Mar 13, 2023

ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਦੇ ਪਟਵਾਰਖਾਨੇ ਦਾ ਦੌਰਾ



ਲੋਕਾਂ ਦੀਆਂ ਮੁਸਕਿਲਾਂ ਸੁਣੀਆਂ
ਅਬੋਹਰ, ਫਾਜਿ਼ਲਕਾ, 13 ਮਾਰਚ  ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਸੋਮਵਾਰ ਨੂੰ ਅਚਾਨਕ ਅਬੋਹਰ ਦੇ ਪਟਵਾਰਖਾਨੇ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਅਬੋਹਰ ਦੇ ਐਸਡੀਐਮ  ਅਕਾਸ਼ ਬਾਂਸਲ ਆਈਏਐਸ ਅਤੇ ਤਹਿਸੀਲਦਾਰ ਅਬੋਹਰ ਸ੍ਰੀ ਮਨਿੰਦਰ ਸਿੰਘ ਵੀ ਹਾਜਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਮੌਕੇ ਪਰ ਪਟਵਾਰਖਾਨੇ ਵਿਚ ਕੰਮਾਂ ਕਾਜਾਂ ਲਈ ਆਏ ਆਮ ਲੋਕਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਪਟਵਾਰੀਆਂ ਲਈ ਲਾਜਮੀ ਕੀਤਾ ਗਿਆ ਹੈ ਕਿ ਉਹ ਸਵੇਰੇ 9 ਤੋਂ 12 ਵਜੇਂ ਤੱਕ ਪਟਵਾਰਖਾਨੇ ਵਿਚ ਡਿਊਟੀ ਦੇਣ ਅਤੇ ਫੀਲਡ ਵਿਚ ਜਾਣ ਦਾ ਕੰਮ ਦੁਪਹਿਰ 12 ਵਜੇ ਤੋਂ ਬਾਅਦ ਕੀਤਾ ਜਾਵੇ ਤਾਂ ਜ਼ੋ ਆਮ ਲੋਕਾਂ ਨੂੰ ਪਟਵਾਰੀਆਂ ਨੂੰ ਮਿਲਣ ਵਿਚ ਕੋਈ ਦਿੱਕਤ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਇੰਤਕਾਲ ਕਰਨ ਦਾ ਕੰਮ ਨਿਰਧਾਰਤ 45 ਦਿਨ ਵਿਚ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜਮਾਬੰਦੀਆਂ ਅਤੇ ਗਿਰਦਾਵਰੀ ਦਾ ਕੰਮ ਵੀ 31 ਮਾਰਚ ਤੱਕ ਮੁਕੰਮਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਦਫ਼ਤਰਾਂ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਮਸਕਿਲਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ।

ਟੈਟ ਦੇ ਪੇਪਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

 



ਪੇਪਰ ਲੀਕ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ , ਪੇਪਰ ਲੀਕ , ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਹਨ। ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ। ਪੰਜਾਬ ਦੇ ਟੈਟ ਦੇ ਪੇਪਰ ਵਿਚ ਹੋਈਆਂ ਲਾਪਰਵਾਹੀਆਂ ਅਤੇ ਗੜਬੜੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੁਲਿਸ ਨੁੰ ਤੁਰੰਤ ਦੋਸ਼ੀਆਂ ਦੀ ਗ੍ਰਿਫ੍ਰ਼ਤਾਰੀ ਦੇ ਨਿਰਦੇਸ਼ ਦਿੱਤੇ ਗਏ ਹਨ। 

बिजली बोर्ड कर्मचारियों ने गेट के समक्ष लगाया धरना



अबोहर, । पीएसईबी इम्प्लाईज ज्वाईंट फोर्म के आहवान पर पूरे पंजाब में सरकार और बोर्ड प्रबंधन के खिलाफ मंडल स्तर पर धरना दिया गया। जिसके तहत मंडल अबोहर के गेट के आगे भी कर्मचारियों ने धरना लगाकर रोष जताया। 


वक्ताओं ने कहा कि सीआरए 295/19 में भर्ती किए सहायक लाईनमैनों को तहीन साल परखकाल पूरा होने पर जहां इनको फुल स्केल के साथ रेगुलर करना था वहीं इन पर झूठे पर्चे डालकर इन्हें गिरफतार किया जा रहा है। वहीं प्रबंधन की ओरसे भी इन पर कार्रवाई करते हुए इन्हें नौकरी से निकालने की तैयारी कर रही है। हालांकि इन  सहायक लाईनमैनों को बोर्ड प्रबंधन ने ही भर्ती किया था और उस समय सभी स्र्टीफिकेट चैक करने के बाद सही पाए गए थे तो इसकी जिम्मेवारी भी बोर्ड प्रबंधन की ही बनती है। 


उन्होनें पंजाब सरकार और बोर्ड प्रबंधन से इस केस में निजी दखल देकर इसे हल करवाने की मांग करते हुए कहा कि अगर शीघ्र मसले का हल न किय तो संघर्ष को तेज किया जाएगा। इस मौके पर अशोक कुमार, निर्मल सिंह, महिन्द्र सिंह, दीपक, सुरजीत सिंह, सुभाष, कुलवंत, अक्षय, नवजोत सिंह, बीरबल, अमित कुमर व गंगा प्रसाद मौजूद थे।


ਇਸ ਜਿ਼ਲ੍ਹੇ ਵਿਚ ਲੱਗ ਰਿਹਾ 16 ਮਾਰਚ ਨੂੰ ਪਲੇਸਮੈਂਟ ਕੈਂਪ , ਬੇਰੁਜਗਾਰ ਨੌਜਵਾਨਾਂ ਲਈ ਮੌਕਾ

 16 ਮਾਰਚ 2023 ਨੂੰ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ

ਫਾਜ਼ਿਲਕਾ 13 ਮਾਰਚ  ਬਲਰਾਜ ਸਿੰਘ ਸਿੰਧੂ/ ਹਰਵੀਰ ਬੁਰਜਾਂ 

ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 16 ਮਾਰਚ 2023 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।



ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋਡੀਸੀ ਦਫ਼ਤਰਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿਚ  ਆਈ. ਸੀ. ਆਈ. ਸੀ. ਆਈ ਫਾਉਂਡੇਸ਼ਨ ਅਤੇ ਮਿਡਲੈਂਡ ਮਾਈਕਰੋ ਫਿਨਲਿਮਟਿਡ ਕੰਪਨੀ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅਠਵੀਂਦਸਵੀਂਬਾਰਵੀਂ ਪਾਸਆਈ.ਟੀ.ਆਈ. ਅਤੇ ਗ੍ਰੈਜੂਏਸ਼ਨ ਪਾਸ ਦਾ ਕੋਈ ਵੀ ਕੋਰਸ ਕਰ ਚੁੱਕੇ ਲੜਕੇ ਲੜਕੀਆ ਭਾਗ ਲੈ ਸਕਦੇ ਹਨ।


ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਭਾਗ ਲੈਣ ਵਾਲੇ ਲੜਕੇ ਤੇ ਲੜਕੀਆਂ ਦੀ ਉਮਰ 18 ਤੋਂ 30 ਸਾਲ ਲਾਜਮੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵਿਖੇ ਵੱਖ-ਵੱਖ ਅਹੁੱਦਿਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਈ. ਸੀ. ਆਈ. ਸੀ. ਆਈ ਫਾਉਂਡੇਸ਼ਨ ਵੱਲੋਂ ਪਹਿਲਾਂ ਬਚਿਆਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀਇਸ ਉਪਰੰਤ ਨੋਕਰੀ ਮੁਹਈਆ ਕਰਵਾਈ ਜਾਵੇਗੀ


ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 8427753882, 7986115001, 9814543684 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।


ਪੜ੍ਹੋ ਅੱਜ ਦੇ ਗਿਆਨ ਵਧਾਊ ਪ੍ਰਸ਼ਨ

 ਪ੍ਰਸ਼ਨ - ਕਸ਼ਮੀਰ ਵਿਚ ਪਰਿਹਾਸਪੁਰ ਨਗਰ ਦੀ ਸਥਾਪਨਾ ਕਿਸ ਨੇ ਕੀਤੀ ਸੀ  ? 

ਉਤਰ -ਲਲਿਤਾਦਿਤਿਆ 



ਪ੍ਰਸ਼ਨ -ਕਿਹੜੀ ਬਿਮਾਰੀ ਟੈਟੂ ਬਣਾਉਣ ਦੇ ਦੁਆਰਾ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚ ਹੁੰਦੀ ਹੈ। 

ਉਤਰ  ਚਿਕਣਗੁਣੀਆ 


ਪ੍ਰਸ਼ਨ -ਅਨੁਵੰਸਿ਼ਕ ਇੰਜੀਨੀਅਰੀ ਜੀਨਾਂ ਨੂੰ ਸਥਾਨਤਾਰਿਤ ਹੁੰਦਾ ਹੈ ? 

ਉਤਰ -ਸੂਖਮ ਜੀਵਾਂ ਤੋਂ ਉਚਤਰ ਜੀਵਾਂ ਵਿਚ 


ਪ੍ਰਸ਼ਨ -ਭਾਰਤ ਛੱਡੋ ਅੰਦੋਲਨ ਕਿਸ ਦੀ ਪ੍ਰਤੀਕਿਰਿਆ ਵਿਚ ਆਰੰਭ ਕੀਤਾ ਗਿਆ ? 

ਉਤਰ -ਕ੍ਰਿਪਸ ਪ੍ਰਸਤਾਵ 


ਪ੍ਰਸ਼ਨ -ਸਭ ਤੋਂ ਵੱਡੀ ਸੰਸਦੀ ਸਮਿਤੀ ਕਿਹੜੀ ਹੈ ? 

ਉਤਰ -ਪ੍ਰਕਾਲਲਨ ਸਮਿੰਤੀ 


ਪ੍ਰਸ਼ਨ - ਸੁਪਰੀਮ ਕੋਰਟ ਵਿਚ ਜੱਜਾਂ ਦੀ ਸੰਖਿਆ ਵਿਚ ਵਾਧਾ ਕਰਨ ਦੀ ਸ਼ਕਤੀ ਕਿਸ ਦੇ ਕੋਲ ਹੁੰਦੀ ਹੈ। 

ਉਤਰ -ਸੰਸਦ 


ਪ੍ਰਸ਼ਨ -ਕਿਹੜਾ ਜੀਵ ਫਿਲਟਰ ਫੀਡਰ ਹੈ ? 

ਉਤਰ -ਸੀਪ 

Mar 12, 2023

ਦਾਖ਼ਲਿਆਂ ਦੇ ਮਹਾਂ-ਅਭਿਆਨ ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ 'ਚ ਇੱਕੋ ਦਿਨ ਹੋਏ 6121ਵਿਦਿਆਰਥੀਆਂ ਦੇ ਨਵੇਂ ਦਾਖਲੇ




ਬਲਾਕ ਖੂਈਆਂ ਸਰਵਰ ਨੇ 1317 ਦਾਖਲੇ ਕਰਕੇ ਪੰਜਾਬ ਵਿੱਚੋਂ ਚੌਥਾ  ਸਥਾਨ ਹਾਸਿਲ ਕੀਤਾ
ਫ਼ਾਜਿ਼ਲਕਾ - ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 
 
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲਾ ਫਾਜ਼ਿਲਕਾ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ ਇੱਕੋ ਦਿਨ ਵਿੱਚ ਜ਼ਿਲੇ ਦੇ ਸਕੂਲਾਂ ਵਿੱਚ 6121 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।
ਫਾਜ਼ਿਲਕਾ ਦੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਡਾਂ ਸੁਖਵੀਰ ਸਿੰਘ ਬੱਲ ਅਤੇ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸ੍ਰੀ ਦੌਲਤ ਰਾਮ ਨੇ ਦੱਸਿਆ ਕਿ ਵਿਭਾਗੀ ਟੀਚੇ ਅਨੁਸਾਰ ਜ਼ਿਲੇ ਵਿੱਚ 5640 ਨਵੇਂ ਵਿਦਿਆਰਥੀ ਦਾਖਲ ਕਰਨੇ ਸਨ ਪਰ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 6121 ਤੱਕ ਪਹੁੰਚ ਗਿਆ। ਉਹਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ ਵੱਖ ਜ਼ਿਲਾ ਟੀਮਾਂ ਸਮੇਤ ਬਹੁਤ ਸਾਰੇ ਅਧਿਆਪਕਾਂ ਨੇ ਤਾਂ ਸਵੇਰੇ 8 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਦਾਖਲੇ ਕੀਤੇ।
ਪ੍ਰਾਪਤ ਵੇਰਵਿਆਂ ਅਨੁਸਾਰ ਫਾਜ਼ਿਲਕਾ ਜ਼ਿਲੇ ਵਿੱਚ ਕੱਲ ਇੱਕੋ ਦਿਨ ਵਿੱਚ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤ ਵਿੱਚ 2472, ਪਹਿਲੀ ਤੋਂ ਪੰਜਵੀਂ ਜਮਾਤ ਵਿੱਚ 685, ਛੇਵੀਂ  ਤੋਂ ਬਾਰਵੀਂ ਜਮਾਤਾਂ ਵਿੱਚ 2964 ਵਿਦਿਆਰਥੀਆਂ ਦੇ ਨਵੇਂ ਦਾਖਲੇ ਹੋਏ।
 ਉੱਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਅੱਠ ਵਿੱਦਿਅਕ ਬਲਾਕਾਂ ਵਿੱਚ ਦਾਖਲਿਆਂ ਨੂੰ ਲੈ ਕੇ ਤਿਓਹਾਰ ਵਰਗਾ ਮਾਹੌਲ ਬਣਿਆ ਰਿਹਾ। ਬਲਾਕ ਖੂਈਆਂ ਸਰਵਰ ਨੇ ਰਿਕਾਰਡ ਕਾਇਮ ਕਰਦਿਆਂ 1317 ਦਾਖਲੇ ਕਰਕੇ ਪੰਜਾਬ ਵਿੱਚੋਂ ਚੌਥਾ ਸਥਾਨ ਹਾਸਿਲ ਕੀਤਾ।
 ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਦੇ ਪ੍ਰਿਸੀਪਲ ਸੁਖਦੇਵ ਸਿੰਘ ਗਿੱਲ ਅਨੁਸਾਰ ਉਹਨਾਂ ਦੇ ਸਕੂਲ ਵਿੱਚ 69 ਨਵੇਂ ਦਾਖਲੇ ਕੀਤੇ ਗਏ।
ਸਰਕਾਰੀ ਪ੍ਰਾਇਮਰੀ ਸਕੂਲ ਖਿਓ ਵਾਲੀ ਢਾਬ ਦੇ ਸੀਐਚਟੀ ਕੁਲਬੀਰ ਸਿੰਘ ਸਮੇਤ ਹੋਰ ਬਹੁਤ ਸਾਰੇ ਅਧਿਆਪਕਾਂ ਨੇ ਇੱਟਾਂ ਦੇ ਭੱਠਿਆਂ ਅਤੇ ਉਦਯੋਗਿਕ ਅਦਾਰਿਆਂ ਤੱਕ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਕੇ ਦਾਖਲਿਆਂ ਸਬੰਧੀ ਪ੍ਰੇਰਿਤ ਵੀ ਕੀਤਾ।
ਪਿੰਡ ਪੱਕਾ ਚਿਸ਼ਤੀ ਨਿਵਾਸੀ ਜਸਪ੍ਰੀਤ ਸਿੰਘ ਅਨੁਸਾਰ ਸਿੱਖਿਆ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਨੇ ਵਿਦਿਆਰਥੀਆਂ ਦੇ ਸਿਰਫ ਨਵੇਂ ਦਾਖਲੇ ਹੀ ਨਹੀਂ ਕੀਤੇ ਸਗੋਂ ਨਵੀਂ ਰੂਹ ਵੀ ਫੂਕੀ ਹੈ ਜਿਸਦੇ ਬਹੁਤ ਸਾਰਥਕ ਨਤੀਜੇ ਮਿਲਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਦਾਖ਼ਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਰੋਜ਼ਾਨਾ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।

ਪੰਜਾਬ ਸਰਕਾਰ ਵਲੋਂ ਆਂਗਣਵਾੜੀ ਸੈਂਟਰਾਂ ਰਾਹੀਂ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਮਿਲੇਗੀ ਪੋਸ਼ਟਿਕ ਖੁਰਾਕ



ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਸੁਣੀਆ ਸਮਸਿਆਵਾਂ
- ਕਬੱਡੀ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ
ਮਲੋਟ / ਸ੍ਰੀ ਮੁਕਤਸਰ ਸਾਹਿਬ  12 ਮਾਰਚ   ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 
      ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ  ਵਿਧਾਨ ਸਭਾ ਹਲਕਾ ਮਲੋਟ ਵਿੱਚ ਪੈਂਦੇ ਪਿੰੰਡਾਂ ਵਿੱਚ ਆਪਣੇ ਦੌਰੇ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ  ਸਮਾਜਿਕ ਸੁਰੱਖਿਆ ਵਿਭਾਗ ਵਲੋਂ ਆਂਗਣਵਾੜੀ ਸੈਂਟਰਾਂ ਵਿੱਚ ਮਾਰਕਫੈਡ ਵਲੋਂ ਤਿਆਰ ਕੀਤੀ ਹੋਈ ਸਾਫ ਸੁਥਰੀ ਅਤੇ ਪੋਸਟਿਕ ਖੁਰਾਕ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਇਹਨਾਂ ਦਾ ਵਧੀਆਂ ਪਾਲਣ ਪੋਸ਼ਣ ਹੋ ਸਕੇ।


ਉਹਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਵੀ ਆਂਗਣਵਾੜੀ ਸੈਂਟਰ ਵਿੱਚ ਵਧੀਆਂ ਖੁਰਾਕ ਨਹੀਂ ਪਹੁੰਚ ਰਹੀ ਤਾਂ ਉਹ ਜਿ਼ਲ੍ਹਾ ਪ੍ਰਸ਼ਾਸਨ ਜਾਂ ਉਹਨਾਂ ਦੇ ਜਰੂਰ ਧਿਆਨ ਵਿੱਚ ਲਿਆਉਣਾ ਚਾਹੀਦਾ ਹੈ।


ਉਹਨਾਂ ਅੱਗੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਪੰਜਾਬ ਸਰਕਾਰ ਵਲੋਂ ਭੇਜੀ ਗਈ ਖੁਰਾਕ ਜੇਕਰ ਕੋਈ ਕਰਮਚਾਰੀ ਜਾਂ ਵਿਅਕਤੀ ਖੁਰਦ ਬੁਰਦ ਕਰਦਾ ਪਾਇਆ ਗਿਆ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ।


ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਪਿੰਡ ਸ਼ੇਰਗੜ੍ਹ ਦੇ ਸਮੁੱਚੇ ਵਿਕਾਸ ਕਰਜਾਂ ਲਈ 20 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ ਅਤੇ ਲੋਕਾਂ ਦੀਆਂ ਜਾਇਜ ਮੁਸਕਲਾਂ ਵੀ ਸੁਣੀਆਂ।

ਕੈਬਨਿਟ ਮੰਤਰੀ ਨੇ ਪਿੰਡ ਰੁਪਾਣਾ ਵਿਖੇ ਫੁੱਟਵਾਲ ਖੇਡ ਟੂਰਨਾਂਮੈਂਟ ਦੌਰਾਨ ਜੇਤੂ ਖਿਡਾਰੀਆ ਨੂੰ ਇਨਾਮ ਤਕਸੀਮ ਕੀਤੇ ਅਤੇ ਉਹਨਾਂ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਆਪ ਨੂੰ ਖੇਡ ਰੁੱਚੀਆਂ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਜੋੜਣਾ ਚਾਹੀਦਾ ਹੈ ।


ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਿ਼ਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਜਸਨ ਬਰਾੜ, ਰਾਮ ਸਰੂਪ,ਹਰਪ੍ਰੀਤ ਸਿੰਘ, ਹਰੀ ਚੰਦ, ਤਰਸੇਮ ਸਿੰਘ ਤੋਂ ਇਲਾਵਾ ਪੱਤਵੱਤੇ ਵਿਅਕਤੀ ਮੌਜੂਦ ਸਨ।
   

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆਂ ਸਫ਼ਲਤਾ ਪੂਰਵਕ ਹੋਈ ਸੰਪਨ



 ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਕਰਵਾਈ ਜਾ ਰਹੀ  ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆਂ ਜੋ ਕਿ ਐਸ ਸੀ ਈ ਆਰ ਟੀ ਵੱਲੋਂ ਆਯੋਜਿਤ ਕੀਤੀ ਗਈ 

ਜਿਲ੍ਹਾ ਫਾਜਿਲਕਾ ਵਿੱਚ ਸਫਲਤਾ ਪੂਰਵਕ ਮੁਕੰਮਲ  ਹੋਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ। ਜ਼ਿਲ੍ਹਾ ਨੋਡਲ ਅਫਸਰ ਪ੍ਰਿਸੀਪਲ ਮਨੋਜ ਸ਼ਰਮਾ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਦੀ ਅਗਵਾਈ ਵਿੱਚ ਜ਼ਿਲ੍ਹਾ ਫਾਜਿਲਕਾ ਵਿੱਚ ਇਹ ਪ੍ਰੀਖਿਆ ਸਵੇਰ ਅਤੇ ਸ਼ਾਮ ਦੇ ਬੈਂਚ ਵਿੱਚ ਜ਼ਿਲ੍ਹਾ ਹੈਡਕੁਆਰਟਰ ਤੇ ਬਣਾਏ 11 ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਗਈ। 

ਸਵੇਰ ਦੀ ਸ਼ਿਫਟ ਵਿੱਚ 3408 ਪ੍ਰੀਖਿਆਰਥੀਆਂ ਵਿੱਚੋਂ 3260 ਪ੍ਰੀਖਿਆਰਥੀਆਂ ਵੱਲੋਂ ਅਧਿਆਪਕ ਯੋਗਤਾ ਪਰੀਖਿਆ 1 ਦਿੱਤੀ ਗਈ ਅਤੇ 148 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ।

ਇਸ ਤਰ੍ਹਾਂ ਅਤੇ ਸ਼ਾਮ ਦੀ ਸ਼ਿਫਟ ਵਿੱਚ ਵੀ 3408 ਪ੍ਰੀਖਿਆਰਥੀਆਂ ਵਿੱਚੋਂ 3325 ਪ੍ਰੀਖਿਆਰਥੀਆਂ ਵੱਲੋਂ ਅਧਿਆਪਕ ਯੋਗਤਾ ਪ੍ਰੀਖਿਆ 2 ਦਿੱਤੀ ਗਈ ਅਤੇ 83 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਐਸ ਸੀ ਈ ਆਰ ਟੀ ਵੱਲੋਂ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੋਗਾ ਚਮਕੌਰ ਸਿੰਘ ਅਤੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਮਾਨਸਾ ਹਰਿੰਦਰ ਸਿੰਘ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਇਸ ਪ੍ਰੀਖਿਆ ਦੀ ਨਿਗਰਾਨੀ ਲਈ ਤੈਨਾਤ ਕੀਤਾ ਸੀ। ਜਿਹਨਾਂ ਦੀ ਦੇਖਰੇਖ ਹੇਠ ਵਿੱਚ ਇਹ ਪ੍ਰੀਖਿਆਂ ਸਫ਼ਲਤਾ ਪੂਰਵਕ ਸੰਪਨ ਹੋਈ ਅਤੇ ਨਕਲ ਆਦਿ ਦਾ ਕੋਈ ਕੇਸ ਸਾਹਮਣੇ ਨਹੀ ਆਇਆ।

 ਪ੍ਰੀਖਿਆ ਕੇਂਦਰਾ ਤੇ ਸਭ ਤਰਾ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ 

ਪ੍ਰੀਖਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ। ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਸੀਨੀਅਰ ਅਸਿਸਟੈਂਟ ਸ਼ੁਭਾਸ਼ ਕੁਮਾਰ , ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ ,ਅਧਿਆਪਕ ਸੰਦੀਪ ਸਿੰਘ, ਸਮੂਹ ਕੇਂਦਰ ਸੁਪਰੀਡੈਂਟ ਅਤੇ ਨਿਗਰਾਨ ਅਮਲੇ ਵੱਲੋਂ ਪ੍ਰੀਖਿਆਂ ਦੀ ਸਫਲਤਾ ਲਈ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ

ਜ਼ਿਲ੍ਹੇ 'ਚ ਇੱਕੋ ਦਿਨ ਹੋਏ 6053 ਵਿਦਿਆਰਥੀਆਂ ਦੇ ਨਵੇਂ ਦਾਖਲੇ : ਡਿਪਟੀ ਕਮਿਸ਼ਨਰ

 "ਦਾਖ਼ਲਿਆਂ ਦਾ ਮਹਾਂ-ਅਭਿਆਨ"



·        ਕਿਹਾ, ਬਲਾਕ ਬਠਿੰਡਾ ਨੇ 1801 ਦਾਖਲੇ ਕਰਕੇ ਪੰਜਾਬ ਚੋਂ ਕੀਤਾ ਪਹਿਲਾ ਸਥਾਨ ਹਾਸਿਲ

·        ਡਿਪਟੀ ਕਮਿਸ਼ਨਰ ਨੇ ਦਿੱਤੀ ਅਧਿਆਪਕਾਂ ਨੂੰ ਵਧਾਈ

          ਬਠਿੰਡਾ, 11 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲ੍ਹੇ ਬਠਿੰਡਾ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ ਹੈ। ਇਸੇ ਤਹਿਤ ਬੀਤੇ ਕੱਲ੍ਹ ਇੱਕੋ ਦਿਨ ਵਿੱਚ ਜ਼ਿਲ੍ਹੇ ਦੇ ਸਕੂਲਾਂ ਵਿੱਚ 6053 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਬਲਾਕ ਬਠਿੰਡਾ ਨੇ ਰਿਕਾਰਡ ਕਾਇਮ ਕਰਦਿਆਂ 1801 ਦਾਖਲੇ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ 1 ਦਿਨ ਵਿੱਚ ਇੱਕ ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ-ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਸ਼ਿਵਪਾਲ ਗੋਇਲ ਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ. ਮੇਵਾ ਸਿੰਘ ਸਿੱਧੂ ਨੇ ਦੱਸਿਆ ਕਿ ਵਿਭਾਗੀ ਟੀਚੇ ਅਨੁਸਾਰ ਜ਼ਿਲ੍ਹੇ ਵਿੱਚ 5435 ਨਵੇਂ ਵਿਦਿਆਰਥੀ ਦਾਖਲ ਕਰਨੇ ਸਨ ਪਰ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 6053 ਤੱਕ ਪਹੁੰਚ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਵੱਖ-ਵੱਖ ਜ਼ਿਲ੍ਹਾ ਟੀਮਾਂ ਸਮੇਤ ਬਹੁਤ ਸਾਰੇ ਅਧਿਆਪਕਾਂ ਨੇ ਤਾਂ ਸਵੇਰੇ 8 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਦਾਖਲੇ ਕੀਤੇ।

          ਉਨ੍ਹਾਂ ਕਿਹਾ ਕਿ ਪ੍ਰਾਪਤ ਵੇਰਵਿਆਂ ਅਨੁਸਾਰ ਜ਼ਿਲ੍ਹੇ ਵਿੱਚ ਬੀਤੇ ਕੱਲ੍ਹ ਇੱਕੋ ਦਿਨ ਵਿੱਚ ਐੱਲ.ਕੇ.ਜੀ. ਤੇ ਯੂ.ਕੇ.ਜੀ. ਜਮਾਤ ਵਿੱਚ 2739, ਪਹਿਲੀ ਤੋਂ ਪੰਜਵੀਂ ਜਮਾਤ ਵਿੱਚ 960, ਛੇਵੀਂ ਤੋਂ ਅੱਠਵੀਂ ਜਮਾਤ ਵਿੱਚ 1213, ਨੌਂਵੀਂ ਤੋਂ ਦਸਵੀਂ ਜਮਾਤ ਵਿੱਚ 659, ਅਤੇ ਗਿਆਰਵੀਂ ਤੋਂ ਬਾਰਵੀਂ ਜਮਾਤ ਵਿੱਚ 482 ਵਿਦਿਆਰਥੀਆਂ ਨੇ ਨਵੇਂ ਦਾਖਲੇ ਹੋਏ ਹਨ।

          ਇਸ ਮੌਕੇ ਸੈਕੰਡਰੀ ਤੇ ਐਲੀਮੈਂਟਰੀ ਦੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਇਕਬਾਲ ਸਿੰਘ ਬੁੱਟਰ ਤੇ ਸ. ਮਹਿੰਦਰਪਾਲ ਸਿੰਘ ਭਗਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੱਤ ਵਿੱਦਿਅਕ ਬਲਾਕਾਂ ਵਿੱਚ ਦਾਖਲਿਆਂ ਨੂੰ ਲੈ ਕੇ ਤਿਓਹਾਰ ਵਰਗਾ ਮਾਹੌਲ ਬਣਿਆ ਰਿਹਾ। ਸ. ਬੁੱਟਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਆਦਰਸ਼ ਸਕੂਲ ਕੈਨਾਲ ਕਾਲੋਨੀ ਸਕੂਲ ਵਿੱਚ ਕੱਲ 184 ਨਵੇਂ ਦਾਖਲੇ ਹੋਏ ਹਨ। ਇਸੇ ਤਰ੍ਹਾਂ ਸੈਕੰਡਰੀ ਸਕੂਲ ਪਰਸ ਰਾਮ ਨਗਰ ਚ 85 ਨਵੇਂ ਦਾਖਲੇ ਤੇ ਪ੍ਰਾਇਮਰੀ ਸਕੂਲ ਸੰਜੇ ਨਗਰ ਚ 90 ਨਵੇਂ ਦਾਖਲੇ ਹੋਏ ਹਨ।

          ਸ. ਇਕਬਾਲ ਸਿੰਘ ਬੁੱਟਰ ਨੇ ਦੱਸਿਆ ਕਿ ਪਿੰਡ ਬੁਰਜ ਮਾਨਸ਼ਾਹੀਆਂ ਦੀ ਅਧਿਆਪਕਾਂ ਪ੍ਰਵੀਨ ਸ਼ਰਮਾ ਸਮੇਤ ਹੋਰ ਬਹੁਤ ਸਾਰੇ ਅਧਿਆਪਕਾਂ ਨੇ ਇੱਟਾਂ ਦੇ ਭੱਠਿਆਂ ਅਤੇ ਉਦਯੋਗਿਕ ਅਦਾਰਿਆਂ ਤੱਕ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਕੇ ਦਾਖਲਿਆਂ ਸਬੰਧੀ ਪ੍ਰੇਰਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਮੌੜ ਮੰਡੀ ਨਿਵਾਸੀ ਕ੍ਰਿਸ਼ਨ ਲਾਲ ਅਨੁਸਾਰ ਸਿੱਖਿਆ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਨੇ ਵਿਦਿਆਰਥੀਆਂ ਦੇ ਸਿਰਫ ਨਵੇਂ ਦਾਖਲੇ ਹੀ ਨਹੀਂ ਕੀਤੇ ਸਗੋਂ ਨਵੀਂ ਰੂਹ ਵੀ ਫੂਕੀ ਹੈ ਜਿਸਦੇ ਬਹੁਤ ਸਾਰਥਕ ਨਤੀਜੇ ਮਿਲਣਗੇ।

          ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਦਾਖ਼ਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਰੋਜ਼ਾਨਾ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।

          ਇਸ ਮੌਕੇ ਮੁੱਖ ਅਧਿਆਪਕ ਸੁਖਦੀਪ ਸਿੰਘ, ਪ੍ਰਿੰਸੀਪਲ ਗੁਰਮੇਲ ਸਿੰਘ ਤੇ ਮੁੱਖ ਅਧਿਆਪਕਾਂ ਮੀਨੂ ਸਿੰਗਲਾ ਆਦਿ ਹਾਜ਼ਰ ਸਨ।






Mar 11, 2023

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆਂ ਦੀਆਂ ਤਿਆਰੀਆਂ ਮੁਕੰਮਲ



 ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 

ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਕਰਵਾਈ ਜਾ ਰਹੀ  ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆਂ ਜੋ ਕਿ ਐਸ ਸੀ ਈ ਆਰ ਟੀ ਵੱਲੋਂ ਆਯੋਜਿਤ ਕੀਤੀ ਜਾ ਰਹੀ ਹੈ ਸਬੰਧੀ 

ਜਿਲ੍ਹਾ ਫਾਜਿਲਕਾ ਵਿੱਚ ਤਿਆਰੀਆਂ ਮੁਕੰਮਲ ਕਰ ਲਈਆ ਗਈਆ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾਂ ਸੁਖਵੀਰ ਸਿੰਘ ਬੱਲ ਅਤੇ ਜ਼ਿਲ੍ਹਾ ਨੋਡਲ ਅਫਸਰ ਪ੍ਰਿਸੀਪਲ ਮਨੋਜ ਸ਼ਰਮਾ ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਇਹ ਪ੍ਰੀਖਿਆ ਸਵੇਰ ਅਤੇ ਸ਼ਾਮ ਦੇ ਬੈਂਚ ਵਿੱਚ ਜ਼ਿਲ੍ਹਾ ਹੈਡਕੁਆਰਟਰ ਤੇ ਬਣਾਏ 11  ਪ੍ਰੀਖਿਆ ਕੇਂਦਰਾਂ ਵਿੱਚ ਲਈ ਜਾਵੇਗੀ। ਸਵੇਰ ਦੀ ਸ਼ਿਫਟ ਵਿੱਚ 3432 ਉਮੀਦਵਾਰਾਂ ਵੱਲੋਂ ਅਧਿਆਪਕ ਯੋਗਤਾ ਪਰੀਖਿਆ 1 ਅਤੇ ਸ਼ਾਮ ਦੀ ਸ਼ਿਫਟ ਵਿੱਚ ਵੀ 3432 ਉਮੀਦਵਾਰਾਂ ਵੱਲੋਂ ਅਧਿਆਪਕ ਯੋਗਤਾ ਪ੍ਰੀਖਿਆ 2 ਦਿੱਤੀ ਜਾ ਰਹੀ ਹੈ। 

ਡਾ ਬੱਲ ਨੇ ਕਿਹਾ ਕਿ ਪ੍ਰੀਖਿਆ ਕੇਂਦਰਾ ਤੇ ਸਭ ਤਰਾ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਪ੍ਰੀਖਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸੀਨੀਅਰ ਅਸਿਸਟੈਂਟ ਸ਼ੁਭਾਸ਼ ਕੁਮਾਰ ਅਤੇ ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ ਵੱਲੋਂ ਪ੍ਰੀਖਿਆਂ ਦੀਆਂ ਤਿਆਰੀਆਂ ਲਈ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।

ਉਹਨਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਪ੍ਰੀਖਿਆ ਦੀ ਸਫਲਤਾ ਲਈ ਜਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਜਿਲ੍ਹਾ ਸਿਵਲ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।

ਕੰਮ ਤੇ ਜਾ ਰਹੇ ਮਿਸਤਰੀ ਨੂੰ ਰੋਕ ਕੇ ਨਕਾਬਪੋਸ਼ ਲੁਟੇਰਿਆਂ ਨੇ ਲੁੱਟੀ ਨਗਦੀ

 


ਅਬੋਹਰ, 11 ਮਾਰਚ ( ਬਲਰਾਜ ਸਿੰਘ ਸਿੱਧੂ /ਹਰਵੀਰ ਬੁਰਜਾਂ  )-ਸ਼ਹਿਰ ਵਿਚ ਪਿੱਛਲੇ ਕੁਝ ਦਿਨਾਂ ਤੋਂ ਗੁੰਡਾਂ ਤੱਤਾਂ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ। ਬੀਤੇ ਦਿਨੀਂ ਅਣਪਛਾਤੇ ਲੁਟੇਰਿਆਂ ਨੇ ਨਕਾਬਪੋਸ਼ ਲੁਟੇਰਿਆਂ ਨੇ ਆਲਮਗੜ੍ਹ ਬਾਈ ਪਾਸ ਤੇ ਇਕ ਵਿਅਕਤੀ ਨੂੰ ਲੁੱਟਿਆ ਸੀ। ਪਰ ਅੱਜ ਕਿੱਲਿਆਂ ਵਾਲੀ ਬਾਈਪਾਸ ਦੇ ਨੇੜੇ ਇਕ ਬਾਈਕ ਸਵਾਰ ਨੂੰ ਦੋ ਨਕਾਬਪੋਸ਼ ਲੁਟੇਰਿਆਂ ਨੇ ਬਾਈਕ ਦੀ ਚਾਬੀ ਕੱਢ ਕੇ ਨਗਦੀ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਵਨ ਦੀ ਪੁਲਿਸ ਮੌਤੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਆਨੰਦ ਨਗਰੀ ਵਾਸੀ ਰਾਮ ਕੁਮਾਰ ਜੋ ਕਿ ਮਿਸਤਰੀ ਦਾ ਕੰਮ ਕਰਦਾ ਹੈ। ਅੱਜ ਆਪਣੇ ਬਾਈਕ ਤੇ ਸਵਾਰ ਹੋ ਕੇ ਬਾਂਸਲ ਭੱਠੇ ਤੋਂ ਕਿੱਲਿਆਂ ਵਾਲੀ ਬਾਈਪਾਸ ਦੇ ਨੇੜੇ ਜਾ ਰਿਹਾ ਸੀ ਤਾਂ ਇਸ ਦੌਰਾਨ ਬਾਈਕ ਤੇ ਆਏ ਦੋ ਨਕਾਬਪੋਸ਼ ਨੌਜਾਵਨਾਂ ਨੇ ਗੰਡਾਸਾ ਦਿਖਾਉਦਿਆਂ ਹੋਇਆਂ ਉਸਦੇ ਬਾਈਕ ਦੀ ਚਾਬੀ ਕੱਢ ਲਈ ਅਤੇ ਉਸਦੀ ਜੇਬ ਵਿਚੋਂ 2 ਹਜ਼ਾਰ ਰੁਪਏ ਅਤੇ ਮੋਬਾਇਲ ਲੁੱਟ ਕੇ ਫਰਾਰ ਹੋ ਗਏ। ਰਾਮ ਕੁਮਾਰ ਦੁਆਰਾ ਵਿਰੋਧ ਕਰਨ ਤੇ ਉਸ ਨੂੰ ਗੰਡਾਸੇ ਨਾਲ ਮਾਰਨ ਦੀ ਕੋਸ਼ਿਸ਼ ਕੀਤੀ ।

ਫੋਟੋ ਫਾਇਲ 6ZK_S1N48”_11_02


ਸੀਡੀ ਪ੍ਰੋਗਰਾਮ ਵਿੱਚ ਖੇਤੀ ਮਸ਼ੀਨਾਂ ਲਈ ਡਰਾਅ ਨਿਕਲ ਚੁੱਕੇ ਹਨ, ਸਬੰਧਤ ਕਿਸਾਨ ਮਸ਼ੀਨਾਂ ਦੀ ਖਰੀਦ ਕਰਨ ਮੁੱਖ ਖੇਤੀਬਾੜੀ ਅਫ਼ਸਰ


ਫਾਜ਼ਿਲਕਾ 11 ਮਾਰਚ- ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 
ਮੁੱਖ ਖੇਤੀਬਾੜੀ ਅਫਸਰ ਸਰਵਣ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਨਵੀਆਂ ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ ਸਬਸਿਡੀ ਦੇਣ ਲਈ ਡਰਾਅ ਕੱਢੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੇ ਨਾਂ ਡਰਾਅ ਰਾਹੀਂ ਚੁਣੇ ਗਏ ਹਨ ਉਹ ਕਿਸਾਨ ਅਪਣੇ ਨਾਂ ਦਾ ਪਤਾ ਲਗਾਉਣ ਲਈ ਤੁਰੰਤ ਪੋਰਟਲ ਤੇ ਆਪਣੇ ਵੇਰਵੇ ਚੈਕ ਕਰਨ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮੇਂ ਵਿਚ ਮਸ਼ੀਨ ਦੀ ਖਰੀਦ ਕਰਨੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸਾਨਾਂ ਨੂੰ ਪੋਰਟਲ ਤੋਂ ਜਾਣਕਾਰੀ ਪ੍ਰਾਪਤ ਕਰਨ ਵਿੱਚ ਦਿੱਕਤ ਆ ਰਹੀ ਹੈ ਤਾਂ ਅਜਿਹੇ ਕਿਸਾਨ ਜਿਨ੍ਹਾਂ ਨੇ ਮਸ਼ੀਨਰੀ ਖਰੀਦਣ ਲਈ ਆਨਲਾਈਨ ਸਬਸਿਡੀ ਲੈਣ ਲਈ ਅਪਲਾਈ ਕੀਤਾ ਸੀ ਉਹ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਤੁਰੰਤ ਸੰਪਰਕ ਕਰਨ।

ਸਿੱਖੋ ਤੇ ਵੱਧੋ ਪ੍ਰੋਗਰਾਮ ਤਹਿਤ ਬਚਿਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਕਰਵਾਇਆ ਜਾਣੂੰ



ਫਾਜ਼ਿਲਕਾ, 11 ਮਾਰਚ   ਬਲਰਾਜ ਸਿੰਘ ਸਿੱਧੂ/ਹਰਵੀਰ ਬੁਰਜਾਂ 

ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂੰ ਦੁਗਲ ਦੇ ਦਿਸ਼ਾਨਿਰਦੇਸ਼ਾ ਤਹਿਤ ਜ਼ਿਲੇ੍ਹ ਅੰਦਰ ਚਲਾਏ ਜਾ ਰਹੇ ਸਿੱਖੋ ਤੇ ਵਧੋ ਪ੍ਰੋਗਰਾਮ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋ ਪਿੰਡ ਝੁੱਗੇ ਮਹਿਤਾਬ ਸਿੰਘ  ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰੀਤੂ ਬਾਲਾ ਵੱਲੋਂ ਸਿੱਖੋ ਤੇ ਵੱਧੋ ਪ੍ਰੋਗਰਾਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਝੁੱਗੇ ਮਹਿਤਾਬ ਸਿੰਘ  ਵਿਖੇ  ਸਕੂਲੀ ਬੱਚਿਆਂ  ਨੂੰ ਦੱਸਿਆ ਕਿ ਉਨ੍ਹਾਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਈ ਸਾਨੂੰ ਛੁੰਦਾ ਹੈ ਤਾਂ ਸਾਨੂੰ ਉਸਦੇ ਛੂਹਣ ਤੋਂ ਅਹਿਸਾਸ ਹੋਣਾ ਚਾਹੀਦਾ ਹੈ ਕਿ ਉਹ ਗੁੱਡ ਹੈ ਜਾਂ ਬੈਡ ਹੈ। ਉਨ੍ਹਾਂ ਕਿਹਾ ਕਿ ਜੇਕਰ ਆਪਾਂ ਨੂੰ ਕੁਝ ਗਲਤ ਲਗਦਾ ਹੈ ਤਾਂ ਇਸ ਸਬੰਧੀ ਆਪਣੇ ਮਾਤਾਪਿਤਾ ਨਾਲ ਗਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਮਾਤਾਪਿਤਾ ਤੋਂ ਕੋਈ ਗੱਲ ਲੁਕਾਉਣੀ ਨਹੀਂ ਚਾਹੀਦੀ।

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਗੁੱਡ ਟੱਚਬੈਡ ਟੱਚਬਾਲ ਸ਼ੋਸ਼ਣ ਅਤੇ ਬਾਲ ਮਜ਼ਦੂਰੀ ਸਬੰਧੀ ਵੀਡਿਓ ਦਿਖਾ ਕੇ ਬਚਿਆਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਅਤੇ ਸਕੂਲੀ ਸਟਾਫ ਨੂੰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜੇਕਰ ਸਕੂਲ ਵਿੱਚ ਕੋਈ ਅਨਾਥ ਜਾਂ ਸਿੰਗਲ ਪੇਰੈਂਟਸ ਬੱਚਾ ਹੈ ਤਾਂ ਉਸਨੂੰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ 4000 ਰੁਪਏ ਪ੍ਰਤੀ ਮਹੀਨਾ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ।

ਇਸ ਮੌਕੇ ਰਜਿੰਦਰ ਕੁਮਾਰਰੰਜਨਾ ਰਾਣੀਸੁਨੀਤਾ ਰਾਣੀਸੰਤੋਸ਼ ਰਾਣੀਹੀਨਾ ਰਾਜਦੇਵਸੰਦੀਪ ਕੁਮਾਰਵਿਜੈ ਕੁਮਾਰਚੰਨਾ ਸਿੰਘਕੁਲਵੰਤ ਸਿੰਘਸੁਮਨ ਰਾਣੀਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਕਰਮਚਾਰੀ ਰੁਪਿੰਦਰ ਸਿੰਘਨਿਸ਼ਾਨ ਸਿੰਘ ਹਾਜ਼ਰ ਸਨ।