚਿਆਂ ਨੂੰ ਪੰਜਾਬੀ ਵਿਸ਼ਾ ਪੜ੍ਹਾਉਂਦੇ ਸਨ ਉਹ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤੇ।
ਇਸ ਮੌਕੇ ਉਨ੍ਹਾਂ ਪਹਿਲੇ ਸਥਾਨ ਤੇ ਆਏ ਵਿਦਿਆਰਥੀ ਨੂੰ 1100 ਰੁਪਏ ਸਮੇਤ ਸਰਟੀਫ਼ਿਕੇਟ, ਦੂਸਰੇ ਸਥਾਨ ਤੇ ਰਹੇ ਵਿਦਿਆਰਥੀ ਨੂੰ 800 ਰੁਪਏ ਸਮੇਤ ਸਰਟੀਫ਼ਿਕੇਟ ਅਤੇ ਤੀਸਰੇ ਸਥਾਨ ਤੇ ਆਏ ਵਿਦਿਆਰਥੀ ਨੂੰ 500 ਰੁਪਏ ਸਮੇਤ ਸਰਟੀਫ਼ਿਕੇਟ ਦੇ ਕੇ ਸਨਾਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜਾਈ ਕਰਦਿਆਂ ਅੱਗੇ ਹੋਰ ਵਧੇਰੇ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ।
ਇਸ ਦੌਰਾਨ ਸ. ਸੁਖਬੀਰ ਸਿੰਘ ਮਾਈਸਰਖ਼ਾਨਾ ਨੇ ਪੇਂਡੂ ਸਾਹਿਤ ਸਭਾ (ਰਜਿ) ਬਾਲਿਆਂਵਾਲੀ ਵਲੋਂ ਸ. ਸੁਰਜੀਤ ਸਿੰਘ ਮਾਧੋਪੁਰੀ (ਕੈਨੇਡਾ ਸਰਕਾਰ ਪਾਸੋਂ ਸਰਵਸ਼ੇਸਠ ਅਵਾਰਡ ਵਿਜੇਤਾ) ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਲਾਇਬ੍ਰੇਰੀ ਵਿਖੇ ਸਾਹਿਤਕਾਰਾਂ ਦੇ ਚਿੱਤਰਾਂ ਦੀ ਆਰਟ ਗੈਲਰੀ ਦਾ ਉਦਘਾਟਨ ਵੀ ਕੀਤਾ ਗਿਆ।
ਇਸ ਮੌਕੇ ਰਣਜੀਤ ਸਿੰਘ ਮਠਾੜੂ ਪੀ.ਏ (ਸੁਖਬੀਰ ਮਾਇਸਰਖਾਨਾ) ਡਾ. ਬਲਜੀਤ ਸਿੰਘ ਮਾਨ, ਸ਼੍ਰੀ ਸੁਖਬੀਰ ਸਿੰਘ ਮਾਨ, ਬਲਾਕ ਪ੍ਰਧਾਨ ਸ਼੍ਰੀ ਜਗਸੀਰ ਸ਼ਰਮਾ, ਸਰਕਲ ਪ੍ਰਧਾਨ ਸ਼੍ਰੀ ਗੁਰਵਿੰਦਰ ਸਿੰਘ ਲੇਲ, ਜਨਰਲ ਸਕੱਤਰ ਸ਼੍ਰੀ ਜਗਨ ਨਾਥ, ਸ. ਤੇਜਾ ਸਿੰਘ ਦੰਦੀਵਾਲ, ਪ੍ਰਧਾਨ ਸ਼੍ਰੀ ਸੁਖਦਰਸ਼ਨ ਗਰਗ, ਵਿੱਤ ਸਕੱਤਰ ਸ਼੍ਰੀ ਦਰਸ਼ਨ ਸਿੰਘ ਸਿੱਧੂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ. ਜਗਤਾਰ ਸਿੰਘ, ਪੰਚਾਇਤ ਅਫ਼ਸਰ ਸ਼੍ਰੀ ਬਲਜੀਤ ਸਿੰਘ, ਜੀਤ ਸਿੰਘ ਚਹਿਲ, ਅਜਮੇਰ ਦੀਵਾਨਾ, ਕੁਲਦੀਪ ਮਤਵਾਲਾ, ਅਮਰਜੀਤ ਸਿੰਘ ਪੇਂਟਰ ਬਠਿੰਡਾ, ਕਵੀਸ਼ਰ ਸਤਪਾਲ ਗਿੱਲ, ਸਮਾਜ ਸੇਵੀ ਮ. ਗੁਰਬਿੰਦਰ ਸਿੱਧੂ, ਦੇਵਰਾਜ ਗੋਇਲ, ਲੇਖਕ ਦਰਸ਼ਨ ਪ੍ਰੀਤੀਮਾਨ, ਪੋਰਿੰਦਰ ਸਿੰਗਲਾ, ਗੁਰਤੇਜ ਸਿੰਘ, ਹਰਜਿੰਦਰ ਕੌਰ, ਗੁਰਪ੍ਰੀਤ ਕੌਰ, ਕ੍ਰਿਸ਼ਟਲ, ਮਹਿਕ, ਗੁਰਮੀਤ ਕੁਮਾਰ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।
ਹੜ੍ਹਾਂ ਕਾਰਨ ਪੰਜਾਬ ਦੇ ਕਿੰਨੇ ਪਿੰਡ ਅਜੇ ਵੀ ਪ੍ਰਭਾਵਿਤ ਦੇਖੋ ਕੀ ਨੇ ਹਾਲਾਤ
ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫ਼ੇਅਰ ਫੋਰਸ ਵਿੰਗ ਦੇ ਮੈਂਬਰ ਬੰਨ੍ਹ ਮਾਰਦੇ ਹੋਏ। |
19 ਜ਼ਿਲਿ੍ਹਆਂ ਦੇ 1457 ਪਿੰਡ ਹਾਲੇ ਵੀ ਹੜ੍ਹ ਨਾਲ ਪ੍ਰਭਾਵਿਤ
- ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ ਰਾਹਤ ਕਾਰਜ- 27221 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
- 170 ਰਾਹਤ ਕੈਂਪਾਂ ’ਚ ਰਹਿ ਰਹੇ ਹਨ 4909 ਲੋਕ
- ਹੁਣ ਤੱਕ 40 ਲੋਕਾਂ ਦੀ ਮੌਤ, 15 ਜ਼ਖਮੀ
ਚੰਡੀਗੜ੍ਹ,
ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦੇ ਹਿੱਸੇ ਵਜੋਂ, ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਜਿੱਠਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਆਪਣੀ ਸਾਰੀ ਸਕਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।
ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27221 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 22 ਜੁਲਾਈ ਨੂੰ ਸਵੇਰੇ 8 ਵਜੇ ਤੱਕ 1457 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿਚ ਕੁੱਲ 170 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 4909 ਲੋਕ ਰਹਿ ਰਹੇ ਹਨ।
ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸਏਐਸ ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।
ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ ਕੋਈ ਵੀ ਲਾਪਤਾ ਨਹੀਂ ਹੈ।
ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿੱਚ ਕੁੱਲ 2252 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 4016 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।
ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 463 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 244 ਮੈਡੀਕਲ ਕੈਂਪ ਲਗਾਏ ਹਨ ਅਤੇ ਓਪੀਡੀ ਦੀ ਕੁੱਲ ਗਿਣਤੀ 6900 ਹੈ।
ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22896, ਪਟਿਆਲਾ ਵਿੱਚ 64000, ਐਸਏਐਸ ਨਗਰ ਵਿੱਚ 4800, ਐਸਬੀਐਸ ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।
Jul 22, 2023
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀਂਹ ਪੱਥਰ ਰੱਖਿਆ
ਚੰਡੀਗੜ੍ਹ, 22 ਜੁਲਾਈ:
ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 2 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਚਾਰ ਬਹੁ-ਮੰਤਵੀ ਖੇਡ ਪਾਰਕਾਂ ਦਾ ਨੀਂਹ ਪੱਥਰ ਰੱਖਿਆ ਗਿਆ।
ਪੱਟੀ ਹਲਕੇ ਦੇ ਪਿੰਡ ਕੋਟ ਬੁੱਢਾ ਵਿਖੇ 65 ਲੱਖ ਰੁਪਏ, ਸਭਰਾ ਵਿਖੇ 35 ਲੱਖ ਰੁਪਏ, ਪ੍ਰਿੰਗੜੀ ਵਿਖੇ 70 ਲੱਖ ਰੁਪਏ ਅਤੇ ਪਿੰਡ ਰੱਤਾ ਗੁੱਦਾ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ-ਮੰਤਵੀ ਖੇਡ ਪਾਰਕਾਂ ਦਾ ਨੀਂਹ ਪੱਥਰ ਰੱਖਣ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੱਟੀ ਹਲਕੇ ਅੰਦਰ 40 ਹੋਰ ਬਹੁ-ਮੰਤਵੀ ਖੇਡ ਪਾਰਕ ਬਣਾਏ ਜਾਣਗੇ, ਜਿਨ੍ਹਾਂ ਵਿੱਚ ਖੇਡ ਕੇ ਨੌਜਵਾਨ ਪੀੜ੍ਹੀ ਆਪਣੇ ਪਿੰਡ, ਹਲਕੇ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗੀ।
ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸੋਚ ਹੈ ਕਿ ਚੰਗੇ ਖੇਡ ਮੈਦਾਨ ਬਣਾ ਕੇ ਨੌਜਵਾਨਾਂ ਦੇ ਤੰਦਰੁਸਤ ਸਰੀਰ ਅਤੇ ਚੰਗਾ ਖੇਡ ਹੁਨਰ ਯਕੀਨੀ ਬਣਾਇਆ ਜਾਵੇ ਤਾਂ ਜੋ ਸੂਬੇ ਦੇ ਨੌਜਵਾਨਾਂ ਆਪਣੀ ਜ਼ਿੰਦਗੀ ਵਿਚ ਕਾਮਯਾਬੀ ਹਾਸਿਲ ਕਰ ਸਕਣ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਪੰਜਾਬ ਅੰਦਰ ਨਸ਼ਿਆਂ ਦਾ ਛੇਵਾਂ ਦਰਿਆ ਵਹਾਇਆ ਗਿਆ, ਜਿਸ ਦੇ ਖ਼ਾਤਮੇ ਲਈ ਸਾਡੀ ਸਰਕਾਰ ਉਚੇਚੇ ਯਤਨ ਕਰ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਦਿਲਬਾਗ ਸਿੰਘ, ਵਰਿੰਦਰਜੀਤ ਸਿੰਘ ਕਾਲੇਕੇ ਹੀਰਾ ਭੁੱਲਰ, ਗੁਰਬਿੰਦਰ ਸਿੰਘ ਕਾਲੇਕੇ ਅਤੇ ਗੁਰਪਿੰਦਰ ਸਿੰਘ ਉਪਲ ਆਦਿ ਹਾਜ਼ਰ ਸਨ।
VIGILANCE BUREAU NABS JUNIOR ASSISTANT FOR TAKING A BRIBE OF RS 24,000
---Cabinet Minister Laljit Singh Bhullar laid the foundation stone of four multi-purpose sports parks built at a cost of Rs 2.25 crore.
ਹੜ੍ਹ ਪੀੜ੍ਹਤਾਂ ਨੂੰ ਰਾਸ਼ਨ ਵੰਡਣ ਗਏ ਨੌਜਵਾਨ ਨਾਲ ਵਾਪਰਿਆ ਹਾਦਸਾ
ਬਲਰਾਜ ਸਿੰਘ ਸਿੱਧੂ,
ਅਬੋਹਰ, 22 ਜੁਲਾਈ
ਪਿੰਡ ਬਕੈਣ ਵਾਲਾ ਵਿਚ ਅੱਜ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ। ਜਦੋਂ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ।ਮ੍ਰਿਤਕ ਬੂਟਾ ਸਿੰਘ ਪਿੰਡ ਦੇ ਨੌਜਵਾਨਾਂ ਨਾਲ ਸਿਰਸਾ ਨੇੜਲੇ ਪਿੰਡਾਂ ਵਿਚ ਹੜ੍ਹ ਪੀੜ੍ਹਤਾਂ ਨੂੰ ਰਾਸ਼ਨ ਅਤੇ ਹਰਾ ਚਾਰਾ ਵੰਡਣ ਲਈ ਗਿਆ ਹੋਇਆ ਸੀ। ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਆਈਲੈਟਸ ਕਲੀਅਰ ਸੀ ਅਤੇ ਉਸ ਨੇ ਵਿਦੇਸ਼ ਜਾਣਾ ਸੀ। ਪਰ ਉਸ ਨਾਲ ਇਹ ਭਾਣਾ ਵਰਤ ਗਿਆ। ਜਿਉਂ ਹੀ ਲਾ਼ਸ ਪਿੰਡ ਪੁੱਜੀ ਤਾਂ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਗਮਗੀਨ ਮਾਹੌਲ ਵਿਚ ਮ੍ਰਿਤਕ ਦਾ ਸੰਸਕਾਰ ਕਰ ਦਿੱਤਾ ਗਿਆ
ਮੰਤਰੀ ਮੀਤ ਹੇਅਰ ਨੇ ਦਾਨਗੜ੍ਹ ਵਾਸੀਆਂ ਨੂੰ ਸਮਰਪਿਤ ਕੀਤੀ 40 ਲੱਖ ਦੀ ਲਾਗਤ ਵਾਲੀ ਬ੍ਰਿਗੇਡੀਅਰ ਬਲਵੰਤ ਸਿੰਘ ਸ਼ੇਰਗਿੱਲ ਯੂਥ ਲਾਇਬ੍ਰੇਰੀ
--ਸ਼ਹੀਦ ਦੀ ਬੇਟੀ ਡੀਸੀ ਫਤਿਹਗੜ੍ਹ ਸਾਹਿਬ, ਉਨ੍ਹਾਂ ਦੀ ਪਤਨੀ ਤੇ ਡੀਸੀ ਬਰਨਾਲਾ ਦੀ ਮੌਜੂਦਗੀ 'ਚ ਕੀਤਾ ਗਿਆ ਉਦਘਾਟਨ
--ਮੰਤਰੀ ਮੀਤ ਹੇਅਰ ਨੇ ਪਿੰਡ ਜੋਧਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ
--ਹੰਡਿਆਇਆ ਵਿਖੇ ਹੈਲਥ ਵੈੱਲਨੈੱਸ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ
ਬਰਨਾਲਾ/ਧਨੌਲਾ, 22 ਜੁਲਾਈ
ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸ਼ਹੀਦ ਬ੍ਰਿਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ ਦੇ ਜੱਦੀ ਪਿੰਡ ਦਾਨਗੜ੍ਹ ਵਿਖੇ ਉਨ੍ਹਾਂ ਦੇ ਨਾਂ 'ਤੇ ਬਣਵਾਈ ਗਈ ਬ੍ਰਿਗੇਡੀਅਰ ਬਲਵੰਤ ਸਿੰਘ ਮੈਮੋਰੀਅਲ ਯੂਥ ਲਾਇਬ੍ਰੇਰੀ ਦਾ ਉਦਘਾਟਨ ਕੀਤਾ। 40 ਲੱਖ ਰੁਪਏ ਦੀ ਲਾਗਤ ਨਾਲ ਬਣੀ ਇਸ ਲਾਇਬ੍ਰੇਰੀ ਦਾ ਉਦਘਾਟਨ ਸ਼ਹੀਦ ਦੀ ਪਤਨੀ ਸਰਦਾਰਨੀ ਹਰਿੰਦਰ ਕੌਰ, ਉਨ੍ਹਾਂ ਦੀ ਬੇਟੀ ਸ੍ਰੀਮਤੀ ਪਰਨੀਤ ਸ਼ੇਰਗਿੱਲ ਜੋ ਕਿ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਹਨ ਅਤੇ ਸ੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੀ ਹਾਜ਼ਰੀ ਵਿਚ ਕੀਤਾ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਬ੍ਰਿਗੇਡੀਅਰ ਬਲਵੰਤ ਸਿੰਘ ਸ਼ੇਰਗਿੱਲ ਦੀ 21 ਅਗਸਤ 2000 ਨੂੰ ਕੁਪਵਾੜਾ ਸੈਕਟਰ ਵਿਖੇ ਸ਼ਹੀਦ ਹੋਈ ਸੀ। ਪਿੰਡ ਵਿੱਚ ਪਹਿਲਾਂ ਉਨ੍ਹਾਂ ਨੂੰ ਸਮਰਪਿਤ ਇੱਕ ਪਾਰਕ ਹੈ ਅਤੇ ਹੁਣ ਬ੍ਰਿਗੇਡੀਅਰ ਸ਼ੇਰਗਿੱਲ ਦੀ ਯਾਦ ਵਿੱਚ ਲਾਇਬ੍ਰੇਰੀ ਸਥਾਪਿਤ ਕੀਤੀ ਗਈ ਹੈ। ਇਸ ਮੌਕੇ ਬੋਲਦਿਆਂ ਮੰਤਰੀ ਨੇ ਕਿਹਾ, "ਇੱਕ ਰਾਸ਼ਟਰ ਦੇ ਰੂਪ ਵਿੱਚ ਅਸੀਂ ਉਨ੍ਹਾਂ ਸ਼ਹੀਦਾਂ ਦੇ ਬਹੁਤ ਰਿਣੀ ਹਾਂ ਜਿਨ੍ਹਾਂ ਨੇ ਸਾਡੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਹ ਲਾਇਬ੍ਰੇਰੀ ਉਸ ਨੇਕ ਆਤਮਾ ਨੂੰ ਸ਼ਰਧਾਂਜਲੀ ਹੈ ਜਿਸ ਨੇ ਦੇਸ਼ ਲਈ ਆਪਣੀ ਜਾਨ ਵਾਰ ਦਿੱਤੀ।" ਉਨ੍ਹਾਂ ਕਿਹਾ ਕਿ 40 ਲੱਖ ਰੁਪਏ ਦੀ ਲਾਗਤ ਨਾਲ ਇਸ ਲਾਇਬ੍ਰੇਰੀ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਇਸ ਵਿੱਚ ਪਿੰਡ ਦਾ ਨਰੇਗਾ ਭਵਨ ਵੀ ਹੈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਵਿੱਚ ਕੰਪਿਊਟਰ ਅਤੇ ਹੋਰ ਕਿਤਾਬਾਂ ਸ਼ਾਮਲ ਕੀਤੀਆਂ ਜਾਣਗੀਆਂ ਤਾਂ ਜੋ ਇਹ ਥਾਂ ਨੌਜਵਾਨਾਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੇ ਨਾਲ-ਨਾਲ ਅੱਗੇ ਪੜ੍ਹਾਈ ਕਰਨ ਦਾ ਹੌਟਸਪੌਟ ਬਣੇ।
ਇਸ ਮੌਕੇ ਸ਼ਹੀਦ ਬ੍ਰਿਗੇਡੀਅਰ ਸ਼ੇਰਗਿੱਲ ਦੀ ਪਤਨੀ ਸ੍ਰੀਮਤੀ ਹਰਿੰਦਰ ਕੌਰ ਨੇ ਪਿੰਡ ਦਾਨਗੜ੍ਹ ਦੇ ਵਿਕਾਸ ਲਈ 2 ਲੱਖ ਰੁਪਏ ਦਾਨ ਕੀਤੇ।
ਇਸ ਦੌਰਾਨ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਜੋਧਪੁਰ ਵਿਖੇ ਵਾਟਰ ਟਰੀਟਮੈਂਟ ਦਾ ਨੀਂਹ ਪੱਥਰ ਰੱਖਿਆ। 9 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਤਹਿਤ ਨਾਲੀਆਂ ਤੋਂ ਇਕੱਠਾ ਕੀਤਾ ਗਿਆ ਗੰਦਾ ਪਾਣੀ ਸੋਧਣ ਤੋਂ ਬਾਅਦ ਛੱਪੜ ਵਿੱਚ ਪਾਇਆ ਜਾਵੇਗਾ।
ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਟਰੀਟਮੈਂਟ ਪਲਾਂਟ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਛੱਪੜ ਦਾ ਆਧੁਨਿਕੀਕਰਨ ਕੀਤਾ ਜਾਵੇ ਤਾਂ ਜੋ ਆਲੇ-ਦੁਆਲੇ ਦੇ ਖੇਤਰ ਨੂੰ ਵਧੀਆ ਦਿੱਖ ਮਿਲ ਸਕੇ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਇਹ ਯਕੀਨੀ ਬਣਾਉਣ ਕਿ ਆਸ-ਪਾਸ ਇੱਕ ਪਾਰਕ ਬਣਾਇਆ ਜਾਵੇ ਤਾਂ ਜੋ ਨੌਜਵਾਨ ਅਤੇ ਬਜ਼ੁਰਗ ਆਪਣਾ ਸਮਾਂ ਉਸਾਰੂ ਢੰਗ ਨਾਲ ਬਿਤਾ ਸਕਣ।
ਇਸ ਦੌਰਾਨ ਮੰਤਰੀ ਨੇ ਹੰਡਿਆਇਆ ਵਿਖੇ 29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ। ਮੰਤਰੀ ਨੇ ਕਿਹਾ ਕਿ ਇਹ ਕੇਂਦਰ ਤਿੰਨ ਮਹੀਨਿਆਂ ਵਿੱਚ ਤਿਆਰ ਹੋ ਜਾਵੇਗਾ। ਇਹ ਕੇਂਦਰ ਮੁੱਖ ਤੌਰ 'ਤੇ ਹਾਈਪਰਟੈਨਸ਼ਨ ਅਤੇ ਸ਼ੂਗਰ ਬਾਰੇ ਜਾਗਰੂਕਤਾ ਪੈਦਾ ਕਰਨ 'ਤੇ ਕੰਮ ਕਰੇਗਾ, ਜਿਸ ਕਾਰਣ ਦੇਸ਼ ਵਿਚ ਵੱਡੀ ਗਿਣਤੀ ਮੌਤਾਂ ਹੁੰਦੀਆਂ ਹਨ। ਇਸ ਦੇ ਨਾਲ ਹੀ ਸੈਂਟਰ ਜੱਚਾ- ਬੱਚਾ ਸਿਹਤ ਸੰਭਾਲ ਅਤੇ ਸੰਚਾਰੀ ਬਿਮਾਰੀਆਂ ਜਿਵੇਂ ਕਿ ਡੇਂਗੂ, ਮਲੇਰੀਆ ਆਦਿ ਸਬੰਧੀ ਸੇਵਾਵਾਂ ਪ੍ਰਦਾਨ ਕਰੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਦੀਪ ਸਿੰਘ ਬਾਠ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਐਸਡੀਐਮ ਗੋਪਾਲ ਸਿੰਘ, ਬੀਡੀਪੀਓ ਸੁਖਦੀਪ ਸਿੰਘ, ਮੰਤਰੀ ਦੇ ਓਐਸਡੀ ਹਸਨਪ੍ਰੀਤ ਭਾਰਦਵਾਜ, ਕਰਨਲ ਕਰਮ ਇੰਦਰ ਸਿੰਘ, ਡਾ. ਮੇਘਾ ਸਿੰਘ, ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ ਤੇ ਹੋਰ ਪਤਵੰਤੇ ਹਾਜ਼ਰ ਸਨ।
Meet Hayer Government of Punjab Gurdeep Batth #library #Barnala #health
ਚਾਂਦਪੁਰਾ ਨਜ਼ਦੀਕ ਟੁੱਟੇ ਬੰਨ੍ਹ ਨੂੰ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ, ਜਲਦ ਲੋਕਾਂ ਨੂੰ ਮਿਲੇਗੀ ਰਾਹਤ
-
*ਮਸ਼ੀਨਰੀ ਤੇ ਹੋਰ ਸਾਜੋ ਸਾਮਾਨ ਨਾਲ ਲੈੱਸ ਸਮੁੱਚਾ ਅਮਲਾ ਲਗਾਤਾਰ ਰਾਹਤ -ਵਿਧਾਇਕ ਬੁੱਧ ਰਾਮ
ਕਾਰਜ ਵਿਚ ਜੁਟਿਆ ਹੋਇਆ ਹੈ-ਡਵੀਜ਼ਨਲ ਕਮਿਸ਼ਨਰ
*ਬੰਨ੍ਹ ਨੂੰ ਪੂਰਨ ਲਈ ਸਾਰੀਆਂ ਹੀ ਟੀਮਾਂ ਤਨਦੇਹੀ ਨਾਲ ਜੁਟੀਆਂ
ਹੋਈਆਂ ਹਨ-ਡਿਪਟੀ ਕਮਿਸ਼ਨਰ
*ਵਿਧਾਇਕ, ਡਵੀਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੇ ਚਾਂਦਪੁਰਾ ਬੰਨ੍ਹ ਸਿਧਾਣੀ ਪਿੰਡ ’ਚ
ਪਏ ਪਾੜ ਨੂੰ ਪੂਰਨ ਦੇ ਕੰਮ ਦਾ ਲਿਆ ਜਾਇਜ਼ਾ
ਬੁਢਲਾਡਾ/ਮਾਨਸਾ, 22 ਜੁਲਾਈ:
ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ, ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਚੰਦਰ ਗੇਂਦ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਚਾਂਦਪੁਰਾ ਬੰਨ੍ਹ ਹਰਿਆਣਾ ਦੀ ਹੱਦ ਵਿਚ ਪੈਂਦੇ ਪਿੰਡ ਸਿਧਾਣੀ ਨੇੜੇ ਪਏ ਪਾੜ ਨੂੰ ਪੂਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਡਰੇਨਜ਼ ਵਿਭਾਗ ਸਮੇਤ ਫੌਜ ਦੇ ਜਵਾਨਾਂ ਨੂੰ ਸਮੁੱਚੇ ਕਾਰਜ ਨੂੰ ਜਲਦ ਨੇਪਰੇ ਚੜ੍ਹਾਉਣ ਦੇ ਆਦੇਸ਼ ਜਾਰੀ ਕੀਤੇ।
ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਪਿੰਡਾਂ ਵਿੱਚ ਰਾਹਤ ਕਾਰਜ਼ ਲਈ ਟੀਮਾਂ ਬਣਾਈਆਂ ਹੋਈਆਂ ਹਨ ਜਿੰਨ੍ਹਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ। ਜਿੱਥੇ ਕਿਤੇ ਰਾਸ਼ਨ ਪਾਣੀ, ਹਰਾ ਚਾਰਾ, ਮੈਡੀਕਲ ਸਹਾਇਤਾ ਦੀ ਜ਼ਰੂਰਤ ਮਹਿਸੂਸ ਹੁੰਦੀ ਹੈ ਤਾਂ ਉਹ ਸਰਕਾਰੀ ਤੌਰ ’ਤੇ ਵੀ ਭੇਜੀ ਜਾਂਦੀ ਹੈ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਸਮੁੱਚੀਆਂ ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਹੋਰ ਦਾਨੀ ਸੱਜਣਾਂ ਦਾ ਵੀ ਇਸ ਕੁਦਰਤੀ ਆਫ਼ਤ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਇਸ ਮੌਕੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਪਾਸੋਂ ਸਥਿਤੀ ਬਾਰੇ ਜਾਣਕਾਰੀ ਲੈਂਣ ਉਪਰੰਤ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੇਂਦ ਨੇ ਦੱਸਿਆ ਕਿ ਇੱਥੇ ਲਗਭਗ 180 ਫੁੱਟ ਦਾ ਪਾੜ ਪੈਣ ਕਾਰਨ ਨਜ਼ਦੀਕੀ ਪਿੰਡ ਪਾਣੀ ਨਾਲ ਪ੍ਰਭਾਵਿਤ ਹੋਏ ਹਨ। ਪਾੜ ਨੂੰ ਪੂਰਨ ਦਾ ਕੰਮ ਡਰੇਨਜ ਵਿਭਾਗ ਅਤੇ ਭਾਰਤੀ ਸੈਨਾ ਦੀਆਂ ਟੀਮਾਂ ਵੱਲੋਂ ਜੰਗੀ ਪੱਧਰ ’ਤੇ ਜਾਰੀ ਹੈ। ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਜ਼ਰੂਰੀ ਮਸ਼ੀਨਰੀ, ਮਿੱਟੀ, ਗੱਟੇ ਅਤੇ ਹੋਰ ਲੋੜੀਂਦਾ ਸਾਜੋ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਸ੍ਰੀ ਚੰਦਰ ਗੇਂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੀ ਸੁਚੱਜੀ ਅਗਵਾਈ ਵਿਚ ਸਮੁੱਚਾ ਪ੍ਰਸ਼ਾਸਨਿਕ ਅਮਲਾ, ਐਨ.ਡੀ.ਆਰ.ਐਫ ਅਤੇ ਮਿਲਟਰੀ ਦੇ ਜਵਾਨ ਲਗਾਤਾਰ ਬਚਾਅ ਕਾਰਜਾਂ ਵਿਚ ਜੁਟੇ ਹੋਏ ਹਨ, ਜਿਸ ਸਦਕਾ ਚਾਂਦਪੁਰਾ ਨਜ਼ਦੀਕ ਪਏ 180 ਫੁੱਟ ਪਾੜ ਵਿਚੋਂ ਕਰੀਬ 70 ਫੁੱਟ ਪਾੜ ਨੂੰ ਪੂਰ ਲਿਆ ਗਿਆ ਹੈ ਤੇ ਜਲਦ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਨ੍ਹ ਨੂੰ ਪੂਰਨ ਦੇ ਕਾਰਜ ਵਿਚ ਲੋੜੀਂਦੀ ਹਰ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਹੀ ਟੀਮਾਂ ਤਨਦੇਹੀ ਨਾਲ ਇਸ ਕਾਰਜ਼ ਵਿਚ ਜੁਟੀਆਂ ਹੋਈਆਂ ਹਨ। ਨਜ਼ਦੀਕੀ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਪਾਸੋਂ ਨਿਰੰਤਰ ਉਨ੍ਹਾਂ ਦੀਆਂ ਜ਼ਰੂਰਤਾਂ ਤੇ ਮੁਸ਼ਕਿਲਾਂ ਬਾਰੇ ਜਾਣਕਾਰੀ ਲੈਂਦਿਆਂ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ, ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਐਕਸੀਅਨ ਡਰੇਨਜ਼ ਵਿਭਾਗ ਸਰੂਪ ਸਿੰਘ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ, ਫੌਜ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।
ਤਸਵੀਰਾਂ 1 ਤੋਂ 4
ਵਿਧਾਇਕ ਬੁੱਧ ਰਾਮ, ਡਵੀਜ਼ਨਲ ਕਮਿਸ਼ਨਰ ਚੰਦਰ ਗੇਂਦ ਅਤੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਚਾਂਦਪੁਰਾ ਬੰਨ੍ਹ ਸਿਧਾਣੀ ਪਿੰਡ ’ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ।
The work of repairing the broken dam near Chandpura is going on at war level, people will get relief soon
ਔਰਤਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਨੌਕਰੀਆਂ ਦੇਣ ਦੇ ਬਹਾਨੇ ਸੋਸ਼ਨ ਕਰਨ ਵਾਲਿਆਂ ਖਿਲਾਫ ਸਖਤ ਕਰਵਾਈ ਕਰਨ ਲਈ ਜਲਦੀ ਲਾਗੂ ਕੀਤਾ ਜਾਵੇਗਾ ਕਾਨੂੰਨ
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਪਿੰਡਾਂ ਨੂੰ ਵੰਡੀਆਂ ਪਾਣੀ ਵਾਲੀਆਂ ਟੈਂਕੀਆਂ
-
ਸ੍ਰੀ ਮੁਕਤਸਰ ਸਾਹਿਬ 22 ਜੁਲਾਈ
ਪੰੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੇਹਤਰ ਬੁਨਿਆਦੀ ਸਹੂਲਤਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆਵਾਂ ਪੇਸ਼ ਨਾ ਆਵੇ, ਇਸ ਗੱਲ ਦਾ ਪ੍ਰਗਟਾਵਾਂ Dr.Baljeet Kaur ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਪਿੰਡ ਬਲਮਗੜ੍ਹ, Bhagsar, ਚੱਕ ਤਾਮਕੋਟ,ਰੁਪਾਣਾ, ਗੰਦੜ, ਮਹਾਂਬੱਧਰ ਅਤੇ ਮੰਡੀ ਲੱਖੇਵਾਲੀ ਨੂੰ ਪਾਣੀ ਦੀਆਂ ਟੈਂਕੀਆਂ ਤਕਸੀਮ ਕਰਨ ਮੌਕੇ ਇੱਥੇ ਕੀਤਾ।
ਉਹਨਾਂ ਕਿਹਾ ਕਿ ਇਹ ਪਾਣੀ ਦੀਆਂ ਟੈਂਕੀਆਂ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਦਿੱਤੀਆਂ ਜਾ ਰਹੀਆਂ ਹਨ
ਉਹਨਾਂ ਦੱਸਿਆ ਕਿ ਇਹਨਾਂ ਟੈਂਕੀਆਂ ਰਾਹੀਂ ਲੋੜਵੰਦ ਵਿਅਕਤੀਆਂ ਤੱਕ ਸਾਫ ਸੁਥਰਾ ਪੀਣ ਵਾਲਾ ਪਾਣੀ ਪਿੰਡ ਵਾਸੀਆਂ ਤੱਕ ਪਹੁੰਚੇਗਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉਚੱਾ ਚੁੱਕਣ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਯਤਨ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਕੂਲੀ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਅਧਿਆਪਕਾਂ ਦਾ ਪ੍ਰਬੰਧ ਕਰ ਰਹੀ ਹੈ।
ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਉਚਾ ਚੁੱਕਣ ਲਈ ਅਨੇਕਾਂ ਭਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਔਰਤਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਨੌਕਰੀਆਂ ਦੇਣ ਦੇ ਬਹਾਨੇ ਸਰੀਰਕ ਸੋਸ਼ਣ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਵਲੋਂ ਜਲਦੀ ਕਾਨੂੰਨ ਬਣਾਇਆ ਜਾ ਰਿਹਾ ਹੈ ਤਾਂ ਜੋ ਜੁੰਮੇਵਾਰ ਏਜੰਟਾਂ ਅਤੇ ਸਬੰਧਿਤ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾ ਸਕਣ।
ਔਰਤਾਂ ਤੇ ਵੱਧ ਰਹੇ ਜੁਲਮ ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਮਨੀਪੁਰ ਵਿੱਚ ਔਰਤਾਂ ਤੇ ਜੋ ਜੁਲਮ ਹੋਇਆ ਹੈ, ਇਹ ਬਹੁਤ ਹੀ ਸ਼ਰਮਨਾਕ ਅਤੇ ਦਿਲ ਦਹਿਲਾਉਣ ਵਾਲੀ ਘਟਨਾਂ ਹੈ ਅਤੇ ਸਬੰਧਿਤ ਦੋਸ਼ੀਆਂ ਨੂੰ ਸਖਤ ਸਜਾ ਮਿਲਣੀ ਚਾਹੀਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ, ਸ੍ਰੀਮਤੀ ਗੁਰਵਿੰਦਰ ਕੌਰ ਸੰਧੂ ਚੇਅਰਪ੍ਰਸ਼ਨ ਬਲਾਕ ਸੰਮਤੀ, ਕੱਚਾ ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਮਨਜਿੰਦਰ ਸਿੰਘ ਬਰਾੜ ,ਸ੍ਰੀ ਵਰਿੰਦਰ ਢੋਸੀਵਾਲ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਐ ਪੰਜਾਬ ਸਰਕਾਰ
ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਸਰਕਾਰਃ ਮੁੱਖ ਮੰਤਰੀ
* ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿੱਚ ਸੂਬੇ ਦੀ ਨੁਮਾਇੰਦਗੀ ਵਧਾਉਣ ਲਈ ਕੀਤੀ ਪਹਿਲਕਦਮੀ
* ਇਨ੍ਹਾਂ ਕੇਂਦਰਾਂ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਦੇ ਨਾਲ-ਨਾਲ ਮਿਲੇਗੀ ਵਿੱਤੀ ਸਹਾਇਤਾ
* ਉਮੀਦਵਾਰਾਂ ਨੂੰ ਇਨ੍ਹਾਂ ਕੇਂਦਰਾਂ ਰਾਹੀਂ ਆਨਲਾਈਨ ਸਿਖਲਾਈ ਦੇਣ ਬਾਰੇ ਵੀ ਸਰਕਾਰ ਕਰ ਰਹੀ ਹੈ ਵਿਚਾਰ
ਚੰਡੀਗੜ੍ਹ, 22 ਜੁਲਾਈ
ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਰਾਜ ਵਿੱਚ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਸਥਾਪਤ ਕਰਨ ਬਾਰੇ ਵਿਚਾਰ-ਚਰਚਾ ਕੀਤੀ।
ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕੇਂਦਰੀ ਸੇਵਾਵਾਂ ਖਾਸ ਕਰਕੇ ਯੂ.ਪੀ.ਐਸ.ਸੀ. ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਵਿੱਚ ਸੂਬੇ ਦੇ ਘਟਦੇ ਅਨੁਪਾਤ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬੇਮਿਸਾਲ ਪ੍ਰਤਿਭਾ ਹੋਣ ਦੇ ਬਾਵਜੂਦ ਪਹਿਲਾ ਤਾਂ ਵਿਦੇਸ਼ ਜਾਣ ਵੱਲ ਝੁਕਾਅ ਹੋਣ ਕਾਰਨ ਅਤੇ ਦੂਜਾ ਸੂਬੇ ਵਿੱਚ ਮਿਆਰੀ ਕੋਚਿੰਗ ਦੀ ਘਾਟ ਕਾਰਨ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਸ ਨਹੀਂ ਕਰ ਪਾ ਰਹੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਰੁਝਾਨ ਨੂੰ ਬਦਲਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਭਰ ਵਿੱਚ ਇਹ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮੁਫ਼ਤ ਮਿਆਰੀ ਸਿਖਲਾਈ ਦੇਣਗੇ ਅਤੇ ਸੂਬਾ ਤੇ ਕੇਂਦਰ ਸਰਕਾਰ ਦੋਵਾਂ ਵਿੱਚ ਉੱਚ ਅਹੁਦਿਆਂ 'ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਅਜਿਹੇ ਨੌਕਰਸ਼ਾਹ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ, ਜਿਨ੍ਹਾਂ ਨੇ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾ ਕੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਅਮੀਰ ਪਰੰਪਰਾ ਨੂੰ ਭਵਿੱਖ ਵਿੱਚ ਵੀ ਬਰਕਰਾਰ ਰੱਖਣਾ ਹੋਵੇਗਾ, ਜਿਸ ਲਈ ਇਹ ਕੇਂਦਰ ਅਹਿਮ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਹ ਕੇਂਦਰ ਖੋਲ੍ਹਣ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬੀ ਨੌਜਵਾਨ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਸਮਾਜ ਦੇ ਹਰ ਵਰਗ ਦੇ ਇੱਛੁਕ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕੋਚਿੰਗ ਸੈਂਟਰਾਂ ਵਿੱਚ ਦਾਖਲੇ ਦੀ ਰੂਪ-ਰੇਖਾ ਅਤੇ ਉਨ੍ਹਾਂ ਵਿੱਚ ਪੇਸ਼ੇਵਰ, ਸਮਰਪਿਤ ਅਤੇ ਕਾਬਲ ਸਟਾਫ਼ ਦੀ ਭਰਤੀ ਕਰਨ ਲਈ ਕਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਰੈਗੁਲਰ ਸਿਖਲਾਈ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਪਾਸ ਕਰਨ ਦੇ ਚਾਹਵਾਨਾਂ ਲਈ ਆਨਲਾਈਨ ਸਿਖਲਾਈ ਸ਼ੁਰੂ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਦਾਖਲਾ ਲੈਣ ਵਾਲੇ ਚਾਹਵਾਨਾਂ ਨੂੰ ਸਿਖਲਾਈ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦੀ ਅਗਵਾਈ ਕਰਨ ਵਾਲੇ ਵਧੀਆ ਨੌਕਰਸ਼ਾਹ ਪੈਦਾ ਕਰੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਜੋਤ ਬੈਂਸ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਹਾਜ਼ਰ ਸਨ।
ਪੰਜਾਬ ਦਾ ਇਕ ਪਿੰਡ ਜਿੱਥੇ ਹੁੰਦੀ ਹੈ ਬਲਦਾਂ ਨਾਲ ਖੇਤੀ
Photo harveer burja |
-ਨਗੌਰੀ ਬਲਦਾਂ ਨਾਲ ਕਰਦੇ ਹਨ ਖੇਤੀ
ਬਲਰਾਜ ਸਿੰਘ ਸਿੱਧੂ
ਪੰਨੀਵਾਲਾ ਫੱਤਾ , 22 ਜੁਲਾਈ
ਇਕ ਅਜਿਹਾ ਪਿੰਡ ਵੀ ਹੈ ਜਿੱਥੇ ਕਿਸਾਨ ਆਧੁਨਿਕਤਾ ਦੇ ਇਸ ਯੁੱਗ ਵਿਚ ਪੁਰਾਤਨ ਅਤੇ ਰਵਾਇਤੀ ਤਰੀਕਿਆਂ ਨਾਲ ਖੇਤੀ ਕਰਨ ਨੂੰ ਤਰਜੀਹ ਦਿੰਦੇ ਹਨ। ਆਧੁਨਿਕਤਾ ਦੇ ਦੌਰ ਵਿਚ ਜਿੱਥੇ ਖੇਤੀ ਖਰਚਿਆਂ ਕਾਰਨ ਕਿਸਾਨ ਕਰਜਿਆਂ ਦੇ ਬੋਝ ਹੇਠ ਦੱਬਦੇ ਜਾ ਰਹੇ ਹਨ। ਉਥੇ ਹੀ ਇਸ ਪਿੰਡ ਦੇ ਕਿਸਾਨ ਖੇਤੀ ਕਰਜਿਆਂ ਤੋਂ ਕਿਤੇ ਨਾ ਕਿਤੇ ਆਪਣੇ ਆਪ ਨੂੰ ਬਚਾ ਕੇ ਰੱਖ ਰਹੇ ਹਨ। ਇਸ ਤਰ੍ਹਾਂ ਕਰਨ ਨਾਲ ਉਹ ਖੇਤੀ ਦੇ ਬਹੁਤੇ ਕੰਮ ਬਲਦਾਂ ਨਾਲ ਹੀ ਨਿਬੜੇ ਲੈਂਦੇ ਹਨ। ਇਸ ਪਿੰਡ ਵਿਚ ਹਰ ਘਰ ਵਿਚ ਬਲਦ ਹੋਵੇਗਾ। ਸਵੇਰੇ ਖੇਤਾਂ ਨੁੂੰ ਜਾਂਦੀਆਂ ਬਲਦ ਗੱਡੀਆਂ ਪੰਜਾਬ ਦੇ ਪੁਰਾਤਨ ਸੱਭਿਆਚਾਰ ਦੀ ਹਾਮੀ ਭਰਦੀ ਹੈ। ਨੇੜਲੇ ਪਿੰਡ ਝੂਮਿਆਂ ਵਾਲੀ ਦੇ ਕਿਸਾਨਾਂ ਦਾ ਕਹਿਣਾ ਹੈ ਉਹ ਬਲਦਾਂ ਨਾਲ ਖੇਤੀ ਕਰਨ ੜੂੰ ਤਰਜੀਹ ਦਿੰਦੇ ਹਨ।
photo Balraj sidhu |
ਪਿਤਾ ਪੁਰਖੀ ਕਿੱਤੇ ਦੀ ਕਰ ਰਿਹਾ ਸੰਭਾਲ
ਕਿਸਾਨ ਮੋਹਨ ਲਾਲ ਲਿੰਬਾ ਨੇ ਦੱਸਿਆ ਕਿ ਉਹ ਆਪਣੇ ਪਿਤਾ ਪੁਰਖੀ ਕਿੱਤੇ ਨੂੰ ਅੱਜ ਵੀ ਆਪਣਾ ਰਿਹਾ ਹੈ। ਉਸ ਨੇ ਦੱਸਿਆ ਕਿ ਬਲਦਾਂ ਨਾਲ ਖੇਤੀ ਕਰਨ ਨਾਲ ਜਿੱਥੇ ਖੇਤੀ ਖਰਚੇੇ ਘੱਟਦੇ ਹਨ। ਉਥੇ ਹੀ ਜ਼ਮੀਨ ਦੀ ਵਹਾਈ ਆਦਿ ਤੇ ਟਰੈਕਟਰ ਨਾਲ ਹੁੰਦੇ ਖਰਚ ਤੋਂ ਵੀ ਉਹ ਬਚ ਜਾਂਦੇ ਹਨ। ਉਸ ਨੇ ਦੱਸਿਆ ਕਿ ਜੇਕਰ ਟਰੈਕਟਰ ਨਾਲ ਫ਼ਸਲਾਂ ਦੀ ਬਿਜਾਈ ਕਰਨੀ ਹੋਵੇ ਤਾਂ ਪ੍ਰਤੀ ਏਕੜ 4000 ਰੁਪਏ ਤੱਕ ਖਰਚ ਆ ਜਾਂਦਾ ਹੈ। ਉਸ ਨੇ ਦੱਸਿਆ ਕਿ ਮਸ਼ੀਨਾਂ ਨਾਲ ਫ਼ਸਲਾਂ ਦੀ ਬਿਜਾਈ ਕਰਨਾ ਹੁਣ ਬਲਦਾਂ ਨਾਲ ਸਸਤਾ ਪੈਂਦਾ ਹੈ।
ਮਹਿੰਗੇ ਮੁੱਲ ਦੇ ਬਲਦ ਰਾਜਸਥਾਨ ਦੇ ਨਗੌਰ ਤੋਂ ਲਿਆਂਉਦੇ ਹਨ
ਉਸ ਨੇ ਕਿਹਾ ਕਿ ਉਹ ਰਾਜਸਥਾਨ ਦੇ ਨਗੌਰ ਜ਼ਿਲ੍ਹੇ ਤੋਂ ਨਗੌਰੀ ਬਲਦ ਲੈ ਕੇ ਆਇਆ ਹੈ ਜਿੰਨ੍ਹਾਂ ਦੀ ਕੀਮਤ 39 ਹਜ਼ਾਰ ਰੁਪਏ ਬਣਦੀ ਹੈ। ਜਿੱਥੋਂ ਉਹ 36 ਹਜ਼ਾਰ ਵਿਚ ਇਕ ਟਰੱਕ ਕਿਰਾਏ ਤੇ ਲੈ ਕੇ ਆਇਆ ਸੀ। ਉਸ ਨੇ ਇਹ ਵੀ ਦੱਸਿਆ ਕਿ ਇੰਨ੍ਹਾਂ ਬਲਦਾਂ ਦੀ ਸਾਂਭ ਸੰਭਾਲ ਜਿਆਦਾ ਕਰਨੀ ਪੈਂਦੀ ਹੈ। ਬਲਦਾਂ ਨੂੰ ਤੇਲ, ਗੁੜ ਆਦਿ ਵੀ ਦਿੰਦੇ ਹਨ ਤਾਂ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਰਹਿਣ। ਉਸ ਦਾ ਕਹਿਣਾ ਹੈ ਕਿ ਇਸ ਪਿੰਡ ਦੇ ਅੱਧੇ ਤੋਂ ਜਿਆਦਾ ਕਿਸਾਨਾਂ ਕੋਲ ਅੱਜ ਵੀ ਬਲਦਾਂ ਦੀਆਂ ਜੋੜੀਆਂ ਹਨ, ਜਿਹੜੇ ਬਲਦਾਂ ਨਾਲ ਖੇਤੀ ਕਰਨ ਨੂੰ ਤਰਜੀਹ ਦਿੰਦੇ ਹਨ।