Jan 27, 2023

ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਆਪ ਸਰਕਾਰ ਪੁੱਟ ਰਹੀ ਹੈ ਸ਼ਲਾਘਾਯੋਗ ਕਦਮ : ਜਗਰੂਪ ਸਿੰਘ ਗਿੱਲ



--ਕਿਹਾ ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਹੋ ਰਹੇ ਹਨ ਲਾਹੇਵੰਦ ਸਾਬਤ

--ਆਮ ਆਦਮੀ ਕਲੀਨਿਕਾਂ ਦੀ ਕੀਤੀ ਸ਼ੁਰੂਆਤ

ਬਠਿੰਡਾ, 27 ਜਨਵਰੀ : ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸ਼ਲਾਘਾਯੋਗ ਕਦਮ ਪੁੱਟ ਰਹੀ ਹੈ। ਇਹ ਜਾਣਕਾਰੀ ਹਲਕਾ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਇੱਥੇ ਲਾਲ ਸਿੰਘ ਬਸਤੀ ਵਿਖੇ ਨਵੇਂ ਸਥਾਪਿਤ ਕੀਤੇ ਗਏ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਨ ਉਪਰੰਤ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ।

        ਇਸ ਮੌਕੇ ਵਿਧਾਇਕ ਗਿੱਲ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਦਿੱਤੇ ਗਏ ਇੰਨੇ ਵੱਡੇ ਫ਼ਤਵੇ ਨੂੰ ਕਿਸੇ ਵੀ ਕੀਮਤ ਤੇ ਟੁੱਟਣ ਨਹੀਂ ਦਿੱਤਾ ਜਾਵੇਗਾ ਅਤੇ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

        ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਸਿੱਖਿਆ ਤੇ ਸਿਹਤ ਖੇਤਰ ਵਿੱਚ ਲੋਕ ਪੱਖੀ ਤੇ ਬੇਹਤਰ ਪੁਲਾਘਾਂ ਪੁੱਟੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਦਰਾਂ ਨੇੜੇ ਮੁਫ਼ਤ ਤੇ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਉਣ ਲਈ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲਾਹੇਵੰਦ ਸਾਬਤ ਹੋ ਰਹੇ ਹਨ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸਰਕਾਰ ਵੱਲੋਂ ਸੂਬੇ ਅੰਦਰ 117 ’ਸਕੂਲ ਆਫ਼ ਐਮੀਨੈਂਸਖੋਲ੍ਹੇ ਜਾ ਰਹੇ  ਹਨ। ਇਹ ਸਕੂਲ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਲਈ ਤਿਆਰ ਕਰਨਗੇ। ਇਨ੍ਹਾਂ ਸਕੂਲਾਂ ਦਾ ਮੁੱਖ ਮੰਤਵ ਸਿਰਫ਼ ਪੜ੍ਹਾਈ ਹੋਵੇਗਾ। ਇਨ੍ਹਾਂ ਸਕੂਲਾਂ ਵਿਚ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

        ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦੇ ਸਾਰੇ ਟੈਸਟ ਅਤੇ ਦਵਾਈਆਂ ਮੁਫ਼ਤ ਹੋਣਗੇ ਅਤੇ ਡਾਕਟਰੀ ਸਟਾਫ਼ ਆਦਿ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

        ਇਸ ਦੌਰਾਨ ਸਿਵਲ ਸਰਜਨ ਡਾਤੇਜਵੰਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ 8 ਆਮ ਆਦਮੀ ਕਲੀਨਿਕ (ਬਸਤੀ ਖੇਤਾ ਸਿੰਘ, ਊਧਮ ਸਿੰਘ ਨਗਰ, ਅਕਲੀਆਂ ਕਲਾਂ, ਬੀੜ ਬਹਿਮਣ, ਕੋਟਫ਼ੱਤਾ, ਤਲਵੰਡੀ ਸਾਬੋ, ਮੌੜ ਤੇ ਰਾਮਾਂ) ਪਹਿਲਾਂ ਹੀ ਚੱਲ ਰਹੇ ਹਨ ਅਤੇ 16 ਅੱਜ ਨਵੇਂ ਆਮ ਆਦਮੀ ਕਲੀਨਿਕਾਂ (ਬੱਲੂਆਣਾ, ਚੱਕ ਅਤਰ ਸਿੰਘ ਵਾਲਾ, ਦਿਆਲਪੁਰਾ ਮਿਰਜਾ, ਜੋਧਪੁਰ ਪਾਖਰ, ਕਰਾੜਵਾਲਾ, ਲਹਿਰਾ ਮੁਹੱਬਤ, ਪੱਕਾ ਕਲਾਂ, ਮੌੜ ਕਲਾਂ, ਮੰਡੀ ਕਲਾਂ, ਵਿਰਕ ਕਲਾਂ, ਮੰਡੀ ਫੂਲ, ਬੇਅੰਤ ਨਗਰ, ਜਨਤਾ ਨਗਰ, ਲਾਲ ਸਿੰਘ ਬਸਤੀ, ਪਰਸਰਾਮ ਨਗਰ ਅਤੇ ਗਣੇਸ਼ਾ ਬਸਤੀ) ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਕਲੀਨਿਕ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋਣਗੇ।

        ਇਸ ਮੌਕੇ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀਚੇਅਰਮੈਨ ਸ਼ੂਗਰਫੈਡ ਪੰਜਾਬ ਸ੍ਰੀ ਨਵਦੀਪ ਜੀਦਾਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਅੰਮ੍ਰਿਤ ਲਾਲ ਅਗਰਵਾਲਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨਆਪ ਬੀ.ਸੀ. ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਰਾਮਗੜ੍ਹੀਆ ਅਤੇ ਆਪ ਦੇ ਬਲਾਕ ਪ੍ਰਧਾਨ ਸ਼੍ਰੀ ਬੱਲੀ ਬਲਜੀਤ ਆਦਿ ਵਿਸੇਸ਼ ਤੌਰ ਤੇ ਹਾਜ਼ਰ ਸਨ।

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਗਵਾਲ ਟੋਲੀ ਫਿਰੋਜ਼ਪੁਰ ਛਾਉਣੀ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

 


·         ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ- ਭੁੱਲਰ

·         ਅੱਜ 16 ਆਮ ਆਦਮੀ ਕਲੀਨਿਕ ਲੋਕ ਅਰਪਿਤ ਹੋਏ - ਡਿਪਟੀ ਕਮਿਸ਼ਨਰ

ਫਿਰੋਜ਼ਪੁਰ 27 ਜਨਵਰੀ 

 ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਤੇ ਸਿੱਖਿਆ ਸਹੂਲਤਾਂ ਦੇਣ ਦੇ ਵਾਅਦੇ ਨੂੰ ਤੇਜੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਆਰਵਿੰਦ ਕੇਜਰੀਵਾਲ ਵੱਲੋਂ ਅੱਜ 500 ਦੇ ਕਰੀਬ ਆਮ ਆਦਮੀ ਕਲੀਨਿਕ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਪ੍ਰਗਟਾਵਾ ਵਿਧਾਨਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ੍ਰ: ਰਣਬੀਰ ਸਿੰਘ ਭੁੱਲਰ ਨੇ ਗਵਾਲ ਟੋਲੀ ਫਿਰੋਜ਼ਪੁਰ ਛਾਉਣੀ ਵਿਖੇ ਆਮ ਆਦਮੀ ਕਲੀਨਿਕ ਨੂੰ ਲੋਕ ਅਰਪਿਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਿਦਿਆਂ ਕੀਤਾ।

          ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ ਕੁੱਲ 16 ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ ਹਨ ਅਤੇ 04 ਕਲੀਨਿਕ ਤੇ ਬਹੁਤ ਤੇਜੀ ਨਾਲ ਕੰਮ ਚੱਲ ਰਿਹਾ ਹੈ ਜਦਕਿ ਜ਼ਿਲ੍ਹੇ ਵਿਚ ਪਹਿਲਾਂ 05 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ। ਉਪਰੋਕਤ ਸਾਰੇ ਪ੍ਰਾਜੈਕਟ ਤੇ ਅੰਦਾਜਨ 03 ਕਰੋੜ 40 ਲੱਖ ਰੁਪਏ ਦਾ ਖਰਚਾ ਆਉਣ ਦੀ ਸੰਭਾਵਨਾ ਹੈ।

          ਸ੍ਰ: ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਅੱਤ ਆਧੁਨਿਕ ਕਲੀਨਿਕਾਂ ਵਿਚ ਮਰੀਜਾਂ ਦੇ ਇਲਾਜ ਲਈ ਵਧੀਆ ਸਿਹਤ ਸੇਵਾਵਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੈਬੋਰਟਰੀ ਟੈਸਟ, ਦਵਾਈਆਂ ਆਦਿ ਸੇਵਾਵਾਂ ਨੂੰ ਲੋਕਾਂ ਨੂੰ ਬਿਲਕੁਲ ਮੁਫਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਿਧਾਨਸਭਾ ਹਲਕੇ ਫਿਰੋਜ਼ਪੁਰ ਸ਼ਹਿਰੀ ਅਧੀਨ ਗਵਾਲ ਟੋਲੀ, ਬਸਤੀ ਟੈਂਕਾ ਵਾਲੀ, ਆਰਿਫ ਕੇ ਅਤੇ ਖਾਈ ਫੇਮੇ ਕੇ ਵਿਖੇ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਵਿਚ 15 ਅਗਸਤ ਨੂੰ 05 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਸਨ ਜੋ ਕਿ ਸਫਲਤਾਪੂਰਵਕ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹ ਕੰਮਾਂ ਵਿਚ ਸ਼ਾਮਲ ਹਨ ਅਤੇ ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਕੇ ਲੋਕਾਂ ਨੂੰ ਵਧੀਆ ਸਿਹਤ ਤੇ ਸਿੱਖਿਆ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇ ਕੇ ਸਿਹਤਮੰਦ ਸਮਾਜ ਅਤੇ ਰੰਗਲਾ ਪੰਜਾਬ ਸਿਰਜੇਗੀ।

          ਇਸ ਮੌਕੇ ਐਸ.ਐਮ.ਓ ਡਾ. ਵਨੀਤਾ ਭੁੱਲਰ, ਡਾ. ਪ੍ਰੇਮ ਦੀਪ, ਡਾ. ਸੁਖਮਨ ਸਿੰਘ, ਰਾਜ ਬਹਾਦਰ ਗਿੱਲ, ਕਿੱਕਰ ਸਿੰਘ ਕੁਤਬੇ ਵਾਲਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। 

ਹੁਣ ਕਿਸਾਨ ਪਸ਼ੂ ਇੱਕਠੇ ਕਰਕੇ ਛੱਡਣਗੇ ਚੰਡੀਗੜ੍ਹ



ਫ਼ਾਜਿ਼ਲਕਾ, 27 ਜਨਵਰੀ ( ਬਲਰਾਜ ਸਿੰਘ ਸਿੱਧੂ )

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਫਾਜਿ਼ਲਕਾ ਵਿਖੇ ਹੋਈ। ਜਿੱਥੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਬੇਸਹਾਰਾ ਪਸ਼ੂਆਂ ਦੇ ਹੱਲ ਲਈ ਗਊ ਸੈਸ ਦਿੱਤਾ ਜਾ ਰਿਹਾ ਹੈ। ਪਰ ਸਰਕਾਰ ਵਲੋਂ ਪਸ਼ੂਆਂ ਦੇ ਹੱਲ ਲਈ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਪਸ਼ੂਆਂ ਦਾ ਹੱਲ ਨਾ ਕੀਤਾ ਗਿਆ ਤਾਂ ਪੂਰੇ ਪਸ਼ੂ ਇੱਕਠੇ ਕਰਕੇ ਉਹ ਚੰਡੀਗੜ੍ਹ ਵਿਖੇ ਛੱਡ ਦੇਣਗੇ।

नर्सिंग कालेजों की समस्याओं को पहल के आधार पर हल करे पंजाब सरकार : डा. साहिल मित्तल



-नर्सिंग कालेजों को  आ रही मुशिकतों संबंधी एसोसिएशन के पदाधिकारियों की बैठक विभाग के डायरेक्टर एवं रजिस्ट्रार से हुई
-मांगों को ध्यानपूर्वक सुनने व जल्द हल करवाने के आश्वसन पर महासचिव डा. साहिल मित्तल ने जताया डायरेक्टर एवं रजिस्ट्रार का आभार
अबोहर। प्रदेश भर के नर्सिंग कालेजों को आ रही मुशिकलों को हल करवाने संबंधी गत दिवस नर्सिंग ट्रेनिंग इंस्टीच्यूटस एसोसिएशन के पदाधिकारियों की एक बैठक बाबा फरीद यूनिवर्सिटी हैल्थ साइंस के वीसी एवं पंजाब रिसर्च एंड मेडिकल एजूकेशन के डायरेक्टर डा. अवनीश कुमार से हुई। इस अवसर पर पंजाब नर्सिंस रजिस्ट्रेशन
कौसिंग के रजिस्ट्रार डा. पुनीत गिरधर भी मौजूद रहे। चंडीगढ़ में मेडिकल एजूकेशन भवन में आयोजित इस बैठक की जानकारी देते हुए पंजाब नर्सिंग ट्रेनिंग इंस्टीच्यूटस एसोसिएशन के महासचिव एंव मीरा ग्रुप आफ कालेजिज के डायरेक्टर डा. साहिल मित्तल ने बताया कि बैठक उनके अलावा एसोसिएशन के अध्यक्ष डा. मनजीत सिंह ढिल्लों, सीनियर उपप्रधान डा. गुरदयाल सिंह बुट्‌टर, सचिव डा. सर्बजीत, कैशियर स. सुखविन्द्र सिंह, सीनियर सदस्य डा. बीएल बांसल, स. दमनप्रीत सिंह एवं डा. सुरेश बांसल भी मौजूद थे। एसोसिएशन के  महासचिव डा. साहिल मित्तल ने बताया कि बैठक के दौरान एसोसिएशन के सदस्यों ने नर्सिंग कालेजों में आ रही परेशानियों संबंधी विस्तार से डायरेक्टर एवं रजिस्ट्राट को अवगत करवाया गया। डा. साहिल मित्तल ने बताया कि कुछ नर्सिंग कोर्सों के परीक्षाओं के परिणाम देरी से आने के कारण कुछ विद्यार्थी दूसरे राज्यों में से पंजाब में दाखिला लेने से वंचित न रहें, इस लिए विभिन्न कोर्सों  की दाखिले की अंतिम तिथि बढ़ाई जाए, ताकि आगे कोर्स करने वाले विद्यार्थी परेशान ना हो। डा. मित्तल ने बताया कि कुछ कालेजों को इंडियन नर्सिंग कौंसिल दिल्ली द्वारा मंजूरी मिल चुकी हैं, परंतु पंजाब सरकार द्वारा अभी तक मंजूरी नहीं दी गई। उन्हें भी जल्द मंजूरी  दी जाए ताकि वे भी इस वर्ष अपने कालेजों में दाखिला कर सके। बाबा फरीद यूनिवर्सिटी के अंतर्गत नर्सिंग कालेजों भारी भरकम जुर्माना लगाया जाता है, जैसे की इंटरनल एग्जामीनर बदलने पर भारी जुर्माना लिया जाता है, जबकि दूसरी तरफ यूनिवर्सिटी द्वार ही चलाए जा रहे डैंटल एवं एमबीबीएस के कोर्सों पर फाईन नाम मात्र हैं। डा. मित्तल ने मांग की कि कालेजों को कम से कम लेट फीस लगाई जाए तांकि पहले से आर्थिक मंदी की मार झेल रहे कालेज संचालकों को राहत मिल सके। डा. साहिल मित्तल ने बताया कि बी.एससी नर्सिंग कोर्स की परीक्षा फीस भी कम की जानी चाहिए। उन्होंने बताया कि चार वर्ष के इस कोर्स में पहले एक वर्ष में परीक्षा होती थी, जिसकी फीस प्रत्येक वर्ष में 3500 रुपय लगा करती थी, परंतु अब प्रत्येक वर्ष में दो सेमेस्टर कर दिए गए है और प्रत्येक सेमसेस्टर की फीस 3500 रुपए है। ये फीस कम की जाए। डा. साहिल मित्तल ने बताया कि सभी सदस्यों ने पंजाब सरकार द्वारा खोले जा रहे मोहल्ला क्लीनिकों की प्रशंसा की। उन्होंने कहा कि नर्सिंग कालेजों द्वारा पहले भी सरकार द्वारा सभी तरह की सेहत योजनओं को कंधे से कंधा मिलाकर पुरा सहयोग करते रहे हैं और भविष्य में  भी करते रहेंगे। डा. मित्तल ने कहा कि बैठक के दौरान दोनों ही अधिकारियों ने एसोसिएशन के शिष्टमंडल की बातों को ध्यानपूर्वक एवं बेहतर ढंग से सुना और साथ ही उनकी मांगों को जल्द ही प्रदेश के मुख्यमंत्री  तक पहुंचाने का आश्वसन देकर उन्हें हल करवाने का आश्वासन दिया। 

ਗਣਤੰਤਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਵਿਭਾਗ ਦੀ ਝਾਕੀ ਰਹੀ ਖਿੱਚ ਦਾ ਕੇਂਦਰ




ਦਿਵਿਆਗ ਵਿਦਿਆਰਥੀਆਂ ਨੇ ਝਾਕੀ ਦੀ ਪ੍ਰਤੀਨਿਧਤਾ ਕਰਕੇ ਬਰਾਬਰਤਾ ਦਾ ਦਿੱਤਾ ਸੁਨੇਹਾ 


 ਫ਼ਾਜਿ਼ਲਕਾ, 27 ਜਨਵਰੀ ( ਬਲਰਾਜ ਸਿੰਘ ਸਿੱਧੂ )

ਦੇਸ ਦੇ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ   ਫਾਜ਼ਿਲਕਾ ਦੇ ਐਮ ਆਰ ਕਾਲਜ ਸਟੇਡੀਅਮ ਵਿੱਚ ਕਰਵਾਇਆ ਗਿਆ। 

ਸਮਾਗਮ  ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ , ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਸੇਨੂੰ ਦੁੱਗਲ,ਐਸ ਐਸ ਪੀ ਫਾਜ਼ਿਲਕਾ ਭੁਪਿੰਦਰ ਸਿੰਘ ਮਹਿਮਾਨਾਂ ਅਤੇ ਹਜ਼ਾਰਾਂ ਦਰਸ਼ਕਾਂ ਦੇ ਸਨਮੁੱਖ  ਸਿੱਖਿਆ ਵਿਭਾਗ ਵੱਲੋਂ ਕੱਢੀ ਗਈ ਝਾਂਕੀ ਖਿੱਚ ਦਾ ਕੇਂਦਰ ਰਹੀ। 

ਸਿੱਖਿਆ ਵਿਭਾਗ ਦੀ ਝਾਕੀ ਦੀ ਪ੍ਰਤੀਨਿਧਤਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਲੈ ਰਹੇ ਵਿਸ਼ੇਸ਼ ਲੋੜਾਂ ਵਾਲੇ ਦਿਵਿਆਗ ਵਿਦਿਆਰਥੀਆਂ ਵੱਲੋਂ ਕੀਤੀ ਗਈ ਅਤੇ ਬਰਾਬਰਤਾ ਦਾ ਸੁਨੇਹਾ ਦਿੱਤਾ ਗਿਆ।

ਇਸ ਦੇ ਨਾਲ  ਝਾਕੀ ਰਾਹੀ ਸਰਕਾਰੀ ਸਕੂਲਾਂ  ਦੇ ਵਿਕਾਸ, ਸਮਾਰਟ ਸਕੂਲ ਪ੍ਰੈਜੈਕਟ, ਗੁਣਾਤਮਕ ਸਿੱਖਿਆ ਅਤੇ ਸਕੂਲ ਆਫ ਐਮੀਨੈਂਸ ਪ੍ਰੋਗਰਾਮ ਵੱਲ ਵਧਦੇ ਕਦਮਾਂ ਨੂੰ ਦਰਸਾਇਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਦੇ ਅਤਿ ਆਧੁਨਿਕ ਬੈਂਡ ਨੇ ਸੱਭ ਦਾ ਮਨ ਮੋਹਿਆ। ਝਾਕੀ ਦੇ ਨਾਲ ਨਾਲ ਗਿੱਧਾਂ ਅਤੇ ਭੰਗੜਾ ਪਾਉਂਦੇ ਮੁਟਿਆਰਾਂ ਅਤੇ ਗੱਭਰੂਆਂ ਦੀ ਟੋਲੀ ਝਾਕੀ ਨੂੰ ਚਾਰ ਚੰਨ ਲਾ ਰਹੀ ਸੀ।ਐਨ ਸੀ ਸੀ ,ਐਨ ਐਸ਼ ਐਸ  ਅਤੇ ਸਕਾਊਟ ਐਂਡ ਗਾਇਡ ਦੀਆਂ ਟੁਕੜੀਆਂ ਸੱਭ ਦਾ ਧਿਆਨ ਖਿੱਚਦਿਆਂ ਅੱਗੇ ਵਧ ਰਹੀਆਂ ਸਨ।ਇਸ ਝਾਕੀ ਦੇ ਦਿਦਾਰ ਕਰ ਦਰਸ਼ਕ ਖੂਬ ਆਨੰਦ ਮਾਣ ਰਹੇ ਸਨ। ਇਸ  ਮੌਕੇ ਤੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ   ਨੇ ਕਿਹਾ ਕਿ ਸਿੱਖਿਆ ਸਰਕਾਰ ਦੇ ਅਜੰਡੇ ਦਾ ਮੁੱਖ ਹਿੱਸਾ ਹੈ‌। ਸਕੂਲਾਂ ਦੇ ਢਾਂਚਾਗਤ ਵਿਕਾਸ ਅਤੇ ਗੁਣਾਤਮਕ ਸਿੱਖਿਆ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫਸਰ  ਸੈਕੰਡਰੀ ਪੰਕਜ਼ ਕੁਮਾਰ ਅੰਗੀ ,ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਤਿੰਦਰ ਬੱਤਰਾ ਨੇ ਦੱਸਿਆ ਕਿ ਝਾਕੀ ਦੀ ਤਿਆਰੀ ਅਤੇ ਵੱਖ ਵੱਖ ਸਕੂਲਾਂ ਵੱਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਲਈ ਗੁਰਛਿੰਦਰਪਾਲ ਸਿੰਘ,ਰਾਜੇਸ ਕੁੱਕੜ,ਵੇਦ ਪ੍ਰਕਾਸ਼ ,ਡਿਸਟਿਕ ਸਪੈਸ਼ਲ ਐਜੂਕੇਟਰ ਮੈਡਮ ਗੀਤਾਂ ਗੋਸਵਾਮੀ,ਆਈ ਈ ਆਰ ਟੀ ਗੁਰਮੀਤ ਸਿੰਘ,ਅਮਨ ਗੁੰਬਰ,ਰਾਜ ਕੁਮਾਰ,ਆਈ ਈ ਵੀ ਜਸ਼ਨ ,ਰਜਨੀ ਬਾਲਾ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ,ਸੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ,ਵੱਖ ਵੱਖ ਸਕੂਲਾਂ ਦੇ ਸਕੂਲ ਮੁੱਖੀਆ ਅਤੇ ਟੀਮ ਇੰਚਾਰਜਾ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।

ਖੇਡ ਵਿਭਾਗ ਵੱਲੋਂ ਗਣਤੰਤਰ ਦਿਵਸ 2023 ਮੌਕੇ ਹੈਂਡਬਾਲ ਦਾ ਨੁਮਾਇਸ਼ੀ ਮੈਚ ਅਤੇ ਰਿਲੇਅ ਰੇਸ ਕਰਵਾਏ ਗਏ



ਫਾਜਿਲਕਾ 27 ਜਨਵਰੀ

ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਗਣਤੰਤਰ ਦਿਵਸ 2023 ਮੌਕੇ `ਤੇ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਹੈਂਡਬਾਲ ਦਾ ਨੁਮਾਇਸ਼ੀ ਮੈਚ ਅਤੇ ਰਿਲੇਅ ਰੇਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੋਹਰ ਵਿਖੇ ਕਰਵਾਈ ਗਈ।

 ਇਸ ਮੌਕੇ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ਼੍ਰੀ ਗੁਰਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਵਿਭਾਗ ਵੱਲੋਂ 26 ਜਨਵਰੀ ਗਣਤੰਤਰ ਦਿਵਸ ਦੇ ਮੌਕੇ `ਤੇ ਨੁਮਾੲਸ਼ੀ ਮੈਚ ਅਤੇ ਰਿਲੇਅ ਰੇਸਿਜ ਕਰਵਾਉਣ ਸਬੰਧੀ ਨਿਰਦੇਸ਼ ਜਾਰੀ ਹੋਏ ਸਨ ਜਿਸਦੇ ਤਹਿਤ ਇਹ ਮੈਚ ਕਰਵਾਏ ਗਏ ਹਨ।

 ਉਨ੍ਹਾਂ ਦੱਸਿਆ ਕਿ ਹੈਂਡਬਾਲ ਦੇ ਮੈਚ ਵਿੱਚ ਡੀ.ਏ.ਵੀ. ਸਕੂਲ ਅਬੋਹਰ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਟੀਮ ਨੂੰ ਹਰਾਇਆ। ਇਸੇ ਤਰ੍ਹਾ ਅਬੋਹਰ ਦੀਆਂ ਰਿਲੇਅ ਰੇਸ ਟੀਮਾਂ ਵਿੱਚ ਟੀਮ-1 ਨੇ ਟੀਮ-2 ਨੂੰ ਹਰਾਇਆ ਜਿਸ ਵਿੱਚ ਰਾਧੇ ਸ਼ਾਮ, ਗਗਨਦੀਪ, ਵਿਸ਼ਾਲ ਕੁਮਾਰ ਅਤੇ ਗੌਰਵ ਕੁਮਾਰ ਜੇਤੂ ਰਹੇ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਵੱਲੋਂ ਖਿਡਾਰੀਆਂ ਨੂੰ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਅਜਿਹੇ ਉਪਰਾਲਿਆਂ ਨਾਲ ਖਿਡਾਰੀਆਂ ਵਿੱਚ ਉਤਸ਼ਾਹ ਪੈਦਾ ਹੁੰਦਾ ਹੈ ਅਤੇ ਉਹ ਨਸ਼ਿਆ ਤੋਂ ਪਰ੍ਹੇ ਰਹਿ ਕੇ ਖੇਡਾਂ ਦੇ ਖੇਤਰ ਨਾਲ ਜੁੜਦੇ ਹਨ ਉਨ੍ਹਾ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਣ ਅਤੇ ਇਕ ਆਦਰਸ਼ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਭਾਗ ਦੇ ਕੁਸ਼ਤੀ ਕੋਚ ਸ਼੍ਰੀ ਹਰਪਿੰਦਰਜੀਤ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ।

Jan 26, 2023

ਸਿੰਚਾਈ ਲਈ ਖਾਲੇ ਪੱਕੇ ਕਰਨ ਲਈ ਪੰਜਾਬ ਸਰਕਾਰ ਖਰਚ ਕਰੇਗੀ 120 ਕਰੋੜ ਰੁਪਏ—ਗੁਰਮੀਤ ਸਿੰਘ ਮੀਤ ਹੇਅਰ




—ਸੁਖਚੈਨ ਮਾਇਨਰ ਦਾ ਵੀ ਜਲਦ ਕੀਤਾ ਜਾਵੇਗਾ ਨਵੀਨੀਕਰਨ

ਜਲ ਸਰੋਤ ਮੰਤਰੀ ਮੀਤ ਹੇਅਰ ਨੇ 9.5 ਕਰੋੜ ਨਾਲ ਬਣਨ ਵਾਲੀ ਰਾਮਸਰਾ ਮਾਇਨਰ ਦਾ ਰੱਖਿਆ ਨੀਂਹ ਪੱਥਰ
ਬੱਲੂਆਣਾ, ਫਾਜਿ਼ਲਕਾ, 26 ਜਨਵਰੀ
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬੱਲੂਆਣਾ ਹਲਕੇ ਦੇ ਪਿੰਡ ਸ਼ੇਰਗੜ੍ਹ ਵਿਖੇ ਰਾਮਸਰਾ ਮਾਇਨਰ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਿਰਮਾਣ ਤੇ 9.5 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸੇਸ਼ ਤੌਰ ਤੇ ਹਾਜਰ ਸਨ।
ਇਸ ਤੋਂ ਬਾਅਦ ਪਿੰਡ ਵਿਚ ਇਕ ਭਰਵੀਂ ਜਨਸਭਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਦ੍ਰਿੜ ਸੰਕਲਪਿਤ ਹੈ। ਉਨ੍ਹਾਂ ਨੇ ਕਿਹਾ ਕਿ ਰਾਮਸਰਾ ਮਾਇਨਰ ਦਾ 19 ਕਿਲੋਮੀਟਰ ਹਿੱਸਾ ਮੁੜ ਤੋਂ ਕੰਕਰੀਟ ਦਾ ਬਣਾਇਆ ਜਾ ਰਿਹਾ ਹੈ ਜਿਸ ਨਾਲ ਇਲਾਕੇ ਦੇ ਕਿਸਾਨਾਂ ਦੀ ਹਜਾਰਾਂ ਏਕੜ ਜਮੀਨ ਨੂੰ ਪਾਣੀ ਮਿਲੇਗਾ।
ਜਲ ਸਰੋਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਕਿੱਕਰ ਖੇੜਾ, ਭੰਗਰ ਖੇੜਾ, ਵਰਿਆਮ ਖੇੜਾ ਅਤੇ ਢੀਂਗਾਂ ਵਾਲੀ ਮਾਈਨਰਾਂ ਅਤੇ ਮਲੂਕਪੁਰਾ ਨਹਿਰ ਦੇ ਤਿੰਨ ਪੁੱਲਾਂ ਦਾ ਕੰਮ ਵੀ ਅਗਲੀ ਬੰਦੀ ਵਿਚ ਕਰਦਾ ਦਿੱਤਾ ਜਾਵੇਗਾ। ਇਸਤੇ 2.1 ਕਰੋੜ ਰੁਪਏ ਖਰਚ ਆਵੇਗਾ।
ਇੱਥੇ ਉਨ੍ਹਾਂ ਨੇ ਇਲਾਕੇ ਦੀ ਇਕ ਹੋਰ ਮਹੱਤਵਪੂਰਨ ਸੁਖਚੈਨ ਮਾਇਨਰ ਨਹਿਰ ਦੇ ਨਵੀਨੀਕਰਨ ਦੀ ਮੰਗ ਪ੍ਰਵਾਨ ਕਰਦਿਆਂ ਕਿਹਾ ਕਿ 10 ਕਰੋੜ ਰੁਪਏ ਦੀ ਲਾਗਤ ਨਾਲ ਇਸਦਾ ਨਵੀਨੀਕਰਨ ਵੀ ਪੰਜਾਬ ਸਰਕਾਰ ਵੱਲੋਂ ਜਲਦ ਕਰਵਾਇਆ ਜਾਵੇਗਾ।
ਜਲ ਸਰੋਤ ਮੰਤਰੀ ਨੇ ਦੱਸਿਆ ਕਿ ਨਹਿਰਾਂ ਤੋਂ ਇਲਾਵਾਂ ਖਾਲਿਆਂ ਨੂੰ ਪੱਕੇ ਕਰਨ ਲਈ ਵੀ ਪੰਜਾਬ ਸਰਕਾਰ 120 ਕਰੋੜ ਰੁਪਏ ਦੇ ਪ੍ਰੋਜ਼ੈਕਟ ਦੀ ਜਲਦ ਸ਼ੁਰੂਆਤ ਕਰਨ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਦੇ ਖੇਤਾਂ ਤੱਕ ਪੂਰਾ ਪਾਣੀ ਪੁੱਜ਼ਣ ਲੱਗੇਗਾ।
ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਗੱਲ ਕਰਦਿਆਂ ਕਿਹਾ ਕਿ ਬੱਲੂਆਣਾ ਹਲਕੇ ਦੇ ਪਿੰਡ ਸੁਖਚੈਨ ਵਿਖੇ 15.38 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਵੀ ਸੂਬਾ ਸਰਕਾਰ ਵੱਲੋਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਹੀ 25000 ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਹਰ ਸਾਲ ਪੁਲਿਸ ਵਿਭਾਗ ਵਿਚ ਘੱਟੋ ਘੱਟ 2100 ਪੋਸਟਾਂ ਜਰੂਰ ਕੱਢਿਆ ਕਰੇਗੀ।
ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਹਲਕੇ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਆਖਿਆ ਕਿ ਪਿੱਛਲੀਆਂ ਸਰਕਾਰਾਂ ਸਮੇਂ ਬੱਲੂਆਣਾ ਹਲਕੇ ਦੇ ਲੋਕਾਂ ਦੇ ਅਧਿਕਾਰਾਂ ਤੇ ਗੁਆਂਢੀ ਹਲਕਿਆਂ ਵੱਲੋਂ ਡਾਕਾ ਵੱਜਦਾ ਰਿਹਾ ਹੈ ਪਰ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਇਲਾਕੇ ਵਿਚ ਵਿਕਾਸ ਕਾਰਜ ਹੋਣ ਲੱਗੇ ਹਨ।
ਇਸ ਮੌਕੇ ਐਸਡੀਐਮ ਸ੍ਰੀ ਅਕਾਸ਼ ਬਾਂਸਲ ਆਈਏਐਸ, ਨਿਗਰਾਨ ਇੰਜਨੀਅਰ ਸ੍ਰੀ ਹਰਦੀਪ ਸਿੰਘ ਮਹਿੰਦੀਰੱਤਾ, ਕਾਰਜਕਾਰੀ ਇੰਜਨੀਅਰ ਸ੍ਰੀ ਸੁਖਜੀਤ ਸਿੰਘ ਰੰਧਾਵਾ, ਧਰਮਵੀਰ ਗੋਦਾਰਾ, ਮਨੋਜ਼ ਗੋਦਾਰਾ, ਅੰਗਰੇਜ਼ ਸਿੰਘ, ਬਲਦੇਵ ਸਿੰਘ ਆਦਿ ਵੀ ਹਾਜਰ ਸਨ।

ਹਰੇਕ ਖੇਤਰ ਦਾ ਵਿਆਪਕ ਵਿਕਾਸ ਹੋਣ ਨਾਲ ਇਕ ਸਾਲ ਵਿਚ ਕੋਹਿਨੂਰ ਹੀਰੇ ਵਾਂਗ ਚਮਕੇਗਾ ਪੰਜਾਬ-ਮੁੱਖ ਮੰਤਰੀ




·        ਗਣਤੰਤਰ ਦਿਵਸ ਮੌਕੇ ਬਠਿੰਡਾ ਵਿਖੇ ਲਹਿਰਾਇਆ ਕੌਮੀ ਝੰਡਾ


·        ਸਮੂਹ ਪੰਜਾਬੀਆਂ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਧ-ਚੜ੍ਹ ਕੇ ਅੱਗੇ ਆਉਣ ਦਾ ਸੱਦਾ


·        ‘ਮੇਰਾ ਹਰ ਸਾਹ ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਨੂੰ ਸਮਰਪਿਤ’


·        27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਹੋ ਜਾਣਗੇ


·        ਗਣਤੰਤਰ ਦਿਵਸ ਦੀ ਪਰੇਡ ਵਿੱਚੋਂ ਪੰਜਾਬ ਦੀ ਝਾਕੀ ਜਾਣਬੁੱਝ ਕੇ ਬਾਹਰ ਕੱਢ ਦੇਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ


·        ਬਠਿੰਡਾ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਐਲਾਨ


          ਬਠਿੰਡਾ, 26 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਹਰੇਕ ਖੇਤਰ ਦਾ ਵਿਆਪਕ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ। 


          ਅੱਜ ਇੱਥੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬਾ ਸਰਕਾਰ ਦੇ ਯਤਨਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਮਦਦ ਤੇ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਭਗਵੰਤ ਮਾਨ ਨੇ ਪੰਜਾਬ ਨੂੰ ਨਵੀਆਂ ਬੁਲੰਦੀਆਂ ਉਤੇ ਲਿਜਾਣ ਦਾ ਅਹਿਦ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਸਾਡੇ ਮਹਾਨ ਸ਼ਹੀਦਾਂ ਤੇ ਕੌਮੀ ਨਾਇਕਾਂ ਵੱਲੋਂ ਹਰੇਕ ਲਈ ਬਰਾਬਰ ਮੌਕਿਆਂ ਵਾਲੇ ਸਮਾਜ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ ਹੈ। 


          ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਬਸਤੀ ਹੋਣ ਦੇ ਨਾਤੇ ਸਾਡੇ ਦੇਸ਼ ਨੇ ਬਹੁਤ ਦੁੱਖ ਝੱਲੇ ਪਰ ਸਾਡੇ ਆਜ਼ਾਦੀ ਸੰਘਰਸ਼ ਦੇ ਬਹਾਦਰ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜ਼ੀਰਾਂ ਤੋੜਨ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ 'ਤੇ ਹੈ ਕਿ ਜਿਹੜੇ ਮਹਾਨ ਦੇਸ਼ ਭਗਤ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ ਜਾਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਬਹੁਤ ਸਾਰੇ ਨਾਇਕਾਂ ਨੇ ਸਾਡੇ ਆਜ਼ਾਦੀ ਲੈ ਕੇ ਦੇਣ ਲਈ ਆਪਣਾ ਖੂਨ ਵਹਾਇਆ।





          ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਪੰਜਾਬੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਿਚ ਸਭ ਤੋਂ ਮੋਹਰੀ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲਿਆਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਤੱਥ ਇਹ ਹੈ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਮੁਲਕ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।


          ਸ. ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸਾਡੇ ਆਜ਼ਾਦੀ ਘੁਲਾਟੀਆਂ, ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵਰਗੇ ਮਹਾਨ ਕੌਮੀ ਸ਼ਖਸੀਅਤਾਂ ਦੇ ਸੁਪਨੇ ਅਜੇ ਵੀ ਅਧੂਰੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਕਈ ਦਹਾਕਿਆਂ ਦੌਰਾਨ ਸੂਬੇ ਦੀ ਵਾਗਡੋਰ ਸੰਭਾਲਣ ਵਾਲੀਆਂ ਸਰਕਾਰਾਂ ਤੋਂ ਬਹੁਤ ਉਮੀਦਾਂ ਸਨ, ਪਰ ਬਹੁਤੀਆਂ ਸਰਕਾਰਾਂ ਨੇ ਲੋਕਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਕਿਉਂਕਿ ਭ੍ਰਿਸ਼ਟਾਚਾਰ, ਗਰੀਬੀ, ਬੇਰੋਜ਼ਗਾਰੀ ਅਤੇ ਹੋਰ ਬਹੁਤ ਸਾਰੀਆਂ ਅਲਾਮਤਾਂ ਨੇ ਅਜੇ ਵੀ ਸੂਬੇ ਵਿਚ ਪੈਰ ਪਸਾਰੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਸੱਤਾ ਵਿਚ ਆਈ ਆਮ ਆਦਮੀ ਦੀ ਸਰਕਾਰ ਪੰਜਾਬ ਵਿੱਚ ਤਾਜ਼ੀ ਹਵਾ ਦੇ ਬੁੱਲੇ ਵਾਂਗ ਆਈ ਹੈ ਕਿਉਂਕਿ ਇਹ ਸਰਕਾਰ ਸੂਬੇ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ਪੂਰੀਆਂ ਕਰਨ ਲਈ ਵਚਨਬੱਧ ਹੈ।


          ਮੁੱਖ ਮੰਤਰੀ ਨੇ ਕਿਹਾ, “ਹੁਣ ਸਮਾਂ ਆ ਗਿਆ ਹੈ ਜਦੋਂ ਹਰ ਪੰਜਾਬੀ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਪੰਜਾਬ ਭਾਗਾਂ ਵਾਲੀ ਧਰਤੀ ਹੈ ਅਤੇ ਹੁਣ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦਾ ਆਗਾਜ਼ ਕਰਨ ਲਈ ਇਸ ਨੂੰ ਮੁੜ ਸੁਰਜੀਤ ਕਰਨ ਦਾ ਸਮਾਂ ਆ ਗਿਆ ਹੈ। ਅਜਿਹਾ ਕਰਨ ਨਾਲ ਸੂਬੇ ਅੰਦਰ ਨੌਜਵਾਨਾਂ ਲਈ ਨਵੇਂ ਰਾਹ ਖੁੱਲ੍ਹਣਗੇ ਅਤੇ ਉਨ੍ਹਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।”


          ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਇਕਮਾਤਰ ਉਦੇਸ਼ ਨੇਕ ਨੀਅਤ ਨਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨਾ ਹੈ। ਭਗਵੰਤ ਮਾਨ ਨੇ ਕਿਹਾ, “ਰੱਬ ਨਾ ਕਰੇ ਜੇਕਰ ਮੈਂ ਕਦੇ ਆਪਣੇ ਪਰਿਵਾਰ ਜਾਂ ਰਿਸ਼ਤੇਦਾਰਾਂ ਨੂੰ ਨਾਜਾਇਜ਼ ਫਾਇਦਾ ਦੇਣ ਲਈ ਦਸਤਖ਼ਤ ਕਰਦਾਂ ਹਾਂ ਤਾਂ ਇਹ ਦਸਤਖ਼ਤ ਮੇਰੇ ਲਈ ਮੌਤ ਦਾ ਵਾਰੰਟ ਹੋਣਗੇ। ਮੇਰਾ ਹਰ ਸਾਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਸਮਰਪਿਤ ਹੈ।”


          ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਸੂਬੇ ਦੀ ਸ਼ਾਨ ਬਹਾਲ ਕਰਨ ਅਤੇ ਸਾਡੇ ਮਹਾਨ ਕੌਮੀ ਨੇਤਾਵਾਂ ਦੀਆਂ ਖਾਹਿਸ਼ਾਂ ਪੂਰਾ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 10 ਮਹੀਨਿਆਂ ਵਿੱਚ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹੁਣ ਤੱਕ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ 27 ਜਨਵਰੀ ਨੂੰ 400 ਤੋਂ ਵੱਧ ਕਲੀਨਿਕ ਖੋਲ੍ਹੇ ਜਾ ਰਹੇ ਹਨ।


          ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਭਰ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੂਬਾ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਇਕ ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੀ ਗਰੰਟੀ ਵੀ ਪੂਰੀ ਕਰ ਦਿੱਤੀ ਗਈ ਹੈ ਅਤੇ ਨਵੰਬਰ-ਦਸੰਬਰ, 2022 ਦੇ ਮਹੀਨਿਆਂ ਦੌਰਾਨ ਸੂਬੇ ਦੇ 87 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹਨ।


          ਮੁੱਖ ਮੰਤਰੀ ਨੇ ਕਿਹਾ ਕਿ ਇਸ ਸਰਕਾਰ ਦੇ ਗਠਨ ਦੇ ਪਹਿਲੇ ਕੁਝ ਮਹੀਨਿਆਂ ਦੌਰਾਨ ਹੀ 25,886 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਸਾਰੀ ਭਰਤੀ ਨਿਰੋਲ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਪੁਲਿਸ ਵਿੱਚ 2100 ਅਸਾਮੀਆਂ ਭਰਨ ਦੀ ਪ੍ਰਕਿਰਿਆ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਚਾਰ ਸਾਲਾਂ ਵਿੱਚ ਹਰ ਸਾਲ 300 ਸਬ-ਇੰਸਪੈਕਟਰਾਂ ਅਤੇ 1800 ਕਾਂਸਟੇਬਲਾਂ ਦੀਆਂ ਅਸਾਮੀਆਂ ਭਰਨ ਦਾ ਫੈਸਲਾ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬੇ ਨੂੰ ਉਦਯੋਗਿਕ ਵਿਕਾਸ ਦੀਆਂ ਬੁਲੰਦੀਆਂ ਉਤੇ ਲਿਜਾਣ ’ਤੇ ਜ਼ੋਰ ਦੇ ਰਹੀ ਹੈ।


          ਸ. ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਆਪਕ ਯਤਨਾਂ ਸਦਕਾ ਉੱਦਮੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਹੁਣ ਤੱਕ ਪੰਜਾਬ ਵਿੱਚ 27,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਜਿਸ ਨਾਲ ਨੌਜਵਾਨਾਂ ਲਈ 1.25 ਲੱਖ ਨੌਕਰੀਆਂ ਪੈਦਾ ਹੋਈਆਂ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਉਨ੍ਹਾਂ ਦੇ ਘਰ-ਘਰ ਜਾ ਕੇ ਦੇਣ ਦਾ ਫੈਸਲਾ ਕੀਤਾ।


          ਗਣਤੰਤਰ ਦਿਵਸ ਦੀ ਪਰੇਡ ਤੋਂ ਪੰਜਾਬ ਦੀ ਝਾਕੀ ਨੂੰ ਜਾਣਬੁੱਝ ਕੇ ਬਾਹਰ ਕੱਢਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਕੇਂਦਰ ਦੀ ਸੱਤਾਧਾਰੀ ਧਿਰ ਦੀ ਸੌੜੀ ਮਾਨਸਿਕਤਾ ਦਾ ਪਤਾ ਲਗਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਹਾਨ ਯੋਗਦਾਨ ਦਾ ਪ੍ਰਗਟਾਵਾ ਕੀਤੇ ਬਿਨਾਂ ਕਿਸੇ ਵੀ ਕੌਮੀ ਦਿਹਾੜੇ ਦੇ ਜਸ਼ਨਾਂ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪ੍ਰਤੀ ਅਜਿਹੀ ਘੋਰ ਵਿਤਕਰੇਬਾਜ਼ੀ ਅਣ-ਉਚਿਤ ਤੇ ਗੈਰ-ਵਾਜਬ ਹੈ।


          ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਬਠਿੰਡਾ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਦੇ ਬਾਹਰਵਾਰ ਅਤਿ-ਆਧੁਨਿਕ ਬੱਸ ਸਟੈਂਡ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸ਼ਹਿਰ ਵਿੱਚ ਲੋਕਲ ਬੱਸ ਸੇਵਾ ਵੀ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਬਠਿੰਡਾ ਵਿੱਚ 260 ਕਰੋੜ ਰੁਪਏ ਦੀ ਲਾਗਤ ਨਾਲ ਅਰਬਨ ਅਸਟੇਟ-ਫੇਜ਼ ਛੇ ਨੂੰ ਵੀ ਵਿਕਸਤ ਕੀਤਾ ਜਾਵੇਗਾ।


          ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਦਰਪਣ ਆਹਲੂਵਾਲੀਆ, ਆਈ.ਪੀ.ਐਸ. ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲਿਸ, ਐਨ.ਸੀ.ਸੀ. ਕੈਡਿਟ, ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬ੍ਰਾਸ ਬੈਂਡ ਅਤੇ ਹੋਰ ਸਕੂਲੀ ਬੈਂਡਾਂ ਦੀ ਟੁਕੜੀ ਵੱਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।


          ਸਮਾਗਮ ਮੌਕੇ ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਪੁਲਿਸ ਤੇ ਫ਼ੌਜ ਚ ਸ਼ਹੀਦ ਹੋਏ ਸੂਰਬੀਰਾਂ ਦੇ ਪਰਿਵਾਰਾਂ, ਆਪਣੀ ਡਿਊਟੀ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਪੇਸ਼ ਕੀਤੀਆਂ ਗਈਆਂ ਝਾਕੀਆਂ ਚ ਬਿਜਲੀ ਵਿਭਾਗ ਦੀ ਝਾਕੀ ਪਹਿਲੇ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਝਾਕੀ ਦੂਜੇ ਅਤੇ ਵੇਰਕਾ ਮਿਲਕ ਪਲਾਂਟ ਦੀ ਝਾਕੀ ਤੀਜੇ ਨੰਬਰ ਤੇ ਰਹੀ।


          ਸਮਾਗਮ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ. ਅਮਿਤ ਰਤਨ, ਵਿਧਾਇਕ ਰਾਮਪੁਰਾ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਤਲਵੰਡੀ ਸਾਬੋ (ਚੀਫ਼ ਵਿਪ) ਪ੍ਰੋ: ਬਲਜਿੰਦਰ ਕੌਰ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ਼੍ਰੀ ਸੁਮਿੱਤ ਮਲਹੋਤਰਾ, ਡਵੀਜ਼ਨ ਕਮਿਸ਼ਨਰ ਸ਼੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਸ਼੍ਰੀ ਜੇ. ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪਲਵੀ ਚੌਧਰੀ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਸਿਖਲਾਈ ਅਧੀਨ ਆਈਏਐਸ ਮੈਡਮ ਮਾਨਸੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਆਰਪੀ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ. ਸਾਰੰਗਪ੍ਰੀਤ ਸਿੰਘ ਔਜਲਾ, ਆਰਟੀਏ ਸ਼੍ਰੀ ਰਾਜਦੀਪ ਸਿੰਘ ਬਰਾੜ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ, ਸ਼ੂਗਰਫੈਡ ਪੰਜਾਬ ਸ੍ਰੀ ਨਵਦੀਪ ਜੀਦਾ, ਚੇਅਰਮੈਨ, ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਸ. ਇੰਦਰਜੀਤ ਸਿੰਘ ਮਾਨ, ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ, ਇੰਮਪਰੂਵਮੈਂਟ ਟਰਸਟ ਬਠਿੰਡਾ ਸ਼੍ਰੀ ਜਤਿੰਦਰ ਭੱਲਾ, ਜ਼ਿਲ੍ਹਾ ਯੂਥ ਪ੍ਰਧਾਨ ਸ. ਅਮਰਦੀਪ ਰਾਜਨ, ਮੈਡਮ ਮਨਦੀਪ ਕੌਰ ਰਾਮਗੜ੍ਹੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।

ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਰਾਸ਼ਟਰੀ ਝੰਡਾ


 


-ਨਹਿਰੂ ਖੇਡ ਸਟੇਡੀਅਮ ਵਿਖੇ ਹੋਇਆ ਗਣਤੰਤਰਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ

 

-ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਅਮੋਲਕ ਸਿੰਘ ਵੀ ਰਹੇ ਵਿਸ਼ੇਸ਼ ਤੌਰ ਤੇ ਮੌਜੂਦ

 

 

ਫਰੀਦਕੋਟ 26 ਜਨਵਰੀ

ਗਣਤੰਤਰਾ ਦਿਵਸ ਦੀ 74ਵੀਂ ਵਰੇਗੰਢ ਸਮਾਰੋਹ ਦੇ ਸਬੰਧ ਵਿੱਚ ਨਹਿਰੂ ਖੇਡ ਸਟੇਡੀਅਮ ਵਿਖੇ ਜਿ਼ਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸੁਤੰਤਰਤਾ ਸੈਨਾਨੀਰੱਖਿਆ ਸੇਵਾਵਾਂ ਭਲਾਈਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਫ਼ਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ, ਹਲਕਾ ਜੈਤੋ ਤੋਂ ਵਿਧਾਇਕ ਸ੍ਰੀ ਅਮੋਲਕ ਸਿੰਘ, ਏ.ਡੀ.ਜੀ.ਪੀ. ਹਿਊਮਨ ਰਾਈਟਸ ਸ੍ਰੀ ਨਰੇਸ਼ ਕੁਮਾਰ ਅਰੋੜਾ,ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮੈਡਮ ਰਮੇਸ਼ ਕੁਮਾਰੀ, ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ, ਐਸ.ਐਸ.ਪੀ. ਸ.ਰਾਜਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

 


 

ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ,ਸ਼ਹੀਦਾਂ ਤੇ ਧਾਰਮਿਕ ਅਤੇ ਦਾਰਸ਼ਨਿਕ ਸਖ਼ਸ਼ੀਅਤਾਂ  ਸਮੇਤ ਰੱਖਿਆ ਸੇਵਾਵਾਂਪੈਰਾ ਮਿਲਟਰੀ ਫੋਰਸਿਜਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਭੀਮ ਰਾਉ ਅੰਬੇਦਕਰ ਤੇ ਸੰਵਿਧਾਨ ਕਮੇਟੀ ਦੇ ਹੋਰ ਮੈਬਰਾਂ ਵੱਲੋਂ ਦਿੱਤੇ ਗਏ ਵਿਸ਼ੇਸ਼ ਯੋਗਦਾਨ ਸਦਕਾ 26 ਜਨਵਰੀ 1950 ਨੂੰ ਸਾਨੂੰ ਵਿਸਥਾਰ ਲਿਖਤੀ ਸੰਵਿਧਾਨ ਮਿਲਿਆ। ਉਨ੍ਹਾਂ ਕਿਹਾ ਕਿ ਸਾਨੂੰ ਇਸ ਸੰਵਿਧਾਨਕ ਦਿਵਸ ਤੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸੰਵਿਧਾਨ ਦੇ ਰਾਖੀਆਪਸੀ ਭਾਈਚਾਰਕ ਸਾਂਝ,ਪਿਆਰ ਤੇ ਮਾਨਵਤਾ ਦੇ ਭਲੇ ਤੋਂ ਇਲਾਵਾ ਦੇਸ਼ ਦੀ ਤਰੱਕੀ ਅਤੇ ਖੁਸਹਾਲੀ ਲਈ ਇਕਜੁੱਟ ਹੋ ਕੇ ਕੰਮ ਕਰੀਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸਰਕਾਰ ਦੇ 10 ਸਾਲ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਉਪਲਬੱਧੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

 

 


ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਦੌਰਾਨ ਵੱਖ ਵੱਖ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਾਂਝ ਕੇਂਦਰ, ਸਿਹਤ ਵਿਭਾਗ, ਮੱਛੀ ਪਾਲਣ ਵਿਭਾਗ,  ਖੇਤੀ ਬਾੜੀ ਅਤੇ ਕਿਸਾਨ ਭਲਾਈ ਵਿਭਾਗ, ਵਣ ਵਿਭਾਗ, ਮਿਲਕ ਫੈਡ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਡੇਅਰੀ ਵਿਕਾਸ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਮਗਨਰੇਗਾ ਵਿਭਾਗ ਵੱਲੋਂ ਝਾਕੀਆਂ ਕੱਢੀਆਂ ਗਈਆਂ। ਮੁੱਖ ਮਹਿਮਾਨ ਵੱਲੋਂ ਪਰੇਡ ਸੀਨੀਅਰ ਵਰਗ ਵਿੱਚ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਮਹਿਲਾ ਵਿੰਗ ਤੇ ਜੂਨੀਅਰ ਵਰਗ ਵਿੱਚ ਬਾਬਾ ਫਰੀਦ ਸਕੂਲ ਅਤੇ ਐਮ ਜੀ ਐਮ ਸੀਨੀ ਸੈਕੰਡਰੀ ਸਕੂਲ ਨੂੰ ਪਹਿਲੇ ਅਤੇ ਦੂਜੇ ਸਥਾਨ ਤੇ ਆਉਣ ਤੇ ਸਨਮਾਨਿਤ ਕੀਤਾ ਗਿਆ। ਪੀ.ਟੀ.ਸ਼ੋਅ ਵਿੱਚ ਸੇਂਟ ਮੈਰੀ ਕਾਨਵੈਂਟ ਸਕੂਲ ਪਹਿਲਾ ਸਥਾਨ, ਲਿਟਲ ਏਂਜਲ ਸਕੂਲ ਦੂਜਾ ਸਥਾਨ, ਸਰਕਾਰੀ ਕੰਨਿਆ ਸੀਨੀ.ਸੈਕੰ. ਸਕੂਲ ਤੀਜਾ ਸਥਾਨ, ਜਦਕਿ ਝਾਕੀਆਂ ਵਿੱਚ ਪਹਿਲਾਂ ਸਥਾਨ ਜਲ ਤੇ ਸੈਨੀਟੇਸ਼ਨ ਵਿਭਾਗ ਦੀ ਝਾਕੀ ਜਲ ਜੀਵਨ ਮਿਸ਼ਨ, ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵੱਲੋਂ ਕੱਢੀ ਗਈ ਝਾਕੀ ਨੂੰ ਦੂਜਾ ਸਥਾਨ ਤੇ ਮਗਨਰੇਗਾ ਦੀ ਝਾਕੀ ਨੂੰ ਤੀਜਾ ਸਥਾਨ ਮਿਲਣ ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ  ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਆਪਣੇ ਵਿਭਾਗ ਨਾਲ ਸਬੰਧਤ ਵਧੀਆ ਸੇਵਾਵਾਂ ਦੇਣ ਲਈ ਸਨਮਾਨਿਤ ਵੀ ਕੀਤਾ ਗਿਆ।

 


ਇਸ ਮੌਕੇ ਮਾਨਯੋਗ ਅਡੀਸ਼ਨਲ ਜ਼ਿਲ੍ਹਾ ਤੇ ਸ਼ੈਸਨ ਜੱਜ ਜਗਦੀਪ ਸਿੰਘ ਮੜੋਕ ਅਤੇ ਰਾਜੀਵ ਕਾਲੜਾ, ਸੀ.ਜੇ.ਐਮ ਮੋਨਿਕਾ ਲਾਂਬਾ, ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਜੀਤ ਪਾਲ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਤੇਜ ਸਿੰਘ ਖੋਸਾ, ਸਾਬਕਾ ਮੰਤਰੀ ਸ੍ਰੀ ਉਪੇਂਦਰ ਸ਼ਰਮਾ,ਐਡਵੋਕੇਟ ਸ੍ਰੀ ਬੀਰਇੰਦਰ ਸਿੰਘ ਸੰਧਵਾਂ, ਵਧੀਕ ਡਿਪਟੀ ਕਮਿਸ਼ਨਰ(ਜ) ਸ. ਰਾਜਪਾਲ ਸਿੰਘ,ਵਧੀਕ ਡਿਪਟੀ ਕਮਿਸ਼ਨਰ(ਡੀ) ਸ.ਲਖਵਿੰਦਰ ਸਿੰਘ, ,ਐਸ.ਡੀ.ਐਮ ਫ਼ਰੀਦਕੋਟ ਮੈਡਮ ਬਲਜੀਤ ਕੌਰ,ਜ਼ਿਲ੍ਹਾ ਮਾਲ ਅਫਸਰ ਡਾ. ਅਜੀਤ ਪਾਲ ਸਿੰਘ, ਤਹਿਸੀਲਦਾਰ ਰੁਪਿੰਦਰ ਸਿੰਘ ਬੱਲ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਸ਼ਹਿਰ ਵਾਸੀ ਮੌਜੂਦ ਸਨ। 

ਪੰਜਾਬ ਵਿੱਚ ਸਕੂਲ ਆਫ ਐਮੀਨੇਸ਼ਨ ਤਹਿਤ 117 ਸਕੂਲ ਅਪਗ੍ਰੇਡ ਕੀਤੇ ਜਾਣਗੇ: ਹਰਜੋਤ ਬੈਂਸ



·        ਫਿਰੋਜ਼ਪੁਰ ਜ਼ਿਲ੍ਹੇ ਦੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ

·        ਸ਼ਹੀਦੀ ਸਮਾਰਕ ਹੁਸੈਨੀਵਾਲਾ ਦੇ ਵਿਕਾਸ ਲਈ ਲਈ 5 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ

·        5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋਈ

·        400 ਹੋਰ ਆਮ ਆਦਮੀ ਕਲੀਨਿਕ ਹੋਣਗੇ ਲੋਕ ਅਰਪਣ

·        ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

·        ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਦਾ ਆਯੋਜਨ

 

ਫ਼ਿਰੋਜ਼ਪੁਰ 26 ਜਨਵਰੀ 2023  ( )

            ਅੱਜ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਇਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਪ੍ਰੇਡ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

          ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 10 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਸੂਬੇ ਵਿੱਚ 117 ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸ ਮੰਤਵ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਭਲਾਈ ਲਈ ਬਿਜ਼ਨਿਸ ਬਲਾਸਟਰ ਪ੍ਰੋਗਰਾਮ ਤਹਿਤ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਵਿੱਚ ਸਵੈ-ਨਿਰਭਰ ਬਣਾਉਣ, ਵਿੱਤੀ ਅਤੇ ਲੀਡਰਸ਼ਿਪ ਹੁਨਰ ਪੈਦਾ ਕਰਨ ਲਈ ਤਿਆਰ ਕੀਤਾ ਜਾਵੇਗਾ।

          ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਤੇ ਕਿਹਾ ਕਿ ਕੌਮੀ ਸਮਾਰਕ ਹੁਸੈਨੀਵਾਲਾ ਸਮੇਤ ਫਿਰੋਜ਼ਸ਼ਾਹ, ਮੁੱਦਕੀ, ਸਭਰਾਵਾਂ, ਸਾਰਾਗੜ੍ਹੀ ਸਮੇਤ ਹੋਰ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਦੂਰ-ਦੁਰਾਡੇ ਤੋਂ ਲੋਕ ਇਨ੍ਹਾਂ ਇਤਿਹਾਸਕ ਸਥਾਨਾਂ ਬਾਰੇ ਜਾਣੂ ਹੋ ਸਕਣ।  

            ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ ਸਮਾਜ ਦੇ ਨਿਰਮਾਤਾ ਹਨ ਅਤੇ ਪੰਜਾਬ ਸਰਕਾਰ ਅਧਿਆਪਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤਹਿਤ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਭਵਿੱਖ ਵਿੱਚ ਹੋਰ ਵੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ 400 ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ ਜਿਨ੍ਹਾਂ ਤੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਹੋਣਗੀਆਂ।

 

            ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

            ਇਸ ਮੌਕੇ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਜਿਵੇਂ ਕਿ ਸਿਹਤ ਵਿਭਾਗ, ਸਰਵ ਸਿੱਖਿਆ ਅਭਿਆਨਜ਼ਿਲ੍ਹਾ ਉਦਯੋਗ ਕੇਂਦਰਪਸ਼ੂ ਪਾਲਣ ਵਿਭਾਗਮੱਛੀ ਪਾਲਣਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ,  ਬਾਗ਼ਬਾਨੀ ਵਿਭਾਗਖੇਤੀਬਾੜੀ ਵਿਭਾਗ, ਅਜੀਵਕਾ ਵਿਕਾਸ, ਮਗਨਰੇਗਾ ਸਕੀਮ ਅਤੇ ਲੀਡ ਬੈਂਕ ਵੱਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਅਤੇ ਪੰਜਾਬ ਦੇ ਲੋਕ ਨਾਚ ਗਿੱਧਾਭੰਗੜਾ ਤੇ ਰੰਗਾ-ਰੰਗ ਤੇ ਸਭਿਆਚਾਰਕ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।  ਇਸ ਮੌਕੇ ਪੰਜਾਬ ਦਾ ਮਾਰਸ਼ਲ ਆਰਟ ਗੱਤਕਾ ਵੀ ਪੇਸ਼ ਕੀਤਾ ਗਿਆ। ਇਸ ਇਤਿਹਾਸਕ ਦਿਹਾੜੇ ਤੇ ਜ਼ਿਲ੍ਹਾ ਰੈੱਡ ਕਰਾਸ ਸੰਸਥਾ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਸਮੇਤ ਯੂਥ ਕਲੱਬਾਂਖਿਡਾਰੀਆਂਸਮਾਜ ਸੇਵੀ ਸੰਸਥਾਵਾਂ ਅਤੇ ਚੰਗੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਆਦਿ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

            ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀਆਂ ਯਾਦਗਾਰਾਂ ਤੇ ਫੁਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ।

           

            ਇਸ ਸਮਾਗਮ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਕਮਿਸ਼ਨਰ ਸ੍ਰੀ ਦਲਜੀਤ ਮਾਂਗਟ,  ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ, ਡੀ.ਆਈ.ਜੀ. ਸ. ਰਣਜੀਤ ਸਿੰਘ, ਡੀ.ਆਈ.ਜੀ. (ਐਨ.ਆਰ.ਆਈ.) ਸ੍ਰੀ ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐਮ. ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਪੀ.ਸੀ.ਐਸ. ਸ੍ਰੀ ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਕੰਵਲਜੀਤ ਸਿੰਘ ਧੰਜੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਕੋਮਲ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੀਵ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਸੁਖਵਿੰਦਰ ਸਿੰਘ, ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ, ਸਟੇਟ ਐਵਾਰਡੀ ਰਵੀਇੰਦਰ ਸਿੰਘ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਮੌਜੂਦ ਸਨ।

 

Jan 25, 2023

ਪ੍ਰੋ. ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਖੇਡ ਡਾਇਰੈਕਟੋਰੇਟ 'ਚ ਡਾਇਰੈਕਟਰ ਵਜੋਂ ਨਿਯੁਕਤ

 


ਸਾਥੀਆਂ ਤੇ ਅਹੁਦੇਦਾਰਾਂ ਵੱਲੋਂ ਵਧਾਈਆਂ ਤੇ ਸ਼ੁੱਭ ਕਾਮਨਾਵਾਂ

ਫ਼ਾਜਿ਼ਲਕਾ, 25 ਜਨਵਰੀ (ਬਲਰਾਜ ਸਿੰਘ ਸਿੱਧੂ )

ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਭਾਰਤ ਵਿੱਚ ਗੱਤਕਾ ਸਿਖਲਾਈ ਤੇ ਵੱਖ-ਵੱਖ ਪੱਧਰ ਦੇ ਟੂਰਨਾਮੈਂਟਾਂ ਦੇ ਆਯੋਜਨ ਨੂੰ ਵਧੇਰੇ ਪ੍ਰਗਤੀਸ਼ੀਲ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ 'ਖੇਡ ਡਾਇਰੈਕਟੋਰੇਟ' ਸਥਾਪਿਤ ਕੀਤਾ ਗਿਆ ਹੈ l ਜੋ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੀ ਪ੍ਰਮਾਣਿਤ ਗੱਤਕਾ ਨਿਯਮਾਂਵਲੀ ਮੁਤਾਬਿਕ  ਨੈਸ਼ਨਲ ਪੱਧਰ 'ਤੇ ਮੁਕਾਬਲੇ ਕਰਵਾਉਣ ਅਤੇ ਗੱਤਕਾ ਖੇਡ ਦੀ ਸਿਖਲਾਈ ਇੱਕ ਬਰਾਬਰ ਦਿੱਤੀ ਜਾ ਸਕੇ। ਉਕਤ ਕਾਰਜਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜਨ ਲਈ ਨੈਸ਼ਨਲ ਗੱਤਕਾ ਕੋਚ ਪ੍ਰੋ. ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਨੂੰ ਐਸੋਸੀਏਸ਼ਨ ਦੇ 'ਖੇਡ ਡਾਇਰੈਕਟੋਰੇਟ' ਵਿੱਚ ਬਤੌਰ ਡਾਇਰੈਕਟਰ ਵਜੋਂ ਨਾਮਜਦ ਕੀਤਾ ਗਿਆ ਹੈ। ਗੱਤਕਾ ਖੇਡ ਦੀ ਪ੍ਰਫੁੱਲਤਾ ਵਜੋਂ ਪਿਛਲੇ ਇੱਕ ਦਹਾਕੇ ਤੋਂ ਵੱਧ ਕਾਰਜਸ਼ੀਲ ਪ੍ਰੋ. ਰਾਮਗੜ੍ਹੀਆ ਨੂੰ ਸੌਂਪੇ ਨਿਯੁਕਤੀ ਪੱਤਰ ਅਨੁਸਾਰ, ਉਹ ਉਕਤ ਡਾਇਰੈਕਟੋਰੇਟ ਦੇ ਹੋਰਨਾਂ ਡਾਇਰੈਕਟਰਾਂ ਅਤੇ ਪ੍ਰਸਾਸ਼ਨਿਕ ਡਾਇਰੈਕਟੋਰੇਟ ਨਾਲ ਤਾਲਮੇਲ ਕਰਕੇ ਵੱਖ-ਵੱਖ ਪੱਧਰ ਦੇ ਟੂਰਨਾਮੈਂਟਾਂ ਦੀ ਯੋਜਨਾ ਬਣਾਉਣਾ, ਪ੍ਰਬੰਧ ਜੁਟਾਉਣੇ, ਮੁਕਾਬਲੇ ਕਰਵਾਉਣ ਅਤੇ ਟੂਰਨਾਮੈਂਟ ਨੇਪਰੇ ਚਾੜ੍ਹਨ ਲਈ ਜਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਗੱਤਕਾ ਮੁਕਾਬਲਿਆਂ ਦੌਰਾਨ ਕੰਪਿਊਟਰਾਈਜਡ ‘ਗੱਤਕਾ ਮੈਨੇਜਮੈਂਟ ਟੀ.ਐੱਸ.ਆਰ. ਸਿਸਟਮ’ ਨੂੰ ਲਾਗੂ ਕਰਨਾ ਅਤੇ ਗੱਤਕਾ ਖੇਡ ਦੇ ਸਾਜੋ-ਸਮਾਨ (ਸ਼ਸ਼ਤਰਾਂ) ਦੇ ਮਿਆਰੀਕਰਨ ਨੂੰ ਕੰਟਰੋਲ ਕਰਨ ਦੀ ਜਿੰਮੇਵਾਰੀ ਵੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨਾਂ ਨੂੰ 'ਸਿਖਲਾਈ ਤੇ ਕੋਚਿੰਗ ਡਾਇਰੈਕਟੋਰੇਟ' ਦੀ ਵੀ ਜਿੰਮੇਵਾਰੀ ਦਿੱਤੀ ਗਈ ਹੈ। ਜਿਸ ਵਿੱਚ ਗੱਤਕਾ ਕੋਚਿੰਗ ਸਬੰਧੀ ਮੌਜੂਦਾ ਤੇ ਭਵਿੱਖਤ ਲੋੜਾਂ ਦਾ ਵਿਸਲੇਸ਼ਣ ਕਰਦੇ ਹੋਏ ਰੈਫਰੀਆਂ, ਕੋਚਾਂ ਤੇ ਤਕਨੀਕੀ ਅਧਿਕਾਰੀਆਂ ਦੀ ਮੁਹਾਰਤ ਅਤੇ ਵਿਕਾਸ ਲਈ ਕਾਰਜ ਕਰਨਗੇ। ਇਸ ਤੋਂ ਇਲਾਵਾ ਕੋਚਿੰਗ ਸੇਵਾਵਾਂ ਨੂੰ ਵਧੇਰੇ ਵਿਕਸਤ ਕਰਨਾ, ਪ੍ਰਮਾਣਿਤ ਕਰਨਾ, ਪ੍ਰਦਾਨ ਕਰਨਾ ਅਤੇ ਮੁਲਾਂਕਣ ਕਰਨਾ ਹੋਵੇਗਾ। ਵੱਖ-ਵੱਖ ਕਿਸਮ ਅਤੇ ਪੱਧਰ ਦੇ ਗੱਤਕਾ ਸਿਖਲਾਈ ਕੈਂਪ, ਰਿਫਰੈਸ਼ਰ ਕੋਰਸ/ਕਲੀਨਕ ਲਾਉਣ ਦੀ ਯੋਜਨਾ ਬਣਾਉਣਾ, ਪ੍ਰਬੰਧ ਜੁਟਾਉਣੇ, ਆਯੋਜਿਤ ਕਰਨੇ ਅਤੇ ਉਨਾਂ ਨੂੰ ਨੇਪਰੇ ਚਾੜ੍ਹਨ ਲਈ ਵੀ ਅਧਿਕਾਰਿਤ ਕੀਤਾ ਗਿਆ ਹੈ। ਇਸ ਨਿਯੁਕਤੀ ਉਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਜਰਨਲ ਸੈਕਟਰੀ ਡਾ. ਪੰਕਜ ਧਮੀਜਾ ਅਤੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸ.  ਹਰਬੀਰ ਸਿੰਘ ਦੁੱਗਲ, ਭਾਈ ਮਹਾਂ ਸਿੰਘ ਖਾਲਸਾ ਪਬਲਿਕ ਸਕੂਲ ਜਲਾਲਾਬਾਦ ਦੇ ਪ੍ਰਿੰਸੀਪਲ ਸ. ਗੁਰਮੀਤ ਸਿੰਘ ਅਤੇ ਸਮੂਹ ਸਟਾਫ, ਆਲ ਇੰਡੀਆ ਰਾਮਗੜ੍ਹੀਆ ਫੈਡਰੇਸ਼ਨ ਅਤੇ ਪਾਵਰ ਟੂ ਸੇਵ ਹਿਊਮਨ ਰਾਈਟਸ ਦੇ ਕੌਮੀ ਪ੍ਰਧਾਨ ਸ. ਪਰਮਜੀਤ ਸਿੰਘ ਭਾਰਜ, ਐਂਟੀ ਕੁਰੱਪਸ਼ਨ ਦੇ ਪ੍ਰਧਾਨ ਸ. ਸੁਖਵਿੰਦਰ ਸਿੰਘ ਛਿੰਦੀ, ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ, ਸ਼ਾਨ-ਏ-ਖਾਲਸਾ ਗੱਤਕਾ ਅਕੈਡਮੀ ਫਾਜ਼ਿਲਕਾ ਦੇ ਸਕੱਤਰ ਸਿਮਰਜੀਤ ਸਿੰਘ ਅਨੇਜਾ ਅਤੇ ਸਮੂਹ ਇਲਾਕਾ ਨਿਵਾਸੀਆਂ ਨੇ ਕਿਹਾ ਪ੍ਰੋ. ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੀ ਅਣਥੱਕ ਮਿਹਨਤ ਸਦਕਾ ਹੀ ਉਨ੍ਹਾ ਨੂੰ ਇਹ ਮੁਕਾਮ ਹਾਸਲ ਹੋਇਆ ਹੈ। ਇਸ ਮੌਕੇ ਇਹ ਵੱਡੀ ਜਿੰਮੇਵਾਰੀ ਸੌਂਪਣ ਲਈ ਦੇਸ਼ ਦੀ ਸਭ ਤੋਂ ਪੁਰਾਤਨ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ (ਸਟੇਟ ਐਵਾਰਡੀ) ਦਾ ਧੰਨਵਾਦ ਕਰਦਿਆਂ ਪ੍ਰੋ. ਰਾਮਗੜ੍ਹੀਆ ਨੇ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਸਰਕਾਰੀ ਆਈ ਟੀ ਆਈ ਫਾਜਿਲਕਾ ਚ ਮਨਾਇਆ ਗਿਆ ਕੌਮੀ ਵੋਟਰ ਦਿਵਸ।



 ਫਾਜਿਲਕਾ

ਸਰਕਾਰੀ ਆਈ ਟੀ ਆਈ ਫ਼ਾਜ਼ਿਲਕਾ ਵਿੱਚ ਪ੍ਰਿੰਸੀਪਲ  ਹਰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਆਈ ਟੀ ਆਈ ਫਾਜਲਿਕਾ ਐੱਨ ਐਸ ਐਸ, ਐੱਨ ਸੀ ਸੀ ਅਤੇ ਰੈੱਡ ਰਿਬਨ ਕਲੱਬ ਵੱਲੋਂ ਸਾਂਝੇ ਤੌਰ ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਜਿਸ ਵਿੱਚ ਸਿੱਖਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਇਸ ਪ੍ਰੋਗਰਾਮ ਵਿੱਚ ਸਭ ਤੋਂ ਪਹਿਲਾਂ ਐਨ ਐੱਸ ਐੱਸ   ਪ੍ਰੋਗਰਾਮ ਅਫ਼ਸਰ ਸਰਦਾਰ ਗੁਰਜੰਟ ਸਿੰਘ ਵੱਲੋਂ ਵੋਟਰ ਦਿਵਸ ਤੇ ਵੋਟ ਦੀ ਸਹੀ ਵਰਤੋਂ  ਕਰਨ ਦਾ ਪ੍ਰਣ ਦਵਾਇਆ ਗਿਆ ਉਸ ਤੋਂ ਬਾਅਦ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਭਾਸ਼ਣ ਮੁਕਾਬਲੇ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਜੀਆਈ ਸ੍ਰੀ ਮਦਨ ਲਾਲ ਵੱਲੋਂ ਸਿੱਖਿਆਰਥੀਆਂ ਨੂੰ  ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਦੀ ਪ੍ਰੇਰਣਾ ਦਿੱਤੀ ਗਈ ਐਨ ਸੀ ਸੀ ਅਫਸਰ ਸ੍ਰੀ ਰਮੇਸ਼ ਕੁਮਾਰ ਨੇ ਦੱਸਿਆ ਕਿ ਅਸੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਹੀ ਅਸੀਂ ਸਹੀ ਸਰਕਾਰ ਦੀ ਚੋਣ ਕਰ ਸਕਦੇ ਹਾਂ ਇਸ ਪ੍ਰੋਗਰਾਮ ਵਿਚ ਯੁਵਕ ਸੇਵਾਵਾਂ ਵਿਭਾਗ ਤੋ ਸ੍ਰੀ ਅੰਕਿਤ ਕਟਾਰੀਆ ਜੀ ਵਸ਼ੇਸ਼ ਤੌਰ ਤੇ ਪਹੁੰਚੇ ਇਸ ਪ੍ਰੋਗਰਾਮ ਵਿਚ ਸ੍ਰੀ ਅਨਿਲ ਕੁਮਾਰ ਸ੍ਰੀ ਸਚਿਨ ਗੁਸਾਈਂ, ਸ ਰਣਜੀਤ ਸਿੰਘ,ਸ੍ਰੀ ਸੁਭਾਸ਼ ਕੁਮਾਰ ਸ੍ਰੀ ਰਕੇਸ਼ ਕੁਮਾਰ ਅਤੇ ਸ ਜਸਵਿੰਦਰ ਸਿੰਘ ਸਮੇਤ ਸਮੂਹ ਸਟਾਫ ਸ਼ਾਮਲ ਸੀ।

ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਵਿਖੇ ਦਾਨੀ ਸੱਜਣਾਂ ਨੂੰ ਕੀਤਾ ਗਿਆ ਸਨਮਾਨਿਤ




ਦਾਨੀ ਸੱਜਣਾਂ ਦਾ ਸਨਮਾਨ ਸਾਡੀ ਮੁੱਢਲੀ ਜੁੰਮੇਵਾਰੀ -ਬੀਪੀਈਓ ਮਿਗਲਾਨੀ 

ਫਾਜਿ਼ਲਕਾ 25 ਜਨਵਰੀ (ਬਲਰਾਜ ਸਿੰਘ ਸਿੱਧੂ )

ਬਲਾਕ ਖੂਈਆਂ ਸਰਵਰ ਦਾ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਜਿੱਥੇ ਹਰ ਖੇਤਰ ਵਿੱਚ ਮੱਲਾ ਮਾਰਦਾ ਅੱਗੇ ਵਧ ਰਿਹਾ ਹੈ ।ਉੱਥੇ  ਸਕੂਲ ਮੁੱਖੀ ਨਰਿੰਦਰ ਸਿੰਘ ਵੱਲੋ ਸਮਾਜ ਦੇ ਆਗਾਹ ਵਧੂ ਅਤੇ ਦਾਨੀ ਲੋਕਾ ਨਾਲ ਨੇੜਤਾ ਅਤੇ ਚੰਗੇ ਸਬੰਧਾ ਦਾ ਵੀ ਸਕੂਲ ਨੂੰ ਭਰਪੂਰ ਲਾਹਾ ਮਿਲ ਰਿਹਾ ਹੈ। ਸਕੂਲ ਦੀ ਨੁਹਾਰ ਬਦਲਣ ਲਈ ਦਾਨੀ ਸੱਜਣਾਂ ਵੱਲੋਂ ਸਕੂਲ ਨੂੰ ਦਿਲ ਖੋਲ ਕੇ ਦਾਨ ਦਿੱਤਾ ਜਾ ਰਿਹਾ ਹੈ।

ਸਕੂਲ ਨੂੰ ਦਾਨ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਵਾਲੇ ਦਾਨੀ ਸੱਜਣਾਂ ਨੂੰ ਸਨਮਾਨਿਤ ਕਰਨ ਲਈ ਸਕੂਲ ਦੇ ਵਿਹੜੇ ਵਿਚ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। 

ਜ਼ਿਸ ਵਿਚ ਬੀਪੀਈਓ ਸਤੀਸ਼ ਮਿਗਲਾਨੀ ਨੈਸ਼ਨਲ ਅਵਾਰਡੀ ਅਤੇ ਸੀਐਚਟੀ ਮੈਡਮ ਜਸਵਿੰਦਰ ਕੌਰ ਨੇ ਸ਼ਿਰਕਤ ਕਰਕੇ ਸਮੂਹ ਦਾਨੀ ਸੱਜਣਾਂ ਨੂੰ ਸਨਮਾਨਿਤ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਤੇ ਸਕੂਲ ਨੂੰ ਇਨਵਰਟਰ ਅਤੇ ਦੋ ਬੈਟਰੇ ਭੇਂਟ ਕਰਨ ਵਾਲੇ ਦਾਨੀ ਸੱਜਣ ਕ੍ਰਿਸ਼ਨ ਸਾਕਯ ਅਤੇ ਹੋਰ ਦਾਨੀ ਸੱਜਣਾਂ ਸ਼ੁਭਾਸ਼ ਭਾਦੂ, ਵਿਕਾਸ਼ ਭਾਦੂ,ਰਾਜ ਕਮਲ,ਪੰਚਾਇਤ ਮੈਂਬਰ ਅਨਿਲ ਤਰੜ, ਪੰਚਾਇਤ ਮੈਂਬਰ ਸੰਦੀਪ ਕੁਮਾਰ, ਪੰਚਾਇਤ ਮੈਂਬਰ ਅਨਿਲ ਕੁਮਾਰ ਖਿਲੇਰੀ ਅਤੇ ਅਮਿਤ ਭਾਦੂ ਨੂੰ ਸਨਮਾਨਿਤ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਸ਼ ਮਿਗਲਾਨੀ  ਨੇ ਕਿਹਾ ਕਿ ਸਕੂਲਾਂ ਦੀ ਨੁਹਾਰ ਬਦਲਣ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰਨ ਵਾਲੇ ਸਮਾਜ ਸੇਵੀ ਅਤੇ ਦਾਨੀ ਸੱਜਣਾਂ ਦਾ ਸਿੱਖਿਆ ਵਿਭਾਗ ਵੱਲੋਂ ਉਹ ਧੰਨਵਾਦ ਕਰਦੇ ਹਨ ਅਤੇ ਭਵਿੱਖ ਵਿੱਚ ਵੀ ਉਹਨਾਂ ਦੇ ਸਹਿਯੋਗ ਲਈ ਆਸਵੰਦ ਹਨ । 

ਸਕੂਲ ਮੁੱਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਇਹ ਦਾਨੀ ਸੱਜਣ  ਹਮੇਸ਼ਾ ਹੀ ਸਕੂਲ ਨਾਲ ਜੁੜੇ ਰਹਿੰਦੇ ਹਨ ਅਤੇ ਬੱਚਿਆ ਦੀ ਮਦਦ ਲਈ ਅੱਗੇ ਹੋ ਕੇ ਕੰਮ ਕਰਦੇ ਹਨ।

ਇਸ ਮੌਕੇ ਤੇ ਸਮੂਹ ਦਾਨੀ ਸੱਜਣਾਂ ਵੱਲੋਂ ਵਿਸਵਾਸ ਦਿਵਾਇਆ ਗਿਆ ਕਿ ਉਹ ਅੱਗੇ ਤੋਂ ਵੀ ਹਮੇਸ਼ਾ ਸਕੂਲ ਨਾਲ ਜੁੜੇ ਰਹਿਣਗੇ ਅਤੇ ਸਕੂਲ ਦੀਆ ਜਰੂਰਤਾਂ ਪੂਰੀਆਂ ਕਰਨ ਲਈ ਯਤਨਸ਼ੀਲ ਰਹਿੰਣਗੇ।