Aug 25, 2023
ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਲਈ ਹੁਣ ਸਰਕਾਰ ਦਾ ਆ ਗਈ ਆਹ ਸਕੀਮ
ਅਬੋਹਰ ਉਪਮੰਡਲ ਦੇ 9 ਪਿੰਡਾਂ ਵਿਚ ਸਵਾਮੀਤੱਵ ਸਕੀਮ ਤਹਿਤ ਸਰਵੇ ਸ਼ੁਰੂ—ਡਿਪਟੀ ਕਮਿਸ਼ਨਰ
Aug 12, 2023
ਸਿੱਖਿਆ ਪ੍ਰੋਵਾਈਡਰ, ਆਈ. ਈ. ਈ.ਜੀ.ਐਸ/ ਐਸ. ਟੀ. ਆਰ/ ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਵੀ ਕਰ ਸਕਣਗੇ ਰਾਜ ਪੱਧਰੀ ਐਵਾਰਡ ਲਈ ਅਪਲਾਈ: ਹਰਜੋਤ ਸਿੰਘ ਬੈਂਸ
Aug 7, 2023
ਪੀ.ਐੱਸ.ਟੀ.ਐੱਸ.ਈ.ਦੀ ਵਜ਼ੀਫਾ ਮੁਕਾਬਲਾ ਪ੍ਰੀਖਿਆ 'ਚ ਚੱਕ ਮੋਚਣ ਵਾਲਾ ਨੇ ਫਿਰ ਮਾਰੀ ਬਾਜੀ
14 ਵਿਦਿਆਰਥੀ ਸਿਲੈਕਟ ਹੋਣ ਨਾਲ ਪੰਜਾਬ ਭਰ ਚੋਂ ਪਹਿਲਾ ਸਥਾਨ
ਪਿਛਲੇ ਮਹੀਨੇ ਹੀ NMMS ਦੀ ਪ੍ਰੀਖਿਆ ਚ ਵੀ ਸੀ ਪੰਜਾਬ ਭਰ ਚੋਂ ਅਵੱਲ
19 ਵਿਦਿਆਰਥੀ ਹੋਏ ਮੇਰੀਟੋਰਿਯਸ ਸਕੂਲ ਲਈ ਸਿਲੈਕਟ
ਪੀ.ਐੱਸ. ਟੀ. ਐੱਸ. ਈ .ਦੀ ਵਜ਼ੀਫਾ ਮੁਕਾਬਲਾ ਪ੍ਰੀਖਿਆ ਸਾਲ 2022-23 ਦੇ ਐਲਾਨੇ ਨਤੀਜੀਆਂ ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੱਕ ਮੋਚਣ ਵਾਲਾ ਨੇ ਇਕ ਵਾਰ ਫਿਰ ਇਤਿਹਾਸ ਸਿਰਜਿਆ ਹੈ।ਜਿਥੇ ਇਸ ਸਾਲ ਦੇ ਨਤੀਜੇ ਵਿਚ 14 ਵਿਦਿਆਰਥੀ ਸਿਲੈਕਟ ਹੋਣ ਨਾਲ ਪੰਜਾਬ ਭਰ ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਉਥੇ ਹੀ ਜ਼ਿਕਰਯੋਗ ਹੈ ਕੇ ਪਿਛਲੇ ਮਹੀਨੇ ਹੀ ਐਨ ਐਮ ਐਮ ਐਸ ਦੀ ਪ੍ਰੀਖਿਆ ਵਿਚ ਵੀ ਇਹ ਸਕੂਲ ਪੰਜਾਬ ਭਰ ਚ 21 ਵਿਦਿਆਰਥੀਆਂ ਦੀ ਸੇਲੇਕਸ਼ਨ ਨਾਲ ਅਵਲ ਸਥਾਨ ਤੇ ਰਿਹਾ ਸਿਲੈਕਟ ਹੋਣ ਵਾਲੇ ਵਿਦਿਆਰਥੀਆਂ ਵਿਚ ਅਵਨੀਤ ਕੌਰ,ਗੌਰਵ ਬੇਰੀ,ਸਾਨੀਆ, ਸ਼੍ਰੇਇਆ ਸੇਤੀਆ, ਕੋਮਲਪ੍ਰੀਤ ਕੌਰ, ਜਸਪ੍ਰੀਤ ਸਿੰਘ, ਕਵਲਦੀਪ ਰਾਏ,ਅਨੀਸ਼ਾ ਰਾਣੀ,ਅਰਪਨਪ੍ਰੀਤ ,ਅਰਚਿਤਾ, ਵੰਸ਼ਦੀਪ, ਅਰਮਾਨ ਕੰਬੋਜ਼, ਅਰਸ਼ਦੀਪ, ਜਗਜੀਤ ਕੁਮਾਰ, ਦੇ ਨਾਮ ਸ਼ਾਮਿਲ ਹਨ।ਸਕੂਲ ਪ੍ਰਿੰਸੀਪਲ ਮਨਦੀਪ ਥਿੰਦ ਅਤੇ ਸਮੂਹ ਅਧਿਆਪਕਾ ਵੱਲੋਂ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਪ੍ਰੀਖਿਆ ਦੀ ਤਿਆਰੀ ਵਿਚ ਗੌਤਮ,ਹਰਜੀਤ ਸਿੰਘ, ਸੁਖਦੇਵ ਕੁਮਾਰ ਅਤੇ ਸਮੂਹ ਸਟਾਫ ਦਾ ਵਿਸ਼ੇਸ਼ ਯੋਗਦਾਨ ਰਿਹਾ ।
ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐੱਸ.ਟੀ.ਐੱਸ.ਈ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਇਸ ਵਜ਼ੀਫਾ ਮੁਕਾਬਲਾ ਪ੍ਰੀਖਿਆ ਵਿੱਚ ਸਫ਼ਲ ਹੋ ਕੇ ਮੈਰਿਟ ਅਤੇ ਪੱਧਤੀ ਅਨੁਸਾਰ ਚੁਣੇ ਜਾਣ ਵਾਲੇ ਵਿਦਿਆਰਥੀਆਂ ਨੂੰ 200 ਰੁਪਏ ਪ੍ਰਤੀ ਮਹੀਨਾ ਮਿਲੇਗਾ। ਚੁਣੇ ਹੋਏ ਹਰੇਕ ਵਿਦਿਆਰਥੀ ਨੂੰ ਬਾਰ੍ਹਵੀਂ ਜਮਾਤ ਤੱਕ 9600 ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਮਿਲੇਗੀ। ਉਹਨਾਂ ਇਸ ਪ੍ਰਖਿਆ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਦੀ ਵੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੂੰ ਨਿਰੰਤਰ ਭਾਗ ਲੈਂਦੇ ਰਹਿਣਾ ਚਾਹੀਦਾ ਹੈ। ਕਿਉਂਕਿ ਇਸ ਨਾਲ ਭਵਿੱਖ ਦੀਆਂ ਮੁਕਾਬਲਾ ਪ੍ਰੀਖਿਆਵਾਂ ਦੀ ਵੀ ਤਿਆਰੀ ਹੁੰਦੀ ਰਹਿੰਦੀ ਹੈ। ਇਥੇ ਜਿਕਰਯੋਗ ਇਹ ਵੀ ਹੈ ਕਿ ਇਸ ਸਕੂਲ ਵਿਚੋਂ ਮੈਰੀਟੋਰੀਅਸ ਸਕੂਲ ਦੇ ਦਾਖਲੇ ਦੀ ਪ੍ਰੀਖਿਆ ਵਿੱਚ ਵੀ ਪੰਜਾਬ ਭਰ ਤੋਂ ਸਭ ਤੋਂ ਵੱਧ ਕੁੱਲ 19 ਵਿਦਿਆਰਥੀਆਂ ਨੇ ਸਫਲਤਾ ਹਾਸਿਲ ਕੀਤੀ ਹੈ, ਜੋ ਹੁਣ ਵੱਖ ਵੱਖ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਲੈ ਚੁੱਕੇ ਹਨ। ਇਸ ਮੌਕੇ ਕ੍ਰਿਸ਼ਨ ਸਿੰਘ,ਰਾਜਿੰਦਰ ਸਿੰਘ,ਬਲਵਿੰਦਰ ਸਿੰਘ, ਰਾਜ ਕੁਮਾਰ, ਕੁਲਵਿੰਦਰ ਕੌਰ, ਸੋਨਮ, ਸੁਨੀਤਾ, ਮੀਨਾਕਸ਼ੀ, ਰਣਜੀਤ ਸਿੰਘ, ਰਾਜੇਸ਼, ਨਵਜੀਤ, ਸ਼ਾਵੇਤਾ,ਰੀਤਾ, ਰਜਨੀ, ਪ੍ਰਿਯੰਕਾ, ਸਰੋਜ, ਪ੍ਰਿਯੰਕਾ ਰਾਣੀ,ਸੰਦੀਪ,ਜਸਵਿੰਦਰ ਸਿੰਘ, ਰਛਪਾਲ ਮੌਜੂਦ ਸਨ
ਬੀ.ਐਲ.ਓ. ਯੂਨੀਅਨ ਨੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ
-ਕਿਹਾ ਪੰਜਾਬ ਸਰਕਾਰ ਵਲੋਂ ਲਏ ਜਾ ਰਹੇ ਹਨ ਅਧਿਅਪਾਕਾਂ ਤੋਂ ਗੈਰ ਵਿਦਿਅਕ ਕੰਮ
ਫਾਜ਼ਿਲਕਾ, 7 ਅਗਸਤ (ਬਲਰਾਜ ਸਿੰਘ ਸਿੱਧੂ )
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਹੀਂ ਲਏ ਜਾਣਗੇ। ਪਰ ਹੁਣ ਸਰਕਾਰ ਇਕ ਵਾਰ ਫਿਰ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣ ਲੱਗੀ ਹੈ। ਇਸ ਸਬੰਧੀ ਬੀ.ਐਲ.ਓ. ਯੂਨੀਅਨ ਦੀ ਇਕ ਮੀਟਿੰਗ ਪ੍ਰਧਾਨ ਭਾਰਤ ਭੂਸ਼ਣ ਦੀ ਅਗਵਾਈ ਵਿਚ ਫ਼ਾਜ਼ਿਲਕਾ ਵਿਖੇ ਹੋਏ। ਜਿਸ ਵਿਚ ਆਗੂਆਂ ਨੇ ਕਿਹਾ ਕਿ ਸਰਕਾਰ ਦੁਆਰਾ ਵੋਟਾਂ ਤੋਂ ਪਹਿਲਾਂ ਆਪਨੇ ਦਿੱਤੇ ਹੋਏ ਬਿਆਨਾਂ ਤੋਂ ਭੱਜਦੀ ਨਜ਼ਰ ਆ ਰਹੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਸੀ ਕਿ ਅਧਿਆਪਕਾਂ ਤੋਂ ਕੇਵਲ ਸਕੂਲ ਵਿੱਚ ਪੜ੍ਹਾਉਣ ਦਾ ਹੀ ਕੰਮ ਲਿਆ ਜਾਵੇਗਾ ਜਿਸ ਦੀ ਜਾਗਦੀ ਉਦਾਹਰਣ ਹਨ ਹਜ਼ਾਰਾਂ ਦੀ ਗਿਣਤੀ ਵਿੱਚ ਲਗਾਏ ਸਕੂਲਾਂ ਦੇ ਅਧਿਆਪਕ ਅਤੇ ਮੌਜੂਦਾ ਸਮੇਂ ਵਿੱਚ ਕਰਵਾਇਆ ਜਾਣ ਵਾਲਾ ਘਰ ਤੋਂ ਘਰ ਸਰਵੇ ਜੋ ਕਿ ਇਲੈਕਸ਼ਨ ਕਮਿਸ਼ਨ ਵੱਲੋਂ ਹਜਾਰ ਅਧਿਆਪਕਾਂ ਨੂੰ ਘਰ ਘਰ ਜਾ ਕੇ ਸਰਵੇ ਕਰਨ ਦੇ ਲਈ ਸਕੂਲਾਂ ਤੋਂ ਬਾਹਰ ਕੀਤਾ ਜਾ ਰਿਹਾ ਹੈ ਉਨ੍ਹਾਂ ਦੱਸਿਆ ਕੀ ਮੌਜੂਦਾ ਸਮੇਂ ਇਸ ਸਰਵੇ ਦੇ ਲਈ ਇਲੈਕਸ਼ਨ ਕਮਿਸ਼ਨ ਵੱਲੋਂ ਹਦਾਇਤਾਂ ਹੋਈਆਂ ਹਨ ਕਿ ਸਾਰੇ ਬੀ ਐਲ ਓ ਨੂੰ ਸਮੂਹ ਵਿਭਾਗਾਂ ਤੋਂ ਫ਼ਾਰਗ ਕਰਕੇ ਇਸ ਕੰਮ ਨੂੰ ਨੇਪਰੇ ਚਾੜਨ ਦੀ ਗੱਲ ਆਖੀ ਹੈ । ਜਿਸ ਵਿੱਚ ਬੀ ਐਲ ਓ ਸਾਹਮਣੇ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਐਸਡੀਐੱਮ ਸਾਹਿਬ ਨੂੰ ਜਾਣੂ ਕਰਵਾ ਦਿੱਤਾ ਗਿਆ ਸੀ। ਉਸ ਦਿਨ ਐਸਡੀਐਮ ਸਾਹਿਬ ਵੱਲੋਂ ਸਾਰੀਆਂ ਮੁਸ਼ਕਿਲਾਂ ਸੁਣਨ ਤੋਂ ਬਾਅਦ ਹੱਲ ਕੱਢਣ ਦੀ ਗੱਲ ਆਖੀ ਸੀ ਪਰ ਹੁਣ ਇੱਕ ਦਿਨ ਦੀ ਰਿਲੈਕਸੇਸ਼ਨ ਦੇ ਕੇ ਕੰਮ ਪੂਰਾ ਕਰਵਾਉਣ ਦੀ ਗੱਲ ਥੋਪੀ ਜਾ ਰਹੀ ਹੈ ਜਦਕਿ ਮੁਸੀਬਤ ਇਹ ਹੈ ਕਿ ਨਾ ਤਾਂ ਐਪ ਚਲਦੀ ਹੈ ਅਤੇ ਨਾ ਹੀ ਸਾਡਾ ਦੇਸ਼ ਇੰਨਾ ਤਕਨੀਕ ਏਨੀ ਸਟਰੋੰਗ ਹੈ ਕਿ ਡਾਟਾ ਸਪੀਡ ਨਾਲ ਕੰਮ ਕਰੇਗਾ। ਦੂਜੇ ਪਾਸੇ ਸਾਡੇ ਫਾਜ਼ਿਲਕਾ ਤਹਿਸੀਲ ਵਿੱਚ ਬਹੁ ਗਿਣਤੀ ਪਿੰਡ ਹੜ੍ਹ ਦੀ ਮਾਰ ਹੇਠ ਹਨ ਲੋਕ ਘਰੋਂ ਬੇਕਾਰ ਹੋ ਕੇ ਸੁਰੱਖਿਅਤ ਥਾਵਾਂ ’ਤੇ ਗਏ ਹੋਏ ਹਨ ਸਾਥੀਆਂ ਦੀ ਇਹ ਵੀ ਇੱਕ ਮੁਸੀਬਤ ਬਣੀ ਹੋਈ ਹੈ ਕਿ ਅੱਜ ਦੀ ਮੀਟਿੰਗ ਵਿੱਚ ਹਾਜ਼ਰ ਦੁਪਿੰਦਰ ਢਿੱਲੋਂ ,ਮਹਿੰਦਰ ਕੋੜਿਆਂ ਵਾਲੀ,ਕਰਨ ਕੁਮਾਰ , ਸਤਿਆ ਸਰੂਪ ਪੰਛੀ ਜੀ, ਕੁਲਦੀਪ ਸਿੰਘ ਸੱਭਰਵਾਲ, ਸੁਰਿੰਦਰ ਕੰਬੋਜ , ਦਲਜੀਤ ਸਿੰਘ ਸੱਭਰਵਾਲ ਅਮਨਦੀਪ ਸਿੰਘ ਰਾਜੀਵ ਕੁਕੜੇਜਾ ਅਰੁਣ , ਆਦਿ ਬਾਕੀ ਸਾਰੇ ਸਾਥੀ ਹਾਜਰ ਸਨ।
Aug 3, 2023
ਵਿਜੀਲੈਂਸ ਨੇ ਹੁਣ ਕੈਪਟਨ ਦੇ ਇਸ ਖਾਸਮ ਖਾਸ ਤੇ ਕੀਤਾ ਕੇਸ ਦਰਜ
ਵਿਜੀਲੈਂਸ ਵੱਲੋਂ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ
• ਸਾਬਕਾ ਮੀਡੀਆ ਸਲਾਹਕਾਰ ਨੇ ਆਪਣੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 305 ਫ਼ੀਸਦ ਵੱਧ ਕੀਤਾ ਖਰਚ
ਚੰਡੀਗੜ੍ਹ, 3 ਅਗਸਤ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ।
ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।
ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ 'ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Aug 2, 2023
ਸਿਜੰਟਾ ਇੰਡੀਆ ਲਿਮਟਿਡ ਕੰਪਨੀ ਨੇ ਡਰੋਨ ਟੈਕਨਾਲੋਜੀ ਨਾਲ ਕਿਸਾਨਾਂ ਨੂੰ ਜੋੜਨ ਲਈ ਕੀਤੀ ਡਰੋਨ ਯਾਤਰਾ ਦੀ ਸ਼ੁਰੂਆਤ
-ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਤੇ ਪ੍ਰੋਡੈਕਟਾਂ ਬਾਰੇ ਦਿੱਤੀ ਜਾਣਕਾਰੀ
-ਪਿੰਡ ਕਰਮਗੜ੍ਹ ਢਾਣੀਆਂ ਵਿਖੇ ਕੰਪਨੀ ਨੇ ਦਿਖਾਇਆ ਡਰੋਨ ਡੈਮੋ
ਬਲਰਾਜ ਸਿੰਘ ਸਿੱਧੂ
ਮਲੋਟ , 2 ਅਗਸਤ
ਸਿਜੰਟਾ ਇੰਡੀਆ ਲਿਮਟਿਡ ਕੰਪਨੀ ਵਲੋਂ ਕਿਸਾਨਾਂ ਨੂੰ ਡਰੋਨ ਟੈਕਨਾਲੋਜੀ ਨਾਲ ਜੋੜਨ ਲਈ ਡਰੋਨ ਯਾਤਰਾ ਸਮਾਗਮ ਪਿੰਡ ਕਰਮਗੜ੍ਹ ਢਾਣੀ ਵਿਚ ਕਰਵਾਇਆ ਗਿਆ। ਇੱਥੇ ਕੰਪਨੀ ਵਲੋਂ ਇਕ ਖੇਤ ਵਿਚ ਡਰੋਨ ਡੈਮੋ ਵੀ ਕਰਵਾਇਆ ਗਿਆ । ਜਿਸ ਨੂੰ ਕਿਸਾਨਾਂ ਨੇ ਉਤਸਕਤਾ ਨਾਲ ਦੇਖਿਆ। ਇਸ ਸਮਾਗਮ ਵਿਚ ਕੰਪਨੀ ਵਲੋਂ ਡਿਵੀਜਨ ਮੈਨੇਜ਼ਰ ਕਰਨਵੀਰ ਨਾਗਪਾਲ , ਡਿਵੀਜਨ ਮਾਰਕੀਟਿੰਗ ਲੀਡ ਦੀਪਕ ਕੁਮਾਰ ਅਪਵੇਜਾ, ਬਿਜਨਸ ਮੈਨੇਜਰ ਰਮਨਦੀਪ ਸਿੰਘ ਅਤੇ ਟੈਰੇਟਰੀ ਮੈਨੇਜਰ ਗੁਰਮੀਤ ਸਿੰਘ , ਰਮੇਸ਼ਵਰ ਸ਼ਰਮਾ , ਰਣਵਿਜੈ ਚੌਧਰੀ , ਗੁਰਵਿੰਦਰ ਸਿੰਘ ਨੇ ਸ਼ਿਰਕਤ ਕੀਤੀ। ਇਸ ਸਮਾਗਮ ਵਿਚ ਸਿਜੰਟਾ ਕੰਪਨੀ ਵਲੋਂ ਡਰੋਨ ਅਤੇ ਇੰਨਸੀਪੀਓ ਲਾਂਚ ਕੀਤਾ ਗਿਆ। ਇੰਨ੍ਹਾਂ ਪ੍ਰੋਡੈਕਟਾਂ ਨੂੰ ਲਾਂਚ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਰਣਧੀਰ ਸਿੰਘ ਧੀਰਾ ਖੁੱਡੀਆਂ ਵਲੋਂ ਰਿਬਨ ਕੱਟ ਕੀਤਾ ਗਿਆ। ਇਸ ਸਮਾਗਮ ਵਿਚ ਸਿਜੰਟਾ ਕੰਪਨੀ ਵਲੋਂ ਵਰਟਾਕੋ , ਕੂਕਲ ਵਰਗੇ ਪ੍ਰੋਡੈਕਟ ਦੇ ਝੋਨੇ ਦੀ ਫ਼ਸਲ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਕਰਨਵੀਰ ਨਾਗਪਾਲ ਨੇ ਕਿਸਾਨਾਂ ਨੂੰ ਡਰੋਨ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਕਨੀਕ ਨਾਲ ਕਿਸਾਨ ਆਪਣੇ ਸਮੇਂ ਅਤੇ ਪੈਸੇ ਦੀ ਬਚੱਤ ਕਰਨ ਦੇ ਨਾਲ ਨਾਲ ਫ਼ਸਲਾਂ ਦੀ ਸਹੀ ਜਾਣਕਾਰੀ ਵੀ ਰੱਖ ਸਕਣਗੇ। ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਕਿਸਾਨਾਂ ਨੂੰ ਡਰੋਨ ਨਾਲ ਸਪ੍ਰੇਅ ਕਰਨ ਤੇ 300 ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸਿਜੰਟਾ ਵਲੋਂ ਆਪਣਾ ਨਵਾਂ ਕੀਟਨਾਸ਼ਕ ਐਨਸੀਪੀਓ ਲਾਂਚ ਕੀਤਾ ਗਿਆ। ਇਹ ਕੀਟਨਾਸ਼ਕ ਝੋਨੇ ਦੀ ਫ਼ਸਲ ਲਈ ਲਾਹੇਵੰਦ ਹੋਵੇਗਾ। ਇਹ ਕੀਟਨਾਸ਼ਕ ਗੋਭ ਅਤੇ ਪੱਤਾ ਲਪੇਟ ਸੁੰਡੀ ਤੋਂ ਝੋਨੇ ਦੀ ਫ਼ਸਲ ਨੂੰ ਛੁਟਕਾਰਾ ਦੇਵੇਗਾ। ਇਸ ਦਾ ਲੰਮਾ ਰਿਜਲਟ ਕਿਸਾਨਾਂ ਲਈ ਵਰਦਾਨ ਬਣੇਗਾ ਅਤੇ ਨਵਾਂ ਇਤਿਹਾਸ ਲਿਖੇਗਾ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸ. ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਸਿਜੰਟਾ ਵਲੋਂ ਨਵੀਆਂ ਤਕਨੀਕਾਂ ਨਾਲ ਜੋੜ ਕੇ ਨਵੇਂ ਯੁੱਗ ਦੇ ਹਾਣੀ ਬਣਾਇਆ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਦੀ ਜਿੱਥੇ ਆਮਦਨ ਵਿਚ ਵਾਧਾ ਹੋਵੇਗਾ ਉਥੇ ਹੀ ਉਹ ਖੇਤੀ ਦੇ ਨਵੇਂ ਪੱਖਾਂ ਤੋਂ ਵੀ ਜਾਣੂੰ ਹੋਣਗੇ। ਇਸ ਨਾਲ ਕਿਸਾਨਾਂ ਦੇ ਗਿਆਨ ਵਿਚ ਵਾਧਾ ਹੋਵੇਗਾ ਅਤੇ ਉਹ ਨਵੀਆਂ ਤਕਨੀਕਾਂ ਨਾਲ ਖੇਤੀ ਕਰਕੇ ਦੇਸ਼ ਦੀ ਆਰਥਿਕਤਾ ਵਿਚ ਵੱਡਾ ਯੋਗਦਾਨ ਪਾਉਣਗੇ। ਡਾ. ਮੰਗਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਡਰੋਨ ਤਕਨੀਕ ਨੂੰ ਕਿਸਾਨਾਂ ਲਈ ਕ੍ਰਾਂਤੀਕਾਰੀ ਕਦਮ ਦੱਸਿਆ। ਇਸ ਕਿਸਾਨ ਮੀਟਿੰਗ ਵਿਚ ਨਿਰਮਲ ਸਿੰਘ ਉਪ ਪ੍ਰਧਾਨ ਸ੍ਰੀ ਮੁਕਤਸ ਸਾਹਿਬ, ਸੌਰਵ ਬਾਂਸਲ ਪੈਸਟੀਸਾਈਡ ਐਸੋਸੀਏਸ਼ਨ ਪ੍ਰਧਾਨ ਮਲੋਟ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਮੰਗਲ ਸਿੰਘ, ਡਾ. ਸੱਭਕਰਨਜੀਤ ਸਿੰਘ ਵੀ ਸ਼ਾਮਿਲ ਹੋਏ। ਇਸ ਤੋਂ ਇਲਾਵਾ ਸਮਾਗਮ ਵਿਚ ਮੱਕੜ ਪੈਸਟੀਸਾਈਡ ਐਂਡ ਫਰਟੀਲਾਈਜਰ ਵਲੋਂ ਵਿੱਕੀ ਮੱਕੜ, ਸਰਾਂ ਬੀਜ ਭੰਡਾਰ ਵਲੋਂ ਸੁਰਖਾਬ ਸਿੰਘ, ਔਲਖ ਬ੍ਰਦਰਜ਼ ਵਲੋਂ ਮਨਪ੍ਰੀਤ ਸਿੰਘ, ਸਹਾਰਾ ਟਰੇਡਰਜ਼ ਵਲੋਂ ਰਾਜੀਵ ਕੰਬੋਜ, ਰਾਸ਼ੀ ਕੰਪਨੀ ਤੋਂ ਲਖਵਿੰਦਰ ਸਿੰਘ, ਹਿੰਦ ਪੈਸਟੀਸਾਈਡਜ ਵਲੋਂ ਸੁਭਾਸ਼ ਕੁਮਾਰ ਚੰਦਰ ਜੇ.ਐਨ ਪੈਸਟੀਸਾਈਡ ਵਲੋਂ ਵਿੱਕੀ ਗਰਮ ਵੀ ਪਹੁੰਚੇ। ਆਏ ਹੋਏ ਮਹਿਮਾਨਾਂ ਨੂੰ ਯਾਦਗਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Aug 1, 2023
ਸਰਕਾਰੀ ਆਈਟੀਆਈ ਵਿਚ ਵਿਦਿਆਰਥੀਆਂ ਨੇ ਪਾਈ ਨਵੀਂ ਪਿਰਤ
ਫ਼ਾਜਿ਼ਲਕਾ, 1 ਅਗਸਤ ( ਬਲਰਾਜ ਸਿੰਘ ਸਿੱਧੂ )
ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਨਵੇਂ ਦਾਖਲ ਹੋਏ ਸਿੱਖਿਆਰਥੀਆਂ ਵੱਲੋਂ ਗਿਟਕਾ ਲਗਾ ਕੇ ਪਾਈ ਨਵੀਂ ਪਿਰਤ ਪਾਈ ਗਈ । ਪ੍ਰਿੰਸਿਪਲ ਹਰਦੀਪ ਸ਼ਰਮਾ ਦੀ ਯੋਗ ਅਗਵਾਈ ਵਿੱਚ ਐਨ ਐਸ ਐਸ ਪ੍ਰੋਗਰਾਮ ਅਫ਼ਸਰ ਗੁਰਜੰਟ ਸਿੰਘ ਦੁਆਰਾ ਸੰਸਥਾ ਵਿਚ ਨਵੇਂ ਦਾਖਲ ਹੋਏ ਸਟੂਡੈਂਟਸ ਨੂੰ ਰੂਬਰ ਹੁੰਦਿਆਂ ਕਿਹਾ ਸੰਸਥਾ ਵਿੱਚ ਅਨੁਸ਼ਾਸ਼ਨ ਰੱਖਣਾ ਚਾਹੀਦਾ ਹੈ ਸਾਨੂੰ ਸਾਰਿਆਂ ਸੰਸਥਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ ਸੰਸਥਾ ਦਾ ਆਲਾ ਦੁਆਲਾ ਸਾਫ ਰੱਖਣਾ ਚਾਹੀਦਾ ਹੈ ਨਵੇਂ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਪੁਰਾਣੇ ਪੋਦਿਆ ਦੀ ਦੇਖਭਾਲ ਕਰਨੀ ਚਾਹੀਦੀ ਹੈ ਪ੍ਰਿੰਸੀਪਲ ਹਰਦੀਪ ਕੁਮਾਰ ਨੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਜੋ ਵੀ ਫਰੂਟ ਖਾਣ ਤੋਂ ਬਾਅਦ ਉਸ ਦੀਆਂ ਅੰਗੂਠਲੀਆਂ ਬਚਦੀਆਂ ਨੇ ਉਹਨਾਂ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ ਅਤੇ ਧੋ ਕੇ ਧੁੱਪ ਵਿੱਚ ਸੁਕਾ ਕੇ ਤੇ ਉਹਨਾਂ ਨੂੰ ਸੜਕਾਂ ਤੇ ਆਲੇ ਦੁਆਲੇ ਨਹਿਰਾਂ ਦੇ ਆਲੇ-ਦੁਆਲੇ ਉੱਗਰਨ ਲਈ ਸੁੱਟ ਦੇਣਾ ਚਾਹੀਦਾ ਹੈ ਅਤੇ ਤੁਹਾਡੇ ਦੁਆਰਾ ਸੁੱਟੀ ਗਈਆਂ ਗਿਟਕਾ ਇਕ ਦਿਨ ਵਿਸ਼ਾਲ ਰੁੱਖ ਦਾ ਰੂਪ ਧਾਰਨ ਕਰ ਲੈਂਦੀਆਂ ਹਨ ਤੇ ਇਹਨਾਂ ਹੀ ਰੁੱਖਾਂ ਤੋਂ ਸਾਨੂੰ ਸਾਡੀ ਜਿਉਂਦੇ ਰਹਿਣ ਲਈ ਆਕਸੀਜਨ ਛਾ ਅਤੇ ਲੱਕੜ ਪ੍ਰਾਪਤ ਹੁੰਦੀ ਅਤੇ ਧਰਤੀ ਦਾ ਵਾਤਾਵਰਨ ਖ਼ੂਬਸੂਰਤ ਬਣਿਆ ਰਹਿੰਦਾ ਅੱਜ ਤੋਂ ਸਾਨੂੰ ਸਾਰਿਆਂ ਸਾਰਿਆਂ ਨੂੰ ਇਹਨਾਂ ਗਿਟਕਾ ਨੂੰ ਦੁਬਾਰਾ ਲਗਾਉਣਾ ਚਾਹੀਦਾ ਹੈ ਅਤੇ ਇਹ ਸੁਨੇਹਾ ਸਭ ਤਕ ਪਹੁੰਚਾਉਣਾ ਚਾਹੀਦਾ ਹੈ।
Jul 28, 2023
ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਪੰਜਾਬ ਸਰਕਾਰ ਨੇ ਲਿਆ ਇਤਿਹਾਸਕ ਫੈਸਲਾ- ਵਿਧਾਇਕ ਨਰਿੰਦਰਪਾਲ ਸਿੰਘ ਸਵਨਾਂ
ਜ਼ਿਲ੍ਹਾ ਫ਼ਾਜ਼ਿਲਕਾ ਦੇ 506 ਕੱਚੇ ਅਧਿਆਪਕਾਂ ਹੋਏ ਪੱਕੇ- ਡੀਈਓ ਦੌਲਤ ਰਾਮ
ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਇਆਂ ਖ਼ਤਮ
ਕੱਚੇ ਅਧਿਆਪਕਾਂ ਦੇ ਪੱਕੇ ਹੋਣ ਨਾਲ ਭਵਿੱਖ ਹੋਇਆ ਸੁਰੱਖਿਅਤ
ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਵੱਖ ਵੱਖ ਸਕੂਲਾਂ ਵਿੱਚ ਸਮਾਗਮ ਕਰਵਾ ਕੇ ਦਿੱਤੇ ਗਏ ਰੈਗੂਲੇਸ਼ਨ ਆਰਡਰ
ਫਾਜ਼ਿਲਕਾ, 28 ਜੁਲਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਇੱਕ ਦਹਾਕੇ ਤੋਂ ਠੇਕੇ 'ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ, ਈ.ਜੀ.ਐਸ, ਐਸ. ਟੀ. ਆਰ, ਏ.ਆਈ. ਈ, ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਸਕੂਲ ਨੰ 3 ਫਾਜ਼ਿਲਕਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਠੇਕੇ 'ਤੇ ਕੰਮ ਕਰ ਰਹੇ ਇਨ੍ਹਾਂ 12,500 ਅਧਿਆਪਕਾਂ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪੇ ਗਏ ਅਤੇ ਇਹ ਸਮਾਗਮ ਸੂਬੇ ਭਰ ਦੇ ਸਕੂਲਾਂ ਵਿੱਚ ਵੀ ਇੱਕੋ ਸਮੇਂ ਕਰਵਾਇਆ ਗਿਆ ਹੈ।
ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾਂ ਨੇ ਅੱਗੇ ਕਿਹਾ ਕਿ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਸਾਡੀ ਸਰਕਾਰ ਨੇ ਵਾਅਦਾ ਕੀਤਾ ਸੀ ਜਿਸ ਨੂੰ ਹੁਣ ਪੂਰਾ ਕੀਤਾ ਜਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਦਹਾਕਿਆਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਕਦਰ ਕਰਦਿਆਂ ਸਰਕਾਰ ਵੱਲੋਂ ਇਹਨਾਂ ਅਧਿਆਪਕਾਂ ਨੂੰ ਪੱਕੇ ਕਰਕੇ ਇਹਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਆਪਣੇ ਭਵਿੱਖ ਵੱਲੋਂ ਨਿਸ਼ਚਿੰਤ ਹੋ ਕੇ ਇਹ ਅਧਿਆਪਕ ਆਪਣੀਆਂ ਸੇਵਾਵਾਂ ਹੋਰ ਵਧੀਆ ਤਰੀਕੇ ਨਾਲ ਨਿਭਾਉਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੇ ਕਿਹਾ ਕਿ ਸਮੁੱਚੇ ਪੰਜਾਬ ਵਿੱਚ 12500 ਅਧਿਆਪਕਾਂ ਨੂੰ ਪੱਕੇ ਕੀਤਾ ਗਿਆ ਹੈ। ਇਸ ਲੜੀ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਸੇਵਾਵਾਂ ਨਿਭਾ ਰਹੇ ਏ ਆਈ ਵੀ, ਵਲੰਟੀਅਰ 93, ਈਜੀਐਸ ਵਲੰਟੀਅਰ ,223,ਐਸ ਟੀ ਆਰ 20,ਆਈ ਹੈ ਵੀ 50, ਸਿੱਖਿਆ ਪ੍ਰੋਵਾਇਡਰ120 ਕੁੱਲ 506 ਅਧਿਆਪਕਾਂ ਨੂੰ ਪੱਕੇ ਕੀਤਾ ਗਿਆ ਹੈ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜ਼ਿਲਕਾ 2 ਪ੍ਰਮੋਦ ਕੁਮਾਰ ਨੇ ਕਿਹਾ ਕਿ ਇਹਨਾਂ ਅਧਿਆਪਕਾਂ ਦੀਆ ਸੇਵਾਵਾਂ ਦੀ ਕਦਰ ਕਰਦਿਆਂ ਹਰੇਕ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ ਹਨ।ਵੱਖ ਵੱਖ ਸਕੂਲਾਂ ਵਿੱਚ ਪ੍ਰਿੰਸੀਪਲ, ਸਕੂਲ ਕਮੇਟੀਆਂ ਦੇ ਮੈਂਬਰ, ਪੰਚਾਇਤਾਂ ਅਤੇ ਸ਼ਹਿਰੀ ਸੰਸਥਾਵਾਂ ਦੇ ਪ੍ਰਤੀਨਿਧਾਂ ਸਮੇਤ ਸਿੱਖਿਆ ਅਧਿਕਾਰੀਆਂ ਸਮਾਜ ਸੇਵੀਆਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਸ਼ਿਰਕਤ ਕਰਕੇ ਇਹਨਾਂ ਅਧਿਆਪਕਾਂ ਦੀਆਂ ਖੁਸ਼ੀਆਂ ਵਿੱਚ ਵਾਧਾ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ, ਅਧਿਆਪਕ ਆਗੂ ਦੁਪਿੰਦਰ ਢਿੱਲੋਂ, ਕੁਲਦੀਪ ਸੱਭਰਵਾਲ, ਇਨਕਲਾਬ ਗਿੱਲ, ਧਰਮਿੰਦਰ ਗੁਪਤਾ, ਜਗਨੰਦਨ ਸਿੰਘ, ਜ਼ਿਲ੍ਹੇ ਦੇ ਸਮੂਹ ਬੀਪੀਈਓ, ਬੀਐਨਓ ਵੱਖ ਵੱਖ ਸਕੂਲ ਮੁਖੀਆਂ, ਅਧਿਆਪਕ ਆਗੂਆਂ ਅਤੇ ਸਮੂਹ ਅਧਿਆਪਕਾਂ ਨੇ ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਨੰ 3 ਦੇ ਸੀਐਚਟੀ ਮੈਡਮ ਪੁਸ਼ਪਾ ਕੁਮਾਰੀ, ਅਧਿਆਪਕ ਨੀਰਜ ਕੁਮਾਰ, ਸੁਰਿੰਦਰ ਕੰਬੋਜ, ਸੌਰਭ ਧੂੜੀਆ,ਸਾਜਨ ਅਤੇ ਅਨਿਲ ਜਾਸੂਜਾ ਵੱਲੋਂ ਪ੍ਰੋਗਰਾਮ ਦੀ ਸਫਲਤਾ ਲਈ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।
ਨਵੇਂ ਯੁੱਗ ਦੀ ਸ਼ੁਰੂਆਤ: ਮੁੱਖ ਮੰਤਰੀ ਨੇ 12,710 ਅਧਿਆਪਕਾਂ ਨਾਲ ਜੁੜਿਆ ‘ਕੱਚਾ’ ਸ਼ਬਦ ਹਟਾਇਆ
ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
ਅਧਿਆਪਕ ਵਰਗ ਨਾਲ ਕੀਤਾ ਵੱਡਾ ਵਾਅਦਾ ਪੁਗਾਇਆ
ਕਿਹਾ; “ਮੈਂ ਅਧਿਆਪਕ ਵਰਗ ਨੂੰ ਦਰਪੇਸ਼ ਹਰ ਮੁੱਦੇ ਦੇ ਹੱਲ ਲਈ ਮੌਜੂਦ”
ਪੁਰਾਣੇ ਆਗੂਆਂ ਦੇ ਮਹਿਲਨੁਮਾ ਘਰਾਂ ਦੇ ਉਲਟ, ਲੋਕਾਂ ਦਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਮੇਰੀ ਜਾਇਦਾਦ: ਮੁੱਖ ਮੰਤਰੀ
ਸਰਕਾਰੀ ਸਕੂਲਾਂ ਦੇ 20,000 ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦੇ ਪਾਇਲਟ ਪ੍ਰਾਜੈਕਟ ਲਈ 21 ਕਰੋੜ ਰੁਪਏ ਜਾਰੀ
ਚੰਡੀਗੜ੍ਹ, 28 ਜੁਲਾਈ
ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12,710 ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤੇ ਵੱਡੇ ਵਾਅਦਾ ਨੂੰ ਪੂਰਾ ਕਰ ਦਿਖਾਇਆ ਹੈ।
ਇੱਥੇ ਟੈਗੋਰ ਥੀਏਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਣਾਂ ਨੂੰ ਪਾਰ ਕਰਦਿਆਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ `ਤੇ ਜ਼ੋਰ ਦਿੱਤਾ ਹੈ।ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਉਪਰਾਲਿਆਂ ਸਦਕਾ ਹੀ ਅੱਜ ਇਹ ਇਤਿਹਾਸਕ ਦਿਨ ਦੇਖਣ ਨੂੰ ਮਿਲ ਰਿਹਾ ਹੈ।
ਹੋਰ ਮੁਲਾਜ਼ਮਾਂ ਨਾਲ ਆਪਣੀ ਭਾਵੁਕ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਮੁਲਾਜ਼ਮ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਇਹ ਆਖਦਿਆਂ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਮੌਜੂਦ ਹਨ, ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਅਧਿਆਪਕ ਦੇ ਪੁੱਤਰ ਹੋਣ ਦੇ ਨਾਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਅਧਿਆਪਕਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।
ਇਕ ਕਲਾਕਾਰ ਵਜੋਂ ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਰਹੱਦੀ ਪਿੰਡ ਦੀ ਇਕ ਲੜਕੀ ਦੀ ਜ਼ਿੰਦਗੀ ਬਦਲਣ ਦਾ ਕਿੱਸਾ ਸੁਣਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਸ ਲੜਕੀ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਉਨ੍ਹਾਂ ਦੇ ਨਿਮਾਣੇ ਯਤਨਾਂ ਸਦਕਾ ਉਸ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਅਤੇ ਉਸ ਨੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ। ਉਨ੍ਹਾਂ ਕਿਹਾ ਕਿ ਜੇ ਇਕ ਕਲਾਕਾਰ ਅਜਿਹਾ ਕਰ ਸਕਦਾ ਹੈ ਤਾਂ ਸੂਬੇ ਦਾ ਮੁਖੀ ਤਾਂ ਹੋਰ ਵੀ ਬਹੁਤ ਕੁਝ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਨ੍ਹਾਂ ਅਧਿਆਪਕਾਂ ਨੂੰ ਨਿਗੂਣੀਆਂ ਤਨਖ਼ਾਹਾਂ `ਤੇ ਕੰਮ ਕਰਨਾ ਪਿਆ ਅਤੇ ਪੁਰਾਣੀਆਂ ਸਰਕਾਰਾਂ ਦੀ ਬੇਰੁਖ਼ੀ ਕਾਰਨ ਉਨ੍ਹਾਂ ਨੂੰ ਆਪਣੇ ਜਾਇਜ਼ ਹੱਕਾਂ ਲਈ ਪ੍ਰਦਰਸ਼ਨ ਕਰਨਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਮਨਰੇਗਾ ਅਧੀਨ ਕੰਮ ਕਰਦੇ ਮਜ਼ਦੂਰਾਂ ਨੂੰ ਵੀ ਅਧਿਆਪਕਾਂ ਨਾਲੋਂ ਵੱਧ ਤਨਖਾਹਾਂ ਮਿਲਦੀਆਂ ਸਨ। ਉਨ੍ਹਾਂ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਇਹ ਕੌਮ ਨਿਰਮਾਤਾਵਾਂ `ਤੇ ਅੱਤਿਆਚਾਰ ਨਹੀਂ ਤਾਂ ਹੋਰ ਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ `ਤੇ ਕੋਈ ਅਹਿਸਾਨ ਨਹੀਂ ਹੈ, ਸਗੋਂ ਸੂਬੇ ਅਤੇ ਜਨਤਾ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ `ਤੇ ਇੰਨਾ ਭਰੋਸਾ ਜਤਾਇਆ ਹੈ ਅਤੇ ਉਹ ਇਸ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਦੇ ਨਾਂ ਅੱਗਿਓਂ ‘ਕੱਚੇ’ ਸ਼ਬਦ ਹਮੇਸ਼ਾ ਲਈ ਹਟ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹਰ ਸਾਲ ਪੰਜ ਫੀਸਦੀ ਤਨਖ਼ਾਹ ਵਾਧੇ ਦੇ ਨਾਲ-ਨਾਲ ਛੁੱਟੀਆਂ ਸਮੇਤ ਹੋਰ ਲਾਭ ਵੀ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਫੈਸਲਾ ਕੀਤਾ ਹੈ ਕਿ ਅਧਿਆਪਕ ਸਿਰਫ਼ ਅਧਿਆਪਨ ਕਾਰਜ ਨਾਲ ਸਬੰਧਤ ਸੇਵਾ ਨਿਭਾਉਣਗੇ ਅਤੇ ਉਨ੍ਹਾਂ ਦੀ ਕਿਸੇ ਗੈਰ-ਅਧਿਆਪਨ ਕਾਰਜ ਲਈ ਡਿਊਟੀ ਨਹੀਂ ਲਗਾਈ ਜਾਵੇਗੀ।
ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਮਰਦਮਸ਼ੁਮਾਰੀ ਲਈ 66,000 ਅਧਿਆਪਕਾਂ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਉਨ੍ਹਾਂ ਵੱਲੋਂ ਸਪੱਸ਼ਟ ਸ਼ਬਦਾਂ ਵਿੱਚ ਇਨਕਾਰ ਕਰ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਨੂੰ ਇਸ ਮੰਤਵ ਲਈ ਬੇਰੋਜ਼ਗਾਰ ਨੌਜਵਾਨਾਂ ਨੂੰ ਭਰਤੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਸਰਕਾਰੀ ਕੰਮਕਾਜ ਕਰਨ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਵਿਕਾਸ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਫੈਸਲੇ ਸਿਰਫ਼ ਉਹੀ ਵਿਅਕਤੀ ਲੈ ਸਕਦਾ ਹੈ ਜੋ ਜ਼ਮੀਨੀ ਪੱਧਰ `ਤੇ ਲੋਕਾਂ ਨਾਲ ਜੁੜਿਆ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਵੱਡੇ-ਵੱਡੇ ਘਰਾਂ ਵਿੱਚ ਰਹਿਣ ਵਾਲੇ ਆਗੂ ਅਜਿਹੇ ਫੈਸਲੇ ਨਹੀਂ ਲੈ ਸਕਦੇ ਕਿਉਂਕਿ ਉਹ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਉਨ੍ਹਾਂ ਕੋਲ ਇੰਨੇ ਵੱਡੇ ਘਰ ਨਹੀਂ ਹਨ ਪਰ ਲੋਕਾਂ ਦਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਾਰੀ ਜਾਇਦਾਦ ਅਤੇ ਖ਼ਜ਼ਾਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦੇ ਲੋਕ ਉਨ੍ਹਾਂ ਦੇ ਨਾਲ ਹਨ ਤਾਂ ਪੈਸੇ ਅਤੇ ਧਨ-ਦੌਲਤ ਦੇ ਰੂਪ ਵਿੱਚ ਹੋਰ ਕਿਸੇ ਚੀਜ਼ ਦੀ ਲੋੜ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਆਪਣੇ ਕਾਰਜਕਾਲਾਂ ਦੇ ਆਖ਼ਰੀ ਸਮੇਂ ਥੋੜ੍ਹੀਆਂ-ਬਹੁਤੀਆਂ ਰਿਆਇਤਾਂ ਦੇ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸ਼ਾਸਨ ਦੌਰਾਨ ਲੋਕਾਂ ਨੂੰ ਲੁੱਟਿਆ ਹੈ ਅਤੇ ਕਦੇ ਵੀ ਉਨ੍ਹਾਂ ਦੀ ਭਲਾਈ ਲਈ ਕੋਈ ਵਿਸ਼ੇਸ਼ ਫੈਸਲੇ ਨਹੀਂ ਲਏ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ ਲਗਾਤਾਰ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਅਧਿਆਪਕ ਸੂਬੇ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਮਿਆਰੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਅਸੀਂ ਸਾਰੇ ਖ਼ੁਸ਼ਕਿਸਮਤ ਹਾਂ ਕਿ ਅਸੀਂ ਇਸ ਉੱਦਮ ਦਾ ਹਿੱਸਾ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ `ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਦੇ ਵਿਚਾਰਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਨੌਜਵਾਨਾਂ ਦੀ ਆਪਣੀ ਵੱਖਰੀ ਪਛਾਣ ਬਣਾਉਣ ਲਈ ਉਨ੍ਹਾਂ ਦੀ ਮਦਦ ਕਰਨ ਲਈ ਹਰ ਸੰਭਵ ਯਤਨ ਕਰਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼਼ੁਰੂ ਕਰੇਗੀ ਅਤੇ ਇਸ ਲਈ 20,000 ਵਿਦਿਆਰਥੀਆਂ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ 12,000 ਲੜਕੀਆਂ ਅਤੇ 8,000 ਲੜਕੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ 21 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਜਾ ਚੁੱਕਾ ਹੈ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਨੂੰ ਜੀ.ਪੀ.ਐੱਸ. ਸਿਸਟਮ ਨਾਲ ਲੈੱਸ ਕੀਤਾ ਜਾਵੇਗਾ ਤਾਂ ਜੋ ਮਾਪੇ ਬੱਸਾਂ ਦੀ ਆਵਾਜਾਈ `ਤੇ ਨਜ਼ਰ ਰੱਖ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਅਹਿਮ ਭੂਮਿਕਾ ਨਿਭਾਏਗਾ।
Jul 27, 2023
ਭਾਰਤੀ ਹਵਾਈ ਸੈਨਾ ਦੀ ਭਰਤੀ ਲਈ 17 ਅਗਸਤ 2023 ਤੱਕ ਕੀਤੀ ਜਾ ਸਕਦੀ ਆਨਲਾਈਨ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ
ਫਾਜਿਲਕਾ 27 ਜੁਲਾਈ
ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਵਾਈ ਸੈਨਾ ਵੱਲੋਂ ਭਰਤੀ ਚਾਲੂ ਹੋ ਚੁੱਕੀ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾ ਨੂੰ ਮੌਕਾ ਦਿੱਤਾ ਜਾਵੇਗਾ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਇਸ ਭਰਤੀ ਲਈ 13 ਅਕਤੂਬਰ 2023 ਨੂੰ ਆਨ-ਲਾਇਨ ਪ੍ਰੀਖਿਆ ਆਯੋਜਿਤ ਕੀਤੀ ਜਾ ਰਹੀ ਹੈ। ਇਸ ਭਰਤੀ ਵਿੱਚ ਸ਼ਾਮਿਲ ਹੋਣ ਲਈ ਪ੍ਰਾਰਥੀ 17 ਅਗਸਤ 2023 ਤੱਕ ਆਨਲਾਈਨ ਵੈਬਸਾਈਟ https://agnipathvayu.
ਉਨ੍ਹਾਂ ਅੱਗੇ ਦੱਸਿਆ ਕਿ ਇਸ ਭਰਤੀ ਨੂੰ ਕੁਆਰੇ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਵੈਬਸਾਇਟ https://agnipathvayu.
Jul 26, 2023
ਰਾਤ 10 ਵਜੇ ਤੋਂ ਬਾਅਦ ਆਵਾਜ਼ ਪ੍ਰਦੂਸ਼ਣ ਕਰਨ ਵਾਲਿਆ ਤੇ ਹੋਵੇਗਾ 188 ਆਈ.ਪੀ.ਸੀ ਤਹਿਤ ਪਰਚਾ ਦਰਜ
ਸਮੂਹ ਐਸ.ਡੀ.ਐਮ ਇਲਾਕੇ ਦੇ ਡੀ.ਐਸ.ਪੀ ਨਾਲ ਮਿਲ ਕੇ ਕਾਰਵਾਈ ਅਮਲ ਵਿੱਚ ਲਿਆਉਣ-ਡੀ.ਸੀ. ਫਰੀਦਕੋਟ
ਸਕੂਲਾਂ, ਹਸਪਤਾਲਾਂ ਅਤੇ ਕੋਰਟ ਦੇ 100 ਮੀਟਰ ਦਾ ਘੇਰਾ ਹੋਵੇਗਾ ਸਾਈਲੈਂਸ ਜੋਨ
ਫਰੀਦਕੋਟ 26 ਜੁਲਾਈ
ਰਾਤ ਵੇਲੇ ਲਾਊਡ ਸਪੀਕਰਾਂ ਰਾਹੀਂ ਸ਼ਹਿਰੀ ਅਤੇ ਪੇਂਡੂ ਇਲਾਕੇ ਦੀ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ ਹੁਣ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਸਮੂਹ ਐਸ.ਡੀ.ਐਮਜ਼ ਨੂੰ ਲਿਖਤੀ ਹਦਾਇਤ ਕਰਦਿਆਂ ਕਿਹਾ ਗਿਆ ਹੈ ਕਿ ਆਪਣੇ ਇਲਾਕੇ ਦੇ ਡੀ.ਐਸ.ਪੀ ਨਾਲ ਤਾਲਮੇਲ ਕਰਕੇ ਕਾਰਵਾਈ ਵਿੱਢੀ ਜਾਵੇ। ਇਸ ਦੇ ਨਾਲ ਹੀ ਬੱਸਾਂ ਅਤੇ ਤਿੰਨ ਪਹੀਆਂ ਵਾਲੇ ਮੋਟਰ ਚਾਲਕਾਂ ਦੀ ਤੇਜ਼ ਰਫਤਾਰੀ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਮੂਹ ਐਸ.ਡੀ.ਐਮਜ਼ ਆਪਣੇ ਇਲਾਕੇ ਦੇ ਸਬੰਧਤ ਡੀ.ਜੇ ਫਰਮਾਂ, ਮੈਰੇਜ ਪੈਲੇਸਾਂ ਅਤੇ ਹੋਟਲ ਮਾਲਕਾਂ ਦੇ ਨਾਲ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਨੂੰ ਇਸ ਮੁੱਦੇ ਤੇ ਆਮ ਲੋਕਾਂ, ਬਜ਼ੁਰਗਾਂ, ਬੱਚਿਆਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਸਹਿਯੋਗ ਦੇਣ ਦੀ ਅਪੀਲ ਕਰਨ।
ਇਸ ਸਬੰਧੀ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਐਕਸੀਅਨ ਦਲਜੀਤ ਸਿੰਘ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸ਼ਹਿਰ ਨੂੰ ਚਾਰ ਹਿੱਸਿਆ ਵਿੱਚ ਵੰਡਿਆ ਗਿਆ ਹੈ, ਜਿਸ ਵਿੱਚ ਇੰਡਸਟੀਰੀਅਲ, ਕਮਰਸ਼ੀਅਲ, ਰੈਂਜੀਡੈਂਸ਼ਲ ਅਤ ਸਾਈਲੈਂਸ ਜੋਨ ਸ਼ਾਮਿਲ ਹਨ। ਸਾਈਲੈਂਸ ਜੋਨ ਵਿੱਚ ਸਕੂਲ, ਹਸਪਤਾਲ ਅਤੇ ਕਚਹਿਰੀਆਂ ਦਾ ਨਾਲ ਲੱਗਦਾ 100 ਮੀਟਰ ਦਾ ਘੇਰਾ ਹੈ।ਇਸ ਫੈਸਲੇ ਅਨੁਸਾਰ ਜਿੱਥੇ ਇਨ੍ਹਾਂ ਅਦਾਰਿਆਂ ਵੱਲੋਂ ਆਪਣੀਆਂ ਇਮਾਰਤਾਂ ਤੇ ਜਿੱਥੇ ਸਾਈਲੈਂਜ ਜੋਨ ਦੇ ਨੋਟਿਸ ਬੋਰਡ ਲਗਾਏ ਜਾਣ ਦੀ ਤਜਵੀਜ਼ ਹੈ, ਉੱਥੇ ਨਾਲ ਹੀ ਹਰ ਆਮ ਅਤੇ ਖਾਸ ਨੂੰ ਹਦਾਇਤ ਹੈ ਕਿ ਉਹ ਇਮਾਰਤਾਂ ਦੇ ਉਸਾਰੀਕਰਨ, ਗੱਡੀਆਂ ਦੇ ਹਾਰਨ, ਪਟਾਖੇ ਜਾਂ ਲਾਊਡ ਸਪੀਕਰਾਂ ਰਾਹੀਂ ਆਵਾਜ਼ ਪ੍ਰਦੂਸ਼ਣ ਨਾ ਕਰਨ।
ਇਸ ਤੋਂ ਇਲਾਵਾ ਸਬੰਧਤ ਐਸ.ਡੀ.ਐਮ ਦਫਤਰ ਤੋਂ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾ ਰਾਤ 10 ਵਜੇ ਤੋਂ ਸਵੇਰ 6 ਵਜੇ ਤੱਕ ਲਾਊਂਡ ਸਪੀਕਰਾਂ ਰਾਹੀਂ ਸਮਾਜਿਕ ਜਾਂ ਵਿਆਹ ਦੇ ਸਮਾਗਮਾਂ ਦੌਰਾਨ ਲਾਊਂਡ ਸਪੀਕਰ ਦਾ ਇਸਤੇਮਾਲ ਕਰਨ ਵਾਲਿਆਂ ਤੇ ਧਾਰਾ 188 ਆਈ.ਪੀ.ਸੀ. ਦੀ ਧਾਰਾ ਦੇ ਤਹਿਤ ਪਰਚਾ ਦਰਜ ਹੋਵੇਗਾ।
ਉਨ੍ਹਾਂ ਦੱਸਿਆ ਕਿ ਬੱਚਿਆ ਦੇ ਬੋਰਡ ਦੇ ਪੇਪਰਾਂ ਦੌਰਾਨ ਖੁੱਲ੍ਹੇ ਏਰੀਏ ਵਿੱਚ ਲਾਊਡ ਸਪੀਕਰ ਲਗਾਉਣ ਤੇ ਮਨਾਹੀ ਹੋਵੇਗੀ। ਇਹ ਮਨਾਹੀ ਪੇਪਰਾਂ ( ਬੋਰਡ, ਸੈਕੰਡਰੀ, ਸੀਨੀਅਰ ਸੈਕੰਡਰੀ, ਜੇ.ਈ.ਟੀ ਅਤੇ ਹੋਰ ਕੰਪੀਟੀਸ਼ਨ ਆਦਿ ਪੇਪਰਾਂ) ਤੋਂ 3 ਦਿਨ ਪਹਿਲਾਂ ਤੋਂ ਸ਼ੁਰੂ ਹੋ ਕੇ ਪੇਪਰ ਖਤਮ ਹੋਣ ਤੱਕ ਜਾਰੀ ਰਹੇਗੀ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇੰਡਸਟਰੀਅਲ ਏਰੀਏ ਵਿੱਚ ਆਵਾਜ ਦਿਨ ਵੇਲੇ 75 ਡੈਸੀਬਲ ਤੋਂ ਜਿਆਦਾ ਨਹੀਂ ਹੋਣੀ ਚਾਹੀਦੀ ਅਤੇ ਰਾਤ ਵੇਲੇ 70 ਡੈਸੀਬਲ ਤੋਂ ਜਿਆਦਾ ਨਹੀਂ ਹੋਣੀ ਚਾਹੀਦੀ। ਇਸੇ ਤਰ੍ਹਾਂ ਕਮਰਸ਼ੀਅਲ ਏਰੀਏ ਵਿੱਚ ਆਵਾਜ ਦਿਨ ਵੇਲੇ 65 ਡੈਸੀਬਲ ਤੋਂ ਜਿਆਦਾ ਨਹੀਂ ਹੋਣੀ ਚਾਹੀਦੀ ਅਤੇ ਰਾਤ ਵੇਲੇ 55 ਡੈਸੀਬਲ ਤੋਂ ਜਿਆਦਾ ਨਹੀਂ ਹੋਣੀ ਚਾਹੀਦੀ। ਰੈਜੀਡੈਂਸ਼ਿਅਲ ਏਰੀਏ ਵਿੱਚ ਆਵਾਜ ਦਿਨ ਵੇਲੇ 55 ਡੈਸੀਬਲ ਤੋਂ ਜਿਆਦਾ ਨਹੀਂ ਹੋਣੀ ਚਾਹੀਦੀ ਅਤੇ ਰਾਤ ਵੇਲੇ 45 ਡੈਸੀਬਲ ਤੋਂ ਜਿਆਦਾ ਨਹੀਂ ਹੋਣੀ ਚਾਹੀਦੀ। ਸਾਈਲੈਂਸ ਜੋਨ ਵਿੱਚ ਆਵਾਜ ਦਿਨ ਵੇਲੇ 50 ਡੈਸੀਬਲ ਤੋਂ ਜਿਆਦਾ ਨਹੀਂ ਹੋਣੀ ਚਾਹੀਦੀ ਅਤੇ ਰਾਤ ਵੇਲੇ 40 ਡੈਸੀਬਲ ਤੋਂ ਜਿਆਦਾ ਨਹੀਂ ਹੋਣੀ ਚਾਹੀਦੀ।
ਸੋਸ਼ਲ ਮੀਡੀਆ 'ਤੇ ਹੜ੍ਹਾਂ ਸਬੰਧੀ ਗ਼ਲਤ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਡੀ.ਸੀ.
- ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਬੰਨ੍ਹ ਨੂੰ ਕਿਸੇ ਤਰ੍ਹਾਂ ਦਾ ਵੀ ਖ਼ਤਰਾ ਨਹੀਂ
- ਅਧਿਕਾਰੀ 24 ਘੰਟੇ ਰੱਖ ਰਹੇ ਹਨ ਸਥਿਤੀ 'ਤੇ ਨਜ਼ਰ
- ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਸੁਚੇਤ ਰਹਿਣ ਦੀ ਅਪੀਲ
ਫਿਰੋਜ਼ਪੁਰ, 26 ਜੁਲਾਈ
ਸੋਸ਼ਲ ਮੀਡੀਆ 'ਤੇ ਹੜ੍ਹਾਂ ਸਬੰਧੀ ਗ਼ਲਤ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਹੋਵੇਗੀ। ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਤੇ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਬੰਨ੍ਹ ਨੂੰ ਕਿਸੇ ਤਰ੍ਹਾਂ ਦਾ ਵੀ ਕੋਈ ਖ਼ਤਰਾ ਨਹੀਂ ਹੈ। ਪ੍ਰਸ਼ਾਸਨਿਕ ਅਧਿਕਾਰੀ 24 ਘੰਟੇ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਕੀਤਾ।
ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ‘ਚ ਪਹਿਲਾਂ ਦੇ ਮੁਕਾਬਲੇ ਪਾਣੀ ਦਾ ਪੱਧਰ ਘੱਟ ਹੋਇਆ ਹੈ। ਹਰੀ ਕੇ ਹੈਡਵਰਕਸ ਤੋਂ ਪਾਣੀ ਦੀ ਨਿਕਾਸੀ 87800 ਕਊਸਿਕ ਅਤੇ ਹੁਸੈਨੀਵਾਲਾ ਹੈਡ ਵਰਕਸ ਤੋਂ 94741 ਕਿਊਸਿਕ ਰਹਿ ਗਈ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਟੀਮਾਂ ਤੇ ਵੈਟਨਰੀ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਹੜ੍ਹ ਪੀੜ੍ਹਤ ਨੂੰ ਲੋੜੀਂਦੇ ਸਮਾਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਧਾਇਕਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਰਾਹਤ ਸਮੱਗਰੀ ਪਿੰਡਾਂ ਦੇ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਤੇ ਪ੍ਰਸ਼ਾਸਨ ਹਰ ਵੇਲੇ ਉਨ੍ਹਾਂ ਦੀ ਮਦਦ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਤੋਂ ਇਲਾਵਾ ਕਈ ਧਾਰਮਿਕ ਤੇ ਸਮਾਜਸੇਵੀ ਸੰਸਥਾਵਾਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੱਡੀ ਪੱਧਰ ‘ਤੇ ਲੋਕਾਂ ਦੀ ਮਦਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬਾਰਿਸ਼ਾਂ ਅਤੇ ਹੜ੍ਹ ਨਾਲ ਨੁਕਸਾਨੇ ਗਏ ਰਕਬੇ ਦੀ ਛੇਤੀ ਹੀ ਭਰਪਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਹੜ੍ਹਾਂ ਸਬੰਧੀ ਸੋਸ਼ਲ ਮੀਡੀਆ ਤੇ ਗ਼ਲਤ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਜਿਹੀ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਬਚਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹੜ੍ਹਾਂ ਬਾਰੇ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਨੰਬਰ 01632-244017, ਤਹਿਸੀਲ ਫ਼ਿਰੋਜ਼ਪੁਰ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01632-244019, ਤਹਿਸੀਲ ਜ਼ੀਰਾ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01682-250169, ਤਹਿਸੀਲ ਗੁਰੂਹਰਸਹਾਏ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01685-231010 ਤੋਂ ਇਲਾਵਾ ਐਕਸੀਐਨ ਡਰੇਨੇਜ਼ ਫ਼ਿਰੋਜ਼ਪੁਰ ਦਾ ਕੰਟਰੋਲ ਰੂਮ ਨੰਬਰ 01632-245366 'ਤੇ ਜ਼ਿਲ੍ਹਾ ਵਾਸੀ ਬਰਸਾਤੀ ਪਾਣੀ/ ਹੜ੍ਹ ਨਾਲ ਸਬੰਧਤ ਸਥਿਤੀ ਬਾਰੇ ਸੰਪਰਕ ਕਰਕੇ ਜਾਣਕਾਰੀ /ਮਦਦ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਹੜ੍ਹਾਂ ਸਬੰਧੀ ਦਰਆ ਦਾ ਬੰਨ੍ਹ ਟੁੱਟਣ ਸਬੰਧੀ ਗਲਤ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਲਈ ਪੁਲੀਸ ਵਿਭਾਗ ਨੂੰ ਕਿਹਾ ਗਿਆ ਹੈ।
ਐਸ.ਡੀ.ਐਮ. ਫਾਜ਼ਿਲਕਾ ਵੱਲੋਂ ਜਮੀਨੀ ਪੱਧਰ `ਤੇ ਜਾ ਕੇ ਸਰਹੱਦੀ ਪਿੰਡਾਂ ਦੀ ਸਥਿਤੀ ਦਾ ਲਿਆ ਜਾ ਰਿਹੈ ਜਾਇਜਾ
ਜ਼ਿਲ੍ਹਾ ਪ੍ਰਸ਼ਾਸਨ ਕਾਰਜਸ਼ੀਲ, ਪਿੰਡ ਵਾਸੀਆਂ ਨੂੰ ਪਹੁੰਚਾਈ ਜਾ ਰਹੀ ਨਿਰਵਿਘਨ ਰਾਹਤ ਸਮੱਗਰੀ
ਫਾਜ਼ਿਲਕਾ, 26 ਜ਼ੁਲਾਈ-( ਹਰਵੀਰ ਬੁਰਜਾਂ )
ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਨਿਕਾਸ ਖੀਚੜ ਵੱਲੋਂ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਲਗਾਤਾਰ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਫਾਜ਼ਿਲਕਾ ਦੇ ਸਰਹੱਦੀ ਪਿੰਡ ਕਾਵਾਂ ਵਾਲੀ, ਰੇਤੇ ਵਾਲੀ ਭੈਣੀ, ਢਾਣੀ ਸੱਦਾ ਸਿੰਘ, ਚੱਕ ਰੁਹੇਲਾ ਅਤੇ ਤੇਜਾ ਰੁਹੇਲਾ ਆਦਿ ਪਿੰਡਾਂ ਵਿਖੇ ਖੁਦ ਨਿਜੀ ਤੌਰ `ਤੇ ਪਹੁੰਚ ਕੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।
ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਖੀਚੜ ਵੱਲੋਂ ਖੁਦ ਪਿੰਡ ਤੇਜਾ ਰੁਹੇਲਾ ਵਿਖੇ ਟਰੈਕਟਰ `ਤੇ ਚੜ੍ਹ ਕੇ ਮੌਕੇ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਰਾਹਤ ਕੈਂਪ ਬਣਾਏ ਗਏ ਹਨ ਤੇ ਲੋੜ ਪੈਣ `ਤੇ ਪਿੰਡ ਵਾਸੀ ਰਾਹਤ ਕੈਂਪਾਂ ਵਿਚ ਸ਼ਿਫਟ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਵਿਖੇ ਹਰ ਯੋਗ ਪ੍ਰਬੰਧ ਕੀਤੇ ਗਏ ਹਨ।
ਐਸ.ਡੀ.ਐਮ ਨੇ ਲੋਕਾ ਨੂੰ ਸੁਚੇਤ ਕਰਦਿਆਂ ਕਿਹਾ ਕਿ ਉੱਪਰਲੇ ਹਿੱਸਿਆਂ ਵਿਚ ਬਾਰਿਸ਼ ਹੋਣ ਕਰਕੇ ਸਰਹੱਦੀ ਪਿੰਡਾਂ ਵਿਚ ਪਾਣੀ ਦਾ ਪੱਧਰ ਵਧਿਆ ਹੈ ਜਿਸ ਕਾਰਨ ਪਿੰਡਾਂ ਵਿਚ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਪਿੰਡ ਦੇ ਲੋਕਾਂ ਨੂੰ ਲਗਾਤਾਰ ਅਪੀਲ ਕਰ ਰਹੇ ਹਨ ਜੇਕਰ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਨੂੰ ਪਿੰਡ ਵਿਚ ਰਹਿਣ ਵਿਚ ਕੋਈ ਪ੍ਰੇਸ਼ਾਨੀ ਆ ਰਹੀ ਹੈ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਰਾਹਤ ਕੈਂਪਾਂ ਵਿਚ ਪਹੁੰਚ ਕਰ ਸਕਦੇ ਹਨ।
ਐਸ.ਡੀ.ਐਮ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਲਈ ਹਰ ਤਰ੍ਹਾਂ ਨਾਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਨੁੱਖਾਂ ਦੇ ਨਾਲ-ਨਾਲ ਪਸ਼ੂਆਂ ਲਈ ਰਾਹਤ ਸਮੱਗਰੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਸਹੂਲਤ ਲਈ ਰਾਹਤ ਕੈਂਪਾਂ ਵਿਚ ਮੈਡੀਕਲ ਟੀਮਾਂ ਮੌਜ਼ੂਦ ਹਨ ਜਿਸ `ਤੇ ਪਿੰਡ ਵਾਸੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਹਰਾ ਚਾਰਾ, ਪਠੇ ਲੋੜ ਮੁਤਾਬਕ ਮੁਹੱਈਆ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਪਿੰਡਾਂ ਵਿਖੇ ਮੌਜ਼ੂਦ ਹਨ ਤਾਂ ਜ਼ੋ ਕੋਈ ਵੀ ਪਸ਼ੂ ਬਿਮਾਰੀ ਦਾ ਸ਼ਿਕਾਰ ਨਾ ਹੋ ਜਾਵੇ।
ਇਸ ਮੌਕੇ ਐਸ.ਡੀ.ਐਮ. ਨੇ ਹੜ੍ਹ ਪ੍ਰਭਾਵਿਤ ਪਿੰਡ ਤੇਜਾ ਰੁਹੇਲਾ ਤੋਂ ਰਾਹਤ ਕੈਂਪ ਹਸਤਾ ਕਲਾਂ ਵਿਖੇ ਪਹੁੰਚੇ ਪਰਿਵਾਰ ਦਾ ਹਾਲ-ਚਾਲ ਜਾਣਿਆ ਤੇ ਪਰਿਵਾਰ ਨੂੰ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਤਾਇਨਾਤ ਅਧਿਕਾਰੀਆ ਨੂੰ ਆਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆ ਦੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ, ਤਹਿਸੀਲ ਪੱਧਰ `ਤੇ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਦਫਤਰਾਂ ਵਿਖੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।
ਇਸ ਮੌਕੇ ਨਾਇਬ ਤਹਿਸੀਲਦਾਰ ਅਵਿਨਾਸ਼ ਚੰਦਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜ਼ੂਦ ਸਨ।