Jan 20, 2023

ਸਿਹਤ ਵਿਭਾਗ ਵਲੋਂ ਨਸ਼ਿਆਂ ਸਬੰਧੀ ਜਾਰੀ ਕੀਤੇ ਗਏ ਜਾਗਰੁਕਤਾ ਪੈੱਫਲਿਟ

ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਜਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਬਚਨਬੱਧ : ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ



ਸ਼੍ਰੀ ਮੁਕਤਸਰ ਸਾਹਿਬ 20 ਜਨਵਰੀ
                       ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਜਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਯੋਗ ਉਪਰਾਲੇ ਕੀਤੇ ਜਾ ਰਹੇ ਹਨ।
                      ਇਸ ਸਬੰਧ ਵਿਚ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਨਸ਼ਿਆਂ ਤੋਂ ਜਾਗਰੁਕ ਕਰਨ ਲਈ ਜਾਗਰੁਕਤਾ ਪੈੱਫਲਿਟ ਜਾਰੀ ਕੀਤਾ ਗਿਆ।
                     ਇਸ ਸਬੰਧ ਵਿੱਚ ਉਹਨਾ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਤ ਕੀਤੇ ਗਏ ਹਨ,ਜਿੱਥੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਬਿਨਾ ਤਕਲੀਫ ਤੋਂ ਅਤੇ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ ।
                     ਇੰਨਾਂ ਨਸ਼ਾ ਛੁਡਾਉ ਕੇਂਦਰਾਂ ਵਿਚ ਸਾਰੀਆਂ ਦਵਾਈਆਂ ਅਤੇ ਟੈਸਟ ਮੁਫਤ ਕੀਤੇ ਜਾਂਦੇ ਹਨ ਅਤੇ ਮਰੀਜ ਤੋਂ ਕੋਈ ਵੀ ਪੈਸਾ ਨਹੀ ਲਿਆ ਜਾਂਦਾ।ਕੋਈ ਵੀ ਨਸ਼ਾ ਪੀੜਤ ਵਿਅਕਤੀ 5 ਤੋਂ 7 ਦਿਨ ਤੱਕ ਇੱਥੇ ਦਾਖਲ ਹੋਣ ਤੋਂ ਬਾਦ ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਲੈ ਕੇ ਘਰ ਵਿਚ ਰਹਿ ਕੇ ਨਸ਼ਾ ਛੱਡ ਸਕਦਾ ਹੈ ਜਾਂ ਉਹ ਵਿਅਕਤੀ ਪੁਨਰਵਾਸ ਕੇਂਦਰ ਥੇਹੜੀ ਵਿਖੇ ਦਾਖਲ ਹੋ ਸਕਦਾ ਹੈ, ਜਿੱਥੇ ਕੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁਲ ਮੁਫਤ ਦਿੱਤਾ ਜਾਂਦਾ ਹੈ ਅਤੇ 2 ਤੋਂ 6 ਮਹੀਨੇ ਤੱਕ ਵਿਅਕਤੀ ਇੱਥੇ ਰਹਿ ਸਕਦਾ ਹੈ, ਜਿੱਥੇ ਕੇ ਮਾਹਿਰ ਕੋਂਸਲਰਾਂ ਵਲੋਂ ਉਨ੍ਹਾ ਦੀ ਰੋਜਾਨਾ ਕਾਊਂਲੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
                  ਇਸ ਸਬੰਧ ਵਿਚ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ,ਬਿਨਾ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ।ਉਨ੍ਹਾ ਕਿਹਾ ਕਿ ਜਿਹੜੇ ਵਿਅਕਤੀ ਹਸਪਤਾਲਾਂ ਵਿਚ ਦਾਖਲ ਹੋ ਕੇ ਨਸ਼ਾ ਨਹੀ ਛੱਡ ਸਕਦੇ ਉਨ੍ਹਾ ਲਈ  ਪੰਾਬ ਸਰਕਾਰ ਵਲੋਂ ਜਿਲ੍ਹੇ ਵਿਚ 19 ਓਟ ਸੈਂਟਰ ਖੋਲੇ ਗਏ ਹਨ ਜਿੱਥੇ ਕੇ ਨਸ਼ਾ ਪੀੜਤ ਵਿਅਕਤੀਆਂ ਨੂੰ ਬਿਨਾ ਦਾਖਲ ਕੀਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ।ਇਹ ਦਵਾਈ ਸ਼ੁਰੂ ਕਰਨ ਲਈ ਵਿਅਕਤੀ ਨੂੰ ਪਹਿਲੀ ਵਾਰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਜਾਂ ਮਲੋਟ ਵਿਖੇ ਜਾਣਾ ਪੈਂਦਾ ਹੈ ਅਤੇ ਇਸ ਤੋਂ ਬਾਅਦ ਉਹ ਕਿਸੇ ਵੀ ਸਰਕਾਰੀ ਓਟ ਸੈਂਟਰ ਤੋਂ ਇਹ ਦਵਾਈ ਲੈ ਸਕਦਾ ਹੈ ।ਇਸ ਦਵਾਈ ਨਾਲ ਨਸ਼ਾ ਪੀੜਤ ਵਿਕਅਤੀ 2 ਜਾਂ 3 ਮਹੀਨਿਆ ਇਲਾਜ ਕਰਵਾਉਣ ਨਾਲ ਗੰਭੀਰ ਨਸ਼ਿਆਂ ਤੋਂ ਮੁਕਤ ਹੋ ਜਾਂਦਾ ਹੈ ।
               ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ, ਸ਼ਮਿੰਦਰਪਾਲ ਸਿੰਘ ਫਾਰਮੇਸੀ ਅਫਸਰ, ਹਾਜ਼ਰ ਸਨ ।

ਬਾਗਬਾਨੀ ਫਾਰਮ ਸਕੂਲ ਦੀ ਮੀਟਿੰਗ ਕੀਤੀ



ਫਾਜ਼ਿਲਕਾ 20 ਜਨਵਰੀ
ਮੁੱਖ ਖੇਤੀਬਾੜੀ ਅਫ਼ਸਰ ਡਾ ਸਵਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਸ੍ਰੀ ਬਲਦੇਵ ਸਿੰਘ ਦੇ ਸਹਿਯੋਗ ਨਾਲ ਆਤਮਾ ਸਕੀਮ ਅਧੀਨ ਬਾਗਬਾਨੀ ਫਾਰਮ ਸਕੂਲ ਦੀ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਬੀਟੀਐਮ ਰਾਜਦਵਿੰਦਰ ਸਿੰਘ, ਐਚਟੀਏ ਸਰਧਾ ਸਿੰਘ,  ਐਚਟੀਏ ਰਾਮ ਕੁਮਾਰ ਨੇ ਬਾਗਬਾਨਾਂ ਨੂੰ ਕਿੰਨੂ ਦੀ ਕਾਸ਼ਤ ਅਤੇ ਘਰੇਲੂ ਬਗੀਚੀ ਤਿਆਰ ਕਰਨ ਦੇ ਨੁਕਤੇ ਦੱਸੇ। ਉਨ੍ਹਾਂ ਬਾਗਬਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਨੂੰ ਦੇ ਫਲ ਦੀ ਤੁੜਾਈ ਉਪਰੰਤ ਬੂਟਿਆਂ ਦੀ ਕਾਂਟ ਛਾਂਟ ਚੰਗੀ ਤਰ੍ਹਾਂ ਕੀਤੀ ਜਾਵੇ। ਕਾਂਟ-ਛਾਂਟ ਕਰਨ ਤੋਂ ਬਾਅਦ ਬੋਰਡੋ ਮਿਸ਼ਰਨ ਦਾ ਸਪਰੇਅ ਕੀਤਾ ਜਾਵੇ। ਕਿੰਨੂ ਦੇ ਬਾਗਾਂ ਨੂੰ ਇਸ ਸਮੇ ਫਾਸਫੋਰਸ ਵਾਲੀ ਖਾਦ ਦੀ ਪੂਰੀ ਕਿਸਤ ਪਾ ਦਿੱਤੀ ਜਾਵੇ।
ਇਸ ਤੋਂ ਇਲਾਵਾ ਜਹਿਰ ਰਹਿਤ ਸਬਜੀਆਂ ਲਈ ਘਰੇਲੂ ਬਗੀਚੀ ਵਿੱਚ ਆਪਣੇ ਪਰਿਵਾਰ ਲਈ ਸਬਜੀਆ ਪੈਦਾ ਕੀਤੀਆ ਜਾਣ। ਕੈਂਪ ਵਿੱਚ ਕਿਸਾਨਾਂ ਨੂੰ ਆਈ.ਪੀ.ਐਮ ਕਿੱਟ ਵੀ ਦਿੱਤੀਆ ਗਈ। ਖੇਤੀਬਾੜੀ ਵਿਭਾਗ ਵੱਲੋਂ ਏਟੀਐਮ ਜਸਪ੍ਰਤੀ ਸਿੰਘ ਅਤੇ ਵੱਡੀ ਗਿਣਤੀ ਵਿੱਚ ਬਾਗਬਾਨਾ ਨੇ ਮੀਟਿੰਗ ਵਿੱਚ ਹਿੱਸਾ ਲਿਆ।

ਜਨਮ ਦਿਨ ਮੁਬਾਰਕ ਨਿਸ਼ਾਂਤ ਅਗਰਵਾਲ


  

ਫ਼ਾਜਿ਼ਲਕਾ ਦੇ ਈ.ਟੀ.ਟੀ. ਅਧਿਆਪਕ ਅਤੇ ਅਧਿਆਪਕ ਆਗੂ ਨਿਸ਼ਾਂਤ ਅਗਰਵਾਲ ਨੂੰ ਅੱਜ ਉਨ੍ਹਾਂ ਦੇ ਜਨਮ ਦਿਨ ਤੇ ਰੰਗਲਾ ਬੰਗਲਾ ਫ਼ਾਜਿ਼ਲਕਾ ਵਲੋਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾ, ਅਸੀ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਤੰਦਰੁਸਤੀ ਬਖ਼ਸ਼ੇ ਅਤੇ ਉਹ ਦਿਨ ਦੁਗਣੀ ਰਾਤ ਚੁਗਣੀ ਤਰੱਕੀ ਕਰਨ।

Jan 19, 2023

ਮਿਹਨਤ ਹੀ ਸਫ਼ਲਤਾ ਦੀ ਕੂੰਜੀ ਹੈ: ਡਾ. ਰਵਜੋਤ



ਡਾ. ਰਵਜੋਤ ਵੱਲੋਂ ਜਨੌੜੀ ਸਕੂਲ ਦਾ ਕੀਤਾ ਪ੍ਰੇਰਣਾਮਈ ਦੌਰਾ
ਹੁਸ਼ਿਆਰਪੁਰ, 19 ਜਨਵਰੀ:
ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਮਿਸ਼ਨ 100% ਗਿਵ ਯੂਅਰ ਬੈਸਟ ਤਹਿਤ ਡਾ. ਰਵਜੋਤ ਸਿੰਘ ਵਿਧਾਇਕ ਸ਼ਾਮਚੁਰਾਸੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਪ੍ਰੇਰਣਾਮਈ ਦੌਰਾ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਕਰਨ ਲਈ ਨੁਕਤੇ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਸਕੂਲ ਮੁਲਾਂਕਣ ਤੇ ਸਹਿਯੋਗ ਟੀਮ ਹੁਸ਼ਿਆਰਪੁਰ ਹਾਜਰ ਸਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਪਣੀ ਜ਼ਿੰਦਗੀ ਦੇ ਟੀਚੇ ਦੀ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਪੂਰੀ ਦ੍ਰਿੜਤਾ ਅਤੇ ਲਗਨ ਨਾਲ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਫ਼ਲਤਾ ਦਾ ਕੋਈ ਸ਼ਾਰਟ ਕੱਟ ਰਾਹ ਨਹੀਂ ਹੁੰਦਾ ਬਲਕਿ ਇਸ ਲਈ ਬਕਾਇਦਾ ਵਿਉਂਤਬੰਦੀ ਅਤੇ ਸਮਰਪਣ ਭਾਵਨਾ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਸੂਬੇ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਰਾਜ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਕੀਤਾ ਜਾ ਰਿਹਾ ਹੈ।
ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਸਕੂਲ ਮੁਲਾਂਕਣ ਅਤੇ ਸਹਿਯੋਗ ਟੀਮ ਨੇ ਦੱਸਿਆ ਕਿ ਬੋਰਡ ਦੀਆਂ ਜਮਾਤਾਂ ਲਈ 20 ਜਨਵਰੀ ਤੋਂ ਪ੍ਰੀ-ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆ ਦੀ ਤਿਆਰੀ ਲਈ ਬੇਹੱਦ ਲਾਹੇਵੰਦ ਸਾਬਿਤ ਹੁੰਦੀਆਂ ਹਨ।
ਸਕੂਲ ਮੁਖੀ ਪ੍ਰਿੰ. ਰਣਜੀਤ ਸਿੰਘ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਸਕੂਲ ਵਿੱਚ ਚਲ ਰਹੀਆਂ ਅਕਾਦਮਿਕ ਗਤੀਵਿਧੀਆਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਹ ਜਾਣਕਾਰੀ ਸਰਮਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ ਅਤੇ ਯੋਗੇਸ਼ਵਰ ਸਲਾਰੀਆ ਜਿਲ੍ਹਾ ਸ਼ੋਸ਼ਲ ਮੀਡੀਆ ਕੁਆਡੀਨੇਟਰ ਵੱਲੋਂ ਦਿੱਤੀ ਗਈ।
ਫੋਟੋ:
ਡਾ. ਰਵਜੋਤ ਸਿੰਘ ਵਿਧਾਇਕ ਸ਼ਾਮਚੁਰਾਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ, ਨਾਲ ਖੜ੍ਹੇ ਹਨ ਪ੍ਰਿੰ. ਸ਼ੈਲੇਂਦਰ ਠਾਕੁਰ ਤੇ ਹੋਰ।

ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਹੜੀ ਧੀਆਂ ਦੀ ਦਾ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ

 


ਧੀਆਂ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ, ਬਸ ਪ੍ਰਤਿਭਾ ਨੂੰ ਨਿਖਾਰਨ ਦੀ ਲੋੜ—ਡਿਪਟੀ ਕਮਿਸ਼ਨਰ
ਵੱਖ—ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲਿਆਂ ਨੂੰ ਕੀਤਾ ਸਨਮਾਨਿਤ
ਫਾਜ਼ਿਲਕਾ, 19 ਜਨਵਰੀ
ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਹੜੀ ਧੀਆਂ ਦੀ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿਚ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਬਾਲੜੀਆਂ ਨਾਲ ਲੋਹੜੀ ਮਨਾਈ ਗਈ।
ਲੋਹੜੀ ਮਨਾਉਣ ਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧੀਆਂ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਨੂੰ ਨਿਖਾਰਦਿਆਂ ਜਿੰਦਗੀ *ਚ ਅਗੇ ਵਧ ਰਹੀਆਂ ਹਨ ਤੇ ਉਚੀਆਂ—ਉਚੀਆਂ ਪਦਵੀਆਂ ਹਾਸਲ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਜਿੰਨਾਂ ਘਰ ਲੜਕੀ ਜਨਮ ਲੈਂਦੀ ਉਹ ਮਾਪੇ ਕਿਸਮਤ ਵਾਲੇ ਹੁੰਦੇ ਹਨ ਕਿਉਂਕਿ ਸਭ ਤੋਂ ਜ਼ਿਆਦਾ ਧਿਆਨ ਮਾਪਿਆਂ ਦਾ ਧੀਆਂ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਮਾਪਿਆ ਨੂੰ ਆਪਦੀਆਂ ਧੀਆਂ *ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਉਨ੍ਹਾਂ ਕਿਹਾ ਕਿ ਧੀਆਂ ਨਾਲ ਲੋਹੜੀ ਮਨਾਂ ਕੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ 11 ਨਵ ਜਨਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ ਤੇ ਸਨਮਾਨਿਤ ਵੀ ਕੀਤਾ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਵੱਖ—ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਦੀਪੀਕਾ, ਹਿਮਾਂਸ਼ੀ, ਸਮਰਿਧੀ ਜ਼ੁਨੇਜਾ, ਸੁਮਨਪ੍ਰੀਤ ਕੌਰ, ਰੀਤੂ, ਹੇਮਲਤਾ ਨੂੰ ਸਨਮਾਨਿਆ।ਆਪਣੇ ਪੈਰਾਂ *ਤੇ ਖੜੇ ਹੋ ਕੇ ਆਪਣੇ ਪਰਿਵਾਰਕ ਵਿਚ ਆਮਦਨ ਦਾ ਸਹਾਰਾ ਬਣਕੇ ਸਵੈ ਸਹਾਇਤਾ ਸਮੂਹ ਵਿਚ ਵਧੀਆ ਕਾਰਗੁਜਾਰੀ ਵਾਲੇ ਜਾਗ੍ਰਤੀ, ਬਾਬਾ ਭੁਮਨਸ਼ਾਹ ਜੀ ਅਤੇ ਮਾਤਾ ਗੁਜਰੀ ਸਵੈ ਸਹਾਇਤਾ ਸਮੁਹ ਨੂੰ ਵੀ ਸਨਮਾਨਿਤ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਹਾਜਰੀਨ ਨੂੰ ਧੀਆਂ ਦੀ ਰਾਖੀ, ਧੀਆਂ ਨੂੰ ਉਚਾਈਆਂ ਵੱਲ ਲਿਜਾਉਣ, ਲੜਕਾ—ਲੜਕੀ ਦੇ ਭੇਦਭਾਵ ਨੂੰ ਖਤਮ ਕਰਨ ਦਾ ਸੰਕਲਪ ਦਿਵਾਈਆ।ਇਸ ਦੌਰਾਨ ਲੜਕੀਆਂ ਵੱਲੋਂ ਗਿੱਧਾ ਵੀ ਪੇਸ਼ ਕੀਤਾ ਗਿਆ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਸਕੂਲ ਵਿਖੇ ਪੌਦਾ ਵੀ ਲਗਾਇਆ ਗਿਆ।  
ਇਸ ਮੌਕੇ ਧੀਆਂ ਵੱਲੋਂ ਲੋਹੜੀ ਦੇ ਤਿਉਹਾਰ ਨਾਲ ਸਬੰਧਤ ਬੋਲੀਆਂ ਪਾਈਆਂ ਗਈਆਂ ਜਿਸ ਦੀ ਡਿਪਟੀ ਕਮਿਸ਼ਨਰ ਵੱਲੋ ਖੂਬ ਸ਼ਲਾਘਾ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ਼) ਮੈਡਮ ਮਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਹਰਦੀਪ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਰੀਤੂ ਆਦਿ ਹੋਰ ਅਧਿਕਾਰੀ ਤੇ ਕਰਮਚਾਰੀ ਮੌਜ਼ੂਦ ਸਨ।

ਲੋਕਾਂ ਦੀਆਂ ਜਾਇਜ ਸਮੱਸਿਆਵਾਂ ਦੇ ਹੱਲ ਲਈ 20 ਜਨਵਰੀ ਨੂੰ ਪਿੰਡ ਬੁੜਾ ਗੁੱਜਰ ਵਿਖੇ ਲਗਾਇਆ ਜਾਵੇਗਾ ਕੈਂਪ


ਸ੍ਰੀ ਮੁਕਤਸਰ ਸਾਹਿਬ 19 ਜਨਵਰੀ
                 ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੂਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸੁਣੀਆ ਜਾ ਰਹੀਆਂ ਹਨ।
ਉਹਨਾ ਦੱਸਿਆ ਕਿ 20 ਜਨਵਰੀ 2023 ਨੂੰ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਬੁੜਾ ਗੁਜਰ ਸਮੱਸਿਆਵਾਂ ਦੇ ਹੱਲ ਲਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਪਿੰਡ ਮੜ ਮੱਲੂ, ਚੌਤਰਾ, ਸੰਗਰਾਣਾ, ਜੱਸੇਆਣਾ ਅਤੇ ਕੌਟਲੀ ਦੇਵਨ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਇਹਨਾਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਜਾਵੇਗਾ।
ਉਹਨਾਂ ਸਬੰਧਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ  ਵਿੱਚ ਸ਼ਾਮਿਲ ਹੋ ਕੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਜਰੂਰ ਉਠਾਉਣ। 

25 ਜਨਵਰੀ, 2023 ਨੂੰ 13ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ - ਜ਼ਿਲ੍ਹਾ ਚੋਣ ਅਫਸਰ



ਫਿਰੋਜ਼ਪੁਰ, 19 ਜਨਵਰੀ 

          ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਮਿਤੀ 25 ਜਨਵਰੀ, 2023 ਨੂੰ 13ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਫਿਰੋਜਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਮੋਗਾ ਰੋਡ ਫਿਰੋਪੁਰ ਵਿਖੇ ਮਨਾਇਆ ਜਾਣਾ ਹੈ।

            ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਈ.ਆਰ.ਓ. ਪੱਧਰ ਅਤੇ ਜ਼ਿਲ੍ਹੇ ਦੇ ਸਮੂਹ ਬੂਥਾਂ ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ। ਜਿਲਾ ਚੋਣ ਅਫਸਰ ਨੇ ਦੱਸਿਆ ਕਿ ਇਸ ਵਾਰ ਰਾਸ਼ਟਰੀ ਵੋਟਰ ਦਿਵਸ ਦੀ Theme "Nothing like voting, I vote for Sure" ਥੀਮ "ਵੋਟਿੰਗ ਵਰਗਾ ਕੁਝ ਨਹੀਂ, ਮੈਂ ਯਕੀਨੀ ਤੌਰ 'ਤੇ ਵੋਟ ਪਾਉਂਦਾ ਹਾਂ" ਨਿਸ਼ਚਿਤ ਕੀਤਾ ਗਿਆ ਹੈ ਅਤੇ ਉਨਾਂ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ਤੇ ਵੋਟਰਾਂ ਨੂੰ ਵੋਟ ਦੀ ਮਹੱਤਵ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ ਜਾਣਗੇ। 

          ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ ,ਏ.ਈ.ਆਰ.ਓ, ਚੋਣ ਤਹਿਸੀਲਦਾਰ, ਸੁਪਰਵਾਈਜਰ, ਬੀ.ਐਲ.ਓ, ਨੋਡਲ ਅਫਸਰ ਅਤੇ ਵਿਦਿਆਰਥੀਆਂ ਨੂੰ  ਸਨਮਾਨਿਤ ਕੀਤਾ ਜਾਵੇਗਾ ਅਤੇ ਵੋਟਰ ਜਾਗਰੂਕਤਾ ਸਬੰਧੀ ਰੰਗੋਲੀ/ਮਹਿੰਦੀ ਮੁਕਾਬਲੇ ਕਰਵਾਏ ਜਾਣਗੇ।