ਪੰਜਾਬ ਦੀ ਸਿਰਮੌਰ ਯੂਨੀਅਨ ਮਾਸਟਰ ਕੇਡਰ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਅੱਜ ਸੁਖਾਵੇ ਮਾਹੌਲ ਵਿੱਚ ਮੀਟਿੰਗ ਹੋਈ ।ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦਾ ਸੰਪੂਰਨ ਨੋਟੀਫਿਕੇਸ਼ਨ ਜਾਰੀ ਕਰਨ ਮੁੱਖ ਮੰਗ ਨੂੰ ਪ੍ਰਵਾਨ ਕਰਦਿਆਂ ਕਿਹਾ ਜਲਦ ਜਾਰੀ ਹੋਵੇਗਾ ਨੋਟੀਫਿਕੇਸ਼ਨ।ਜਾਣਕਾਰੀ ਦਿੰਦਿਆਂ ਜਿਲਾ ਪ੍ਰਧਾਨ ਧਰਮਿੰਦਰ ਗੁਪਤਾ , ਜਿਲਾ ਜਨਰਲ ਸਕੱਤਰ ਬਲਵਿੰਦਰ ਸਿੰਘ ਤਹਿਸੀਲ ਪ੍ਰਧਾਨ ਦਲਜੀਤ ਸਿੰਘ ਸਭਰਵਾਲ ਜੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਜੀ ਵੱਲੋਂ ਲਟਕਦੀਆ ਪ੍ਰਮੋਸ਼ਨਾ ਅਗਲੇ ਹਫ਼ਤੇ ਹੀ ਕਰਨ ਦੀ ਹਾਮੀ ਭਰੀ।ਜਲਦ ਹੋਣਗੀਆਂ ਮਾਸਟਰ ਕੈਡਰ ਤੋਂ ਲੈਕਚਰਾਰ ਦੀਆਂ ਪ੍ਰਮੋਸ਼ਨਾਂ ਜਨਵਰੀ ਦੇ ਪਹਿਲੇ ਹਫ਼ਤੇ ਸਕਰੂਟਨੀ ਉਪਰੰਤ ਜਾਰੀ ਹੋਵੇਗੀ ਪ੍ਰਮੋਸ਼ਨ ਲਿਸਟ ।ਮਾਸਟਰ ਕੇਡਰ ਯੂਨੀਅਨ ਦੀ ਪ੍ਰਮੁੱਖ ਮੰਗ ਪੇ ਕਮਿਸ਼ਨ ਦੀ ਸ਼ਿਫਾਰਸ਼ ਅਨੁਸਾਰ 2.59 ਦਾ ਗੁਣਾਂਕ ਦੇਣ ਸਬੰਧੀ ਸਿੱਖਿਆ ਮੰਤਰੀ ਵਲੋਂ ਮੁੱਖ ਮੰਤਰੀ ਨਾਲ ਗੱਲ ਕਰਕੇ ਮਸਲਾ ਹੱਲ ਕਰਨਗੇ ਜਲਦ ਮਿਲੇਗਾ ਸਬ ਕਮੇਟੀ ਨਾਲ ਮੀਟਿੰਗ ਦਾ ਸਮਾਂਇਸਤੋਂ ਇਲਾਵਾ ਵੱਖ-ਵੱਖ ਬੰਦ ਪਏ ਭੱਤੇ ਜਿਵੇਂ ਪੇਡੂ ਭੱਤਾ,ਬਾਰਡਰ ਏਰੀਆ ਭੱਤਾ , ਸਾਇੰਸ ਭੱਤਾ,ਪ੍ਰਬੰਧਕੀ ਭੱਤਾ ਸਮੇਤ ਹੋਰ ਭੱਤੇ ਬਹਾਲ ਕਰਨ ਲਈ ਜਲਦੀ ਹੀ ਸਿੱਖਿਆ ਵਿਭਾਗ ਵਿਤ ਵਿਭਾਗ ਨੂੰ ਸਿਫਾਰਸ਼ ਕਰੇਗਾ। ਮਾਸਟਰ ਕੇਡਰ ਤੋਂ ਮੁੱਖ ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ਸਬੰਧੀ ਜਲਦ ਕੋਰਟ ਤੋਂ ਆਗਿਆ ਲੈਣ ਦਾ ਭਰੋਸਾ ਦਿੱਤਾ ਗਿਆ। ਇਸਤੋਂ ਇਲਾਵਾ ਨਾਨ ਟੀਚਿੰਗ ਤੋਂ ਵੀ ਜਲਦ ਪ੍ਰਮੋਸ਼ਨਾਂ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਸਰੀਰਕ ਸਿੱਖਿਆ ਲੈਕਚਰਾਰਾਂ ਦੀਆਂ ਵੀ ਪ੍ਰਮੋਸ਼ਨਾਂ ਕਰਨ ਦਾ ਭਰੋਸਾ ਦਿੱਤਾ।ਹੋਈਆਂ ਟਰਾਂਸਫਰਾ ਵਿੱਚ ਪੰਜਾਹ ਪ੍ਰਤੀਸ਼ਤ ਸਟਾਫ਼ ਦੀ ਸ਼ਰਤ ਖਤਮ ਹੋਵੇਗੀ । 27-06-2013 ਤੋਂ ਬਾਅਦ ਵਾਲੇ ਓ ਡੀ ਐੱਲ ਅਧਿਆਪਕਾਂ ਸਬੰਧੀ ਫ਼ੈਸਲਾ ਕੋਰਟ ਦੇ ਆਦੇਸ਼ ਅਨੁਸਰ ਲਾਗੂ ਕਰਨ , ਸਮਾਂ ਬੱਧ ਪਰਮੋਸ਼ਨ ਨੀਤੀ ਦੀ ਫਾਈਲ ਤੇ ਵਿਚਾਰ ਕਰਕੇ ਜਲਦ ਪਾਲਿਸੀ ਤਿਆਰ ਕਰਨ ਦਾ ਭਰੋਸਾ ਦਿੱਤਾ,ਤਰਸ ਦੇ ਆਧਾਰ ਤੇ ਨੌਕਰੀ ਕਰਨ ਵਾਲੇ ਮੁਲਾਜਮਾਂ ਨੂੰ ਟਾਈਪਿੰਗ ਟੈਸਟ ਤੋਂ ਛੋਟ ਦੇਣ ਲਈ ਕੰਪਿਊਟਰ ਟ੍ਰੇਨਿੰਗ ਕਰਵਾਉਣ , ਬੀ ਐਮ ਡੀ ਐਮ ਨੂੰ ਉਹਨਾਂ ਦੇ ਪਿੱਤਰੀ ਸਕੂਲਾਂ ਚ ਵਾਪਿਸ ਭੇਜਣ, ਐਸ ਐਸ ਏ ਰਮਸਾ ਅਧਿਆਪਕਾਂ ਦੀ ਸਰਵਿਸ ਨੂੰ ਛੁੱਟੀਆਂ ਲਈ ਵਿਚਾਰਨ ,ਉਹਨਾ ਦੇ ਬਕਾਏ ਜਾਰੀ ਕਰਨ, 2018ਤੋਂ ਬਾਅਦ ਪਦਉੱਨਤ ਹੋਏ ਲੇਕ਼ਚਰਾਰ ਦਾ ਟੈਸਟ ਨਾ ਲੈਣ ਦੀ ਮੰਗ ਮੌਕੇ ਤੇ ਹੀ ਮਨ ਲਈ ਗਈ, ਨਬਾਰਡ ਦੇ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਛੱਡ ਕੇ ਟਰਾਂਸਫਰ ਦੇ ਆਦੇਸ਼ ਲਾਗੂ ਕਰਨ ਲਈ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਯੂਨੀਅਨ ਫਾਉਡਰ ਤੋਂ ਜੁਝਾਰੂ ਯੋਧੇ ਵਸ਼ਿੰਗਟਨ ਸਿੰਘ ਸਾਮੀਰੋਵਾਲ ਸੂਬਾ ਜਨਰਲ ਸੈਕਟਰੀ ਬਲਜਿੰਦਰ ਸਿੰਘ ਧਾਲੀਵਾਲ ਤੇ ਮਾਸਟਰ ਕੇਡਰ ਦੇ ਹੋਰ ਜੁਝਾਰੂ ਮੀਟਿੰਗ ਵਿੱਚ ਹਾਜ਼ਰ ਸਨ।
Jan 3, 2023
ਗੱਦਾਂਡੋਬ ਵਿਚ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ
ਅਬੋਹਰ, 3 ਜਨਵਰੀ
ਲਾਇਨਜ਼ ਕਲੱਬ ਆਕਾਸ਼ ਅਬੋਹਰ ਵੱਲੋਂ ਸਵਰਗੀ ਸ਼੍ਰੀ ਨੌਰੰਗ ਰਾਏ ਸਿੰਗਲਾ ਦੀ ਯਾਦ ਵਿੱਚ ਪਿੰਡ ਗੱਦਾਦੋਬ ਵਿਖੇ ਅੱਖਾਂ ਦਾ 15ਵਾਂ ਅਪ੍ਰੇਸ਼ਨ ਅਤੇ ਚੈਕਅੱਪ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਮੁਖੀ ਸੁਮੇਸ਼ ਭਟੇਜਾ ਨੇ ਦੱਸਿਆ ਕਿ ਕਲੱਬ ਵੱਲੋਂ ਹੁਣ ਤੱਕ 700 ਦੇ ਕਰੀਬ ਅੱਖਾਂ ਦੇ ਅਪਰੇਸ਼ਨ ਮੁਫ਼ਤ ਕੀਤੇ ਜਾ ਚੁੱਕੇ ਹਨ। ਕੈਂਪ ਬਾਰੇ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਮਨਜੀਤ ਜਸੂਜਾ ਨੇ ਦੱਸਿਆ ਕਿ ਅੱਜ 395 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕਰਵਾਈ ਗਈ ਅਤੇ ਇਨ੍ਹਾਂ ਵਿੱਚੋਂ 24 ਮਰੀਜ਼ ਅਪਰੇਸ਼ਨ ਲਈ ਯੋਗ ਪਾਏ ਗਏ। ਉਨ੍ਹਾਂ ਦੇ ਆਪ੍ਰੇਸ਼ਨ ਕਲੱਬ ਵੱਲੋਂ ਪ੍ਰੋਜੈਕਟ ਚੇਅਰਮੈਨ ਰਾਜੀਵ ਸਿੰਗਲਾ ਦੇ ਸਹਿਯੋਗ ਨਾਲ ਜੈਤੋ ਸਥਿਤ ਲਾਇਨ ਆਈ ਕੇਅਰ ਸੈਂਟਰ ਵਿਖੇ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਦੇ ਆਉਣ-ਜਾਣ ਅਤੇ ਖਾਣ-ਪੀਣ ਦਾ ਖਰਚਾ ਕਲੱਬ ਵੱਲੋਂ ਚੁੱਕਿਆ ਜਾਵੇਗਾ। ਇਸ ਕੈਂਪ ਦੀ ਰਜ਼ਿਸਟ੍ਰੇਸਨ ਉੱਘੇ ਸ਼ਾਇਰ ਐਡਵੋਕੇਟ ਰਵਿੰਦਰ ਗਿੱਲ ਨੇ ਕੀਤੀ। ਪਿੰਡ ਗੱਦਾਦੋਬ ਦੇ ਸਰਪੰਚ ਕ੍ਰਿਸ਼ਨ ਕੁਮਾਰ, ਸੁਖਚੈਨ ਸਿੰਘ ਮੈਂਬਰ, ਕਾਲਾ ਸਿੰਘ ਮੈਂਬਰ, ਸੋਹਣ ਸਿੰਘ, ਸੁਖਦੀਪ ਸਿੰਘ, ਹਰੀਸ਼ ਕੁਮਾਰ, ਬਲਜੀਤ ਸਿੰਘ, ਯਾਦਵਿੰਦਰ ਸਿੰਘ, ਸ਼ਾਹਬਾਜ਼ ਸਿੰਘ, ਸਮੂਹ ਸਟਾਫ਼ ਸਰਕਾਰੀ ਹਾਈ ਸਕੂਲ ਗੱਦਾਦੋਬ ਦਾ ਵਿਸ਼ੇਸ਼ ਸਹਿਯੋਗ ਰਿਹਾ । ਲਾਇਨਜ਼ ਕਲੱਬ ਆਕਾਸ਼ ਅਬੋਹਰ ਦੇ ਪੀਆਰਓ ਭਗਵੰਤ ਭਟੇਜਾ, ਪ੍ਰੋਜੈਕਟ ਇੰਚਾਰਜ ਪਵਨ ਕਟਾਰੀਆ ਨੇ ਕੈਂਪ ਵਿੱਚ ਸਹਿਯੋਗ ਦੇਣ ਵਾਲੇ ਵਲੰਟੀਅਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਕਲੱਬ ਆਕਾਸ਼ ਵੱਲੋਂ ਪ੍ਰੋਜੈਕਟ ਚੇਅਰਮੈਨ ਰਾਜੀਵ ਸਿੰਗਲਾ ਦੇ ਪਰਿਵਾਰ, ਸਰਕਾਰੀ ਹਾਈ ਸਕੂਲ ਗੱਦਾਦੋਬ ਦੇ ਮੁੱਖ ਅਧਿਆਪਕ ਬੀਰੂ ਕੁਮਾਰ, ਮੁਕੇਸ਼ ਰਾਜੋਰੀਆ ਅਤੇ ਰਵਿੰਦਰ ਕੰਬੋਜ, ਗੱਦਾਦੋਬ ਦੀ ਗ੍ਰਾਮ ਪੰਚਾਇਤ ਅਤੇ ਐਡਵੋਕੇਟ ਰਵਿੰਦਰ ਗਿੱਲ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ੍ਟ ਪਿੰਡ ਗੱਦਾਡੋਬ ਦੀ ਟੀਮ ਵੱਲੋਂ ਕੈਂਪ ਵਿੱਚ ਪੁੱਜੀਆਂ ਸਾਰੀਆਂ ਸੰਗਤਾਂ ਲਈ ਚਾਹ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਕਲੱਬ ਦੇ ਮੁਖੀ ਸੁਮੇਸ਼ ਭਟੇਜਾ ਨੇ ਦੱਸਿਆ ਕਿ ਅਗਲਾ ਕੈਂਪ 1 ਫਰਵਰੀ ਨੂੰ ਸੀਤੋ ਗੁੰਨੋ ਵਿਖੇ ਲਗਾਇਆ ਜਾਵੇਗਾ । ਜਿਹੜੇ ਮਰੀਜ਼ ਅੱਜ ਕਿਸੇ ਕਾਰਨ ਨਹੀਂ ਪਹੁੰਚ ਸਕੇ ਉਹ ਅਗਲੇ ਕੈਂਪ ਵਿੱਚ ਪਹੁੰਚ ਕੇ ਲਾਭ ਲੈ ਸਕਦੇ ਹਨ।
ਮਿਲਕਿੰਗ ਮਸ਼ੀਨ ਦੀ ਖਰੀਦ ਕਰਨ ਵਾਲੇ ਦੁੱਧ ਉਤਪਾਦਕਾਂ ਲਈ 50 ਫੀਸਦੀ ਸਬਸਿਡੀ ਪ੍ਰਾਪਤ ਕਰਨ ਦਾ ਮੌਕਾ
ਡੇਅਰੀ ਵਿਕਾਸ ਵਿਭਾਗ ਵੱਲੋ ਸਾਫ ਦੁੱਧ ਦੀ ਮਹੱਤਤਾ ਅਤੇ ਡੇਅਰੀ ਫਾਰਮਾਂ ਤੇ ਦੁੱਧ ਚੁਆਈ ਦੇ ਖਰਚੇ ਨੂੰ ਘਟਾਉਣ ਤੇ ਮਿਆਰ ਨੂੰ ਸੁਧਾਰਨ ਅਤੇ ਪਸ਼ੂਆਂ ਦੇ ਚੁਆਈ *ਤੇ ਹੋਣ ਵਾਲੀ ਬਿਮਾਰੀਆਂ ਤੋਂ ਬਚਾਉਣ ਲਈ ਮਿਲਕਿੰਗ ਮਸ਼ੀਨ *ਤੇ ਦੁੱਧ ਉਤਪਾਦਕਾਂ ਨੂੰ ਸਬਸਿਡੀ ਵਜੋਂ ਵਿਤੀ ਸਹਾਇਤਾ ਦੇਣ ਦੀ ਸਕੀਮ ਉਲੀਕੀ ਗਈ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਫਾਜਿਲਕਾ ਰਣਦੀਪ ਕੁਮਾਰ ਹਾਂਡਾ ਨੇ ਦਿੱਤੀ।
ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਨੇ ਦੱਸਿਆ ਕਿ ਕੈਬਨਿਟ ਮੰਤਰੀ ਡੇਅਰੀ ਵਿਕਾਸ ਵਿਭਾਗ ਸ੍ਰ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਆਰ.ਕੇ.ਵੀ.ਵਾਈ ਸਕੀਮ ਅਧੀਨ ਮਿਲਕਿੰਗ ਮਸ਼ੀਨ *ਤੇ ਲਾਭਪਾਤਰੀਆਂ ਨੂੰ 50 ਫੀਸਦੀ ਦੀ ਸਬਸਿਡੀ ਜਾਂ ਵੱਧ ਤੋਂ ਵੱਧ 24366 ਰੁਪਏ ਦੀ ਰਾਸ਼ੀ ਪ੍ਰਤੀ ਮਸ਼ੀਨ ਮੁਹੱਈਆ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ।
ਉਨ੍ਹਾਂ ਲਾਭਪਾਤਰੀ ਦੀ ਯੋਗਤਾ ਬਾਰੇ ਦੱਸਦਿਆਂ ਕਿਹਾ ਕਿ ਲਾਭਪਾਤਰੀ ਨੇ ਆਪਣਾ ਡੇਅਰੀ ਯੁਨਿਟ 01 ਅਪ੍ਰੈਲ 2021 ਤੋਂ ਬਾਅਦ ਸਥਾਪਿਤ ਕੀਤਾ ਹੋਵੇ, ਲਾਭਪਾਤਰੀ ਕੋਲ ਘੱਟੋ ਘੱਟ 20 ਦੁਧਾਰੂ ਪਸ਼ੂ ਹੋਣ ਅਤੇ ਪ੍ਰਤੀ ਦਿਨ ਦੁੱਧ ਦੀ ਪੈਦਾਵਾਰ 150 ਲੀਟਰ ਹੋਵੇ। ਇਸ ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ/ ਪੰਜਾਬ ਡੇਅਰੀ ਵਿਕਾਸ ਬੋਰਡ/ ਗਡਵਾਸੂ ਤੋਂ ਘੱਟੋ ਘਟ 2 ਹਫਤੇ ਦੀ ਡੇਅਰੀ ਸਿਖਲਾਈ ਪ੍ਰਾਪਤ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਲਾਭਪਾਤਰੀ ਵਿਭਾਗ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਮਿਲਕਿੰਗ ਮਸ਼ੀਨ ਦੀ ਖਰੀਦ ਵਿਭਾਗ ਵੱਲੋਂ ਨਿਰਧਾਰਤ ਕੰਪਨੀਆਂ ਤੋਂ ਹੀ ਕਰ ਸਕੇਗਾ।
ਮਿਲਕਿੰਗ ਮਸ਼ੀਨ ਦੀ ਸਬਸਿਡੀ ਪ੍ਰਾਪਤ ਕਰਨ ਸਬੰਧੀ ਅਤੇ ਹੋਰ ਸ਼ਰਤਾਂ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਡਿਪਟੀ ਡਇਰੈਕਟਰ ਡੇਅਰੀ ਕਮਰਾ ਨੰਬਰ 508-509, ਡੀ.ਸੀ. ਕੰਪਲੈਕਸ, ਐਸ.ਐਸ.ਪੀ. ਬਲਾਕ ਫਾਜਿਲਕਾ ਅਤੇ ਮੋਬਾਇਲ ਨੰਬਰ 01638-262140, 96463-06700, 98149-95616 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਲਈ ਰਜਿਸਟੇ੍ਰਸ਼ਨ ਸ਼ੁਰੂ
ਜਵਾਹਰ ਨਵੋਦਿਆ ਵਿਦਿਆਲਿਆ, ਕਿੱਕਰ ਵਾਲਾ ਰੂਪਾ, ਜਿ਼ਲ੍ਹਾ ਫਾਜਿ਼ਲਕਾ ਵਿਚ ਸਾਲ 2023—24 ਲਈ ਦਾਖਲੇ ਹਿੱਤ ਦਾਖਲਾ ਪ੍ਰੀਖਿਆ 29 ਅਪ੍ਰੈਲ 2023 ਨੂੰ ਹੋਣੀ ਹੈ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਸੋ਼ਕ ਵਰਮਾ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਦਾਖਲਾ ਪ੍ਰੀਖਿਆ ਨਾਲ ਸਕੂਲ ਵਿਚ 6ਵੀਂ ਜਮਾਤ ਵਿਚ ਦਾਖਲਾ ਲਿਆ ਜਾ ਸਕੇਗਾ। ਦਾਖਲਾ ਪ੍ਰੀਖਿਆ ਲਈ ਰਜਿਸ਼ਟੇ੍ਰਸ਼ਨ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਰਾਜਿਸਟੇ੍ਰਸ਼ਨ ਦੀ ਆਖਰੀ ਮਿਤੀ 31 ਜਨਵਰੀ 2023 ਹੈ। ਇਹ ਪ੍ਰੀਖਿਆ 5ਵੀਂ ਜਮਾਤ ਵਿਚ ਪੜ੍ਹ ਰਹੇ ਬੱਚੇ ਦੇ ਸਕਣਗੇ। ਇਸ ਲਈ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਇਹ ਪ੍ਰੀਖਿਆ ਦੇਣ ਦੇ ਚਾਹਵਾਨ ਆਪਣੀ ਰਜਿਸਟੇ੍ਰਸ਼ਨ ਕਰਵਾ ਲੈਣ। ਇਹ ਰਜਿਸਟੇ੍ਰਸ਼ਨ ਬਿਲਕੁਲ ਮੁਫ਼ਤ ਹੈ। ਇਸ ਸਕੂਲ ਵਿਚ ਬਿਨ੍ਹਾਂ ਫੀਸ ਦੇ ਉਚ ਦਰਜੇ ਦੀ ਪੜਾਈ ਹੁੰਦੀ ਹੈ।
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 09 ਜਨਵਰੀ 2023 ਤੋਂ ਸ਼ੁਰੂ
ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 09 ਜਨਵਰੀ 2023 ਨੂੰ ਪੰਜਾਬ ਵਿੱਚ ਅਲੱਗ-ਅਲੱਗ ਡੇਅਰੀ ਟ੍ਰੈਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ, ਫਾਜਿਲਕਾ ਰਣਦੀਪ ਕੁਮਾਰ ਹਾਂਡਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਸਬੰਧੀ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੈਨਿੰਗ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਲਈ ਜ਼ਿਲ੍ਹਾ ਫਾਜਿਲਕਾ ਅਤੇ ਰਾਜਸਥਾਨ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 45 ਸਾਲ ਹੋਵੇ ਅਤੇ 10 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਆਪਣਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਅਬੁਲ ਖੁਰਾਣਾ ਜ਼ਿਲ੍ਹਾ ਸ੍ਰੀ. ਮੁਕਤਸਰ ਸਾਹਿਬ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ।
ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫ਼ਤਰ ਡਿਪਟੀ ਡਇਰੈਕਟਰ ਡੇਅਰੀ ਕਮਰਾ ਨੰਬਰ 508, ਡੀ.ਸੀ. ਕੰਪਲੈਕਸ, ਐਸ.ਐਸ.ਪੀ. ਬਲਾਕ ਫਾਜਿਲਕਾ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰਬਰ 96463-06700, 98149-95616 ਤੇ ਸੰਪਰਕ ਕਰ ਸਕਦੇ ਹਨ।
Dec 23, 2022
ਅਧਿਕਾਰੀ ਸ਼ਿਕਾਇਤਾਂ ਦਾ ਸਮੇਂ-ਸਿਰ ਨਿਪਟਾਰਾ ਕਰਨਾ ਬਣਾਉਣ ਯਕੀਨੀ : ਸ਼ੌਕਤ ਅਹਿਮਦ ਪਰੇ
· ਬੇਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
· ਸੁਚੱਜਾ ਪ੍ਰਸ਼ਾਸਨ ਸਪਤਾਹ ਸਬੰਧੀ ਵਰਕਸ਼ਾਪ ਆਯੋਜਿਤ
ਬਠਿੰਡਾ, 23 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸੁਚੱਜਾ ਪ੍ਰਸ਼ਾਸਨ ਸਪਤਾਹ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਸੁਚੱਜਾ ਪ੍ਰਸ਼ਾਸਨ ਸਪਤਾਹ 19 ਤੋਂ 25 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਪਤਾਹ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਬੇਹਤਰ ਪ੍ਰਸ਼ਾਸਨਿਕ ਸੇਵਾਵਾਂ ਪਿੰਡਾਂ ਵਿੱਚ ਉਨ੍ਹਾਂ ਦੇ ਦਰਾਂ ਤੱਕ ਜਾ ਕੇ ਮੁਹੱਈਆ ਕਰਵਾਉਣਾ ਹੈ। ਇਸ ਤਹਿਤ ਜ਼ਿਲ੍ਹਾ ਅਤੇ ਉਪ ਮੰਡਲ ਪੱਧਰ ਤੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ, ਇਨ੍ਹਾਂ ਕੈਂਪਾਂ ਚ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਾਂਝੀਆਂ ਅਤੇ ਨਿੱਜੀ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ। ਇਸ ਦੌਰਾਨ ਜਿੱਥੇ ਆਮ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਜਾਂਦਾ ਹੈ ਉੱਥੇ ਹੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਜਾਂਦੇ ਹਨ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਲੋਕ ਹਿੱਤ ਵਿੱਚ ਹੋਰ ਬੇਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਡਾਕੂਮੈਂਟ ਵਿਜ਼ਨ ਤਿੰਨ ਦਿਨਾਂ ਦੇ ਅੰਦਰ-ਅੰਦਰ ਬਣਾਉਣਾ ਯਕੀਨੀ ਬਣਾਉਣ ਤਾਂ ਜੋ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਇਸ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਿਕਾਇਤ ਕਰਤਾ ਨੂੰ ਬਿਨ੍ਹਾਂ ਸੁਣੇ ਕੋਈ ਵੀ ਸ਼ਿਕਾਇਤ ਫਾਇਲ ਨਾ ਕੀਤੀ ਜਾਵੇ। ਪ੍ਰਾਪਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਪੀਐਲਆਰਐਸ ਵਲੋਂ ਫ਼ਰਦ ਕੇਂਦਰਾਂ ਰਾਹੀਂ, ਸੇਵਾ ਕੇਂਦਰ ਵਲੋਂ ਮੁਹੱਈਆਂ ਕਰਵਾਈਆਂ ਜਾਂਦੀਆਂ ਈ-ਸੇਵਾਵਾਂ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਸੈਮੀਨਾਰ ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਬੇਹਤਰ ਤਰੀਕੇ ਨਾਲ ਆਮ ਲੋਕਾਂ ਤੱਕ ਪਹੁੰਚਣ ਲਈ ਅਧਿਕਾਰੀਆਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ ਗਏ। ਬੇਹਤਰ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ. ਸਾਰੰਗਪ੍ਰੀਤ ਸਿੰਘ ਔਜਲਾ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਬਠਿੰਡਾ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ
ਪਿਤਾ ਦੇ ਕਾਤਲ ਨੂੰ ਉਮਰ ਕੈਦ
ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਇਕ ਮਾਮਲੇ ਵਿਚ ਦੋਸ਼ੀ ਨੂੰ ਉਮਰ ਕੈਦ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਸਾਲ 2021 ਵਿਚ ਰਛਪਾਲ ਸਿੰਘ ਵਾਸੀ ਲੱਲਾ ਬਸਤੀ, ਜਲਾਲਾਬਾਦ ਨੇ ਆਪਣੇ ਪਿਤਾ ਕ੍ਰਿਪਾਲ ਸਿੰਘ ਦਾ ਹੀ ਕਤਲ ਕਰ ਦਿੱਤਾ ਸੀ। ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਵਿਚ ਐਫਆਈਆਰ ਨੰਬਰ 171 ਮਿਤੀ 26 ਜ਼ੁਲਾਈ 2021 ਅਧੀਨ ਧਾਰਾ 302 ਦਰਜ ਕੀਤੀ ਗਈ ਸੀ।ਇਸ ਮਾਮਲੇ ਦੀ ਸੁਣਵਾਈ ਪੂਰੀ ਹੋਣ ਤੇ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ 22 ਦਸੰਬਰ ਨੂੰ ਸੁਣਾਏ ਫੈਸਲੇ ਵਿਚ ਦੋਸੀ਼ ਨੂੰ ਉਮਰ ਕੈਦ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਹੈ।ਜ਼ੁਰਮਾਨਾ ਅਦਾ ਨਾ ਕਰਨ ਤੇ ਦੋਸ਼ੀ ਨੂੰ ਇਕ ਸਾਲ ਹੋਰ ਕੈਦ ਭੁਗਤਨੀ ਪਵੇਗੀ।


