Dec 2, 2022

ਵਾਤਾਵਰਣ ਦੀ ਸ਼ੁੱਧਤਾ ਲਈ ਡਿਪਟੀ ਕਮਿਸ਼ਨਰ ਤੇ ਚੈਅਰਮੇਨ ਜ਼ਿਲ੍ਹਾ ਯੋਜ਼ਨਾ ਕਮੇਟੀ ਨੇ ਲਗਾਏ ਫ਼ਲਦਾਰ ਪੌਦੇ

 

barhinda , bathinda news, bathinda news update, bathinda new dc , bahtihnda railway station , bathinda bus stand, bathinda to malout, bathinda to shri muktsar sahib, bathinda to faridkot, bathinda to barnala , bathinda to moga , bathinda to Dabali

ਬਠਿੰਡਾ, 2 ਦਸੰਬਰ : ਵਾਤਾਵਰਣ ਦੀ ਸ਼ੁੱਧਤਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਸੁੰਦਰਤਾ ਨੂੰ ਮੁੱਖ ਰਖਦਿਆਂ ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਅਤੇ ਚੈਅਰਮੇਨ ਜ਼ਿਲ੍ਹਾ ਯੋਜ਼ਨਾ ਕਮੇਟੀ  ਅੰਮ੍ਰਿਤ ਲਾਲ ਅਗਰਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫ਼ਲਦਾਰ ਬੂਟੇ ਲਗਾਏ ਗਏ।

          ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਚੈਅਰਮੇਨ ਜ਼ਿਲ੍ਹਾ ਯੋਜ਼ਨਾ ਕੇਮਟੀ ਸ੍ਰੀ ਅੰਮ੍ਰਿਤ ਲਾਲ ਅਗਰਵਾਲ ਵੱਲੋਂ ਆਪਣੇ ਹੱਥੀਂ ਆੜੂ, ਅੰਬ, ਆਲੂਬੁਖਾਰਾ ਅਤੇ ਚੀਕੂ ਆਦਿ ਦੇ ਫਲ਼ਦਾਰ ਪੌਦੇ ਲਗਾਏ ਗਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਕੰਪਲੈਕਸ ਤੋਂ ਇਲਾਵਾ ਹੋਰ ਵੀ ਸਾਂਝੀਆਂ ਥਾਵਾਂ ਤੇ ਜਿੱਥੇ ਪਹਿਲਾਂ ਹੀ ਫ਼ਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ ਹਨ, ਉਥੇ ਭਵਿੱਖ ਵਿੱਚ ਵੀ ਹੋਰ ਪੌਦੇ ਲਗਾਏ ਜਾਣਗੇ। ਉਨ੍ਹਾਂ ਪੌਦਿਆਂ ਦੀ ਮਹੱਤਤਾ ਬਾਰੇ ਦੱਸਦਿਆਂ ਦਸਦਿਆਂ ਕਿਹਾ ਕਿ ਇਹ ਸਾਨੂੰ ਨਾ ਸਿਰਫ਼ ਛਾਂ ਹੀ ਦਿੰਦੇ ਹਨ ਸਗੋਂ ਫ਼ਲਾਂ ਤੋਂ ਇਲਾਵਾ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਵੀ ਸਹਾਈ ਹੁੰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ।

          ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਵਿਭਾਗ ਨਾਲ ਸਬੰਧਤ ਅਧਿਕਾਰੀ ਤੇ ਕਰਮਚਾਰੀ ਆਦਿ ਵੀ ਹਾਜ਼ਰ ਰਹੇ।

ਮੁਕਤਸਰ ਸਾਹਿਬ-ਫਿਰੋਜਪੁਰ ਨੈਸ਼ਨਲ ਹਾਈਵੇ 354 ਨੂੰ ਵਣ ਵਿਭਾਗ ਵੱਲੋਂ ਮਿਲੀ ਮਨਜ਼ੂਰੀ-ਸੇਖੋਂ


147.82 ਕਰੋੜ ਰੁਪਏ ਦੀ ਰਾਸ਼ੀ ਹੋਵੇਗੀ ਖਰਚ , ਲੋਕਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਦੀ ਸਹੂਲਤ

ਸੜਕੀ ਪ੍ਰੋਜੈਕਟ ਤੇ ਕੰਮ ਜਲਦ ਹੋਵੇਗਾ ਸ਼ੁਰੂ

ferozpur to shri muktsar sahib road, ferozpur to shri muktsar sahib distance, by road shri muktsar sahib


 

ਫਰੀਦਕੋਟ 2 ਦਸੰਬਰ 

ਸ੍ਰੀ ਮੁਕਤਸਰ ਸਾਹਿਬ-ਫਿਰੋਜਪੁਰ ਵਾਇਆ ਸਾਦਿਕ ਨੈਸ਼ਨਲ ਹਾਈਵੇ 354 ਦੀ ਨਵੀਂ ਬਣਨ ਵਾਲੀ ਸੜਕ ਦੀ ਵਣ ਵਿਭਾਗ ਵੱਲੋਂ ਮਨਜ਼ੂਰੀ ਪ੍ਰਾਪਤ ਹੋ ਚੁੱਕੀ ਹੈ ਜਿਸ ਨਾਲ ਹੁਣ ਇਸ ਸੜਕੀ ਪ੍ਰੋਜੈਕਟ ਤੇ ਜਲਦੀ ਕੰਮ ਸ਼ੁਰੂ ਹੋ ਜਾਵੇਗਾ।ਇਹ ਜਾਣਕਾਰੀ ਵਿਧਾਇਕ ਫਰੀਦਕੋਟ  ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ।

ਇਸ ਸਬੰਧੀ ਉਨ੍ਹਾਂ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ-ਫਿਰੋਜਪੁਰ ਵਾਇਆ ਸਾਦਿਕ ਨੈਸ਼ਨਲ ਹਾਈਵੇ 354 ਦੀ ਜਿਸ ਲੰਬਾਈ 63.27 ਕਿਲੋਮੀਟਰ ਹੈ ਅਤੇ ਇਸ ਤੇ 147.82 ਕਰੋੜ ਰੁਪਏ ਦੀ ਰਾਸ਼ੀ ਖਰਚ ਹੋਵੇਗੀ। ਉਨ੍ਹਾਂ ਦੱਸਿਆ ਕਿ ਫਰੀਦਕੋਟ ਜਿਲੇ ਦੇ ਪਿੰਡ ਡੋਡ ਤੋਂ ਪਿੰਡ ਮਾਣੀ ਸਿੰਘ ਵਾਲਾ ਤੱਕ ਸੜਕ ਜਿਸ ਦੀ ਲੰਬਾਈ 18 ਕਿਲੋਮੀਟਰ ਹੈ, ਦੇ ਬਣਨ ਨਾਲ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ।ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਜਿੱਥੇ ਲੋਕਾਂ ਨੂੰ ਆਵਾਜਾਈ ਦੀ ਵਧੀਆ ਸਹੂਲਤ ਮਿਲੇਗੀ ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਵਿਖੇ ਧਾਰਮਿਕ ਸਥਾਨ ਤੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਟਰੈਫਿਕ ਸਮੱਸਿਆ ਤੋਂ ਰਾਹਤ ਮਿਲੇਗੀ, ਉੱਥੇ ਹੀ ਬਾਰਡਰ ਦੇ ਵਸਨੀਕਾਂ ਨੂੰ ਵੀ ਇਸ ਦਾ ਵੱਡਾ ਲਾਭ ਪੁੱਜੇਗਾ।

ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਪੇਂਡੂ ਤੇ ਸ਼ਹਿਰੀ ਖੇਤਰਾਂ ਨੂੰ ਵਧੀਆ ਸੜਕੀ ਨੈਟਵਰਕ ਦੇਣ ਲਈ ਵਚਨਬੱਧ ਹੈ। ਪੰਜਾਬ ਦੀ ਆਮ ਆਦਮੀ ਸਰਕਾਰ ਵੱਲੋਂ ਰਾਜ ਦੇ ਹਰ ਵਰਗ ਦੀ ਭਲਾਈ ਅਤੇ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੀ ਪੱਧਰ ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਸਬੰਧੀ ਕੀਤੀਆਂ ਗਈਆਂ ਫ੍ਰਾਈ ਡੇ ਡਰਾਈ ਡੇ ਗਤੀਵਿਧੀਆਂ

muktsar news file . muktsar deputy commissioner , ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਸਬੰਧੀ ਕੀਤੀਆਂ ਗਈਆਂ ਫ੍ਰਾਈ ਡੇ ਡਰਾਈ ਡੇ ਗਤੀਵਿਧੀਆਂ


ਹਰ ਸ਼ੁੱਕਰਵਾਰ  ਜਮ੍ਹਾ ਕੀਤੇ ਹੋਏ ਪਾਣੀ ਦੇ ਸਰੋਤਾਂ ਨੂੰ ਖਾਲੀ ਕਰਕੇ ਮਨਾਇਆ ਜਾਵੇ ਫ੍ਰਾਈ ਡੇ ਡਰਾਈ ਡੇ: ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ 2 ਦਸੰਬਰ
                            ਸਿਹਤ ਵਿਭਾਗ ਵਲੋਂ ਡੇਂਗੂ ਦੀ ਬੀਮਾਰੀ ਦੇ ਫੈਲਣ ਤੋਂ ਬਚਾਅ ਲਈ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਰਿਪੋਰਟ ਹੋਏ ਡੇਂਗੂ ਦੇ ਪਾਜ਼ੀਟਿਵ ਕੇਸਾਂ ਦੇ ਘਰਾਂ ਵਿੱਚ ਅਤੇ ਘਰਾਂ ਦੇ ਆਲੇ ਦੁਆਲੇ ਥਾਂਦੇਵਾਲਾ ਰੋਡ, ਹਰਗੋਬਿੰਦਪੁਰਾ ਕਲੋਨੀ, ਨਾਨਕਪੁਰਾ ਬਸਤੀ, ਅਮਨ ਨਗਰ ਅਤੇ ਹੋਰ ਜਨਤਕ ਥਾਵਾਂ ਤੇ ਸ਼ੁੱਕਰਵਾਰ ਨੂੰ ਡਰਾਈ ਡੇ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ ।
                       ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਾਣੀ ਦੀਆਂ ਟੈਂਕੀਆਂ, ਗਮਲਿਆਂ, ਹੋਰ ਪਾਣੀ ਇਕੱਠਾ ਹੋਣ ਦੇ ਸਰੋਤ ਆਦਿ ਚੈਕ ਕਰਕੇ ਜਮ੍ਹਾ ਹੋਏ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ।
                      ਇਸ ਸਬੰਧੀ ਭਗਵਾਨ ਦਾਸ ਅਤੇ ਲਾਲ ਚੰਦ ਹੈਲਥ ਇੰਸਪੈਕਟਰ ਨੇ ਕਿਹਾ ਕਿ ਡੇਂਗੂ ਦਾ ਮੱਛਰ ਇਕ ਹਫਤੇ ਤੋਂ ਵੱਧ ਜਮ੍ਹਾ ਹੋਏ ਸਾਫ ਪਾਣੀ ਵਿਚ ਪਨਪਦਾ ਹੈ , ਮੱਛਰ ਦੀਆਂ ਤਿੰਨ ਸਟੇਜਾਂ ਅੰਡਾ, ਲਾਰਵਾ ਅਤੇ ਪਿਊਪਾ ਪਾਣੀ ਵਿਚ ਹੁੰਦੀਆਂ ਹਨ ਤੇ ਇਸ ਦਾ ਜੀਵਨ ਕਾਲ ਇਕ ਹਫਤੇ ਦਾ ਹੁੰਦਾ ਹੈ।
                     ਉਨ੍ਹਾ ਕਿਹਾ ਕਿ ਸਾਨੂੰ ਹਰ ਹਫਤੇ ਸ਼ੂੱਕਰਵਾਰ ਨੂੰ ਜਮ੍ਹਾ ਕੀਤੇ ਹੋਏ ਪਾਣੀ ਦੇ ਸਰੋਤਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ, ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਹੈ ।ਉਨ੍ਹਾ ਕਿਹਾ ਕਿ ਬੁਖਾਰ ਹੋਣ ਦੀ ਸੂਰਤ ਵਿਚ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਆਪਣਾ ਡੇਂਗੂ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਪਾਜ਼ੀਟਿਵ ਹੋਣ ਦੀ ਸੂਰਤ ਵਿਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਉਣ ਚਾਹੀਦਾ ਹੈ। ਉਂਨਾ ਦੱਸਿਆ ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੇ ਟੈਸਟ ਅਤੇ ਇਲਾਜ ਮੁਫਤ ਕੀਤੇ ਜਾਂਦੇ ਹਨ। ਇਸ ਮੌਕੇ ਅੰਗਰੇਜ ਸਿੰਘ, ਵਕੀਲ ਸਿੰਘ, ਓੋਮ ਪ੍ਰਕਾਸ਼ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।

ਮਾਹਿਕੋ ਮੋਨਸੈਂਟੋ ਕੰਪਨੀ ਨੇ ਨਰਮਾ ਮਿੱਲ ਵਿੱਚ ਫੋਰਮੈਨ ਟਰੈਪ ਲਗਾਇਆ

pink bollwarm camp, pink bollwarm , mannaggement cotton , awearness camp


ਅਬੋਹਰ, 2 ਦਸੰਬਰ

ਮਹਿਕੋ ਮੌਨਸੈਂਟੋ Bollgard ਕੰਪਨੀ ਵੱਲੋਂ ਜਿੱਥੇ ਸਾਫਟਵੁੱਡ ਨੂੰ pink Bollworm ਤੋਂ ਬਚਾਉਣ ਲਈ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ, ਉੱਥੇ ਹੀ ਹੁਣ ਸਾਫਟਵੁੱਡ ਮਿੱਲਾਂ ਵਿੱਚ Forman Trap ਲਗਾ ਕੇ ਸਾਫਟਵੁੱਡ ਮਿੱਲਾਂ ਦੀ ਸਫਾਈ ਕੀਤੀ ਜਾ ਰਹੀ ਹੈਬੋਲਗਾਰਡ ਦੇ Punjab ਇੰਚਾਰਜ ਸ਼ਿਵਪਾਲ ਸਿੰਘ ਸਿਆਗ ਨੇ ਦੱਸਿਆ ਕਿ ਨਰਮੇ ਦੀ ਵਾਢੀ ਕਰਦੇ ਸਮੇਂ ਜਦੋਂ ਕਿਸਾਨ ਇਸ ਨੂੰ ਪ੍ਰੋਸੈਸਿੰਗ ਲਈ ਨਰਮਾ ਫੈਕਟਰੀ ਵਿੱਚ ਉਤਾਰਦਾ ਹੈ ਤਾਂ pink Bollworm  ਨਰਮੇ ਵਿੱਚ ਆ ਜਾਂਦੇ ਹਨ। ਇਸ ਲਈ ਨਰਮ ਲੱਕੜ ਦੀ ਕਟਾਈ ਦੇ ਸਮੇਂ ਗੁਲਾਬੀ ਕੀੜਾ ਬਚਦਾ ਹੈ, ਕੀੜੇ ਵਾਂਗ ਉੱਡ ਜਾਂਦਾ ਹੈ ਅਤੇ ਅਗਲੇ ਸਾਲ ਨਰਮਵੁੱਡ ਦੀ ਫਸਲ ਨੂੰ ਦੁਬਾਰਾ ਖਰਾਬ ਕਰ ਦਿੰਦਾ ਹੈਇਸ ਨੁਕਸਾਨ ਨੂੰ ਦੇਖਦਿਆਂ Abohar ਸਮੇਤ ਪੂਰੇ Punjab ਦੀਆਂ ਨਰਮਾ ਮਿੱਲਾਂ ਵਿੱਚ ਫੋਰਮੈਨ ਟਰੈਪ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਕਿਸਾਨ ਸਿਖਲਾਈ ਕੈਂਪ ਲਗਾਏ ਜਾਣਗੇ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

fazilka news , fazilka histroy, fazilka ,District fazilka , fazilka deputy commissioner  ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ


 ਫ਼ਾਜ਼ਿਲਕਾ 2 ਦਸੰਬਰ
ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਸੰਦੀਪ ਕੁਮਾਰ ਆਈ.ਏ.ਐਸ. ਨੇ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਵਧੀਕ ਜ਼ਿਲਾ ਮੈਜਿਸਟਰੇਟ ਨੇ ਪੰਜਾਬ ਵਿਲੇਜ ਅਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡਾਂ ਅਤੇ ਟਰੱਸਟਾਂ ਦੇ ਮੁਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।
ਵਧੀਕ ਜ਼ਿਲਾ ਮੈਜ਼ਿਸਟੇ੍ਰਟ ਨੇ ਦੱਸਿਆ ਕਿ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਕਾਰਨ ਇਲਾਕੇ ਵਿਚ ਤਣਾਅ ਪੈਦਾ ਹੋਣ ਦਾ ਡਰ ਬਣਿਆ ਰਹਿੰਦਾ ਹੈ। ਜਿਸ ਕਾਰਨ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਬਣਦਾ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਫੌਰੀ ਤੌਰ ਤੇ ਚੁੱਕਣ ਦੀ ਜ਼ਰੂਰਤ ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ।
ਇਕ ਹੋਰ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ।
ਵਧੀਕ ਜ਼ਿਲਾ ਮੈਜਿਸਟਰੇਟ ਨੇ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਪਾਉਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ-ਨਾਲ ਜਾਨ ਮਾਲ ਦਾ ਨੁਕਸਾਨ ਵੀ ਹੋ ਸਕਦਾ ਹੈ। ਇਸ ਕਰਕੇ ਉਨਾਂ ਜਨਤਕ ਥਾਵਾਂ ’ਤੇ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਨਾ ਪਾਉਣ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਜ਼ਿਲ੍ਹੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ਼ ਦੇ ਜਵਾਨ, ਸਰਕਾਰੀ ਕਰਮਚਾਰੀ ਅਤੇ ਵਿਆਹ-ਸ਼ਾਦੀਆਂ ਤੇ ਮਾਤਮੀ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ ਮੈਜਿਸਟਰੇਟ/ਉੱਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ’ਤੇ ਲਾਗੂ ਨਹੀਂ ਹੋਵੇਗਾ।
ਇਕ ਹੋਰ ਹੁਕਮ ਵਿੱਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਣਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ।
ਇਕ ਹੋਰ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਨਜ਼ਾਇਜ ਤੌਰ ਤੋਂ ਚੱਲ ਰਹੀਆਂ ਮੋਬਾਈਲ ਆਟਾ ਚੱਕੀਆਂ ਤੇ ਰੋਕ ਲਗਾ ਦਿੱਤੀ ਹੈ।
ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਅਤੇ ਜਨਹਿੱਤ ਨੂੰ ਮੁੱਖ ਰਖਦਿਆਂ ਜ਼ਿਲੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।  
ਵਧੀਕ ਜ਼ਿਲਾ ਮੈਜਿਸਟਰੇਟ ਨੇ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਵਿਅਕਤੀ ਆਪਣੇ ਪਿੰਡਾਂ ਦੇ ਗ੍ਰਾਮੀਣ ਬੈਂਕਾ, ਡਾਕਖਾਨੇ, ਛੋਟੇ ਡਾਕਘਰਾਂ, ਰੇਲਵੇ ਸਟੇਸ਼ਨਾਂ, ਸਰਕਾਰੀ ਦਫਤਰਾਂ, ਇੰਸਟੀਚਿਊਟਾਂ, ਨਹਿਰਾਂ ਦੇ ਕੰਢੇ ਸਤਲੁੱਜ ਦਰਿਆ ਦੇ ਪੁੱਲਾਂ ਅਤੇ ਵਿਸ਼ੇਸ਼ ਤੌਰ ਤੇ ਬਿਜਲੀ ਦੇ ਖੰਬਿਆਂ ਆਦਿ ਨੂੰ ਤੋੜ ਫੋੜ ਦੁਆਰਾ ਨਸ਼ਟ ਕੀਤੇ ਜਾਣ ਤੋਂ ਬਚਾਉਣ ਲਈ 24 ਘੰਟੇ ਗਸ਼ਤ(ਠੀਕਰੀ ਪਹਿਰਾ) ਦੀ ਡਿਊਟੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਪੁਲ, ਦਰਿਆ/ਨਹਿਰ ਦੇ ਟੁੱਟ ਜਾਣ ਦੀ ਸੰਭਾਵਨਾ ਹੋਵੇ ਤਾਂ ਉਹ ਇਸ ਸਬੰਧੀ ਸੂਚਨਾ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਸਬੰਧਿਤ ਉੱਪ ਮੰਡਲ ਮੈਜਿਸਟ੍ਰੇਟ ਨੂੰ ਦੇਣਗੇ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਜ਼ਿਲ੍ਹੇ ਦੇ ਕਿਸੇ ਵੀ ਪਿੰਡ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।  
 ਇਹ ਉਕਤ ਸਾਰੇ ਹੁਕਮ 31 ਜਨਵਰੀ 2023 ਤੱਕ ਲਾਗੂ ਰਹਿਣਗੇ।

ਵਿਧਾਇਕ ਗਿੱਲ ਨੇ ਪਾਂਡੂਚੇਰੀ ਅੰਤਰਰਾਜੀ ਸੱਭਿਆਚਾਰਕ ਵਿਚਾਰ ਵਟਾਂਦਰਾ ਪ੍ਰੋਗਰਾਮ ਲਈ ਨੌਜਵਾਨਾਂ ਦਾ ਟੂਰ ਕੀਤਾ ਰਵਾਨਾ

 

--ਕਿਹਾ ਇਸ ਤਰ੍ਹਾਂ ਦੇ ਟੂਰ ਪ੍ਰੋਗਰਾਮਾਂ ਨਾਲ ਨੌਜਵਾਨਾਂ ਵਿੱਚ ਪੈਦਾ ਹੁੰਦਾ ਹੈ ਉਤਸ਼ਾਹ

ਵਿਧਾਇਕ ਗਿੱਲ ਨੇ ਪਾਂਡੂਚੇਰੀ ਅੰਤਰਰਾਜੀ ਸੱਭਿਆਚਾਰਕ ਵਿਚਾਰ ਵਟਾਂਦਰਾ ਪ੍ਰੋਗਰਾਮ ਲਈ ਨੌਜਵਾਨਾਂ ਦਾ ਟੂਰ ਕੀਤਾ ਰਵਾਨਾ


ਬਠਿੰਡਾ, 1 ਦਸੰਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਅੰਤਰਰਾਜ਼ੀ ਸੱਭਿਆਚਾਰਕ ਵਿਚਾਰ ਵਟਾਂਦਰਾ ਪ੍ਰੋਗਰਾਮ ਦੇ ਤਹਿਤ ਨੌਜਵਾਨਾਂ ਅੰਦਰ ਸੱਭਿਆਚਾਰਕ ਅਤੇ ਸਮਾਜਿਕ ਕਦਰਾਂ ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਬਠਿੰਡਾਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨਾਂ ਦਾ ਅੰਤਰਰਾਜ਼ੀ ਦੌਰਾ ਅੱਜ ਪਾਂਡੂਚੇਰੀ ਅਤੇ ਚੇੱਨਈ ਲਈ ਰਵਾਨਾ ਹੋਇਆ l ਇਸ ਦੀ ਰਵਾਨਗੀ ਸਥਾਨਕ ਰੇਲਵੇ ਸਟੇਸ਼ਨ ਤੋਂ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਵੱਲੋਂ ਹਰੀ ਝੰਡੀ ਦੇ ਕੇ ਕੀਤੀ ਗਈ

          ਇਸ ਮੌਕੇ ਵਿਧਾਇਕ ਸ. ਗਿੱਲ ਨੇ ਆਪਣੇ ਸੰਬੋਧਨ ਵਿਚ ਨੌਜਵਾਨਾਂ ਦੀ ਭਲਾਈ ਅਤੇ ਸਮਾਜਿਕ ਚੇਤਨਾ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਦੁਆਰਾ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਦੇ ਅਜਿਹੇ ਦੌਰੇ ਉਨ੍ਹਾਂ ਵਿੱਚੋਂ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਦੇ ਖਿਲਾਫ਼ ਸਮਾਜਿਕ ਚੇਤਨਤਾ ਪੈਦਾ ਕਰਨ ਵਿਚ ਸਹਾਈ ਸਿੱਧ ਹੋਣਗੇ l

ਵਿਧਾਇਕ ਗਿੱਲ ਨੇ ਪਾਂਡੂਚੇਰੀ ਅੰਤਰਰਾਜੀ ਸੱਭਿਆਚਾਰਕ ਵਿਚਾਰ ਵਟਾਂਦਰਾ ਪ੍ਰੋਗਰਾਮ ਲਈ ਨੌਜਵਾਨਾਂ ਦਾ ਟੂਰ ਕੀਤਾ ਰਵਾਨਾ


            ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਮਾਣ ਦੇਣ ਲਈ ਪਿਛਲੇ ਲੰਮੇ ਸਮੇਂ ਤੋਂ ਬੰਦ ਪਿਆ ਸ਼ਹੀਦ--ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੁਬਾਰਾ ਤੋਂ ਸ਼ੁਰੂ ਕੀਤਾ ਗਿਆ ਹੈ ਇਹ ਪੁਰਸਕਾਰ ਪੰਜਾਬ ਸਰਕਾਰ ਵੱਲੋਂ ਸਮਾਜ ਸੇਵਾ ਅਤੇ ਯੁਵਕ ਗਤੀਵਿਧੀਆਂ ਦੇ ਖੇਤਰ ਵਿਚ ਚੰਗਾ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ l ਇਸ ਨਾਲ ਨੌਜਵਾਨਾਂ ਵਿਚ ਸਮਾਜ ਪ੍ਰਤੀ ਚੰਗੇ ਉੱਪਰਾਲੇ ਕਰਨ ਦੀ ਭਾਵਨਾ ਪੈਦਾ ਹੁੰਦੀ ਹੈl

            ਇਸ ਮੌਕੇ ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਨੇ ਦੱਸਿਆ ਕਿ ਪਾਂਡੂਚੇਰੀ ਅਤੇ ਚੇੱਨਈ ਜਾ ਰਹੇ ਇਸ 10 ਰੋਜ਼ਾ ਸੱਭਿਆਚਾਰਕ ਵਿਚਾਰ ਵਟਾਂਦਰਾ ਪ੍ਰੋਗਰਾਮ ਦੌਰਾਨ ਤਿੰਨ ਜ਼ਿਲ੍ਹਿਆਂ ਦੇ ਨੌਜਵਾਨ ਵੱਖ-ਵੱਖ ਸਮਾਜਿਕ ਇਤਹਾਸਿਕ ਅਤੇ ਧਾਰਮਿਕ ਸਥਾਨਾਂ ਜਿਵੇਂ ਮਾਇਤਰੀ ਮੰਦਿਰਔਰਵਿਲਾਅਰਵਿੰਦੋ ਆਸ਼ਰਮਫ਼੍ਰੇਂਚ ਕਲੋਨੀ ਅਤੇ ਮਿਓਜ਼ੀਅਮ ਆਦਿ ਸਥਾਨਾਂ ਦਾ ਦੌਰਾ ਕਰਨਗੇ ਅਤੇ ਉਥੋਂ ਦੇ ਨੌਜਵਾਨਾਂ ਨਾਲ ਰਲ ਕੇ ਸੱਭਿਆਚਾਰਕ ਕਲਾਵਾਂ ਦੀ ਪੇਸ਼ਕਾਰੀ ਕਰਨਗੇ l

Dec 1, 2022

ਫ਼ਾਜਿ਼ਲਕਾ ਆਈਟੀਆਈ ਵਿਚ ਕਰਵਾਏ ਮੁਕਾਬਲੇ


ਫ਼ਾਜਿ਼ਲਕਾ- ਬਲਰਾਜ ਸਿੰਘ ਸਿੱਧੂ  \

ਸਰਕਾਰੀ ਆਈ ਟੀ ਆਈ ਫਾਜ਼ਿਲਕਾ ਵਿਚ ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ  ਯੂਨਿਟ ਵੱਲੋਂ ਵਿਸ਼ਵ ਏਡਜ਼ ਦਿਵਸ ਤੇ ਭਾਸ਼ਣ ਮੁਕਾਬਲੇ, ਚਾਰਟ ਮੇਕਿੰਗ ਮੁਕਾਬਲੇ ਅਤੇ ਸੈਮੀਨਾਰ ਕਰਵਾਇਆ 

ਫ਼ਾਜਿ਼ਲਕਾ ਆਈਟੀਆਈ ਵਿਚ ਕਰਵਾਏ ਮੁਕਾਬਲੇ


ਸਰਕਾਰੀ ਆਈ ਟੀ ਆਈ ਫ਼ਾਜ਼ਿਲਕਾ ਵਿੱਚ ਪ੍ਰਿੰਸੀਪਲ  ਹਰਦੀਪ  ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਆਈ ਟੀ ਆਈ ਫਾਜ਼ਿਲਕਾ ਪ੍ਰੋਗਰਾਮ ਅਫਸਰ ਗੁਰਜੰਟ ਸਿੰਘ ਵੱਲੋਂ ਸੰਸਥਾ ਵਿੱਚ ਭਾਸ਼ਣ ਮੁਕਾਬਲੇ ਚਾਰਟ ਮੇਕਿੰਗ ਮੁਕਾਬਲੇ ਅਤੇ ਸੈਮੀਨਾਰ ਕਰਵਾਇਆ ਗਿਆ ਇਸ ਮੌਕੇ ਆਪਣੇ ਸੰਬੋਧਨ ਵਿਚ ਪ੍ਰੋਗਰਾਮ ਅਫ਼ਸਰ ਗੁਰਜੰਟ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਆਪ ਨੂੰ ਏਡਜ਼ ਤੋਂ ਬਚਾਅ ਲਈ ਆਪਣੇ ਰਿਸ਼ਤੇ ਨਾਤਿਆਂ ਪ੍ਰਤੀ ਪੂਰੀ ਸੁਹਿਰਦਤਾ ਨਾਲ ਜਿ਼ੰਦਗੀ ਜਿਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕ ਅੱਜ ਵਿਸ਼ਵ ਵਿਚ ਏਡਜ ਦਾ ਪ੍ਰਕੋਪ ਮਨੁੱਖ ਦੀਆਂ ਗਲਤ ਭਾਵਨਾਵਾਂ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਕਿਹਾ ਕਿ ਏਡਜ ਤੋਂ ਬਚਾਅ ਵਿਚ ਹੀ ਬਚਾਅ ਹੈ। ਇਸ ਪ੍ਰੋਗਰਾਮ ਵਿੱਚ ਮੈਡਮ ਰਜਨੀ ਬਾਲਾ ਮੈਡਮ ਦਵਿੰਦਰ ਕੌਰ ਮੈਡਮ ਸੁਰਿੰਦਰ ਕੌਰ ਨੇ ਸਿਖਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ I ਭਾਸ਼ਣ ਮੁਕਾਬਲੇ ਵਿੱਚ ਐਨ ਐਸ ਐਸ ਵਲੰਟੀਅਰ ਸੁਨੀਤਾ ਰਾਣੀ ਵੈਲਡਰ ਟਰੇਡ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।