ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਹੋਵੇਗਾ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ
ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ
ਫਰੀਦਕੋਟ 25 ਜੁਲਾਈ
15 ਅਗਸਤ 2023 ਨੂੰ ਮਨਾਏ ਜਾਣ ਵਾਲੇ ਜਿਲਾ ਪੱਧਰੀ ਆਜ਼ਾਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਹਿੱਸਾ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਸਾਲ ਦੀ ਤਰਾਂ ਇਸ ਸਾਲ ਵੀ ਆਜ਼ਾਦੀ ਦਿਵਸ ਸਮਾਰੋਹ 15 ਅਗਸਤ ਨੂੰ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਉਨਾਂ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਆਜ਼ਾਦੀ ਦੇ ਜਸ਼ਨਾਂ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਆਜ਼ਾਦੀ ਘੁਲਾਈਆਂ ਨੂੰ ਯਾਦ ਕਰਕੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਵੀ ਹੈ।
ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਵਸ ਦੇ ਸਮਾਰੋਹ ਵਿਚ ਬੀ.ਐਸ.ਐਫ, ਪੰਜਾਬ ਪੁਲਿਸ ਅਤੇ ਐਨ.ਸੀ.ਸੀ ਕੇਡਿਟਾ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ।। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੀ.ਟੀ ਸ਼ੋਅ ਤੇ ਦੇਸ਼ ਭਗਤੀ ਨੂੰ ਦਰਸਾਉਂਦਾ ਹੋਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਅਜ਼ਾਦੀ ਦਿਵਸ ਦੇ ਮੌਕੇ ਤੇ ਸੁਤੰਤਰਤਾ ਸੰਗਰਾਮੀਆਂ , ਖੇਡਾਂ, ਸਿੱਖਿਆ ਤੇ ਹੋਰ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲਿਆਂ ਤੋ ਇਲਾਵਾ ਮਿਹਨਤ, ਲਗਨ ਨਾਲ ਅਤੇ ਉਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਅਜਾਦੀ ਸਮਾਰੋਹ ਵਿਚ ਆਉਣ ਵਾਲੇ ਲੋਕਾਂ ਲਈ ਵਿਸ਼ੇਸ਼ ਟਰੈਫਿਕ ਰੂਟ, ਮੋਬਾਇਲ ਪੁਲਿਸ ਪਾਰਟੀਆਂ ਬਣਾਈਆਂ ਜਾਣ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰਾਂ ਦੀ ਟ੍ਰੈਫਿਕ ਦੀ ਸਮੱਸਿਆ ਪੇਸ਼ ਨਾ ਆਵੇ । ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲਿਆ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਜਯੋਤੀ ਬਾਲਾ, ਪੀ.ਸੀ.ਐਸ ਮੈਡਮ ਤੁਸ਼ਿਤਾ ਗੁਲਾਟੀ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਡਾ. ਸਿਵਲ ਸਰਜਨ ਅਨਿਲ ਗੋਇਲ, ਐਸ.ਐਮ. ਓ ਫਰੀਦਕੋਟ ਡਾ. ਚੰਦਰ ਸ਼ੇਖਰ, ਡੀ.ਪੀ.ਆਰ.ਓ ਸ. ਗੁਰਦੀਪ ਸਿੰਘ ਮਾਨ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪ੍ਰਦੀਪ ਦਿਉੜਾ, ਸ੍ਰੀ ਜਸਬੀਰ ਜੱਸੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।
x
This is default featured slide 1 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 2 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 3 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 4 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
This is default featured slide 5 title
Go to Blogger edit html and find these sentences.Now replace these sentences with your own descriptions.This theme is Bloggerized by Lasantha Bandara - Premiumbloggertemplates.com.
Jul 25, 2023
ਡਿਪਟੀ ਕਮਿਸ਼ਨਰ ਵੱਲੋਂ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ
ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਡਟੀ ਪੰਜਾਬ ਪੁਲਿਸ , ਬਠਿੰਡਾ ਵਿਚ ਚਲਾਇਆ ਤਲਾਸ਼ੀ ਅਭਿਆਨ , ਕਰ ਲਏ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ
- ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਪੁਲਿਸ ਟੀਮਾਂ ਨੇ 3.5 ਲੱਖ ਰੁਪਏ ਦੀ ਡਰੱਗ ਮਨੀ, 197.13 ਗ੍ਰਾਮ ਹੈਰੋਇਨ, 14 ਕਿਲੋ ਭੁੱਕੀ, 225 ਲੀਟਰ ਨਜਾਇਜ਼ ਸ਼ਰਾਬ ਅਤੇ ਅੱਠ ਮੋਬਾਈਲ ਫ਼ੋਨ ਕੀਤੇ ਬਰਾਮਦ
ਅਜਿਹੇ ਅਭਿਆਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਨਹੀਂ ਹੋ ਜਾਂਦਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 25 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਠਿੰਡਾ ਰੇਂਜ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਨਸ਼ਾ ਤਸਕਰੀ, ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਇਹ ਅਭਿਆਨ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ ।
ਉਕਤ ਅਭਿਆਨ ਬਠਿੰਡਾ ਰੇਂਜ ਦੇ ਦੋਵੇਂ ਪੁਲਿਸ ਜ਼ਿਲਿ੍ਹਆਂ ਬਠਿੰਡਾ ਅਤੇ ਮਾਨਸਾ ਵਿੱਚ ਇੱਕੋ ਸਮੇਂ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਾਇਆ ਗਿਆ ਅਤੇ ਐਸ.ਐਸ.ਪੀਜ਼. ਨੂੰ ਭਾਰੀ ਪੁਲਿਸ ਫੋਰਸ ਦੀ ਤੈਨਾਤੀ ਵਿਚ, ਇਸ ਆਪ੍ਰੇਸ਼ਨ ਨੂੰ ਸੁਚੱਜੀ ਯੋਜਨਾਬੰਦੀ ਨਾਲ ਅੰਜਾਮ ਦੇਣ ਲਈ ਕਿਹਾ ਗਿਆ ਸੀ। ਇਹ ਕਾਰਵਾਈ ਏ.ਡੀ.ਜੀ.ਪੀ. ਬਠਿੰਡਾ ਰੇਂਜ ਐਸ.ਪੀ.ਐਸ. ਪਰਮਾਰ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ )ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 33 ਐਫਆਈਆਰ ਦਰਜ ਕਰਨ ਤੋਂ ਬਾਅਦ 41 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 3.5 ਲੱਖ ਰੁਪਏ ਦੀ ਡਰੱਗ ਮਨੀ, 197.13 ਗ੍ਰਾਮ ਹੈਰੋਇਨ, 14 ਕਿਲੋ ਭੁੱਕੀ, 225 ਲੀਟਰ ਨਾਜਾਇਜ਼ ਸ਼ਰਾਬ ਅਤੇ ਅੱਠ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ।
ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ )ਨੇ ਕਿਹਾ, “ਇਸ ਆਪ੍ਰੇਸ਼ਨ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਕੇ ਗੈਰ-ਸਮਾਜਿਕ ਤੱਤਾਂ ਵਿੱਚ ਪੁਲਿਸ ਦਾ ਖ਼ੌਫ ਪੈਦਾ ਕਰਨਾ ਸੀ । ’’ ਉਹਨਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ।
ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਨੇ 15 ਐਫ.ਆਈ.ਆਰ. ਦਰਜ ਕਰਕੇ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਮਾਨਸਾ ਪੁਲਿਸ ਨੇ 18 ਐਫ.ਆਈ.ਆਰ. ਦਰਜ ਕਰਕੇ 21 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
x
Jul 24, 2023
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਚੰਡੀਗੜ੍ਹ, 24 ਜੁਲਾਈ:
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਰਿੰਦਰ ਸਿੰਘ ਵਾਸੀ ਪਿੰਡ ਰਾਮੇਵਾਲ ਨੇ ਮਿਤੀ 30-06-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501200200 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਮਾਮੇ ਨੂੰ ਨਕਸ਼ੇ ਦੀ ਲੋੜ ਸੀ, ਜਿਸ ਕਾਰਨ 23-06-2023 ਨੂੰ ਉਹ ਆਪਣੇ ਮਾਮੇ ਨਾਲ ਉਕਤ ਪਟਵਾਰੀ ਕੋਲ ਗਏ ਸਨ ਪਰ ਪਟਵਾਰੀ ਨੇ ਉਨ੍ਹਾਂ ਨੂੰ 26 ਜੂਨ ਨੂੰ ਆਉਣ ਲਈ ਕਿਹਾ। ਜਦੋਂ ਉਹ 26 ਜੂਨ ਨੂੰ ਪਟਵਾਰੀ ਦੇ ਦਫ਼ਤਰ ਗਏ ਤਾਂ ਉਸ ਨੇ ਨਕਸ਼ੇ ਬਦਲੇ ਉਨ੍ਹਾਂ ਕੋਲੋਂ 1500 ਰੁਪਏ ਲਏ, ਜਦੋਂਕਿ ਇਸ ਨਕਸ਼ਾ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਬਣਦੀ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਹਰਬੰਸ ਲਾਲ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 24-07-2023 ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।
ਮੁੱਖ ਮੰਤਰੀ ਨੇ ਐਨ.ਆਰ.ਆਈ. ਭਾਈਚਾਰੇ ਲਈ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਆਨਲਾਈਨ ਪੋਰਟਲ eservices.punjab.gov.in ਦੀ ਸ਼ੁਰੂਆਤ
ਪੋਰਟਲ ਨਾਲ ਲੋਕਾਂ ਨੂੰ ਘਰ ਬੈਠੇ ਦਸਤਾਵੇਜ਼ ਪ੍ਰਾਪਤ ਕਰਨ ਦੀ ਸਹੂਲਤ ਹਾਸਲ ਹੋਵੇਗੀ
ਇਸ ਉਪਰਾਲੇ ਨੂੰ ਈ-ਗਵਰਨੈਂਸ ਵੱਲ ਕ੍ਰਾਂਤੀਕਾਰੀ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਈ ਵਾਰ, ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ (ਐਨ.ਆਰ.ਆਈ. ਜਾਂ ਓ.ਸੀ.ਆਈ.) ਨੂੰ ਸੂਬੇ ਵਿੱਚ ਸਥਿਤ ਕਿਸੇ ਜਾਇਦਾਦ ਨੂੰ ਵੇਚਣ/ਖਰੀਦਣ/ਕਿਰਾਏ 'ਤੇ ਦੇਣ/ਕਬਜ਼ਾ ਲੈਣ ਦੀ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਬੰਧਤ ਵਿਅਕਤੀ ਭਾਰਤ ਦਾ ਦੌਰਾ ਨਹੀਂ ਕਰ ਸਕਦਾ ਅਤੇ ਦਸਤਾਵੇਜ਼ਾਂ ਨੂੰ ਰਜਿਸਟਰਡ ਕਰਵਾਉਣ ਲਈ ਸਬ-ਰਜਿਸਟਰਾਰ ਦਫ਼ਤਰ ਵਿੱਚ ਵਿਅਕਤੀਗਤ ਤੌਰ 'ਤੇ ਹਾਜ਼ਰ ਨਹੀਂ ਹੋ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਪਰਵਾਸੀ ਭਾਰਤੀਆਂ ਦੀ ਸਹੂਲਤ ਲਈ ਹੁਣ ਸਾਰੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ, ਜਿਸ ਨਾਲ ਬਿਨੈਕਾਰ ਦਸਤਾਵੇਜ਼ਾਂ ਦੀ ਐਮਬੌਸਿੰਗ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦਸਤਾਵੇਜ਼ ਨਿਰਧਾਰਤ ਸ਼ਰਤਾਂ ਦੇ ਆਧਾਰ 'ਤੇ ਵੱਖ-ਵੱਖ ਥਾਵਾਂ ਜਿਵੇਂ ਕਿ ਜ਼ਿਲ੍ਹਾ, ਡਿਵੀਜ਼ਨਲ ਕਮਿਸ਼ਨਰ ਜਾਂ ਵਿੱਤ ਕਮਿਸ਼ਨਰ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਹੋਣ ਤੋਂ ਬਾਅਦ, ਇਸਦੀ ਸਬੰਧਤ ਸ਼ਾਖਾ ਦੁਆਰਾ ਡੂੰਘਾਈ ਨਾਲ ਜਾਂਚ ਕੀਤੀ ਜਾਂਦੀ ਹੈ ਅਤੇ ਮਨਜ਼ੂਰੀ ਦੀ ਪ੍ਰਕਿਰਿਆ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਦਾ ਦਾਇਰਾ ਵਧਾਉਣ ਲਈ ਪੋਰਟਲ ਵਿੱਚ ਕਈ ਵਾਧੂ ਵਿਸ਼ੇਸ਼ਤਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਦੀ ਮਹੱਤਵਪੂਰਨ ਵਿਸ਼ੇਸ਼ਤਾ ਸਲਾਟ ਬੁਕਿੰਗ (ਸਮਾਂ ਤੇ ਸਥਾਨ ਦੀ ਬੁਕਿੰਗ) ਦੀ ਸਹੂਲਤ ਹੈ, ਜੋ ਕਿ ਬਿਨੈਕਾਰਾਂ ਨੂੰ ਹਰੇਕ ਸਥਾਨ 'ਤੇ ਐਮਬੌਸਿੰਗ ਸੇਵਾ ਲਈ ਆਪਣੀ ਪਸੰਦੀਦਾ ਮਿਤੀ ਅਤੇ ਸਮਾਂ ਚੁਣਨ ਦੇ ਯੋਗ ਬਣਾਉਂਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਬਿਹਤਰ ਸਮਾਂ-ਸਾਰਣੀ ਅਤੇ ਸਹੂਲਤ ਮਿਲਦੀ ਹੈ ਅਤੇ ਹੋਰ ਵੀ ਕਈ ਵਿਸ਼ਸ਼ੇਤਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦਾ ਉਦੇਸ਼ ਵਰਤੋਂਕਾਰ ਲਈ ਬਿਹਤਰ ਅਨੁਭਵ ਬਣਾਉਣ ਦੇ ਨਾਲ-ਨਾਲ ਐਮਬੌਸਿੰਗ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਿਯਮਾਂ ਅਨੁਸਾਰ ਸਬੰਧਤ ਡਿਪਟੀ ਕਮਿਸ਼ਨਰ ਦਫ਼ਤਰ, ਡਵੀਜ਼ਨਲ ਕਮਿਸ਼ਨਰ ਦਫ਼ਤਰ ਜਾਂ ਵਿੱਤ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਈ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਪੋਰਟਲ ਲੋੜ ਅਨੁਸਾਰ ਦਸਤਾਵੇਜ਼ ਅਪਲੋਡ ਕਰਨ, ਲੋੜ ਪੈਣ 'ਤੇ ਅਦਾਇਗੀ ਦੇ ਕਈ ਵਿਧੀਆਂ (ਮਲਟੀਪਲ ਪੇਮੈਂਟ ਗੇਟਵੇ), ਫੀਸਾਂ ਦਾ ਆਟੋਮੈਟਿਕ ਜੋੜ, 29 ਸਥਾਨਾਂ ਲਈ ਸਲਾਟ ਬੁਕਿੰਗ, ਐਸ.ਐਮ.ਐਸ. ਅਤੇ ਈ-ਮੇਲ ਰਾਹੀਂ ਜਾਣਕਾਰੀ, ਫੀਸ ਜਮ੍ਹਾਂ ਕਰਵਾਉਣ 'ਤੇ ਰਸੀਦ, ਪ੍ਰਵਾਨਗੀ ਦੀ ਸੂਚਨਾ ਅਤੇ ਹੋਰ ਨੂੰ ਵੀ ਸਮਰੱਥ ਬਣਾਉਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਨਲਾਈਨ ਪ੍ਰਣਾਲੀ ਨਾਗਰਿਕਾਂ ਨੂੰ ਦਸਤਾਵੇਜ਼ਾਂ ਦੀ ਐਮਬੌਸਿੰਗ ਲਈ 24 ਘੰਟੇ ਅਪਲਾਈ ਕਰਨ ਦੀ ਸਹੂਲਤ ਦੇਵੇਗੀ ਅਤੇ ਸਬੰਧਤ ਅਧਿਕਾਰੀਆਂ ਦੁਆਰਾ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਹੀ ਸਬੰਧਤ ਨਾਗਰਿਕ ਨੂੰ ਬੁਲਾਉਣ ਦੀ ਲੋੜ ਪਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ ਲੋੜੀਂਦੀ ਫੀਸ ਆਨਲਾਈਨ ਵੀ ਜਮ੍ਹਾਂ ਕਰਵਾ ਸਕਣਗੇ ਅਤੇ ਨਾਗਰਿਕਾਂ ਨੂੰ ਆਪਣੇ ਦਸਤਾਵੇਜ਼ ਨੂੰ ਐਮਬੌਸ ਕਰਵਾਉਣ ਲਈ ਸਿਰਫ ਇੱਕ ਵਾਰ ਸਬੰਧਤ ਦਫਤਰ ਆਉਣ ਦੀ ਲੋੜ ਹੈ। ਇਸ ਦੇ ਨਾਲ ਉੱਚ ਅਧਿਕਾਰੀ ਨਾਗਰਿਕਾਂ ਨੂੰ ਪ੍ਰਭਾਵਸ਼ਾਲੀ ਅਤੇ ਸਮਾਂਬੱਧ ਸੇਵਾਵਾਂ ਲਈ ਐਮ.ਆਈ.ਐਸ. ਰਿਪੋਰਟਾਂ ਰਾਹੀਂ ਦਸਤਾਵੇਜ਼ਾਂ ਦੇ ਬਕਾਏ ਬਾਰੇ ਵੀ ਨਿਗਰਾਨੀ ਕਰ ਸਕਣਗੇ।
ਪਥਰਾਲਾ ਵਿਖੇ ਕਤਲ ਕੀਤੇ ਨੌਜਵਾਨ ਅੰਗਰੇਜ ਸਿੰਘ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ : ਮਨਜੀਤ ਬਾਲੀ
ਕਿਹਾ, ਡਾ. ਅੰਬੇਡਕਰ ਫਾਊਡੇਸ਼ਨ ਦਲਿੱਤ ਭਾਈਚਾਰੇ ਨਾਲ ਹਮੇਸ਼ਾ ਚਟਾਨ ਵਾਂਗ ਨਾਲ ਖੜ੍ਹੀ ਹੈ
• ਮ੍ਰਿਤਕ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ ਤੇ ਜਲਦ ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ
ਬਠਿੰਡਾ, 24 ਜੁਲਾਈ : ਡਾ. ਅੰਬੇਡਕਰ ਫਾਊਡੇਸ਼ਨ ਸਮਾਜਿਕ ਨਿਆਂ ਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਦੇ ਮੈਂਬਰ ਸ਼੍ਰੀ ਮਨਜੀਤ ਬਾਲੀ ਜ਼ਿਲ੍ਹਾ ਅਧੀਨ ਪੈਂਦੇ ਪਿੰਡ ਪਥਰਾਲਾ ਵਿਖੇ ਬੀਤੇ ਦਿਨੀਂ ਕਤਲ ਹੋਏ ਨੌਜਵਾਨ ਅੰਗਰੇਜ਼ ਸਿੰਘ ਪੁੱਤਰ ਸ਼੍ਰੀ ਹੰਸਾ ਸਿੰਘ ਦੇ ਘਰ ਪਹੁੰਚੇ। ਇਸ ਦੌਰਾਨ ਮੈਂਬਰ ਸ਼੍ਰੀ ਮਨਜੀਤ ਬਾਲੀ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਡਾ. ਅੰਬੇਡਕਰ ਫਾਊਡੇਸ਼ਨ ਦਲਿੱਤ ਭਾਈਚਾਰੇ ਨਾਲ ਹਮੇਸ਼ਾ ਚਟਾਨ ਵਾਂਗ ਖੜ੍ਹੀ ਹੈ।
ਇਸ ਮੈਂਬਰ ਸ਼੍ਰੀ ਮਨਜੀਤ ਬਾਲੀ ਨੇ ਮ੍ਰਿਤਕ ਦੇ ਪਰਿਵਾਰ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਕੇਸ ਦੀ ਮੁਕੰਮਲ ਪੈਰਵਾਈ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਮੌਜੂਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੇਸ ਦੀ ਪੈਰਵਾਈ ਕਰਨ ਵਿੱਚ ਕੋਈ ਵੀ ਢਿੱਲ ਨਾ ਵਰਤੀ ਜਾਵੇ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਤਹਿ ਤੱਕ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਵਾ ਕੇ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
ਇਸ ਦੌਰਾਨ ਮੈਂਬਰ ਸ਼੍ਰੀ ਮਨਜੀਤ ਬਾਲੀ ਨੇ ਕਿਹਾ ਕਿ ਡਾ. ਅੰਬੇਡਕਰ ਫਾਊਡੇਸ਼ਨ ਸਮਾਜਿਕ ਨਿਆਂ ਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਵਲੋਂ ਮ੍ਰਿਤਕ ਦੇ ਪਰਿਵਾਰ ਨੂੰ ਜਲਦ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਮ੍ਰਿਤਕ ਦੇ ਪਰਿਵਾਰ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸਰਕਾਰ ਵਲੋਂ ਬਣਦੀ ਹੋਰ ਵੀ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਸਹਿਮੇ ਹੋਈ ਦਲਿੱਤ ਭਾਈਚਾਰੇ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਘਬਰਾਹਟ ਵਿੱਚ ਨਾ ਆਉਣ ਡਾ. ਅੰਬੇਡਕਰ ਫਾਊਡੇਸ਼ਨ ਸਮਾਜਿਕ ਨਿਆਂ ਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਹਮੇਸ਼ਾ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹਾ ਹੈ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤ ਅਫ਼ਸਰ ਸ. ਬਰਿੰਦਰ ਸਿੰਘ, ਚੇਅਰਮੈਨ ਦਲਿੱਤ ਮਹਾਂ ਪੰਚਾਇਤ ਪੰਜਾਬ ਸ. ਕਿਰਨਜੀਤ ਸਿੰਘ ਗਹਿਰੀ, ਐਕਸ ਚੇਅਰਮੈਨ ਵੈਲਫ਼ੇਅਰ ਪੰਜਾਬ ਸ਼੍ਰੀ ਮਨਜੀਤ ਸਿੰਘ ਬੁੱਟਰ, ਸ਼੍ਰੀ ਵਿੱਕੀ ਭਲਵਾਨ, ਸ਼੍ਰੀ ਜਸਵੀਰ ਸਿੰਘ ਮਹਿਰਾਜ, ਸ਼੍ਰੀ ਬੂਟਾ ਸਿੰਘ ਬਰਨਾਲਾ, ਸ਼੍ਰੀ ਮਲਕੀਤ ਸਿੰਘ ਬਰਨਾਲਾ, ਸ਼੍ਰੀ ਜਗਜੀਤ ਸਿੰਘ ਕੁਲਥਮ, ਜ਼ਿਲ੍ਹਾ ਪ੍ਰਧਾਨ ਦਲਿੱਤ ਮਹਾਂ ਪੰਚਾਇਤ ਸ਼੍ਰੀ ਲਵਪ੍ਰੀਤ ਸਿੰਘ, ਸ਼੍ਰੀ ਜਸਬੀਰ ਸਿੰਘ ਗੋਬਿੰਦਪੁਰਾ, ਸ਼੍ਰੀ ਮੰਦਰ ਸਿੰਘ ਪਥਰਾਲਾ ਤੋਂ ਇਲਾਵਾ ਸਮੁੱਚਾ ਦਲਿੱਤ ਭਾਈਚਾਰਾ ਆਦਿ ਹਾਜ਼ਰ ਸੀ
x
ਸਰਹੱਦੀ ਜ਼ਿਲ੍ਹੇ ਵਿਚ ਗੁਲਾਬੀ ਸੁੰਡੀ ਦਾ ਹਮਲਾ , ਕਿਸਾਨ ਨੇ ਵਾਹਿਆ 5-5 ਫੁੱਟ ਨਰਮਾ
ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਦੀਆਂ ਆਸਾਂ ਨੂੰ ਕੀ ਪੈ ਸਕੇਗਾ ਬੂਰ
ਬਲਰਾਜ ਸਿੰਘ ਸਿੱਧੂ
ਮੰਡੀ ਅਰਨੀਵਾਲਾ , 24 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਵਿਭਾਗ ਦੀਆਂ ਆਸਾਂ ਨੂੰ ਬੂਰ ਪੈਂਦਾ ਨਜ਼ਰੀ ਨਹੀਂ ਪੈ ਰਿਹਾ। ਕਿਉਂ ਕਿ ਮਾਲਵਾ ਪੱਟੀ ਵਿਚ ਨਰਮੇ ਦੀ ਫ਼ਸਲ ਤੇ ਸ਼ੁਰੂਆਤੀ ਦੌਰ ਵਿਚ ਹੀ ਗੁਲਾਬੀ ਸੁੰਡੀ ਦਾ ਹਮਲਾ ਹੁੰਦਾ ਨਜ਼ਰ ਆ ਰਿਹਾ ਹੈ। ਬੇਸ਼ੱਕ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਨਰਮੇ ਦੀ ਬਿਜਾਂਦ ਮੌਕੇ ਨਹਿਰੀ ਪਾਣੀ ਉਪਲਬੱਧ ਕਰਵਾਇਆ ਸੀ ਅਤੇ ਇਸ ਪਿੱਛੇ ਖੇਤੀਬਾੜੀ ਵਿਭਾਗ ਦਾ ਤਰਕ ਇਹ ਸੀ ਕਿ ਖੁਸ਼ਕ ਮੌਸਮ ਵਿਚ ਜਾ ਕੇ ਨਰਮੇ ਦੀ ਫ਼ਸਲ ਬਿਮਾਰੀਆਂ ਅਤੇ ਸੁੰਡੀਆਂ ਨਾਲ ਲੜਨ ਦੇ ਕਾਬਲ ਹੋ ਜਾਂਦੀ ਹੈ। ਪਰ ਸ਼ਾਇਦ ਇਹ ਨੁਤਕਾ ਕਾਮਯਾਬ ਨਹੀਂ ਹੋ ਸਕਿਆ। ਦੱਸ ਦੇਈਏ ਕਿ ਪਿੱਛਲੇ ਦਿਨਾਂ ਤੋਂ ਹੀ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀਆਂ ਖ਼ਬਰਾਂ ਆ ਰਹੀਆਂ ਸਨ। ਪਰ ਹੁਣ ਕਿਸਾਨ ਗੁਲਾਬੀ ਸੁੰਡੀ ਦੇ ਖਤਰੇ ਨੂੰ ਵੇਖ ਕੇ ਨਰਮੇ ਦੀ ਫ਼ਸਲ ਵਾਹੁਣ ਲਈ ਮਜ਼ਬੂਰ ਹੋਣ ਲੱਗੇ ਹਨ।
ਕਿਸਾਨ ਨੇ ਵਾਹਿਆ 5-5 ਫੁੱਟ ਨਰਮਾ ਪਿੰਡ ਬੁਰਜ ਹਨੂੰਮਾਨਗੜ੍ਹ ਦੇ ਕਿਸਾਨ ਹੈਪੀ ਚਹਿਲ ਨੇ ਆਪਣੇ ਖੇਤ ਵਿਚ ਬੀਜਿਆ 4 ਕਿੱਲਿਆਂ ਤੋਂ ਜਿਆਦਾ ਨਰਮਾ ਅੱਜ ਵਾਹ ਦਿੱਤਾ। ਦੱਸ ਦੇਈਏ ਕਿ ਨਰਮੇ ਦੀ ਫ਼ਸਲ ਦਾ ਕੱਦ 5-5 ਫੁੱਟ ਸੀ ਅਤੇ ਫ਼ਸਲ ਨੂੰ ਕਾਫ਼ੀ ਵੱਡੀ ਮਾਤਰਾ ਵਿਚ ਫਲ ਵੀ ਲੱਗ ਗਿਆ ਸੀ। ਜਿਹੜੀ ਕਿ ਆਉਣ ਵਾਲੇ ਦਿਨਾਂ ਵਿਚ ਖਿੜ੍ਹਨ ਵਾਲੀ ਸੀ ਅਤੇ ਚੁਗਾਈ ਵੀ ਅਗਸਤ ਜਾਂ ਸਤੰਬਰ ਵਿਚ ਹੀ ਸ਼ੁਰੂਆਤ ਹੋ ਜਾਣੀ ਸੀ। ਕਿਸਾਨ ਹੈਪੀ ਚਹਿਲ ਨੇ ਦੱਸਿਆ ਕਿ ਇਹ ਕਿਸਾਨਾਂ ਲਈ ਇਹ ਸ਼ਾਇਦ ਮਾੜਾ ਵੇਲਾ ਹੈ। ਖੇਤੀ ਖੇਤਰ ਵਿਚ ਵੀ ਕਿਸਾਨ ਪੱਛੜ ਰਿਹਾ ਹੈ। ਉਸ ਨੇ ਕਿਹਾ ਕਿ ਹੁਣ ਤੱਕ ਕਾਫ਼ੀ ਖਰਚ ਹੋ ਗਿਆ ਸੀ।
ਦੋ ਸਪੇ੍ਰਆਂ ਅਤੇ ਨਦੀਨਾਂ ਦੀ ਰੋਕਥਾਮ ਲਈ ਗੁਡਾਈ ਵੀ ਕੀਤੀ ਸੀ
ਦੱਸ ਦੇਈਏ ਕਿ ਹੁਣ ਤੱਕ ਕਿਸਾਨਾਂ ਵਲੋਂ ਨਰਮੇ ਦੀ ਭਰਵੀਂ ਫ਼ਸਲ ਦੀ ਉਮੀਦ ਲੈ ਕੇ ਖਰਚ ਕੀਤਾ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਨਰਮੇ ਦੀ ਫ਼ਸਲ ਤੇ ਹੁਣ ਤੱਕ ਕਾਫ਼ੀ ਖਰਚ ਕੀਤਾ ਜਾ ਚੁੱਕਿਆ ਹੈ। ਬੇਸ਼ੱਕ ਪੰਜਾਬ ਸਰਕਾਰ ਵਲੋਂ ਸਬਸਿਡੀ ਮੁਹੱਈਆ ਕਰਵਾਈ ਗਈ ਪਰ ਫਿਰ ਵੀ ਕਿਸਾਨਾਂ ਦੀਆਂ ਆਸਾਂ ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ। ਉਸ ਨੇ ਦੱਸਿਆ ਕਿ ਬਿਜਾਈ ਤੋਂ ਬਾਅਦ ਕਿਸਾਨਾਂ ਨੇ ਦੋ ਵਾਰ ਨਦੀਨਾਂ ਦੀ ਗੁਡਾਈ ਅਤੇ ਸਪ੍ਰੇਆਂ ਤੱਕ ਵੀ ਕਰ ਦਿੱਤੀਆਂ ਹਨ।
ਕੀ ਵੱਧ ਸਕਦਾ ਐ ਖਤਰਾ
ਖੇਤੀਬਾੜੀ ਵਿਭਾਗ ਦੇ ਉਪਰਾਲੇ ਵੀ ਨਾਕਾਮਯਾਬ ਰਹੇ ਹਨ। ਖੇਤੀਬਾੜੀ ਵਿਭਾਗ ਵਲੋਂ ਜਿਹੜੇ ਉਪਰਾਲੇ ਕੀਤੇ ਜਾਂਦੇ ਰਹੇ ਹਨ। ਉਹ ਨਾਕਾਫ਼ੀ ਹਨ। ਇਸ ਦਾ ਕਾਰਨ ਜਾਂ ਤਾਂ ਮਿੱਟੀ ਵਿਚ ਉਪਜਾਊਪਣ ਦੀ ਅਣਹੋਂਦ ਹੋ ਸਕਦਾ ਐ ਤੇ ਜਾਂ ਫਿਰ ਕੋਈ ਹੋਰ ਕਾਰਨ ,ਪਰ ਆਲੇ ਦੁਆਲੇ ਦੇ ਖੇਤਾਂ ਵਿਚ ਵੀ ਗੁਲਾਬੀ ਸੁੰਡੀ ਦਾ ਖਤਰਾ ਵੱਧ ਸਕਦਾ ਹੈ।
ਲੰਮਾ ਪੈਂਡਾ ਤੈਅ ਕਰਦੀ ਹੈ ਗੁਲਾਬੀ ਸੁੰਡੀ
ਖੇਤੀਬਾੜੀ ਮਾਹਿਰਾਂ ਦੀ ਮੰਨੀਏ ਤਾਂ ਗੁਲਾਬੀ ਸੁੰਡੀ ਲੰਮਾ ਪੈਂਡਾ ਤੈਅ ਕਰਕੇ ਵੀ ਅੱਗੇ ਵੱਧਦੀ ਹੈ। ਕਿਸਾਨਾਂ ਨੂੰ ਬੇਸੱਕ ਸਮੇਂ ਸਮੇਂ ਤੇ ਸਿਫ਼ਾਰਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਫਿਰ ਵੀ ਇਹ ਨਾਕਾਫ਼ੀ ਹੋਣ ਜਾ ਰਹੀਆਂ ਹਨ।
pink bollworm cotton awearness Fazilka
ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ
ਬੱਚਿਆ ਦੇ ਸਰਵਪੱਖੀ ਵਿਕਾਸ ਅਤੇ ਸਕਾਰਾਤਮਕ ਵਿਵਹਾਰ ਲਈ ਕੀਤੇ ਜਾ ਰਹੇ ਹਨ ਵੱਖ-ਵੱਖ ਉਪਰਾਲੇ
ਕਾਨੂੰਨੀ ਵਿਵਾਦ ਵਿੱਚ ਫਸੇ ਬੱਚਿਆ ਦੀ ਸਾਂਭ-ਸੰਭਾਲ 'ਚ ਅਬਰਜ਼ਵੇਸ਼ਨ ਹੋਮ ਨਿਭਾ ਰਹੇ ਵਿਸ਼ੇਸ਼ ਭੂਮਿਕਾ
ਚੰਡੀਗੜ੍ਹ, 24 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਤਹਿਤ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ ਸਾਂਭ ਸੰਭਾਲ, ਸਰਬਪੱਖੀ ਵਿਕਾਸ ਅਤੇ ਉਨ੍ਹਾਂ ‘ਚ ਸਕਾਰਾਤਮਕ ਵਿਵਹਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਰਾਜ ਵਿੱਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਤਹਿਤ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੇ ਰੱਖ ਰਖਾਵ ਅਤੇ ਸਾਂਭ ਸੰਭਾਲ ਲਈ 4 ਅਬਜਰਵੇਸ਼ਨ ਹੋਮ ਹੁਸ਼ਿਆਰਪੁਰ, ਲੁਧਿਆਣਾ ਅਤੇ ਫਰੀਦਕੋਟ ਫਾਰ ਬੁਆਇਜ, ਅਬਜਰਵੇਸ਼ਨ ਹੋਮ ਜਲੰਧਰ ਫਾਰ ਗਰਲਜ਼ ਅਤੇ 2 ਸਪੈਸ਼ਲ ਹੋਮ ਹੁਸ਼ਿਆਰਪੁਰ ਫਾਰ ਬੁਆਇਜ ਅਤੇ ਅੰਮ੍ਰਿਤਸਰ ਫਾਰ ਗਰਲਜ਼ ਚਲਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਸਕਾਰਾਤਮਕ ਵਿਵਹਾਰ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਬੱਚਿਆ ਲਈ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੌਰਾਨ ਕਾਰਪੋਰੇਟ ਅਦਾਰਿਆ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ। ਮੰਤਰੀ ਨੇ ਕਾਰਪੋਰੇਟ ਅਦਾਰਿਆਂ ਦੀ ਸਹਿਯੋਗ ਦੇਣ ਦੀ ਸ਼ਲਾਘਾ ਕੀਤੀ ਅਤੇ ਹੋਰ ਚਾਹਵਾਨ ਅਦਾਰਿਆ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
ਮੰਤਰੀ ਨੇ ਕਿਹਾ ਕਿ ਇਨ੍ਹਾਂ ਹੋਮਜ ਵਿੱਚ ਰਹਿ ਰਹੇ ਬੱਚਿਆਂ ਨੂੰ ਆਪਸੀ ਸਾਂਝ, ਦੋਸਤੀ ਅਤੇ ਨਿੱਜੀ ਵਿਕਾਸ ਦਾ ਮੌਕਾ ਦੇਣਾ ਹੈ। ਉਨ੍ਹਾਂ ਦੱਸਿਆ ਕਿ ਖੇਡ ਸਮਾਗਮ ਆਯੋਜਿਤ ਕਰਨ ਦਾ ਮੰਤਵ ਬੱਚਿਆਂ ਵਿੱਚ ਖੇਡਾਂ ਅਨੁਸ਼ਾਸਨ, ਮੁਕਾਬਲੇ ਦੀ ਭਾਵਨਾ, ਸਮੇਂ ਦਾ ਸਤਿਕਾਰ ਅਤੇ ਅੱਗੇ ਵਧਣ ਦੀ ਭਾਵਨਾ ਪੈਦਾ ਕਰਨਾ ਹੈ।
The Punjab government is constantly trying to rehabilitate the children of the observation home: Dr. Baljit Kaur
ਮੁੱਖ ਮੰਤਰੀ ਨੇ ਨਵੇਂ ਉਪਰਾਲੇ ਨੂੰ ਪੰਜਾਬੀ ਨੌਜਵਾਨਾਂ ਦੀ ਭਲਾਈ ਲਈ ਇਤਿਹਾਸਕ ਕਦਮ ਦੱਸਿਆ
ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ
ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ
ਸਰਕਾਰੀ ਕਾਲਜਾਂ ਦੇ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਹੋਵੇਗਾ ਲਾਗੂ
ਚੰਡੀਗੜ੍ਹ, 24 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ (ਬੀ.ਸੀ.ਈ.ਆਈ.ਪੀ.ਐਲ.) ਨਾਲ ਸਮਝੌਤੇ ਉਤੇ ਦਸਤਖ਼ਤ ਕੀਤੇ ਗਏ ਹਨ।
ਸਮਝੌਤੇ ਉਤੇ ਪੰਜਾਬ ਸਰਕਾਰ ਦੀ ਤਰਫ਼ੋ ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਅਮਰਪਾਲ ਸਿੰਘ ਅਤੇ ਬ੍ਰਿਟਿਸ਼ ਕੌਂਸਲ ਦੇ ਐਮ.ਡੀ. ਡੰਕਨ ਵਿਲਸਨ ਨੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਚੰਡੀਗੜ੍ਹ ਵਿੱਚ ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਨੇ ਹਸਤਾਖ਼ਰ ਕੀਤੇ।
ਇਹ ਸਮਝੌਤਾ ਨੇਪਰੇ ਚੜ੍ਹਨ ਉਤੇ ਉਚੇਰੀ ਸਿੱਖਿਆ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਦਿਨ ਸੁਨਹਿਰੀ ਅੱਖਰਾਂ ਨਾਲ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਉਚੇਰੀ ਸਿੱਖਿਆ ਵਿਭਾਗ ਅਧੀਨ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਨਵਿਆਉਣ ਵਿੱਚ ਮਦਦ ਮਿਲੇਗੀ ਅਤੇ ਨੌਜਵਾਨ ਸਨਅਤੀ ਤੇ ਸੇਵਾ ਖੇਤਰ ਵਿੱਚ ਆਪਣੇ ਲਈ ਨੌਕਰੀਆਂ ਦੇ ਵੱਧ ਮੌਕੇ ਹਾਸਲ ਕਰ ਸਕਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਭਾਰਤ ਵਿੱਚ ਹੀ ਰਹਿ ਕੇ ਕੰਮ ਕਰਨ ਦਾ ਉਤਸ਼ਾਹ ਮਿਲੇਗਾ ਅਤੇ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਤੋਂ ਹੁਨਰਮੰਦ ਨੌਜਵਾਨਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣ ਦੀ ਦਿਸ਼ਾ ਵਿੱਚ ਇਹ ਇਕ ਵੱਡਾ ਕਦਮ ਹੈ। ਭਗਵੰਤ ਮਾਨ ਨੇ ਆਖਿਆ ਕਿ ਇਸ ਪ੍ਰਾਜੈਕਟ ਦੇ ਹਿੱਸੇ ਵਜੋਂ ਵਿਦਿਆਰਥੀ ਕੰਮ ਲਈ ਅੰਗਰੇਜ਼ੀ ਦੇ ਇਕ ‘ਲੈਵਲ’ ਦੀ ਪੜ੍ਹਾਈ ਕਰਨਗੇ, ਜਿਸ ਨਾਲ ਅੰਗਰੇਜ਼ੀ ਜਾਣਨ ਕਰ ਕੇ ਉਨ੍ਹਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਪੈਦਾ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇਕ ਅਜਿਹਾ ਮਿਸ਼ਰਤ ਕੋਰਸ ਹੈ, ਜਿਸ ਵਿੱਚ ਕੰਮ ਵਰਗੇ ਅਸਲ ਹਾਲਾਤ ਵਿੱਚ ਵਰਤੀ ਜਾਣ ਵਾਲੀ ਅੰਗਰੇਜ਼ੀ ਭਾਸ਼ਾ ਸਿੱਖਣ ਉਤੇ ਧਿਆਨ ਕੇਂਦਰਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਲਿਸਨਿੰਗ (ਸੁਣਨ), ਰੀਡਿੰਗ (ਪੜ੍ਹਨ), ਰਾਈਟਿੰਗ (ਲਿਖਣ) ਅਤੇ ਸਪੀਕਿੰਗ (ਬੋਲਣ) ਸਮੇਤ ਵਿਆਕਰਨ, ਮੁਹਾਰਨੀ ਅਤੇ ਸ਼ਬਦਾਵਲੀ ਉਤੇ ਧਿਆਨ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਇਹ ਪ੍ਰਾਜੈਕਟ ਵਿਦਿਅਕ ਸੈਸ਼ਨ 2023-24 ਤੋਂ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇਕ ਅਜਿਹਾ ਆਨਲਾਈਨ ਮਿਸ਼ਰਤ ਲਰਨਿੰਗ ਕੋਰਸ ਹੈ, ਜਿਹੜਾ ਲਾਈਵ ਇੰਟਰਐਕਟਿਵ ਕਲਾਸਾਂ ਨਾਲ ਖ਼ੁਦ ਪੜ੍ਹਨ ਦੇ ਲਚਕੀਲੇ ਸਿਧਾਂਤ ਨਾਲ ‘ਫਲਿੱਪਡ ਕਲਾਸਰੂਮ’ ਸੰਕਲਪ ਦੀ ਵਰਤੋਂ ਕਰੇਗਾ। ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਨਾਲ ਵਿਦਿਆਰਥੀ ਪੇਸ਼ੇਵਰ ਹਾਲਾਤ ਵਿੱਚ ਸਵੈ-ਵਿਸ਼ਵਾਸ ਨਾਲ ਆਪਣੀ ਗੱਲ ਕਹਿਣ ਲਈ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਅੱਗੇ ਆਖਿਆ ਕਿ ਇਸ ਵਿੱਚ ਇਕ ਅਗਾਊਂ ਮੁਲਾਂਕਣ ਪ੍ਰੀਖਿਆ ਹੋਵੇਗੀ ਤਾਂ ਕਿ ਵਿਦਿਆਰਥੀਆਂ ਦੇ ਮੌਜੂਦਾ ਪੱਧਰ ਦਾ ਪਤਾ ਲਗਾਇਆ ਜਾਵੇ। ਕੋਰਸ ਮੁਕੰਮਲ ਹੋਣ ਉਤੇ ਵਿਦਿਆਰਥੀਆਂ ਦਾ ਇਕ ਵਾਰ ਫਿਰ ਮੁਲਾਂਕਣ ਹੋਵੇਗਾ, ਜਿਸ ਮਗਰੋਂ ਉਨ੍ਹਾਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।
The Punjab government under the leadership of the Chief Minister signed an agreement with the British Council to curb the trend of migration of educated youth.
ਕਿਸਾਨਾਂ ਨੂੰ ਫਸਲੀ ਚੱਕਰ ਚੋਂ ਕੱਢਣ ਲਈ ਜਿਲ੍ਹੇ ਵਿੱਚ ਲਗਾਏ ਜਾਣਗੇ 40 ਵਿਸ਼ੇਸ਼ ਕੈਂਪ-ਕੁਲਤਾਰ ਸੰਧਵਾਂ
--ਕਿਸਾਨੀ ਨਾਲ ਸਬੰਧਤ ਵਿਭਾਗਾਂ ਦੇ ਮੁੱਖੀਆਂ ਨਾਲ ਅਗਾਂਹਵਧੂ ਕਿਸਾਨਾਂ ਦੀ ਕਰਵਾਈ ਬੈਠਕ
--ਤਕਰੀਬਨ 3 ਘੰਟੇ ਵਿਚਾਰ ਮੰਥਨ ਦੌਰਾਨ ਕਿਸਾਨੀ ਦੇ ਹਰ ਪੱਖ ਦੀ ਕੀਤੀ ਪੜਚੋਲ
ਫਰੀਦਕੋਟ 24 ਜੁਲਾਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਸਾਨੀ ਨਾਲ ਸਬੰਧਤ ਵਿਭਾਗਾਂ ਦੇ ਮੁੱਖੀਆਂ ਨਾਲ ਅਗਾਂਹਵਧੂ ਕਿਸਾਨਾਂ ਦੀ ਇੱਕ ਬੈਠਕ ਦੌਰਾਨ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਰਾਹ ਕਿਸਾਨਾਂ ਦੇ ਖੇਤਾਂ ਰਾਹੀਂ ਲੰਘੇਗਾ ਅਤੇ ਅੱਜ ਦੇ ਵਿਚਾਰ ਮੰਥਨ ਦੌਰਾਨ ਇੱਕ ਸੁਨਹਿਰੀ ਕਿਰਨ ਨਜ਼ਰ ਆ ਰਹੀ ਹੈ।
ਇਸ ਮੰਥਨ ਦੌਰਾਨ ਜਿੱਥੇ ਮਿਰਚਾਂ, ਟਮਾਟਰਾਂ, ਗੰਨੇ ਦੀ ਕਾਸ਼ਤ ਕਰਕੇ ਛੋਟੇ ਪੈਮਾਨੇ ਤੇ ਯੂਨਿਟ ਲਗਾ ਕੇ ਅਤੇ ਪੈਕੇਜਿੰਗ ਕਰਕੇ ਵਧੇਰੇ ਮੁਨਾਫਾ ਕਮਾਉਣ ਦੇ ਢੰਗ ਤਰੀਕਿਆਂ ਤੇ ਚਰਚਾ ਕੀਤੀ ਗਈ, ਉੱਥੇ ਨਾਲ ਹੀ ਵੱਡੇ ਪ੍ਰੋਜੈਕਟਾਂ ਸਬੰਧੀ ਗਹਿਨ ਚਿੰਤਨ ਕੀਤਾ ਗਿਆ।
ਬੈਠਕ ਦੌਰਾਨ ਮਹਿਲਾਵਾਂ ਵੱਲੋਂ ਫਰੀਦਕੋਟ ਜਿਲ੍ਹੇ ਵਿੱਚ ਚਲਾਏ ਜਾ ਰਹੇ ਵੱਖ ਵੱਖ "ਸੈਲਫ ਹੈਲਪ ਗਰੁੱਪਾਂ " ਵੱਲੋਂ ਤਿਆਰ ਕੀਤੇ ਗਏ ਆਚਾਰ, ਜੂਸ ਅਤੇ ਹੋਰ ਖਾਣ ਪੀਣ ਵਾਲੀਆਂ ਚੀਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਇਨ੍ਹਾਂ ਮਹਿਲਾਵਾਂ ਵੱਲੋਂ ਬਣਾਈਆਂ ਜਾ ਰਹੀਆਂ ਚੀਜਾਂ ਨੂੰ ਵਾਜ਼ਬ ਮੁੱਲ ਤੇ ਵੇਚਣ ਦੇ ਉਪਰਾਲਿਆਂ ਤਹਿਤ ਜਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਾਇਤਾ ਕਰਨ ਦੇ ਨਿਰਦੇਸ਼ ਕੀਤੇ। ਮੌਕੇ ਤੇ ਹਾਜ਼ਰ ਕੋਆਪਰੇਟਿਵ ਅਤੇ ਹੋਰ ਸਬੰਧਤ ਮਹਿਕਮਿਆਂ ਨੂੰ ਅਜਿਹੇ ਗਰੁੱਪਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਵੱਲੋਂ ਬਣਾਏ ਜਾ ਰਹੇ ਖਾਦ ਪਦਾਰਥਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ।
ਸ਼ਹਿਦ ਦੇ ਉਤਪਾਦਨ ਨਾਲ ਸਬੰਧਤ ਕਿਸਾਨਾਂ ਨੇ ਦੱਸਿਆ ਕਿ ਫਰੀਦਕੋਟ ਵਿੱਚ ਅਜਿਹੇ 110 ਕਿਸਾਨ ਹਨ, ਜਿੰਨਾ ਕੋਲ ਤਕਰੀਬਨ 10 ਹਜ਼ਾਰ ਬਕਸੇ ਹਨ ਅਤੇ ਇਸ ਕਿੱਤੇ ਨਾਲ ਹੋਰ ਵੀ ਲੋਕ ਜੁੜ ਰਹੇ ਹਨ। ਇਸੇ ਤਰ੍ਹਾਂ ਹੀ ਸੂਰਜਮੁੱਖੀ ਦੀ ਖੇਤੀ ਦਾ ਰਕਬਾ ਵੀ ਜਿਲ੍ਹੇ ਵਿੱਚ ਪਿਛਲੇ ਕੁਝ ਸਾਲਾਂ ਦੌਰਾਨ ਵਧਿਆ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਅਜਿਹੇ ਲਾਹੇਵੰਦ ਧੰਦਿਆਂ ਵਿੱਚ ਹੋਰ ਵੀ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਦੀ ਲੋੜ ਹੈ।
ਬੈਠਕ ਵਿੱਚ ਹਾਜ਼ਰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੂੰ ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜੋ 40 ਕੈਂਪ ਲਗਾਏ ਜਾਣੇ ਹਨ, ਉਹ ਇਸ ਢੰਗ ਨਾਲ ਲਗਾਏ ਜਾਣ ਤਾਂ ਜੋ ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇ ਅਤੇ ਉਨ੍ਹਾਂ ਕੋਲੋ ਫੀਡ ਬੈਕ ਫਾਰਮ ਵੀ ਭਰਵਾਏ ਜਾ ਸਕਣ।
ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਕਮੇਟੀ ਸ. ਸੁਖਜੀਤ ਸਿੰਘ ਢਿੱਲਵਾਂ, ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ, ਪ੍ਰੋਜੈਕਟ ਡਾਇਰੈਕਟ ਆਤਮਾ ਡਾ. ਅਮਨਦੀਪ ਕੇਸ਼ਵ, ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ, ਸੈਲਫ ਹੈਲਪ ਗਰੁੱਪ, ਆੜ੍ਹਤੀ ਐਸੋਸ਼ੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।
40 special camp-cultural events will be organized in the district to get the farmers out of the crop circle
ਕਾਵਾਂਵਾਲੀ ਪੱਤਣ ਤੇ ਵਧਿਆ ਪਾਣੀ ਦਾ ਪੱਧਰ, ਵਿਭਾਗੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਮੁਸਤੈਦ, ਵਿਭਾਗੀ ਟੀਮਾਂ ਪਿੰਡਾਂ ਵਿੱਚ ਤੈਨਾਤ- ਐੱਸ.ਡੀ.ਐੱਮ
Water level increased at Kawanwali port, instructions given to departmental officials Sdm Fazilka |
ਫਾਜ਼ਿਲਕਾ 24 ਜੁਲਾਈ
ਬੀਤੇ ਦਿਨੀ ਪਈ ਬਾਰਿਸ ਨਾਲ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਖੇਤਰ ਕਾਂਵਾਵਾਲੀ ਪੁੱਲ ਵਿੱਚ ਪਾਣੀ ਦਾ ਪੱਧਰ ਕੁੱਝ ਵਧਿਆ ਹੈ, ਜਿਸ ਨੂੰ ਦੇਖਦਿਆਂ ਸਮੂਹ ਵਿਭਾਗ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਮੁਕੰਮਲ ਰੱਖਣ ਅਤੇ ਆਪਣੀਆਂ ਡਿਊਟੀਆਂ ਵਾਲੇ ਸਥਾਨਾਂ ਤੇ ਆਪਣੀਆਂ ਟੀਮਾਂ ਸਮੇਤ ਤਾਇਨਾਤ ਰਹਿਣ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ। ਇਹ ਪ੍ਰਗਟਾਵਾ ਐੱਸ.ਡੀ.ਐੱਮ. ਸ੍ਰੀ. ਨਿਕਾਸ ਖੀਂਚੜ ਆਈ.ਏ.ਐੱਸ ਨੇ ਜ਼ਿਲ੍ਹੇ ਦੇ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਕੀਤਾ।
ਐੱਸ.ਡੀ.ਐੱਮ. ਨੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਹੜ੍ਹਾਂ ਦੌਰਾਨ ਵਰਤੋਂ ਲਈ ਤਰਪਾਲਾਂ, ਜੇ.ਸੀ.ਬੀ, ਮਿੱਟੀ ਦੇ ਭਰੇ ਗੱਟੇ, ਡਾਕਟਰੀ ਟੀਮਾਂ ਤੇ ਦਵਾਈਆਂ, ਪਸ਼ੂਆਂ ਲਈ ਚਾਰੇ ਤੇ ਦਵਾਈਆਂ ਦਾ ਪ੍ਰਬੰਧ, ਦੂਰ ਸੰਚਾਰ ਵਿਵਸਥਾ ਠੀਕ ਰੱਖਣ, ਬਿਜਲੀ ਦੀ ਨਿਰਵਿਘਨ ਸਪਲਾਈ, ਰਾਸ਼ਨ ਅਤੇ ਪੀਣ ਵਾਲੇ ਪਾਣੀ ਆਦਿ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਸਤਾ ਕਲਾ ਤੇ ਮਹਾਤਮ ਨਗਰ ਆਦਿ ਥਾਵਾਂ ਤੇ ਆਸਾ ਵਰਕਰਾਂ ਨਾਲ ਲੋਕਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇ। ਪਿੰਡਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਤਾਇਨਾਤ ਰਹਿਣ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਪਸ਼ੂਆਂ ਦੀ ਵੈਕਸੀਨੇਸ਼ਨ ਆਦਿ ਹਰ ਤਰ੍ਹਾਂ ਦੀ ਮਦਦ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਉਣ। ਹੜ੍ਹਾਂ ਪ੍ਰਭਾਵਿਤ ਖੇਤਰਾਂ ਵਿੱਚ ਜਿੱਥੇ ਵੀ ਡਾਕਟਰਾਂ ਦੀ ਡਿਊਟੀ ਗਈ ਹੈ, ਉੱਥੇ ਦਵਾਈਆਂ ਦਾ ਵੀ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।
ਐੱਸ. ਡੀ.ਐੱਮ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਤੇ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਜ਼ਿਲ੍ਹਾ ਵਾਸੀਆਂ ਲਈ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਹੋਇਆ ਹੈ ਜੋ ਕਿ ਕਿ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ 24 ਘੰਟੇ ਚਾਲੂ ਹੈ ਤੇ ਜ਼ਿਲ੍ਹਾ ਵਾਸੀ ਹੜ੍ਹ ਕੰਟਰੋਲ ਰੂਮ ਨੰਬਰ 01638-262153 ਤੇ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਤਹਿਸੀਲਦਾਰ ਫਾਜ਼ਿਲਕਾ ਗਰਸੇਵਕ ਚੰਦ, ਐਕਸੀਅਨ ਮੰਡੀ ਬੋਰਡ ਸਾਹਿਲ ਗਗਨੇਜ਼ਾ, ਐਕਸੀਅਨ ਬਿਜਲੀ ਬੋਰਡ ਰਾਜਿੰਦਰ ਕੁਮਾਰ,ਐਕਸੀਅਨ ਡਰੇਨੇਜ਼ ਅਲੋਪ ਚੌਧਰੀ, ਮੁੱਖ ਖੇਤੀਬਾੜੀ ਅਫਸਰ ਗੁਰਮੀਤ ਸਿੰਘ ਚੀਮਾ ਅਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਿਮਾਂਸੂ ਕੁੱਕੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਬੋਰਡ ਦੇ ਇਮਤਿਹਾਨਾਂ ਵਿੱਚ ਪੁਜੀਸ਼ਨਾ ਪ੍ਰਾਪਤ ਕਰਨ ਵਾਲੇ ਸਿਵਾਨਾ ਸਕੂਲ ਦੇ ਵਿਦਿਆਰਥੀਆਂ ਨੂੰ ਸਾਇਕਲ ਦੇ ਕੇ ਕੀਤਾ ਸਨਮਾਨਿਤ
Jul 23, 2023
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 24 ਘੰਟੇ ਜੰਗੀ ਪੱਧਰ ’ਤੇ ਰਾਹਤ ਕਾਰਜ ਜਾਰੀ
- 27 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
- 170 ਰਾਹਤ ਕੈਂਪਾਂ ’ਚ ਰਹਿ ਰਹੇ ਹਨ 4871 ਲੋਕ
- ਡਰਾਈ ਫੂਡ ਪੈਕਟਾਂ ਦੀ ਵੰਡ ਜਾਰੀ, ਰੂਪਨਗਰ ਵਿੱਚ 22,896 ਅਤੇ ਪਟਿਆਲਾ ਵਿੱਚ 64,000 ਪੈਕਟ ਵੰਡੇ
ਚੰਡੀਗੜ੍ਹ, 23 ਜੁਲਾਈ:
ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਵਜੋਂ ਰਾਜ ਸਰਕਾਰ ਨੇ ਆਪਣੀ ਸਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।
ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਸਮੇਂ 451 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ 204 ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।
ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27261 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 170 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 4871 ਲੋਕ ਰਹਿ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ 19 ਜ਼ਿਲਿ੍ਹਆਂ ਦੇ 1460 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ।
ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22896, ਪਟਿਆਲਾ ਵਿੱਚ 64000, ਐਸਏਐਸ ਨਗਰ ਵਿੱਚ 4800, ਐਸਬੀਐਸ ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।
ਪਸ਼ੂ ਧਨ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ 22 ਜੁਲਾਈ ਨੂੰ 2084 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ ਜਦਕਿ 1576 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ।
x
x
ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”
ਸੂਬਾ ਸਰਕਾਰ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ ਅਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ
ਬੀਤੇ ਸਮੇਂ ਵਿੱਚ ਸਿੰਜਾਈ ਵਿਭਾਗ ਭ੍ਰਿਸ਼ਟ ਤੰਤਰ ਲਈ ‘ਕਮਾਊ ਪੁੱਤ’ ਹੁੰਦਾ ਸੀ ਪਰ ਹੁਣ ਸਭ ਕੁੱਝ ਸੁਚਾਰੂ ਕੀਤਾ ਜਾ ਰਿਹੈ
ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਖ਼ਾਕਾ ਤਿਆਰ ਕਰੇਗੀ
ਭਾਖੜਾ ਡੈਮ ਦੀ ਉਸਾਰੀ ਵੇਲੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਨੰਗਲ, 23 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ।
ਬਰਸਾਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਮੁੱਖ ਮੰਤਰੀ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ, ਇਸ ਲਈ ਡੈਮ ਤੋਂ ਪਾਣੀ ਛੱਡਣ ਦੀ ਫੌਰੀ ਲੋੜ ਨਹੀਂ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਭਾਖੜਾ ਡੈਮ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ, ਜਦੋਂ ਕਿ 23 ਜੁਲਾਈ ਨੂੰ ਡੈਮ ਵਿੱਚ ਪਾਣੀ ਦਾ ਪੱਧਰ 1653 ਫੁੱਟ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਦੇ ਪੱਧਰ ਬਾਰੇ ਬਾਕਾਇਦਾ ਲੋਕਾਂ ਨੂੰ ਜਾਣਕਾਰੀ ਦੇਣ ਲਈ ਆਖਿਆ ਤਾਂ ਕਿ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਰਾਹਤ ਵਾਲੀ ਗੱਲ ਹੈ ਕਿ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੀਂਹ ਨਾ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਪਾਣੀ ਦਾ ਪੱਧਰ ਹੋਰ ਘਟੇਗਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਕੋਲੋਂ ਪੁਸ਼ਟੀ ਕੀਤੇ ਬਿਨਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਜਾਂ ਹੜ੍ਹਾਂ ਸਬੰਧੀ ਅਫ਼ਵਾਹਾਂ ਉਤੇ ਬਿਲਕੁੱਲ ਵਿਸ਼ਵਾਸ ਨਾ ਕੀਤਾ ਜਾਵੇ।
ਮੁੱਖ ਮੰਤਰੀ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਫ਼ਰਜ਼ੀ ਖ਼ਬਰਾਂ ਚਲਾ ਕੇ ਦਹਿਸ਼ਤ ਪੈਦਾ ਕਰਨ ਦੀ ਥਾਂ ਉਸਾਰੂ ਭੂਮਿਕਾ ਨਿਭਾਏ। ਉਨ੍ਹਾਂ ਕਿਹਾ ਕਿ 9, 10 ਤੇ 11 ਜੁਲਾਈ ਨੂੰ ਇਸ ਖ਼ਿੱਤੇ ਵਿੱਚ ਭਾਰੀ ਬਾਰਸ਼ ਹੋਈ, ਜਿਹੜੀ ਪਿਛਲੇ ਇਕ ਮਹੀਨੇ ਵਿੱਚ ਹੋਈ ਕੁੱਲ ਬਾਰਸ਼ ਨਾਲੋਂ ਕਿਤੇ ਵੱਧ ਸੀ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਸਥਿਤੀ ਉਤੇ ਮੁਕੰਮਲ ਨਜ਼ਰ ਰੱਖਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਸ ਗੰਭੀਰ ਸਥਿਤੀ ਵਿੱਚ ਵੀ ਸਿਆਸਤ ਕਰਨ ਲਈ ਸਿਆਸੀ ਵਿਰੋਧੀਆਂ `ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਹਿਰਾਂ ਦੀ ਸਫ਼ਾਈ ਤੱਕ ਹਰ ਖੇਤਰ ਵਿੱਚ ਜ਼ਿਕਰਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸਿੰਜਾਈ ਅਤੇ ਡਰੇਨੇਜ਼ ਵਿਭਾਗ ਭ੍ਰਿਸ਼ਟ ਨੇਤਾਵਾਂ ਅਤੇ ਉਨ੍ਹਾਂ ਦੀਆਂ ਕਠਪੁਤਲੀਆਂ ਲਈ ‘ਕਮਾਊ ਪੁੱਤ’ ਬਣ ਕੇ ਰਹਿ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਡਰੇਨੇਜ਼ ਅਤੇ ਸਿੰਜਾਈ ਵਿਭਾਗ ਦਾ ਪੈਸਾ ਆਪਣੇ ਸਵਾਰਥਾਂ ਲਈ ਹੜੱਪ ਲਿਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਪਹਿਲਾਂ ਹੀ ਇਸ ਵਿਭਾਗ ਵਿੱਚ ਵੱਡੇ ਘਪਲੇ ਦੀ ਜਾਂਚ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਸਹੀ ਰਕਮ ਦਾ ਹਿਸਾਬ ਲਗਾਇਆ ਜਾਣਾ ਬਾਕੀ ਹੈ ਪਰ ਹੜ੍ਹਾਂ ਕਾਰਨ ਸੂਬੇ ਨੂੰ ਲਗਪਗ ਇਕ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਨੁਕਸਾਨ ਦਾ ਜ਼ਮੀਨੀ ਮੁਲਾਂਕਣ ਸਥਿਤੀ `ਤੇ ਕਾਬੂ ਪਾਉਣ ਤੋਂ ਬਾਅਦ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਹੋਏ ਨੁਕਸਾਨ ਦੀ ਵਿਸਥਾਰਤ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਸੂਬੇ ਲਈ ਮੁਕੰਮਲ ਰਾਹਤ ਪੈਕੇਜ ਦੀ ਮੰਗ ਕੀਤੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਪਹਿਲਾਂ ਹੀ ਇੱਕ ਖਾਕਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਹਿਰਾਂ ਦੀ ਚੈਨਲਾਈਜੇਸ਼ਨ ਯਕੀਨੀ ਬਣਾਈ ਜਾਵੇਗੀ ਅਤੇ ਪਾਣੀ ਦੀ ਸੁਚੱਜੀ ਵਰਤੋਂ ਲਈ ਨਵੀਂ ਨਹਿਰ ਦੀ ਉਸਾਰੀ ਦਾ ਪ੍ਰਸਤਾਵ ਵੀ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨੱਕੋ-ਨੱਕ ਭਰੀਆਂ ਨਹਿਰਾਂ ਦੀ ਸਫ਼ਾਈ ਨੂੰ ਵੀ ਸੂਬਾ ਸਰਕਾਰ ਵੱਲੋਂ ਪਹਿਲੀ ਤਰਜੀਹ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ `ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਫਸਲਾਂ, ਘਰਾਂ, ਪਸ਼ੂਆਂ ਅਤੇ ਹੋਰ ਨੁਕਸਾਨ ਦਾ ਪਹਿਲ ਦੇ ਆਧਾਰ `ਤੇ ਪਤਾ ਲਾਇਆ ਜਾ ਸਕੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਆਖਰੀ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਵੀ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਆਪਣੇ-ਆਪਣੇ ਇਲਾਕਿਆਂ ਵਿੱਚ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਖੇਤਾਂ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਝੋਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਦੀ ਪਨੀਰੀ ਮੁਹੱਈਆ ਕਰਵਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦੇ ਚੁੱਕੇ ਹਨ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨੰਗਲ ਅਤੇ ਕੰਢੀ ਖੇਤਰ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਆਦਰਸ਼ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਰਾਜ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਦੀ ਰਫ਼ਤਾਰ ਵਿੱਚ ਇਨ੍ਹਾਂ ਖੇਤਰਾਂ ਨੂੰ ਹੁਣ ਤੱਕ ਅਣਗੌਲਿਆ ਕੀਤਾ ਗਿਆ ਹੈ ਪਰ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਅਥਾਹ ਕੁਦਰਤੀ ਸੁੰਦਰਤਾ ਵਾਲੇ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਨੇ ਭਾਖੜਾ ਡੈਮ ਦਾ ਵੀ ਦੌਰਾ ਕੀਤਾ ਅਤੇ ਡੈਮ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਡੈਮ ਦੀ ਉਸਾਰੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।
ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਹਰਜੋਤ ਬੈਂਸ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਸਕੱਤਰ ਸਿੰਜਾਈ ਵਿਭਾਗ ਕ੍ਰਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ।
Chief Minister's appeal to the people after visiting Bhakra Dam; "No need to panic, situation under control"