Jan 22, 2023
12 ਕਰੋੜ ਰੁਪਏ ਦੀ ਲਾਗਤ ਨਾਲ ਬਣਕੇ ਤਿਆਰ ਹੋਵੇਗੀ ਪਿੰਡ ਪੱਖੀ ਕਲਾਂ ਪਹਿਲੂ ਵਾਲਾ ਖੁਆਜਾ ਖੜਕ ਦੀ ਸੜਕ
ਸਰਕਾਰੀ ਪ੍ਰਾਇਮਰੀ ਸਕੂਲ ਰੇਤੇਵਾਲੀ ਭੈਣੀ ਵਿਖੇ ਵਿਦਿਆਰਥੀਆਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਚੁਕਾਈ ਸਹੁੰ
ਫ਼ਾਜਿ਼ਲਕਾ, 22 ਜਨਵਰੀ ਬਲਰਾਜ ਸਿੰਘ ਸਿੱਧੂ
ਚਾਇਨਾ ਡੋਰ ਨਾਲ ਆਏ ਦਿਨ ਵਾਪਰ ਰਹੇ ਭਿਆਨਕ ਹਾਦਸਿਆਂ ਨੂੰ ਠੱਲ ਪਾਉਣ ਲਈ ਅਤੇ ਇਸ ਦੀ ਵਰਤੋਂ ਨਾ ਕਰਨ ਲਈ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਯਤਨ ਕੀਤੇ ਜਾ ਰਹੇ ਹਨ।
ਇਹਨਾਂ ਯਤਨਾਂ ਨੂੰ ਅੱਗੇ ਵਧਾਉਂਦਿਆਂ ਬਲਾਕ ਫਾਜ਼ਿਲਕਾ 2 ਦੇ ਸਰਕਾਰੀ ਪ੍ਰਾਇਮਰੀ ਸਕੂਲ ਰੇਤੇਵਾਲੀ ਭੈਣੀ ਵਿਖੇ ਸਕੂਲ ਮੁੱਖੀ ਅਤੇ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਸਹੁੰ ਚੁਕਾਈ ਗਈ।
ਇਸ ਸਬੰਧੀ ਸਕੂਲ ਮੁੱਖੀ ਸੁਭਾਸ਼ ਚੰਦਰ ਨੇ ਕਿਹਾ ਕਿ ਪਤੰਗ ਬਾਜ਼ੀ ਦਾ ਸੌਕ ਦੂਜਿਆ ਦੀ ਜਾਨ ਲਈ ਖਤਰਾਂ ਨਾ ਬਣੇ ਇਸ ਲਈ ਕਿਸੇ ਨੂੰ ਵੀ ਚਾਇਨਾ ਡੋਰ ਦੀ ਵਰਤੋਂ ਨਹੀ ਕਰਨੀ ਚਾਹੀਦੀ। ਉਹਨਾਂ ਕਿਹਾ ਕਿ ਚਾਇਨਾ ਡੋਰ ਵੇਚਣ ਵਾਲਿਆਂ ਨੂੰ ਵੀ ਆਪਣੀ ਜੁੰਮੇਵਾਰੀ ਸਮਝਦੇ ਹੋਏ ਇਸ ਨੂੰ ਵੇਚਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਆਪਣੇ ਨਿੱਕੇ ਜਿਹੇ ਫਾਇਦੇ ਲਈ ਦੂਜੇ ਲੋਕਾਂ ਦੀ ਜਾਨ ਦੇ ਦੁਸ਼ਮਣ ਨਹੀ ਬਨਣਾ ਚਾਹੀਦਾ।
ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਨੀਰਜ ਕੁਮਾਰ ਅਤੇ ਭਾਰਤ ਸੱਭਰਵਾਲ ਨੇ ਕਿਹਾ ਕਿ ਚਾਇਨਾ ਡੋਰ ਮਨੁੱਖਾ ਦੇ ਨਾਲ ਨਾਲ ਬੇਜ਼ੁਬਾਨ ਪੰਛੀਆਂ ਲਈ ਵੀ ਵੱਡਾ ਖਤਰਾਂ ਹੈ। ਅਨੇਕਾਂ ਪੰਛੀ ਇਸ ਵਿੱਚ ਫਸ ਕੇ ਆਪਣੀ ਜਾਨ ਗੁਆ ਰਹੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਨਾਲ ਨਾਲ ਸਾਨੂੰ ਸਾਰਿਆਂ ਨੂੰ ਆਪਣੀਆਂ ਜੁੰਮੇਵਾਰੀ ਸਮਝਦੇ ਹੋਏ ਚਾਇਨਾ ਡੋਰ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਸਹੁੰ ਚੁੱਕਦਿਆਂ ਕਿਹਾ ਕਿ ਉਹ ਆਪਣੇ ਜੀਵਨ ਵਿੱਚ ਕਦੀ ਵੀ ਚਾਇਨਾ ਡੋਰ ਦੀ ਵਰਤੋਂ ਨਹੀ ਕਰਨਗੇ।
ਲਾਅ ਕਰ ਰਹੇ ਵਿਦਿਆਰਥੀ ਹੋਰਾਂ ਨੂੰ ਵੀ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ- ਰਾਜਪਾਲ ਸਿੰਘ ਸੰਧੂ
ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਲਾਅ ਕਾਲਜ ਦੇ ਵਿਦਿਆਰਥੀਆਂ ਨੂੰ ਕੀਤਾ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ
ਫ਼ਰੀਦਕੋਟ, 22 ਜਨਵਰੀ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਫ਼ਰੀਦਕੋਟ ਸ੍ਰੀ ਰਾਜਪਾਲ ਸਿੰਘ ਦੀ ਅਗਵਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਫ਼ਰੀਦਕੋਟ ਵੱਲੋਂ ਆਮ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।
ਇਸੇ ਲੜੀ ਤਹਿਤ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਫ਼ਰੀਦਕੋਟ ਵੱਲੋ ਬੀਤੇ ਦਿਨੀਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਐਸ ਐਸ ਪੀ ਸ ਰਾਜਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ 'ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸੰਬੰਧੀ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿਤੁਸੀਂ ਤਾਂ ਪੜ੍ਹਾਈ ਹੀ ਕਾਨੂੰਨ ਦੀ ਕਰ ਰਹੇ ਹੋ ਇਸ ਲਈ ਤੁਹਾਡਾ ਮੁਢਲਾ ਫ਼ਰਜ਼ ਬਣਦਾ ਹੈ ਕਿ ਤੁਸੀਂ ਹੋਰ ਲੋਕਾਂ ਨੂੰ ਇਸ ਬਾਰੇ ਪ੍ਰੇਰਿਤ ਕਰਨ।ਉਨ੍ਹਾਂ ਦੱਸਿਆ ਕਿ ਵਹੀਕਲਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣੀਆਂ ਲਾਜ਼ਮੀ ਹਨ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਵਿਸਥਾਰਪੂਰਵਕ ਜਾਗਰੂਕ ਕਰਕੇ ਇਸ ਸਬੰਧੀ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ 1930 ਦੀ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਿਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡੀ ਐਸ ਪੀ ਡੀ ਸਰਵਜੀਤ ਸਿੰਘ ਬਰਾਡ਼ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ਤੇ 112 ਨੰਬਰ ਡਾਇਲ ਕਰਕੇ ਸਹਾਇਤਾ ਲਈ ਜਾ ਸਕਦੀ ਹੈ।
ਇਸ ਮੌਕੇਪ੍ਰਿੰਸੀਪਲ ਪੰਕਜ ਕੁਮਾਰ, ਡਾਕਟਰ ਮੋਹਨ ਸਿੰਘ ਸੰਧੂ ਅਤੇ ਟ੍ਰੈਫਿਕ ਸੈੱਲ ਦੇ ਸਮੂਹ ਕਰਮਚਾਰੀ ਵੀ ਹਾਜ਼ਰ ਸਨ।
ਸਪੀਕਰ ਸੰਧਵਾਂ ਨੇ ਪਿੰਡ ਮਿਸ਼ਰੀਵਾਲਾ ਵਿਖੇ ਕਰਵਾਏ ਕਬੱਡੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ
ਫ਼ਰੀਦਕੋਟ, 22 ਜਨਵਰੀ
ਇਸ ਮੌਕੇ ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ, ਰਾਜ ਵਿੰਦਰ ਸਿੰਘ ਖੋਸਾ ਸੂਬਾ ਸਕੱਤਰ ਪੰਜਾਬ, ਗੁਰਸੇਵਕ ਸਿੰਘ ਗਿੱਲ ਜਿਲ੍ਹਾ ਮੀਤ ਪ੍ਰਧਾਨ ਕਿਸਾਨ ਵਿੰਗ, ਜਗਦੇਵ ਸਿੰਘ ਸੂਬਾ ਪ੍ਰਧਾਨ, ਸੁਖਵੰਤ ਸਿੰਘ ਜਿਲ੍ਹਾ ਸੂਬਾ ਪ੍ਰਧਾਨ, ਰਮਨ ਸਿੰਘ ਪੱਕਾ, ਸੋਨੀ ਖਾਰਾ, ਪ੍ਰੀਤ ਕਨੇਡਾ ਅਤੇ ਗੁਰਜੰਟ ਮੰਡ ਹਾਜਰ ਸਨ।
Jan 21, 2023
ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਲੋੜ ਨਹੀਂ ਹੋਵੇਗੀ
ਨਾਗਰਿਕ ਆਪਣੀ ਸ਼ਨਾਖਤ ਤੇ ਪਤੇ ਦਾ ਅਸਲ ਪਰੂਫ ਲੈ ਕੇ ਸੇਵਾ ਕੇਂਦਰਾਂ ਵਿਖੇ ਪਹੁੰਚ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਜਲਦੀ ਆਨਲਾਈਨ ਵਿਧੀ ਰਾਹੀਂ ਲੈ ਸਕੇਗਾ
ਫਾਜ਼ਿਲਕਾ 21 ਜਨਵਰੀ :
ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ 6 ਸੇਵਾਵਾਂ ਜਿਵੇਂ ਕਿ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ ਲਈ, ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ, ਆਮਦਨ ਤੇ ਖਰਚਾ ਸਰਟੀਫਿਕੇਟ ਅਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਲੈਣ ਲਈ ਫਾਰਮ ਭਰਨ ਦੀ ਪਹਲਾ ਜ਼ਰੂਰਤ ਹੁੰਦੀ ਸੀ, ਪਰ ਹੁਣ ਪੰਜਾਬ ਸਰਕਾਰ ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਇਹ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੈ। ਇਹ ਜਾਣਕਾਰੀ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਸ. ਗਗਨਦੀਪ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਾਗਰਿਕ ਆਪਣੀ ਸ਼ਨਾਖਤ ਅਤੇ ਪਤੇ ਦਾ ਅਸਲ ਪਰੂਫ ਲੈ ਕੇ ਸੇਵਾ ਕੇਂਦਰਾਂ ਵਿਖੇ ਪਹੁੰਚ ਕਰੇਗਾ ਜਿਸ ਉਪਰੰਤ ਅਸਲ ਦਸਤਾਵੇਜਾਂ ਦੇ ਰਾਹੀਂ ਸੇਵਾ ਕੇਂਦਰ ਦਾ ਕਰਚਮਾਰੀ ਸਬੰਧਤ ਸੇਵਾ ਨੂੰ ਆਨਲਾਈਨ ਕਰ ਦੇਵੇਗਾ ਤੇ ਪ੍ਰਿੰਟ ਕੱਢ ਕੇ ਨਾਗਰਿਕ ਦੇ ਹਸਤਾਖਰ ਲਵੇਗਾ। ਇਸ ਤੋਂ ਬਾਅਦ ਹਸਤਾਖਰ ਵਾਲੇ ਪ੍ਰਿੰਟ ਅਤੇ ਲੋੜੀਂਦੇ ਦਸਤਾਵੇਜਾਂ ਨੂੰ ਸਕੈਨ ਕਰਨ ਉਪਰੰਤ ਨਾਗਰਿਕ ਨੂੰ ਉਸ ਦੇ ਅਸਲ ਦਸਤਾਵੇਜ ਉਸੇ ਵੇਲੇ ਵਾਪਸ ਕਰ ਦਿੱਤੇ ਜਾਣਗੇ , ਇਸ ਤਰ੍ਹਾਂ ਨਾਗਰਿਕ ਆਪਣੇ ਅਸਲ ਦਸਤਾਵੇਜਾਂ ਨਾਲ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਗਣਤੰਤਰ ਦਿਵਸ ਦੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਹੋਈ
ਫਾਜਿ਼ਲਕਾ, 21 ਜਨਵਰੀ
ਜਿ਼ਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਪੇਸ਼ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਡੀਸੀ ਡੀਏਵੀ ਸਕੂਲ ਦੇ ਵਿਹੜੇ ਵਿਚ ਹੋਈ। ਇਸ ਮੌਕੇ ਐਸਡੀਐਮ ਸ੍ਰੀ ਨਿਕਾਸ ਖੀਂਚੜ ਆਈਏਐਸ ਨੇ ਰਿਹਸਰਲ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਮਨਜੀਤ ਸਿੰਘ ਔਲਖ, ਡਿਪਟੀ ਡੀਈਓ ਸ੍ਰੀ ਪੰਕਜ ਅੰਗੀ ਅਤੇ ਮੈਡਮ ਅੰਜੂ ਸੇਠੀ, ਪ੍ਰਦੀਪ ਗੱਖੜ, ਪ੍ਰਿੰਸੀਪਲ ਰਜਿੰਦਰ ਵਿਖੋਣਾ,ਪ੍ਰਿੰਸੀਪਲ ਸ੍ਰੀ ਰਾਜਨ ਛਾਬੜਾ, ਸਤਿੰਦਰ ਬੱਤਰਾ, ਸ੍ਰੀ ਗੁਰਛਿੰਦਰ ਸਿੰਘ ਆਦਿ ਵੀ ਹਾਜਰ ਸਨ।
ਇਸ ਮੌਕੇ ਹੋਲੀਹਾਰਟ ਸਕੂਲ, ਹੈਰੀਟੇਜ਼ ਸਕੂਲ, ਜੀਏਵੀ ਜ਼ੈਨ ਆਦਰਸ਼ ਸਕੂਲ, ਐਸਕੇਬੀ ਡੀਏਵੀ ਸਕੂਲ, ਐਮ ਆਰ ਕਾਲਜ, ਆਤਮ ਵਲੰਭ ਸਕੂਲ, ਸਰਵਹਿੱਤਕਾਰੀ ਸਕੂਲ, ਸੈਕਰਡ ਹਾਰਟ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਦੇ ਵਿਦਿਆਰਥੀਆਂ ਨੇ ਰਿਹਰਸਲ ਵਿਚ ਭਾਗ ਲਿਆ। ਇਸ ਮੌਕੇ ਐਸਡੀਐਮ ਸ੍ਰੀ ਨਿਕਾਸ ਖੀਂਚੜ ਨੇ ਦੱਸਿਆ ਕਿ ਸਭਿਆਚਾਰਕ ਸਮਾਗਮ ਵਿਚ ਪੰਜਾਬ ਦੇ ਵਿਰਾਸਤੀ ਰੰਗਾਂ ਦੇ ਨਾਲ ਨਾਲ ਦੇਸ਼ ਭਗਤੀ ਦੇ ਰੰਗਾਂ ਦੀ ਝਲਕ ਵੀ ਵੇਖਣ ਨੂੰ ਮਿਲੇਗੀ।
ਉੱਪ ਜਿਲ੍ਹਾ ਸਿੱਖਿਆ ਅਫਸਰ ਪੰਕਜ ਕੁਮਾਰ ਅੰਗੀ ਨੇ ਪ੍ਰੀ ਬੋਰਡ ਪ੍ਰੀਖਿਆਵਾਂ ਦਾ ਲਿਆ ਜਾਇਜ਼ਾ
ਫ਼ਾਜਿ਼ਲਕਾ, 21 ਜਨਵਰੀ (ਬਲਰਾਜ ਸਿੰਘ ਸਿੱਧੂ )
ਸੂਬੇ ਦੇ ਸਕੂਲਾਂ ਦੀਆਂ ਅੱਠਵੀਂ, ਦਸਵੀ ਅਤੇ ਬਾਰ੍ਹਵੀ ਪ੍ਰੀ ਬੋਰਡ ਦੀਆ ਪ੍ਰੀਖਿਆਵਾਂ ਨਕਲ ਰਹਿਤ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਜਾਰੀ ਹਨ। ਪ੍ਰੀਖਿਆਵਾਂ ਦੌਰਾਨ ਵਿਦਿਆਰਥੀ ਸਿੱਖਿਆ ਵਿਭਾਗ ਅਤੇ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰੀਖਿਆਵਾਂ ਦੇ ਰਹੇ ਹਨ।
ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਪੰਕਜ ਕੁਮਾਰ ਅੰਗੀ ਨੇ ਦੱਸਿਆ ਕਿ ਉਕਤ ਪ੍ਰੀਖਿਆਵਾਂ ਸਬੰਧੀ ਜਿਲ੍ਹਾ ਫਾਜਿਲਕਾ ਦੇ ਸਕੂਲਾਂ ਵੱਲੋਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਅੱਠਵੀਂ,ਦਸਵੀ ਅਤੇ ਬਾਰਵੀ ਜਮਾਤਾਂ ਦੇ ਪ੍ਰੀਖਿਆਰਥੀ ਬੋਰਡ ਵੱਲੋਂ ਜਾਰੀ ਡੇਟਸੀਟ ਅਤੇ ਹਦਾਇਤਾਂ ਅਨੁਸਾਰ ਪ੍ਰੀਖਿਆ ਦੇ ਰਹੇ ਹਨ।
ਇਸ ਮੌਕੇ 'ਤੇ ਉਹਨਾਂ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਦਾ ਦੌਰਾ ਕਰਕੇ ਚੱਲ ਰਹੀ ਪ੍ਰੀਖਿਆ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜਾਹਰ ਕੀਤੀ।
ਉਹਨਾਂ ਕਿਹਾ ਕਿ ਪ੍ਰੀਖਿਆਵਾਂ ਬੜੇ ਸੁਚੱਜੇ ਢੰਗ ਨਾਲ ਅਤੇ ਨਕਲ ਰਹਿਤ ਚੱਲ ਰਹੀਆਂ ਹਨ। ਉਹਨਾਂ ਕਿਹਾ ਕਿ ਪ੍ਰੀ ਬੋਰਡ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਮਨਾਂ ਵਿੱਚੋ ਬੋਰਡ ਪ੍ਰੀਖਿਆ ਦਾ ਡਰ ਖਤਮ ਕਰਨਗੀਆਂ। ਵਿਦਿਆਰਥੀਆਂ ਬੋਰਡ ਪ੍ਰੀਖਿਆ ਦੇ ਪੈਟਰਨ ਤੋਂ ਜਾਣੂ ਹੋਣਗੇ। ਇਹ ਪ੍ਰੀਖਿਆ ਬੋਰਡ ਪ੍ਰੀਖਿਆ ਦੀ ਚੰਗੀ ਤਿਆਰੀ ਵਿੱਚ ਮਦਦ ਕਰੇਗੀ।






