Jan 4, 2023

एसएमओ ने जारी किया यूनियन का कैलेंडर



अबोहर, 4  जनवरी। स्वास्थ्य विभाग के मल्टीपर्पज हैल्थ वर्कर मेल, फीमेल यूनियन मंगलाव का एक कार्यक्रम आज सरकारी अस्पताल में यूनियन के महासचिव संजय कुमार की अध्यक्षता में हुआ, जिसमें विशेष तौर पर मौजूद एसएमओ डा. सोनू पाल व डा. साहब राम द्वारा यूनियन का वर्ष 2023 का बना कैलेंडर जारी किया गया। इस मौके पर संजय कुमार ने बताया कि इस कैलेंंडर को जारी करने का मुख्य उद्देश्य सभी यूनियनों की एकजुटता को कायम रखना है। इसके अलावा अधिकारियों से इसको रिलीज करवाने का मक्सद यह है कि उन्हेंं भी यूनियन की एकता और उनके सभी पदाधिकारियों का पता लग सके ताकि किसी भी समय किसी भी यूनियन को पेश आने वाली समस्या का तुरंत हल करवाया जा सके। इस मौके पर एएनएम यूनियन प्रधान जसविंदर कौर, लक्ष्मी रानी, लखविंदर कौर, सुमन रानी, रचना, सुरेन्द्र कोर, डिम्पल, अंकुश धवन, मुक्ति रानी, बलजिंदर कौर, दिनेश रानी, आशा वर्कर यूनियन से नीलम रानी, बलकरण कौर, अंजू बाला आदि मौजूद थे।


9.5 ਕਰੋੜ ਰੁਪਏ ਨਾਲ ਨਵੇਂ ਸਿਰਿਓਂ ਬਣੇਗੀ ਰਾਮਸਰਾ ਮਾਈਨਰ, ਫੰਡ ਹੋਇਆ ਜਾਰੀ —ਵਿਧਾਇਕ ਅਮਨਦੀਪ ਮੁਸਾਫਰ

 


ਬੱਲੂਆਣਾ ਹਲਕੇ ਦੇ ਕਿਸਾਨਾਂ ਨੂੰ ਹੋਵੇਗਾ ਵੱਡਾ ਫਾਇਦਾ
ਟੇਲਾਂ ਤੇ ਪਾਣੀ ਦੀ ਨਹੀਂ ਹੋਵੇਗੀ ਕਮੀ
ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੰਚਾਈ ਮੰਤਰੀ ਦਾ ਕੀਤਾ ਧੰਨਵਾਦ
ਅਬੋਹਰ, 
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਅਤੇ ਖੇਤੀ ਸੈਕਟਰ ਦੀ ਬਿਹਤਰੀ ਪ੍ਰਤੀ ਆਪਣੀ ਵਚਨਬੱਧਤਾ ਸਿੱਧ ਕਰਦਿਆਂ ਬੱਲੂਆਣਾ ਹਲਕੇ ਦੀ ਪ੍ਰਮੁੱਖ ਨਹਿਰ ਰਾਮਸਰਾ ਮਾਇਨਰ ਦੇ ਨਵੀਨੀਕਰਨ ਲਈ ਫੰਡ ਜਾਰੀ ਕਰ ਦਿੱਤੇ ਹਨ। ਇਹ ਜਾਣਕਾਰੀ ਹਲਕੇ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦਿੱਤੀ ਹੈ।
ਵਿਧਾਇਕ ਨੇ ਕਿਹਾ ਕਿ ਇਸ ਹਲਕੇ ਵਿਚ ਨਹਿਰੀ ਪਾਣੀ ਪ੍ਰਮੁੱਖ ਮੁੱਦਾ ਹੁੰਦਾ ਹੈ ਅਤੇ ਟੇਲਾਂ ਤੱਕ ਪੂਰਾ ਪਾਣੀ ਪਹੁੰਚੇ ਇਸ ਲਈ ਪੁਰਾਣੇ ਨਹਿਰੀ ਢਾਂਚੇ ਦਾ ਨਵੀਨੀਕਰਨ ਲੋੜੀਂਦਾ ਸੀ। ਉਨ੍ਹਾਂ ਨੇ ਕਿਹਾ ਕਿ ਇਸੇ ਲਈ ਸਰਕਾਰ ਵੱਲੋਂ ਹੁਣ ਰਾਮਸਰਾ ਦੇ ਨਵੀਨੀਕਰਨ ਲਈ ਫੰਡ ਜਾਰੀ ਕੀਤੇ ਹਨ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਦੂਰ ਕਰ ਰਹੀ ਹੈ। ਬੱਲੂਆਣਾ ਹਲਕੇ ਦੇ ਬਹੁਗਿਣਤੀ ਪਿੰਡਾਂ ਦੇ ਰਕਬੇ ਨੂੰ ਪਾਣੀ ਦੇਣ ਵਾਲੀ ਰਾਮਸਰਾ ਮਾਈਨਰ ਨਵੇਂ ਸਿਰਿਓ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ 9 ਕਰੋੜ 50 ਲੱਖ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮਈ ਮਹੀਨੇ ਵਿਚ ਉਹਨਾਂ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਸ: ਭਗਵੰਤ ਮਾਨ ਤੇ ਸਿੰਚਾਈ ਮੰਤਰੀ ਨੂੰ ਮਿਲ ਕੇ ਫੰਡ ਜਾਰੀ ਕਰਨ ਦੀ ਮੰਗ ਕੀਤੀ ਸੀ। ਇਸ ਤਹਿਤ ਹੁਣ ਫੰਡ ਜਾਰੀ ਹੋ ਚੁੱਕਿਆ ਹੈ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਬੁਰਜੀ ਨੰਬਰ 2500 ਤੋਂ 88625 ਤੱਕ ਰਾਮਸਰਾ ਮਾਇਨਰ ਨਵੀਂ ਤਕਨੀਕ ਨਾਲ ਸਾਰੀ ਨਵੇਂ ਸਿਰਿਓਂ ਬਣਾਈ ਜਾਵੇਗੀ। ਇਸ ਨਾਲ ਇਸ ਨਹਿਰ ਤੇ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਪਾਣੀ ਦੀ ਕਮੀ ਨਹੀਂ ਰਹੇਗੀ। ਉਨ੍ਹਾਂ ਨੇ ਕਿਹਾ ਕਿ ਇਹ ਨਹਿਰ ਟੇਲਾਂ ਤੱਕ ਬਣਨ ਨਾਲ ਪਾਣੀ ਵੀ ਪੂਰਾ ਮਿਲੇਗਾ। ਉਨਾਂ ਮੁੱਖ ਮੰਤਰੀ ਸ: ਭਗਵੰਤ ਮਾਨ ਅਤੇ ਸਿੰਚਾਈ ਮੰਤਰੀ ਸ: ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਲੂਆਣਾ ਹਲਕੇ ਵਿਚ ਵਿਕਾਸ ਪੱਖੋਂ ਕੋਈ ਕਮੀ ਨਹੀ ਛੱਡੀ ਜਾਵੇਗੀ। ਰਾਮਸਰਾ ਮਾਇਨਰ ਦੇ ਹਾਲਾਤ ਬਹੁਤ ਬੁਰੇ ਸਨ ਅਤੇ ਲੰਬੇ ਸਮੇਂ ਤੋਂ ਮੰਗ ਸੀ ਕਿ ਇਸ ਨੂੰ ਨਵੇਂ ਸਿਰਿਓ ਬਣਾਇਆ ਜਾਵੇ। ਉਧਰ ਰਾਮਸਰਾ ਮਾਈਨਰ ਤੇ ਪੈਂਦੇ ਪਿੰਡਾਂ ਦੇ ਕਿਸਾਨਾਂ ਨੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਦਾ ਧੰਨਵਾਦ ਕੀਤਾ ਹੈ।

Jan 3, 2023

ਨਵਾਂ ਸਾਲ ਸ਼ੁਰੂ ਹੁੰਦਿਆਂ ਹੀ ਕਰੋਨਾ ਨੇ ਦਿੱਤੀ ਜਿਲ੍ਹੇ ਵਿਚ ਦਸਤਕ 4 ਕੋਵਿਡ ਕੇਸ ਹੋਏ ਰਿਪੋਰਟ:

 ਕੋਵਿਡ ਦੇ ਲੱਛਣ ਹੋਣ ਤੇ ਕੋਵਿਡ-19 ਟੈਸਟ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ: ਡਾ. ਰੰਜੂ ਸਿੰਗਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ 3 ਜਨਵਰੀ
                       ਨਵਾਂ ਸਾਲ ਸ਼ੁਰੂ ਹੁੰਦਿਆਂ ਹੀ ਜਿਲ੍ਹੇ ਵਿਚ ਕੋਵਿਡ ਦੇ ਕੇਸ ਰਿਪੋਰਟ ਹੋਣੇ ਸ਼ੁਰੂ ਹੋ ਗਏ ਹਨ ।ਇਸ ਸਬੰਧ ਵਿੱਚ ਸਬੰਧੀ ਜਾਣਕਾਰੀ ਦੇਂਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲੇ੍ਹ ਵਿਚ ਪਿਛਲੇ ਦੋ ਦਿਨਾਂ ਵਿਚ ਕਰੋਨਾ ਦੇ 4 ਕੇਸ ਰਿਪੋਰਟ ਹੋਏ ਹਨ, ਇਸ ਲਈ ਸਾਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ।
                      ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਣ ਲਈ ਜਨਤਕ ਸਥਾਨਾਂ ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸਾਰੀਆਂ ਵਿਦਅਕ ਸੰਸਥਾਵਾਂ, ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ, ਅੰਦਰੂਨੀ ਅਤੇ ਬਾਹਰੀ ਇੱਕਠਾ, ਮਾਲਜ਼ ਆਦਿ ਵਿੱਚ ਮਾਸਕ ਪਾਉਣਾ ਲਾਜਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰੀਰਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ  ਥਾਵਾਂ ਤੇ ਥੁੱਕਣ ਤੋਂ ਗੁਰੇਜ ਕੀਤਾ ਜਾਵੇ ਅਤੇ ਹੋਰ ਸਾਵਧਾਨੀਆਂ ਵਰਤੀਆਂ ਜਾਣ ।ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਦਾ ਸਭ ਤੋਂ ਵੱਡਾ ਤਰੀਕਾ ਜਲਦੀ ਟੈਸਟਿੰਗ ਹੈ। ਇਸ ਲਈ ਕੋਰੋਨਾ ਦਾ ਕੋਈ ਵੀ ਲੱਛਣ ਆਵੇ ਤਾਂ ਟੈਸਟ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ।ਕਿਸੇ ਵੀ ਵਿਅਕਤੀ ਨੂੰ ਖਾਂਸੀ, ਜੁਕਾਮ ਜਾਂ ਬੁਖਾਰ ਹੋਵੇ ਤਾਂ ਤੁਰੰਤ ਕੋਵਿਡ-19 ਟੈਸਟ ਕਰਵਾਇਆ ਜਾਵੇ।  
                    ਉਹਨਾਂ ਦੱਸਿਆ ਕਿ ਜੇਕਰ ਕੋਰੋਨਾ ਦੇ ਹਲਕੇ ਲੱਛਣ ਵੀ ਮਹਿਸੂਸ ਹੋਣ ਜਾਂ ਕੋਈ ਵਿਅਕਤੀ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਉਂਦਾ ਹੈ ਪਰ ਉਸ ਨੂੰ ਕੋਰੋਨਾ ਵਾਇਰਸ ਦੇ ਕੋਈ ਲੱਛਣ ਨਹੀਂ ਵੀ ਹੁੰਦੇ ਤਾਂ ਵੀ ਸਬੰਧਿਤ ਵਿਅਕਤੀ ਟੈਸਟ ਜਰੂਰ ਕਰਵਾਏ ਤਾਂ ਜੋ ਸਹੀ ਸਮੇਂ ਤੇ ਸਥਿਤੀ ਸਪਸ਼ਟ ਹੋ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਦੀ ਕੋਵਿਡ-19 ਦੀ ਵੈਕਸੀਨੇਸ਼ਨ ਅਜੇ ਤੱਕ ਨਹੀਂ ਹੋਈ ਜਾਂ ਦੂਜੀ ਖੁਰਾਕ ਜਾਂ ਪ੍ਰੀਕਾਸ਼ਨਰੀ ਡੋਜ ਰਹਿੰਦੀ ਹੈ ਉਹ ਜਲਦੀ ਤੋਂ ਜਲਦੀ ਨੇੜੇ ਦੇ ਸਿਹਤ ਕੇਂਦਰ ਤੋਂ ਇਹ ਖੁਰਾਕ ਜਰੂਰ ਲਗਵਾ ਲੈਣ ਅਤੇ ਆਪਣਾ ਮੁਕੰਮਲ ਕੋਵਿਡ-19 ਟੀਕਾਕਰਨ ਕਰਵਾਇਆ ਜਾਵੇ।
                 ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਵੈਕਸੀਨ ਉਪਲੱਬਧ ਹੈ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਬੰਦਨਾ ਬਾਂਸਲ ਡੀ.ਐਮ.ਸੀ., ਸੁਖਮੰਦਰ ਸਿੰਘ, ਗੁਰਚਰਨ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜਿਲ਼੍ਹਾ ਹੈਲਥ ਇੰਸਪੈਕਟਰ ਹਾਜ਼ਰ ਸਨ

ਪਿੰਡ ਬਾਮ ਵਿੱਚ ਛੱਪੜ ਦਾ ਨਵੀਨੀਕਰਨ, ਚਾਰ ਸੌ ਮੀਟਰ ਟ੍ਰੈਕ ਦਾ ਸਟੇਡੀਅਮ, ਓਪਨ ਜਿਮ, ਸਕੂਲ ਦੇ ਕਮਰੇ ਕੀਤੇ ਤਿਆਰ: ਡਾ.ਬਲਜੀਤ ਕੌਰ

 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ




ਮਲੋਟ / ਸ੍ਰੀ ਮੁਕਤਸਰ ਸਾਹਿਬ 3 ਜਨਵਰੀ balraj singh sidhu 
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ।  ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਪਿੰਡ ਬਾਮ ਵਿੱਚ  ਮਨਰੇਗਾ ਦੁਆਰਾ ਛੱਪੜ ਦਾ ਨਵੀਨੀਕਰਨ, ਚਾਰ ਸੌ ਮੀਟਰ ਟ੍ਰੈਕ ਦਾ ਸਟੇਡੀਅਮ, ਓਪਨ ਜਿਮ, ਸਕੂਲ ਦੇ ਕਮਰੇ ਤਿਆਰ ਕੀਤੇ ਗਏ ਹਨ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.ਬਲਜੀਤ ਕੌਰ ਨੇੇ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਅਤਿ ਜ਼ਰੂਰੀ ਹੈ ਤਾਂ ਜੋ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਇਸ ਨਾਲ ਪਿੰਡਾਂ ਦੀ ਤਰੱਕੀ ਅਤੇ ਲੋਕਾਂ ਦਾ ਜੀਵਨ ਖੁਸ਼ਹਾਲ ਬਣੇਗਾ। ਛੱਪੜਾਂ ਦੀ ਸਫ਼ਾਈ ਨਾਲ ਪਿੰਡਾਂ ਦੇ ਸੁੰਦਰੀਕਰਨ ਵਿੱਚ ਵਾਧਾ ਹੋਵੇਗਾ।
ਡਾ.ਬਲਜੀਤ ਕੌਰ ਨੇ ਪਿੰਡ ਬਾਮ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੁਨਹਿਰੀ ਭਵਿੱਖ ਦੇਣ ਲਈ ਵਚਨਬੱਧ ਹੈ। ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਬਣਾਉਣ ਲਈ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਨੌਜਵਾਨਾਂ ਨੂੰ ਸਿਹਤਮੰਦ ਅਤੇ ਨਸ਼ਿਆਂ ਤੋ ਬਚਾਉਣ ਲਈ ਪਿੰਡ ਵਿੱਚ ਚਾਰ ਸੌ ਮੀਟਰ ਟ੍ਰੈਕ ਦਾ ਸਟੇਡੀਅਮ, ਓਪਨ ਜਿੰਮ ਬਣਾਇਆ ਗਿਆ ਹੈ।   ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਦੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਸੁਖਾਵਾਂ ਮਾਹੌਲ ਦੇਣ ਲਈ ਸਕੂਲ ਦੇ ਕਮਰਿਆਂ ਦਾ ਨਿਰਮਾਣ ਕੀਤਾ ਗਿਆ ਹੈ। ਸਕੂਲ ਵਿੱਚ ਕਮਰੇ ਬਣਾਉਣ ਨਾਲ ਅਧਿਆਪਕਾਂ ਨੂੰ ਪੜਾਉਣ ਲਈ ਵਧੀਆ ਮਾਹੌਲ ਮਿਲੇਗਾ।
      ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਆਉਂਦੇ ਸਮੇਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।    
x

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਡੀਕਲ ਕਾਲਜ ਅਤੇ ਹਸਪਤਾਲ ‌ਦੀ ਚੈਕਿੰਗ

 


 

ਮਰੀਜਾਂ ਨਾਲ ਕੀਤੀ ਗੱਲਬਾਤ ਦੌਰਾਨ ਮਰੀਜਾਂ ਨੇ ਇਲਾਜ ਤੇ ਸੰਤੁਸ਼ਟੀ ਪ੍ਰਗਟਾਈ

 

ਸਿਹਤ ਅਦਾਰਿਆਂ ਦੀ ਭਵਿੱਖ ਵਿੱਚ ਚੈਕਿੰਗ ਜਾਰੀ ਰਹੇਗੀ

 

 

ਫ਼ਰੀਦਕੋਟ ਜਨਵਰੀ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਰਾਜ ਦੇ ਸਰਕਾਰੀ ਹਸਪਤਾਲਾਂ ਅੰਦਰ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ  ਨੇ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਅਚਨਚੇਤ ਚੈਕਿੰਗ ਮੌਕੇ ਕੀਤਾ। ਉਨ੍ਹਾਂ ਮੈਡੀਕਲ ਕਾਲਜ ਹਸਪਤਾਲ ਵਿਖੇ ਖਰਾਬ ਪਈਆਂ ਮਸ਼ੀਨਾਂ ਬਾਰੇ ਜਾਣਕਾਰੀ ਹਾਸਲ ਕੀਤੀ।

 ਸਪੀਕਰ ਸੰਧਵਾਂ ਨੇ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਆਪਣੇ ਅਚਨਚੇਤ ਦੌਰੇ ਦੌਰਾਨ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਭਵਿੱਖ ਅੰਦਰ ਹੋਰ ਚੰਗੀਆਂ ਸਿਹਤ ਸੁਵਿਧਾਵਾਂ ਦੇਣ ਲਈ ਸਟਾਫਲੋਂੜੀਦੀਆਂ ਦਵਾਈਆਂ ਆਦਿ ਦੀ ਮਰੀਜ਼ਾਂ ਨੂੰ ਕੋਈ ਘਾਟ ਨਹੀ ਰਹਿਣ ਦਿੱਤੀ ਜਾਵੇਗੀ। ਉਨਾਂ ਆਪਣੇ ਦੌਰੇ ਦੌਰਾਨ ਹਸਪਤਾਲ ਦੇ ਅੱਖ ਅਤੇ ਹੱਡੀਆਂ ਵਾਰਡਾਂ ਦਾ ਦੌਰਾ ਕਰਕੇ ਇਥੇ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਡਾਕਟਰਾਂ ਨਾਲ‌ ਵੀ ਗੱਲਬਾਤ ਕੀਤੀ‌ ਅਤੇ ਮਰੀਜ਼ਾਂ ਦਾ ਹਾਲ ਚਾਲ ਵੀ ਪੁੱਛਿਆ। ਮਰੀਜਾਂ ਵੱਲੋਂ ਹਸਪਤਾਲ ਪ੍ਰਬੰਧਕਾਂ ਵੱਲੋਂ ਦਿੱਤੀਆਂ ਜਾ ਰਹੀਆਂ ਇਲਾਜ ਸਹੂਲਤਾਂ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

 

 ਉਨਾਂ ਹਸਪਤਾਲ ਪ੍ਰਬੰਧਕਾਂ ਨੂੰ ਸਾਫ਼ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੇ ਆਦੇਸ਼ ਜਾਰੀ ਕੀਤੇਤਾਂ ਜੋ ਗੰਦਗੀ ਕਾਰਣ ਮਰੀਜ਼ਾਂ ਅਤੇ ਉਨਾਂ ਦੇ ਨਾਲ ਆਏ ਰਿਸ਼ਤੇਦਾਰਾਂ  ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖਰਾਬ ਮਸ਼ੀਨਾਂ ਦੀ ਮੁਰੰਮਤ ਜਲਦ ਕਰਵਾ ਕੇ ਮਰੀਜਾਂ ਨੂੰ ਹੋਰ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣਗੀਆ। ਉਨਾਂ ਕਿਹਾ ਕਿ ਭਵਿੱਖ ਅੰਦਰ ਵੀ ਇਸੇ ਤਰ੍ਹਾਂ ਹਸਪਤਾਲ ਦੀ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਆਯੂਸ਼ਮਾਨ ਸਿਹਤ ਬੀਮਾ ਸਕੀਮ ਅਧੀਨ ਕੰਮ ਕਰਦੇ ਕਰਮਚਾਰੀਆਂ ਦਾ ਵਫਦ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਮਿਲਿਆ 

 

ਇਸ ਮੌਕੇ ਅੱਖ ਵਿਭਾਗ ਦੇ ਮੁੱਖੀ ਡਾ. ਐਨ.ਆਰ. ਗੁਪਤਾ, ਡਾਕਟਰਾਂ ਦੀ ਟੀਮਪੈਰਾ ਮੈਡੀਕਲ ਸਟਾਫ਼ ਤੋਂ ਇਲਾਵਾ ਮਨਪ੍ਰੀਤ ਸਿੰਘ ਧਾਲੀਵਾਲ ਅਤੇ ਪੀ.ਏ. ਸ੍ਰੀ ਸ਼ਿਵਜੀਤ ਸਿੰਘ ਸੰਘਾ ਵੀ ਹਾਜ਼ਰ ਸਨ।

ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ

 


ਫਾਜਿਲਕਾ, 3 ਜਨਵਰੀ

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਧਾਰ ਕਾਰਡ ਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਪਿਛਲੇ 8 ਸਾਲਾਂ ਤੋਂ ਆਪਣਾ ਆਧਾਰ ਅਪਡੇਟ ਨਹੀਂ ਕੀਤਾ ਹੈਉਹ ਆਪਣੇ ਆਧਾਰ ਕਾਰਡ ਆਨਲਾਈਨ ਪੋਰਟਲ ਜਾਂ madhaar ਐਪ ਰਾਹੀਂ ਜਾਂ ਆਫਲਾਈਨ ਨੇੜੇ ਦੇ ਆਧਾਰ ਸੈਂਟਰ ਵਿਖੇ ਜਾ ਕੇ ਆਪਣੇ ਪਛਾਣ ਦੇ ਪ੍ਰਮਾਣ ਅਤੇ ਪਤੇ ਦੇ ਸਬੂਤ ਤੇ ਪ੍ਰਮਾਣਿਕ ਦਸਤਾਵੇਜ਼ਾਂ ਦੇ ਨਾਲ ਆਧਾਰ ਨੂੰ ਅਪਡੇਟ ਕਰਵਾਉਣਾ ਲਾਜ਼ਮੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਹਾਕੇ ਵਿੱਚ ਵਿਲੱਖਣ 12-ਅੰਕਾਂ ਵਾਲਾ ਪਛਾਣ ਨੰਬਰ ਭਾਰਤ ਵਿੱਚ ਵਸਨੀਕਾਂ ਦੀ ਪਛਾਣ ਦੇ ਇੱਕ ਸਰਵ-ਪ੍ਰਵਾਨਿਤ ਸਬੂਤ ਵਜੋਂ ਉਭਰਿਆ ਹੈ। ਆਧਾਰ ਵਿੱਚ ਦਸਤਾਵੇਜ਼ਾਂ ਨੂੰ ਅੱਪਡੇਟ ਰੱਖਣਾ ਜੀਵਨ ਦੀ ਸੌਖਬਿਹਤਰ ਸੇਵਾ ਪ੍ਰਦਾਨ ਕਰਨ ਵਿੱਚ ਮੱਦਦ ਕਰਨ ਦੇ ਨਾਲ-ਨਾਲ ਸਹੀ ਪ੍ਰਮਾਣਿਕਤਾ ਨੂੰ ਵੀ ਸਮਰੱਥ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਵਸਨੀਕਾਂ ਦੇ ਹਿੱਤ ਵਿੱਚ ਹੈ ਕਿ ਉਹ ਆਪਣੇ ਆਧਾਰ ਨੂੰ ਪਛਾਣ ਦੇ ਮੌਜੂਦਾ ਸਬੂਤ ਅਤੇ ਪਤੇ ਦੇ ਸਬੂਤ ਦੇ ਨਾਲ ਸਮੇਂ-ਸਮੇਂ ਤੇ ਅਪਡੇਟ ਕਰਵਾਉਂਦੇ ਰਹਿਣ ਕਿਉਂਕਿ ਵੱਡੀ ਗਿਣਤੀ ਵਿੱਚ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਅਤੇ ਵਿੱਤੀ ਸੰਸਥਾਵਾਂ ਜਿਵੇਂ ਕਿ ਬੈਂਕ ਆਦਿ ਆਪਣੇ ਗਾਹਕਾਂ ਨੂੰ ਪ੍ਰਮਾਣਿਤ ਕਰਨ ਅਤੇ ਆਨਬੋਰਡ ਕਰਨ ਲਈ ਆਧਾਰ ਦੀ ਵਰਤੋਂ ਕਰਦੇ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਨੰਬਰ ਅਤੇ ਈਮੇਲ ਆਈਡੀ ਆਧਾਰ ਨੂੰ ਅਪਡੇਟ ਕਰਨ ਦੇ ਨਾਲ-ਨਾਲ ਅਤੇ 15 ਸਾਲ ਦੀ ਉਮਰ ਦੇ ਬੱਚਿਆਂ ਲਈ ਬਾਇਓਮੀਟ੍ਰਿਕ ਅੱਪਡੇਟ ਕਰਵਾਉਣਾ ਵੀ ਯਕੀਨੀ ਬਣਾਉਣ।

18 ਵੀ ਨੈਸ਼ਨਲ ਜੰਬੂਰੀ ਰਾਜਸਥਾਨ ਲਈ 112 ਮੈਂਬਰੀ ਦਲ ਰਵਾਨਾ


 

ਬਠਿੰਡਾ  3 ਜਨਵਰੀ 
ਭਾਰਤ ਸਕਾਊਟ ਅਤੇ ਗਾਈਡਜ ਦਿੱਲੀ ਵਲੋਂ ਰਾਜਸਥਾਨ ਵਿਖੇ 4 ਜਨਵਰੀ ਤੋਂ 10 ਜਨਵਰੀ ਤੱਕ 18 ਵੀ ਨੈਸ਼ਨਲ ਜੰਬੂਰੀ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿੱਚ ਬਠਿੰਡਾ ਜ਼ਿਲ੍ਹੇ ਦੇ 112 ਮੈਂਬਰੀ ਦਲ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਮੇਵਾ ਸਿੰਘ ਸਿੱਧੂ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰ ਪਾਲ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
             ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਮ੍ਰਿਤਪਾਲ ਸਿੰਘ ਜ਼ਿਲ੍ਹਾ ਆਰਗੇਨਾਈਜਰ ਸਕਾਊਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ  ਨੈਸ਼ਨਲ ਜੰਬੂਰੀ ਰਾਜਸਥਾਨ ਦੇ ਜ਼ਿਲ੍ਹਾ ਪਾਲੀ ਵਿਖੇ ਹੋ ਰਹੀ ਹੈ।ਇਸ ਵਿੱਚ 35000 ਦੇ ਲਗਭਗ ਸਕਾਉਟਸ ਅਤੇ ਗਾਈਡਜ਼ ਭਾਰਤ ਅਤੇ ਵਿਦੇਸ਼ਾਂ ਵਿੱਚੋ ਭਾਗ ਲੈਣ ਲਈ ਆਉਣਗੇ। ਜ਼ਿਲ੍ਹਾ ਬਠਿੰਡਾ ਦੇ ਝੁੰਬਾ,ਰਾਏਕੇ ਕਲਾਂ, ਭਾਗੀਵਾਂਦਰ,ਡਿੱਖ, ਲਹਿਰਾਂ ਮਹੁੱਬਤ, ਬਾਲਿਆਂਵਾਲੀ, ਅਤੇ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ 112 ਵਿਦਿਆਰਥੀਆਂ ਇਸ ਵਿੱਚ ਭਾਗ ਲੈ ਰਹੇ ਹਨ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਿੰਦਰ ਸਿੰਘ, ਰਜਨੀਸ਼ ਬਾਂਸਲ,ਚੰਦਰ ਸ਼ੇਖਰ, ਮਹਿੰਦਰ ਸਿੰਘ, ਸੁਰਿੰਦਰ ਸਿੰਘ, ਚਰਨਜੀਤ ਸ਼ਰਮਾ, ਰੁਪਿੰਦਰ ਕੌਰ, ਪਿੰਦਰਜੀਤ ਕੌਰ,ਸੁਰੈਈਆ, ਸਰਬਜੀਤ ਕੌਰ, ਸੁਖਵੀਰ ਕੌਰ, ਹਰਦਰਸ਼ਨ ਸਿੰਘ,ਜਗਸੇਰ ਸਿੰਘ ਸੁਤੰਤਰ ਸਿੰਘ, ਮਲਕੀਤ ਸਿੰਘ ਅਤੇ ਲਖਵਿੰਦਰ ਕੌਰ ਹਾਜ਼ਰ ਸਨ।