Jan 13, 2023

ਲੋਹੜੀ ਮੌਕੇ ਡੀ.ਸੀ ਵੱਲੋਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੀਆਂ 10 ਖਿਡਾਰਨਾਂ ਦਾ ਸਨਮਾਨ

 

-       ਖੇਡ ਵਿਭਾਗ ਵੱਲੋਂ ਮਨਾਈ ਗਈ ਧੀਆਂ ਦੀ ਲੋਹੜੀ

 


            ਫ਼ਰੀਦਕੋਟ 13 ਜਨਵਰੀ

      ਦਫਤਰ ਜਿਲ੍ਹਾ ਖੇਡ ਅਫਸਰਫਰੀਦਕੋਟ ਵੱਲੋਂ ਐਸਟਰੋ ਟਰਫ ਹਾਕੀ ਸਟੇਡੀਅਮ ਫਰੀਦਕੋਟ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ।ਜਿਸ ਵਿੱਚ                        ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਮੈਡਲ ਪ੍ਰਾਪਤ ਕਰਨ ਵਾਲੀਆਂ ਫਰੀਦਕੋਟ ਜਿਲ੍ਹੇ ਨਾਲ ਸਬੰਧਤ 10 ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਸਮੂਹ ਹਾਜ਼ਰੀਨ ਨੂੰ ਲੋਹੜੀ ਦੀ ਵਧਾਈ ਦਿੰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਮਹਿਲਾਵਾਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਬਲਕਿ ਕਈ ਖੇਤਰਾਂ ਵਿਚ ਤਾਂ ਮਰਦਾਂ ਤੋਂ ਵੀ ਅੱਗੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ 2023 ਤੋਂ 20 ਜਨਵਰੀ 2023 ਤੱਕ ਬਾਲੜੀਆਂ ਦੀ ਲੋਹੜੀ ਮਨਾਉਣ ਸਬੰਧੀ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਈ ਹੁੰਦੀਆਂ ਹਨ। ਉਥੇ ਇਹ ਸਾਨੂੰ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਮਾਨਸਿਕ ਤੌਰ ਤੇ ਵੀ ਮਜ਼ਬੂਤ ਕਰਦੀਆਂ ਹਨ। ਖੇਡਾਂ ਨਾਲ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਉਥੇ ਹੀ ਇਸ ਨਾਲ ਖਿਡਾਰੀਆਂ ਵਿੱਚ ਆਪਸੀ ਤੇ ਭਾਈਚਾਰਕ ਸਾਂਝ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕਰਨਾ ਸ਼ਲਾਂਘਾ ਯੋਗ ਉਪਰਾਲਾ ਹੈ।

ਇਸ ਮੌਕੇ ਸ. ਪਰਮਿੰਦਰ ਸਿੰਘ ਸਿੱਧੂ ਜਿਲ੍ਹਾ ਖੇਡ ਅਫਸਰ, ਸ. ਗੁਰਭਗਤ ਸਿੰਘ ਸੰਧੂ ਰਿਟਾ. ਜਿਲ੍ਹਾ ਖੇਡ ਅਫਸਰਸ. ਹਰਗੋਬਿੰਦ ਸਿੰਘ ਚੀਫ ਕੋਚ ਇੰਟਰਨੈਸ਼ਨਲ ਕੁਸ਼ਤੀ ਕੋਚਸ. ਹਰਬੰਸ ਸਿੰਘ ਰਿਟਾ. ਜਿਲ੍ਹਾ ਖੇਡ ਅਫਸਰਸ. ਸਤਵਿੰਦਰ ਸਿੰਘ ਰਿਟਾ.ਬਾਸਟਿਕਬਾਲ ਕੋਚਸ. ਗੁਰਮੀਤ ਸਿੰਘ ਬਰਾੜ ਸ. ਅਮਰਜੀਤ ਸਿੰਘ ਬਰਾੜਸ਼੍ਰੀਮਤੀ ਮਹਿੰਦਰਜੀਤ ਕੌਰ ਲੈਕਚਰਾਰਸ਼੍ਰੀਮਤੀ ਰਮਨਦੀਪ ਕੌਰ ਲੈਕਚਰਾਰ ਅਤੇ ਖੇਡ ਵਿਭਾਗ ਫਰੀਦਕੋਟ ਦੇ ਸਮੂਹ ਕੋਚ ਅਤੇ ਦਫਤਰੀ ਸਟਾਫ ਹਾਜ਼ਰ ਸੀ।  ਇਸ ਤੋਂ ਪਹਿਲਾਂ ਰੱਸਾ ਕੱਸੀ ਦਾ ਨੁਮਾਇਸ਼ੀ ਮੈਚ ਵੀ ਕਰਵਾਇਆ ਗਿਆ।

-ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਤਬਦੀਲੀ : ਡਿਪਟੀ ਕਮਿਸ਼ਨਰ



-13 ਤੋਂ 31 ਜਨਵਰੀ ਤੱਕ ਸੇਵਾ ਕੇਂਦਰ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਖੁੱਲ੍ਹਣਗੇ
ਫਰੀਦਕੋਟ, 13 ਜਨਵਰੀ:
ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਨੇ ਦੱਸਿਆ ਕਿ ਮੌਸਮ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਤੇ ਧੁੰਦ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ 13 ਜਨਵਰੀ ਤੋਂ 31 ਜਨਵਰੀ 2023 ਤੱਕ ਸੱਤ ਦਿਨ ਸਵੇਰੇ  10.00 ਵਜੇ ਤੋਂ ਸ਼ਾਮ ਸਾਢੇ 4 ਵਜੇ ਤੱਕ ਕੀਤਾ ਗਿਆ ਹੈ। ਇਸ ਲਈ ਸੇਵਾ ਕੇਂਦਰਾਂ ਵਿਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਸਮੇਂ ਦਰਮਿਆਨ ਹੀ ਸੇਵਾ ਕੇਂਦਰਾਂ ਵਿਚ ਆਪਣੇ ਕੰਮ ਲਈ ਆਉਣ।

Jan 12, 2023

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ



ਫ਼ਾਜ਼ਿਲਕਾ, 12 ਜਨਵਰੀ ( Balraj singh sidhu )

ਭਾਰਤੀ ਕਿਸਾਨ ਯੂਨੀਅਨ ( ਕਾਦੀਆਂ) ਵਲੋਂ ਅੱਜ ਵੱਖ ਵੱਖ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੂੰ ਮੰਗ ਪੱਤਰ ਸੌਂਪਿਆ।  ਇਸ ਮੌਕੇ ਦਿੱਤੇ ਗਏ ਮੰਗ ਪੱਤਰ ਵਿਚ ਮੰਗ ਕਰਦਿਆਂ ਕਿਸਾਨੀ ਮੰਗਾਂ ਸਬੰਧੀ ਜਾਣਕਾਰੀ ਦਿੱਤੀ। ਮੰਗ ਪੱਤਰ ਵਿਚ ਯੂਨੀਅਨ ਨੇ ਲੈਂਡਮਾਰਗਜ਼ ਬੈਂਕ ਅਤੇ ਦੂਜੇ ਬੈਂਕ ਵਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਉਂ ਕਿ ਬੈਂਕ ਵਾਲਿਆਂ ਵਲੋਂ ਕਿਸਾਨਾਂ ਤੋਂ ਖਾਲੀ ਚੈੱਕ ਲੈ ਕੇ ਕੋਰਟ ਕੇਸ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਹੀ ਜਥੇਬੰਦੀ ਦਾ ਜ਼ਿਲ੍ਹਾ ਫਾਜ਼ਿਲਕਾ ਹੋਣ ਕਾਰਨ ਕਰੀਬ 67 ਸਾਲ ਮੁਰੱਬਾਬੰਦੀ ਹੋਈ ਨੂੰ ਹੋ ਚੁੱਕੇ ਹਨ। ਹੁਣ ਪਰਿਵਾਰ ਵੱਡੇ ਹੋ ਗਏ ਹਨ ਜ਼ਮੀਨ ਪੁੱਤ, ਪੋਤਰੇ, ਪੜਪੋਤਰੇ ਤੱਕ ਜਾ ਰਹੀ ਹੈ। ਕਿਸਾਨ ਨੂੰ ਬੈਂਕ ਤੋਂ ਕਰਜਾ ਲੈਣ ਲਈ ਲੋੜ ਅਨੁਸਾਰ ਗਹਿਣੇ ਅਤੇ ਬੈ ਕਰਨ ਲਈ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਇਹ ਰਾਜਬੰਦੀ ਵਾਲੀ ਤਕਸੀਮ ਕਰਨ ਦੀ ਬਜਾਏ ਭਰਾਵਾਂ ਵਿਚ ਫੱਟ ਪਾ ਰਹੇ ਹਨ ਬੈ ਜਾ ਗਹਿਣੇ ਜ਼ਮੀਨ ਕਰਦੇ ਹਨ ਤਾਂ ਨੁਕਸ  ਕੱਢ ਕੇ ਰਿਸ਼ਵਤਖੋਰੀ ਦਾ ਸਹਾਰਾ ਲਿਆ ਜਾਂਦਾ ਹੈ। ਇਸ ਨੁੰ ਮਿਤੀਬੰਦ ਕਰਕੇ ਹਰੇਕ ਤਹਿਸੀਲਦਾਰ ਅਤੇ ਨਾਇਬਤਹਿਸੀਲਦਾਰ ਤੋਂ ਰਿਪੋਰਟ ਲਈ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਸਬਜੀਆਂ, ਚਾਰੇ ਅਤੇ ਬਾਗਾਂ ਆਦਿ ਦਾ ਸਮਾਂ ਬਦਲਿਆ ਜਾਵੇ। ਇਸ ਦੇ ਨਾਲ ਹੀ ਖੇਤੀ ਵਾਸਤੇ 10 ਘੰਟੇ ਬਿਜਲੀ ਨਿਰਵਿਘਨ ਸਪਲਾਈ ਦਿੱਤੀ ਜਾਵੇ। ਇਸ ਦੇ ਨਾਲ ਹੀ ਅਵਾਰਾ ਪਸ਼ੂਆਂ ਦੀ ਗਿਣਤੀ ਘੱਟਣ ਦੀ ਬਜਾਏ ਦਿਨੋਂ ਦਿਨ ਵੱਧ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਬੂਟਾ ਸਿੰਘ ਚਿਮਨੇਵਾਲਾ, ਬਾਜ ਸਿੰਘ ਘੱਟਿਅਟਾਵਾਲੀ, ਮਨਜੀਤ ਸਿੰਘ ਘੱਟਿਆਂਵਾਲੀ, ਮਨਪ੍ਰੀਤ ਸਿੰਘ ਸੰਧੂ ਮੀਤ ਪ੍ਰਧਾਨ ਪੰਜਾਬ, ਜਸਪਾਲ ਸਿੰਘ ਪਾਕਾਂ, ਦਰਸ਼ਨ ਸਿੰਘ ਪ੍ਰਧਾਨ ਬਲਾਕ ਸਰਵਰ ਖੂਈਆਂ, ਗੁਰਚਰਨ ਸਿੰਘ ਪਟਵਾਰੀ, ਜੋਗਿੰਦਰ ਸਿੰਘ ਬੰਨਾਂਵਾਲਾ, ਫੌਜਾ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਬਾਡਰ ਬੈਲਟ ਆਦਿ ਹਾਜ਼ਰ ਸਨ। 


ਸਰਕਾਰੀ ਆਈਟੀਆਈ ਵਿਚ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ





ਫ਼ਾਜਿ਼ਲਕਾ 12 ਜਨਵਰੀ ( Balraj singh sidhu )

ਫ਼ਾਜਿ਼ਲਕਾ 12 ਜਨਵਰੀ 

ਸਥਾਨਕ ਸਰਕਾਰੀ ਆਈ.ਟੀ.ਆਈ . ਵਿਖੇ ਰੈੱਡ ਰਿਬਨ ਕਲੱਬ ਅਤੇ ਐਨ ਐੱਸ ਐੱਸ ਯੂਨਿਟ ਵਲੋ ਰਾਸ਼ਟਰੀ ਯੁਵਾ ਦਿਵਸ ਸਬੰਧੀ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆ ਅਤੇ ਲੋਹੜੀ ਮਨਾਈ ਗਈ ਜਿਸ ਵਿਚ ਐਨ ਐੱਸ ਐੱਸ ਵਲੰਟੀਅਰਾਂ ਅਤੇ ਸਿਖਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਪ੍ਰੋਗਰਾਮ ਦਾ ਆਯੋਜਨ ਪ੍ਰਿੰਸੀਪਲ ਸ੍ਰੀ ਹਰਦੀਪ ਕੁਮਾਰ ਜੀ ਦੀ ਅਗਵਾਈ ਵਿਚ ਕੀਤਾ ਗਿਆ ਅਤੇ ਪ੍ਰੋਗਰਾਮ ਦਾ ਪ੍ਰਬੰਧਨ ਪ੍ਰੋਗਰਾਮ ਅਫ਼ਸਰ ਸ. ਗੁਰਜੰਟ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਅਫ਼ਸਰ ਗੁਰਜੰਟ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਯੁਵਾ ਦਿਵਸ ਮੌਕੇ ਵਿਦਿਆਰਥੀਆਂ ਅੰਦਰ ਅਗਾਂਹਵਧੂ ਵਿਚਾਰਾਂ ਦਾ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਨੂੰ ਨਵੀਆਂ ਰਾਹਾਂ ਦੇ ਹਾਣੀ ਬਣਾਉਣ ਲਈ ਭਾਸ਼ਣ, ਚਾਰਟ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ ਅਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਵਿਚ ਆਪਣੇ ਅੰਦਰ ਮਾਨਵਤਾਵਾਦੀ ਗੁਣਾਂ ਨੂੰ ਆਪਣਾਉਣ ਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਰਾਸ਼ਟਰ ਦਾ ਭਵਿੱਖ ਹੁੰਦੇ ਹਨ। ਜਿਹੜੇ ਕਿ ਸਮੇਂ ਦੇ ਹਾਣੀ ਬਣ ਕੇ ਪੂਰਾ ਮਨੁੱਖਤਾ ਲਈ ਰਾਹ ਦਸੇਰਾ ਬਣਦੇ ਹਨ। ਇਸ ਮੌਕੇ ਜੀ ਆਈ ਸ੍ਰੀ ਮਦਨ ਲਾਲ ਨੇ ਕਿਹਾ ਕਿ ਅੱਜ ਨੌਜਵਾਨਾਂ ਅੰਦਰ ਚੰਗੇ ਗੁਣਾਂ ਨੂੰ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾਂ ਵਿਚ ਨੌਜਵਾਨ ਆਪਣਾ ਯੋਗਦਾਨ ਪਾ ਸਕਦੇ ਹਨ। ਇਸ ਲਈ ਨੌਜਵਾਨਾਂ ਨੂੰ ਜਿੱਥੇ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਥੇ ਹੀ ਆਧੁਨਿਕ ਅਤੇ ਨਵੇਂ ਵਿਚਾਰਾਂ ਦੇ ਨਾਲ ਨਾਲ ਆਪਣੇ ਪੁਰਖਿਆਂ ਦੇ ਵਿਚਾਰਾਂ ਨੂੰ ਵੀ ਅਪਣਾ ਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਾਹਮਣੇ ਰੱਖਣਾ ਚਾਹੀਦਾ ਹੈ। ਇਸ ਪ੍ਰੋਗਰਾਮ ਵਿਚ Mahindra pride ਚੰਡੀਗੜ ਤੋ ਮੈਡਮ ਨਿਤਿਕਾ ਸ਼ਰਮਾ ਵੀ ਹਾਜਰ ਸੀ ਇਸ ਮੌਕੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਜਿਸ ਵਿਚ ਭਾਸ਼ਣ ਮੁਕਾਬਲੇ ਵਿਚ ਸੁਨੀਤਾ ਰਾਣੀ ਵੇਲ ਨੇ ਪਹਿਲਾ ਸੁਨੀਤਾ ਰਾਣੀ ਇਲੈਕਟ੍ਰੋਨਿਕਸ ਨੇ ਦੂਸਰਾ ਅਤੇ ਗੁਰਵੀਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਇਸੇ ਤਰ੍ਹਾਂ ਚਾਰਟ ਮੇਕਿੰਗ ਮੁਕਾਬਲੇ ਵਿਚ ਮੁਸਕਾਨ,ਮੋਹਿਤ ਅਤੇ ਮਨੀਸ਼ਾ ਨੇ ਕ੍ਰਮਵਾਰ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਇਸ ਮੌਕੇ  ਹੋਰਨਾਂ ਤੋਂ ਇਲਾਵਾ ਸਮੂਹ ਸਟਾਫ ਅਤੇ ਪਤਵੰਤੇ ਸੱਜਣ ਹਾਜਰ ਸੀ

ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਅਧੀਨ ਲਿੰਕ ਸੜਕਾਂ ਦੀ ਰਿਪੇਅਰ ਤੇ ਖਰਚੇ ਜਾਣਗੇ 6 ਕਰੋੜ ਰੁਪਏ: ਭੁੱਲਰ



ਪੰਜਾਬ ਸਰਕਾਰ ਰਾਜ ਵਿੱਚ ਲੋਕਾਂ ਨੂੰ ਬਿਹਤਰ ਆਵਾਜਾਈ ਦੀ ਸਹੂਲਤ ਦੇਣ ਲਈ ਵਚਨਬੱਧ

ਫਿਰੋਜ਼ਪੁਰ, 12 ਜਨਵਰੀ 2023.

          ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਦੇ ਵਸਨੀਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ-ਨਾਲ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਰਾਜ ਵਿੱਚ ਸੜਕੀ ਆਵਾਜਾਈ ਦੇ ਸੁਧਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤਹਿਤ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਅਧੀਨ ਆਉਂਦੀਆ 32 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਤੇ 6 ਕਰੋੜ 4 ਲੱਖ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦਿੱਤੀ।

          ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸੜਕ ਰਿਪੇਅਰ ਪ੍ਰੋਗਰਾਮ 2022-23 ਅਧੀਨ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਪੈਂਦੀਆ ਲਿੰਕ ਸੜਕਾਂ ਐਲ.ਐਫ.ਬੀ ਰੋਡ ਤੋਂ ਗੁਲਾਮ ਸ਼ਾਹ ਵਾਲਾ ਤੋਂ ਫਿਰੋਜ਼ਪੁਰ ਸ਼ਹਿਰ ਤੇ 13.94 ਲੱਖ ਰੁਪਏ, ਆਰਫ ਕੇ ਤੋਂ ਬੰਡਾਲਾ ਲਿੰਕ ਰੋਡ ਤੇ 56.69 ਲੱਖ ਰੁਪਏ, ਮੱਲਾਵਾਲਾ ਰੋਡ ਤੋਂ ਜੈਮਲ ਵਾਲਾ ਤੋਂ ਹਾਮਦ ਚੱਕ ਤੇ 65.84 ਲੱਖ, ਅਟਾਰੀ ਤੋਂ ਇੱਛੇਵਾਲਾ ਰੋਡ ਤੇ 25.84 ਲੱਖ, ਦੁਲਚੀ ਕੇ ਤੋਂ ਕਾਮਲ ਵਾਲਾ ਰੋਡ ਤੇ 24.94 ਲੱਖ, ਐਲ.ਐਫ.ਬੀ. ਰੋਡ ਤੋਂ ਸੂਬਾ ਜਦੀਦ ਤੋਂ ਹਸਤੇ ਕੇ ਰੋਡ ਤੇ 22.08 ਲੱਖ, ਐਫ.ਐਫ. ਰੋਡ ਤੋਂ ਵਾਹਗੇ ਵਾਲਾ ਵਾਇਆ ਕਰੀਆਂ ਪਹਿਲਵਾਨ ਰੋਡ ਤੇ 37.22 ਲੱਖ, ਐਲ.ਐਫ.ਬੀ. ਤੋਂ ਚੌਂਕੀ ਮੰਬੋ ਤੇ 301.96 ਲੱਖ, ਬਾਰੇ ਕੇ ਤੋਂ ਗੁਲਾਮ ਹੁਸੈਨ ਵਾਲਾ ਰੋਡ ਤੇ 17.44 ਲੱਖ, ਸਿੱਧੂ ਤੋਂ ਤਾਰਪੁਰਾ ਤੇ 5.98 ਲੱਖ, ਵਾਹਕਾ ਫਿਰਨੀ ਤੋਂ ਡਰਨੀਵਾਲਾ 18.55 ਲੱਖ, ਖੁਸ਼ਹਾਲ ਸਿੰਘ ਵਾਲਾ ਤੋਂ ਬਸਤੀ ਗਾਂਧੀ ਨਗਰ ਤੇ 13.54 ਲੱਖ ਰੁਪਏ ਮੁਰੰਮਤ ਲਈ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਹੋਣ ਨਾਲ ਆਵਾਜਾਈ ਸੌਖਾਲੀ ਹੋਵੇਗੀ।

          ਇਸ ਮੌਕੇ ਆਪ ਆਗੂ ਸ. ਕਿੱਕਰ ਸਿੰਘ ਕੁਤਬੇਵਾਲਾ, ਸ. ਗੁਰਜੀਤ ਸਿੰਘ ਚੀਮਾ, ਸ. ਬਲਰਾਜ ਸਿੰਘ ਕਟੋਰਾ, ਸ੍ਰੀ ਦੀਪਕ ਨਾਰੰਗ, ਸ੍ਰੀ ਸੁਖਦੇਵ ਭੱਦਰੂ, ਸ੍ਰੀ ਦਵਿੰਦਰ ਉੱਪਲ ਆਦਿ ਹਾਜ਼ਰ ਸਨ।  

ਸਾਲ 2022 ਦੌਰਾਨ 1 ਲੱਖ 33 ਹਜ਼ਾਰ 576 ਬਿਨੈਕਾਰਾਂ ਨੂੰ ਜ਼ਮੀਨੀ ਰਿਕਾਰਡ ਦੇ 8 ਲੱਖ 53 ਹਜ਼ਾਰ 951 ਪੰਨੇ ਮੁਹੱਈਆ ਕਰਵਾਏ



ਜ਼ਿਲ੍ਹਾ ਫਾਜ਼ਿਲਕਾ ਅੰਦਰ ਚੱਲ ਰਹੇ ਹਨ 6 ਫਰਦ ਕੇਂਦਰ - ਡਿਪਟੀ ਕਮਿਸ਼ਨਰ
ਫ਼ਾਜ਼ਿਲਕਾ, 12 ਜਨਵਰੀ
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜਿਲਕਾ ਵਿਖੇ ਵੱਖ-ਵੱਖ ਤਹਿਸੀਲ ਪੱਧਰ ’ਤੇ ਸਥਾਪਿਤ 6 ਫਰਦ ਕੇਂਦਰ ਲੋਕਾਂ ਨੂੰ ਜਮੀਨੀ ਰਿਕਾਰਡ ਦੀ ਨਕਲ ਮੁਹੱਈਆ ਕਰਵਾਉਣ ਵਿਚ ਅਹਿਮ ਭੁਮਿਕਾ ਅਦਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 1 ਜਨਵਰੀ 2022 ਤੋਂ 31 ਦਸੰਬਰ 2022 ਤੱਕ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 1 ਲੱਖ 33 ਹਜ਼ਾਰ 576 ਬਿਨੈਕਾਰਾਂ ਨੂੰ ਉਨ੍ਹਾਂ ਦੀਆਂ ਜ਼ਮੀਨ ਦੇ ਰਿਕਾਰਡ ਦੀਆਂ ਨਕਲਾਂ ਦੇ 8 ਲੱਖ 53 ਹਜਾਰ 951 ਪੰਨੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਨਕਲਾਂ ਦੇ ਪੰਨਿਆਂ ਤੋਂ 2 ਕਰੋੜ 13 ਲੱਖ 48 ਹਜ਼ਾਰ 775 ਰੁਪਏ ਦੀ ਸਰਕਾਰ ਨੂੰ ਆਮਦਨ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਫਰਦ ਕੇਂਦਰਾਂ ਵਿਖੇ ਲੋਕਾਂ ਦੇ ਕੀਮਤੀ ਸਮੇਂ ਦੀ ਬਚਤ ਹੋ ਜਾਂਦੀ ਹੈ ਉਥੇ ਹੀ ਪਾਰਦਰਸ਼ੀ ਢੰਗ ਨਾਲ ਜਮੀਨੀ ਰਿਕਾਰਡ ਦੀ ਕਾਪੀ ਹਾਸਲ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵੈਬਸਾਈਟ www.plrs.org.in  ਅਤੇ  revenue.punjab.gov.in  ’ਤੇ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਦਾ ਰਿਕਾਰਡ ਆਨਲਾਈਨ ਵੇਖ ਸਕਦਾ ਹੈ ਅਤੇ ਇਸ ਦਾ ਪਿ੍ਰੰਟ ਆਊਟ ਵੀ ਪ੍ਰਾਪਤ ਕਰ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤ ਪ੍ਰਦਾਨ ਕੀਤੀ ਗਈ ਹੈ ਕਿ ਕੋਈ ਵੀ ਵਿਅਕਤੀ ਸੂਬੇ *ਚੋਂ ਕਿਸੇ ਵੀ ਫਰਦ ਕੇਂਦਰ ਤੋਂ ਆਪਣੀ ਜਮੀਨ ਦੀ ਫਰਦ ਕਢਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਮੀਨ ਮਾਲਕਾਂ ਲਈ ਵੈਬਸਾਈਟ revenue.punjab.gov.in ਰਾਹੀਂ ਅਪਲਾਈ ਕਰਕੇ ਜ਼ਮੀਨ ਦਾ ਰਿਕਾਰਡ ਡਾਕ ਰਾਹੀਂ ਜਾਂ ਈ.ਮੇਲ ਰਾਹੀਂ ਘਰ ਮੰਗਵਾਉਣ ਦੀ ਸੁਵਿਧਾ ਵੀ ਸ਼ੁਰੂ ਕੀਤੀ ਗਈ ਹੈ।
ਜ਼ਿਲ੍ਹਾ ਸਿਸਟਮ ਮੈਨੇਜਰ ਸ੍ਰੀ ਅਸ਼ਵਨੀ ਕੁਮਾਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਜਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਇਨ੍ਹਾਂ ਫਰਦ ਕੇਂਦਰਾਂ ਵਿਖੇ ਕੇਵਲ 10 ਤੋਂ 15 ਮਿੰਟਾਂ ਦਾ ਸਮਾਂ ਹੀ ਲੱਗਦਾ ਹੈ, ਜਿਥੇ ਕੇਵਲ 25 ਰੁਪਏ ਪ੍ਰਤੀ ਪੰਨੇ ਦੇ ਹਿਸਾਬ ਨਾਲ ਅਦਾ ਕਰਕੇ ਜਮੀਨੀ ਰਿਕਾਰਡ ਦੀ ਤਸਦੀਕਸ਼ੁਦਾ ਨਕਲ ਪ੍ਰਾਪਤ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਫਰਦ ਕੇਂਦਰ ਫ਼ਾਜ਼ਿਲਕਾ ਵਿਖੇ ਸਾਲ 2022 ਦੌਰਾਨ ਤੱਕ 38 ਹਜ਼ਾਰ 3 ਜਮੀਨ ਮਾਲਕਾਂ ਨੂੰ 2 ਲੱਖ 33 ਹਜ਼ਾਰ 437 ਪੰਨੇ ਦੀਆਂ ਨਕਲਾਂ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਅਬੋਹਰ ਵਿਖੇ 31 ਹਜ਼ਾਰ 980 ਲੋਕਾਂ ਨੂੰ 2 ਲੱਖ 13 ਹਜ਼ਾਰ 723 ਪੰਨੇ ਦੀਆਂ ਨਕਲਾਂ ਦਿੱਤੀਆਂ ਹਨ।
ਇਸ ਤੋਂ ਇਲਾਵਾ ਜਲਾਲਾਬਾਦ ਵਿਖੇ 29 ਹਜ਼ਾਰ 796 ਵਿਅਕਤੀਆਂ ਨੂੰ 1 ਲੱਖ 73 ਹਜ਼ਾਰ 579 ਪੰਨੇ ਨਕਲਾਂ ਮੁਹੱਈਆਂ ਕਰਵਾਈਆਂ। ਅਰਨੀਵਾਲਾ ਵਿਖੇ 16 ਹਜ਼ਾਰ 295 ਲੋਕਾਂ ਨੂੰ 1 ਲੱਖ 7 ਹਜਾਰ 940 ਪੰਨੇ ਨਕਲਾਂ ਦਿੱਤੀਆਂ ਗਈਆਂ। ਖੂਈਆਂ ਸਰਵਰ ਵਿਖੇ 10 ਹਜ਼ਾਰ 810 ਬਿਨੈਕਾਰਾਂ ਨੂੰ 80 ਹਜ਼ਾਰ 153 ਪੰਨੇ ਨਕਲਾਂ ਮੁਹੱਈਆਂ ਕਰਵਾਈਆਂ ਅਤੇ ਸੀਤੋ ਗੁੰਨੋ ਫਰਦ ਕੇਂਦਰ ਵਿਖੇ 6 ਹਜ਼ਾਰ 692 ਲੋਕਾਂ ਨੂੰ 45 ਹਜ਼ਾਰ 119 ਪੰਨੇ ਨਕਲਾਂ ਦਿੱਤੀਆਂ ਗਈਆਂ।

ਸਿੱਖਿਆ ਵਿਭਾਗ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ




ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪੰਕਜ਼ ਕੁਮਾਰ ਅੰਗੀ ਨੇ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ


ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਸੇਨੂੰ ਦੁੱਗਲ ਦੀ ਪ੍ਰੇਰਨਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀ ਜਾ ਰਹੀਆਂ ਹਨ।

ਇਹਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ਼ ਕੁਮਾਰ ਅੰਗੀ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਰੀਵਿਊ ਮੀਟਿੰਗ ਕੀਤੀ ਗਈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਐਨ ਸੀ ਸੀ,ਪੀਟੀ ਸ਼ੋ, ਅਤੇ ਸਭਿਆਚਾਰਕ ਪੇਸ਼ਕਾਰੀਆਂ ਦੇ ਇੰਚਾਰਜ਼ ਨੇ ਭਾਗ ਲਿਆ ਅਤੇ ਚੱਲ ਰਹੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਨੋਡਲ ਅਫ਼ਸਰ ਮੁੱਖ ਅਧਿਆਪਕ ਸਤਿੰਦਰ ਬੱਤਰਾ ਨੇ ਦੱਸਿਆ ਕਿ ਵੱਖ ਵੱਖ ਸਭਿਆਚਾਰਕ ਵੰਨਗੀਆਂ ਦੀ ਚੋਣ ਲਈ ਚੋਣ ਕਮੇਟੀਆਂ ਦੀ ਸਥਾਪਨਾ ਕੀਤੀ ਗਈ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਲਈ ਉੱਚ ਕੋਟੀ ਦੀਆਂ ਸੱਭਿਆਚਾਰਕ ਅਤੇ ਦੇਸ਼ ਭਗਤੀ ਨੂੰ ਸਮੱਰਪਿਤ ਆਈਟਮਾਂ ਦੀ ਚੋਣ ਕੀਤੀ ਜਾ ਸਕੇ।ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਿਹੈਸਲ ਚੈਕਿੰਗ ਦੀਆਂ ਮਿੱਤੀ ਬਾਰੇ ਵੀ ਸਬੰਧਤ ਸਕੂਲਾਂ ਨੂੰ ਦੱਸਿਆ ਗਿਆ। ਉਹਨਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪੂਰੇ ਯਤਨ ਕੀਤੇ ਜਾਣ। ਇਸ ਮੌਕੇ ਤੇ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰਪਾਲ ਸਿੰਘ ਅਤੇ ਵੱਖ ਵੱਖ ਸਕੂਲਾਂ ਤੋਂ ਗਤੀਵਿਧੀਆਂ ਦੇ ਇੰਚਾਰਜ਼ ਮੌਜੂਦ ਸਨ।