Jan 21, 2023

द जाखड़ ट्रस्ट द्वारा सफलता पूर्वक लगाया गया बनावटी अंग लगाने का कैंप




- करीब 110 दिव्यांगों ने करवाया रजिस्ट्रेशन

अबोहर। क्षेत्र में जरूरतमंद लोगों की सहायता व युवाओं को नशों से दूर खेलों की ओर अग्रसर करने के लिए द जाखड़ ट्रस्ट द्वारा निरंतर करवाए जा रहे कार्यक्रमों की कड़ी के तहत आज दिव्यांगों को सहायता प्रदान करने हेतु बनावटी अंग लगाने का कैंप स्थानीय अरोड़वंश धर्मशाला में लगाया गया। इस कैंप में विधायक संदीप जाखड़ विशेष तौर पर पहुंचे।
श्री जाखड़ ने बताया कि द जाखड़ ट्रस्ट व लाला देवीचंद ग्रोवर निशुल्क कृत्रिम अंग निर्माणशाला भारत विकास परिषद विवेकानंद शाखा हिसार के सहयोग से लगाए गए इस कैंप में करीब 110 मरीजों ने रजिस्ट्रेशन करवाया, जिनके हाथ, पांव एवम क्लिपर की पयमायिश माहिर डाक्टरों द्वारा ले ली गई है और जल्द ही यह बनावटी अंग तैयार होकर आ जाएंगे और उसके बाद इन्हें हमारी टीम के सदस्यों व डॉक्टरों द्वारा मरीजों को फिक्स किए जाएंगे। श्री जाखड़ ने बताया कि इस कैंप में पहुंचने वाले प्रत्येक सदस्य के लिए जलपान व खाने की व्यवस्था भी ट्रस्ट द्वारा की गई थी, जिससे उन्हें किसी भी तरह की असुविधा का सामना ना करना पड़े। उन्होंने बताया कि इस कैंप में दिव्यांगों के रेलवे पास, बस पास एवं सरकारी पेंशन के फार्म भरे गए। कैंप को सफल बनाने हेतु श्री जाखड़ ने हिसार के डॉक्टरों डॉ गीतांजलि, प्रदीप कुमार, खुशीराम, रामकृष्ण, विक्रम व स्थानीय डाक्टरों डा सनमान माझी, डा साहब राम और जाखड़ ट्रस्ट के मुख्य ट्रस्टी गुरबचन सिंह सरां, संजय जाखड़, टीम एस.जे के सभी वॉलिंटियर्स का भी धन्यवाद किया।

Jan 20, 2023

ਸਧਾਰਨ ਵਿਅਕਤੀ ਦੇ ਪੁੱਤ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਮਿਲਿਆ ਪਰ ਰਵਾਇਤੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਿਹਾ—ਭਗਵੰਤ ਮਾਨ



ਮੁੱਖ ਮੰਤਰੀ ਨੇ ਫਾਜ਼ਿਲਕਾ ਜਿ਼ਲ੍ਹੇ ਵਿਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ
ਉਰਦੂ ਦੀ ਸ਼ੇਅਰੋ—ਸ਼ਾਇਰੀ ਤੋਂ ਬਿਨਾਂ ਮਨਪ੍ਰੀਤ ਬਾਦਲ ਕੋਲੋਂ ਪੰਜਾਬ ਤੇ ਭਾਜਪਾ ਦੇ ਭਲੇ ਲਈ ਕੱਖ ਨਹੀਂ ਹੋਣਾ
ਰਵਾਇਤੀ ਪਾਰਟੀਆਂ ਵੱਲੋਂ ਪੰਜਾਬ ਤੇ ਲੋਕ ਵਿਰੋਧੀ ਪੈਂਤੜਾ ਅਖਤਿਆਰ ਕਰਨ ਉਤੇ ਨਿਸ਼ਾਨਾ ਸਾਧਿਆ
ਬੱਲੂਆਣਾ/ਅਬੋਹਰ (ਫਾਜ਼ਿਲਕਾ), 20 ਜਨਵਰੀ
  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਧਾਰਨ ਵਿਅਕਤੀ ਦੇ ਪੁੱਤ ਨੂੰ ਮੁੱਖ ਮੰਤਰੀ ਵਜੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਪਰ ਰਵਾਇਤੀ ਸਿਆਸੀ ਪਾਰਟੀਆਂ ਇਸ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ ਜਿਸ ਕਰਕੇ ਉਹ ਉਨ੍ਹਾਂ ਖਿਲਾਫ਼ ਕੂੜ ਪ੍ਰਚਾਰ ਕਰ ਰਹੇ ਹਨ।
  ਅੱਜ ਇੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਨੂੰ ਮੁਆਵਜ਼ਾ ਵੰਡਣ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਸਟੈਂਡ ਕਰਕੇ ਸੂਬੇ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ਉਤੇ ਭਰੋਸਾ ਨਹੀਂ ਕਰਦੇ।ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਤੇ ਬਹਾਦਰ ਲੋਕਾਂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਕਰਾਰੀ ਹਾਰ ਦਿੱਤੀ ਜਿਸ ਕਰਕੇ ਇਹ ਪਾਰਟੀਆਂ ਹੁਣ ਬੁਖਲਾਹਟ ਵਿਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਨੇਤਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਹੁਣ ਆਪਸ ਵਿਚ ਸਾਂਝ—ਭਿਆਲੀ ਪਾ ਰਹੀਆਂ ਹਨ।
  ਮੁੱਖ ਮੰਤਰੀ ਨੇ ਇੰਨ੍ਹਾਂ ਆਗੂਆਂ ਉਤੇ ਤੰਜ ਕੱਸਦਿਆਂ ਕਿਹਾ, “ਪਹਿਲਾਂ ਇਹ ਨੇਤਾ ਜਿੱਥੇ ਵੀ ਜਾਂਦੇ ਸਨ ਤਾਂ ਇਨ੍ਹਾਂ ਦਾ ਹਾਰ ਪਾ ਕੇ ਸਵਾਗਤ ਹੁੰਦਾ ਸੀ ਪਰ ਹੁਣ ਚੋਣਾਂ ਵਿਚ ਹਰਾ ਕੇ ਇਨ੍ਹਾਂ ਦਾ ‘ਸਵਾਗਤ’ ਕੀਤਾ ਜਾਂਦਾ ਹੈ।”  ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਸ ਵਾਰ ਸਧਾਰਨ ਘਰਾਂ ਦੇ ਪੁੱਤ—ਧੀਆਂ ਨੂੰ ਆਪਣੇ ਨੁਮਾਇੰਦੇ ਚੁਣਿਆ ਜੋ ਲਗਨ ਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ ਜਦਕਿ ਇਸ ਦੇ ਉਲਟ ਇਹ ਰਵਾਇਤੀ ਪਾਰਟੀਆਂ ਸੱਤਾ ਵਿਚ ਹੁੰਦੀਆਂ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਅੰਨ੍ਹੇਵਾਹ ਲੁੱਟ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਜਿਸ ਵੇਲੇ ਸੂਬਾ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਨੌਜਵਾਨਾਂ ਦੇ ਧੜਾ—ਧੜ ਵਿਦੇਸ਼ ਜਾਣ ਸਮੇਤ ਹੋਰ ਸਮੱਸਿਆਵਾਂ ਨਾਲ ਜੂਝ ਰਿਹਾ ਸੀ ਤਾਂ ਇਹ ਲੀਡਰ ਗੈਰ—ਕਾਨੂੰਨੀ ਢੰਗ ਨਾਲ ਆਪਣੀ ਤਿਜੌਰੀਆਂ ਭਰਨ ਵਿਚ ਜੁਟੇ ਹੋਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਸੂਬੇ ਤੇ ਲੋਕਾਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਮਹਿਲ—ਮੁਨਾਰੇ ਤੇ ਕਾਰੋਬਾਰੀ ਸਾਮਰਾਜ ਖੜ੍ਹਾ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਹ ਕੇ ਪੰਜਾਬ ਦੇ ਰਾਹ ਵਿਚ ਕੰਡੇ ਬੀਜੇ। ਉਨ੍ਹਾਂ  ਕਿਹਾ ਕਿ ਸਿਆਸੀ ਨੇਤਾਵਾਂ ਨੇ ਖੁਦਗਰਜ਼ੀ ਲਈ ਸੂਬੇ ਨੂੰ ਸੰਕਟ ਦੀ ਭੱਠੀ ਵਿਚ ਝੋਕ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇੰਨ੍ਹਾਂ ਨੇਤਾਵਾਂ ਦੇ ਹੱਥ ਸੂਬੇ ਵਿਰੁੱਧ ਕੀਤੇ ਗੁਨਾਹਾਂ ਨਾਲ ਰੰਗੇ ਹੋਏ ਹਨ ਤੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਇਨ੍ਹਾਂ ਨੇਤਾਵਾਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ।
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਸ੍ਰੀ ਬਾਦਲ ਨੇ ਲੰਮਾ ਸਮਾਂ ਸੂਬੇ ਦੇ ਵਿੱਤ ਮੰਤਰੀ ਰਹੇ ਪਰ ਉਹ ਦਾਅਵਾ ਹਮੇਸ਼ਾ ਸੂਬੇ ਦਾ ਖਜ਼ਾਨਾ ਖਾਲੀ ਹੋਣ ਦਾ ਕਰਦੇ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੀ ਭਲਾਈ ਲਈ ਵਿੱਤ ਮੰਤਰੀ ਵਜੋਂ ਆਪਣੀ ਜਿੰਮੇਵਾਰੀ ਨਿਭਾਉਣ ਤੋਂ ਨਾਕਾਮ ਰਹਿਣ ਤੋਂ ਬਾਅਦ ਹੁਣ ਉਹ ਭਾਜਪਾ ਦੇ ਬੇੜੇ ਵਿਚ ਸਵਾਰ ਹੋ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਕੋਲੋਂ ਉਰਦੂ ਦੀ ਸ਼ੇਅਰੋ—ਸ਼ਾਇਰੀ ਤੋਂ ਬਿਨਾਂ ਸੂਬਾ ਦੀ ਭਲਾਈ ਅਤੇ ਇੱਥੋਂ ਤੱਕ ਕਿ ਭਾਜਪਾ ਲਈ ਵੀ ਕੱਖ ਨਹੀਂ ਹੋਣਾ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜਿਸ ਕਿਸੇ ਨੇ ਵੀ ਜਨਤਾ ਦਾ ਇਕ ਰੁਪਿਆ ਵੀ ਲੁੱਟਿਆ ਹੈ, ਉਸ ਨੂੰ ਲੋਕਾਂ ਸਾਹਮਣੇ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਅਜਿਹੀਆਂ ਸਾਰੀਆਂ ਲੁੱਟਾਂ ਦਾ ਪਰਦਾਫ਼ਾਸ਼ ਕਰਨਗੇ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ  ਕਿਹਾ ਕਿ ਸੂਬਾ ਸਰਕਾਰ ਦੀ ਇਹ ਦ੍ਰਿਙ ਵਚਨਬੱਧਤਾ ਹੈ ਕਿ ਭ੍ਰਿਸ਼ਟਾਚਾਰੀ ਆਗੂ ਭਾਵੇਂ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਖ਼ਿਲਾਫ਼ ਕੇਸ ਦਰਜ ਹੋਵੇਗਾ ਅਤੇ ਉਸ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਮਿਲੇਗੀ।
ਰਵਾਇਤੀ ਸਿਆਸੀ ਪਾਰਟੀਆਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿਗੂਣੇ ਜਿਹੇ ਮਸਲੇ ਉਠਾ ਕੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਉਨ੍ਹਾਂ  ਕਿਹਾ ਕਿ ਇਹ ਆਗੂ ਉਦੋਂ ਕਿਉਂ ਖ਼ਾਮੋਸ਼ ਹੋ ਗਏ ਸਨ, ਜਦੋਂ ਸੂਬੇ ਦੇ ਲੋਕਾਂ ਨੇ ਉਨ੍ਹਾਂ  ਨੂੰ ਸੱਤਾ ਸੰਭਾਲਣ ਦਾ ਮੌਕਾ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸੂਬੇ ਨਾਲ ਸਬੰਧਤ ਵੱਖ—ਵੱਖ ਮਸਲਿਆਂ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਲਈ ਰੌਲਾ—ਰੱਪਾ ਪਾ ਰਹੇ ਹਨ।
ਮੁੱਖ ਮੰਤਰੀ ਨੇ ਕਾਂਗਰਸ ਤੇ ਅਕਾਲੀਆਂ ਦੀ ਆਲੋਚਨਾ ਕਰਦਿਆਂ ਆਖਿਆ ਕਿ ਇੰਨ੍ਹਾਂ ਆਗੂਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਸੂਬੇ ਵਿੱਚ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ। ਉਨ੍ਹਾਂ  ਸਪੱਸ਼ਟ ਕੀਤਾ ਕਿ ਇਹ ਗੈਂਗਸਟਰ ਸਾਡੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੀ ਪੈਦਾ ਨਹੀਂ ਹੋਏ, ਸਗੋਂ ਕਾਂਗਰਸ ਤੇ ਅਕਾਲੀ ਆਗੂਆਂ ਨੇ ਆਪਣੀਆਂ ਸਰਕਾਰਾਂ ਦੌਰਾਨ ਇੰਨ੍ਹਾਂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਕਿਉਂਕਿ ਇਨਂ ਆਗੂਆਂ ਤੇ ਪਾਰਟੀਆਂ ਨੇ ਅਜਿਹੇ ਨੌਜਵਾਨਾਂ ਨੂੰ ਬੰਦੂਕਾਂ ਦੇ ਕੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਵਰਤਿਆ।
ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਇਹ ਕਿੰਨੀ ਬਦਕਿਸਮਤੀ ਹੈ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ 2020 ਵਿੱਚ ਆਏ ਹੜ੍ਹਾਂ ਕਾਰਨ ਵੱਡੇ ਪੱਧਰ ਉਤੇ ਨੁਕਸਾਨ ਹੋਇਆ ਪਰ ਸਮੇਂ ਦੀ ਸਰਕਾਰ ਨੇ ਫੋਕੀ ਬਿਆਨਬਾਜ਼ੀ ਤੋਂ ਇਲਾਵਾ ਲੋਕਾਂ ਨੂੰ ਰਾਹਤ ਦੇਣ ਲਈ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਵਿਆਪਕ ਤਬਾਹੀ ਹੋਈ ਪਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਬਜਾਏ ਸੂਬਾ ਸਰਕਾਰ ਨੇ ਇਹ ਮਾਮਲਾ ਲਟਕਾ ਕੇ ਮੁਸੀਬਤ ਦੇ ਮਾਰੇ ਲੋਕਾਂ ਦੀਆਂ ਮੁਸ਼ਕਲਾਂ ਵਧਾਈਆਂ। ਉਨ੍ਹਾਂ  ਆਖਿਆ ਕਿ ਉਦੋਂ ਦੀ ਸਰਕਾਰ ਦੀ ਆਪਹੁਦਰੀ ਇਸ ਗੱਲੋਂ ਵੀ ਝਲਕਦੀ ਹੈ ਕਿ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਇਕ ਰੁਪਿਆ ਵੀ ਨਹੀਂ ਖ਼ਰਚਿਆ ਗਿਆ।
ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਗਿਆ ਹੈ ਜਿਸ ਵਿੱਚੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸੰਕਰ ਜਿੰਪਾ ਨੇ ਆਪਣੇ ਸੰਬੋਧਨ ਵਿਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਸਾਂਝੀ ਕੀਤੀ। ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਸਾਹਮਣੇ ਆਪਣੇ ਹਲਕੇ ਦੀਆਂ ਮੰਗਾਂ ਜ਼ੋਰਦਾਰ ਤਰੀਕੇ ਨਾਲ ਰੱਖੀਆਂ। ਉਨ੍ਹਾਂ ਨੇ ਹਲਕੇ ਵਿਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਕਿਸਾਨਾਂ ਦੀ ਚਿਰਕੋਣੀ ਮੰਗ ਪੂਰੀ ਕਰਦਿਆਂ ਮੁਆਵਜਾ ਵੰਡਨ ਲਈ ਮੁੱਖ ਮੰਤਰੀ ਸ: ਭਗਵੰਤ ਮਾਨ ਦਾ ਧੰਨਵਾਦ ਕੀਤਾ।
ਇਸ ਮੌਕੇ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ, ਲੰਬੀ ਦੇ ਵਿਧਾਇਕ ਸ੍ਰੀ ਗੁਰਮੀਤ ਸਿੰਘ ਖੁੱਡੀਆਂ, ਵਿੱਤ ਕਮਿਸ਼ਨਰ (ਮਾਲ) ਸ੍ਰੀ ਕੇ ਏ ਪੀ ਸਿੰਨਹਾ, ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ, ਐਸਐਸਪੀ ਸ੍ਰੀ ਭੁਪਿੰਦਰ ਸਿੰਘ ਸਿੱਧੂ, ਜਿ਼ਲ੍ਹਾ ਪਲਾਨਿੰਗ ਬੋਰਡ ਦਾ ਚੇਅਰਮੈਨ ਸੁਨੀਲ ਸਚਦੇਵਾ, ਕੁਲਦੀਪ ਕੁਮਾਰ ਦੀਪ ਕੰਬੋਜ਼, ਹਿਮਾਂਸੂ ਬਿੰਦਲ, ਉਪਕਾਰ ਜਾਖੜ, ਧਰਮਵੀਰ ਗੋਦਾਰਾ ਆਦਿ ਵੀ ਹਾਜਰ ਸਨ

ਫਰਾਏਮੱਲ ਭਾਲਾ ਤੋ ਬਸਤੀ ਕੰਬੋਜਾਂ ਵਾਲੀ ਲਿੰਕ ਰੋਡ ਜਲਦ ਬਣਾਈ ਜਾਵੇਗੀ-ਹਰਭਜਨ ਸਿੰਘ



-       ਸੋਸ਼ਲ ਮੀਡੀਆ ਦੇ ਚੱਲ ਰਹੀ ਖਬਰ ‘ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਲਿਆ ਨੋਟਿਸ
ਫਿਰੋਜ਼ਪੁਰ, 20 ਜਨਵਰੀ 
ਸੋਸ਼ਲ ਮੀਡੀਆ ਦੇ ਚੱਲ ਰਹੀ ਖਬਰ ‘ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਨੇ ਨੋਟਿਸ ਲੈਂਦਿਆਂ ਫਰਾਏਮੱਲ ਭਾਲਾ ਤੋ ਬਸਤੀ ਕੰਬੋਜਾਂ ਵਾਲੀ ਲਿੰਕ ਰੋਡ  ਮੌਸਮ ਠੀਕ ਹੋਣ ‘ਤੇ  ਤੁਰੰਤ ਬਣਾਏ ਜਾਣ ਦੇ ਵਿਭਾਗ ਨੂੰ ਆਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਲਿੰਕ ਸੜਕ ਫਰਾਏਮੱਲ ਭਾਲਾ ਤੋਂ ਬਸਤੀ ਕੰਬੋਜਾਂ ਵਾਲੀ ਦੀ ਉਸਾਰੀ ਦਾ ਕੰਮ ਸਪੈਸ਼ਲ ਰਿਪੇਅਰ ਪ੍ਰੋਗਰਾਮ ਲਿੰਕ ਰੋਡਜ 2021-22 (ਫੇਜ-4) ਵਿਚ ਮਾਰਕੀਟ ਕਮੇਟੀ ਫਿਰੋਜਪੁਰ ਸ਼ਹਿਰ ਡਿਊ ਰੋਡਜ (ਗਰੁਪ ਨੰ: 3) ਵਿਚ ਸ਼ਾਮਲ ਹੈ। ਇਹ ਕੰਮ ਸਮਰੱਥ ਅਧਿਕਾਰੀਆਂ ਪਾਸੋ ਪ੍ਰਵਾਨਗੀ ਮਿਲਣ ਉਪਰੰਤ ਲੋਕ ਨਿਰਮਾਣ ਵਿਭਾਗ ਵੱਲੋਂ ਮੈਸ: ਐਸ.ਕੇ.ਐਸ. ਕੰਨਸਟਰਕਸ਼ਨਜ਼, ਫਿਰੋਜ਼ਪੁਰ ਨੂੰ ਅਲਾਟ ਕੀਤਾ ਗਿਆ ਸੀ। ਸਬੰਧਤ ਠੇਕੇਦਾਰ/ਏਜੰਸੀ ਵਲੋਂ ਨਵੰਬਰ 2022 ਵਿਚ ਇਸ ਸੜਕ ਦੇ ਪ੍ਰੀਮਿਕਸ ਕਾਰਪੈਟ ਦਾ ਕੰਮ ਕੀਤਾ ਗਿਆ, ਜਿਸ ਦਾ ਉਪ ਮੰਡਲ ਇੰਜੀਨੀਅਰ ਵੱਲੋਂ ਨਿਰੀਖਣ ਉਪਰੰਤ ਦਸੰਬਰ 2022 ਦੇ ਪਹਿਲੇ ਹਫਤੇ ਸਬੰਧਤ ਠੇਕੇਦਾਰ ਏਜੰਸੀ ਨੂੰ ਇਸ ਨੂੰ ਠੀਕ ਕਰਨ ਬਾਬਤ ਨੋਟਿਸ ਭੇਜਿਆ ਗਿਆ ਸੀ। ਪ੍ਰੰਤੂ ਸਬੰਧਤ ਠੇਕੇਦਾਰ/ਏਜੰਸੀ ਵਲੋਂ ਇਸ ਤੇ ਕੋਈ ਕਾਰਵਾਈ ਨਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦਸੰਬਰ 2022 ਦੇ ਦੂਸਰੇ ਹਫਤੇ ਕਾਰਜਕਾਰੀ ਇੰਜੀਨੀਅਰ ਵਲੋਂ ਇਸ ਸੜਕ ਦਾ ਨਿੱਜੀ ਤੌਰ ‘ਤੇ ਮੌਕਾ ਚੈਕ ਕੀਤਾ ਗਿਆ ਅਤੇ ਪਾਇਆ ਗਿਆ ਕਿ ਇਸ ਸੜਕ ਦੇ ਕੁੱਝ ਹਿੱਸੇ ਦੀ ਹਾਲਤ ਬਹੁਤ ਜ਼ਿਆਦਾ ਖਰਾਬ ਹੈ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਦੱਸਿਆ ਕਿ ਇਸ ਕੰਮ ਵਿਚ ਹੋਈ ਕੁਤਾਹੀ ਕਾਰਨ ਇਹ ਸੜਕ ਦਾ ਖਰਾਬ ਹਿੱਸਾ ਪਹਿਲਾਂ ਹੀ ਰਿਜੈਕਟ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਕਿ ਸਬੰਧਤ ਠੇਕੇਦਾਰ/ਏਜੰਸੀ ਨੂੰ ਇਸ ਸੜਕ ਦੀ ਕੋਈ ਵੀ ਅਦਾਇਗੀ ਨਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਦੀ ਦਾ ਮੌਸਮ ਹੋਣ ਕਰਕੇ ਹਾਟ ਮਿਕਸ ਪਲਾਂਟ ਬੰਦ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੌਸਮ ਠੀਕ ਹੋਣ ‘ਤੇ ਹਾਟ ਮਿਕਸ ਪਲਾਂਟ ਚਲਣ ਉਪਰੰਤ ਇਸ ਸੜਕ ਦਾ ਕੰਮ ਪਹਿਲ ਦੇ ਆਧਾਰ ਤੇ  ਕਰਵਾ ਦਿੱਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।
x

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋੜਵੰਦ ਔਰਤਾਂ ਨੂੰ 200 ਸਿਲਾਈ ਮਸ਼ੀਨਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ 23 ਮੋਟਰ ਰਾਈਡ ਟਰਾਈਸਾਇਕਲਾਂ ਦੀ ਵੰਡ ਕੀਤੀ




-       ਦੇਸ਼ ਦੀ ਤਰੱਕੀ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ - ਭੁੱਲਰ

-       ਕਿਹਾ, ਭ੍ਰਿਸ਼ਟਾਚਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ

ਫਿਰੋਜ਼ਪੁਰ, 20 ਜਨਵਰੀ 2023:

ਬਲਾਕ ਵਿਕਾਸ ਅਤੇ ਪੰਚਾਇਤ (ਬੀ.ਡੀ.ਪੀ.ਓ) ਦਫਤਰ ਫਿਰੋਜ਼ਪੁਰ ਵਿਖੇ ਹਲਕਾ ਵਿਧਾਇਕ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਲੋੜਵੰਦ ਔਰਤਾਂ ਨੂੰ ਆਪਣੇ ਹੂਨਰ ਨੂੰ ਉਜਾਗਰ ਕਰਨ ਅਤੇ ਰੁਜ਼ਗਾਰ ਦੇ ਕਾਬਲ ਬਣਾਉਣ ਲਈ 200 ਸਿਲਾਈ ਮਸ਼ੀਨਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ 23 ਮੋਟਰ ਰਾਈਡ ਟਰਾਈਸਾਇਕਲਾਂ ਦੀ ਵੰਡ ਕੀਤੀ ਗਈ। 

ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂਸ. ਰਣਬੀਰ ਸਿੰਘ ਭੁੱਲਰ ਨੇ  ਕਿਹਾ ਕਿ ਦੇਸ਼ ਦੀ ਤਰੱਕੀ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਭੈਣਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਅਤੇ ਦਿਵਿਆਂਗ ਵਿਅਕਤੀਆਂ ਨੂੰ 23 ਮੋਟਰ ਰਾਈਡ ਟਰਾਈਸਾਇਕਲਾਂ ਦੀ ਵੰਡ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣ ਵੱਲ ਇਕ ਨਿਮਾਣਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਲੋੜਵੰਦ ਭੈਣਾਂ ਕੱਪੜਿਆਂ ਦੀ ਸਿਲਾਈ ਕਰਕੇ ਆਪਣੇ ਪਰਿਵਾਰ ਲਈ ਸਵੈ-ਰੋਜ਼ਗਾਰ ਕਰ ਸਕਣਗੀਆਂ। ਇਸੇ ਤਰ੍ਹਾਂ ਦਿਵਿਆਂਗ ਲੋੜਵੰਦਾਂ ਨੂੰ ਮੋਟਰ ਰਾਈਡ ਟਰਾਈਸਾਇਕਲ ਵੰਡੇ ਗਏ ਤਾਂ ਜੋ ਉਨ੍ਹਾਂ ਨੂੰ ਕਿਤੇ ਆਉਣ-ਜਾਣ ਵਿੱਚ ਪਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨਾਂ ਅਤੇ ਮੋਟਰ ਰਾਈਡ ਟਰਾਈਸਾਇਕਲਾਂ ਦਾ ਪ੍ਰਬੰਧ ਮੁੱਖ ਮੰਤਰੀ ਪੰਜਾਬ ਦੇ ਅਖਤਿਆਰੀ ਫੰਡਾਂ ਵਿੱਚੋਂ ਪ੍ਰਬੰਧ ਕਰਵਾ ਕੇ ਲੋੜਵੰਦਾਂ ਦੀ ਮੱਦਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹੋਰ ਲੋੜਵੰਦ ਔਰਤਾਂ ਅਤੇ ਦਿਵਿਆਂਗਜਨ ਰਹਿ ਗਏ ਹਨ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਇਸੇ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਵਿਸ਼ਵਾਸ ਦਿੱਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸੇ ਵੀ ਲੋੜਵੰਦ ਨੂੰ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਰਾਜ ਸਰਕਾਰ ਹਰ ਵਰਗ ਖਾਸ ਕਰਕੇ ਗ਼ਰੀਬ ਤੇ ਪੱਛੜੇ ਵਰਗ ਦੀ ਭਲਾਈ ਲਈ ਹਮੇਸ਼ਾ ਜਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਹਿਦ ਹੈ ਕਿ ਰਾਜ ਵਿੱਚੋਂ ਭ੍ਰਿਸ਼ਟਾਚਾਰ ਜੜੋਂ ਖ਼ਤਮ ਕਰਕੇ ਹਰੇਕ ਵਰਗ ਨੂੰ ਉਸਦਾ ਬਣਦਾ ਹੱਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਹਰੇਕ ਵਾਅਦਾ ਹਰ ਹਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਉੱਚ ਪੱਧਰੀ ਪੜ੍ਹਾਈ ਅਤੇ ਸਿਹਤ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਗਣਤੰਤਰ ਦਿਵਸ ਤੇ ਰਾਜ ਭਰ ਵਿੱਚ ਮੁਹੱਲਾ ਕਲਿਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਹਲਕੇ ਵਿੱਚ ਕਿਸੇ ਵੀ ਕਿਸਮ ਦੀ ਫੰਡਾਂ ਜਾਂ ਹੋਰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਬਿਜਲੀ ਬਿਲ ਫਰੀ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਰਾਜ ਵਿੱਚੋਂ ਹਰ ਤਰ੍ਹਾਂ ਦਾ ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰੀਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਵਿੱਚ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਬੀ.ਡੀ.ਪੀ.ਓ. ਵਿਨੋਦ ਜੋਸ਼ੀ ,ਗੁਰਜੀਤ ਸਿੰਘ ਚੀਮਾ, ਕਿੱਕਰ ਸਿੰਘ ਕੁਤਬੇ ਵਾਲਾ, ਲਖਵਿੰਦਰ ਸਿੰਘ ਬਲਾਕ ਪ੍ਰਧਾਨ, ਪਿੱਪਲ ਸਿੰਘ ਬਲਾਕ ਪ੍ਰਧਾਨ, ਹਿਮਾਂਸ਼ੂ, ਰਾਜ ਬਹਾਦਰ ਸਿੰਘ, ਬਲਦੇਵ ਸਿੰਘ ਮੱਲ੍ਹੀ, ਦੀਪਕ ਨਾਰੰਗ, ਗਗਨਦੀਪ ਸਿੰਘ ਗੋਬਿੰਦ ਨਗਰ, ਸੁਖਦੇਵ ਸਿੰਘ ਭੱਧਰੂ, ਬਲਰਾਜ ਸਿੰਘ ਕਟੋਰਾ, ਚਰਨਜੀਤ ਸਿੰਘ, ਦਵਿੰਦਰ ਸਿੰਘ, ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ ਚੀਮਾ, ਸੁਰਜੀਤ ਸਿੰਘ ਲਹਿਰੀ, ਨੇਕ ਪ੍ਰਤਾਪ, ਸੁਖਦੇਵ ਸਿੰਘ ਕਿਰਚੇ, ਸੁਰਜੀਤ ਸਿੰਘ ਵਿਲਾਸਰਾ ਆਦਿ ਵਿਸ਼ੇਸ਼ ਤੋਰ ‘ਤੇ ਹਾਜ਼ਰ ਸਨ।

ਨਵ-ਜਨਮੀਆਂ ਧੀਆਂ ਦੀ ਖੁਸ਼ੀ ਵਿੱਚ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਜਿ਼ਲ੍ਹਾ ਪੱਧਰੀ ਲੋਹੜੀ ਸਮਾਗਮ ਦਾ ਕੀਤਾ ਆਯੋਜਨ



ਸ੍ਰੀ ਮੁਕਤਸਰ ਸਾਹਿਬ  20 ਜਨਵਰੀ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ  ਜਿ਼ਲ੍ਹੇ ਦੀਆਂ ਨਵ ਜਨਮੀਆਂ ਧੀਆਂ ਦੀ ਖੁਸ਼ੀ ਮੌਕੇ ਜਿ਼ਲ੍ਹਾ ਪੱਧਰੀ “ਲੋਹੜੀ ਧੀਆਂ  ਦੀ” ਸਬੰਧੀ ਪ੍ਰੋਗਰਾਮ ਬੀ.ਡੀ.ਪੀ.ਓ. ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਮਹੇਸ਼ ਗਰੋਵਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਕਰਨ ਸਿੰਘ ਬਰਾੜ ਜਿ਼ਲ੍ਹਾ ਪ੍ਰੋਗਰਾਮ ਅਫਸਰ ਵੀ ਮੌਜੂਦ ਸਨ।
ਇਸ ਮੌਕੇ ਤੇ ਨਵ-ਜਨਮੀਆਂ ਧੀਆਂ ਦੀ ਖੁਸ਼ੀ ਸਬੰਧੀ ਲੋਹੜੀ ਦਾ ਤਿਉਹਾਰ ਮਨਾਉਂਦੇ ਹੋਏ, ਉਹਨਾਂ ਮਾਪਿਆ ਨੂੰ ਵਧਾਈ ਦਿੱਤੀ ਹੈ ਕਿ ਉਹ ਬਹੁਤ ਭਾਗਾ ਵਾਲੇ ਹਨ, ਜਿਹੜੇ ਆਪਣੀਆਂ ਧੀਆਂ ਦੇ ਮਾਂ-ਬਾਪ ਬਣੇ ਹਨ। ਉਹਨਾਂ ਅੱਗੇ ਕਿਹਾ ਕਿ ਸਾਨੂੰ ਧੀਆਂ ਅਤੇ ਪੁੱਤਰਾਂ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਮਤਭੇਦ ਨਹੀਂ ਕਰਨਾ ਚਾਹੀਦਾ ਅਤੇ ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਮਾਣ ਸਤਿਕਾਰ ਦੇਣਾ ਚਾਹੀਦਾ ਹੈ।
ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਧੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਲਾਭਦਾਇਕ ਸਕੀਮਾਂ ਵੀ  ਚਲਾਈਆ ਜਾ ਰਹੀਆਂ ਹਨ

ਮੁੱਖ ਮੰਤਰੀ ਭਗਵੰਤ ਮਾਨ ਦੀ ਹਲਕਾ ਬੱਲੂਆਣਾ ਰੈਲੀ ਵਿਚ ਪੀਟੀਆਈ ਅਧਿਆਪਕਾਂ ਨੇ ਕੀਤੀ ਨਾਅਰੇਬਾਜੀ




 ਅੱਜ ਫ਼ਾਜਿ਼ਲਕਾ ਦੇ ਹਲਕਾ ਬੱਲੂਆਣਾ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿਚ ਪੀਟੀਆਈ ਅਧਿਆਪਕ ਵਲੋਂ ਨਾਅਰੇਬਾਜੀ ਸ਼ੁਰੂ ਕਰ ਦਿੱਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਸਭ ਨੂੰ ਨੌਕਰੀਆਂ ਦੇ ਰਹੇ ਨੇ। ਉਹ ਵੀ ਫਿਕਰ ਨਾ ਕਰਨ , ਉਨ੍ਹਾਂ ਦੀ ਯੋਗਤਾ ਦਾ ਮੁੱਲ ਵੀ ਪਵੇਗਾ। 

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਤੇ ਵਿਧਾਇਕਾਂ ਦੀ ਹਾਜ਼ਰੀ ਵਿਚ ਚੰਦ ਸਿੰਘ ਗਿੱਲ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ



ਫਿਰੋਜ਼ਪੁਰ, 20 ਜਨਵਰੀ 

ਲੋਕ ਨਿਰਮਾਣ ਅਤੇ ਊਰਜਾ ਮੰਤਰੀ ਪੰਜਾਬ ਸ. ਹਰਭਜਨ ਸਿੰਘ ਦੀ ਹਾਜ਼ਰੀ ਵਿਚ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਚੰਦ ਸਿੰਘ ਗਿੱਲ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਅਵਸਰ ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸ. ਬਲਜੀਤ ਸਿੰਘ ਖਹਿਰਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰਡੀ.ਆਰ.ਓ. ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਅਤੇ ਅਭਿਸ਼ੇਕ ਸ਼ਰਮਾ ਪੀ.ਸੀ.ਐਸ. ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਕਿਹਾ ਕਿ ਆਪ ਪਾਰਟੀ ਪ੍ਰਤੀ ਬਹੁਤ ਅਹਿਮ ਯੋਗਦਾਨ ਅਤੇ ਲੰਮੀਆਂ ਸੇਵਾਵਾਂ ਕਾਰਨ ਸ. ਚੰਦ ਸਿੰਘ ਗਿੱਲ ਨੂੰ ਇਹ ਮਾਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ. ਚੰਦ ਸਿੰਘ ਗਿੱਲ ਨੂੰ ਚੇਅਰਮੈਨ ਨਿਯੁਕਤ ਕਰਕੇ ਆਪ ਪਾਰਟੀ ਨੇ ਇਕ ਸਾਫ਼-ਸੁੱਥਰੀ ਰਾਜਨੀਤੀ ਦੀ ਮਿਸਾਲ ਕਾਇਮ ਕੀਤੀ ਹੈ ਕਿਉਂਕਿ ਉਹ ਬਹੁਤ ਹੀ ਇਮਾਨਦਾਰ ਤੇ ਸਾਫ਼-ਸੁਥਰੀ ਸ਼ਖ਼ਸੀਅਤ ਦੇ ਧਾਰਨੀ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸ. ਚੰਦ ਸਿੰਘ ਗਿੱਲ ਦੀ ਅਗਵਾਈ ਵਿੱਚ ਪਲਾਨਿੰਗ ਕਮੇਟੀ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਏਗੀ। 

ਸਥਾਨਕ ਜ਼ਿਲਾ ਪ੍ਰਬੰਧਕੀ ਕੈਪਲੈਕਸ ਦੇ ਪੀ.ਡਬਲਿਊ.ਡੀ. ਬਲਾਕ ਵਿਖੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਦਾ ਅਹੁਦਾ ਸੰਭਾਲਣ ਉਪੰਰਤ ਸ. ਚੰਦ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬਕੈਬਨਿਟ ਮੰਤਰੀ ਸ. ਹਰਭਜਨ ਸਿੰਘਜ਼ਿਲ੍ਹੇ ਦੇ ਵਿਧਾਇਕਾਂਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ ਅਤੇ ਆਪ ਵਲੰਟੀਰਜ਼ਜ਼ਿਲ੍ਹੇ ਦੀਆਂ ਸਮੂਹ ਰਾਜਸੀ ਤੇ ਸਮਾਜਿਕ ਜਥੇਬੰਦੀਆਂ ਤੇ ਸਮੁੱਚੀ ਆਪ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਬਾਖੂਬੀ ਨਿਭਾਉਣਗੇ ਤੇ ਉਨ੍ਹਾਂ ਦੇ ਵਿਸ਼ਵਾਸ ਤੇ ਖਰਾ ਉਤਰਨਗੇ।

ਸ. ਗਿੱਲ ਨੇ ਕਿਹਾ ਕਿ ਸਰਕਾਰ ਦੀਆਂ ਵਿਕਾਸਮੁਖੀ ਅਤੇ ਲੋਕ ਹਿਤੈਸ਼ੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਪਹਿਲ ਹੋਵੇਗੀ। ਉਨ੍ਹਾਂ ਭਰੋਸਾ ਦਿਵਾਇਆ ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਯੋਜਨਾਵਾਂ ਨੂੰ ਪੂਰੀ ਪਾਰਦਰਸ਼ਿਤਾ ਨਾਲ ਜਨਤਾ ਤੱਕ ਪਹੁੰਚਾਇਆ ਜਾਵੇਗਾ। ਸਮਾਜ ਦੇ ਕਮਜ਼ੋਰ ਅਤੇ ਜ਼ਰੂਰਤਮੰਦ ਵਰਗਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਉਣ ਲਈ ਪਲਾਨਿੰਗ ਕਮੇਟੀ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਨੂੰ ਵਿਕਾਸ ਪੱਖੋਂ ਪਹਿਲੇ ਨੰਬਰ ਤੇ ਲਿਆਉਣਾ ਉਨ੍ਹਾਂ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਉਹ ਸ. ਭਗਵੰਤ ਸਿੰਘ ਮਾਨ ਅਤੇ ਆਪ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਜ਼ਿਲ੍ਹੇ ਦੀ ਸਰਵਪੱਖੀ ਤਰੱਕੀ ਤੇ ਵਿਕਾਸ ਲਈ ਕੰਮ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਆਗੂ ਅਤੇ ਵਲੰਟੀਅਰਜ਼ ਨੇ ਸ. ਚੰਦ ਸਿੰਘ ਗਿੱਲ ਨੂੰ ਵਧਾਈ ਦਿੱਤੀ।