Dec 22, 2022

ਫਾਜਿ਼ਲਕਾ ਜਿ਼ਲ੍ਹੇ ਵਿਚ ਨਿਰਧਾਰਤ ਸਮਾਂਹੱਦ ਤੋਂ ਵੱਧ ਸਮੇਂ ਦੀ ਕੋਈ ਵੀ ਸਿ਼ਕਾਇਤ ਬਕਾਇਆ ਨਹੀਂ—ਡਿਪਟੀ ਕਮਿਸ਼ਨਰ

 ਸੁਸ਼ਾਸਨ ਹਫਤਾ

ਫਾਜਿ਼ਲਕਾ ਜਿ਼ਲ੍ਹੇ ਵਿਚ ਨਿਰਧਾਰਤ ਸਮਾਂਹੱਦ ਤੋਂ ਵੱਧ ਸਮੇਂ ਦੀ ਕੋਈ ਵੀ ਸਿ਼ਕਾਇਤ ਬਕਾਇਆ ਨਹੀਂ—ਡਿਪਟੀ ਕਮਿਸ਼ਨਰ


ਫਾਜਿ਼ਲਕਾ ਜਿ਼ਲ੍ਹੇ ਵਿਚ ਆਨਲਾਈਨ ਪੋਰਟਲ ਤੇ ਸਮਾਂਬੱਧ ਤਰੀਕੇ ਨਾਲ ਹੋ ਰਿਹਾ ਹੈ ਸਿ਼ਕਾਇਤਾਂ ਦਾ ਨਿਪਟਾਰਾ
ਫਾਜਿ਼ਲਕਾ, 22 ਦਸੰਬਰ 2022
ਸੂਬੇ ਭਰ ਵਿੱਚ 19 ਦਸੰਬਰ ਤੋਂ 25 ਦਸੰਬਰ ਤੱਕ (ਸੁਸ਼ਾਸਨ ਹਫਤਾ) ਗੁੱਡ ਗਰਵੈਨਸਿਸ ਵੀਕ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਫਾਜਿ਼ਲਕਾ ਡਾ: ਸੇਨੂੰ ਦੁੱਗਲ ਦੀ ਰਹਿਨੁਮਾਈ ਵਿਚ ਸਾਰੇ ਵਿਭਾਗਾਂ ਵੱਲੋਂ ਪੀ.ਜੀ.ਆਰ.ਐਸ. ਪੋਰਟਲ ਤੇ ਸਿ਼ਕਾਇਤਾਂ ਦੇ ਹੱਲ ਕਰਨ ਲਈ ਨਿਰਧਾਰਤ ਸਮਾਂ ਹੱਦ ਦੇ ਅੰਦਰ ਅੰਦਰ ਸਾਰੀਆਂ ਸਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਨਿਰਧਾਰਤ ਸਮਾਂ ਹੱਦ ਤੋਂ ਵਧੇਰੇ ਸਮੇਂ ਦੀ ਕੋਈ ਵੀ ਸਿ਼ਕਾਇਤ ਬਕਾਇਆ ਨਹੀਂ ਹੈ।
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੀ. ਜੀ. ਆਰ. ਐੱਸ ਪੋਰਟਲ ਉੱਤੇ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹੀ ਉਦੇਸ਼ ਹੈ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਦੇਰੀ ਨਾ ਹੋਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਕੋਲ ਸ਼ਿਕਾਇਤ ਕਰਤਾ ਵੱਲੋਂ ਗਲਤੀ ਨਾਲ ਆਨਲਾਈਨ ਸ਼ਿਕਾਇਤ ਭੇਜ ਦਿੱਤੀ ਜਾਂਦੀ ਹੈ ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਸਮੇਂ—ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾ ਇਹ ਵੀ ਕਿਹਾ ਕਿ ਅਧਿਕਾਰੀ ਆਪੋ—ਆਪਣਾ ਪੋਰਟਲ ਰੋਜ਼ਾਨਾ ਪਹਿਲ ਦੇ ਆਧਾਰ ਤੇ ਚੈੱਕ ਕਰਨ ਤੇ ਪੋਰਟਲ ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਅਧਿਕਾਰੀ ਪ੍ਰਾਪਤ ਸ਼ਿਕਾਇਤ ਨੂੰ ਅੱਗੇ ਭੇਜਣ ਤੋਂ ਪਹਿਲਾਂ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਨੂੰ ਸੁਨਣਾ ਲਾਜ਼ਮੀ ਬਣਾਉਣ।
 ਬਾਕਸ ਲਈ ਪ੍ਰਸਤਾਵਿਤ :
1100 ਹੈਲਪ ਲਾਈਨ ਨੰਬਰ ਉੱਤੇ ਵੀ ਕੀਤੀ ਜਾ ਸਾਲਦੀ ਹੈ ਸ਼ਿਕਾਹਿਤ ਦਰਜ਼

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਜਿਹੜੇ ਲੋਕ ਆਪਣੀ ਸਮੱਸਿਆਵਾਂ ਆਨ ਲਾਈਨ ਨਹੀਂ ਦਰਜ਼ ਕਰ ਸੱਕਦੇ ਉਹ ਆਪਣੀ ਹੈਲਪ ਲਾਈਨ ਨੰਬਰ 1100 ਉੱਤੇ ਵੀ ਸ਼ਿਕਾਇਤ ਕਰ ਸੱਕਦੇ ਹਨ।ਉਹਨਾਂ ਵਧੇਰੀ ਜਾਣਕਾਰੀ ਦਿੰਦਿਆਂ ਕਿਹਾ ਕਿ 1100 ਨੰਬਰ ਉੱਤੇ ਸ਼ਿਕਾਇਤ ਦਰਜ਼ ਕਰਕੇ ਸਬੰਧਿਤ ਵਿਭਾਗ ਨੂੰ ਹੱਲ ਕਰਨ ਲਈ ਭੇਜੀ ਜਾਂਦੀ ਹੈ। ਉਹਨਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਇਸ ਸੇਵਾ ਦਾ ਲਾਹਾ ਲੈਣ ਅਤੇ ਆਪਣੇ ਸਰਕਾਰੀ ਕੰਮ ਕਰਵਾਉਣ।ਇਸ ਤੋਂ ਬਿਨ੍ਹਾਂ ਆਨਲਾਈਨ ਪੋਰਟਲ ਤੇ ਵੀ ਲੋਕ ਸਿ਼ਕਾਇਤ ਦਰਜ ਕਰਵਾ ਸਕਦੇ ਹਨ ਜਿਸਦਾ ਲਿੰਕ ਹੈ https://connect.punjab.gov.in/

ਸੇਫ ਸਕੂਲ ਵਾਹਨ ਪਾਲਿਸੀ ਨੂੰ ਜਿਲੇ ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਡਿਪਟੀ ਕਮਿਸ਼ਨਰ

ਸੇਫ ਸਕੂਲ ਵਾਹਨ ਪਾਲਿਸੀ ਨੂੰ ਜਿਲੇ ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਡਿਪਟੀ ਕਮਿਸ਼ਨਰ


ਫਾਜਿਲਕਾ 22 ਦਸੰਬਰ
ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਤੇ ਸ੍ਰੀਮਤੀ ਹਰਦੀਪ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫਾਜ਼ਿਲਕਾ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਫਾਜ਼ਿਲਕਾ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ, ਹੁਣ ਤੱਕ ਜ਼ਿਲ੍ਹੇ ਦੀਆਂ ਸਕੂਲੀ ਵੈਨਾਂ ਦੇ 88 ਚਲਾਨ ਕੀਤੇ ਜਾ ਚੁੱਕੇ ਹਨ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵੱਲੋਂ ਦੱਸਿਆ ਗਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸਾਂ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। ਸਾਡੀ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੋਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਮਰਜੰਸੀ ਤਾਕੀਆਂ (ਅੱਗੇ, ਪਿੱਛੋਂ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ ਪਲੇਟ ਲੱਗੀ ਹੋਈ ਲਾਜਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜਮੀ, ਸਕੂਲ ਬੱਸ ਦੇ ਫੁੱਟ ਸਟੈਂਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ। ਧੁੰਦ ਕਾਰਨ ਤੇਜ ਗਤੀ ਵਿੱਚ ਸਕੂਲ ਵੈਨਾਂ ਨਾ ਚਲਾਈਆਂ ਜਾਣ ਅਤੇ ਧੁੰਦ ਵਾਲੀਆਂ ਪੀਲੀਆਂ ਲਾਇਟਾਂ ਦੀ ਵਰਤੋਂ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ। ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਟੀਮ ਦੇ ਮੈਂਬਰ ਸ਼੍ਰੀਮਤੀ ਰਣਵੀਰ ਕੌਰ ਬਾਲ ਸੁਰੱਖਿਆ ਅਫ਼ਸਰ, ਰੁਪਿੰਦਰ ਸਿੰਘ, ਟ੍ਰੈਫਿਕ ਇੰਨਚਾਰਜ ਪਵਨ ਕੁਮਾਰ, ਕ੍ਰਿਸ਼ਨ ਕਾਂਤ ਅਤੇ ਸ਼ਿਵ ਕੁਮਾਰ ਹਾਜ਼ਰ ਸਨ।

ਅਧਿਆਪਕਾਂ ਦੀਆਂ ਤਨਖਾਹਾਂ ਦਾ ਬਜਟ ਤੁਰੰਤ ਜਾਰੀ ਕਰੇ ਸਰਕਾਰ - ਅਧਿਆਪਕ ਆਗੂ

ਅਧਿਆਪਕਾਂ ਦੀਆਂ ਤਨਖਾਹਾਂ ਦਾ ਬਜਟ ਤੁਰੰਤ ਜਾਰੀ ਕਰੇ ਸਰਕਾਰ - ਅਧਿਆਪਕ ਆਗੂ



ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਦਾ ਬਜਟ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਬੀਐੱਡ ਫਰੰਟ ਦੇ ਸੂਬਾਈ ਪ੍ਰਚਾਰ ਸਕੱਤਰ ਦੁਪਿੰਦਰ ਸਿੰਘ ਢਿੱਲੋਂ, ਈਟੀਟੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਸੱਭਰਵਾਲ,  ਐਲੀਮੈਂਟਰੀ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਨੰਦਨ ਸਿੰਘ ਅਤੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਇਨਕਲਾਬ ਗਿੱਲ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਪੰਜਾਬ ਸਰਦਾਰ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਤੋਂ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਦਾ ਬਜਟ ਬਿਨਾਂ ਕਿਸੇ ਦੇਰੀ ਦੇ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਅਧਿਆਪਕ ਆਗੂ ਨੇ ਕਿਹਾ ਕਿ ਇਸ ਵਿੱਤੀ ਵਰ੍ਹੇ ਦੇ ਸ਼ੁਰੂ ਤੋਂ ਹੀ ਅਧਿਆਪਕਾਂ ਨੂੰ ਤਨਖਾਹਾਂ ਰੁੱਕ ਰੁੱਕ ਕੇ ਮਿਲ ਰਹੀਆਂ ਹਨ । ਉਹਨਾਂ ਕਿਹਾ ਕਿ  ਤਨਖਾਹਾਂ ਦਾਰ ਮੁਲਾਜ਼ਮਾਂ ਦਾ ਗੁਜ਼ਾਰਾ ਉਹਨਾਂ ਦੀ ਤਨਖਾਹ ਨਾਲ ਚੱਲਦਾ ਹੈ। ਦਸੰਬਰ ਮਹੀਨਾ ਬੀਤਣ ਕਿਨਾਰੇ ਹੈ ਪਰ ਅਜੇ ਤੱਕ ਜ਼ਿਲ੍ਹਾ ਫਾਜ਼ਿਲਕਾ ਦੇ ਬਹੁਤ ਸਾਰੇ ਅਧਿਆਪਕਾਂ ਨੂੰ ਤਨਖਾਹਾਂ ਨਹੀ ਮਿਲਿਆ ਜਿਸ ਨਾਲ ਉਹਨਾਂ ਦੇ ਘਰਾਂ ਦਾ ਗੁਜ਼ਾਰਾ ਚੱਲਣਾ ਔਖਾਂ ਹੋਇਆ ਪਿਆ। ਬੱਚਿਆਂ ਦੀਆਂ ਫੀਸਾਂ, ਮੈਡੀਕਲ ਖਰਚਿਆਂ ਨੂੰ ਪੂਰਾ ਕਰਨ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੱਭ ਤੋਂ ਵੱਡੀ ਮੁਸ਼ਕਿਲ ਹੋਮ ਲੋਨ ਆਦਿ ਦੀਆਂ ਬੈਂਕ ਕਿਸ਼ਤਾਂ ਸਮੇਂ ਸਿਰ ਅਦਾ ਨਾ ਹੋਣ ਤੇ ਜੁਰਮਾਨੇ ਭਰਨੇ ਪੈ ਰਹੇ ਹਨ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਤਨਖਾਹਾਂ ਲਈ  ਇਸ ਵਿੱਤੀ ਸਾਲ ਦੇ ਰਹਿੰਦੇ ਮਹੀਨਿਆਂ ਦੇ ਬਜਟ ਦਾ ਪੱਕਾ ਹੱਲ ਕੀਤਾ ਜਾਵੇ ਤਾਂ ਜ਼ੋ ਸਮੂਹ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਜਾਰੀ ਹੋ ਸਕੇ। ਇਸ ਮੌਕੇ ਤੇ ਅਧਿਆਪਕ ਆਗੂ ਸੁਖਵਿੰਦਰ ਸਿੰਘ ਸਿੱਧੂ,ਸਿਮਲਜੀਤ ਸਿੰਘ, ਪ੍ਰੇਮ ਕੰਬੋਜ, ਸਾਹਿਬ ਰਾਜਾ ਕੋਹਲੀ, ਸੁਰਿੰਦਰ ਕੰਬੋਜ,ਅਮਨ ਬਰਾੜ, ਸੁਖਦੇਵ ਸਿੰਘ,ਰਮਨ ਸਿੰਘ, ਸੁਨੀਲ ਗਾਂਧੀ, ਨੀਰਜ ਕੁਮਾਰ, ਸਤਿੰਦਰ ਕੰਬੋਜ, ਬਲਜੀਤ ਸਿੰਘ, ਮਨਦੀਪ ਸੈਣੀ, ਗਗਨ ਕੰਬੋਜ, ਸੌਰਵ ਧੂੜੀਆ, ਅੰਕੁਸ਼ ਕੁਮਾਰ, ਰਾਘਵ ਕਟਾਰੀਆ ਜਗਮੀਤ ਖਹਿਰਾ,ਕਵਿੰਦਰ ਗਰੋਵਰ, ਸੁਭਾਸ਼ ਚੰਦਰ,ਭਾਰਤ ਸੱਭਰਵਾਲ ਰਾਧਾ ਕ੍ਰਿਸ਼ਨਨ, ਦਲਜੀਤ ਸਿੰਘ ਚੀਮਾ, ਵਰਿੰਦਰ ਸਿੰਘ, ਸੋਹਣ ਲਾਲ, ਕ੍ਰਾਂਤੀ ਕੰਬੋਜ, ਅਮਨਦੀਪ ਸਿੰਘ ਸੋਢੀ,ਮਨੋਜ਼ ਬੱਤਰਾ, ਮੋਹਿਤ ਬੱਤਰਾ ਅਧਿਆਪਕ ਆਗੂਆਂ ਨੇ ਉਕਤ ਮੰਗ ਦਾ ਸਮੱਰਥਨ ਕਰਦਿਆਂ ਤੁਰੰਤ ਤਨਖਾਹਾਂ ਜਾਰੀ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਤੇ ਗ਼ੈਰ ਸਰਕਾਰੀ ਸੰਸਥਾਵਾਂ, ਵਿਭਾਗਾਂ, ਵਿੱਦਿਅਕ ਅਦਾਰਿਆਂ, ਸੜਕਾਂ ਤੇ ਮੀਲ ਪੱਥਰਾਂ ਦੇ ਨਾਮ ਪੰਜਾਬੀ ਵਿਚ ਲਿਖਣ ਦੀ ਹਦਾਇਤ


ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਤੇ ਗ਼ੈਰ ਸਰਕਾਰੀ ਸੰਸਥਾਵਾਂ, ਵਿਭਾਗਾਂ, ਵਿੱਦਿਅਕ ਅਦਾਰਿਆਂ, ਸੜਕਾਂ ਤੇ ਮੀਲ ਪੱਥਰਾਂ ਦੇ ਨਾਮ ਪੰਜਾਬੀ ਵਿਚ ਲਿਖਣ ਦੀ ਹਦਾਇਤ

 

20 ਫਰਵਰੀ ਤੱਕ ਪਾਲਣਾ ਨਾ ਕਰਨ ਦੀ ਸੂਰਤ ਵਿਚ ਹੋਵੇਗਾ ਜ਼ੁਰਮਾਨਾ

 

 

ਫ਼ਰੀਦਕੋਟ, 22 ਦਸੰਬਰ 

 ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜ਼ਿਲ੍ਹੇ ਵਿਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਮਹੱਤਤਾ ਦੇਣ ਲਈ ਜ਼ਿਲੇ ਦੇ ਸਮੂਹ ਸਰਕਾਰੀਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਆਦਿ ਦੇ ਨਾਮ/ਸੜਕਾਂ ਦੇ ਨਾਮ/ਮੀਲ ਪੱਥਰ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ ਦੇ ਆਦੇਸ਼ ਦਿੱਤੇ ਹਨ।

 

ਉਨ੍ਹਾਂ ਹਦਾਇਤ ਕੀਤੀ ਹੈ ਕਿ 20 ਫਰਵਰੀ, 2023 ਤੱਕ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਪੰਜਾਬ ਰਾਜ ਭਾਸ਼ਾ ਤਰਮੀਮ ਐਕਟ-2008 ਅਤੇ 2021 ਵਿੱਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Dec 20, 2022

22 ਦਸੰਬਰ 2022 ਨੂੰ ਸਰਕਾਰੀ ਆਈ.ਟੀ.ਆਈ. (ਲੜਕੇ) ਫਿਰੋਜ਼ਪੁਰ ਵਿਖੇ ਲੱਗੇਗਾ ਰੋਜ਼ਗਾਰ ਮੇਲਾ - ਡੀ.ਸੀ.

22 ਦਸੰਬਰ 2022 ਨੂੰ ਸਰਕਾਰੀ ਆਈ.ਟੀ.ਆਈ. (ਲੜਕੇ) ਫਿਰੋਜ਼ਪੁਰ ਵਿਖੇ ਲੱਗੇਗਾ ਰੋਜ਼ਗਾਰ ਮੇਲਾ - ਡੀ.ਸੀ.


ਫਿਰੋਜ਼ਪੁਰ

:

          ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਮਿਤੀ 22 ਦਸੰਬਰ 2022 ਨੂੰ ਸਵੇਰੇ 10:00 ਵਜੇ ਸਰਕਾਰੀ ਆਈ. ਟੀ.ਆਈ. (ਲੜਕੇ) ਫਿਰੋਪੁਰ ਸ਼ਹਿਰ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। 

          ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਬਿਊਰੋ ਰੋਜ਼ਗਾਰ ਉਤਪੱਤੀਹੁਨਰ ਵਿਕਾਸ ਅਤੇ ਸਿਖਲਾਈਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਮੈਟ੍ਰਿਕਬਾਰਵੀਂਆਈ.ਟੀ.ਆਈ. ਗ੍ਰੈਜੂਏਸ਼ਨ ਪਾਸ ਪ੍ਰਾਰਥੀ (ਲੜਕੇ/ਲੜਕੀਆਂ) ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਆਈ.ਐਸ. ਹਾਈਡ੍ਰੋ ਸੋਲਰ ਇਲੈਕਟ੍ਰਿਕ ਵਰਕਸ, ਗੱਜਨ ਸਿੰਘ ਮਕੈਨਿਕਸਇੰਡੀਅਨ ਫਾਊਂਡਰੀ ਵਰਕਸਵਰਧਮਾਨ ਟੈਕਸਟਾਈਲ ਅਤੇ ਸੀ.ਐਸ.ਸੀ. ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਭਰਤੀ ਕੀਤੀ ਜਾਣੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਸਮੇਤ ਰਜ਼ਿਊਮ ਲੈ ਕੇ ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਸਰਕਾਰੀ ਆਈ.ਟੀ.ਆਈ. (ਲੜਕੇ) ਨੇੜੇ ਸ਼ਹੀਦ ਊਧਮ ਸਿੰਘ ਚੌਂਕ ਫਿਰੋਪੁਰ ਵਿਖੇ ਪਹੁੰਚ ਕੇ ਮੇਲੇ ਵਿੱਚ ਭਾਗ ਲੈ ਸਕਦੇ ਹਨ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਹਰਮੇਸ਼ ਕੁਮਾਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਫਿਰੋਪੁਰ ਨੇ ਜ਼ਿਲ੍ਹੇ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਮੂਲੀਅਤ ਕਰਨ ਅਤੇ www.pgrkam.com ਤੇ www.ncs.gov.in 'ਤੇ ਆਪਣਾ ਨਾਮ ਰਜਿਸਟਰ ਕਰਨਾ ਯਕੀਨੀ ਬਨਾਉਣ। ਉਨ੍ਹਾਂ ਕਿਹਾ ਇਸ ਸਬੰਧੀ ਹੋਰ ਜਾਣਕਾਰੀ ਲਈ ਪ੍ਰਾਰਥੀ ਰੋਜ਼ਗਾਰ ਦਫਤਰ ਦੇ ਹੈਲਪਲਾਈਨ ਨੰਬਰ 94654-74122 ‘ਤੇ ਸੰਪਰਕ ਕਰ ਸਕਦੇ ਹਨ।

Dec 14, 2022

ਪ੍ਰੀ ਪ੍ਰਾਇਮਰੀ ਅਧਿਆਪਕਾਂ ਨੂੰ ਹੱਥੀ ਟੀ ਐਲ ਐਮ ਬਣਾਉਣ ਅਤੇ ਜਮਾਤਾਂ ਵਿੱਚ ਇਸਦੀ ਸੁਚੱਜੀ ਵਰਤੋਂ ਸਬੰਧੀ ਟਰੇਨਿੰਗ ਦਿੱਤੀ


ਪ੍ਰੀ ਪ੍ਰਾਇਮਰੀ ਅਧਿਆਪਕਾਂ ਨੂੰ ਹੱਥੀ ਟੀ ਐਲ ਐਮ ਬਣਾਉਣ ਅਤੇ ਜਮਾਤਾਂ ਵਿੱਚ ਇਸਦੀ ਸੁਚੱਜੀ ਵਰਤੋਂ ਸਬੰਧੀ ਟਰੇਨਿੰਗ ਦਿੱਤੀ


Failka 14 dec. Balraj singh sidhu

ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਪ੍ਰੇਰਨਾ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਅਬੋਹਰ ਦੋ ਭਾਲਾ ਰਾਮ ਦੀ ਅਗਵਾਈ ਵਿੱਚ ਬਲਾਕ ਦੇ ਕੱਲਸਟਰ ਗੋਬਿੰਦਗੜ੍ਹ ਅਤੇ  ਝੂੰਮਿਆਂ ਵਾਲ਼ੀ ਦੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਨੂੰ ਹੈਂਡ ਮੇਡ ਮਟੀਰੀਅਲ ਕਿੱਟ ਬਣਾਉਣ  ਸਬੰਧੀ ਪ੍ਰਥਮ ਟੀਮ ਨਾਲ ਮਿਲ ਕੇ ਮਟੀਰੀਅਲ ਬਣਾਉਣ ਅਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਇੱਕ ਰੋਜ਼ਾ ਟ੍ਰੇਨਿੰਗ ਦਿੱਤੀ ਗਈ। 

ਇਸ ਮੋਕੇ ਸੁਨੀਲ ਕੁਮਾਰ ਸੀ ਐਚ ਟੀ ਕੱਲਸਟਰ ਗੋਬਿੰਦਗੜ੍ਹ  ਅਤੇ ਮਹਾਂਵੀਰ ਟਾਕ ਸੀ ਐਚ ਟੀ ਕੱਲਸਟਰ ਝੂੰਮਿਆਵਾਲ਼ੀ  ਵੱਲੋਂ  ਬਹੁਤ ਵਧੀਆ ਸਹਿਯੋਗ ਦਿੱਤਾ ਗਿਆ। ਟ੍ਰੇਨਿੰਗ ਵਿੱਚ  ਭਾਲਾ ਰਾਮ ਜੀ ਬੀ ਪੀ ਈ ਓ ਅਬੋਹਰ-2 ਵਿਸ਼ੇਸ਼ ਤੋਰ ਤੇ  ਸ਼ਾਮਿਲ ਹੋਏ ਅਤੇ ਟੀ ਐਲ ਐਮ ਦੀ ਵਰਤੋਂ ਅਤੇ ਸਾਂਭ ਸੰਭਾਲ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਜੀ ਦੇ ਕਵਾਲਟੀ ਐਜੂਕੇਸ਼ਨ ਦੇ ਵਿਜਨ ਨੂੰ ਪੂਰਾ ਕਰਨ ਲਈ ਬਲਾਕ ਅਬੋਹਰ ਦੋ ਦੀ ਸਮੁੱਚੀ ਟੀਮ ਵੱਲੋਂ ਡੱਟ ਕੇ ਪਹਿਰਾ ਦਿੱਤਾ ਜਾ ਰਿਹਾ ਹੈ। 

ਇਸ ਮੌਕੇ ਤੇ ਪ੍ਰਥੰਮ ਜ਼ਿਲ੍ਹਾ ਕੋਆਰਡੀਨੇਟਰ ਸ.ਹਰਮੀਤ ਸਿੰਘ ਨੇ ਦੱਸਿਆ ਕਿ ਆਓੁਣ ਵਾਲੇ ਦਿਨਾਂ ਵਿੱਚ ਜ਼ਿਲੇ ਦੇ ਬਾਕੀ  ਸਕੂਲਾਂ ਵਿੱਚ ਵੀ ਇਸ ਪ੍ਰਕਾਰ ਦੀ ਟ੍ਰੇਨਿੰਗ ਲਗਾਈ ਜਾਵੇਗੀ ਜੀ। ਮਹਾਂਵੀਰ ਸੀ ਐਚ ਟੀ ਨੇ ਟੀਮ ਦਾ ਧੰਨਵਾਦ ਕੀਤਾ ਅਤੇ ਹੈੱਡ ਮੇਡ ਟੀ ਐੱਲ ਐੱਮ ਦੀ ਮਹਤੱਤਾ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਤੇ ਰਜਿੰਦਰ ਕੁਮਾਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ, ਗੋਪਾਲ ਕ੍ਰਿਸ਼ਨ ਸਹਾਇਕ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਮਨੋਜ ਕੁਮਾਰ ਬੀ ਐੱਮ ਟੀ ਅਤੇ ਚੌਥ ਮਲ ਬੀ ਐਮ ਟੀ ਵੱਲੋਂ ਇਸ ਟ੍ਰੇਨਿੰਗ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸ਼ਲਾਘਾਯੋਗ ਕਾਰਜ ਕੀਤਾ ਗਿਆ ਅਤੇ ਪ੍ਰਥਮ ਟੀਮ ਦਾ  ਵਿਸ਼ੇਸ਼ ਤੌਰ ਧੰਨਵਾਦ ਕੀਤਾ ਗਿਆ ਜਿਨ੍ਹਾਂ ਵੱਲੋਂ ਹਮੇਸ਼ਾ ਵਿਭਾਗ ਨੂੰ ਸਹਿਯੋਗ ਦਿੱਤਾ ਜਾਂਦਾ ਹੈ।

Dec 12, 2022

07 ਅਸਾਮੀਆਂ ਦੀ ਨਿਯੁਕਤੀ ਲਈ ਯੋਗ ਉਮੀਦਵਾਰਾਂ ਦੁਆਰਾ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਦਸੰਬਰ 2022


ਬਠਿੰਡਾ, 12 ਦਸੰਬਰ : ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਵਿੱਚ ਲੋਕ ਉਪਯੋਗੀ ਸੇਵਾਵਾਂ ਲਈ ਚੇਅਰਪਰਸ਼ਨ, ਸਥਾਈ ਅਦਾਲਤਾਂ ਦੀਆਂ 07 ਅਸਾਮੀਆਂ ਦੀ ਨਿਯੁਕਤੀ ਲਈ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।

        ਕਾਨੂੰਨੀ ਸੇਵਾਵਾਂ ਅਥਾਰਟੀ ਐਕਟ 1987 ਦੀ ਧਾਰਾ 22-ਬੀ ਤਹਿਤ ਇਨ੍ਹਾਂ ਅਸਾਮੀਆਂ ਦੀ ਲਾਜ਼ਮੀ ਯੋਗਤਾ ਤਹਿਤ ਇੱਕ ਵਿਅਕਤੀ ਜੋ ਜ਼ਿਲ੍ਹਾ ਜੱਜ ਜਾਂ ਵਧੀਕ ਜ਼ਿਲ੍ਹਾ ਜੱਜ ਹੈ ਜਾਂ ਰਿਹਾ ਹੈ ਜਾਂ ਜ਼ਿਲ੍ਹਾ ਜੱਜ ਤੋਂ ਉਚੇ ਦਰਜੇ ਵਿੱਚ ਨਿਆਇਕ ਅਹੁਦੇ ਤੇ ਰਿਹਾ ਹੈ, ਉਮਰ ਹੱਦ 65 ਸਾਲ ਤੋਂ ਘੱਟ ਅਤੇ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਦਸੰਬਰ 2022 ਹੈ।

        ਵਧੇਰੇ ਜਾਣਕਾਰੀ ਅਤੇ ਲਾਜ਼ਮੀ ਸ਼ਰਤਾਂ ਲਈ ਵੈਬਸਾਈਟ www.pulsa.gov.in ਤੇ ਚੈਕ ਕੀਤਾ ਜਾ ਸਕਦਾ ਹੈ।