Nov 23, 2022

ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ 25 ਨਵੰਬਰ 2022 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ


ਪਲੇਸਮੈਂਟ ਕੈਂਪ ਵਿਚ ਨੋਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ

ਫਾਜ਼ਿਲਕਾ, 23 ਨਵੰਬਰ

          ਵਧੀਕ ਡਿਪਟੀ ਕਮਿਸ਼ਨਰ (ਵਿਕਾਸਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਰੋਜਗਾਰ ਦਫਤਰ ਵਿਖੇ 25 ਨਵੰਬਰ 2022 ਦਿਨ  ਸ਼ੁਕਰਵਾਰ ਨੂੰ ਜਿਲ੍ਹਾ ਪੱਧਰੀ `ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋਡੀਸੀ ਦਫ਼ਤਰਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿਚ ਵੱਖ-ਵੱਖ ਕੰਪਨੀਆਂ ਸ਼ਮੂਲੀਅਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਲੜਕੇ ਤੇ ਲੜਕੀਆਂ ਵੱਧ ਤੋਂ ਵੱਧ ਸ਼ਿਰਕਤ ਕਰਨ ਤੇ ਆਪਣਾ ਰੋਜਗਾਰ ਹਾਸਲ ਕਰਨ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਅਲਾਈਂਸ ਗਰੋਅ (ਪੇਅ ਟੀ ਐਮ ਅਤੇ ਸਵੀਗੀ) ਅਤੇ ਐਸ. ਆਈ. ਐਸ ਸਿਕਿਯੋਰਿਟਜ਼ ਕੰਪਨੀਆਂ ਭਾਗ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਦਸਵੀਬਾਰਵੀਂ ਪਾਸ ਅਤੇ ਗ੍ਰੈਜੂਏਸ਼ਨ ਪਾਸਆਈ.ਟੀ.ਆਈ. ਦਾ ਕੋਰਸ (ਫੀਟਰਟਰਨਰਸੀ.ਐਨ.ਸੀ. ਆਪ੍ਰੇਟਰ ਆਦਿ ਵੱਖ-ਵੱਖ ਟਰੇਡਾਂ) ਪਾਸ ਲੜਕੇ ਲੜਕੀਆ ਭਾਗ ਲੈ ਸਕਦੇ ਹਨ।

          ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਵਾਲਿਆਂ ਦੀ ਉਮਰ 18 ਤੋਂ 30 ਸਾਲ ਲਾਜਮੀ ਹੋਣੀ ਚਾਹੀਦੀ ਹੈ। ਇਸ ਕੈਂਪ ਵਿਚ ਸਿਲੈਕਟ ਹੋਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ 10 ਹਜ਼ਾਰ ਤੋਂ 18 ਹਜ਼ਾਰ ਤੋਂ ਇਲਾਵਾ ਪੀ.ਐਫ.ਈ.ਐਸ.ਆਈ.ਬੋਨਸਗਰੈਜੂਏਟੀ ਆਦਿ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7986115001, 9814543684 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਕੰਨਿਆ ਸਕੂਲ ਵਿੱਚ ਬਾਜਰੇ ਦੀ ਖੁਰਾਕ ਤਿਆਰ ਕਰਨ ਦੀ ਗਤੀਵਿਧੀ ਪੂਰੀ ਕੀਤੀ ਗਈ*




ਅਬੋਹਰ  
ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਮਿਡ-ਡੇ-ਮੀਲ ਤਹਿਤ ਬਾਜਰੇ ਦੀ ਖੁਰਾਕ ਖਾਣ ਵਾਲੀਆਂ ਵਸਤੂਆਂ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਪਕਵਾਨ ਬਣਾਉਣ ਦੀ ਗਤੀਵਿਧੀ ਪੂਰੀ ਕੀਤੀ ਗਈ। ਜਾਣਕਾਰੀ ਦਿੰਦਿਆਂ ਸਕੂਲ ਦੇ ਮੀਡੀਆ ਇੰਚਾਰਜ ਅਧਿਆਪਕ ਅਮਿਤ ਬੱਤਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਲਟਸ ਡਾਈਟ ਮੋਟੇ ਅਨਾਜ ਦੇ ਪਕਵਾਨ ਬਣਾਉਣ ਦੀ ਗਤੀਵਿਧੀ ਪੂਰੀ ਕੀਤੀ ਗਈ। ਇੰਟਰਨੈਸ਼ਨਲ ਮਿਲਟਸ ਈਅਰ 2023 ਤਹਿਤ ਲੜਕੀਆਂ ਦੇ ਸਕੂਲ ਵਿੱਚ ਪਕਵਾਨ ਮੁਕਾਬਲੇ, ਕੁਇਜ਼ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾਂ ਨੇ ਬਾਜਰੇ ਨਾਲ ਸਬੰਧਤ ਕਈ ਤਰ੍ਹਾਂ ਦੇ ਪਕਵਾਨ ਤਿਆਰ ਕੀਤੇ। ਇਨ੍ਹਾਂ ਪਕਵਾਨਾਂ ਵਿੱਚ ਬਾਜਰਾ ਜਵਾਰ ਅਤੇ ਰਾਗੀ ਖਿਚੜੀ, ਬਾਜਰੇ ਦੇ ਲੱਡੂ, ਬਾਜਰੇ ਦਾ ਥੇਪਲਾ, ਬਾਜਰੇ ਦੀ ਚਪਾਤੀ ਜਵਾਰ ਦਾ ਹਲਵਾ, ਬਾਜਰੇ ਦਾ ਡੋਸਾ, ਰਾਗੀ ਚਾਟ, ਬਾਜਰਾ ਜਵਾਰ ਕਚੋਰੀ, ਬਾਜਰੇ ਜਵਾਰ ਦੇ ਡੰਪਲਿੰਗ ਅਤੇ ਬਿਸਕੁਟ ਆਦਿ ਤਿਆਰ ਕੀਤੇ ਜਾਂਦੇ ਹਨ। ਸ੍ਰੀਮਤੀ ਸਮਾਈਲੀ ਫੁਟੇਲਾ ਅਤੇ ਕਪਿਲ ਗੋਇਲ ਇੰਚਾਰਜ ਸਨ। ਪਿ੍ੰਸੀਪਲ ਸ੍ਰੀਮਤੀ ਸੁਨੀਤਾ ਬਿਲੰਦੀ ਅਤੇ ਸ੍ਰੀਮਤੀ ਅਮਨ ਚੁੱਘ ਨੇ ਵਿਦਿਆਰਥਣਾਂ ਅਤੇ ਪ੍ਰਬੰਧਕੀ ਅਧਿਆਪਕਾਂ ਨੂੰ ਵਧਾਈ ਦਿੱਤੀ |

Nov 22, 2022

ਦੋ ਰੋਜ਼ਾ ਪਲੇਸਮੈਂਟ ਕੈਂਪ 24 ਤੇ 25 ਨਵੰਬਰ ਨੂੰ :



          ਬਠਿੰਡਾ, 22 ਨਵੰਬਰ : 

ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ- ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਇਸ ਤਹਿਤ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵਿਖੇ 24 ਤੇ 25 ਨਵੰਬਰ 2022 ਨੂੰ ਅਪੋਲੋ ਹੋਮ ਕੇਅਰ ਨਵੀਂ ਦਿੱਲੀ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ..ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ 24 ਤੇ 25 ਨਵੰਬਰ 2022 ਨੂੰ ਸਵੇਰੇ 9:30 ਵਜੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋਨੇੜੇ ਚਿਲਡਰਨ ਪਾਰਕਸਿਵਲ ਲਾਇਨਬਠਿੰਡਾ ਵਿਖੇ ਅਪੋਲੋ ਹੋਮ ਕੇਅਰ ਦਿੱਲੀ ਵੱਲੋਂ ਹੋਮ ਕੇਅਰ ਨਰਸਾਂ ਦੀਆਂ ਆਸਾਮੀਆਂ ਲਈ ਇੰਟਰਵਿਓ ਕੀਤੀ ਜਾਵੇਗੀ

            ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਤਨਖਾਹ ਪ੍ਰਤੀ ਮਹੀਨਾਂ 17000 ਰੁਪਏ ਤੋਂ 40000 ਰੁਪਏ ਤੱਕ ਹੋਵੇਗੀ। ਇਸ ਮੇਲੇ  ਜੀ.ਐੱਨ.ਐੱਮ., .ਐੱਨ.ਐੱਮਤੇ ਬੀ.ਐਸ.ਸੀ. (ਨਰਸਿੰਗਪਾਸ ਤੇ ਅਖੀਰਲੇ ਸਾਲ ਵਿੱਚ ਪੜ੍ਹਦੇ ਵਿਦਿਆਰਥੀ ਵੀ ਭਾਗ ਲੈ ਸਕਦੇ ਹਨ ਇਨ੍ਹਾਂ ਅਸਾਮੀਆਂ ਦੀ ਸਿਲੈਕਸ਼ਨ ਦਿੱਲੀ ਅਤੇ ਐਨ.ਸੀ.ਆਰਖੇਤਰ ਲਈ ਕੀਤੀ ਜਾਵੇਗੀ

            ਇਸ ਮੌਕੇ ਡਿਪਟੀ ਸੀ..ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਸਮੇਂ-ਸਮੇਂ ਸਿਰ ਪਲੇਸਮੈਂਟ ਕੈਪਾਂ ਅਤੇ ਰੋਜਗਾਰ ਮੇਲਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ..ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ


 

 

ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਫਰੀਦਕੋਟ 'ਚ ਸ਼ਾਨੋ–ਸ਼ੌਕਤ ਨਾਲ ਸ਼ੁਰੂ

 

 

faridkot news, faridkot news updates, faridkot ki bat


 

 

ਫਰੀਦਕੋਟ 22 ਨਵੰਬਰ

66ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ  ਖੇਡਾਂ ਅੱਜ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਸ਼ਾਨੋਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ।  ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸ.ਐਸ.ਪੀ. ਸ੍ਰੀ ਰਾਜਪਾਲ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਹੈਜੋ ਹਰ ਸਾਲ 46 ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਸਕਾਰ ਜੇਤੂਆਂ ਨੂੰ ਪ੍ਰਸੰਸਾ ਪੱਤਰ ਸਮੇਤ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਖੇਡ ਢਾਂਚਾ ਮਜ਼ਬੂਤ ਕਰਕੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਫਿਰ ਤੋਂ ਨੰਬਰ ਇੱਕ ਸੂਬਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਾਇਮਰੀ ਪੱਧਰ ਤੋਂ ਹੀ ਬੱਚਿਆਂ ਨੂੰ ਖੇਡਾਂ ਪ੍ਰਤੀ ਆਕਰਸ਼ਿਤ ਕਰਨ ਲਈ ਬਲਾਕ ਤੇ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ।

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸਥਾਪਤੀ ਸਮੇਂ ਤੋਂ ਹੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਸ਼ੁਰੂ ਕੀਤੇ ਹਨ ਅਤੇ ਖੇਡਾਂ ਵਤਨ ਪੰਜਾਬ ਦੀਆਂ‘ ਵਰਗੇ ਵੱਡੇ ਈਵੈਂਟ ਕਰਵਾਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਖੇਡਾਂ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹੇਗਾ ਤੇ ਅਜਿਹੀਆਂ ਖੇਡਾਂ ਛੋਟੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਵਿੱਚ ਵੀ ਵੱਡੇ ਪਲੇਟਫਾਰਮ ਮੁਹੱਈਆ ਕਰਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਖੇਡਾਂ ਦੀ ਨਰਸਰੀ ਤਿਆਰ ਹੋਵੇਗੀ ਤੇ ਇਹ ਖਿਡਾਰੀ ਰਾਜਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਨਾਮਨਾ ਖੱਟ ਕੇ ਆਪਣਾ ਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ।

 

ਇਸ ਮੌਕੇ ਜਿਲਾ ਸਿੱਖਿਆ ਅਫਸਰ ਸ਼ਿਵਰਾਜ ਕਪੂਰ  ਨੇ ਦੱਸਿਆ ਕਿ ਫਰੀਦਕੋਟ ਵਿਖੇ 22 ਤੋਂ 27 ਨਵੰਬਰ 2022 ਤੱਕ ਪੰਜਾਬ ਅੰਤਰ ਜਿਲਾ ਸਕੂਲ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਇਸ ਵਿੱਚ ਪੰਜਾਬ ਦੇ ਵੱਖ ਵੱਖ ਜਿਲ੍ਹਿਆ ਦੇ ਸਕੂਲਾਂ ਤੋਂ ਕ੍ਰਿਕਟ ਅੰਡਰ-19 ਲੜਕੀਆਂ, ਹੈਂਡਬਾਲ ਅੰਡਰ 14-17 ਲੜਕੇ-ਲੜਕੀਆਂ ਅਤੇ ਬਾਲ ਸ਼ੂਟਿੰਗ ਅੰਡਰ-17 ਲੜਕੇ-ਲੜਕੀਆਂ ਭਾਗ ਲੈਣਗੇ। ਇਸ ਤੋਂ ਪਹਿਲਾ ਲਵਨੀਤ ਕੌਰ ਹੈਂਡਬਾਲ ਨੈਸ਼ਨਲ ਖਿਡਾਰਣ ਨੇ ਖਿਡਾਰੀਆਂ ਨੂੰ ਖੇਡਾਂ ਖੇਡ ਭਾਵਨਾ ਨਾਲ ਖੇਡਣ ਅਤੇ ਅਨੁਸ਼ਾਸ਼ਨ ਵਿੱਚ ਰਹਿਕੇ ਖੇਡਣ ਦੀ ਸਹੁੰ ਚੁਕਾਈ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

 

ਇਸ ਮੌਕੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪ੍ਰਦੀਪ ਦਿਉੜਾ, ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਪਵਨ ਕੁਮਾਰ, , ਜਿਲਾ ਖੇਡ ਅਫਸਰ ਸ੍ਰੀ ਪਰਮਿੰਦਰ ਸਿੰਘ ਸੰਧੂ, ਸ. ਧਰਮਿੰਦਰ ਸਿੰਘ, ਸ੍ਰੀ ਅਮਨਦੀਪ ਸਿੰਘ ਬਾਬਾ, ਸੁਖਵੰਤ ਸਿੰਘ,  ਸ੍ਰੀ ਅੰਮ੍ਰਿਤ ਅਰੋੜਾ, ਕੁਲਦੀਪ ਸਿੰਘ ਗਿੱਲ, ਬਲਜੀਤ ਸਿੰਘ ਬਰਾੜ,ਕੌਰ ਸਿੰਘ, ਪ੍ਰਿ, ਜਗਦੀਸ਼ ਰਾਏ, ਗੁਰਭਗਤ ਸਿੰਘ ਸੰਧੂ, ਬਲਵਿੰਦਰ ਸੇਖੋਂ, ਸਤਵਿੰਦਰ ਸਿੰਘ, ਜਸਬੀਰ ਸਿੰਘ ਸੰਧੂ, ਸੁਖਵੰਤ ਸਿੰਘ ਆਪ ਆਗੂ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

 

ਸ੍ਰੀ ਮੁਕਤਸਰ ਸਾਹਿਬ ਵਿਚ ਹੁਣ ਤੱਕ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਹੋਈ 236



ਸਿਹਤ ਵਿਭਾਗ ਵਲੋਂ ਡੇਂਗੂ ਦੇ ਵਧ ਰਹੇ ਕੇਸਾਂ ਕਾਰਨ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ 22 ਨਵੰਬਰ

             ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।

            ਇਸ ਸਬੰਧ ਵਿੱਚ ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ  ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਵਿਚ ਡੇਂਗੂ ਦੇ ਕੇਸਾਂ ਦੀ ਗਿਣਤੀ ਵਧ ਕੇ 236 ਹੋ ਗਈ ਹੈ, ਇਸ ਲਈ ਸਾਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ ।

ਕਿੱਥੇ ਕਿੰਨੇ ਨੇ ਡੇਂਗੂ ਦੇ ਮਰੀਜ 

ਡਾ. ਸਿੰਗਲਾ ਨੇ ਦੱਸਿਆ ਕਿ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਕੇਸਾਂ ਦੀ ਗਿਣਤੀ 77, ਮਲੋਟ 65, ਗਿੱਦੜਬਾਹਾ 22 ਹੋ ਗਈ ਹੈ ਅਤੇ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਵੀ ਡੇਂਗੂ ਦੇ 72 ਕੇਸ ਰਿਪੋਰਟ ਹੋਏ ਹਨ।

ਕੀ ਕੀਤੇ ਜਾ ਰਹੇ ਹਨ ਉਪਰਾਲੇ 

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੁਕ ਕਰਨ ਲਈ ਅਤੇ ਸ਼ਹਿਰੀ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ 10 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾਂ ਨਾ ਹੋਣ  ਸਬੰਧੀ ਜਾਣਕਾਰੀ ਦੇ ਰਹੀਆਂ ਹਨ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ।

ਕੀ ਵਰਤੀਆਂ ਜਾ ਸਕਦੀਆਂ ਹਨ ਸਾਵਧਾਨੀਆਂ 

ਡੇਂਗੂ ਤੋਂ ਡਰਣ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਉਹਨਾਂ ਕਿਹਾ ਕਿ ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।


ਕੀ ਨੇ ਡੇਂਗੂ ਦੀਆਂ ਨਿਸ਼ਾਨੀਆਂ 

 ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।- ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ 


ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 23 ਨਵੰਬਰ ਤੋਂ ਸ਼ੁਰੂ



ਸਕੂਲ ਖੇਡਾਂ ਲਈ ਸਬੰਧੀ ਤਿਆਰੀਆਂ ਮੁਕੰਮਲ
ਹੁਸ਼ਿਆਰਪੁਰ, 22 ਨਵੰਬਰ:
ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਕਮ ਚੇਅਰਮੈਨ ਜਿਲ੍ਹਾ ਟੂਰਨਾਮੈਂਟ ਕਮੇਟੀ ਦੀ ਪ੍ਰਧਾਨਗੀ ਅਤੇ ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਅਤੇ ਦਲਜੀਤ ਸਿੰਘ ਡੀ.ਐਮ. ਸਪੋਟਰਸ ਦੀ ਨਿਗਰਾਨੀ ਹੇਠ 23 ਤੋਂ 25 ਨਵੰਬਰ ਤੱਕ ਹੋ ਰਹੀਆਂ ਹਨ। ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਗਮ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਸਵੇਰੇ 11 ਵਜੇ ਰੱਖਿਆ ਗਿਆ ਹੈ।
  ਇੰਜੀ ਸੰਜੀਵ ਗੌਤਮ ਵੱਲੋਂ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਦਲਜੀਤ ਸਿੰਘ ਡੀ. ਐਮ. ਸਪੋਰਟਸ ਨੇ ਦੱਸਿਆ ਕਿ ਖੇਡ ਪ੍ਰਬੰਧਾਂ ਲਈ ਬੀ. ਪੀ.ਈ.ਓ, ਬਲਾਕ ਨੋਡਲ ਅਫ਼ਸਰ ਅਤੇ ਬਲਾਕ ਖੇਡ ਅਫ਼ਸਰ ਅਤੇ  ਵੱਖੋਂ ਵੱਖ ਸਕੂਲਾਂ ਦੇ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ। ਇਸ ਮੀਟਿੰਗ ਦੇ ਮੌਕੇ ਅਮਰਿੰਦਰ ਪਾਲ ਸਿੰਘ ਢਿੱਲੋ ਬੀ. ਪੀ. ਈ. ਓ., ਚਰਨਜੀਤ, ਰਾਜ ਕੁਮਾਰ ਬੀ.ਪੀ.ਈ.ਓ, ਨੀਲਮ ਰਾਣੀ, ਸਿੰਮੀ ਬਾਲਾ, ਰਾਮ ਸਿੰਘ, ਸੁਰਿੰਦਰ ਪਾਲ ਸਿੰਘ, ਗੁਰਵਿੰਦਰ ਕੌਰ, ਸੁਖਵਿੰਦਰ ਸਿੰਘ, ਬ੍ਰਹਮਜੀਤ ਸਿੰਘ, ਗੁਰਮੇਲ ਸਿੰਘ, ਯੋਗਰਾਜ ਸਿੰਘ, ਸਮਰਜੀਤ ਸਿੰਘ ਆਦਿ ਸ਼ਾਮਿਲ ਸਨ।
ਫੋਟੋ:
ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਜਿਲ੍ਹਾ ਪ੍ਰਾਇਮਰੀ ਖੇਡਾਂ ਸਬੰਧੀ ਮੀਟਿੰਗ ਲੈਂਦੇ ਹੋਏ, ਨਾਲ ਖੜ੍ਹੇ ਹਨ ਦਲਜੀਤ ਸਿੰਘ ਡੀ. ਐਮ. ਸਪੋਰਟਸ ਤੇ ਹੋਰ।

ਪੰਜਾਬੀ ਮਾਹ-2022` ਮਨਾਉਣ ਦੇ ਸਬੰਧ ਵਿਚ ਰੂ-ਬ-ਰੂ ਸਮਾਗਮ ਆਯੋਜਿਤ



ਸਮਾਗਮ ਦੌਰਾਨ ਕਾਵਿ ਰਚਨਾ, ਸਲੋਗਨ ਰਚਨਾ,ਮਾਤ ਭਾਸ਼ਾ ਸੁਲੇਖ ਮੁਕਾਬਲੇ ਕਰਵਾਏ ਗਏ
ਫਾਜ਼ਿਲਕਾ, 22 ਨਵੰਬਰ
ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਭਾਸ਼ਾ ਮੰਚ ਵੱਲੋਂ ਸਵ. ਹਰਤਨਵੀਰ ਕੌਰ ਢਿੱਲੋਂ ਅਤੇ ਸਵ. ਅਨੀਤਾ ਕੌਰ ਭੁਪਾਲ ਦੀ ਯਾਦ ਨੂੰ ਸਮਰਪਿਤ ਪੰਜਾਬੀ ਮਾਤ ਭਾਸ਼ਾ ਮੰਚ (ਸੰਯੋਜਕ ਦਰਸ਼ਨ ਢਿੱਲੋਂ ਚਰਚਾ ਕੌਮਾਂਤਰੀ ਯੂ.ਕੇ.), ਡੀ.ਏ.ਵੀ ਕਾਲਜ,ਅਬੋਹਰ ਦੇ ਸਹਿਯੋਗ ਨਾਲ ਪਿ੍ਰੰਸੀਪਲ ਰਾਜੇਸ਼ ਕੁਮਾਰ ਮਹਾਜਨ ਦੀ ਯੋਗ ਨਿਰਦੇਸ਼ਨਾ ਵਿੱਚ `ਪੰਜਾਬੀ ਮਾਹ-2022` ਮਨਾਉਣ ਸੰਬੰਧੀ ਲਹਿੰਦੇ ਅਤੇ ਚੜ੍ਹਦੇ ਪੰਜਾਬੀ ਕਵੀ ਪ੍ਰੋ. ਗੁਰਤੇਜ ਕੋਹਾਰਵਾਲਾ ਨਾਲ ਰੂ-ਬ-ਰੂ ਸਮਾਗਮ 22 ਨਵੰਬਰ 2022 ਨੂੰ ਆਯੋਜਿਤ ਕੀਤਾ ਗਿਆ।
ਇਸ ਮੌਕੇ ਪ੍ਰੋ. ਗੁਰਰਾਜ ਸਿੰਘ ਚਹਿਲ ਨੇ ਸਵਾਗਤੀ ਸ਼ਬਦ ਆਖਦਿਆਂ ਪ੍ਰੋ. ਗੁਰਤੇਜ ਕੋਹਾਰਵਾਲਾ ਦੀ ਜਾਣ-ਪਛਾਣ ਕਰਵਾਈ। ਪ੍ਰੋ. ਗੁਰਤੇਜ ਕੋਹਾਰਵਾਲਾ ਨੇ ਸਰੋਤਿਆਂ ਨਾਲ ਸੰਬੋਧਤ ਹੁੰਦਿਆਂ ਆਪਣੀ ਕਾਵਿ ਸਿਰਜਣ ਪ੍ਰਕ੍ਰਿਆ ਸੰਬੰਧੀ ਵਿਸਥਾਰ ਸਹਿਤ ਚਰਚਾ ਕੀਤੀ।ਉਹਨਾਂ ਦੱਸਿਆ ਕਿ ਉਹ ਵੇਲੇ ਦੇ ਹਾਲਾਤਾਂ ਨੂੰ ਅਤਿ ਸੰਵੇਦਨਸ਼ੀਲਤਾ ਨਾਲ ਗ੍ਰਹਿਣ ਕਰਦੇ ਹਨ। ਇਸੇ ਅਨੁਭਵ ਵਿੱਚੋਂ ਹੀ ਉਹਨਾਂ ਦੀ ਕਵਿਤਾ ਸਹਿਜ ਭਾਵੀ ਰੂਪ ਧਾਰਦੀ ਹੈ।ਕਾਲਜ ਦੇ ਪਿ੍ਰੰਸੀਪਲ ਰਾਜੇਸ਼ ਕੁਮਾਰ ਮਹਾਜਨ ਨੇ ਇਸ ਸਮਾਗਮ ਵਿੱਚ ਸ਼ਾਮਲ ਵੱਖ-ਵੱਖ ਕਾਲਜਾਂ ਦੇ ਅਧਿਆਪਕ  ਸਾਹਿਬਾਨਾਂ, ਸ਼ਹਿਰ ਦੇ ਸਾਹਿਤ ਰਸੀਏ ਸੱਜਣਾਂ ਨੂੰ ਜੀ ਆਇਆਂ ਨੂੰ ਆਖਿਆ ਅਤੇ ਭਾਸ਼ਾ ਵਿਭਾਗ ਫਾਜ਼ਿਲਕਾ ਭਾਸ਼ਾ ਪ੍ਰਤੀ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ। ਡਾ. ਤਰਸੇਮ ਸ਼ਰਮਾ ਨੇ ਮੰਚ ਸੰਚਾਲਨ ਕਰਦਿਆਂ ਅਜੋਕੇ ਸਮਿਆਂ ਵਿੱਚ ਕਵਿਤਾ ਦੀ ਸਾਰਥਕਤਾ ਨੂੰ ਮਹੱਤਵਪੂਰਨ ਦੱਸਿਆ।
 ਜ਼ਿਲਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਨੇ ਕਵੀ ਕੋਹਾਰਵਾਲਾ ਦਾ ਧੰਨਵਾਦ ਕਰਦਿਆਂ ਉਹਨਾਂ ਪਾਸੋਂ ਭਵਿੱਖੀ ਸਹਿਯੋਗ ਦੀ ਆਸ ਪ੍ਰਗਟਾਈ। ਰਾਜਿੰਦਰ ਮਾਜ਼ੀ ਨੇ ਭਾਸ਼ਾ ਵਿਭਾਗ ਫਾਜ਼ਿਲਕਾ ਅਤੇ ਪੰਜਾਬੀ ਵਿਭਾਗ ਡੀ.ਏ.ਵੀ. ਕਾਲਜ, ਅਬੋਹਰ ਦੀ ਇਸ ਸਮਾਗਮ ਲਈ ਸ਼ਲਾਘਾ ਕੀਤੀ। ਇਸ ਸਮਾਗਮ ਵਿੱਚ ਪ੍ਰਤੀਕ ਆਰਟਿਸਟ(ਕਨੇਡਾ), ਐਡਵੋਕੇਟ ਰਵਿੰਦਰ ਗਿੱਲ, ਕਵੀ ਸਤਨਾਮ ਸਿੰਘ, ਰਾਜ਼ਿੰਦਰ ਮਾਜ਼ੀ, ਐਡਵੋਕੇਟ ਸੁਖਜੀਤ ਸਿੰਘ, ਹਰਮੀਤ ਮੀਤ, ਸਚਵੀਰ ਸਿੰਘ, ਸੁਖਜਿੰਦਰ ਢਿੱਲੋਂ, ਵੀਰ ਵਹਾਬ, ਪ੍ਰੋ. ਸਕੁੰਤਲਾ ਮਿੱਢਾ, ਪ੍ਰੋ. ਗੌਰਵ, ਮਨਿੰਦਰ ਸਿੰਘ ਵਿਰਕ, ਕੰਵਲਪ੍ਰੀਤ ਕੌਰ, ਵੀਰਪਾਲ, ਅਜੇ ਕੁਮਾਰ, ਡਾ. ਸੁਰਿੰਦਰ ਆਦਿ ਨੇ ਸ਼ਿਰਕਤ ਕੀਤੀ।
ਜ਼ਿਕਰਯੋਗ ਹੈ ਕਿ ਵਿਭਾਗ ਵੱਲੋਂ ਕਾਵਿ ਉਚਾਰਨ, ਕਾਵਿ ਰਚਨਾ, ਸਲੋਗਨ ਰਚਨਾ, ਮਾਤ ਭਾਸ਼ਾ ਸੁਲੇਖ ਦਾ ਅੰਤਰ ਕਾਲਜ ਮੁਕਾਬਲਾ 18 ਨਵੰਬਰ 2022 ਨੂੰ  ਕਰਵਾਇਆ ਗਿਆ। ਜਿਸ ਵਿਚ ਡੀ.ਏ.ਵੀ ਕਾਲਜ ਅਬੋਹਰ ਤੋਂ ਇਲਾਵਾ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ, ਅਬੋਹਰ, ਐਮ.ਐਮ.ਡੀ.ਡੀ.ਏ.ਵੀ. ਕਾਲਜ, ਗਿੱਦੜਬਾਹਾ, ਐਮ.ਡੀ. ਕਾਲਜ ਆਫ ਐਜੂਕੇਸ਼ਨ, ਅਬੋਹਰ। ਗੋਪੀ ਚੰਦ ਆਰੀਆ ਮਹਿਲਾ ਕਾਲਜ, ਅਬੋਹਰ, ਭਾਗ ਸਿੰਘ ਹੇਅਰ ਖਾਲਸਾ ਗਰਲਜ਼ ਕਾਲਜ, ਕਾਲਾ ਟਿੱਬਾ, ਅਬੋਹਰ, ਗੁਰੂ ਨਾਨਕ ਖਾਲਸਾ ਕਾਲਜ, ਅਬੋਹਰ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਮੈਡਮ ਸਰੋਜ ਅਰੋੜਾ ਮੁਖੀ ਪੰਜਾਬੀ ਵਿਭਾਗ ਐਮ.ਐਮ.ਡੀ.ਡੀ.ਏ.ਵੀ ਕਾਲਜ ਗਿੱਦੜਬਾਹਾ, ਮੈਡਮ ਬਲਜੀਤ ਕੌਰ ਭਾਗ ਸਿੰਘ ਹੇਅਰ ਖਾਲਸਾ ਗਰਲਜ਼ ਕਾਲਜ ਕਾਲਾ ਟਿੱਬਾ ਅਬੋਹਰ। ਸਮਾਗਮ ਵਿਚ ਜ਼ਿਲ੍ਹਾ ਭਾਸ਼ਾ ਅਫਸਰ ਸ਼੍ਰੀ ਭੁਪਿੰਦਰ ਉਤਰੇਜਾ ਉਚੇਚੇ ਰੂਪ ਵਿਚ ਸਾਮਲ ਹੋਏ।
ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਓ.ਪੀ ਕਾਲੜਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਅਪਣੇ ਸੰਬੋਧਨ ਵਿੱਚ ਪ੍ਰੋ. ਗੁਰਰਾਜ ਸਿੰਘ ਚਹਿਲ ਮੁਖੀ ਪੰਜਾਬੀ ਵਿਭਾਗ ਨੇ ਪੰਜਾਬੀ ਮਾਹ ਦੇ ਸੰਬੰਧ ਵਿੱਚ ਅਤੇ ਸ. ਦਰਸ਼ਨ ਸਿੰਘ ਢਿੱਲੋਂ ਮੁਰਾਦਵਾਲਾ(ਯੂ.ਕੇ) ਮੁੱਖ ਸੰਪਾਦਕ ਚਰਚਾ ਕੌਮਾਂਤਰੀ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਸਹਾਇਤਾ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ।ਡਾ. ਤਰਸੇਮ ਸ਼ਰਮਾ ਵੱਲੋਂ ਆਏ ਮਹਿਮਾਨਾਂ ਨਾਲ ਜਾਣ-ਪਛਾਣ ਕਰਵਾਈ ਗਈ ਅਤੇ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਮਾਗਮ ਬਾਰੇ ਵਿਸਤਾਰ ਸਹਿਤ ਜਾਣਕਾਰੀ ਦਿੱਤੀ।ਮੈਡਮ ਕੰਵਲਪ੍ਰੀਤ ਕੌਰ ਅਤੇ ਮੈਡਮ ਵੀਰਪਾਲ ਕੌਰ ਦੀ ਦੇਖ ਰੇਖ ਵਿੱਚ ਕਾਵਿ ਰਚਨਾ, ਸਲੋਗਨ ਰਚਨਾ,ਮਾਤ ਭਾਸ਼ਾ ਸੁਲੇਖ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚੋਂ ਸਲੋਗਨ ਵਿਚ ਤਵਪ੍ਰੀਤ ਕੌਰ ਪਹਿਲੇ ਸਥਾਨ, ਪ੍ਰਿਯੰਕਾ ਅਤੇ ਊਸ਼ਾ ਰਾਣੀ ਦੂਜੇ ਸਥਾਨ ਅਤੇ ਵੀਰਪਾਲ ਕੌਰ ਅਤੇ ਕ੍ਰਿਤਿਕਾ ਤੀਜੇ ਸਥਾਨ ਤੇ ਰਹੇ।ਕਾਵਿ ਰਚਨਾ ਵਿਚ ਪਹਿਲੇ ਸਥਾਨ ਤੇ ਨਵਨੀਤ ਸਿੰਘ ਦੂਜੇ ਸਥਾਨ ਤੇ ਸਤਵੀਰ ਕੌਰ ਅਤੇ ਤੀਜੇ ਸਥਾਨ ਤੇ ਭੁਪਿੰਦਰ ਸਿੰਘ ਰਹੇ।
ਮਾਤ ਭਾਸ਼ਾ ਸੁਲੇਖ ਵਿਚ ਪਹਿਲੇ ਸਥਾਨ ੳੁੱਤੇ ਕਾਜਲ ਦੂਜੇ ਸਥਾਨ ਉੱਤੇ ਕਾਜਲਪ੍ਰੀਤ ਕੌਰ ਅਤੇ ਤੀਜੇ ਸਥਾਨ ਤੇ ਅਨੂ ਰਾਣੀ ਰਹੇ।ਪ੍ਰੋ. ਮਨਿੰਦਰ ਸਿੰਘ ਅਤੇ ਪ੍ਰੋ. ਅਜੇ ਕੁਮਾਰ ਦੀ ਦੇਖ ਰੇਖ ਵਿੱਚ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚੋਂ ਭੁਪਿੰਦਰ ਸਿੰਘ ਗੁਰੂ ਨਾਨਕ ਖਾਲਸਾ ਕਾਲਜ, ਅਬੋਹਰ ਪਹਿਲੇ ਸਥਾਨ ਤੇ ਰਹੇ।ਕਾਜਲਪ੍ਰੀਤ ਕੌਰ ਐਮ.ਐਮ.ਡੀ.ਡੀ.ਏ.ਵੀ ਕਾਲਜ,ਗਿੱਦੜਬਾਹਾ, ਦੂਜੇ ਸਥਾਨ ਅਤੇ ਤੀਜੇ ਸਥਾਨ ਤੇ ਪੁਸ਼ਪਾ ਰਾਣੀ ਗੋਪੀ ਚੰਦ ਆਰੀਆ ਮਹਿਲਾ ਕਾਲਜ, ਅਬੋਹਰ ਰਹੇ।ਨਿਰਣਾਇਕ ਦੀ ਭੂਮਿਕਾ ਪ੍ਰੋ. ਸਰੋਜ ਅਰੋੜਾ, ਡਾ.ਬਲਜੀਤ ਕੌਰ, ਡਾ. ਅਨੂਪਾਲ ਵੱਲੋਂ ਨਿਭਾਈ ਗਈ।
ਇਸ ਮੌਕੇ ਪੋ੍ਰ. ਸਰਬਜੀਤ ਸਿੰਘ, ਡਾ. ਆਸ਼ੂਤੋਸ਼, ਪ੍ਰੋ.ਕੌਰਸੀਰ ਸਿੰਘ, ਡਾ.ਸੁਰਿੰਦਰ ਕੁਮਾਰ ਨੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਇਆ।ਸਰੋਜ ਅਰੋੜਾ, ਡਾ. ਬਲਜੀਤ ਕੌਰ, ਸਚਵੀਰ ਸਿੰਘ, ਪ੍ਰੋ.ਕਮਲੇਸ਼ ਰਾਣੀ, ਪ੍ਰੋ. ਇੰਦਰਜੀਤ ਸਿੰਘ, ਪ੍ਰੋ. ਸ਼ਰੂਤੀ ਆਦਿ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।