ਫ਼ਾਜਿ਼ਲਕਾ - ਬਲਰਾਜ ਸਿੰਘ ਸਿੱਧੂ
ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਫਾਜ਼ਿਲਕਾ ਵਿੱਚ ਪ੍ਰਿੰਸੀਪਲ ਹਰਦੀਪ ਕੁਮਾਰ ਟੋਹੜਾ ਦੀ ਅਗਵਾਈ ਵਿਚ ਸ੍ਰੀ ਡੀ ਪੀ ਐਸ ਖਰਬੰਦਾ ਡਾਇਰੈਕਟਰ/ਪ੍ਰਿੰਸੀਪਲ ਸਕਰੈਟਰੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਬੱਡੀ ਨੋਡਲ ਅਫਸਰ ਸ.ਗੁਰਜੰਟ ਸਿੰਘ ਅਤੇ ਪਲੇਸਮੈਂਟ ਅਫਸਰ ਰਾਏ ਸਾਹਿਬ ਵੱਲੋਂ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਸੈਂਟਰਲ ਡਿਪੋਜ਼ਟਰੀ ਸਰਵਿਸਿਸ ਲਿਮਿਟਿਡ ਮੁੰਬਈ ਦੇ ਸ਼੍ਰੀ ਅਸ਼ੋਕ ਸਿੰਘਲਾ ਵਿਸ਼ੇਸ਼ ਤੌਰ ਤੇ ਪਹੁੰਚੇ। ਪ੍ਰਿੰਸੀਪਲ ਅਤੇ ਟ੍ਰੇਨਿੰਗ ਅਫਸਰ ਸ੍ਰੀ ਮਦਨ ਲਾਲ ਨੇ ਪਹਿਲਾਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਸ਼੍ਰੀ ਅਸ਼ੋਕ ਕੁਮਾਰ ਸਿੰਘਲਾ ਨੇ ਵਿਤੀ/ਆਰਥਿਕ ਮੁੱਦਿਆਂ ਤੇ ਸਿਖਿਆਰਥੀਆਂ ਨੂੰ ਬੜੀ ਹੀ ਬਰੀਕੀ ਨਾਲ ਜਾਣਕਾਰੀ ਦਿੱਤੀ। ਉਹਨਾਂ ਭਾਰਤ ਸਰਕਾਰ ਦੀ ਵਿੱਦਿਆ ਲਕਸ਼ਮੀ ਸਿੱਖਿਆ ਕਰਜ਼ਾ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਯੋਜਨਾ ਅਧੀਨ ਹਰ ਇੱਕ ਵਿਦਿਆਰਥੀ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਲਈ 4 ਲੱਖ ਰੁਪਏ ਤੱਕ ਦਾ ਕਰਜ਼ਾ ਬਿਨਾਂ ਕਿਸੇ ਸਿਕਿਉਰਟੀ ਅਤੇ ਬਿਨਾਂ ਕਿਸੇ ਵਿਆਜ ਤੋਂ ਪ੍ਰਾਪਤ ਕਰ ਸਕਦਾ ਹੈ ਜੋ ਕਿ ਹਰੇਕ ਬੈਂਕ ਦੁਆਰਾ ਪ੍ਰਦਾਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਉਹਨਾਂ ਸਿਕਿਓਰਟੀ ਸ਼ੇਅਰ ਮਾਰਕੀਟ,ਨਿਊਚਰਲ ਫੰਡ ਸੇਵਿੰਗਸ,ਇਨਵੈਸਟਮੈਂਟ ਅਤੇ ਪ੍ਰੋਟੈਕਸ਼ਨ ਆਫ ਮਨੀ ਬਾਰੇ ਜਾਣਕਾਰੀ ਦਿੱਤੀ ਬਡੀ ਪ੍ਰੋਗਰਾਮ ਤਹਿਤ ਸ. ਜਸਵਿੰਦਰ ਸਿੰਘ ਵੱਲੋਂ ਸਿਖਿਆਰਥੀਆਂ ਨੂੰ ਨਸ਼ੇ ਤੋਂ ਦੂਰ ਅਤੇ ਖੇਡਾਂ ਦੇ ਨੇੜੇ ਆਉਣ ਦੀ ਪ੍ਰੇਰਨਾ ਦਿੱਤੀ ਗਈ ਅਤੇ ਇਸ ਪ੍ਰੋਗਰਾਮ ਅਫਸਰ ਸ.ਗੁਰਜੰਟ ਸਿੰਘ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ ਇਸ ਮੌਕੇ ਟਰੇਨਿੰਗ ਅਫਸਰ ਮੈਡਮ ਪੁਨੀਤਾ ਗੋਇਲ ਜੀ,ਸ੍ਰੀ ਜਤਿੰਦਰ ਵਰਮਾ,ਸਰਦਾਰ ਰਣਜੀਤ ਸਿੰਘ ਬਲਜਿੰਦਰ ਸਿੰਘ, ਸ਼੍ਰੀ ਰਮੇਸ਼ ਕੁਮਾਰ ਅਤੇ ਸਮੇਤ ਸਮੂਹ ਸਟਾਫ ਹਾਜ਼ਰ ਸੀ।