Dec 4, 2022
फाजिल्का के रक्तबांकुरों ने किया 110 यूनिट रक्तदान
Dec 3, 2022
17 ਦਿਵਿਆਂਗਾਂ ਨੂੰ 57 ਲੱਖ ਰੁਪਏ ਦੇ ਵੰਡੇ ਗਏ ਲੋਨ
ਮਲੋਟ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਗਤਾ ਦਿਵਸ
ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਸਰਹੱਦੀ ਲੋਕ ਸੇਵਾ ਸੰਮਤੀ ਵੱਲੋਂ ਨੈਸ਼ਨਲ ਮੈਡੀਕੋਜ਼ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ ਪਿੰਡ ਪੱਕਾ ਚਿਸ਼ਤੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ
ਫ਼ਾਜਿ਼ਲਕਾ / ਬਲਰਾਜ ਸਿੰਘ ਸਿੱਧੂ
ਇਲਾਕੇ ਦੀਆਂ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਅਤੇ ਸਰਹੱਦੀ ਲੋਕ ਸੇਵਾ ਸੰਮਤੀ ਵੱਲੋਂ ਨੈਸ਼ਨਲ ਮੈਡੀਕੋਜ਼ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ ਭਾਈ ਕਨ੍ਹਈਆ ਸਿਹਤ ਸੇਵਾ ਯਾਤਰਾ ਮਿਸ਼ਨ ਤਹਿਤ ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਅਤੇ ਸਰਹੱਦੀ ਲੋਕ ਸੇਵਾ ਸੰਮਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜੇਸ਼ ਕਸਰੀਜਾ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਸੰਭਾਲ ਸਮਾਜ ਸੇਵੀ ਸੰਸਥਾਵਾਂ ਦੀ ਮੁੱਢਲੀ ਜੁੰਮੇਵਾਰੀ ਹੋਣੀ ਚਾਹੀਦੀ ਹੈ। ਇਸ ਜੁੰਮੇਵਾਰੀ ਨੂੰ ਅੱਗੇ ਵਧਾਉਂਦਿਆਂ ਸਰਹੱਦੀ ਲੋਕਾਂ ਦੀ ਸਿਹਤ ਸੰਭਾਲ ਤਹਿਤ ਇਹ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾਂ ਅਮਿਤ ਜਸੂਜਾ,ਡਾਂ ਆਰਿਸ਼ ਗੁੱਜਰ,ਡਾਂ ਨਿਤਿਨ ਤਿਆਗੀ,ਡਾਂ ਮਾਨਵ ਗਰੋਵਰ ਅਤੇ ਡਾਂ ਸੌਰਵ ਜਾਗੜਾ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੀ ਸਫਲਤਾ ਲਈ ਗੌਤਮ ਚੌਹਾਨ ਸਟੇਟ ਸੈਕਟਰੀ,ਕਲੱਬ ਦੇ ਸਰਪ੍ਰਸਤ ਇਨਕਲਾਬ ਗਿੱਲ, ਜਰਨੈਲ ਸਿੰਘ, ਪਰਵਿੰਦਰ ਸਿੰਘ,ਐਮ ਐਚ ਰੂਬੀ,ਕਰਨੈਲ ਸਿੰਘ,ਮਾਸਟਰ ਇੰਦਰਜੀਤ ਸਿੰਘ, ਪਰਮਜੀਤ ਸਿੰਘ ਪ੍ਰਾਇਮਰੀ ਸਕੂਲ ਮੁੱਖੀ ਰਾਜ ਕੁਮਾਰ ਸਚਦੇਵਾ ,ਮੈਡਮ ਅੰਜੂ ਅਤੇ ਸਮੂਹ ਸਟਾਫ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।
ਮੱਛੀ ਪਾਲਣ ਸਬੰਧੀ ਟ੍ਰੇਨਿੰਗ ਕੈਂਪ 5 ਦਸੰਬਰ ਤੋਂ 9 ਦਸੰਬਰ 2022 ਤੱਕ ਲੱਗੇਗਾ
ਫ਼ਰੀਦਕੋਟ 3 ਦਸੰਬਰ
ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਵੱਲੋਂ ‘ਮਿਸ਼ਨ-100%: Give your best ’ ਮੁਹਿੰਮ ਦੀ ਸ਼ੁਰੂਆਤ
ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਜਮਾਤਾਂ ਦੇ ਵਧੀਆ ਨਤੀਜੇ ਲਏ ਜਾਣਗੇ
ਸਿੱਖਿਆ ਮੰਤਰੀ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਦੇਣਗੇ ਪ੍ਰਸੰਸਾ ਪੱਤਰ
ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਲਾਇਵ ਪ੍ਰੋਗਰਾਮ ਜਰੀਏ ਪੰਜਾਬ ਦੇ ਲੱਖਾਂ ਲੋਕਾਂ ਦੇ ਰੂਬਰੂ ਹੋ ਕੇ ਕੀਤਾ ਭਵਿੱਖ ਦੀਆਂ ਯੋਜਨਾਵਾਂ ਦਾ ਖੁਲਾਸਾ
ਚੰਡੀਗੜ, 3 ਦਸੰਬਰ,
ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖ ਤੋਂ ਬਿਹਤਰ ਬਣਾਉਣ ਵਾਸਤੇ ਯਤਨਸ਼ੀਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰੰਘ ਬੈਂਸ ਵੱਲੋਂ ਅੱਜ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਸ਼ਾਨਦਾਰ ਨਤੀਜੇ ਹਾਸਿਲ ਕਰਨ ਦੇ ਨਾਲ-ਨਾਲ ਉਹਨਾਂ ਦੇ ਮਨਾਂ ਵਿੱਚੋਂ ਪ੍ਰੀਖਿਆ ਦੇ ਭੈਅ ਨੂੰ ਖਤਮ ਕਰਕੇ ਭਵਿੱਖ ਦੇ ਵਧੀਆ ਨਾਗਰਿਕਾਂ ਵਜੋਂ ਤਿਆਰ ਕਰਨਾ ਹੈ।ਇਸ ਪ੍ਰੋਗਰਾਮ ਦਾ ਦਿਲਚਸਪ ਪਹਿਲੂ ਇਹ ਰਿਹਾ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰੰਘ ਬੈਂਸ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਟੀਮ ਸਮੇਤ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਯੂਟਿਊਬ ਅਤੇ ਐਜੂਸੈੱਟ ਦੇ ਲਾਇਵ ਪ੍ਰੋਗਰਾਮ ਜਰੀਏ ਪੰਜਾਬ ਦੇ ਲੱਖਾਂ ਲੋਕਾਂ ਦੇ ਰੂਬਰੂ ਹੋਏ, ਜਿਸ ਦੌਰਾਨ ਉਹਨਾਂ ਭਵਿੱਖ ਦੀਆਂ ਯੋਜਨਾਵਾਂ ਦਾ ਖੁਲਾਸਾ ਵੀ ਕੀਤਾ। ਸ. ਬੈਂਸ ਅਨੁਸਾਰ ਅੱਜ ਦੇ ਸਕੂਲੀ ਵਿਦਿਆਰਥੀ ਹੀ ਪੰਜਾਬ ਦਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਨੇ ਹੀ ਪੰਜਾਬ ਅਤੇ ਦੇਸ਼ ਦੀ ਵਾਂਗਡੋਰ ਸਾਂਭਣੀ ਹੈ। ਉਹਨਾਂ ਕਿਹਾ ਪੰਜਾਬ ਦੀ ਸਕੂਲ ਸਿੱਖਿਆ ਨੂੰ ਰੌਚਿਕ ਅਤੇ ਸਮੇਂ ਦੇ ਹਾਣ ਦੀ ਬਣਾਉਣ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਜਿੰਨਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੱਲਾਸ਼ੇਰੀ ਰਾਹੀਂ ਵਧੀਆ ਕਾਰਗੁਜਾਰੀ ਦਿਖਾਉਣ ਵਾਸਤੇ ਪ੍ਰੇਰਿਤ ਕਰਨਾ ਹੈ।‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਤਿੰਨ ਗਰੁੱਪ ਬਣਾਏ ਜਾਣਗੇ ਜਿੰਨਾਂ ਵਿੱਚੋਂ ਪਹਿਲੇ ਗਰੁੱਪ ਵਿੱਚ 40% ਤੋਂ ਘੱਟ ਅੰਕ ਲੈਣ ਵਾਲੇ, ਦੂਜੇ ਵਿੱਚ 40% ਤੋਂ 80% ਅੰਕ ਲੈਣ ਵਾਲੇ ਅਤੇ ਤੀਜੇ ਗਰੁੱਪ ਵਿੱਚ 80% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਹਰ ਹਫਤੇ ਕਾਰਗੁਜਾਰੀ ਦਾ ਮੁਲਾਂਕਨ ਕੀਤਾ ਜਾਵੇਗਾ। ਪੜਾਈ ਵਿੱਚ ਕਮਜੋਰ ਅਤੇ ਹੁਸ਼ਿਆਰ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾਏ ਜਾਣਗੇ। ਮਿਸ਼ਨ ਦੀ ਪ੍ਰਾਪਤੀ ਵਾਸਤੇ ਅਧਿਆਪਕ ਆਪਣੀ ਸੁਵਿਧਾ ਅਨੁਸਾਰ ਜੀਰੋ ਪੀਰੀਅਡ ਜਾਂ ਸਕੂਲ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਿਸ਼ੇਸ਼ ਕਲਾਸਾਂ ਲਗਾ ਕੇ ਪੜਾਈ ਕਰਵਾਉਣਗੇ। ਸਿੱਖਿਆ ਮੰਤਰੀ ਅਨੁਸਾਰ ਇਸ ਮਿਸ਼ਨ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਉਹ ਪ੍ਰਸੰਸਾ ਪੱਤਰ ਵੀ ਦੇਣਗੇ। ਇਸ ਮੌਕੇ ਡੀ.ਜੀ.ਐਸ.ਈ. ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ. ਸ. ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਡਾ. ਮਨਿੰਦਰ ਸਿੰਘ ਸਰਕਾਰੀਆ ਅਤੇ ਇਸ ਮੁਹਿੰਮ ਦੇ ਨੋਡਲ ਅਫਸਰ ਸ੍ਰੀ ਬਲਵਿੰਦਰ ਸਿੰਘ ਸੈਣੀ ਵੀ ਮੌਜੂਦ ਸਨ।
ਸਿੱਖਿਆ ਮੰਤਰੀ ਬੈਂਸ ਨੇ ਖੁਦ ਸੰਭਾਲੀ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਕਮਾਨ: ਜਲ ਸਰੋਤ, ਮਾਈਨਿੰਗ ਅਤੇ ਜੇਲਾਂ ਵਰਗੇ ਵੱਡੇ ਮਹਿਕਮਿਆਂ ਦੇ ਨਾਲ ਨਾਲ ਪੰਜਾਬ ਦੇ ਸਭ ਤੋਂ ਵੱਧ ਮੁਲਾਜਮਾਂ ਵਾਲੇ ਸਿੱਖਿਆ ਮਹਿਕਮੇ ਨੂੰ ਸੰਭਾਲ ਰਹੇ ਕੈਬਨਿਟ ਮੰਤਰੀ ਸ. ਹਰਜੋਤ ਸਿੰੰਘ ਬੈਂਸ ਨੇ ਖੁਦ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਕਮਾਨ ਸੰਭਾਲੀ ਹੋਈ ਹੈ। ਜਾਣਕਾਰ ਸੂਤਰਾਂ ਅਨੁਸਾਰ ਸ. ਬੈਂਸ ਨੇ ਇਸ ਮੁਹਿੰਮ ਦੇ ਟੀਚੇ ਅਤੇ ਗਾਈਡਲਾਈਨਜ ਆਪ ਤਿਆਰ ਕੀਤੇ ਹਨ। ਹੋਰ ਤਾਂ ਹੋਰ ਇਸ ਮੁਹਿੰਮ ਦਾ ਲੋਗੋ ਵੀ ਉਹਨਾਂ ਆਪ ਡਿਜਾਈਨ ਕਰਵਾਇਆ ਹੈ।ਸਿੱਖਿਆ ਮੰਤਰੀ ਸ. ਹਰਜੋਤ ਸਿੰੰਘ ਬੈਂਸ ਦੀ ਇਸ ਗੱਲੋਂ ਵੀ ਤਾਰੀਫ ਹੋ ਰਹੀ ਹੈ ਕਿ ਉਹ ਰੁਤਬੇ ਦਾ ਰੋਅਬ ਵਰਤਣ ਦੀ ਬਜਾਇ ਕੰਮ ਸੱਭਿਆਚਾਰ ਪੈਦਾ ਕਰਨ ਦੇ ਮੰਤਵ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮੋਟੀਵੇਟਰ ਦੇ ਤੌਰ ਤੇ ਕੰਮ ਕਰ ਰਹੇ ਹਨ ਜਿਸਦੇ ਆਉਣ ਵਾਲੇ ਸਮੇਂ ਵਿੱਚ ਹਾਂ-ਪੱਖੀ ਨਤੀਜੇ ਮਿਲਣ ਦੀ ਪੂਰੀ ਉਮੀਦ ਹੈ
ਸਰਕਾਰੀ ਹਾਈ ਸਕੂਲ ਬਾਂਡੀਵਾਲਾ ਫਾਜਿਲਕਾ ਵਿਖੇ ਮਨਾਇਆ ਗਿਆ ਵਿਸ਼ਵ ਦਿਵਿਆਂਗਤਾ ਦਿਵਸ
ਫਾਜਿਲਕਾ 3 ਦਸੰਬਰ
ਸਰਕਾਰੀ ਹਾਈ ਸਕੂਲ ਬਾਂਡੀਵਾਲਾ ਫਾਜਿਲਕਾ ਵਿਖੇ ਮੁਖ ਅਧਿਆਪਿਕਾ ਸ੍ਰੀਮਤੀ ਪੂਨਮ ਕਸਵਾਂ ਦੀ ਯੋਗ ਅਗਵਾਈ ਵਿਚ ਵਿਸ਼ਵ ਦਿਵਿਆਂਗਤਾ ਦਿਵਸ' ਮਨਾਇਆ ਗਿਆ। ਇਸ ਮੌਕੇ ਸੰਜੇ ਕੁਮਾਰ (ਸਟੇਟ ਅਵਾਰਡੀ) ਹਿੰਦੀ ਅਧਿਆਪਕ ਜੋ ਜਿ ਖੁਦ ਇਕ ਦਿਵਿਆਗ ਹਨ, ਦੀ ਰਹਿਨੁਮਾਈ ਹੇਠ ਸਕੂਲ ਪੱਧਰ ਤੇ ਵਿਸ਼ਵ ਦਿਵਆਂਗਤਾ ਦਿਵਸ ਮਨਾਇਆ ਗਿਆ। ਜਿਸ ਵਿੱਚ ਸ੍ਰੀ ਸੰਜੇ ਕੁਮਾਰ ਨੇ ਦਿਵਿਆਂਗਤਾ ਦੀ ਪਰਿਭਾਸ਼ਾ, ਪੀਡਬਲਿਊਡੀ ਐਕਟ 1995 ਅਤੇ ਆਰਪੀਡਬਲਿਊਡੀ ਐਕਟ 2016 ਵਿਚ ਦਿਵਿਆਗ ਵਿਅਤੀਆ, ਵਿਦਿਆਰਥੀਆਂ ਅਤੇ ਦਿਵਿਆਂਗ ਕਰਮਚਾਰੀਆਂ ਲਈ ਕੀਤੇ ਉਪਬੰਧਾ ਬਾਰੇ ਜਾਣਕਾਰੀ ਦਿਤੀ। ਉਨ੍ਹਾਂ ਨੇ ਦਿਵਿਆਗਾਂ ਨੂੰ ਦਿਤਿਆ ਜਾਂਦੀਆਂ ਸਹੂਲਤਾ ਜਿਵੇ ਕਿ ਬਸ ਕਿਰਾਈਆ ਛੋਟ, ਰੇਲਵੇ ਕਿਰਾਈਆ ਛੋਟ, ਫੀਸ ਛੋਟ, ਜੀਐਸਟੀ ਛੋਟ, ਇਨਕੰਮ ਟੈਕਸ ਛੋਟ, ਵਜੀਫਾ ਅਤੇ ਕੰਨਵੇਅਸ ਅਲਾਉਂਸ ਬਾਰੇ ਵਿਸ਼ੇਸ਼ ਜਾਣਕਾਰੀ ਦਿਤੀ।
ਇਸ ਮੌਕੇ ਸਕੂਲ ਮੁੱਖ ਅਧਿਆਪਿਕਾ ਸ਼੍ਰੀਮਤੀ ਪੂਨਮ ਕਸਵਾਂ ਨੇ ਬਚਿਆ ਦੇ ਨਾਲ-ਨਾਲ ਸਾਰੇ ਸਟਾਫ ਨੂੰ ਦਿਵਿਆਂਗਤ ਦਿਵਸ ਦੀ ਵਧਾਈ ਦਿਤੀ। ਉਨਾਂ ਦੂਜੇ ਵਿਦਿਆਰਥੀਆਂ ਨੂੰ ਇਹਨਾਂ ਦਿਵਿਆਂਗ ਵਿਦਿਆਥੀਆਂ ਨਾਲ ਦਿਵਿਆਂਗਤਾ ਤੇ ਆਧਾਰ ਤੇ ਕਿਸੇ ਕਿਸਮ ਦਾ ਵਿਤਕਰਾਂ ਨਾ ਕਰਨ ਅਤੇ ਇਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲੈ ਆਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਲਚਰਲ ਪ੍ਰੋਗਰਾਮ ਤਹਿਤ ਵੀਰਪਾਲ ਕੋਰ ਅਤੇ ਹਰਮਨਦੀਪ ਕੋਰ ਜੋ ਕਿ ਨੋਵੀ ਜਮਾਤ ਦੀ ਦਿਵਿਆਂਗ ਵਿਦਿਆਰਥਣਾ ਹਨ ਤੇ ਵਿਸ਼ੇਸ਼ ਤੋਰ ਤੇ ਡਾਂਸ ਅਤੇ ਕਵਿਤਾ ਗਾਇਨ ਵਿਚ ਪੇਸ਼ਕਾਰੀ ਦਿੱਤੀ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਵਲੋਂ ਉਚੇਰੇ ਤੌਰ ਤੇ ਸਨਮਾਨਿਆ ਗਿਆ।
ਇਸ ਮੋਕੇ ਸਟੇਜ ਸੰਚਾਲਨ ਦੀ ਭੂਮਿਕਾ ਸ੍ਰੀ ਰਾਮ ਸਰੂਪ ਐਸ.ਐਸ ਮਾਸਟਰ ਨੇ ਬੇਖੁਬੀ ਨਿਭਾਈ। ਇਸ ਮੌਕੇ ਸ਼੍ਰੀ ਵਿਜੈ ਪਾਲ, ਸ੍ਰੀਮਤੀ ਅੰਜਨਾ, ਸ੍ਰੀਮਤੀ ਸੀਮਾ, ਸ਼੍ਰੀਮਤੀ ਚੰਦਰਕਾਂਤਾ, ਸ੍ਰੀਮਤੀ ਸੈਫਾਲੀ ਧਵਨ, ਸ੍ਰੀ ਗਗਨਦੀਪ, ਸ਼੍ਰੀ ਸੋਰਵ, ਸ੍ਰੀ ਰਜਨੀਸ਼ ਝੀਝਾ,ਸ੍ਰੀਮਤੀ ਲਲਿਤਾ, ਸ਼੍ਰੀ ਨੀਰਜ ਸੇਠੀ, ਟੀ.ਪੀ. ਅੰਧਿਆਪਕ, ਸ੍ਰੀ ਰੋਹਿਤ, ਸ੍ਰੀ ਸੁਭਾਸ਼ ਚੰਦਰ, ਸ੍ਰੀ ਚੰਦਰਭਾਨ ਅਤੇ ਸ੍ਰੀ ਰਤਨ ਲਾਲ ਆਦਿ ਹਾਜਰ ਸਨ।





.jpg)

